< Ii Paralipomenon 21 >
1 Dormivit autem Iosaphat cum patribus suis, et sepultus est cum eis in Civitate David: regnavitque Ioram filius eius pro eo.
੧ਯਹੋਸ਼ਾਫ਼ਾਤ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਮਿਲ ਗਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਆਪਣੇ ਪੁਰਖਿਆਂ ਨਾਲ ਦੱਬਿਆ ਗਿਆ ਤੇ ਉਸ ਦਾ ਪੁੱਤਰ ਯਹੋਰਾਮ ਉਸ ਦੇ ਥਾਂ ਰਾਜ ਕਰਨ ਲੱਗਾ।
2 Qui habuit fratres filios Iosaphat, Azariam, et Iahiel, et Zachariam, et Azariam, et Michael, et Saphatiam. omnes hi, filii Iosaphat regis Iuda.
੨ਅਤੇ ਉਸ ਦੇ ਭਰਾ ਜੋ ਯਹੋਸ਼ਾਫ਼ਾਤ ਦੇ ਪੁੱਤਰ ਸਨ ਉਹ ਇਹ ਸਨ, ਅਜ਼ਰਯਾਹ, ਯਹੀਏਲ, ਜ਼ਕਰਯਾਹ, ਅਜ਼ਰਯਾਹ, ਮੀਕਾਏਲ ਅਤੇ ਸਫ਼ਟਯਾਹ, ਇਹ ਸਾਰੇ ਇਸਰਾਏਲ ਦੇ ਪਾਤਸ਼ਾਹ ਯਹੋਸ਼ਾਫ਼ਾਤ ਦੇ ਪੁੱਤਰ ਸਨ
3 Deditque eis pater suus multa munera argenti, et auri, et pensitationes, cum civitatibus munitissimis in Iuda: regnum autem tradidit Ioram, eo quod esset primogenitus.
੩ਅਤੇ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਚਾਂਦੀ ਸੋਨਾ ਅਤੇ ਬਹੁਮੁੱਲੀਆਂ ਚੀਜ਼ਾਂ ਦੇ ਵੱਡੇ ਇਨਾਮ ਅਤੇ ਯਹੂਦਾਹ ਵਿੱਚ ਗੜਾਂ ਵਾਲੇ ਸ਼ਹਿਰ ਸਣੇ ਦਿੱਤੇ ਪਰ ਰਾਜ ਯਹੋਰਾਮ ਨੂੰ ਦਿੱਤਾ ਕਿਉਂ ਜੋ ਉਹ ਪਹਿਲੌਠਾ ਪੁੱਤਰ ਸੀ
4 Surrexit ergo Ioram super regnum patris sui: cumque se confirmasset, occidit omnes fratres suos gladio, et quosdam de principibus Israel.
੪ਜਦ ਯਹੋਰਾਮ ਆਪਣੇ ਪਿਤਾ ਦੇ ਰਾਜ ਉੱਤੇ ਪੱਕਾ ਹੋ ਗਿਆ ਅਤੇ ਆਪਣੇ ਆਪ ਨੂੰ ਤਕੜਾ ਕਰ ਲਿਆ ਤਾਂ ਉਹ ਨੇ ਆਪਣੇ ਸਾਰੇ ਭਰਾਵਾਂ ਨੂੰ ਅਤੇ ਇਸਰਾਏਲ ਦੇ ਸਰਦਾਰਾਂ ਵਿੱਚੋਂ ਕਈਆਂ ਨੂੰ ਤਲਵਾਰ ਨਾਲ ਵੱਢ ਸੁੱਟਿਆ
5 Trigintaduorum annorum erat Ioram cum regnare coepisset: et octo annis regnavit in Ierusalem.
੫ਯਹੋਰਾਮ ਜਦੋਂ ਰਾਜ ਕਰਨ ਲੱਗਾ ਤਦ ਉਹ ਬੱਤੀ ਸਾਲਾਂ ਦਾ ਸੀ ਅਤੇ ਉਸ ਨੇ ਅੱਠ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ
6 Ambulavitque in viis regum Israel, sicut egerat domus Achab: filia quippe Achab erat uxor eius, et fecit malum in conspectu Domini.
