< Timotheum I 5 >
1 Seniorem ne increpaveris, sed obsecra ut patrem: iuvenes, ut fratres:
੧ਕਿਸੇ ਬੁੱਢੇ ਨੂੰ ਨਾ ਝਿੜਕੀਂ ਸਗੋਂ ਉਸ ਨੂੰ ਪਿਤਾ ਵਾਂਗੂੰ ਅਤੇ ਜੁਆਨਾਂ ਨੂੰ ਭਰਾਵਾਂ ਦੀ ਤਰ੍ਹਾਂ ਸਮਝਾਵੀਂ।
2 anus, ut matres: iuvenculas, ut sorores in omni castitate:
੨ਅਤੇ ਬੁੱਢੀਆਂ ਔਰਤਾਂ ਨੂੰ ਮਾਤਾ ਵਾਂਗੂੰ ਅਤੇ ਮੁਟਿਆਰਾਂ ਨੂੰ ਅੱਤ ਪਵਿੱਤਰਤਾਈ ਨਾਲ ਭੈਣਾਂ ਵਾਂਗੂੰ ਸਮਝਾਵੀਂ।
3 Viduas honora, quae vere viduae sunt.
੩ਵਿਧਵਾਵਾਂ ਦਾ ਜਿਹੜੀਆਂ ਸੱਚ-ਮੁੱਚ ਵਿਧਵਾ ਹਨ ਆਦਰ ਕਰੀਂ।
4 Si qua autem vidua filios, aut nepotes habet: discat primum domum suam regere, et mutuam vicem reddere parentibus: hoc enim acceptum est coram Deo.
੪ਪਰ ਜੇ ਕਿਸੇ ਵਿਧਵਾ ਦੇ ਬੱਚੇ ਅਥਵਾ ਪੋਤਰੇ ਦੋਹਤਰੇ ਹੋਣ, ਉਹ ਪਹਿਲਾਂ ਆਪਣੇ ਘਰਾਣੇ ਨਾਲ ਧਰਮ ਕਮਾਉਣ ਅਤੇ ਆਪਣੇ ਮਾਪਿਆਂ ਦਾ ਹੱਕ ਅਦਾ ਕਰਨ, ਕਿਉਂ ਜੋ ਪਰਮੇਸ਼ੁਰ ਦੇ ਹਜ਼ੂਰ ਇਹੋ ਪਰਵਾਨ ਹੈ।
5 Quae autem vere vidua est, et desolata, speret in Deum, et instet obsecrationibus, et orationibus nocte ac die.
੫ਜਿਹੜੀ ਸੱਚ-ਮੁੱਚ ਵਿਧਵਾ ਅਤੇ ਇਕੱਲੀ ਹੈ, ਉਹ ਨੇ ਪਰਮੇਸ਼ੁਰ ਉੱਤੇ ਆਸ ਰੱਖੀ ਹੋਈ ਹੈ ਅਤੇ ਰਾਤ-ਦਿਨ ਬੇਨਤੀਆਂ ਅਤੇ ਪ੍ਰਾਰਥਨਾਂ ਵਿੱਚ ਲੱਗੀ ਰਹਿੰਦੀ ਹੈ।
