< Ii Regum 25 >
1 Factum est autem anno nono regni eius, mense decimo, decima die mensis, venit Nabuchodonosor rex Babylonis, ipse et omnis exercitus eius in Ierusalem, et circumdederunt eam: et extruxerunt in circuitu eius munitiones.
੧ਇਸ ਤਰ੍ਹਾਂ ਹੋਇਆ ਕਿ ਉਹ ਦੇ ਰਾਜ ਦੇ ਨੌਵੇਂ ਸਾਲ ਦੇ ਦਸਵੇਂ ਮਹੀਨੇ ਦੇ ਦਸਵੇਂ ਦਿਨ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਆਪਣੀ ਸਾਰੀ ਸੈਨਾਂ ਦੇ ਨਾਲ ਯਰੂਸ਼ਲਮ ਉੱਤੇ ਚੜ੍ਹਾਈ ਕੀਤੀ ਅਤੇ ਉਹ ਦੇ ਸਾਹਮਣੇ ਡੇਰੇ ਲਾ ਲਏ ਅਤੇ ਉਨ੍ਹਾਂ ਨੇ ਉਹ ਦੇ ਸਾਹਮਣੇ ਤੇ ਆਲੇ-ਦੁਆਲੇ ਦਮਦਮਾ ਬਣਾਇਆ।
2 Et clausa est civitas atque vallata usque ad undecimum annum regis Sedechiae,
੨ਅਤੇ ਸਿਦਕੀਯਾਹ ਰਾਜਾ ਦੇ ਸ਼ਾਸਨ ਦੇ ਗਿਆਰਵੇਂ ਸਾਲ ਤੱਕ ਸ਼ਹਿਰ ਘੇਰਿਆ ਰਿਹਾ।
3 nona die mensis: praevaluitque fames in civitate, nec erat panis populo terrae.
੩ਚੌਥੇ ਮਹੀਨੇ ਦੇ ਨੌਵੇਂ ਦਿਨ ਜਦ ਕਾਲ ਸ਼ਹਿਰ ਵਿੱਚ ਡਾਢਾ ਹੋ ਗਿਆ ਅਤੇ ਦੇਸ ਦੇ ਲੋਕਾਂ ਲਈ ਰੋਟੀ ਨਾ ਰਹੀ।
4 Et interrupta est civitas: et omnes viri bellatores nocte fugerunt per viam portae, quae est inter duplicem murum ad hortum regis (porro Chaldaei obsidebant in circuitu civitatem) fugit itaque Sedechias per viam, quae ducit ad campestria solitudinis.
੪ਤਦ ਸ਼ਹਿਰ ਤੋੜਿਆ ਗਿਆ ਅਤੇ ਦੋਹਾਂ ਕੰਧਾਂ ਦੇ ਵਿਚਕਾਰ ਜੋ ਫਾਟਕ ਰਾਜਾ ਦੇ ਬਾਗ ਦੇ ਕੋਲ ਸੀ ਉਹ ਦੇ ਰਾਹੀਂ ਸਾਰੇ ਯੋਧੇ ਰਾਤੋਂ-ਰਾਤ ਭੱਜ ਗਏ ਜਦ ਕਸਦੀ ਸ਼ਹਿਰ ਦੇ ਆਲੇ-ਦੁਆਲੇ ਸਨ ਤਾਂ ਰਾਜਾ ਮੈਦਾਨ ਦੇ ਰਾਹ ਗਿਆ।
5 Et persecutus est exercitus Chaldaeorum regem, comprehenditque eum in planitie Iericho: et omnes bellatores, qui erant cum eo, dispersi sunt, et reliquerunt eum.
੫ਅਤੇ ਕਸਦੀਆਂ ਦੀ ਸੈਨਾਂ ਨੇ ਰਾਜਾ ਦਾ ਪਿੱਛਾ ਕੀਤਾ ਅਤੇ ਯਰੀਹੋ ਦੇ ਮੈਦਾਨ ਵਿੱਚ ਉਹ ਨੂੰ ਜਾ ਲਿਆ ਅਤੇ ਉਹ ਦੀ ਸਾਰੀ ਸੈਨਾਂ ਉਹ ਦੇ ਕੋਲੋਂ ਖਿੰਡ-ਪੁੰਡ ਗਈ।