੬ਅਤੇ ਉਹ ਅਹਾਬ ਦੇ ਘਰਾਣੇ ਵਾਂਗੂੰ ਇਸਰਾਏਲ ਦੇ ਰਾਜਿਆਂ ਦੇ ਰਾਹ ਉੱਤੇ ਤੁਰਿਆ ਕਿਉਂ ਜੋ ਅਹਾਬ ਦੀ ਧੀ ਉਹ ਦੀ ਰਾਣੀ ਸੀ ਅਤੇ ਉਹ ਨੇ ਉਹ ਹੀ ਕੰਮ ਕੀਤਾ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ
7 Noluit autem Dominus disperdere domum David propter pactum, quod inierat cum eo: et quia promiserat ut daret ei lucernam, et filiis eius omni tempore.
੭ਫੇਰ ਵੀ ਯਹੋਵਾਹ ਨੇ ਉਸ ਨੇਮ ਦੇ ਕਾਰਨ ਜੋ ਉਸ ਦਾਊਦ ਨਾਲ ਬੰਨ੍ਹਿਆ ਸੀ, ਦਾਊਦ ਦੇ ਘਰਾਣੇ ਨੂੰ ਨਾਸ ਕਰਨਾ ਨਾ ਚਾਹਿਆ, ਕਿਉਂ ਜੋ ਉਸ ਨੇ ਉਹ ਨੂੰ ਅਤੇ ਉਹ ਦੇ ਵੰਸ਼ ਨੂੰ ਸਦਾ ਲਈ ਇੱਕ ਵਾਰਿਸ ਦੇਣ ਦਾ ਵਾਅਦਾ ਕੀਤਾ ਸੀ
8 In diebus illis rebellavit Edom, ne esset subditus Iudae, et constituit sibi regem.
੮ਉਹ ਦੇ ਦਿਨਾਂ ਵਿੱਚ ਅਦੋਮੀ ਯਹੂਦਾਹ ਦੇ ਰਾਜ ਤੋਂ ਆਕੀ ਹੋ ਗਏ ਅਤੇ ਆਪਣੇ ਉੱਤੇ ਇੱਕ ਹੋਰ ਰਾਜਾ ਬਣਾ ਲਿਆ
9 Cumque transisset Ioram cum principibus suis, et cuncto equitatu, qui erat secum, surrexit nocte, et percussit Edom qui se circumdederat, et omnes duces equitatus eius.
੯ਤਾਂ ਯਹੋਰਾਮ ਆਪਣੇ ਸਰਦਾਰਾਂ ਅਤੇ ਸਾਰੇ ਰਥਾਂ ਨੂੰ ਨਾਲ ਲੈ ਕੇ ਬਾਹਰ ਨਿੱਕਲਿਆ ਅਤੇ ਰਾਤ ਨੂੰ ਉੱਠ ਕੇ ਅਦੋਮੀਆਂ ਨੂੰ ਜਿਨ੍ਹਾਂ ਨੇ ਉਹ ਨੂੰ ਅਤੇ ਉਹ ਦੇ ਰਥਾਂ ਦੇ ਸਰਦਾਰਾਂ ਨੂੰ ਘੇਰ ਲਿਆ ਸੀ ਮਾਰਿਆ
10 Attamen rebellavit Edom, ne esset sub ditione Iuda usque ad hanc diem: eo tempore et Lobna recessit ne esset sub manu illius. Dereliquerat enim Dominum Deum patrum suorum:
੧੦ਸੋ ਅਦੋਮ ਅੱਜ ਤੱਕ ਯਹੂਦਾਹ ਦੀ ਅਧੀਨਤਾਈ ਤੋਂ ਆਕੀ ਹੈ ਅਤੇ ਉਸੇ ਵੇਲੇ ਲਿਬਨਾਹ ਵੀ ਉਨ੍ਹਾਂ ਦੇ ਹੱਥੋਂ ਨਿੱਕਲ ਗਿਆ ਕਿਉਂ ਜੋ ਉਹ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਛੱਡ ਦਿੱਤਾ ਸੀ।
11 insuper et excelsa fabricatus est in urbibus Iuda, et fornicari fecit habitatores Ierusalem, et praevaricari Iudam.
