< Actuum Apostolorum 1 >
1 Primum quidem sermonem feci de omnibus, o Theophile, quae coepit Iesus facere, et docere
੧ਹੇ ਥਿਉਫ਼ਿਲੁਸ, ਮੈਂ ਉਹ ਪਹਿਲੀ ਪੋਥੀ ਉਨ੍ਹਾਂ ਸਾਰੀਆਂ ਗੱਲਾਂ ਦੇ ਬਾਰੇ ਲਿਖੀ, ਜਿਹੜੀਆਂ ਯਿਸੂ ਕਰਦਾ ਅਤੇ ਸਿਖਾਉਂਦਾ ਰਿਹਾ।
2 usque in diem, qua praecipiens Apostolis per Spiritum sanctum, quos elegit, assumptus est:
੨ਉਸ ਦਿਨ ਤੱਕ ਉਨ੍ਹਾਂ ਰਸੂਲਾਂ ਨੂੰ, ਜਿਹੜੇ ਉਸ ਨੇ ਚੁਣੇ ਸਨ, ਪਵਿੱਤਰ ਆਤਮਾ ਦੇ ਰਾਹੀਂ ਆਗਿਆ ਦੇ ਕੇ ਉਤਾਹਾਂ ਉਠਾ ਲਿਆ ਗਿਆ।
3 quibus et praebuit seipsum vivum post passionem suam in multis argumentis, per dies quadraginta apparens eis, et loquens de regno Dei.
੩ਉਸ ਨੇ ਦੁੱਖ ਭੋਗਣ ਦੇ ਮਗਰੋਂ, ਆਪਣੇ ਆਪ ਨੂੰ ਉਨ੍ਹਾਂ ਉੱਤੇ ਬਹੁਤਿਆਂ ਪ੍ਰਮਾਣਾਂ ਨਾਲ ਜਿਉਂਦਾ ਪਰਗਟ ਕੀਤਾ ਅਤੇ ਉਹ ਚਾਲ੍ਹੀਆਂ ਦਿਨਾਂ ਤੱਕ ਉਨ੍ਹਾਂ ਨੂੰ ਦਰਸ਼ਣ ਦਿੰਦਾ ਅਤੇ ਪਰਮੇਸ਼ੁਰ ਦੇ ਰਾਜ ਦੀਆਂ ਗੱਲਾਂ ਕਰਦਾ ਰਿਹਾ।
4 Et convescens, praecepit eis ab Ierosolymis ne discederent, sed expectarent promissionem Patris, quam audistis (inquit) per os meum:
੪ਅਤੇ ਚੇਲਿਆਂ ਨਾਲ ਇਕੱਠੇ ਹੋ ਕੇ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ ਕਿ ਯਰੂਸ਼ਲਮ ਤੋਂ ਬਾਹਰ ਨਾ ਜਾਓ, ਪਰ ਪਿਤਾ ਦੇ ਉਸ ਵਾਇਦੇ ਦੀ ਉਡੀਕ ਵਿੱਚ ਰਹੋ ਜਿਸ ਦੇ ਬਾਰੇ ਤੁਸੀਂ ਮੇਰੇ ਕੋਲੋਂ ਸੁਣਿਆ ਹੈ।
5 quia Ioannes quidem baptizavit aqua, vos autem baptizabimini Spiritu sancto non post multos hos dies.
੫ਕਿਉਂਕਿ ਜੋ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ ਪਰ ਥੋੜ੍ਹੇ ਦਿਨਾਂ ਬਾਅਦ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।
6 Igitur qui convenerant, interrogabant eum, dicentes: Domine si in tempore hoc restitues regnum Israel?
੬ਸੋ ਜਦੋਂ ਉਹ ਇਕੱਠੇ ਹੋਏ ਤਾਂ ਉਸ ਤੋਂ ਪੁੱਛਿਆ ਕਿ ਪ੍ਰਭੂ ਜੀ ਕੀ ਤੂੰ ਇਸ ਸਮੇਂ ਇਸਰਾਏਲ ਦਾ ਰਾਜ ਬਹਾਲ ਕਰੇਗਾ?
7 Dixit autem eis: Non est vestrum nosse tempora vel momenta, quae Pater posuit in sua potestate:
੭ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਤੁਹਾਡਾ ਕੰਮ ਨਹੀਂ ਕਿ ਤੁਸੀਂ ਉਨ੍ਹਾਂ ਸਮਿਆਂ ਅਤੇ ਵੇਲਿਆਂ ਨੂੰ ਜਾਣੋ, ਜੋ ਪਿਤਾ ਨੇ ਆਪਣੇ ਅਧਿਕਾਰ ਵਿੱਚ ਰੱਖੇ ਹਨ।
8 sed accipietis virtutem supervenientis Spiritus sancti in vos, et eritis mihi testes in Ierusalem, et in omni Iudaea, et Samaria, et usque ad ultimum terrae.
