< Hiezechielis Prophetæ 35 >

1 Et factus est sermo Domini ad me, dicens:
ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
2 Fili hominis, pone faciem tuam adversum montem Seir, et prophetabis de eo, et dices illi:
ਹੇ ਮਨੁੱਖ ਦੇ ਪੁੱਤਰ, ਸੇਈਰ ਪਰਬਤ ਵੱਲ ਆਪਣਾ ਮੂੰਹ ਕਰ ਕੇ ਉਹ ਦੇ ਵਿਰੁੱਧ ਭਵਿੱਖਬਾਣੀ ਕਰ।
3 Hæc dicit Dominus Deus: Ecce ego ad te, mons Seir: et extendam manum meam super te, et dabo te desolatum atque desertum.
ਤੂੰ ਉਹ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਵੇਖ, ਹੇ ਸੇਈਰ ਪਰਬਤ! ਮੈਂ ਤੇਰਾ ਵਿਰੋਧੀ ਹਾਂ, ਮੈਂ ਆਪਣਾ ਹੱਥ ਤੇਰੇ ਵਿਰੁੱਧ ਪਸਾਰਾਂਗਾ ਅਤੇ ਮੈਂ ਤੈਨੂੰ ਵਿਰਾਨ ਅਤੇ ਡਰ ਦਾ ਕਾਰਨ ਬਣਾਵਾਂਗਾ।
4 Urbes tuas demoliar, et tu desertus eris: et scies quia ego Dominus.
ਮੈਂ ਤੇਰੇ ਨਗਰਾਂ ਨੂੰ ਉਜਾੜਾਂਗਾ, ਤੂੰ ਉੱਜੜ ਜਾਵੇਂਗਾ ਅਤੇ ਤੂੰ ਜਾਣੇਂਗਾ ਕਿ ਯਹੋਵਾਹ ਮੈਂ ਹਾਂ!
5 Eo quod fueris inimicus sempiternus, et concluseris filios Israël in manus gladii in tempore afflictionis eorum, in tempore iniquitatis extremæ:
ਕਿਉਂ ਜੋ ਤੂੰ ਸਦਾ ਤੋਂ ਵੈਰ ਰੱਖਦਾ ਹੈਂ ਅਤੇ ਤੂੰ ਇਸਰਾਏਲੀਆਂ ਨੂੰ ਉਹਨਾਂ ਦੀ ਬਿਪਤਾ ਦੇ ਦਿਨ, ਉਹਨਾਂ ਦੀ ਬਦੀ ਦੇ ਅੰਤ ਸਮੇਂ ਵਿੱਚ ਤਲਵਾਰ ਦੀ ਧਾਰ ਦੇ ਹਵਾਲੇ ਕੀਤਾ ਹੈ।
6 propterea vivo ego, dicit Dominus Deus, quoniam sanguini tradam te, et sanguis te persequetur: et cum sanguinem oderis, sanguis persequetur te.
ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਮੈਨੂੰ ਆਪਣੀ ਜਾਨ ਦੀ ਸਹੁੰ, ਮੈਂ ਤੈਨੂੰ ਲਹੂ ਦੇ ਲਈ ਤਿਆਰ ਕਰਾਂਗਾ ਅਤੇ ਲਹੂ ਤੇਰਾ ਪਿੱਛਾ ਕਰੇਗਾ, ਕਿਉਂ ਜੋ ਤੂੰ ਲਹੂ ਤੋਂ ਘਿਰਣਾ ਨਾ ਕੀਤੀ, ਇਸ ਲਈ ਲਹੂ ਤੇਰਾ ਪਿੱਛਾ ਕਰੇਗਾ।
7 Et dabo montem Seir desolatum atque desertum, et auferam de eo euntem et redeuntem.
ਇਸ ਤਰ੍ਹਾਂ ਮੈਂ ਸੇਈਰ ਪਰਬਤ ਨੂੰ ਉਜਾੜਾਂਗਾ ਅਤੇ ਬਰਬਾਦ ਕਰਾਂਗਾ। ਉਹ ਦੇ ਵਿੱਚੋਂ ਦੀ ਲੰਘਣ ਵਾਲੇ ਨੂੰ ਅਤੇ ਮੁੜ ਕੇ ਆਉਣ ਵਾਲੇ ਨੂੰ ਮੈਂ ਕੱਟ ਸੁੱਟਾਂਗਾ।
8 Et implebo montes ejus occisorum suorum: in collibus tuis, et in vallibus tuis atque in torrentibus, interfecti gladio cadent.
ਉਹ ਦੇ ਪਹਾੜਾਂ ਨੂੰ ਉਹ ਦੇ ਵੱਢਿਆ ਹੋਇਆਂ ਨਾਲ ਭਰ ਦਿਆਂਗਾ, ਤਲਵਾਰ ਦੇ ਵੱਢੇ ਹੋਏ ਤੇਰਿਆਂ ਟਿੱਲਿਆਂ, ਤੇਰੀਆਂ ਵਾਦੀਆਂ ਅਤੇ ਤੇਰੀਆਂ ਸਾਰੀਆਂ ਨਦੀਆਂ ਵਿੱਚ ਡਿੱਗਣਗੇ।
9 In solitudines sempiternas tradam te, et civitates tuæ non habitabuntur: et scietis quia ego Dominus Deus.
ਮੈਂ ਤੈਨੂੰ ਸਦਾ ਲਈ ਉਜਾੜ ਰੱਖਾਂਗਾ, ਤੇਰੇ ਸ਼ਹਿਰ ਫੇਰ ਨਾ ਵੱਸਣਗੇ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!