੧੧ਇਸ ਤੋਂ ਬਿਨ੍ਹਾਂ ਉਹ ਨੇ ਯਹੂਦਾਹ ਦੇ ਪਰਬਤਾਂ ਉੱਤੇ ਉੱਚੇ ਸਥਾਨ ਬਣਾਏ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਵਿਭਚਾਰੀ ਬਣਾਇਆ ਅਤੇ ਯਹੂਦਾਹ ਨੂੰ ਭੁਲੇਖੇ ਵਿੱਚ ਪਾ ਦਿੱਤਾ
12 Allatae sunt autem ei litterae ab Elia propheta, in quibus scriptum erat: Haec dicit Dominus Deus David patris tui: Quoniam non ambulasti in via Iosaphat patris tui, et in viis Asa regis Iuda,
੧੨ਤਾਂ ਏਲੀਯਾਹ ਨਬੀ ਵੱਲੋਂ ਉਹ ਨੂੰ ਇੱਕ ਪੱਤਰ ਆਇਆ ਕਿ ਯਹੋਵਾਹ, ਤੇਰੇ ਪੁਰਖੇ ਦਾਊਦ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, ਇਸ ਲਈ ਜੋ ਤੂੰ ਨਾ ਤਾਂ ਆਪਣੇ ਪਿਤਾ ਯਹੋਸ਼ਾਫ਼ਾਤ ਦੇ ਰਾਹ ਉੱਤੇ ਅਤੇ ਨਾ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਹ ਉੱਤੇ ਤੁਰਿਆ ਹੈਂ
13 sed incessisti per iter regum Israel, et fornicari fecisti Iudam, et habitatores Ierusalem, imitatus fornicationem domus Achab, insuper et fratres tuos domum patris tui, meliores te occidisti:
੧੩ਸਗੋਂ ਇਸਰਾਏਲ ਦੇ ਪਾਤਸ਼ਾਹਾਂ ਦੇ ਰਾਹ ਉੱਤੇ ਤੁਰਿਆ ਅਤੇ ਯਹੂਦਾਹ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਵਿਭਚਾਰੀ ਬਣਾਇਆ ਜਿਵੇਂ ਅਹਾਬ ਦੇ ਘਰਾਣੇ ਨੇ ਕੀਤਾ ਸੀ ਅਤੇ ਆਪਣੇ ਪਿਤਾ ਦੀ ਅੰਸ ਵਿੱਚੋਂ ਆਪਣੇ ਭਰਾਵਾਂ ਨੂੰ ਜਿਹੜੇ ਤੇਰੇ ਨਾਲੋਂ ਚੰਗੇ ਸਨ ਕਤਲ ਵੀ ਕੀਤਾ
14 ecce Dominus percutiet te plaga magna cum populo tuo, et filiis, et uxoribus tuis, universaque substantia tua.
੧੪ਸੋ ਵੇਖ, ਯਹੋਵਾਹ ਤੇਰੇ ਲੋਕਾਂ ਨੂੰ ਅਤੇ ਤੇਰੇ ਪੁੱਤਰਾਂ ਤੇ ਤੇਰੀਆਂ ਰਾਣੀਆਂ ਨੂੰ ਅਤੇ ਤੇਰੀ ਸਾਰੀ ਮਿਲਖ਼ ਨੂੰ ਵੱਡੀ ਬਵਾ ਨਾਲ ਮਾਰੇਗਾ
15 tu autem aegrotabis pessimo languore uteri tui, donec egrediantur vitalia tua paulatim per singulos dies.
੧੫ਅਤੇ ਤੂੰ ਆਂਦਰਾਂ ਦੀ ਬਿਮਾਰੀ ਨਾਲ ਸਖ਼ਤ ਬਿਮਾਰ ਹੋ ਜਾਵੇਂਗਾ ਐਥੋਂ ਤੱਕ ਕਿ ਤੇਰੀਆਂ ਆਂਦਰਾਂ ਉਸ ਬਿਮਾਰੀ ਦੇ ਕਾਰਨ ਨਿੱਤ ਪ੍ਰਤੀ ਨਿੱਕਲਦੀਆਂ ਜਾਣਗੀਆਂ!
