< Isaiæ 28 >

1 Vae coronae superbiae, ebriis Ephraim, et flori decidenti, gloriae exultationis eius, qui erant in vertice vallis pinguissimae, errantes a vino.
ਹਾਏ ਇਫ਼ਰਾਈਮ ਦੇ ਸ਼ਰਾਬੀਆਂ ਦੇ ਘਮੰਡ ਦੇ ਮੁਕਟ ਉੱਤੇ! ਅਤੇ ਉਸ ਦੇ ਸ਼ਾਨਦਾਰ ਸੁਹੱਪਣ ਦੇ ਕੁਮਲਾਏ ਹੋਏ ਫੁੱਲ ਉੱਤੇ, ਜਿਹੜਾ ਉਨ੍ਹਾਂ ਬੇਹੋਸ਼ ਸ਼ਰਾਬੀਆਂ ਦੀ ਫਲਦਾਰ ਘਾਟੀ ਦੇ ਸਿਰੇ ਉੱਤੇ ਹੈ!
2 Ecce validus et fortis Dominus sicut impetus grandinis: turbo confringens, sicut impetus aquarum multarum inundantium, et emissarum super terram spatiosam.
ਵੇਖੋ, ਯਹੋਵਾਹ ਕੋਲ ਇੱਕ ਤਕੜਾ ਤੇ ਸਮਰੱਥੀ ਜਨ ਹੈ, ਜੋ ਗੜਿਆਂ ਦੇ ਮੀਂਹ ਵਾਂਗੂੰ, ਨਾਸ ਕਰਨ ਵਾਲੇ ਬੁੱਲੇ ਵਾਂਗੂੰ, ਹੜ੍ਹ ਪੈਂਦਿਆਂ ਡਾਢੇ ਪਾਣੀ ਦੀ ਹਨੇਰੀ ਵਾਂਗੂੰ ਹੈ, ਉਹ ਉਸ ਨੂੰ ਬਲ ਨਾਲ ਧਰਤੀ ਤੱਕ ਪਟਕ ਦੇਵੇਗਾ।
3 Pedibus conculcabitur corona superbiae ebriorum Ephraim.
ਇਫ਼ਰਾਈਮ ਦੇ ਸ਼ਰਾਬੀਆਂ ਦੇ ਘਮੰਡ ਦਾ ਮੁਕਟ ਪੈਰਾਂ ਹੇਠ ਮਿੱਧਿਆ ਜਾਵੇਗਾ।
4 Et erit flos decidens gloriae exultationis eius, qui est super verticem vallis pinguium, quasi temporaneum ante maturitatem autumni: quod cum aspexerit videns, statim ut manu tenuerit, devorabit illud.
ਉਸ ਦੇ ਸ਼ਾਨਦਾਰ ਸੁਹੱਪਣ ਦਾ ਕੁਮਲਾਇਆ ਹੋਇਆ ਫੁੱਲ, ਜਿਹੜਾ ਉਸ ਫਲਦਾਰ ਘਾਟੀ ਦੇ ਸਿਰੇ ਉੱਤੇ ਹੈ, ਹਾੜ੍ਹੀ ਦੇ ਪਹਿਲੇ ਪੱਕੇ ਹੰਜ਼ੀਰ ਵਾਂਗੂੰ ਹੋਵੇਗਾ, ਜਿਸ ਨੂੰ ਕੋਈ ਵੇਖਦਿਆਂ ਹੀ ਹੱਥ ਵਿੱਚ ਲਵੇ ਅਤੇ ਨਿਗਲ ਜਾਵੇ।
5 In die illa erit Dominus exercituum corona gloriae, et sertum exultationis residuo populi sui:
ਉਸ ਦਿਨ ਸੈਨਾਂ ਦਾ ਯਹੋਵਾਹ ਆਪਣੀ ਪਰਜਾ ਦੇ ਬਚੇ ਹੋਇਆਂ ਲਈ ਸੁਹੱਪਣ ਦਾ ਮੁਕਟ, ਸੁੰਦਰਤਾ ਦਾ ਹਾਰ ਹੋਵੇਗਾ,
6 et spiritus iudicii sedenti super iudicium, et fortitudo revertentibus de bello ad portam.
