< Corinthios I 15 >
1 Notum autem vobis facio, fratres, Evangelium, quod praedicavi vobis, quod et accepistis, in quo et statis,
੧ਹੁਣ ਹੇ ਭਰਾਵੋ, ਮੈਂ ਤੁਹਾਨੂੰ ਉਹ ਖੁਸ਼ਖਬਰੀ ਯਾਦ ਦਿਲਾਉਂਦਾ ਹਾਂ ਜਿਹੜੀ ਮੈਂ ਤੁਹਾਨੂੰ ਸੁਣਾਈ ਸੀ, ਜਿਸ ਨੂੰ ਤੁਸੀਂ ਕਬੂਲ ਵੀ ਕੀਤਾ ਅਤੇ ਜਿਸ ਨੂੰ ਤੁਸੀਂ ਮਜ਼ਬੂਤੀ ਨਾਲ ਫੜੀ ਵੀ ਰੱਖਿਆ ਹੈ।
2 per quod et salvamini: qua ratione praedicaverim vobis, si tenetis, nisi frustra credidistis.
੨ਅਤੇ ਜਿਸ ਦੇ ਰਾਹੀਂ ਤੁਸੀਂ ਬਚਾਏ ਵੀ ਜਾਂਦੇ ਹੋ, ਜੇ ਤੁਸੀਂ ਉਸ ਖੁਸ਼ਖਬਰੀ ਦੇ ਬਚਨ ਨੂੰ ਜਿਹੜਾ ਮੈਂ ਤੁਹਾਨੂੰ ਸੁਣਾਇਆ ਸੀ ਫੜ੍ਹੀ ਰੱਖੋ, ਨਹੀਂ ਤਾਂ ਤੁਹਾਡਾ ਵਿਸ਼ਵਾਸ ਵਿਅਰਥ ਗਿਆ।
3 Tradidi enim vobis in primis quod et accepi: quoniam Christus mortuus est pro peccatis nostris secundum Scripturas:
੩ਕਿਉਂ ਜੋ ਮੈਂ ਮੁੱਖ ਗੱਲਾਂ ਵਿੱਚੋਂ ਉਹ ਗੱਲ ਤੁਹਾਨੂੰ ਸੌਂਪ ਦਿੱਤੀ ਜਿਹੜੀ ਮੈਨੂੰ ਪ੍ਰਾਪਤ ਹੋਈ ਜੋ ਮਸੀਹ ਪਵਿੱਤਰ ਗ੍ਰੰਥਾਂ ਦੇ ਅਨੁਸਾਰ ਸਾਡੇ ਪਾਪਾਂ ਦੇ ਕਾਰਨ ਮਰਿਆ।
4 et quia sepultus est, et quia resurrexit tertia die secundum Scripturas:
੪ਅਤੇ ਉਹ ਦਫ਼ਨਾਇਆ ਗਿਆ ਅਤੇ ਪਵਿੱਤਰ ਗ੍ਰੰਥ ਦੇ ਅਨੁਸਾਰ ਤੀਜੇ ਦਿਨ ਜੀ ਉੱਠਿਆ।
5 et quia visus est Cephae, et post hoc undecim:
੫ਅਤੇ ਇਹ ਜੋ ਕੈਫ਼ਾ ਨੂੰ ਅਤੇ ਫੇਰ ਉਨ੍ਹਾਂ ਬਾਰਾਂ ਨੂੰ ਦਰਸ਼ਣ ਦਿੱਤਾ।
6 Deinde visus est plus quam quingentis fratribus simul: ex quibus multi manent usque adhuc, quidam autem dormierunt:
੬ਅਤੇ ਮਗਰੋਂ ਪੰਜ ਸੌ ਜ਼ਿਆਦਾ ਭਰਾਵਾਂ ਨੂੰ ਇੱਕੋ ਵਾਰੀ ਦਰਸ਼ਣ ਦਿੱਤਾ ਅਤੇ ਉਹਨਾਂ ਵਿੱਚੋਂ ਬਹੁਤੇ ਅਜੇ ਜਿਉਂਦੇ ਹਨ ਪਰ ਕਈ ਸੌ ਗਏ।
