< Isaiæ 17 >
1 Onus Damasci. Ecce Damascus desinet esse civitas, et erit sicut acervus lapidum in ruina.
੧ਦੰਮਿਸ਼ਕ ਸ਼ਹਿਰ ਦੇ ਵਿਖੇ ਅਗੰਮ ਵਾਕ । ਵੇਖੋ ਦੰਮਿਸ਼ਕ ਸ਼ਹਿਰ ਹੋਣ ਤੋਂ ਰਹਿ ਜਾਵੇਗਾ, ਸਗੋਂ ਉੱਜੜਿਆ ਹੋਇਆ ਖੰਡਰ ਹੋ ਜਾਵੇਗਾ।
2 Derelictæ civitates Aroër gregibus erunt, et requiescent ibi, et non erit qui exterreat.
੨ਅਰੋਏਰ ਦੇ ਸ਼ਹਿਰ ਤਿਆਗੇ ਜਾਣਗੇ, ਉਹ ਇੱਜੜਾਂ ਲਈ ਹੋਣਗੇ, ਅਤੇ ਉਹ ਉੱਥੇ ਬੈਠਣਗੇ ਅਤੇ ਕੋਈ ਉਨ੍ਹਾਂ ਨੂੰ ਨਹੀਂ ਡਰਾਵੇਗਾ।
3 Et cessabit adjutorium ab Ephraim, et regnum a Damasco; et reliquiæ Syriæ sicut gloria filiorum Israël erunt, dicit Dominus exercituum.
੩ਇਫ਼ਰਾਈਮ ਵਿੱਚੋਂ ਗੜ੍ਹ ਵਾਲੇ ਨਗਰ, ਦੰਮਿਸ਼ਕ ਵਿੱਚੋਂ ਰਾਜ, ਅਤੇ ਅਰਾਮ ਦੇ ਬਚੇ ਹੋਏ ਮੁੱਕ ਜਾਣਗੇ, ਅਤੇ ਜੋ ਹਾਲ ਇਸਰਾਏਲੀਆਂ ਦੇ ਪਰਤਾਪ ਦਾ ਹੋਇਆ, ਉਹੋ ਉਨ੍ਹਾਂ ਦਾ ਹਾਲ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।
4 Et erit in die illa: attenuabitur gloria Jacob, et pinguedo carnis ejus marcescet.
੪ਉਸ ਦਿਨ ਅਜਿਹਾ ਹੋਵੇਗਾ, ਕਿ ਯਾਕੂਬ ਦਾ ਪਰਤਾਪ ਘਟਾਇਆ ਜਾਵੇਗਾ, ਅਤੇ ਉਹ ਦਾ ਮੋਟਾ ਸਰੀਰ ਪਤਲਾ ਪੈ ਜਾਵੇਗਾ,
5 Et erit sicut congregans in messe quod restiterit, et brachium ejus spicas leget; et erit sicut quærens spicas in valle Raphaim.
੫ਅਤੇ ਅਜਿਹਾ ਹੋਵੇਗਾ ਕਿ ਜਿਵੇਂ ਕੋਈ ਵਾਢਾ ਆਪਣੀ ਖੜ੍ਹੀ ਫ਼ਸਲ ਇਕੱਠੀ ਕਰਦਾ ਹੋਵੇ, ਅਤੇ ਉਹ ਦਾ ਹੱਥ ਸਿੱਟੇ ਤੋੜਦਾ ਹੋਵੇ, ਅਤੇ ਜਿਵੇਂ ਕੋਈ ਰਫ਼ਾਈਮ ਦੀ ਘਾਟੀ ਵਿੱਚ ਸਿਲਾ ਚੁਗਦਾ ਹੋਵੇ।
6 Et relinquetur in eo sicut racemus et sicut excussio oleæ duarum vel trium olivarum in summitate rami, sive quatuor aut quinque in cacuminibus ejus fructus ejus, dicit Dominus Deus Israël.