੮ਪਰ ਜਦੋਂ ਪਵਿੱਤਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ ਅਤੇ ਯਰੂਸ਼ਲਮ, ਯਹੂਦਿਯਾ ਅਤੇ ਸਾਮਰਿਯਾ ਵਿੱਚ ਸਗੋਂ ਧਰਤੀ ਦੇ ਆਖਰੀ ਕਿਨਾਰੇ ਤੱਕ ਮੇਰੇ ਗਵਾਹ ਹੋਵੋਗੇ।
9 Et cum haec dixisset, videntibus illis, elevatus est: et nubes suscepit eum ab oculis eorum.
੯ਅਤੇ ਜਦੋਂ ਉਹ ਇਹ ਗੱਲਾਂ ਕਹਿ ਚੁੱਕਿਆ ਤਾਂ ਉਨ੍ਹਾਂ ਦੇ ਵੇਖਦਿਆਂ ਹੀ ਉਹ ਉਤਾਹਾਂ ਉੱਠਾਇਆ ਗਿਆ ਅਤੇ ਬੱਦਲ ਨੇ ਉਸ ਨੂੰ ਉਨ੍ਹਾਂ ਦੀ ਨਜ਼ਰੋਂ ਓਹਲੇ ਕਰ ਦਿੱਤਾ।
10 Cumque intuerentur in caelum euntem illum, ecce duo viri astiterunt iuxta illos in vestibus albis,
੧੦ਅਤੇ ਉਸ ਦੇ ਜਾਂਦਿਆਂ ਹੋਇਆਂ ਜਦੋਂ ਉਹ ਅਕਾਸ਼ ਦੀ ਵੱਲ ਤੱਕ ਰਹੇ ਸਨ, ਤਾਂ ਵੇਖੋ ਦੋ ਜਣੇ ਚਿੱਟਾ ਪਹਿਰਾਵਾ ਪਹਿਨੀ ਉਨ੍ਹਾਂ ਦੇ ਕੋਲ ਆ ਖੜੇ ਹੋਏ।
11 qui et dixerunt: Viri Galilaei quid statis aspicientes in caelum? hic Iesus, qui assumptus est a vobis in caelum, sic veniet quemadmodum vidistis eum euntem in caelum.
੧੧ਅਤੇ ਉਹ ਆਖਣ ਲੱਗੇ, ਹੇ ਗਲੀਲੀ ਮਨੁੱਖੋ, ਤੁਸੀਂ ਕਿਉਂ ਅਕਾਸ਼ ਦੀ ਵੱਲ ਵੇਖ ਰਹੇ ਹੋ? ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਸਵਰਗ ਉੱਪਰ ਉੱਠਾ ਲਿਆ ਗਿਆ, ਉਸੇ ਤਰ੍ਹਾਂ ਫਿਰ ਆਵੇਗਾ ਜਿਸ ਤਰ੍ਹਾਂ ਤੁਸੀਂ ਉਸ ਨੂੰ ਸਵਰਗ ਉੱਤੇ ਜਾਂਦੇ ਵੇਖਿਆ ।
12 Tunc reversi sunt Ierosolymam a monte, qui vocatur Oliveti, qui est iuxta Ierusalem, sabbati habens iter.
੧੨ਤਦ ਉਹ ਉਸ ਜੈਤੂਨ ਦੇ ਪਹਾੜ ਤੋਂ ਜੋ ਯਰੂਸ਼ਲਮ ਦੇ ਨੇੜੇ ਇੱਕ ਸਬਤ ਦੇ ਦਿਨ ਦੀ ਦੂਰੀ ਤੇ ਹੈ, ਯਰੂਸ਼ਲਮ ਨੂੰ ਮੁੜੇ।
13 Et cum introissent in coenaculum, ascenderunt ubi manebant Petrus, et Ioannes, Iacobus, et Andreas, Philippus, et Thomas, Bartholomaeus, et Matthaeus, Iacobus Alphaei, et Simon Zelotes, et Iudas Iacobi.
੧੩ਅਤੇ ਜਦੋਂ ਪਹੁੰਚੇ ਤਾਂ ਉਸ ਚੁਬਾਰੇ ਉੱਤੇ ਚੜ੍ਹ ਗਏ ਜਿੱਥੇ ਉਹ ਅਰਥਾਤ ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿਪੁੱਸ, ਥੋਮਾ, ਬਰਥੁਲਮਈ, ਮੱਤੀ ਅਤੇ ਹਲਫ਼ਾ ਦਾ ਪੁੱਤਰ ਯਾਕੂਬ, ਸ਼ਮਊਨ ਜ਼ੇਲੋਤੇਸ ਅਤੇ ਯਾਕੂਬ ਦਾ ਪੁੱਤਰ ਯਹੂਦਾ ਰਹਿੰਦੇ ਸਨ।
14 hi omnes erant perseverantes unanimiter in oratione cum mulieribus, et Maria matre Iesu, et fratribus eius.