7 Deinde visus est Iacobo, deinde Apostolis omnibus:
੭ਪਿੱਛੋਂ ਯਾਕੂਬ ਨੂੰ ਦਰਸ਼ਣ ਦਿੱਤਾ ਅਤੇ ਫੇਰ ਸਭਨਾਂ ਰਸੂਲਾਂ ਨੂੰ।
8 Novissime autem omnium tamquam abortivo, visus est et mihi.
੮ਅਤੇ ਸਭ ਦੇ ਪਿੱਛੋਂ ਮੈਨੂੰ ਵੀ ਦਰਸ਼ਣ ਦਿੱਤਾ ਜਿਵੇਂ ਇੱਕ ਅਧੂਰੇ ਜੰਮੇ ਨੂੰ।
9 Ego enim sum minimus Apostolorum, qui non sum dignus vocari Apostolus, quoniam persecutus sum Ecclesiam Dei.
੯ਮੈਂ ਤਾਂ ਸਭਨਾਂ ਰਸੂਲਾਂ ਨਾਲੋਂ ਛੋਟਾ ਹਾਂ, ਰਸੂਲ ਸਦਾਉਣ ਦੇ ਯੋਗ ਨਹੀਂ ਕਿਉਂ ਜੋ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਸਤਾਇਆ ਸੀ।
10 Gratia autem Dei sum id, quod sum, et gratia eius in me vacua non fuit, sed abundantius illis omnibus laboravi: non ego autem, sed gratia Dei mecum:
੧੦ਪਰ ਮੈਂ ਜੋ ਕੁਝ ਹਾਂ, ਪਰਮੇਸ਼ੁਰ ਦੀ ਕਿਰਪਾ ਨਾਲ ਹੀ ਹਾਂ ਅਤੇ ਉਹ ਦੀ ਕਿਰਪਾ ਜੋ ਮੇਰੇ ਉੱਤੇ ਹੋਈ, ਸੋ ਅਕਾਰਥ ਨਾ ਹੋਈ ਪਰ ਮੈਂ ਉਨ੍ਹਾਂ ਸਭਨਾਂ ਨਾਲੋਂ ਵਧੀਕ ਮਿਹਨਤ ਕੀਤੀ ਪਰੰਤੂ ਮੈਂ ਤਾਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਨੇ ਜੋ ਮੇਰੇ ਨਾਲ ਸੀ।
11 Sive enim ego, sive illi: sic praedicavimus, et sic credidistis.
੧੧ਭਾਵੇਂ ਅਸੀਂ ਤੁਹਾਨੂੰ ਪ੍ਰਚਾਰ ਕੀਤਾ ਜਾਂ ਦੂਸਰੇ ਰਸੂਲਾਂ ਨੇ ਬਚਨ ਸੁਣਾਇਆ ਪਰ ਤੁਸੀਂ ਵਿਸ਼ਵਾਸ ਕੀਤੀ।
12 Si autem Christus praedicatur quod resurrexit a mortuis, quomodo quidam dicunt in vobis, quoniam resurrectio mortuorum non est?
੧੨ਹੁਣ ਜੇ ਮਸੀਹ ਦਾ ਇਹ ਪ੍ਰਚਾਰ ਕਰਦੇ ਹਾਂ ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਤਾਂ ਕਈ ਤੁਹਾਡੇ ਵਿੱਚੋਂ ਕਿਵੇਂ ਆਖਦੇ ਹਨ ਕਿ ਮੁਰਦਿਆਂ ਦਾ ਜੀ ਉੱਠਣਾ ਹੈ ਹੀ ਨਹੀਂ।
13 Si autem resurrectio mortuorum non est: neque Christus resurrexit.
੧੩ਪਰ ਜੇ ਮੁਰਦਿਆਂ ਦਾ ਜੀ ਉੱਠਣਾ ਨਹੀਂ ਹੈ ਤਾਂ ਮਸੀਹ ਵੀ ਨਹੀਂ ਜੀ ਉੱਠਿਆ।
14 Si autem Christus non resurrexit, inanis est praedicatio nostra, inanis est et fides vestra:
੧੪ਅਤੇ ਜੇ ਮਸੀਹ ਨਹੀਂ ਜੀ ਉੱਠਿਆ ਤਾਂ ਸਾਡਾ ਪ੍ਰਚਾਰ ਵਿਅਰਥ ਹੈ ਅਤੇ ਤੁਹਾਡੀ ਵਿਸ਼ਵਾਸ ਬੇਕਾਰ ਹੈ।
15 invenimur autem et falsi testes Dei: quoniam testimonium diximus adversus Deum quod suscitaverit Christum, quem non suscitavit, si mortui non resurgunt.