6 Apprehensum ergo regem duxerunt ad regem Babylonis in Reblatha: qui locutus est cum eo iudicium.
੬ਸੋ ਉਨ੍ਹਾਂ ਨੇ ਰਾਜਾ ਨੂੰ ਫੜ੍ਹ ਲਿਆ ਅਤੇ ਉਹ ਨੂੰ ਰਿਬਲਾਹ ਵਿੱਚ ਬਾਬਲ ਦੇ ਰਾਜਾ ਕੋਲ ਲਿਆਏ ਤਾਂ ਉਨ੍ਹਾਂ ਨੇ ਉਹ ਦਾ ਨਿਆਂ ਕੀਤਾ।
7 Filios autem Sedechiae occidit coram eo, et oculos eius effodit, vinxitque eum catenis, et adduxit in Babylonem.
੭ਅਤੇ ਉਨ੍ਹਾਂ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਹ ਦੀਆਂ ਅੱਖਾਂ ਦੇ ਸਾਹਮਣੇ ਕੋਹਿਆ ਅਤੇ ਉਨ੍ਹਾਂ ਨੇ ਸਿਦਕੀਯਾਹ ਦੀਆਂ ਅੱਖਾਂ ਕੱਢ ਛੱਡੀਆਂ ਅਤੇ ਉਹ ਨੂੰ ਪਿੱਤਲ ਦੀਆਂ ਬੇੜੀਆਂ ਨਾਲ ਜਕੜ ਕੇ ਬਾਬਲ ਵਿੱਚ ਲਿਆਏ।
8 Mense quinto, septima die mensis, ipse est annus nonus decimus regis Babylonis: venit Nabuzardan princeps exercitus, servus regis Babylonis, in Ierusalem.
੮ਪੰਜਵੇਂ ਮਹੀਨੇ ਦੇ ਸੱਤਵੇਂ ਦਿਨ ਜੋ ਬਾਬਲ ਦੇ ਰਾਜਾ ਨਬੂਕਦਨੱਸਰ ਦਾ ਉੱਨੀਵਾਂ ਸਾਲ ਸੀ ਸ਼ਾਹੀ ਜੱਲਾਦਾਂ ਦਾ ਸਰਦਾਰ ਨਬੂਜ਼ਰਦਾਨ ਜੋ ਬਾਬਲ ਦੇ ਰਾਜਾ ਦਾ ਚਾਕਰ ਸੀ ਯਰੂਸ਼ਲਮ ਵਿੱਚ ਆਇਆ।
9 Et succendit domum Domini, et domum regis: et domos Ierusalem, omnemque domum combussit igni.
੯ਅਤੇ ਯਹੋਵਾਹ ਦਾ ਭਵਨ ਅਤੇ ਰਾਜਾ ਦਾ ਮਹਿਲ ਸਾੜ ਸੁੱਟਿਆ, ਹਾਂ, ਯਰੂਸ਼ਲਮ ਦੇ ਸਾਰੇ ਘਰ ਨਾਲੇ ਹਰ ਮਹਾਂ ਪੁਰਸ਼ ਦਾ ਘਰ ਉਸ ਨੇ ਅੱਗ ਨਾਲ ਫੂਕ ਦਿੱਤਾ।
10 Et muros Ierusalem in circuitu destruxit omnis exercitus Chaldaeorum, qui erat cum principe militum.
੧੦ਕਸਦੀਆਂ ਦੀ ਸਾਰੀ ਸੈਨਾਂ ਨੇ ਜੋ ਜੱਲਾਦਾਂ ਦੇ ਸਰਦਾਰ ਦੇ ਨਾਲ ਸੀ ਯਰੂਸ਼ਲਮ ਦੇ ਆਲੇ-ਦੁਆਲੇ ਦੀਆਂ ਕੰਧਾਂ ਨੂੰ ਢਾਹ ਦਿੱਤਾ।
11 Reliquam autem populi partem, quae remanserat in civitate, et perfugas, qui transfugerant ad regem Babylonis, et reliquum vulgus transtulit Nabuzardan princeps militiae.