੧੪ਇਹ ਸਾਰੇ ਇੱਕ ਮਨ ਹੋ ਕੇ, ਕਈ ਇਸਤ੍ਰੀਆਂ ਅਤੇ ਯਿਸੂ ਦੀ ਮਾਤਾ ਮਰਿਯਮ ਅਤੇ ਉਹ ਦੇ ਭਰਾਵਾਂ ਦੇ ਨਾਲ ਲਗਾਤਾਰ ਪ੍ਰਾਰਥਨਾ ਕਰਦੇ ਰਹੇ।
15 In diebus illis exurgens Petrus in medio fratrum dixit (erat autem turba hominum simul, fere centum viginti.)
੧੫ਉਹਨਾਂ ਦਿਨਾਂ ਵਿੱਚ ਪਤਰਸ ਭਰਾਵਾਂ ਦੇ ਵਿਚਕਾਰ, ਜੋ ਸਾਰੇ ਮਿਲ ਕੇ ਲੱਗਭਗ ਇੱਕ ਸੌ ਵੀਹ ਲੋਕ ਇਕੱਠੇ ਹੋਏ ਸਨ, ਖੜੇ ਹੋ ਕੇ ਬੋਲਿਆ
16 Viri fratres, oportet impleri Scripturam, quam praedixit Spiritus sanctus per os David de Iuda, qui fuit dux eorum, qui comprehenderunt Iesum:
੧੬ਹੇ ਭਰਾਵੋ, ਉਹ ਲਿਖਤ ਪੂਰੀ ਹੋਣੀ ਜ਼ਰੂਰੀ ਸੀ ਕਿ ਜੋ ਪਵਿੱਤਰ ਆਤਮਾ ਨੇ ਦਾਊਦ ਦੀ ਜੁਬਾਨੀ ਯਹੂਦਾ ਦੇ ਬਾਰੇ ਜਿਹੜਾ ਯਿਸੂ ਦੇ ਫੜਵਾਉਣ ਵਾਲਿਆਂ ਦਾ ਆਗੂ ਹੋਇਆ ਪਹਿਲਾਂ ਹੀ ਆਖੀ ਗਈ ਸੀ।
17 qui connumeratus erat in nobis, et sortitus est sortem ministerii huius.
੧੭ਕਿਉਂ ਜੋ ਉਹ ਸਾਡੇ ਨਾਲ ਗਿਣਿਆ ਗਿਆ ਅਤੇ ਉਹ ਨੇ ਇਸ ਸੇਵਾ ਵਿੱਚ ਹਿੱਸਾ ਪਾਇਆ ਸੀ
18 Et hic quidem possedit agrum de mercede iniquitatis, et suspensus crepuit medius: et diffusa sunt omnia viscera eius.
੧੮ਇਸ ਮਨੁੱਖ ਨੇ ਕੁਧਰਮ ਦੀ ਕਮਾਈ ਨਾਲ ਇੱਕ ਖੇਤ ਮੁੱਲ ਲਿਆ ਅਤੇ ਮੂਧੇ ਮੂੰਹ ਡਿੱਗਿਆ ਅਤੇ ਉਸ ਦਾ ਢਿੱਡ ਪਾਟ ਗਿਆ ਅਤੇ ਉਹ ਦੀਆਂ ਸਾਰੀਆਂ ਆਂਦਰਾਂ ਬਾਹਰ ਆ ਗਈਆਂ।
19 Et notum factum est omnibus habitantibus Ierusalem, ita ut appellaretur ager ille, lingua eorum, Hacheldema, hoc est, ager sanguinis.
੧੯ਅਤੇ ਇਹ ਗੱਲ ਸਾਰੇ ਯਰੂਸ਼ਲਮ ਦੇ ਰਹਿਣ ਵਾਲੇ ਜਾਣ ਗਏ, ਐਥੋਂ ਤੱਕ ਜੋ ਉਨਾਂ ਦੀ ਭਾਸ਼ਾ ਵਿੱਚ ਉਸ ਖੇਤ ਦਾ ਨਾਮ “ਅਕਲਦਮਾ” ਅਰਥਾਤ “ਲਹੂ ਦਾ ਖੇਤ” ਪੈ ਗਿਆ
20 Scriptum est enim in libro Psalmorum: Fiat commoratio eorum deserta, et non sit qui inhabitet in ea: et episcopatum eius accipiat alter.
