< Deuteronomii 4 >
1 Et nunc Israel audi praecepta et iudicia, quae ego doceo te: ut faciens ea, vivas, et ingrediens possideas Terram, quam Dominus Deus patrum vestrorum daturus est vobis.
੧ਹੇ ਇਸਰਾਏਲ, ਹੁਣ ਉਨ੍ਹਾਂ ਬਿਧੀਆਂ ਅਤੇ ਕਨੂੰਨਾਂ ਨੂੰ ਸੁਣੋ ਜਿਹੜੇ ਮੈਂ ਤੁਹਾਨੂੰ ਸਿਖਾਉਂਦਾ ਹਾਂ ਕਿ ਤੁਸੀਂ ਉਨ੍ਹਾਂ ਨੂੰ ਪੂਰਾ ਕਰੋ, ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਜਾ ਕੇ ਉਸ ਦੇਸ਼ ਨੂੰ ਅਧਿਕਾਰ ਵਿੱਚ ਲੈ ਲਓ ਜਿਹੜਾ ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ।
2 Non addetis ad verbum, quod vobis loquor, nec auferetis ex eo: custodite mandata Domini Dei vestri quae ego praecipio vobis.
੨ਜਿਹੜੇ ਹੁਕਮ ਮੈਂ ਤੁਹਾਨੂੰ ਦਿੰਦਾ ਹਾਂ, ਉਨ੍ਹਾਂ ਵਿੱਚ ਨਾ ਤਾਂ ਕੁਝ ਵਧਾਓ ਅਤੇ ਨਾ ਉਨ੍ਹਾਂ ਵਿੱਚੋਂ ਕੁਝ ਘਟਾਓ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਨਾ ਕਰੋ, ਜਿਹੜੇ ਮੈਂ ਤੁਹਾਨੂੰ ਦਿੰਦਾ ਹਾਂ।
3 Oculi vestri viderunt omnia quae fecit Dominus contra Beelphegor, quomodo contriverit omnes cultores eius de medio vestri.
੩ਜੋ ਕੁਝ ਯਹੋਵਾਹ ਨੇ ਬਆਲ ਪਓਰ ਦੇ ਕਾਰਨ ਕੀਤਾ ਉਹ ਸਭ ਤੁਹਾਡੀਆਂ ਅੱਖਾਂ ਨੇ ਵੇਖਿਆ ਹੈ, ਕਿਉਂ ਜੋ ਜਿਹੜੇ ਮਨੁੱਖ ਬਆਲ-ਪਓਰ ਪਰਾਏ ਦੇਵਤੇ ਦੇ ਪਿੱਛੇ ਹੋ ਗਏ ਸਨ, ਉਨ੍ਹਾਂ ਸਾਰਿਆਂ ਨੂੰ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਨਾਸ ਕਰ ਦਿੱਤਾ ਹੈ,
4 Vos autem qui adhaeretis Domino Deo vestro, vivitis universi usque in praesentem diem.
੪ਪਰ ਤੁਸੀਂ ਜਿਹੜੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਲ ਬਣੇ ਰਹੇ, ਅੱਜ ਤੱਕ ਸਾਰੇ ਜੀਉਂਦੇ ਹੋ।
5 Scitis quod docuerim vos praecepta atque iustitias, sicut mandavit mihi Dominus Deus meus: sic facietis ea in Terra, quam possessuri estis:
੫ਵੇਖੋ, ਜਿਵੇਂ ਯਹੋਵਾਹ ਮੇਰੇ ਪਰਮੇਸ਼ੁਰ ਨੇ ਮੈਨੂੰ ਹੁਕਮ ਦਿੱਤਾ ਸੀ, ਮੈਂ ਤੁਹਾਨੂੰ ਬਿਧੀਆਂ ਅਤੇ ਕਨੂੰਨ ਸਿਖਾਏ ਹਨ ਤਾਂ ਜੋ ਤੁਸੀਂ ਉਸ ਦੇਸ਼ ਵਿੱਚ ਜਿਸ ਨੂੰ ਅਧਿਕਾਰ ਵਿੱਚ ਲੈਣ ਲਈ ਤੁਸੀਂ ਜਾਂਦੇ ਹੋ, ਉਨ੍ਹਾਂ ਦੇ ਅਨੁਸਾਰ ਕਰੋ।
6 et observabitis et implebitis opere. Haec est enim vestra sapientia, et intellectus coram populis, ut audientes universi praecepta haec, dicant: En populus sapiens et intelligens, gens magna.
੬ਤੁਸੀਂ ਉਹਨਾਂ ਨੂੰ ਮੰਨੋ ਅਤੇ ਪੂਰੇ ਕਰੋ ਕਿਉਂ ਜੋ ਉਹਨਾਂ ਲੋਕਾਂ ਦੀ ਨਜ਼ਰ ਵਿੱਚ ਤੁਹਾਡੀ ਬੁੱਧੀ ਅਤੇ ਸਮਝ ਇਸੇ ਗੱਲ ਤੋਂ ਪ੍ਰਗਟ ਹੋਵੇਗੀ ਅਰਥਾਤ ਜਿਹੜੇ ਇਨ੍ਹਾਂ ਸਾਰੀਆਂ ਬਿਧੀਆਂ ਨੂੰ ਸੁਣ ਕੇ ਆਖਣਗੇ ਕਿ ਬੇਸ਼ਕ ਇਹ ਵੱਡੀ ਕੌਮ ਬੁੱਧਵਾਨ ਅਤੇ ਸਮਝਦਾਰ ਲੋਕਾਂ ਦੀ ਹੈ।
7 Nec est alia natio tam grandis, quae habeat deos appropinquantes sibi, sicut Deus noster adest cunctis obsecrationibus nostris.