੧੫ਨਾਲੇ ਅਸੀਂ ਵੀ ਪਰਮੇਸ਼ੁਰ ਦੇ ਝੂਠੇ ਗਵਾਹ ਠਹਿਰੇ ਕਿਉਂ ਜੋ ਅਸੀਂ ਪਰਮੇਸ਼ੁਰ ਦੀ ਸਾਖੀ ਦਿੱਤੀ ਜੋ ਉਹ ਨੇ ਮਸੀਹ ਨੂੰ ਜ਼ਿੰਦਾ ਕੀਤਾ, ਜਿਸ ਨੂੰ ਉਸ ਨੇ ਨਹੀਂ ਜ਼ਿੰਦਾ ਕੀਤਾ ਤਾਂ ਫਿਰ ਮੁਰਦੇ ਨਹੀਂ ਜੀ ਉੱਠਦੇ।
16 Nam si mortui non resurgunt, neque Christus resurrexit.
੧੬ਕਿਉਂਕਿ ਜੇ ਮੁਰਦੇ ਨਹੀਂ ਜੀ ਉੱਠਦੇ ਤਾਂ ਮਸੀਹ ਨਹੀਂ ਜੀ ਉੱਠਿਆ ਹੈ।
17 Quod si Christus non resurrexit, vana est fides vestra, adhuc enim estis in peccatis vestris.
੧੭ਅਤੇ ਜੇ ਮਸੀਹ ਨਹੀਂ ਜੀ ਉੱਠਿਆ ਤਾਂ ਤੁਹਾਡੀ ਵਿਸ਼ਵਾਸ ਵਿਅਰਥ ਹੈ। ਤੁਸੀਂ ਅਜੇ ਆਪਣੇ ਪਾਪਾਂ ਵਿੱਚ ਹੋ।
18 Ergo et qui dormierunt in Christo, perierunt.
੧੮ਤਦ ਜਿਹੜੇ ਮਸੀਹ ਵਿੱਚ ਹੋ ਕੇ ਸੌਂ ਗਏ ਹਨ ਉਹ ਵੀ ਨਾਸ ਹੋਏ।
19 Si in hac vita tantum in Christo sperantes sumus, miserabiliores sumus omnibus hominibus.
੧੯ਜੇ ਕੇਵਲ ਇਸੇ ਜੀਵਨ ਵਿੱਚ ਅਸੀਂ ਮਸੀਹ ਉੱਤੇ ਆਸ ਰੱਖੀ ਹੋਈ ਹੈ ਤਾਂ ਅਸੀਂ ਸਭਨਾਂ ਮਨੁੱਖਾਂ ਨਾਲੋਂ ਤਰਸ ਯੋਗ ਹਾਂ।
20 Nunc autem Christus resurrexit a mortuis primitiae dormientium,
੨੦ਪਰ ਹੁਣ ਮਸੀਹ ਤਾਂ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਸੁੱਤਿਆਂ ਹੋਇਆਂ ਦਾ ਪਹਿਲਾ ਫਲ ਹੈ!
21 quoniam quidem per hominem mors, et per hominem resurrectio mortuorum.