੨੦ਕਿਉਂਕਿ ਜ਼ਬੂਰਾਂ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ ਕਿ ਉਹ ਦਾ ਘਰ ਉੱਜੜ ਜਾਵੇ, ਉਹ ਦੇ ਵਿੱਚ ਕੋਈ ਵੱਸਣ ਵਾਲਾ ਨਾ ਹੋਵੇ । ਅਤੇ ਉਹ ਦਾ ਅਹੁਦਾ ਕੋਈ ਹੋਰ ਲਵੇ।
21 Oportet ergo ex his viris, qui nobiscum sunt congregati in omni tempore, quo intravit et exivit inter nos Dominus Iesus,
੨੧ਪਰੰਤੂ ਇਨ੍ਹਾਂ ਲੋਕਾਂ ਵਿੱਚੋਂ ਜਿਹੜੇ ਹਰ ਵੇਲੇ ਸਾਡੇ ਨਾਲ ਰਹੇ, ਜਦੋਂ ਪ੍ਰਭੂ ਯਿਸੂ ਸਾਡੇ ਵਿੱਚ ਆਇਆ ਜਾਇਆ ਕਰਦਾ ਸੀ।
22 incipiens a baptismate Ioannis usque in diem, qua assumptus est a nobis, testem resurrectionis eius nobiscum fieri unum ex istis.
੨੨ਯਹੂੰਨਾ ਦੇ ਬਪਤਿਸਮੇ ਤੋਂ ਲੈ ਕੇ ਉਸ ਦਿਨ ਤੱਕ ਜਦੋਂ ਉਹ ਸਾਡੇ ਕੋਲੋਂ ਉਤਾਹਾਂ ਉੱਠਾਇਆ ਗਿਆ, ਚੰਗਾ ਹੋਵੇਗਾ ਕਿ ਉਨਾਂ ਵਿੱਚੋਂ ਇੱਕ ਸਾਡੇ ਨਾਲ ਉਹ ਦੇ ਜੀ ਉੱਠਣ ਦਾ ਗਵਾਹ ਹੋਵੇ।
23 Et statuerunt duos, Ioseph, qui vocabatur Barsabas, qui cognominatus est Iustus: et Mathiam.
੨੩ਤਦ ਉਨ੍ਹਾਂ ਨੇ ਦੋ ਮਨੁੱਖਾਂ ਨੂੰ ਖੜਾ ਕੀਤਾ, ਇੱਕ ਯੂਸੁਫ਼ ਜਿਹੜਾ ਬਰਸੱਬਾਸ ਅਖਵਾਉਂਦਾ ਸੀ, ਜਿਸ ਨੂੰ ਯੂਸਤੁਸ ਵੀ ਕਹਿੰਦੇ ਸਨ, ਦੂਜਾ ਮੱਥਿਯਾਸ।
24 Et orantes dixerunt: Tu Domine, qui corda nosti omnium, ostende, quem elegeris ex his duobus, unum
੨੪ਅਤੇ ਪ੍ਰਾਰਥਨਾ ਕੀਤੀ ਅਤੇ ਆਖਿਆ ਕਿ ਹੇ ਪ੍ਰਭੂ ਤੂੰ ਜੋ ਸਭਨਾਂ ਦੇ ਦਿਲਾਂ ਨੂੰ ਜਾਣਦਾ ਹੈ, ਇਹ ਪਰਗਟ ਕਰ ਇਨ੍ਹਾਂ ਦੋਹਾਂ ਵਿੱਚੋਂ ਤੂੰ ਕਿਸਨੂੰ ਚੁਣਿਆ ਹੈ।
25 accipere locum ministerii huius, et apostolatus, de quo praevaricatus est Iudas ut abiret in locum suum.
੨੫ਜੋ ਇਸ ਸੇਵਾ ਅਤੇ ਰਸੂਲਗੀ ਦੀ ਉਹ ਜਗ੍ਹਾ ਲਵੇ, ਜਿਸ ਨੂੰ ਯਹੂਦਾ ਨੇ ਕੁਧਰਮ ਵਿੱਚ ਛੱਡਿਆ ਤਾਂ ਕਿ ਆਪਣੇ ਨਿੱਜ ਥਾਂ ਨੂੰ ਜਾਵੇ
26 Et dederunt sortes eis, et cecidit sors super Mathiam, et annumeratus est cum undecim Apostolis.
੨੬ਅਤੇ ਉਨ੍ਹਾਂ ਨੇ ਉਹਨਾਂ ਦੇ ਲਈ ਪਰਚੀਆਂ ਪਾਈਆਂ ਅਤੇ ਮੱਥਿਯਾਸ ਦੇ ਨਾਮ ਦੀ ਪਰਚੀ ਨਿੱਕਲੀ। ਤਦ ਉਹ ਉਨ੍ਹਾਂ ਗਿਆਰ੍ਹਾਂ ਰਸੂਲਾਂ ਨਾਲ ਗਿਣਿਆ ਗਿਆ।