੭ਕਿਉਂ ਜੋ ਕਿਹੜੀ ਅਜਿਹੀ ਵੱਡੀ ਕੌਮ ਹੈ, ਜਿਸ ਦਾ ਪਰਮੇਸ਼ੁਰ ਉਸ ਦੇ ਐਨੇ ਨਜ਼ਦੀਕ ਹੈ, ਜਿਨ੍ਹਾਂ ਕਿ ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਨਜ਼ਦੀਕ ਹੈ, ਜਦ ਕਦੀ ਅਸੀਂ ਉਸ ਦੇ ਅੱਗੇ ਬੇਨਤੀ ਕਰਦੇ ਹਾਂ?
8 Quae est enim alia gens sic inclyta ut habeat ceremonias, iustaque iudicia, et universam legem, quam ego proponam hodie ante oculos vestros?
੮ਅਤੇ ਕਿਹੜੀ ਅਜਿਹੀ ਵੱਡੀ ਕੌਮ ਹੈ ਜਿਸ ਦੇ ਕੋਲ ਅਜਿਹੀ ਧਾਰਮਿਕ ਬਿਧੀਆਂ ਅਤੇ ਕਨੂੰਨ ਹਨ, ਜਿੰਨ੍ਹੀ ਕਿ ਇਹ ਸਾਰੀ ਬਿਵਸਥਾ ਜਿਹੜੀ ਮੈਂ ਅੱਜ ਤੁਹਾਡੇ ਅੱਗੇ ਰੱਖਦਾ ਹਾਂ?
9 Custodi igitur temetipsum, et animam tuam solicite. Ne obliviscaris verborum, quae viderunt oculi tui, et ne excidant de corde tuo cunctis diebus vitae tuae. Docebis ea filios ac nepotes tuos,
੯ਇਸ ਲਈ ਚੌਕਸ ਰਹੋ ਅਤੇ ਆਪਣੇ ਮਨ ਦੀ ਬਹੁਤ ਰਾਖੀ ਕਰੋ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਉਨ੍ਹਾਂ ਗੱਲਾਂ ਨੂੰ ਭੁੱਲ ਜਾਓ ਜਿਹੜੀਆਂ ਤੁਸੀਂ ਆਪਣੀਆਂ ਅੱਖਾਂ ਨਾਲ ਵੇਖੀਆਂ ਹਨ ਅਤੇ ਉਹ ਜੀਵਨ ਭਰ ਲਈ ਤੁਹਾਡੇ ਦਿਲ ਵਿੱਚੋਂ ਨਿੱਕਲ ਜਾਣ, ਪਰ ਤੁਸੀਂ ਉਨ੍ਹਾਂ ਨੂੰ ਆਪਣੇ ਪੁੱਤਰਾਂ ਅਤੇ ਪੋਤਿਆਂ ਨੂੰ ਸਿਖਾਇਓ।
10 a die in quo stetisti coram Domino Deo tuo in Horeb, quando Dominus locutus est mihi dicens: Congrega ad me populum, ut audiant sermones meos, et discant timere me omni tempore quo vivunt in terra, doceantque filios suos.
੧੦ਜਿਸ ਦਿਨ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਹੋਰੇਬ ਵਿੱਚ ਖੜ੍ਹੇ ਹੋਏ ਸੀ, ਜਦ ਯਹੋਵਾਹ ਨੇ ਮੈਨੂੰ ਆਖਿਆ, “ਲੋਕਾਂ ਨੂੰ ਮੇਰੇ ਲਈ ਇਕੱਠੇ ਕਰ ਅਤੇ ਮੈਂ ਲੋਕਾਂ ਨੂੰ ਆਪਣੀਆਂ ਗੱਲਾਂ ਸੁਣਾਵਾਂਗਾ ਕਿ ਉਹ ਜਦ ਤੱਕ ਧਰਤੀ ਉੱਤੇ ਜੀਉਂਦੇ ਰਹਿਣ ਮੇਰੇ ਤੋਂ ਡਰਨਾ ਸਿੱਖਣ ਅਤੇ ਆਪਣੇ ਬੱਚਿਆਂ ਨੂੰ ਵੀ ਸਿਖਾਉਣ।”
11 Et accessistis ad radices montis, qui ardebat usque ad caelum: erantque in eo tenebrae, et nubes, et caligo.
੧੧ਤਦ ਤੁਸੀਂ ਨੇੜੇ ਆ ਕੇ ਉਸ ਪਰਬਤ ਦੇ ਹੇਠ ਖੜ੍ਹੇ ਹੋ ਗਏ ਅਤੇ ਉਹ ਪਰਬਤ ਅੱਗ ਨਾਲ ਬਲਦਾ ਸੀ ਅਤੇ ਉਸ ਦੀ ਲੌ ਅਕਾਸ਼ ਤੱਕ ਪਹੁੰਚਦੀ ਸੀ ਅਤੇ ਉਸ ਦੇ ਚੁਫ਼ੇਰੇ ਹਨ੍ਹੇਰਾ, ਬੱਦਲ ਅਤੇ ਕਾਲੀਆਂ ਘਟਾਂ ਸਨ।