੧੧ਅਤੇ ਬਚੇ-ਖੁਚੇ ਲੋਕ ਜੋ ਸ਼ਹਿਰ ਵਿੱਚ ਰਹਿ ਗਏ ਸਨ ਅਤੇ ਭਗੌੜੇ ਜੋ ਬਾਬਲ ਦੇ ਰਾਜਾ ਵੱਲ ਹੋ ਗਏ ਸਨ ਨਾਲੇ ਦਲ ਦੇ ਬਚੇ-ਖੁਚੇ ਉਨ੍ਹਾਂ ਨੂੰ ਨਬੂਜ਼ਰਦਾਨ ਜੱਲਾਦਾਂ ਦਾ ਸਰਦਾਰ ਗ਼ੁਲਾਮ ਕਰ ਕੇ ਲੈ ਗਿਆ।
12 Et de pauperibus terrae reliquit vinitores et agricolas.
੧੨ਪਰ ਜੱਲਾਦਾਂ ਦੇ ਸਰਦਾਰ ਨੇ ਦੇਸ ਦੇ ਅੱਤ ਕੰਗਾਲਾਂ ਨੂੰ ਛੱਡ ਦਿੱਤਾ ਕਿ ਦਾਖ ਦੇ ਬਾਗ਼ਾਂ ਦੇ ਰਾਖੇ ਤੇ ਬਾਗਬਾਨ ਹੋਣ।
13 Columnas autem aereas, quae erant in templo Domini, et bases, et mare aereum, quod erat in domo Domini, confregerunt Chaldaei, et transtulerunt aes omne in Babylonem.
੧੩ਅਤੇ ਪਿੱਤਲ ਦੇ ਉਹਨਾਂ ਥੰਮ੍ਹਾਂ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸਨ ਅਤੇ ਕੁਰਸੀਆਂ ਨੂੰ ਅਤੇ ਪਿੱਤਲ ਦੇ ਵੱਡੇ ਹੌਦ ਨੂੰ ਜੋ ਯਹੋਵਾਹ ਦੇ ਭਵਨ ਵਿੱਚ ਸੀ ਕਸਦੀਆਂ ਨੇ ਟੁੱਕੜੇ-ਟੁੱਕੜੇ ਕਰ ਦਿੱਤਾ ਅਤੇ ਉਹ ਉਹਨਾਂ ਦਾ ਪਿੱਤਲ ਬਾਬਲ ਨੂੰ ਲੈ ਗਏ।
14 Ollas quoque aereas, et trullas, et tridentes, et scyphos, et mortariola, et omnia vasa aerea, in quibus ministrabant, tulerunt.
੧੪ਅਤੇ ਤਸਲੇ, ਕੜਛੇ, ਗੁਲਤਰਾਸ਼, ਕੌਲੀਆਂ ਨਾਲੇ ਪਿੱਤਲ ਦੇ ਉਹ ਸਾਰੇ ਭਾਂਡੇ ਜਿਨ੍ਹਾਂ ਨਾਲ ਸੇਵਾ ਕੀਤੀ ਜਾਂਦੀ ਸੀ ਉਹ ਲੈ ਗਏ।
15 Necnon et thuribula, et phialas: quae aurea, aurea: et quae argentea, argentea tulit princeps militiae,
੧੫ਅਤੇ ਅੰਗੀਠੀਆਂ ਅਤੇ ਬਾਟੇ ਜੋ ਸੋਨੇ ਦੇ ਸਨ ਉਹਨਾਂ ਦਾ ਸੋਨਾ ਅਤੇ ਜੋ ਚਾਂਦੀ ਦੇ ਸਨ ਉਹਨਾਂ ਦੀ ਚਾਂਦੀ ਜੱਲਾਦਾਂ ਦਾ ਸਰਦਾਰ ਲੈ ਗਿਆ।
16 id est, columnas duas, mare unum, et bases quas fecerat Salomon in templo Domini: non erat pondus aeris omnium vasorum.
੧੬ਰਹੇ ਦੋ ਥੰਮ੍ਹ, ਵੱਡਾ ਹੌਦ ਅਤੇ ਕੁਰਸੀਆਂ ਜਿਨ੍ਹਾਂ ਨੂੰ ਸੁਲੇਮਾਨ ਨੇ ਯਹੋਵਾਹ ਦੇ ਭਵਨ ਦੇ ਲਈ ਬਣਾਇਆ ਸੀ ਉਹਨਾਂ ਸਾਰੀਆਂ ਵਸਤਾਂ ਦਾ ਪਿੱਤਲ ਤੋਲ ਤੋਂ ਬਾਹਰ ਸੀ।
17 Decem et octo cubitos altitudinis habebat columna una: et capitellum aereum super se altitudinis trium cubitorum: et retiaculum, et malogranata super capitellum columnae, omnia aerea: similem et columna secunda habebat ornatum.