6 Nam quae in deliciis est, vivens mortua est.
੬ਪਰ ਜਿਹੜੀ ਗੁਲਛੱਰੇ ਉਡਾਉਂਦੀ ਹੈ ਉਹ ਤਾਂ ਜਿਉਂਦੀ ਹੀ ਮਰੀ ਹੋਈ ਹੈ।
7 Et hoc praecipe ut irreprehensibiles sint.
੭ਤੂੰ ਇੰਨ੍ਹਾਂ ਗੱਲਾਂ ਦੀ ਵੀ ਆਗਿਆ ਦੇ ਤਾਂ ਕਿ ਉਹ ਨਿਰਦੋਸ਼ ਹੋਣ।
8 Si quis autem suorum, et maxime domesticorum curam non habet, fidem negavit, et est infideli deterior.
੮ਪਰ ਜੇ ਕੋਈ ਆਪਣਿਆਂ ਲਈ ਅਤੇ ਖ਼ਾਸ ਕਰਕੇ ਆਪਣੇ ਘਰਾਣੇ ਲਈ ਚਿੰਤਾ ਨਹੀਂ ਕਰਦਾ ਤਾਂ ਉਹ ਵਿਸ਼ਵਾਸ ਤੋਂ ਬੇਮੁੱਖ ਹੋਇਆ ਅਤੇ ਅਵਿਸ਼ਵਾਸੀ ਨਾਲੋਂ ਵੀ ਬੁਰਾ ਬਣ ਗਿਆ ਹੈ।
9 Vidua eligatur non minus sexaginta annorum, quae fuerit unius viri uxor,
੯ਉਸੇ ਵਿਧਵਾ ਦਾ ਨਾਮ ਲਿਖਿਆ ਜਾਵੇ, ਜਿਸ ਦੀ ਉਮਰ ਸੱਠਾਂ ਵਰਿਹਾਂ ਤੋਂ ਘੱਟ ਨਾ ਹੋਵੇ ਅਤੇ ਇੱਕੋ ਹੀ ਪਤੀ ਦੀ ਪਤਨੀ ਰਹੀ ਹੋਵੇ।
10 in operibus bonis testimonium habens, si filios educavit, si hospitio recepit, si sanctorum pedes lavit, si tribulationem patientibus subministravit, si omne opus bonum subsecuta est.
੧੦ਅਤੇ ਉਹ ਭਲੇ ਕੰਮਾਂ ਕਰਕੇ ਨੇਕਨਾਮ ਹੋਵੇ ਜੋ ਉਸ ਨੇ ਬੱਚਿਆਂ ਨੂੰ ਪਾਲਿਆ ਹੋਵੇ, ਦੂਜਿਆਂ ਦੀ ਪ੍ਰਾਹੁਣਚਾਰੀ ਕੀਤੀ ਹੋਵੇ, ਸੰਤਾਂ ਦੇ ਚਰਨ ਧੋਤੇ ਹੋਣ, ਦੁੱਖੀਆਂ ਦੀ ਸਹਾਇਤਾ ਕੀਤੀ ਹੋਵੇ, ਅਤੇ ਹਰੇਕ ਚੰਗੇ ਕੰਮ ਦੇ ਮਗਰ ਲੱਗੀ ਹੋਵੇ।
11 Adolescentiores autem viduas devita: Cum enim luxuriatae fuerint in Christo, nubere volunt:
੧੧ਪਰ ਮੁਟਿਆਰ ਵਿਧਵਾਵਾਂ ਨੂੰ ਲਾਂਭੇ ਰੱਖ, ਕਿਉਂਕਿ ਉਹ ਮਸੀਹ ਤੋਂ ਵਿਰੁੱਧ ਹੋ ਕੇ ਸਰੀਰ ਦੀ ਕਾਮਨਾਂ ਦੇ ਵੱਸ ਪੈ ਕੇ ਵਿਆਹ ਕਰਾਉਣਾ ਚਾਹੁੰਦੀਆਂ ਹਨ।
12 habentes damnationem, quia primam fidem irritam fecerunt.
੧੨ਅਤੇ ਉਹ ਦੋਸ਼ੀ ਠਹਿਰਦੀਆਂ ਹਨ ਇਸ ਲਈ ਜੋ ਆਪਣੀ ਪਹਿਲੀ ਵਿਸ਼ਵਾਸ ਤਿਆਗ ਬੈਠੀਆਂ ਹਨ।
13 simul autem et otiosae discunt circuire domos: non solum otiosae, sed et verbosae, et curiosae, loquentes quae non oportet.
