< Psalmorum 52 >
1 In finem. Intellectus David, cum venit Doëg Idumæus, et nuntiavit Sauli: Venit David in domum Achimelech. Quid gloriaris in malitia, qui potens es in iniquitate?
੧ਪ੍ਰਧਾਨ ਵਜਾਉਣ ਵਾਲੇ ਦੇ ਲਈ ਮਸ਼ਕੀਲ ਉੱਤੇ ਦਾਊਦ ਦਾ ਭਜਨ ਜਦੋਂ ਦੋਏਗ ਅਦੋਮੀ ਨੇ ਸ਼ਾਊਲ ਨੂੰ ਦੱਸਿਆ ਕਿ ਦਾਊਦ ਅਹੀਮਲਕ ਦੇ ਘਰ ਗਿਆ ਹੈ। ਹੇ ਸੂਰਬੀਰ, ਤੂੰ ਬੁਰਿਆਈ ਉੱਤੇ ਕਿਉਂ ਘਮੰਡ ਕਰਦਾ ਹੈਂ? ਪਰਮੇਸ਼ੁਰ ਦੀ ਦਯਾ ਸਦੀਪਕ ਰਹਿੰਦੀ ਹੈ।
2 Tota die injustitiam cogitavit lingua tua; sicut novacula acuta fecisti dolum.
੨ਹੇ ਛਲੀਏ, ਤੇਰੀ ਜੀਭ ਬੁਰਿਆਈ ਦੀਆਂ ਯੋਜਨਾਵਾਂ ਤਿੱਖੇ ਉਸਤਰੇ ਵਾਂਗੂੰ ਕਰਦੀ ਹੈ!
3 Dilexisti malitiam super benignitatem; iniquitatem magis quam loqui æquitatem.
੩ਤੂੰ ਬੁਰਿਆਈ ਨੂੰ ਭਲਿਆਈ ਨਾਲੋਂ, ਅਤੇ ਝੂਠ ਬੋਲਣ ਨੂੰ ਸੱਚ ਬੋਲਣ ਨਾਲੋਂ ਵਧੇਰੇ ਪ੍ਰੇਮ ਰੱਖਦਾ ਹੈਂ। ਸਲਹ।
4 Dilexisti omnia verba præcipitationis; lingua dolosa.
੪ਹੇ ਛਲ ਵਾਲੀ ਜੀਭ, ਤੂੰ ਸਾਰੀਆਂ ਹਲਾਕ ਕਰਨ ਵਾਲਿਆਂ ਗੱਲਾਂ ਨਾਲ ਪ੍ਰੀਤ ਰੱਖਦੀ ਹੈਂ!
5 Propterea Deus destruet te in finem; evellet te, et emigrabit te de tabernaculo tuo, et radicem tuam de terra viventium.
੫ਪਰਮੇਸ਼ੁਰ ਵੀ ਤੈਨੂੰ ਸਦਾ ਲਈ ਕੱਢ ਸੁੱਟੇਗਾ, ਉਹ ਤੈਨੂੰ ਫੜ੍ਹ ਕੇ ਤੇਰੇ ਤੰਬੂ ਵਿੱਚੋਂ ਉਖੇੜ ਛੱਡੇਗਾ, ਅਤੇ ਜੀਉਣ ਦੀ ਧਰਤੀ ਵਿੱਚੋਂ ਤੇਰੀ ਜੜ੍ਹ ਪੁੱਟ ਦੇਵੇਗਾ! ਸਲਹ।
6 Videbunt justi, et timebunt; et super eum ridebunt, et dicent:
੬ਧਰਮੀ ਵੀ ਵੇਖਣਗੇ ਅਤੇ ਡਰਨਗੇ, ਅਤੇ ਉਸ ਉੱਤੇ ਹੱਸਣਗੇ,
7 Ecce homo qui non posuit Deum adjutorem suum; sed speravit in multitudine divitiarum suarum, et prævaluit in vanitate sua.
੭ਵੇਖੋ, ਇਹ ਓਹੋ ਮਨੁੱਖ ਹੈ ਜਿਸ ਨੇ ਪਰਮੇਸ਼ੁਰ ਨੂੰ ਆਪਣਾ ਗੜ੍ਹ ਨਹੀਂ ਮੰਨਿਆ ਸੀ, ਸਗੋਂ ਆਪਣੇ ਧਨ ਦੀ ਬਹੁਤਾਇਤ ਉੱਤੇ ਭਰੋਸਾ ਰੱਖਦਾ ਸੀ, ਅਤੇ ਆਪਣੇ ਲੋਭ ਵਿੱਚ ਪੱਕਾ ਸੀ!
8 Ego autem, sicut oliva fructifera in domo Dei; speravi in misericordia Dei, in æternum et in sæculum sæculi.
੮ਪਰ ਮੈਂ ਤਾਂ ਪਰਮੇਸ਼ੁਰ ਦੇ ਘਰ ਵਿੱਚ ਜ਼ੈਤੂਨ ਦੇ ਹਰੇ ਭਰੇ ਰੁੱਖ ਵਰਗਾ ਹਾਂ, ਮੈਂ ਪਰਮੇਸ਼ੁਰ ਦੀ ਦਯਾ ਉੱਤੇ ਸਦਾ ਹੀ ਭਰੋਸਾ ਰੱਖਿਆ ਹੈ।
9 Confitebor tibi in sæculum, quia fecisti; et exspectabo nomen tuum, quoniam bonum est in conspectu sanctorum tuorum.
੯ਮੈਂ ਸਦਾ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਤੂੰ ਇਹ ਕੀਤਾ ਹੈ, ਅਤੇ ਮੈਂ ਤੇਰੇ ਨਾਮ ਉੱਤੇ ਭਰੋਸਾ ਰੱਖਿਆ ਅਤੇ ਉਹ ਭਲਾ ਹੈ ਅਤੇ ਤੇਰੇ ਸੰਤਾਂ ਦੇ ਅੱਗੇ ਤੇਰੀ ਉਸਤਤ ਕਰਾਂਗਾ।