< Job 17 >
1 Spiritus meus attenuabitur; dies mei breviabuntur: et solum mihi superest sepulchrum.
੧“ਮੇਰਾ ਆਤਮਾ ਟੁੱਟ ਗਿਆ, ਮੇਰੇ ਦਿਨ ਮੁੱਕ ਗਏ, ਕਬਰ ਮੇਰੇ ਲਈ ਤਿਆਰ ਹੈ।
2 Non peccavi, et in amaritudinibus moratur oculus meus.
੨ਨਿਸੰਗ ਮੇਰੇ ਕੋਲ ਠੱਠਾ ਕਰਨ ਵਾਲੇ ਹਨ, ਅਤੇ ਮੇਰੀ ਨਿਗਾਹ ਉਹਨਾਂ ਦੇ ਲੜਾਈ ਝਗੜੇ ਉੱਤੇ ਟਿਕੀ ਹੋਈ ਹੈ।
3 Libera me, Domine, et pone me juxta te, et cujusvis manus pugnet contra me.
੩“ਹੇ ਪਰਮੇਸ਼ੁਰ, ਜ਼ਮਾਨਤ ਦੇ, ਤੂੰ ਆਪਣੇ ਅਤੇ ਮੇਰੇ ਵਿੱਚ ਜ਼ਮਾਨਤੀ ਹੋ, ਕੌਣ ਹੈ ਜੋ ਮੇਰੇ ਹੱਥ ਉੱਤੇ ਹੱਥ ਧਰੇ?
4 Cor eorum longe fecisti a disciplina: propterea non exaltabuntur.
੪ਤੂੰ ਤਾਂ ਉਹਨਾਂ ਦਾ ਮਨ ਸਮਝ ਤੋਂ ਓਹਲੇ ਰੱਖਿਆ ਹੈ, ਇਸ ਲਈ ਤੂੰ ਉਹਨਾਂ ਨੂੰ ਪਰਬਲ ਨਾ ਹੋਣ ਦੇਵੇਂਗਾ।
5 Prædam pollicetur sociis, et oculi filiorum ejus deficient.
੫ਜਿਹੜਾ ਆਪਣੇ ਮਿੱਤਰ ਨੂੰ ਲੁੱਟ ਦੇ ਹਿੱਸੇ ਲਈ ਦੋਸ਼ੀ ਬਣਾਉਂਦਾ ਹੈ, ਉਹ ਦੇ ਬੱਚਿਆਂ ਦੀਆਂ ਅੱਖਾਂ ਅੰਨ੍ਹੀਆਂ ਹੋ ਜਾਣਗੀਆਂ।
6 Posuit me quasi in proverbium vulgi, et exemplum sum coram eis.
੬“ਪਰ ਪਰਮੇਸ਼ੁਰ ਨੇ ਮੈਨੂੰ ਲੋਕਾਂ ਲਈ ਮਿਹਣਾ ਬਣਾਇਆ, ਮੈਂ ਉਹ ਹਾਂ ਜਿਸ ਦੇ ਮੂੰਹ ਉੱਤੇ ਲੋਕ ਥੁੱਕਦੇ ਹਨ।
7 Caligavit ab indignatione oculus meus, et membra mea quasi in nihilum redacta sunt.
੭ਮੇਰੀਆਂ ਅੱਖਾਂ ਸੋਗ ਦੇ ਕਾਰਨ ਧੁੰਦਲੀਆਂ ਹੋ ਗਈਆਂ ਹਨ, ਅਤੇ ਮੇਰੇ ਸਾਰੇ ਅੰਗ ਪਰਛਾਵੇਂ ਵਾਂਗੂੰ ਹੋ ਗਏ ਹਨ।