10 Eo quod dixeris: Duæ gentes et duæ terræ meæ erunt, et hæreditate possidebo eas, cum Dominus esset ibi:
੧੦ਤੂੰ ਆਖਿਆ ਕਿ ਇਹ ਦੋਵੇਂ ਕੌਮਾਂ ਅਤੇ ਇਹ ਦੋਵੇਂ ਦੇਸ ਮੇਰੇ ਹੋਣਗੇ ਅਤੇ ਅਸੀਂ ਉਹਨਾਂ ਤੇ ਕਬਜ਼ਾ ਕਰਾਂਗੇ, ਭਾਵੇਂ ਯਹੋਵਾਹ ਉੱਥੇ ਸੀ।
11 propterea vivo ego, dicit Dominus Deus, quia faciam juxta iram tuam, et secundum zelum tuum, quem fecisti odio habens eos: et notus efficiar per eos, cum te judicavero.
੧੧ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੈਂ ਤੇਰੇ ਕਹਿਰ ਅਤੇ ਤੇਰੀ ਅਣਖ ਦੇ ਅਨੁਸਾਰ ਜੋ ਤੂੰ ਆਪਣੀ ਘਿਰਣਾ ਕਰਕੇ ਉਹਨਾਂ ਦੇ ਵਿਰੁੱਧ ਕੀਤੀ, ਤੇਰੇ ਨਾਲ ਵਰਤਾਰਾ ਕਰਾਂਗਾ ਅਤੇ ਜਦੋਂ ਮੈਂ ਤੇਰੇ ਬਾਰੇ ਨਿਆਂ ਕਰਾਂਗਾ, ਤਾਂ ਉਹਨਾਂ ਦੇ ਵਿਚਕਾਰ ਮੈਂ ਜਾਣਿਆ ਜਾਂਵਾਂਗਾ।
12 Et scies quia ego Dominus audivi universa opprobria tua quæ locutus es de montibus Israël, dicens: Deserti nobis ad devorandum dati sunt.
੧੨ਤੂੰ ਜਾਣੇਂਗਾ ਕਿ ਮੈਂ ਯਹੋਵਾਹ ਨੇ ਤੇਰੀ ਸਾਰੀ ਨਿੰਦਿਆ ਦੀਆਂ ਗੱਲਾਂ, ਜੋ ਤੂੰ ਇਸਰਾਏਲ ਦੇ ਪਹਾੜਾਂ ਦੇ ਵਿਰੁੱਧ ਆਖੀਆਂ ਕਿ ਉਹ ਉੱਜੜ ਗਏ ਅਤੇ ਸਾਡੇ ਹੜੱਪ ਕਰਨ ਲਈ ਸਾਨੂੰ ਦਿੱਤੇ ਗਏ, ਸੁਣੀਆਂ ਹਨ।
13 Et insurrexistis super me ore vestro, et derogastis adversum me verba vestra: ego audivi.
੧੩ਇਸ ਤਰ੍ਹਾਂ ਤੁਸੀਂ ਮੇਰੇ ਵਿਰੁੱਧ ਆਪਣੇ ਮੂੰਹ ਤੋਂ ਆਪਣੀ ਵਡਿਆਈ ਕੀਤੀ ਅਤੇ ਤੁਸੀਂ ਮੇਰੇ ਵਿਰੁੱਧ ਬਹੁਤ ਗੱਲਾਂ ਕੀਤੀਆਂ ਹਨ, ਜੋ ਮੈਂ ਸੁਣ ਚੁੱਕਿਆ ਹਾਂ।
14 Hæc dicit Dominus Deus: Lætante universa terra, in solitudinem te redigam:
੧੪ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਦੋਂ ਸਾਰਾ ਦੇਸ ਅਨੰਦ ਕਰੇਗਾ, ਮੈਂ ਤੈਨੂੰ ਉਜਾੜਾਂਗਾ।
15 sicuti gavisus es super hæreditatem domus Israël eo quod fuerit dissipata, sic faciam tibi: dissipatus eris, mons Seir, et Idumæa omnis: et scient quia ego Dominus.
੧੫ਜਿਵੇਂ ਤੂੰ ਇਸਰਾਏਲ ਦੇ ਘਰਾਣੇ ਦੀ ਵਿਰਾਸਤ ਦੇ ਉਜਾੜ ਹੋਣ ਕਰਨ ਅਨੰਦ ਕੀਤਾ, ਉਸੇ ਤਰ੍ਹਾਂ ਹੀ ਮੈਂ ਤੇਰੇ ਨਾਲ ਕਰਾਂਗਾ। ਹੇ ਸੇਈਰ ਪਰਬਤ, ਤੂੰ ਅਤੇ ਸਾਰਾ ਅਦੋਮ ਪੂਰੀ ਤਰ੍ਹਾਂ ਨਾਲ ਵਿਰਾਨ ਹੋਵੋਗੇ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!

< Hiezechielis Prophetæ 35 >