12 Locutusque est Dominus ad vos de medio ignis. Vocem verborum eius audistis, et formam penitus non vidistis.
੧੨ਯਹੋਵਾਹ ਅੱਗ ਦੇ ਵਿੱਚੋਂ ਦੀ ਤੁਹਾਡੇ ਨਾਲ ਬੋਲਿਆ, ਤੁਸੀਂ ਉਸ ਦੇ ਸ਼ਬਦ ਤਾਂ ਸੁਣੇ ਪਰ ਤੁਸੀਂ ਕੋਈ ਸਰੂਪ ਨਾ ਵੇਖਿਆ, ਤੁਸੀਂ ਸਿਰਫ਼ ਅਵਾਜ਼ ਹੀ ਸੁਣੀ।
13 Et ostendit vobis pactum suum, quod praecepit ut faceretis, et decem verba, quae scripsit in duabus tabulis lapideis.
੧੩ਉਸ ਨੇ ਆਪਣਾ ਨੇਮ ਤੁਹਾਡੇ ਉੱਤੇ ਪਰਗਟ ਕੀਤਾ, ਜਿਸ ਨੂੰ ਪੂਰਾ ਕਰਨ ਦਾ ਹੁਕਮ ਉਸ ਨੇ ਤੁਹਾਨੂੰ ਦਿੱਤਾ ਅਰਥਾਤ ਦਸ ਹੁਕਮ ਅਤੇ ਉਨ੍ਹਾਂ ਨੂੰ ਪੱਥਰ ਦੀਆਂ ਦੋ ਫੱਟੀਆਂ ਉੱਤੇ ਲਿਖ ਦਿੱਤਾ।
14 Mihique mandavit in illo tempore ut docerem vos ceremonias et iudicia, quae facere deberetis in Terra, quam possessuri estis.
੧੪ਉਸੇ ਵੇਲੇ ਯਹੋਵਾਹ ਨੇ ਮੈਨੂੰ ਹੁਕਮ ਦਿੱਤਾ ਕਿ ਮੈਂ ਤੁਹਾਨੂੰ ਬਿਧੀਆਂ ਅਤੇ ਕਨੂੰਨ ਸਿਖਾਵਾਂ ਤਾਂ ਜੋ ਤੁਸੀਂ ਉਨ੍ਹਾਂ ਨੂੰ ਉਸ ਦੇਸ਼ ਵਿੱਚ ਪੂਰਾ ਕਰੋ, ਜਿਸ ਨੂੰ ਅਧਿਕਾਰ ਵਿੱਚ ਲੈਣ ਲਈ ਤੁਸੀਂ ਪਾਰ ਜਾਂਦੇ ਹੋ।
15 Custodite igitur solicite animas vestras. Non vidistis aliquam similitudinem in die, qua locutus est vobis Dominus in Horeb de medio ignis:
੧੫ਤੁਸੀਂ ਆਪਣੇ ਮਨਾਂ ਦੀ ਬਹੁਤ ਰਾਖੀ ਕਰੋ ਕਿਉਂਕਿ ਜਦ ਯਹੋਵਾਹ ਹੋਰੇਬ ਪਰਬਤ ਉੱਤੇ ਅੱਗ ਦੇ ਵਿੱਚੋਂ ਦੀ ਤੁਹਾਡੇ ਨਾਲ ਬੋਲਿਆ, ਤਾਂ ਤੁਸੀਂ ਕੋਈ ਸਰੂਪ ਨਾ ਵੇਖਿਆ
16 ne forte decepti faciatis vobis sculptam similitudinem, aut imaginem masculi vel feminae,
੧੬ਅਜਿਹਾ ਨਾ ਹੋਵੇ ਕਿ ਤੁਸੀਂ ਵਿਗੜ ਕੇ ਆਪਣੇ ਲਈ ਕਿਸੇ ਬੁੱਤ ਦੀ ਘੜ੍ਹੀ ਹੋਈ ਮੂਰਤ ਬਣਾ ਲਓ ਅਰਥਾਤ ਕਿਸੇ ਨਰ-ਨਾਰੀ ਦੀ ਸ਼ਕਲ ਵਿੱਚ,
17 similitudinem omnium iumentorum, quae sunt super terram, vel avium sub caelo volantium,
੧੭ਜਾਂ ਕਿਸੇ ਜਾਨਵਰ ਦੀ ਸ਼ਕਲ ਜਿਹੜਾ ਧਰਤੀ ਉੱਤੇ ਹੈ ਜਾਂ ਅਕਾਸ਼ ਵਿੱਚ ਉੱਡਣ ਵਾਲੇ ਕਿਸੇ ਪੰਛੀ ਦੀ ਸ਼ਕਲ,
18 atque reptilium, quae moventur in terra, sive piscium qui sub terra morantur in aquis:
੧੮ਜਾਂ ਕਿਸੇ ਜ਼ਮੀਨ ਉੱਤੇ ਘਿੱਸਰਨ ਵਾਲੇ ਕਿਸੇ ਜੰਤੂ ਦੀ ਸ਼ਕਲ ਜਾਂ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਰਹਿਣ ਵਾਲੀ ਕਿਸੇ ਮੱਛੀ ਦੀ ਸ਼ਕਲ ਵਿੱਚ,
19 ne forte elevatis oculis ad caelum, videas Solem et Lunam, et omnia astra caeli, et errore deceptus adores ea et colas quae creavit Dominus Deus tuus in ministerium cunctis gentibus, quae sub caelo sunt.