੨੧ਜਾਂ ਮਨੁੱਖ ਦੇ ਰਾਹੀਂ ਮੌਤ ਹੋਈ ਤਾਂ ਮਨੁੱਖ ਹੀ ਦੇ ਰਾਹੀਂ ਮੁਰਦਿਆਂ ਦਾ ਜੀ ਉੱਠਣਾ ਵੀ ਹੋਇਆ।
22 Et sicut in Adam omnes moriuntur, ita et in Christo omnes vivificabuntur.
੨੨ਜਿਸ ਤਰ੍ਹਾਂ ਆਦਮ ਵਿੱਚ ਸੱਭੇ ਮਰਦੇ ਹਨ ਉਸੇ ਤਰ੍ਹਾਂ ਮਸੀਹ ਵਿੱਚ ਸੱਭੇ ਜਿਉਂਦੇ ਹੋ ਜਾਣਗੇ।
23 Unusquisque autem in suo ordine, primitiae Christus: deinde ii, qui sunt Christi, qui in adventu eius crediderunt.
੨੩ਪਰ ਹਰੇਕ ਆਪੋ-ਆਪਣੀ ਵਾਰੀ ਸਿਰ। ਪਹਿਲਾ ਫਲ ਮਸੀਹ, ਫਿਰ ਜਿਹੜੇ ਮਸੀਹ ਦੇ ਹਨ ਉਹ ਦੇ ਆਉਣ ਦੇ ਵੇਲੇ।
24 Deinde finis: cum tradiderit regnum Deo et Patri, cum evacuaverit omnem principatum, et potestatem, et virtutem.
੨੪ਉਹ ਦੇ ਮਗਰੋਂ ਅੰਤ ਹੈ। ਤਦ ਉਹ ਰਾਜ ਨੂੰ ਪਰਮੇਸ਼ੁਰ ਅਤੇ ਪਿਤਾ ਦੇ ਹੱਥ ਸੌਂਪ ਦੇਵੇਗਾ, ਜਦ ਉਹ ਨੇ ਹਰੇਕ ਹਕੂਮਤ ਅਤੇ ਹਰੇਕ ਇਖ਼ਤਿਆਰ ਅਤੇ ਸਮਰੱਥਾ ਨੂੰ ਨਾਸ ਕਰ ਦਿੱਤਾ ਹੋਵੇਗਾ।
25 Oportet autem illum regnare donec ponat omnes inimicos sub pedibus eius.
੨੫ਕਿਉਂਕਿ ਜਿੰਨਾਂ ਚਿਰ ਉਹ ਸਾਰੇ ਵੈਰੀਆਂ ਨੂੰ ਆਪਣੇ ਪੈਰਾਂ ਹੇਠਾਂ ਨਾ ਕਰ ਲਵੇ ਉਨੀਂ ਦੇਰ ਉਸ ਨੇ ਰਾਜ ਕਰਨਾ ਹੈ।
26 Novissime autem inimica destruetur mors: Omnia enim subiecit pedibus eius. Cum autem haec dicat:
੨੬ਆਖਰੀ ਵੈਰੀ ਜਿਹ ਦਾ ਨਾਸ ਹੋਣਾ ਹੈ ਸੋ ਮੌਤ ਹੈ।
27 Omnia subiecta sunt ei, sine dubio praeter eum, qui subiecit ei omnia.
੨੭“ਉਸ ਨੇ ਸਭ ਕੁਝ ਉਹ ਦੇ ਪੈਰਾਂ ਹੇਠ ਕਰ ਦਿੱਤਾ”। ਪਰ ਜਾਂ ਉਹ ਕਹਿੰਦਾ ਹੈ ਜੋ ਸਭ ਕੁਝ ਹੇਠ ਕੀਤਾ ਗਿਆ ਹੈ ਤਾਂ ਪ੍ਰਗਟ ਹੈ ਕਿ ਜਿਸ ਨੇ ਸਭ ਕੁਝ ਮਸੀਹ ਦੇ ਹੇਠ ਕਰ ਦਿੱਤਾ ਉਹ ਆਪ ਹੇਠ ਹੋਣ ਤੋਂ ਰਹਿਤ ਹੈ।
28 Cum autem subiecta fuerint illi omnia: tunc et ipse Filius subiectus erit ei, qui subiecit sibi omnia, ut sit Deus omnia in omnibus.
੨੮ਅਤੇ ਜਾਂ ਸਭ ਕੁਝ ਉਹ ਦੇ ਅਧੀਨ ਕੀਤਾ ਗਿਆ ਹੋਵੇਗਾ ਤਾਂ ਪ੍ਰਭੂ ਆਪ ਵੀ ਉਸ ਦੇ ਅਧੀਨ ਹੋਵੇਗਾ ਜਿਸ ਨੇ ਸਭ ਕੁਝ ਉਹ ਦੇ ਅਧੀਨ ਕਰ ਦਿੱਤਾ ਜੋ ਪਰਮੇਸ਼ੁਰ ਸਭਨਾਂ ਵਿੱਚ ਸਭ ਕੁਝ ਹੋਵੇ।
29 Alioquin quid facient qui baptizantur pro mortuis, si omnino mortui non resurgunt? ut quid et baptizantur pro illis?
੨੯ਨਹੀਂ ਤਾਂ ਜਿਹੜੇ ਮੁਰਦਿਆਂ ਦੇ ਲਈ ਬਪਤਿਸਮਾ ਲੈਂਦੇ ਹਨ, ਉਹ ਕੀ ਕਰਨਗੇ? ਜੇ ਮੁਰਦੇ ਮੂਲੋਂ ਜੀ ਨਹੀਂ ਉੱਠਦੇ ਤਾਂ ਉਨ੍ਹਾਂ ਦੇ ਲਈ ਉਹ ਕਿਉਂ ਬਪਤਿਸਮਾ ਲੈਂਦੇ ਹਨ?