16 Suscitavit ergo Dominus contra Ioram spiritum Philisthinorum, et Arabum, qui confines sunt Aethiopibus.
੧੬ਅਤੇ ਯਹੋਵਾਹ ਨੇ ਯਹੋਰਾਮ ਦੇ ਵਿਰੁੱਧ ਫ਼ਲਿਸਤੀਆਂ ਅਤੇ ਉਨ੍ਹਾਂ ਅਰਬੀਆਂ ਦੇ ਜੋ ਕੂਸ਼ੀਆਂ ਦੀ ਵੱਲ ਰਹਿੰਦੇ ਸਨ ਰੂਹ ਨੂੰ ਪਰੇਰਿਆ ਹੈ
17 et ascenderunt in Terram Iuda, et vastaverunt eam, diripueruntque cunctam substantiam, quae inventa est in domo regis, insuper et filios eius, et uxores: nec remansit ei filius, nisi Ioachaz, qui minimus natu erat.
੧੭ਸੋ ਉਹ ਯਹੂਦਾਹ ਦੇ ਉੱਤੇ ਚੜ੍ਹ ਕੇ ਉਸ ਵਿੱਚ ਆ ਵੜੇ ਅਤੇ ਸਾਰੇ ਮਾਲ ਨੂੰ ਜੋ ਪਾਤਸ਼ਾਹ ਦੇ ਮਹਿਲ ਵਿੱਚ ਮਿਲਿਆ ਅਤੇ ਉਸ ਦੇ ਪੁੱਤਰਾਂ ਅਤੇ ਉਸ ਦੀਆਂ ਰਾਣੀਆਂ ਨੂੰ ਵੀ ਲੈ ਗਿਆ, ਇਥੋਂ ਤੱਕ ਕਿ ਯਹੋਆਹਾਜ਼ ਦੇ ਬਿਨ੍ਹਾਂ ਜੋ ਉਸ ਦਾ ਸਾਰਿਆਂ ਤੋਂ ਛੋਟਾ ਪੁੱਤਰ ਸੀ ਕੋਈ ਪੁੱਤਰ ਬਾਕੀ ਨਾ ਰਿਹਾ
18 Et super haec omnia percussit eum Dominus alvi languore insanabili.
੧੮ਅਤੇ ਇਸ ਸਾਰੇ ਦੇ ਮਗਰੋਂ ਯਹੋਵਾਹ ਨੇ ਆਂਦਰਾਂ ਦੀ ਇੱਕ ਅਜਿਹੀ ਬਿਮਾਰੀ ਉਸ ਉੱਤੇ ਆਉਣ ਦਿੱਤੀ ਜਿਸ ਦਾ ਕੋਈ ਇਲਾਜ਼ ਨਹੀਂ ਸੀ
19 Cumque diei succederet dies, et temporum spatia volverentur, duorum annorum expletus est circulus: et sic longa consumptus tabe, ita ut egereret etiam viscera sua, languore pariter, et vita caruit. Mortuusque est in infirmitate pessima, et non fecit ei populus secundum morem combustionis, exequias, sicut fecerat maioribus eius.
੧੯ਅਤੇ ਕੁਝ ਸਮੇਂ ਦੇ ਮਗਰੋਂ ਦੋ ਸਾਲਾਂ ਦੇ ਅੰਤ ਵਿੱਚ ਐਉਂ ਹੋਇਆ ਕਿ ਉਸ ਦੇ ਦੁੱਖ ਦੇ ਕਾਰਨ ਉਸ ਦੀਆਂ ਆਂਦਰਾਂ ਨਿੱਕਲ ਪਈਆਂ ਅਤੇ ਉਹ ਭੈੜੀਆਂ ਬਿਮਾਰੀਆਂ ਨਾਲ ਮੋਇਆ ਅਤੇ ਉਸ ਦੇ ਲੋਕਾਂ ਨੇ ਉਸ ਦੇ ਲਈ ਅੱਗ ਨਾ ਬਾਲੀ ਜਿਵੇਂ ਉਸ ਦੇ ਪੁਰਖਿਆਂ ਲਈ ਬਾਲਦੇ ਸਨ
20 Trigintaduorum annorum fuit, cum regnare coepisset, et octo annis regnavit in Ierusalem. Ambulavitque non recte, et sepelierunt eum in Civitate David: verumtamen non in sepulchro regum.
੨੦ਉਹ ਬੱਤੀਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਅੱਠ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਹ ਬਿਨ੍ਹਾਂ ਮਾਤਮ ਕੂਚ ਕਰ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਪਰ ਸ਼ਾਹੀ ਕਬਰਾਂ ਵਿੱਚ ਨਾ ਦੱਬਿਆ।