੧੯ਜਾਂ ਫਿਰ ਜਦ ਤੁਸੀਂ ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕੋ ਅਤੇ ਜਦ ਤੁਸੀਂ ਸੂਰਜ, ਚੰਦ ਅਤੇ ਤਾਰਿਆਂ ਨੂੰ ਅਰਥਾਤ ਅਕਾਸ਼ ਦੀ ਸਾਰੀ ਸੈਨਾਂ ਨੂੰ ਵੇਖੋ ਤਾਂ ਭਟਕ ਕੇ ਉਹਨਾਂ ਦੇ ਅੱਗੇ ਮੱਥਾ ਟੇਕੋ ਅਤੇ ਉਨ੍ਹਾਂ ਦੀ ਸੇਵਾ ਕਰਨ ਲੱਗੋ, ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਅਕਾਸ਼ ਦੇ ਹੇਠ ਦੇ ਸਾਰੇ ਲੋਕਾਂ ਲਈ ਰੱਖਿਆ ਹੈ।
20 Vos autem tulit Dominus, et eduxit de fornace ferrea Aegypti, ut haberet populum hereditarium, sicut est in praesenti die.
੨੦ਪਰ ਯਹੋਵਾਹ ਨੇ ਤੁਹਾਨੂੰ ਲੋਹੇ ਦੀ ਭੱਠੀ ਵਰਗੇ ਮਿਸਰ ਤੋਂ ਕੱਢਿਆ ਤਾਂ ਜੋ ਤੁਸੀਂ ਉਹ ਦੀ ਨਿੱਜ-ਪਰਜਾ ਹੋਵੋ, ਜਿਵੇਂ ਤੁਸੀਂ ਅੱਜ ਦੇ ਦਿਨ ਹੋ।
21 Iratusque est Dominus contra me propter sermones vestros, et iuravit ut non transirem Iordanem, nec ingrederer Terram optimam, quam daturus est vobis.
੨੧ਤੁਹਾਡੇ ਕਾਰਨ ਯਹੋਵਾਹ ਮੇਰੇ ਨਾਲ ਗੁੱਸੇ ਹੋਇਆ ਅਤੇ ਉਸ ਨੇ ਸਹੁੰ ਖਾਧੀ ਕਿ ਤੂੰ ਯਰਦਨ ਦੇ ਪਾਰ ਨਹੀਂ ਜਾਵੇਂਗਾ ਅਤੇ ਨਾ ਹੀ ਤੂੰ ਉਸ ਚੰਗੇ ਦੇਸ਼ ਵਿੱਚ ਪ੍ਰਵੇਸ਼ ਕਰੇਂਗਾ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ।
22 Ecce moriar in hac humo, non transibo Iordanem: vos transibitis, et possidebitis terram egregiam.
੨੨ਮੈਂ ਤਾਂ ਇਸੇ ਦੇਸ਼ ਵਿੱਚ ਮਰਨਾ ਹੈ। ਮੈਂ ਯਰਦਨ ਦੇ ਪਾਰ ਨਹੀਂ ਜਾ ਸਕਦਾ, ਪਰ ਤੁਸੀਂ ਜਾਓਗੇ ਅਤੇ ਤੁਸੀਂ ਉਸ ਚੰਗੇ ਦੇਸ਼ ਉੱਤੇ ਅਧਿਕਾਰ ਕਰੋਗੇ।
23 Cave ne quando obliviscaris pacti Domini Dei tui, quod pepigit tecum: et facias tibi sculptam similitudinem eorum, quae fieri Dominus prohibuit:
੨੩ਚੌਕਸ ਰਹੋ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਨੂੰ ਜਿਹੜਾ ਉਸ ਨੇ ਤੁਹਾਡੇ ਨਾਲ ਬੰਨ੍ਹਿਆ ਹੈ, ਭੁੱਲ ਜਾਓ ਅਤੇ ਆਪਣੇ ਲਈ ਕਿਸੇ ਚੀਜ਼ ਦੀ ਘੜ੍ਹੀ ਹੋਈ ਮੂਰਤ ਬਣਾਓ, ਜਿਸ ਤੋਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਮਨ੍ਹਾ ਕੀਤਾ ਹੈ।
24 quia Dominus Deus tuus ignis consumens est, Deus aemulator.