30 ut quid et nos periclitamur omni hora?
੩੦ਅਸੀਂ ਵੀ ਹਰ ਘੜੀ ਦੁੱਖ ਵਿੱਚ ਕਿਉਂ ਪਏ ਰਹਿੰਦੇ ਹਾਂ?
31 Quotidie morior propter vestram gloriam, fratres, quam habeo in Christo Iesu Domino nostro.
੩੧ਹੇ ਭਰਾਵੋ, ਤੁਹਾਡੇ ਹੱਕ ਵਿੱਚ ਜਿਹੜਾ ਘਮੰਡ ਮੈਂ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਕਰਦਾ ਹਾਂ ਉਹ ਦੀ ਸਹੁੰ ਹੈ ਜੋ ਮੈਂ ਹਰ ਰੋਜ਼ ਮਰਦਾ ਹਾਂ।
32 Si (secundum hominem) ad bestias pugnavi Ephesi, quid mihi prodest, si mortui non resurgunt? manducemus, et bibamus, cras enim moriemur.
੩੨ਜੇ ਆਦਮੀ ਦੀ ਤਰ੍ਹਾਂ ਮੈਂ ਅਫ਼ਸੁਸ ਵਿੱਚ ਬੁਰਿਆਰਾਂ ਨਾਲ ਲੜਿਆ ਤਾਂ ਮੈਨੂੰ ਕੀ ਲਾਭ ਹੈ? ਜੇ ਮੁਰਦੇ ਨਹੀਂ ਜੀ ਉੱਠਦੇ ਤਾਂ ਆਓ ਅਸੀਂ ਖਾਈਏ ਪੀਵੀਏ ਕਿਉਂ ਜੋ ਕੱਲ ਤਾਂ ਅਸੀਂ ਮਰਨਾ ਹੈ
33 Nolite seduci: Corrumpunt mores bonos colloquia mala.
੩੩ਧੋਖਾ ਨਾ ਖਾਓ, ਬੁਰੀ ਸੰਗਤ ਚੰਗੇ ਚਾਲ-ਚਲਣ ਨੂੰ ਵਿਗਾੜ ਦਿੰਦੀ ਹੈ।
34 Evigilate iusti, et nolite peccare: ignorantiam enim Dei quidam habent, ad reverentiam vobis loquor.
੩੪ਤੁਸੀਂ ਧਾਰਮਿਕਤਾ ਲਈ ਸਮਝ ਰੱਖੋ ਅਤੇ ਪਾਪ ਨਾ ਕਰੋ ਕਿਉਂ ਜੋ ਕਈਆਂ ਨੂੰ ਪਰਮੇਸ਼ੁਰ ਦਾ ਗਿਆਨ ਨਹੀਂ। ਮੈਂ ਤੁਹਾਡੀ ਸ਼ਰਮ ਲਈ ਇਹ ਆਖਦਾ ਹਾਂ।
35 Sed dicet aliquis: Quomodo resurgunt mortui? qualive corpore venient?
੩੫ਪਰ ਕੋਈ ਆਖੇ ਕਿ ਮੁਰਦੇ ਕਿਵੇਂ ਜੀ ਉੱਠਦੇ ਅਤੇ ਕਿਹੋ ਜਿਹੇ ਸਰੀਰ ਨਾਲ ਆਉਂਦੇ ਹਨ?