੧੩ਨਾਲੇ ਉਹ ਘਰ-ਘਰ ਫਿਰ ਕੇ ਆਲਸਣਾਂ ਬਣਨਾ ਸਿੱਖਦੀਆਂ ਹਨ ਅਤੇ ਨਿਰੀਆਂ ਆਲਸਣਾਂ ਹੀ ਨਹੀਂ ਸਗੋਂ ਬੁੜ-ਬੁੜ ਕਰਨ ਵਾਲੀਆਂ ਅਤੇ ਪਰਾਇਆਂ ਕੰਮਾਂ ਵਿੱਚ ਲੱਤ ਅੜਾਉਣ ਵਾਲੀਆਂ ਹੁੰਦੀਆਂ ਹਨ ਅਤੇ ਅਯੋਗ ਗੱਲਾਂ ਕਰਦੀਆਂ ਹਨ।
14 Volo ergo iuniores nubere, filios procreare, matresfamilias esse, nullam occasionem dare adversario maledicti gratia.
੧੪ਇਸ ਲਈ ਮੈਂ ਇਹ ਚਾਹੁੰਦਾ ਹਾਂ ਜੋ ਮੁਟਿਆਰ ਵਿਧਵਾਵਾਂ ਵਿਆਹ ਕਰ ਲੈਣ, ਧੀਆਂ ਪੁੱਤਰ ਜਣਨ, ਘਰੇਲੂ ਕੰਮ ਕਰਨ ਅਤੇ ਵਿਰੋਧੀ ਨੂੰ ਨਿੰਦਿਆ ਕਰਨ ਦਾ ਮੌਕਾ ਨਾ ਦੇਣ।
15 Iam enim quaedam conversae sunt retro post satanan.
੧੫ਕਿਉਂ ਜੋ ਕਈ ਪਹਿਲਾਂ ਹੀ ਸ਼ੈਤਾਨ ਦੇ ਮਗਰ ਲੱਗ ਗਈਆਂ ਹਨ।
16 Si quis fidelis habet viduas, subministret illis, et non gravetur Ecclesia: ut iis, quae vere viduae sunt, sufficiat.
੧੬ਜੇ ਕਿਸੇ ਵਿਸ਼ਵਾਸੀ ਇਸਤ੍ਰੀ ਦੇ ਘਰ ਵਿਧਵਾਂ ਹੋਣ ਤਾਂ ਉਹ ਉਨ੍ਹਾਂ ਦੀ ਸਹਾਇਤਾ ਕਰੇ ਤਾਂ ਜੋ ਕਲੀਸਿਯਾ ਉੱਤੇ ਭਾਰ ਨਾ ਪਵੇ ਤਾਂ ਜੋ ਕਲੀਸਿਯਾ ਉਨ੍ਹਾਂ ਦੀ ਸਹਾਇਤਾ ਕਰੇ ਜਿਹੜੀਆਂ ਸੱਚ-ਮੁੱਚ ਵਿਧਵਾਂ ਹਨ।
17 Qui bene praesunt presbyteri, duplici honore digni habeantur: maxime qui laborant in verbo et doctrina.
੧੭ਉਹ ਬਜ਼ੁਰਗ ਜਿਹੜੇ ਚੰਗਾ ਪ੍ਰਬੰਧ ਕਰਦੇ ਹਨ ਦੁਗਣੇ ਆਦਰ ਦੇ ਯੋਗ ਸਮਝੇ ਜਾਣ, ਪਰ ਖ਼ਾਸ ਕਰਕੇ ਉਹ ਜਿਹੜੇ ਬਚਨ ਸੁਣਾਉਣ ਅਤੇ ਸਿੱਖਿਆ ਦੇਣ ਵਿੱਚ ਮਿਹਨਤ ਕਰਦੇ ਹਨ।
18 Dicit enim Scriptura: Non alligabis os bovi trituranti. Et: Dignus est operarius mercede sua.
੧੮ਕਿਉਂ ਜੋ ਪਵਿੱਤਰ ਗ੍ਰੰਥ ਇਹ ਆਖਦਾ ਹੈ ਕਿ ਤੂੰ ਗਾਹੁੰਦੇ ਹੋਏ ਬਲ਼ਦ ਦੇ ਮੂੰਹ ਛਿੱਕਲੀ ਨਾ ਚੜ੍ਹਾਈਂ, ਨਾਲੇ ਇਹ ਭਈ ਕਾਮਾ ਆਪਣੀ ਮਜ਼ਦੂਰੀ ਦਾ ਹੱਕਦਾਰ ਹੈ।