੨੪ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਭਸਮ ਕਰਨ ਵਾਲੀ ਅੱਗ ਹੈ। ਉਹ ਇੱਕ ਅਣਖ ਵਾਲਾ ਪਰਮੇਸ਼ੁਰ ਹੈ।
25 Si genueritis filios ac nepotes, et morati fueritis in Terra, deceptique feceritis vobis aliquam similitudinem, patrantes malum coram Domino Deo vestro, ut eum ad iracundiam provocetis:
੨੫ਜਦ ਉਸ ਦੇਸ਼ ਵਿੱਚ ਰਹਿੰਦੇ ਹੋਏ ਤੁਹਾਨੂੰ ਬਹੁਤ ਦਿਨ ਹੋ ਜਾਣ ਅਤੇ ਤੁਹਾਡੇ ਪੁੱਤਰ ਤੇ ਪੋਤਰੇ ਪੈਦਾ ਹੋਣ ਅਤੇ ਤੁਸੀਂ ਵਿਗੜ ਕੇ ਆਪਣੇ ਲਈ ਕਿਸੇ ਚੀਜ਼ ਦੀ ਘੜ੍ਹੀ ਹੋਈ ਮੂਰਤ ਬਣਾਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਿਆਈ ਕਰੋ ਕਿ ਉਹ ਕ੍ਰੋਧਵਾਨ ਹੋਵੇ,
26 testes invoco hodie caelum et terram, cito perituros vos esse de Terra, quam transito Iordane possessuri estis. non habitabitis in ea longo tempore, sed delebit vos Dominus,
੨੬ਤਾਂ ਮੈਂ ਅੱਜ ਤੁਹਾਡੇ ਵਿਰੁੱਧ ਅਕਾਸ਼ ਅਤੇ ਧਰਤੀ ਦੀ ਗਵਾਹੀ ਲੈਂਦਾ ਹਾਂ ਕਿ ਉਸ ਦੇਸ਼ ਵਿੱਚੋਂ ਛੇਤੀ ਨਾਲ ਤੁਹਾਡਾ ਪੂਰੀ ਤਰ੍ਹਾਂ ਨਾਸ ਹੋ ਜਾਵੇਗਾ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਯਰਦਨ ਤੋਂ ਪਾਰ ਜਾਂਦੇ ਹੋ। ਤੁਹਾਨੂੰ ਉੱਥੇ ਬਹੁਤ ਦਿਨਾਂ ਤੱਕ ਰਹਿਣ ਦਾ ਮੌਕਾ ਨਹੀਂ ਮਿਲੇਗਾ, ਤੁਹਾਡਾ ਪੂਰੀ ਤਰ੍ਹਾਂ ਹੀ ਨਾਸ ਹੋ ਜਾਵੇਗਾ।
27 atque disperget in omnes gentes, et remanebitis pauci in nationibus, ad quas vos ducturus est Dominus.
੨੭ਯਹੋਵਾਹ ਤੁਹਾਨੂੰ ਦੇਸ਼-ਦੇਸ਼ ਦੇ ਲੋਕਾਂ ਵਿੱਚ ਖਿਲਾਰ ਦੇਵੇਗਾ ਅਤੇ ਜਿਨ੍ਹਾਂ ਲੋਕਾਂ ਦੇ ਵਿੱਚ ਯਹੋਵਾਹ ਤੁਹਾਨੂੰ ਧੱਕ ਦੇਵੇਗਾ, ਉੱਥੇ ਤੁਸੀਂ ਥੋੜ੍ਹੇ ਜਿਹੇ ਰਹਿ ਜਾਓਗੇ।
28 ibique servietis diis, qui hominum manu fabricati sunt, ligno et lapidi qui non vident, nec audiunt, nec comedunt, nec odorant.
੨੮ਤੁਸੀਂ ਉੱਥੇ ਆਦਮੀ ਦੇ ਹੱਥਾਂ ਦੇ ਬਣਾਏ ਹੋਏ ਲੱਕੜ ਅਤੇ ਪੱਥਰ ਦੇ ਦੇਵਤਿਆਂ ਦੀ ਪੂਜਾ ਕਰੋਗੇ ਜਿਹੜੇ ਨਾ ਵੇਖਦੇ, ਨਾ ਸੁਣਦੇ, ਨਾ ਖਾਂਦੇ ਅਤੇ ਨਾ ਸੁੰਘਦੇ ਹਨ।
29 Cumque quaesieris ibi Dominum Deum tuum, invenies eum: si tamen toto corde quaesieris, et tota tribulatione animae tuae.
੨੯ਫੇਰ ਤੁਸੀਂ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਭਾਲ ਕਰੋਗੇ ਅਤੇ ਤੁਸੀਂ ਉਹ ਨੂੰ ਪਾਓਗੇ ਜਦ ਤੁਸੀਂ ਆਪਣੇ ਸਾਰੇ ਦਿਲ ਨਾਲ ਅਤੇ ਆਪਣੇ ਸਾਰੇ ਮਨ ਨਾਲ ਉਸ ਦੀ ਖੋਜ ਕਰੋਗੇ।
30 Postquam te invenerint omnia quae praedicta sunt, novissimo autem tempore reverteris ad Dominum Deum tuum, et audies vocem eius.
੩੦ਜਦ ਤੁਸੀਂ ਸੰਕਟ ਵਿੱਚ ਪਓ ਅਤੇ ਇਹ ਸਾਰੀਆਂ ਬਿਪਤਾਵਾਂ ਤੁਹਾਡੇ ਉੱਤੇ ਆ ਪੈਣ ਤਾਂ ਆਖਰੀ ਦਿਨਾਂ ਵਿੱਚ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋਗੇ ਅਤੇ ਉਹ ਦੀ ਅਵਾਜ਼ ਸੁਣੋਗੇ,
31 Quia Deus misericors Dominus Deus tuus est: non dimittet te, nec omnino delebit, neque obliviscetur pacti, in quo iuravit patribus tuis.