36 Insipiens, tu quod seminas non vivificatur, nisi prius moriatur.
੩੬ਨਦਾਨਾਂ, ਜੋ ਕੁਝ ਤੂੰ ਬੀਜਦਾ ਹੈਂ ਜੇਕਰ ਉਹ ਨਾ ਮਰੇ ਤਾਂ ਜੰਮੇਗਾ ਨਹੀਂ।
37 Et quod seminas, non corpus, quod futurum est, seminas, sed nudum granum, ut puta tritici, aut alicuius ceterorum.
੩੭ਅਤੇ ਜਿਹੜਾ ਤੂੰ ਬੀਜਦਾ ਹੈ ਤੂੰ ਉਹ ਰੂਪ ਨਹੀਂ ਬੀਜਦਾ ਜੋ ਹੋਵੇਗਾ ਪਰ ਨਿਰਾ ਇੱਕ ਦਾਣਾ ਭਾਵੇਂ ਕਣਕ ਦਾ ਭਾਵੇਂ ਹੋਰ ਕਿਸੇ ਦਾ।
38 Deus autem dat illi corpus sicut vult: ut unicuique seminum proprium corpus.
੩੮ਪਰੰਤੂ ਪਰਮੇਸ਼ੁਰ ਜਿਵੇਂ ਉਹ ਨੂੰ ਭਾਇਆ ਉਹ ਉਸ ਨੂੰ ਰੂਪ ਦਿੰਦਾ ਹੈ ਅਤੇ ਹਰ ਪ੍ਰਕਾਰ ਦੇ ਬੀਜ ਨੂੰ ਆਪੋ ਆਪਣਾ ਰੂਪ
39 Non omnis caro, eadem caro: sed alia quidem hominum, alia vero pecorum, alia volucrum, alia autem piscium.
੩੯ਸਭ ਮਾਸ ਇੱਕੋ ਜਿਹਾ ਮਾਸ ਨਹੀਂ ਸਗੋਂ ਮਨੁੱਖਾਂ ਦਾ ਹੋਰ ਹੈ ਅਤੇ ਪਸ਼ੂਆਂ ਦਾ ਮਾਸ ਹੋਰ ਅਤੇ ਪੰਛੀਆਂ ਦਾ ਮਾਸ ਹੋਰ ਅਤੇ ਮੱਛੀਆਂ ਦਾ ਹੋਰ।
40 Et corpora caelestia, et corpora terrestria: sed alia quidem caelestium gloria, alia autem terrestrium:
੪੦ਸਵਰਗੀ ਸਰੀਰ ਵੀ ਹਨ ਅਤੇ ਜ਼ਮੀਨੀ ਸਰੀਰ ਵੀ ਪਰ ਸਵਰਗੀ ਪ੍ਰਤਾਪ ਹੋਰ ਹੈ ਅਤੇ ਜ਼ਮੀਨੀ ਦਾ ਹੋਰ ਹੈ।
41 Alia claritas solis, alia claritas lunae, et alia claritas stellarum. Stella enim a stella differt in claritate:
੪੧ਸੂਰਜ ਦਾ ਪ੍ਰਤਾਪ ਹੈ ਅਤੇ ਚੰਦਰਮਾ ਦਾ ਹੋਰ ਹੈ ਅਤੇ ਤਾਰਿਆਂ ਦਾ ਪ੍ਰਤਾਪ ਹੋਰ ਕਿਉਂ ਜੋ ਪ੍ਰਤਾਪ ਕਰਕੇ ਇੱਕ ਤਾਰਾ ਦੂਏ ਤਾਰੇ ਤੋਂ ਭਿੰਨ ਹੈ।
42 sic et resurrectio mortuorum. Seminatur in corruptione, surget in incorruptione.
੪੨ਇਸੇ ਤਰ੍ਹਾਂ ਮੁਰਦਿਆਂ ਦਾ ਜੀ ਉੱਠਣਾ ਵੀ ਹੈ। ਉਹ ਨਾਸਵਾਨ ਬੀਜਿਆ ਜਾਂਦਾ ਹੈ ਪਰ ਅਵਿਨਾਸ਼ੀ ਉੱਠਦਾ ਹੈ।
43 Seminatur in ignobilitate, surget in gloria: Seminatur in infirmitate, surget in virtute:
੪੩ਉਹ ਬੇਪਤ ਬੀਜਿਆ ਜਾਂਦਾ ਹੈ ਪਰੰਤੂ ਮਹਿਮਾ ਵਿੱਚ ਜੀ ਉੱਠਦਾ ਹੈ। ਉਹ ਨਿਰਬਲ ਬੀਜਿਆ ਜਾਂਦਾ ਹੈ ਪਰ ਸਮਰੱਥਾ ਨਾਲ ਜੀ ਉੱਠਦਾ ਹੈ।
44 Seminatur corpus animale, surget corpus spiritale. Si est corpus animale, est et spiritale, sicut scriptum est:
੪੪ਉਹ ਪ੍ਰਾਣਕ ਸਰੀਰ ਹੋ ਕੇ ਬੀਜਿਆ ਜਾਂਦਾ ਹੈ ਪਰ ਉਹ ਆਤਮਿਕ ਸਰੀਰ ਹੋ ਕੇ ਜੋ ਉੱਠਦਾ ਹੈ। ਜੇ ਪ੍ਰਾਣਕ ਸਰੀਰ ਹੈ ਤਾਂ ਆਤਮਿਕ ਸਰੀਰ ਵੀ ਹੈ।