19 Adversus presbyterum accusationem noli recipere, nisi sub duobus aut tribus testibus.
੧੯ਬਜ਼ੁਰਗ ਦੇ ਵਿਰੁੱਧ ਕੋਈ ਦੋਸ਼ ਨਾ ਸੁਣੀਂ, ਜਦੋਂ ਤੱਕ ਦੋ ਜਾਂ ਤਿੰਨ ਗਵਾਹ ਨਾ ਹੋਣ।
20 Peccantes coram omnibus argue: ut et ceteri timorem habeant.
੨੦ਜਿਹੜੇ ਪਾਪ ਕਰਦੇ ਹਨ, ਉਹਨਾਂ ਨੂੰ ਸਭਨਾਂ ਦੇ ਸਾਹਮਣੇ ਝਿੜਕ ਦੇ ਤਾਂ ਕਿ ਦੂਜਿਆਂ ਨੂੰ ਵੀ ਡਰ ਰਹੇ।
21 Testor coram Deo et Christo Iesu, et electis angelis eius, ut haec custodias sine praeiudicio, nihil faciens in alteram partem declinando.
੨੧ਮੈਂ ਪਰਮੇਸ਼ੁਰ, ਮਸੀਹ ਯਿਸੂ ਅਤੇ ਚੁਣਿਆਂ ਹੋਇਆਂ ਦੂਤਾਂ ਨੂੰ ਗਵਾਹ ਮੰਨ ਕੇ ਤੈਨੂੰ ਬੇਨਤੀ ਕਰਦਾ ਹਾਂ ਕਿ ਤੂੰ ਇਹਨਾਂ ਗੱਲਾਂ ਦੀ ਸੰਭਾਲ ਕਰ ਅਤੇ ਕਿਸੇ ਕੰਮ ਵਿੱਚ ਪੱਖਪਾਤ ਨਾ ਕਰ।
22 Manus cito nemini imposueris, neque communicaveris peccatis alienis. Teipsum castum custodi.
੨੨ਅਤੇ ਜਲਦੀ ਨਾਲ ਕਿਸੇ ਉੱਤੇ ਹੱਥ ਰੱਖ ਕੇ ਹੋਰਨਾਂ ਦੇ ਪਾਪਾਂ ਦਾ ਭਾਗੀ ਨਾ ਬਣ। ਆਪਣੇ ਆਪ ਨੂੰ ਪਵਿੱਤਰ ਰੱਖ।
23 Noli adhuc aquam bibere, sed modico vino utere propter stomachum tuum, et frequentes tuas infirmitates.
੨੩ਅਗਾਹਾਂ ਨੂੰ ਨਿਰਾ ਪਾਣੀ ਨਾ ਪੀਆ ਕਰ ਪਰ ਹਾਜ਼ਮੇ ਲਈ ਅਤੇ ਆਪਣੀਆਂ ਬਹੁਤੀਆਂ ਮਾਂਦਗੀਆਂ ਦੇ ਕਾਰਨ ਥੋੜੀ ਜਿਹੀ ਮੈਅ ਵਰਤ ਲਿਆ ਕਰ।
24 Quorundam hominum peccata manifesta sunt, praecedentia ad iudicium: quorundam autem subsequuntur.
੨੪ਕਈ ਮਨੁੱਖਾਂ ਦੇ ਪਾਪ ਪ੍ਰਗਟ ਹਨ ਅਤੇ ਨਿਆਂ ਦੇ ਲਈ ਪਹਿਲਾਂ ਹੀ ਪਹੁੰਚ ਜਾਂਦੇ ਹਨ ਅਤੇ ਕਈਆਂ ਦੇ ਬਾਅਦ ਵਿੱਚ ਪ੍ਰਗਟ ਹੁੰਦੇ ਹਨ।
25 Similiter et facta bona manifesta sunt: et quae aliter se habent, abscondi non possunt.
੨੫ਇਸੇ ਤਰ੍ਹਾਂ ਭਲੇ ਕੰਮ ਵੀ ਪ੍ਰਗਟ ਹਨ ਅਤੇ ਜੋ ਹੋਰ ਕਿਸਮ ਦੇ ਹਨ ਉਹ ਗੁਪਤ ਨਹੀਂ ਰਹਿ ਸਕਦੇ।