ਅਤੇ ਜਿਹੜਾ ਨਿਆਂ ਕਰਨ ਲਈ ਬੈਠਦਾ ਹੈ, ਉਸ ਦੇ ਲਈ ਉਹ ਇਨਸਾਫ਼ ਦੀ ਰੂਹ, ਅਤੇ ਜਿਹੜੇ ਫਾਟਕ ਤੋਂ ਲੜਾਈ ਹਟਾਉਂਦੇ ਹਨ, ਉਹਨਾਂ ਲਈ ਬਲ ਹੋਵੇਗਾ।
7 Verum hi quoque prae vino nescierunt, et prae ebrietate erraverunt: sacerdos et propheta nescierunt prae ebrietate, absorpti sunt a vino, erraverunt in ebrietate, nescierunt videntem, ignoraverunt iudicium.
ਇਹ ਵੀ ਮਧ ਨਾਲ ਝੂਲਦੇ ਫਿਰਦੇ ਹਨ, ਅਤੇ ਸ਼ਰਾਬ ਨਾਲ ਡਗਮਗਾਉਂਦੇ ਹਨ, - ਜਾਜਕ ਅਤੇ ਨਬੀ ਸ਼ਰਾਬ ਨਾਲ ਝੂਲਦੇ ਫਿਰਦੇ ਹਨ, ਉਹ ਮਧ ਨਾਲ ਮਸਤਾਨੇ ਹਨ, ਉਹ ਸ਼ਰਾਬ ਨਾਲ ਡਗਮਗਾਉਂਦੇ ਹਨ, ਉਹ ਦਰਸ਼ਣ ਵੇਖਦੇ ਹੋਏ ਵੀ ਭੁਲੇਖਾ ਖਾਂਦੇ ਹਨ, ਨਿਆਂ ਕਰਨ ਵਿੱਚ ਭੁੱਲ ਕਰਦੇ ਹਨ!
8 Omnes enim mensae repletae sunt vomitu sordium, ita ut non esset ultra locus.
ਸਾਰੀਆਂ ਮੇਜ਼ਾਂ ਤਾਂ ਕੈ ਅਤੇ ਵਿਸ਼ਟੇ ਨਾਲ ਭਰੀਆਂ ਹੋਈਆਂ ਹਨ, ਕੋਈ ਥਾਂ ਸਾਫ਼ ਨਹੀਂ!
9 Quem docebit scientiam? et quem intelligere faciet auditum? ablactatos a lacte, avulsos ab uberibus.
ਉਹ ਕਿਸਨੂੰ ਗਿਆਨ ਸਿਖਾਵੇਗਾ, ਅਤੇ ਕਿਸਨੂੰ ਪਰਚਾਰ ਦੀ ਸਮਝ ਦੇਵੇਗਾ? ਕੀ ਉਹਨਾਂ ਨੂੰ ਜਿਨ੍ਹਾਂ ਦਾ ਦੁੱਧ ਛੁਡਾਇਆ ਗਿਆ, ਜਾਂ ਜਿਹੜੇ ਦੁੱਧੀਆਂ ਤੋਂ ਅਲੱਗ ਕੀਤੇ ਗਏ?
10 Quia manda remanda, manda remanda, expecta reexpecta, expecta reexpecta, modicum ibi, modicum ibi.
੧੦ਬਿਧ ਤੇ ਬਿਧ, ਬਿਧ ਤੇ ਬਿਧ, ਸੂਤਰ ਤੇ ਸੂਤਰ, ਸੂਤਰ ਤੇ ਸੂਤਰ, ਥੋੜ੍ਹਾ ਐਥੇ, ਥੋੜ੍ਹਾ ਉੱਥੇ!