੩੧ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਇੱਕ ਦਿਆਲੂ ਪਰਮੇਸ਼ੁਰ ਹੈ, ਉਹ ਨਾ ਤਾਂ ਤੁਹਾਨੂੰ ਤਿਆਗੇਗਾ, ਨਾ ਤੁਹਾਡਾ ਨਾਸ ਕਰੇਗਾ ਅਤੇ ਨਾ ਹੀ ਉਸ ਨੇਮ ਨੂੰ ਭੁੱਲੇਗਾ ਜਿਸ ਦੇ ਵਿਖੇ ਉਸ ਨੇ ਤੁਹਾਡੇ ਪੁਰਖਿਆਂ ਦੇ ਨਾਲ ਸਹੁੰ ਖਾਧੀ ਸੀ।
32 Interroga de diebus antiquis, qui fuerunt ante te ex die quo creavit Deus hominem super terram, a summo caelo usque ad summum eius, si facta est aliquando huiuscemodi res, aut umquam cognitum est,
੩੨ਜਦੋਂ ਤੋਂ ਪਰਮੇਸ਼ੁਰ ਨੇ ਆਦਮੀ ਨੂੰ ਧਰਤੀ ਉੱਤੇ ਉਤਪਤ ਕੀਤਾ, ਉਸ ਸਮੇਂ ਤੋਂ ਲੈ ਕੇ ਆਪਣੇ ਪੈਦਾ ਹੋਣ ਦੇ ਦਿਨ ਤੱਕ ਦੀਆਂ ਗੱਲਾਂ ਪੁੱਛੋ ਅਤੇ ਅਕਾਸ਼ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਦੀਆਂ ਗੱਲਾਂ ਪੁੱਛੋ, ਕੀ ਕਦੀ ਅਜਿਹੀ ਵੱਡੀ ਗੱਲ ਕਦੀ ਹੋਈ ਜਾਂ ਕਦੀ ਸੁਣੀ ਗਈ ਹੈ?
33 ut audiret populus vocem Dei loquentis de medio ignis, sicut tu audisti, et vidisti:
੩੩ਕੀ ਕਦੀ ਕਿਸੇ ਪਰਜਾ ਨੇ ਪਰਮੇਸ਼ੁਰ ਦੀ ਅਵਾਜ਼ ਅੱਗ ਦੇ ਵਿੱਚੋਂ ਦੀ ਬੋਲਦੀ ਹੋਈ ਸੁਣੀ ਅਤੇ ਜੀਉਂਦੀ ਰਹੀ, ਜਿਵੇਂ ਤੁਸੀਂ ਸੁਣੀ ਹੈ?
34 si fecit Deus ut ingrederetur, et tolleret sibi Gentem de medio nationum, per tentationes, signa, atque portenta, per pugnam, et robustam manum, extentumque brachium, et horribiles visiones iuxta omnia, quae fecit pro vobis Dominus Deus vester in Aegypto, videntibus oculis tuis:
੩੪ਕੀ ਪਰਮੇਸ਼ੁਰ ਨੇ ਕਦੀ ਜਤਨ ਕੀਤਾ ਕਿ ਜਾ ਕੇ ਆਪਣੇ ਲਈ ਇੱਕ ਕੌਮ ਨੂੰ ਦੂਜੀ ਕੌਮ ਦੇ ਵਿੱਚੋਂ ਪਰਤਾਵਿਆਂ, ਨਿਸ਼ਾਨਾਂ, ਅਚਰਜ਼ ਕੰਮਾਂ, ਯੁੱਧ, ਸ਼ਕਤੀਸ਼ਾਲੀ ਹੱਥ, ਪਸਾਰੀ ਹੋਈ ਬਾਂਹ ਅਤੇ ਵੱਡੇ-ਵੱਡੇ ਡਰਾਵਿਆਂ ਨਾਲ ਕੱਢ ਲਿਆਵੇ, ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਮਿਸਰ ਵਿੱਚ ਤੁਹਾਡੇ ਵੇਖਦਿਆਂ ਤੁਹਾਡੇ ਲਈ ਕੀਤਾ?
35 ut scires quoniam Dominus ipse est Deus, et non est alius praeter eum.
੩੫ਇਹ ਸਭ ਤੁਹਾਨੂੰ ਵਿਖਾਇਆ ਗਿਆ ਤਾਂ ਜੋ ਤੁਸੀਂ ਜਾਣੋ ਕਿ ਯਹੋਵਾਹ ਹੀ ਪਰਮੇਸ਼ੁਰ ਹੈ ਅਤੇ ਉਸ ਤੋਂ ਬਿਨ੍ਹਾਂ ਹੋਰ ਕੋਈ ਨਹੀਂ ਹੈ।
36 De caelo te fecit audire vocem suam, ut doceret te, et in terra ostendit tibi ignem suum maximum, et audisti verba illius de medio ignis,
੩੬ਅਕਾਸ਼ ਤੋਂ ਉਸ ਨੇ ਤੁਹਾਨੂੰ ਆਪਣੀ ਅਵਾਜ਼ ਸੁਣਾਈ ਤਾਂ ਜੋ ਉਹ ਤੁਹਾਨੂੰ ਸਿੱਖਿਆ ਦੇਵੇ ਅਤੇ ਧਰਤੀ ਉੱਤੇ ਉਸਨੇ ਆਪਣੀ ਵੱਡੀ ਅੱਗ ਤੁਹਾਡੇ ਉੱਤੇ ਪਰਗਟ ਕੀਤੀ ਅਤੇ ਤੁਸੀਂ ਉਸ ਦੇ ਸ਼ਬਦ ਅੱਗ ਦੇ ਵਿੱਚੋਂ ਦੀ ਸੁਣੇ।
37 quia dilexit patres tuos, et elegit semen eorum post eos. Eduxitque te praecedens in virtute sua magna ex Aegypto,
੩੭ਕਿਉਂਕਿ ਉਸ ਨੇ ਤੁਹਾਡੇ ਪੁਰਖਿਆਂ ਨਾਲ ਪ੍ਰੇਮ ਰੱਖਿਆ ਇਸ ਕਾਰਨ ਉਸ ਨੇ ਉਨ੍ਹਾਂ ਦੇ ਬਾਅਦ ਉਨ੍ਹਾਂ ਦੇ ਵੰਸ਼ ਨੂੰ ਚੁਣਿਆ ਅਤੇ ਤੁਹਾਨੂੰ ਆਪਣੀ ਹਜ਼ੂਰੀ ਨਾਲ ਅਤੇ ਆਪਣੀ ਵੱਡੀ ਸ਼ਕਤੀ ਨਾਲ ਮਿਸਰ ਤੋਂ ਕੱਢ ਲਿਆਇਆ,
38 ut deleret nationes maximas et fortiores te in introitu tuo: et introduceret te, daretque tibi terram earum in possessionem, sicut cernis in praesenti die.