੬ਤਾਂ ਉਹ ਦੇ ਵਿੱਚ ਕੁਝ ਲੱਗ ਲਬੇੜ ਰਹਿ ਜਾਵੇਗੀ, ਜਿਵੇਂ ਜ਼ੈਤੂਨ ਦੇ ਹਲੂਣੇ ਨਾਲ, ਦੋ-ਤਿੰਨ ਦਾਣੇ ਉੱਪਰਲੇ ਟਹਿਣੇ ਦੇ ਸਿਰੇ ਤੇ, ਚਾਰ-ਪੰਜ ਫਲਦਾਰ ਰੁੱਖ ਦੇ ਬਾਹਰਲੇ ਟਹਿਣਿਆਂ ਉੱਤੇ, ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦਾ ਵਾਕ ਹੈ।
7 In die illa inclinabitur homo ad factorem suum, et oculi ejus ad Sanctum Israël respicient;
੭ਉਸ ਦਿਨ ਮਨੁੱਖ ਆਪਣੇ ਸਿਰਜਣਹਾਰ ਵੱਲ ਗੌਰ ਕਰਨਗੇ, ਅਤੇ ਉਨ੍ਹਾਂ ਦੀਆਂ ਅੱਖਾਂ ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਵੱਲ ਵੇਖਣਗੀਆਂ।
8 et non inclinabitur ad altaria quæ fecerunt manus ejus; et quæ operati sunt digiti ejus non respiciet lucos et delubra.
੮ਉਹ ਜਗਵੇਦੀਆਂ ਵੱਲ ਆਪਣੀ ਦਸਤਕਾਰੀ ਉੱਤੇ ਗੌਰ ਨਾ ਕਰਨਗੇ, ਨਾ ਆਪਣੀਆਂ ਉਂਗਲੀਆਂ ਦੀ ਕਿਰਤ ਵੱਲ, ਨਾ ਅਸ਼ੇਰਾਹ ਦੀਆਂ ਮੂਰਤਾਂ ਵੱਲ ਨਾ ਸੂਰਜ ਥੰਮ੍ਹਾਂ ਵੱਲ ਵੇਖਣਗੇ।
9 In die illa erunt civitates fortitudinis ejus derelictæ sicut aratra, et segetes quæ derelictæ sunt a facie filiorum Israël; et eris deserta.
੯ਉਸ ਦਿਨ ਉਨ੍ਹਾਂ ਦੇ ਤਕੜੇ ਸ਼ਹਿਰ ਉਸ ਜੰਗਲ ਦੇ ਅਤੇ ਉਸ ਟੀਸੀ ਦੇ ਛੱਡੇ ਹੋਏ ਥਾਵਾਂ ਵਾਂਗੂੰ ਹੋਣਗੇ, ਜਿਹੜੇ ਇਸਰਾਏਲੀਆਂ ਦੇ ਡਰ ਦੇ ਕਾਰਨ ਛੱਡੇ ਗਏ, ਉਹ ਵਿਰਾਨ ਹੋਣਗੇ।
10 Quia oblitus es Dei salvatoris tui, et fortis adjutoris tui non es recordata: propterea plantabis plantationem fidelem, et germen alienum seminabis;
੧੦ਤੂੰ ਤਾਂ ਆਪਣੀ ਮੁਕਤੀ ਦੇ ਪਰਮੇਸ਼ੁਰ ਨੂੰ ਵਿਸਾਰ ਦਿੱਤਾ, ਅਤੇ ਆਪਣੀ ਤਕੜੀ ਚੱਟਾਨ ਨੂੰ ਯਾਦ ਨਾ ਰੱਖਿਆ, ਇਸ ਲਈ ਭਾਵੇਂ ਤੂੰ ਸੋਹਣੇ ਬੂਟੇ ਲਾਵੇਂ, ਅਤੇ ਵਿਦੇਸ਼ੀ ਦਾਬ ਨੂੰ ਦੱਬੇਂ,
11 in die plantationis tuæ labrusca, et mane semen tuum florebit; ablata est messis in die hæreditatis, et dolebit graviter.