੧੭ਹਰ ਥੰਮ੍ਹ ਅਠਾਰਾਂ ਹੱਥ ਉੱਚਾ ਸੀ ਅਤੇ ਉਹ ਦੇ ਉੱਤੇ ਪਿੱਤਲ ਦਾ ਇੱਕ ਕਲਸ ਸੀ ਅਤੇ ਕਲਸ ਤਿੰਨ ਹੱਥ ਉੱਚਾ ਸੀ ਅਤੇ ਉਸ ਕਲਸ ਉੱਤੇ ਚੁਫ਼ੇਰੇ ਜਾਲੀ ਤੇ ਅਨਾਰ ਸੱਭੇ ਪਿੱਤਲ ਦੇ ਸਨ ਅਤੇ ਦੂਜਾ ਥੰਮ੍ਹ ਵੀ ਇਹੋ ਜਿਹਾ ਸੀ ਅਤੇ ਉਸ ਉੱਤੇ ਵੀ ਜਾਲੀ ਸੀ।
18 Tulit quoque princeps militiae Saraiam sacerdotem primum, et Sophoniam sacerdotem secundum, et tres ianitores.
੧੮ਅਤੇ ਜੱਲਾਦਾਂ ਦੇ ਸਰਦਾਰ ਨੇ ਸਰਾਯਾਹ ਪ੍ਰਧਾਨ ਜਾਜਕ ਅਤੇ ਉਹ ਦੇ ਹੇਠਲੇ ਜਾਜਕ ਸਫ਼ਨਯਾਹ ਅਤੇ ਤਿੰਨਾਂ ਦਰਬਾਨਾਂ ਨੂੰ ਫੜ ਲਿਆ।
19 Et de civitate eunuchum unum, qui erat praefectus super bellatores viros: et quinque viros de his, qui steterant coram rege, quos reperit in civitate: et Sopher principem exercitus, qui probabat tyrones de populo terrae: et sex viros e vulgo, qui inventi fuerant in civitate.
੧੯ਅਤੇ ਸ਼ਹਿਰ ਵਿੱਚੋਂ ਇੱਕ ਦਰਬਾਰੀ ਨੂੰ ਫੜ ਲਿਆ ਜੋ ਯੋਧਿਆਂ ਉੱਤੇ ਠਹਿਰਾਇਆ ਹੋਇਆ ਸੀ ਅਤੇ ਜਿਹੜੇ ਰਾਜਾ ਦੇ ਸਨਮੁਖ ਰਹਿੰਦੇ ਸਨ ਉਨ੍ਹਾਂ ਵਿੱਚੋਂ ਪੰਜਾਂ ਮਨੁੱਖਾਂ ਨੂੰ ਜੋ ਸ਼ਹਿਰ ਵਿੱਚ ਮਿਲੇ ਅਤੇ ਸੈਨਾਪਤੀ ਦਾ ਲਿਖਾਰੀ ਜੋ ਦੇਸ ਦੇ ਲੋਕਾਂ ਦੀ ਭਰਤੀ ਕਰਦਾ ਹੁੰਦਾ ਸੀ ਅਤੇ ਦੇਸ ਦੇ ਲੋਕਾਂ ਵਿੱਚੋਂ ਸੱਠ ਆਦਮੀ ਜੋ ਸ਼ਹਿਰ ਵਿੱਚ ਮਿਲੇ।
20 Quos tollens Nabuzardan princeps militum, duxit ad regem Babylonis in Reblatha.
੨੦ਇਨ੍ਹਾਂ ਨੂੰ ਜੱਲਾਦਾਂ ਦਾ ਸਰਦਾਰ ਨਬੂਜ਼ਰਦਾਨ ਫੜ੍ਹ ਕੇ ਬਾਬਲ ਦੇ ਰਾਜਾ ਦੇ ਕੋਲ ਰਿਬਲਾਹ ਵਿੱਚ ਲੈ ਗਿਆ।
21 Percussitque eos rex Babylonis, et interfecit eos in Reblatha in terra Emath: et translatus est Iuda de terra sua.
੨੧ਅਤੇ ਬਾਬਲ ਦੇ ਰਾਜਾ ਨੇ ਉਨ੍ਹਾਂ ਨੂੰ ਹਮਾਥ ਦੇਸ ਦੇ ਰਿਬਲਾਹ ਵਿੱਚ ਮਾਰ ਕੇ ਉਨ੍ਹਾਂ ਦਾ ਘਾਤ ਕੀਤਾ ਸੋ ਯਹੂਦਾਹ ਆਪਣੀ ਹੀ ਭੂਮੀ ਵਿੱਚੋਂ ਗ਼ੁਲਾਮ ਹੋ ਗਿਆ।
22 Populo autem, qui relictus erat in Terra Iuda, quem dimiserat Nabuchodonosor rex Babylonis, praefecit Godoliam filium Ahicam filii Saphan.