੩੮ਉਹ ਤੁਹਾਡੇ ਨਾਲੋਂ ਵੱਡੀਆਂ ਅਤੇ ਬਲਵੰਤ ਕੌਮਾਂ ਨੂੰ ਤੁਹਾਡੇ ਅੱਗਿਓਂ ਕੱਢ ਦੇਵੇ ਅਤੇ ਤੁਹਾਨੂੰ ਉਨ੍ਹਾਂ ਦੇ ਦੇਸ਼ ਵਿੱਚ ਲਿਆਵੇ ਅਤੇ ਉਨ੍ਹਾਂ ਦੇ ਦੇਸ਼ ਨੂੰ ਤੇਰੀ ਵਿਰਾਸਤ ਬਣਾ ਦੇਵੇ, ਜਿਵੇਂ ਅੱਜ ਦੇ ਦਿਨ ਉਹ ਕਰਦਾ ਹੈ।
39 Scito ergo hodie, et cogitato in corde tuo quod Dominus ipse est Deus in caelo sursum, et in terra deorsum, et non sit alius.
੩੯ਇਸ ਲਈ ਅੱਜ ਜਾਣ ਲਓ ਅਤੇ ਆਪਣੇ ਦਿਲਾਂ ਵਿੱਚ ਰੱਖੋ ਕਿ ਉੱਤੇ ਅਕਾਸ਼ ਵਿੱਚ ਅਤੇ ਹੇਠਾਂ ਧਰਤੀ ਉੱਤੇ ਯਹੋਵਾਹ ਹੀ ਪਰਮੇਸ਼ੁਰ ਹੈ, ਹੋਰ ਕੋਈ ਹੈ ਹੀ ਨਹੀਂ।
40 Custodi praecepta eius atque mandata, quae ego praecipio tibi: ut bene sit tibi, et filiis tuis post te, et permaneas multo tempore super Terram, quam Dominus Deus tuus daturus est tibi.
੪੦ਤੁਸੀਂ ਉਸ ਦੀਆਂ ਬਿਧੀਆਂ ਅਤੇ ਹੁਕਮਾਂ ਦੀ ਪਾਲਨਾ ਕਰੋ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਤਾਂ ਜੋ ਤੁਹਾਡਾ ਅਤੇ ਤੁਹਾਡੇ ਬਾਅਦ ਤੁਹਾਡੇ ਬੱਚਿਆਂ ਦਾ ਭਲਾ ਹੋਵੇ ਅਤੇ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਪਰਮੇਸ਼ੁਰ ਤੁਹਾਨੂੰ ਸਦਾ ਲਈ ਦਿੰਦਾ ਹੈ, ਉਸ ਵਿੱਚ ਤੁਹਾਡੀ ਉਮਰ ਲੰਮੀ ਹੋਵੇ।
41 Tunc separavit Moyses tres civitates trans Iordanem ad Orientalem plagam,
੪੧ਤਦ ਮੂਸਾ ਨੇ ਯਰਦਨ ਦੇ ਪਾਰ ਪੂਰਬ ਵੱਲ ਤਿੰਨ ਸ਼ਹਿਰ ਵੱਖਰੇ ਕੀਤੇ,
42 ut confugiat ad eas qui occiderit nolens proximum suum, nec sibi fuerit inimicus ante unum et alterum diem, et ad harum aliquam urbium possit evadere:
੪੨ਕਿ ਜੇਕਰ ਕੋਈ ਭੁੱਲ-ਭੁਲੇਖੇ ਆਪਣੇ ਗੁਆਂਢੀ ਨੂੰ ਮਾਰ ਦੇਵੇ ਜਿਸ ਨਾਲ ਉਸ ਦਾ ਪਹਿਲਾਂ ਤੋਂ ਕੋਈ ਵੈਰ ਨਹੀਂ ਸੀ, ਤਾਂ ਉਹ ਉਨ੍ਹਾਂ ਸ਼ਹਿਰਾਂ ਵਿੱਚੋਂ ਕਿਸੇ ਇੱਕ ਵਿੱਚ ਭੱਜ ਜਾਵੇ ਅਤੇ ਉੱਥੇ ਭੱਜ ਕੇ ਜੀਉਂਦਾ ਰਹੇ:
43 Bosor in solitudine, quae sita est in terra campestri de tribu Ruben: et Ramoth in Galaad, quae est in tribu Gad: et Golan in Basan, quae est in tribu Manasse.