8 Stupebunt justi super hoc, et innocens contra hypocritam suscitabitur.
੮ਨੇਕ ਲੋਕ ਇਹ ਵੇਖ ਕੇ ਹੈਰਾਨ ਹੁੰਦੇ ਹਨ, ਅਤੇ ਬੇਦੋਸ਼ੇ ਕੁਧਰਮੀਆਂ ਦੇ ਵਿਰੁੱਧ ਭੜਕ ਉੱਠਦੇ ਹਨ।
9 Et tenebit justus viam suam, et mundis manibus addet fortitudinem.
੯ਪਰ ਧਰਮੀ ਆਪਣੇ ਰਾਹ ਤੇ ਲੱਗਾ ਰਹੇਗਾ, ਅਤੇ ਸਾਫ਼ ਹੱਥ ਵਾਲਾ ਹੋਰ ਵੀ ਤਕੜਾ ਹੁੰਦਾ ਜਾਵੇਗਾ।
10 Igitur omnes vos convertimini, et venite, et non inveniam in vobis ullum sapientem.
੧੦“ਪਰ ਤੁਸੀਂ ਸਾਰੇ ਹੀ ਯਤਨ ਨਾਲ ਮੁੜ ਕੇ ਆਓ, ਮੈਨੂੰ ਤੁਹਾਡੇ ਵਿੱਚ ਇੱਕ ਵੀ ਬੁੱਧੀਮਾਨ ਨਾ ਲੱਭੇਗਾ।
11 Dies mei transierunt; cogitationes meæ dissipatæ sunt, torquentes cor meum.
੧੧ਮੇਰੇ ਜਿਉਣ ਦੇ ਦਿਨ ਤਾਂ ਬੀਤ ਗਏ, ਮੇਰੀਆਂ ਯੋਜਨਾਵਾਂ ਅਤੇ ਮੇਰੇ ਦਿਲ ਦੀਆਂ ਲੋਚਾਂ ਮਿਟ ਗਈਆਂ।
12 Noctem verterunt in diem, et rursum post tenebras spero lucem.
੧੨ਮੇਰੇ ਮਿੱਤਰ ਰਾਤ ਨੂੰ ਦਿਨ ਠਹਿਰਾਉਂਦੇ ਅਤੇ ਆਖਦੇ ਹਨ ਕਿ ਚਾਨਣ ਹਨੇਰੇ ਦੇ ਕੋਲ ਹੀ ਹੈ।
13 Si sustinuero, infernus domus mea est, et in tenebris stravi lectulum meum. (Sheol )
੧੩ਜੇਕਰ ਮੈਂ ਆਸ ਰੱਖਾਂ ਕਿ ਅਧੋਲੋਕ ਮੇਰਾ ਘਰ ਹੈਂ, ਜੇਕਰ ਮੈਂ ਹਨੇਰੇ ਵਿੱਚ ਆਪਣਾ ਬਿਸਤਰਾ ਵਿਛਾਵਾਂ, (Sheol )
14 Putredini dixi: Pater meus es; Mater mea, et soror mea, vermibus.
੧੪ਜੇ ਮੈਂ ਸੜਿਆਂਧ ਨੂੰ ਪੁਕਾਰਾਂ ਕਿ ਤੂੰ ਮੇਰਾ ਪਿਤਾ ਹੈਂ, ਅਤੇ ਕੀੜੇ ਨੂੰ ਕਿ ਤੂੰ ਮੇਰੀ ਮਾਂ ਅਤੇ ਮੇਰੀ ਭੈਣ ਹੈਂ,
15 Ubi est ergo nunc præstolatio mea? et patientiam meam quis considerat?
੧੫ਤਦ ਮੇਰੀ ਆਸ ਫੇਰ ਕਿੱਥੇ ਹੈ? ਕੌਣ ਮੇਰੇ ਲਈ ਆਸ ਵੇਖੇਗਾ?
16 In profundissimum infernum descendent omnia mea: putasne saltem ibi erit requies mihi? (Sheol )
੧੬ਉਹ ਅਧੋਲੋਕ ਦੇ ਫਾਟਕਾਂ ਵਿੱਚ ਉਤਰ ਜਾਵੇਗੀ, ਜਦ ਅਸੀਂ ਇਕੱਠੇ ਖ਼ਾਕ ਵਿੱਚ ਅਰਾਮ ਪਾਵਾਂਗੇ।” (Sheol )