45 Factus est primus homo Adam in animam viventem, novissimus Adam in spiritum vivificantem.
੪੫ਇਉਂ ਲਿਖਿਆ ਹੋਇਆ ਵੀ ਹੈ ਜੋ ਪਹਿਲਾ ਮਨੁੱਖ ਆਦਮ ਜੀਉਂਦਾ ਪ੍ਰਾਣੀ ਹੋਇਆ, ਬਾਅਦ ਵਾਲਾ ਆਦਮ ਜੀਵਨ ਦਾਤਾ ਆਤਮਾ ਹੋਇਆ।
46 Sed non prius quod spiritale est, sed quod animale: deinde quod spiritale.
੪੬ਪਰ ਪਹਿਲਾ ਉਹ ਨਹੀਂ ਜਿਹੜਾ ਆਤਮਿਕ ਹੈ ਸਗੋਂ ਉਹ ਜਿਹੜਾ ਪ੍ਰਾਣਕ ਹੈ, ਫੇਰ ਇਹ ਦੇ ਮਗਰੋਂ ਉਹ ਜਿਹੜਾ ਆਤਮਿਕ ਹੈ।
47 Primus homo de terra, terrenus: secundus homo de caelo, caelestis.
੪੭ਪਹਿਲਾ ਮਨੁੱਖ ਮਿੱਟੀ ਦਾ ਬਣਿਆ। ਦੂਜਾ ਮਨੁੱਖ ਸਵਰਗ ਤੋਂ ਹੈ।
48 Qualis terrenus, tales et terreni: et qualis caelestis, tales et caelestes.
੪੮ਜਿਵੇਂ ਉਹ ਮਿੱਟੀ ਦਾ ਸੀ ਤਿਵੇਂ ਉਹ ਵੀ ਜਿਹੜੇ ਮਿੱਟੀ ਦੇ ਹਨ ਅਤੇ ਜਿਵੇਂ ਉਹ ਸਵਰਗ ਦਾ ਹੈ ਤਿਵੇਂ ਉਹ ਵੀ ਜਿਹੜੇ ਸਵਰਗ ਦੇ ਹਨ।
49 Igitur, sicut portavimus imaginem terreni, portemus et imaginem caelestis.
੪੯ਅਤੇ ਜਿਸ ਤਰ੍ਹਾਂ ਅਸੀਂ ਮਿੱਟੀ ਵਾਲੇ ਦਾ ਸਰੂਪ ਧਾਰਿਆ ਹੈ ਇਸੇ ਤਰ੍ਹਾਂ ਸਵਰਗ ਵਾਲੇ ਦਾ ਵੀ ਸਰੂਪ ਧਾਰਾਂਗੇ।
50 Hoc autem dico, fratres: quia caro et sanguis regnum Dei possidere non possunt: neque corruptio incorruptelam possidebit.
੫੦ਹੁਣ ਹੇ ਭਰਾਵੋ, ਮੈਂ ਇਹ ਆਖਦਾ ਹਾਂ ਜੋ ਮਾਸ ਅਤੇ ਲਹੂ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋ ਸਕਦੇ, ਨਾ ਵਿਨਾਸ਼ ਅਵਿਨਾਸ਼ ਦਾ ਅਧਿਕਾਰੀ ਹੁੰਦਾ ਹੈ।