੪੩ਅਰਥਾਤ ਰਊਬੇਨੀਆਂ ਦਾ ਬਸਰ ਸ਼ਹਿਰ ਜੋ ਉਜਾੜ ਵਿੱਚ ਉੱਚੇ ਮੈਦਾਨ ਦੇ ਦੇਸ਼ ਵਿੱਚ ਹੈ ਅਤੇ ਗਾਦੀਆਂ ਲਈ ਗਿਲਆਦ ਵਿੱਚ ਰਾਮੋਥ ਅਤੇ ਮਨੱਸ਼ੀਆਂ ਲਈ ਬਾਸ਼ਾਨ ਵਿੱਚ ਗੋਲਾਨ।
44 Ista est lex, quam proposuit Moyses coram filiis Israel,
੪੪ਇਹ ਉਹ ਬਿਵਸਥਾ ਹੈ ਜਿਹੜੀ ਮੂਸਾ ਨੇ ਇਸਰਾਏਲੀਆਂ ਦੇ ਅੱਗੇ ਰੱਖੀ
45 et haec testimonia et ceremoniae atque iudicia, quae locutus est ad filios Israel, quando egressi sunt de Aegypto,
੪੫ਅਤੇ ਇਹ ਉਹ ਸਾਖੀਆਂ, ਬਿਧੀਆਂ ਅਤੇ ਕਨੂੰਨ ਹਨ, ਜਿਹੜੇ ਮੂਸਾ ਨੇ ਇਸਰਾਏਲੀਆਂ ਨੂੰ ਉਸ ਸਮੇਂ ਦੱਸੇ ਜਦ ਉਹ ਮਿਸਰ ਤੋਂ ਨਿੱਕਲੇ,
46 trans Iordanem in valle contra fanum Phogor in terra Sehon regis Amorrhaei, qui habitavit in Hesebon, quem percussit Moyses. Filii quoque Israel egressi ex Aegypto
੪੬ਅਰਥਾਤ ਯਰਦਨ ਪਾਰ ਬੈਤ ਪਓਰ ਦੇ ਸਾਹਮਣੇ ਦੀ ਘਾਟੀ ਵਿੱਚ ਜੋ ਅਮੋਰੀਆਂ ਦੇ ਰਾਜੇ ਸੀਹੋਨ ਦੇ ਦੇਸ਼ ਵਿੱਚ ਸੀ। ਉਹ ਹਸ਼ਬੋਨ ਵਿੱਚ ਵੱਸਦਾ ਸੀ, ਜਿਸ ਨੂੰ ਮੂਸਾ ਅਤੇ ਇਸਰਾਏਲੀਆਂ ਨੇ ਮਾਰਿਆ, ਜਦ ਉਹ ਮਿਸਰ ਤੋਂ ਨਿੱਕਲੇ ਸਨ।
47 possederunt terram eius, et terram Og regis Basan, duorum regum Amorrhaeorum, qui erant trans Iordanem ad solis ortum:
੪੭ਉਨ੍ਹਾਂ ਨੇ ਉਸ ਦੇ ਦੇਸ਼ ਉੱਤੇ ਅਤੇ ਬਾਸ਼ਾਨ ਦੇ ਰਾਜੇ ਓਗ ਦੇ ਦੇਸ਼ ਉੱਤੇ ਵੀ ਕਬਜ਼ਾ ਕਰ ਲਿਆ। ਇਹ ਦੋਵੇਂ ਅਮੋਰੀਆਂ ਦੇ ਰਾਜੇ ਸਨ ਅਤੇ ਉਹ ਯਰਦਨ ਦੇ ਪਾਰ ਪੂਰਬ ਵੱਲ ਵੱਸਦੇ ਸਨ।
48 Ab Aroer, quae sita est super ripam torrentis Arnon, usque ad montem Sion, qui est et Hermon,
੪੮ਉਨ੍ਹਾਂ ਨੇ ਅਰੋਏਰ ਤੋਂ ਲੈ ਕੇ ਜਿਹੜਾ ਅਰਨੋਨ ਦੇ ਨਾਲੇ ਦੇ ਬੰਨ੍ਹੇ ਉੱਤੇ ਹੈ ਅਤੇ ਸੀਹੋਨ ਪਰਬਤ ਤੱਕ ਜਿਹੜਾ ਹਰਮੋਨ ਵੀ ਅਖਵਾਉਂਦਾ ਹੈ
49 omnem planitiem trans Iordanem ad Orientalem plagam, usque ad mare solitudinis, et usque ad radices montis Phasga.
੪੯ਅਤੇ ਸਾਰੇ ਅਰਾਬਾਹ ਉੱਤੇ ਯਰਦਨ ਤੋਂ ਪਾਰ ਪੂਰਬ ਵੱਲ ਅਰਥਾਤ ਅਰਾਬਾਹ ਦੇ ਸਮੁੰਦਰ ਤੱਕ ਜਿਹੜਾ ਪਿਸਗਾਹ ਦੀ ਢਾਲ਼ ਹੇਠ ਹੈ, ਕਬਜ਼ਾ ਕਰ ਲਿਆ।