੨੨ਪਰੰਤੂ ਜੋ ਲੋਕ ਯਹੂਦਾਹ ਦੀ ਧਰਤੀ ਵਿੱਚ ਰਹਿ ਗਏ ਜਿਨ੍ਹਾਂ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਛੱਡ ਦਿੱਤਾ ਉਨ੍ਹਾਂ ਦੇ ਉੱਤੇ ਉਹ ਨੇ ਅਹੀਕਾਮ ਦੇ ਪੁੱਤਰ ਅਤੇ ਸ਼ਾਫਾਨ ਦੇ ਪੋਤੇ ਗਦਲਯਾਹ ਨੂੰ ਠਹਿਰਾ ਦਿੱਤਾ।
23 Quod cum audissent omnes duces militum, ipsi et viri qui erant cum eis, videlicet quod constituisset rex Babylonis Godoliam: venerunt ad Godoliam in Maspha, Ismahel filius Nathaniae, et Iohanan filius Caree, et Saraia filius Thanehumeth Metophathites, et Iezonias filius Maachathi, ipsi et socii eorum.
੨੩ਜਦ ਸਾਰਿਆਂ ਸੈਨਾਪਤੀਆਂ ਅਤੇ ਉਨ੍ਹਾਂ ਦੇ ਸਿਪਾਹੀਆਂ ਨੇ ਸੁਣਿਆ ਕਿ ਬਾਬਲ ਦੇ ਰਾਜਾ ਨੇ ਗਦਲਯਾਹ ਨੂੰ ਅਧਿਕਾਰ ਦੇ ਦਿੱਤਾ ਹੈ ਤਾਂ ਉਹ ਮਿਸਪਾਹ ਵਿੱਚ ਗਦਲਯਾਹ ਕੋਲ ਆਏ ਅਰਥਾਤ ਨਥਨਯਾਹ ਦਾ ਪੁੱਤਰ ਇਸਮਾਏਲ ਅਤੇ ਕਾਰੇਆਹ ਦਾ ਪੁੱਤਰ ਯੋਹਾਨਾਨ ਅਤੇ ਨਟੋਫਾਥੀ ਤਨਹੁਮਥ ਦਾ ਪੁੱਤਰ ਸਰਾਯਾਹ ਅਤੇ ਮਆਕਾਥੀ ਦਾ ਪੁੱਤਰ ਯਅਜ਼ਨਯਾਹ, ਇਹ ਅਤੇ ਉਨ੍ਹਾਂ ਦੇ ਮਨੁੱਖ ਵੀ।
24 Iuravitque Godolias ipsis et sociis eorum, dicens: Nolite timere servire Chaldaeis: manete in terra, et servite regi Babylonis, et bene erit vobis.
੨੪ਅਤੇ ਗਦਲਯਾਹ ਨੇ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਮਨੁੱਖਾਂ ਨੂੰ ਸਹੁੰ ਖਾ ਕੇ ਆਖਿਆ, ਕਸਦੀਆਂ ਦੀ ਸੇਵਾ ਕਰਨ ਤੋਂ ਨਾ ਡਰੋ। ਦੇਸ ਵਿੱਚ ਵੱਸੋ ਅਤੇ ਬਾਬਲ ਦੇ ਰਾਜਾ ਦੀ ਸੇਵਾ ਕਰੋ ਤਾਂ ਤੁਹਾਡਾ ਭਲਾ ਹੋਵੇਗਾ।
25 Factum est autem in mense septimo, venit Ismahel filius Nathaniae, filii Elisama de semine regio, et decem viri cum eo: percusseruntque Godoliam, qui et mortuus est: sed et Iudaeos et Chaldaeos, qui erant cum eo in Maspha.