11 In loquela enim labii, et lingua altera loquetur ad populum istum.
੧੧ਉਹ ਤਾਂ ਓਪਰੇ ਬੁੱਲ੍ਹਾਂ ਅਤੇ ਪਰਦੇਸੀ ਭਾਸ਼ਾ ਦੇ ਰਾਹੀਂ ਇਸ ਪਰਜਾ ਨਾਲ ਬੋਲੇਗਾ,
12 Cui dixit: Haec est requies mea, reficite lassum, et hoc est meum refrigerium: et noluerunt audire.
੧੨ਜਿਨ੍ਹਾਂ ਨੂੰ ਉਸ ਨੇ ਆਖਿਆ, ਇਹ ਅਰਾਮ ਹੈ, ਹੁੱਸੇ ਹੋਏ ਨੂੰ ਅਰਾਮ ਦਿਓ, ਅਤੇ ਚੈਨ ਇਹ ਹੈ, ਪਰ ਉਹਨਾਂ ਨੇ ਸੁਣਨਾ ਨਾ ਚਾਹਿਆ।
13 Et erit eis verbum Domini: Manda remanda, manda remanda, expecta reexpecta, expecta reexpecta, modicum ibi, modicum ibi: ut vadant, et cadant retrorsum, et conterantur, et illaqueentur, et capiantur.
੧੩ਇਸ ਲਈ ਯਹੋਵਾਹ ਦਾ ਬਚਨ ਉਹਨਾਂ ਲਈ ਇਹ ਹੋਵੇਗਾ, ਬਿਧ ਤੇ ਬਿਧ, ਬਿਧ ਤੇ ਬਿਧ, ਸੂਤਰ ਤੇ ਸੂਤਰ, ਸੂਤਰ ਤੇ ਸੂਤਰ, ਥੋੜ੍ਹਾ ਐਥੇ, ਥੋੜ੍ਹਾ ਉੱਥੇ, ਤਾਂ ਜੋ ਉਹ ਚਲੇ ਜਾਣ ਤੇ ਪਿਛਾਹਾਂ ਡਿੱਗ ਪੈਣ, ਅਤੇ ਜ਼ਖਮੀ ਹੋਣ ਤੇ ਫਸ ਕੇ ਫੜ੍ਹੇ ਜਾਣ।
14 Propter hoc audite verbum Domini viri illusores, qui dominamini super populum meum, qui est in Ierusalem.
੧੪ਇਸ ਲਈ, ਹੇ ਠੱਠਾ ਕਰਨ ਵਾਲਿਓ, ਯਹੋਵਾਹ ਦੀ ਗੱਲ ਸੁਣੋ, ਤੁਸੀਂ ਜਿਹੜੇ ਇਸ ਪਰਜਾ ਉੱਤੇ ਹਕੂਮਤ ਕਰਦੇ ਹੋ, ਜਿਹੜੀ ਯਰੂਸ਼ਲਮ ਵਿੱਚ ਹੈ,
15 Dixistis enim: Percussimus foedus cum morte, et cum inferno fecimus pactum. Flagellum inundans cum transierit, non veniet super nos: quia posuimus mendacium spem nostram, et mendacio protecti sumus. (Sheol h7585)
੧੫ਤੁਸੀਂ ਤਾਂ ਕਹਿੰਦੇ ਹੋ ਕਿ ਅਸੀਂ ਮੌਤ ਨਾਲ ਨੇਮ ਬੰਨ੍ਹਿਆ ਅਤੇ ਪਤਾਲ ਨਾਲ ਇਕਰਾਰ ਕੀਤਾ ਹੈ, ਜਦ ਬਿਪਤਾ ਦਾ ਹੜ੍ਹ ਆ ਝੁੱਲੇਗਾ, ਤਾਂ ਉਹ ਸਾਡੇ ਨੇੜੇ ਨਾ ਆਵੇਗਾ, ਕਿਉਂ ਜੋ ਅਸੀਂ ਝੂਠ ਨੂੰ ਆਪਣੀ ਪਨਾਹ ਬਣਾਇਆ, ਅਤੇ ਧੋਖੇ ਵਿੱਚ ਅਸੀਂ ਆਪ ਨੂੰ ਲੁਕਾਇਆ ਹੈ, (Sheol h7585)
16 Idcirco haec dicit Dominus Deus: Ecce ego mittam in fundamentis Sion lapidem, lapidem probatum, angularem, pretiosum, in fundamento fundatum, qui crediderit, non festinet.