੧੧ਭਾਵੇਂ ਤੂੰ ਉਸ ਨੂੰ ਲਾਉਣ ਦੇ ਦਿਨ ਉਹ ਦੀ ਵਾੜ ਕਰੇਂ, ਅਤੇ ਸਵੇਰ ਨੂੰ ਆਪਣੇ ਬੀਜ ਤੋਂ ਕਲੀਆਂ ਫੁਟਵਾ ਲਵੇਂ, ਪਰ ਫ਼ਸਲ ਸੋਗ ਅਤੇ ਡਾਢੀ ਪੀੜ ਦੇ ਦਿਨ ਵਿੱਚ ਉੱਡ ਜਾਵੇਗੀ।
12 Væ multitudini populorum multorum, ut multitudo maris sonantis; et tumultus turbarum, sicut sonitus aquarum multarum.
੧੨ਹਾਏ! ਦੇਸ਼-ਦੇਸ਼ ਦੇ ਲੋਕਾਂ ਦੀ ਗੱਜ, ਉਹ ਸਮੁੰਦਰਾਂ ਦੀਆਂ ਲਹਿਰਾਂ ਵਾਂਗੂੰ ਉਹ ਗੱਜਦੇ ਹਨ! ਅਤੇ ਉੱਮਤਾਂ ਦਾ ਰੌਲ਼ਾ! ਉਹ ਹੜ੍ਹਾਂ ਦੇ ਰੌਲ਼ੇ ਵਾਂਗੂੰ ਰੌਲ਼ਾ ਪਾਉਂਦੇ ਹਨ।
13 Sonabunt populi sicut sonitus aquarum inundantium, et increpabit eum, et fugiet procul; et rapietur sicut pulvis montium a facie venti, et sicut turbo coram tempestate.
੧੩ਉੱਮਤਾਂ ਬਹੁਤੇ ਪਾਣੀਆਂ ਦੇ ਰੌਲ਼ੇ ਵਾਂਗੂੰ ਰੌਲ਼ਾ ਪਾਉਂਦੀਆਂ ਹਨ, ਪਰ ਉਹ ਉਨ੍ਹਾਂ ਨੂੰ ਝਿੜਕੇਗਾ ਅਤੇ ਉਹ ਦੂਰ-ਦੂਰ ਨੱਠ ਜਾਣਗੀਆਂ। ਉਹ ਇਸ ਤਰ੍ਹਾਂ ਭਜਾਏ ਜਾਣਗੇ, ਜਿਵੇਂ ਪਹਾੜਾਂ ਦਾ ਕੱਖ ਪੌਣ ਅੱਗੋਂ, ਅਤੇ ਜਿਵੇਂ ਵਾਵਰੋਲੇ ਦੀ ਧੂੜ ਝੱਖੜ-ਝੋਲੇ ਅੱਗੋਂ ਉੱਡ ਜਾਂਦਾ ਹੈ।
14 In tempore vespere, et ecce turbatio; in matutino, et non subsistet. Hæc est pars eorum qui vastaverunt nos, et sors diripientium nos.
੧੪ਸ਼ਾਮ ਦੇ ਵੇਲੇ, ਵੇਖੋ ਖੌਫ਼ ਹੈ! ਸਵੇਰ ਤੋਂ ਪਹਿਲਾਂ ਉਹ ਹਨ ਹੀ ਨਹੀਂ, - ਇਹ ਸਾਨੂੰ ਨਾਸ ਕਰਨ ਵਾਲਿਆਂ ਦਾ ਹਿੱਸਾ, ਅਤੇ ਸਾਨੂੰ ਲੁੱਟਣ ਵਾਲਿਆਂ ਦਾ ਭਾਗ ਹੈ।