51 Ecce mysterium vobis dico: Omnes quidem resurgemus, sed non omnes immutabimur.
੫੧ਵੇਖੋ, ਮੈਂ ਤੁਹਾਨੂੰ ਇੱਕ ਭੇਤ ਦੱਸਦਾ ਹਾਂ ਜੋ ਅਸੀਂ ਸਾਰੇ ਨਹੀਂ ਸੌਂਵਾਂਗੇ।
52 In momento, in ictu oculi, in novissima tuba: canet enim tuba, et mortui resurgent incorrupti: et nos immutabimur.
੫੨ਪਰ ਸਾਰੇ ਪਲ ਭਰ ਵਿੱਚ ਅੱਖ ਦੀ ਝਮਕ ਵਿੱਚ ਆਖਰੀ ਤੁਰ੍ਹੀ ਫੂਕਦਿਆਂ ਸਾਰ ਬਦਲ ਜਾਂਵਾਂਗੇ। ਤੁਰ੍ਹੀ ਫੂਕੀ ਜਾਵੇਗੀ ਅਤੇ ਮੁਰਦੇ ਅਵਿਨਾਸ਼ੀ ਹੋ ਕੇ ਜੀ ਉੱਠਣਗੇ ਅਤੇ ਅਸੀਂ ਬਦਲ ਜਾਂਵਾਂਗੇ।
53 Oportet enim corruptibile hoc induere incorruptionem: et mortale hoc induere immortalitatem.
੫੩ਕਿਉਂ ਜੋ ਜ਼ਰੂਰ ਹੈ ਕਿ ਨਾਸਵਾਨ ਅਵਿਨਾਸ਼ ਨੂੰ ਪਹਿਨ ਲਵੇ ਅਤੇ ਇਹ ਮਰਨਹਾਰ ਅਮਰਤਾ ਨੂੰ ਪਹਿਨ ਲਵੇ।
54 Cum autem mortale hoc induerit immortalitatem, tunc fiet sermo, qui scriptus est: Absorpta est mors in victoria.
੫੪ਪਰ ਜਾਂ ਇਹ ਨਾਸਵਾਨ ਅਵਿਨਾਸ਼ ਨੂੰ ਅਤੇ ਇਹ ਮਰਨਹਾਰ ਅਮਰਤਾ ਨੂੰ ਪਹਿਨ ਲਵੇਗਾ ਤਾਂ ਉਹ ਗੱਲ ਜਿਹੜੀ ਲਿਖੀ ਹੋਈ ਹੈ ਪੂਰੀ ਹੋ ਜਾਵੇਗੀ, ਮੌਤ ਫਤਹ ਦੀ ਬੁਰਕੀ ਹੋ ਗਈ।
55 Ubi est mors victoria tua? ubi est mors stimulus tuus? (Hadēs )
੫੫ਹੇ ਮੌਤ, ਤੇਰੀ ਫਤਹ ਕਿੱਥੇ ਹੈ? ਹੇ ਮੌਤ, ਤੇਰਾ ਡੰਗ ਕਿੱਥੇ ਹੈ?। (Hadēs )
56 Stimulus autem mortis peccatum est: virtus vero peccati lex.
੫੬ਮੌਤ ਦਾ ਡੰਗ ਪਾਪ ਹੈ ਅਤੇ ਪਾਪ ਦਾ ਜ਼ੋਰ ਬਿਵਸਥਾ ਹੈ।
57 Deo autem gratias, qui dedit nobis victoriam per Dominum nostrum Iesum Christum.
੫੭ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਸਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਫਤਹ ਬਖ਼ਸ਼ਦਾ ਹੈ!
58 Itaque fratres mei dilecti, stabiles estote, et immobiles: abundantes in opere Domini semper, scientes quod labor vester non est inanis in Domino.
੫੮ਸੋ ਹੇ ਮੇਰੇ ਪਿਆਰੇ ਭਰਾਵੋ, ਤੁਸੀਂ ਸਥਿਰ ਅਤੇ ਅਡੋਲ ਹੋਵੋ ਅਤੇ ਪ੍ਰਭੂ ਦੇ ਕੰਮ ਵਿੱਚ ਸਦਾ ਵੱਧਦੇ ਜਾਓ ਕਿਉਂ ਜੋ ਤੁਸੀਂ ਜਾਣਦੇ ਹੋ ਜੋ ਪ੍ਰਭੂ ਵਿੱਚ ਤੁਹਾਡੀ ਮਿਹਨਤ ਵਿਅਰਥ ਨਹੀਂ ਹੈ।