੧੬ਇਸ ਲਈ ਪ੍ਰਭੂ ਯਹੋਵਾਹ ਫ਼ਰਮਾਉਂਦਾ ਹੈ, ਵੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ, ਇੱਕ ਪਰਖਿਆ ਹੋਇਆ ਪੱਥਰ, ਇੱਕ ਅਮੋਲਕ ਖੂੰਜੇ ਦਾ ਪੱਥਰ ਪੱਕੀ ਨੀਂਹ ਦਾ ਧਰਦਾ ਹਾਂ, ਜਿਹੜਾ ਪਰਤੀਤ ਕਰਦਾ ਹੈ, ਉਹ ਘਬਰਾ ਕੇ ਕਾਹਲੀ ਨਹੀਂ ਕਰੇਗਾ।
17 Et ponam in pondere iudicium, et iustitiam in mensura: et subvertet grando spem mendacii: et protectionem aquae inundabunt.
੧੭ਮੈਂ ਇਨਸਾਫ਼ ਨੂੰ ਸੂਤਰ, ਅਤੇ ਧਰਮ ਨੂੰ ਸਾਹਲ ਬਣਾਵਾਂਗਾ, ਅਤੇ ਗੜੇ ਝੂਠ ਦੀ ਪਨਾਹ ਨੂੰ ਹੂੰਝ ਲੈ ਜਾਣਗੇ, ਅਤੇ ਹੜ੍ਹ ਤੁਹਾਡੀ ਓਟ ਨੂੰ ਰੋੜ੍ਹ ਕੇ ਲੈ ਜਾਣਗੇ।
18 Et delebitur foedus vestrum cum morte, et pactum vestrum cum inferno non stabit: flagellum inundans cum transierit, eritis ei in conculcationem. (Sheol h7585)
੧੮ਤਦ ਤੁਹਾਡਾ ਮੌਤ ਨਾਲ ਬੰਨ੍ਹਿਆ ਹੋਇਆ ਨੇਮ ਟੁੱਟ ਜਾਵੇਗਾ, ਅਤੇ ਪਤਾਲ ਨਾਲ ਕੀਤਾ ਇਕਰਾਰ ਕਾਇਮ ਨਾ ਰਹੇਗਾ, ਜਦ ਬਿਪਤਾ ਦਾ ਹੜ੍ਹ ਆ ਝੁੱਲੇ, ਤੁਸੀਂ ਉਸ ਤੋਂ ਲਤਾੜੇ ਜਾਓਗੇ। (Sheol h7585)
19 Quandocumque pertransierit, tollet vos: quoniam in mane diluculo pertransibit in die et in nocte, et tantummodo sola vexatio intellectum dabit auditui.
੧੯ਜਦ ਕਦੀ ਹੜ੍ਹ ਲੰਘੇਗਾ ਉਹ ਤੁਹਾਨੂੰ ਫੜ੍ਹੇਗਾ, ਕਿਉਂ ਜੋ ਉਹ ਹਰ ਸਵੇਰੇ ਤੇ ਦਿਨੇ ਰਾਤੀਂ ਲੰਘੇਗਾ, ਅਤੇ ਇਸ ਖ਼ਬਰ ਨੂੰ ਸੁਣਨਾ ਨਿਰੀ ਘਬਰਾਹਟ ਹੀ ਹੋਵੇਗਾ!
20 Coangustatum est enim stratum, ita ut alter decidat: et pallium breve utrumque operire non potest.
੨੦ਪਲੰਘ ਲੰਮੇ ਪੈਣ ਲਈ ਛੋਟਾ ਹੈ, ਅਤੇ ਓੜ੍ਹਨਾ ਓੜ੍ਹਨ ਲਈ ਤੰਗ ਹੈ।
21 Sicut enim in monte divisionum stabit Dominus: sicut in valle, quae est in Gabaon, irascetur: ut faciat opus suum, alienum opus eius: ut operetur opus suum, peregrinum est opus eius ab eo.