੨੫ਪਰ ਸੱਤਵੇਂ ਮਹੀਨੇ ਇਸ ਤਰ੍ਹਾਂ ਹੋਇਆ ਕਿ ਨਥਨਯਾਹ ਦੇ ਪੁੱਤਰ ਅਲੀਸ਼ਾਮਾ ਦੇ ਪੋਤੇ ਇਸਮਾਏਲ ਜੋ ਰਾਜਵੰਸ਼ੀ ਸੀ ਆਪਣੇ ਨਾਲ ਦਸ ਮਨੁੱਖ ਲੈ ਕੇ ਆਇਆ ਅਤੇ ਗਦਲਯਾਹ ਨੂੰ ਇਸ ਤਰ੍ਹਾਂ ਮਾਰਿਆ ਕਿ ਉਹ ਮਰ ਗਿਆ ਅਤੇ ਉਹਨਾਂ ਯਹੂਦੀਆਂ ਤੇ ਕਸਦੀਆਂ ਨੂੰ ਵੀ ਜੋ ਉਹ ਦੇ ਨਾਲ ਮਿਸਪਾਹ ਵਿੱਚ ਸਨ।
26 Consurgensque omnis populus a parvo usque ad magnum, et principes militum venerunt in Aegyptum timentes Chaldaeos.
੨੬ਤਾਂ ਨਿੱਕੇ ਵੱਡੇ ਸਾਰੇ ਲੋਕ ਤੇ ਸੈਨਾਪਤੀ ਉੱਠ ਕੇ ਮਿਸਰ ਨੂੰ ਆਏ ਕਿਉਂ ਜੋ ਓਹ ਕਸਦੀਆਂ ਤੋਂ ਡਰਦੇ ਸਨ।
27 Factum est vero in anno trigesimo septimo transmigrationis Ioachin regis Iuda, mense duodecimo, vigesima septima die mensis: sublevavit Evilmerodach rex Babylonis, anno, quo regnare coeperat, caput Ioachin regis Iuda de carcere.
੨੭ਅਤੇ ਯਹੂਦਾਹ ਦੇ ਰਾਜਾ ਯਹੋਯਾਕੀਨ ਦੀ ਗ਼ੁਲਾਮੀ ਦੇ ਸੈਂਤੀਵੇਂ ਸਾਲ ਦੇ ਬਾਰ੍ਹਵੇਂ ਮਹੀਨੇ ਦੇ ਸਤਾਈਵੇਂ ਦਿਨ ਅਜਿਹਾ ਹੋਇਆ ਕਿ ਬਾਬਲ ਦੇ ਰਾਜਾ ਅਵੀਲ-ਮਰੋਦਕ ਨੇ ਆਪਣੇ ਰਾਜ ਦੇ ਪਹਿਲੇ ਹੀ ਸਾਲ ਯਹੂਦਾਹ ਦੇ ਰਾਜਾ ਯਹੋਯਾਕੀਨ ਨੂੰ ਕੈਦ ਤੋਂ ਕੱਢ ਕੇ ਉਹ ਨੂੰ ਉੱਚਿਆਂ ਕੀਤਾ।
28 Et locutus est ei benigne: et posuit thronum eius super thronum regum, qui erant cum eo in Babylone.
੨੮ਅਤੇ ਉਹ ਨੇ ਉਹ ਦੇ ਨਾਲ ਹਿੱਤ ਦੀਆਂ ਗੱਲਾਂ ਕੀਤੀਆਂ ਅਤੇ ਉਹ ਦੇ ਸਿੰਘਾਸਣ ਨੂੰ ਉੱਚਿਆਂ ਕੀਤਾ ਉਨ੍ਹਾਂ ਰਾਜਿਆਂ ਦੇ ਸਿੰਘਾਸਣਾਂ ਨਾਲੋਂ ਜੋ ਉਹ ਦੇ ਨਾਲ ਬਾਬਲ ਵਿੱਚ ਸਨ ।
29 Et mutavit vestes eius, quas habuerat in carcere, et comedebat panem semper in conspectu eius cunctis diebus vitae suae.
੨੯ਆਪਣੇ ਕੈਦ ਵਾਲੇ ਬਸਤਰ ਬਦਲ ਕੇ ਉਹ ਉਮਰ ਭਰ ਉਸ ਦੇ ਸਾਹਮਣੇ ਰੋਟੀ ਖਾਂਦਾ ਰਿਹਾ।
30 Annonam quoque constituit ei sine intermissione, quae et dabatur ei a rege per singulos dies omnibus diebus vitae suae.
੩੦ਉਹ ਦਾ ਰਾਸ਼ਨ ਸਦਾ ਦਾ ਰਾਸ਼ਨ ਸੀ ਅਤੇ ਉਹ ਨੂੰ ਰਾਜਾ ਵੱਲੋਂ ਉਹ ਦੀ ਉਮਰ ਭਰ ਨਿੱਤ ਦਿੱਤਾ ਜਾਂਦਾ ਰਿਹਾ।