੨੧ਜਿਵੇਂ ਫਰਾਸੀਮ ਪਰਬਤ ਉੱਤੇ ਹੋਇਆ, ਯਹੋਵਾਹ ਉੱਠ ਖੜ੍ਹਾ ਹੋਵੇਗਾ, ਜਿਵੇਂ ਗਿਬਓਨ ਦੀ ਘਾਟੀ ਵਿੱਚ ਹੋਇਆ, ਉਹ ਕੋਪਵਾਨ ਹੋਵੇਗਾ, ਉਹ ਹੁਣ ਫੇਰ ਕ੍ਰੋਧ ਵਿਖਾਵੇਗਾ ਤਾਂ ਜੋ ਉਹ ਆਪਣਾ ਕੰਮ, ਆਪਣਾ ਅਚਰਜ਼ ਕਰੇ, ਅਤੇ ਆਪਣਾ ਕਾਰਜ, ਆਪਣਾ ਅਨੋਖਾ ਕਾਰਜ ਕਰੇ।
22 Et nunc nolite illudere, ne forte constringantur vincula vestra. consummationem enim et abbreviationem audivi a Domino Deo exercituum super universam terram.
੨੨ਹੁਣ ਤੁਸੀਂ ਠੱਠੇ ਨਾ ਕਰੋ ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਬੰਧਨ ਪੱਕੇ ਹੋ ਜਾਣ, ਕਿਉਂ ਜੋ ਮੈਂ ਪ੍ਰਭੂ ਸੈਨਾਂ ਦੇ ਯਹੋਵਾਹ ਤੋਂ ਸਾਰੀ ਧਰਤੀ ਉੱਤੇ ਬਰਬਾਦੀ ਦਾ ਫ਼ੈਸਲਾ ਸੁਣਿਆ ਹੈ।
23 Auribus percipite, et audite vocem meam, attendite, et audite eloquium meum.
੨੩ਕੰਨ ਲਾਓ ਅਤੇ ਮੇਰੀ ਅਵਾਜ਼ ਸੁਣੋ, ਧਿਆਨ ਲਾਓ ਅਤੇ ਮੇਰਾ ਬਚਨ ਸੁਣੋ।
24 Numquid tota die arabit arans ut serat, proscindet et sarriet humum suam?
੨੪ਕੀ ਹਾਲ੍ਹੀ ਬੀਜਣ ਲਈ ਸਾਰਾ ਦਿਨ ਵਾਹੀ ਕਰਦਾ ਹੈ? ਕੀ ਉਹ ਆਪਣੀ ਜ਼ਮੀਨ ਨੂੰ ਖੋਲ੍ਹਦਾ, ਅਤੇ ਸੁਹਾਗਾ ਫੇਰਦਾ ਰਹਿੰਦਾ ਹੈ?
25 Nonne cum adaequaverit faciem eius, seret gith, et cyminum sparget, et ponet triticum per ordinem, et hordeum, et milium, et viciam in finibus suis?
੨੫ਜਦ ਉਹ ਨੂੰ ਪੱਧਰਾ ਕਰ ਲਿਆ, ਕੀ ਉਹ ਸੌਂਫ ਨੂੰ ਨਹੀਂ ਖਿਲਾਰਦਾ, ਅਤੇ ਜੀਰੇ ਦਾ ਖੁੱਲ੍ਹਾ ਛੱਟਾ ਨਹੀਂ ਦਿੰਦਾ? ਅਤੇ ਕਣਕ ਨੂੰ ਸਿਆੜਾਂ ਵਿੱਚ ਅਤੇ ਜੌਂਵਾਂ ਨੂੰ ਉਹਨਾਂ ਦੇ ਥਾਂ, ਅਤੇ ਮਸਰਾਂ ਨੂੰ ਉਹ ਦੇ ਬੰਨਿਆਂ ਉੱਤੇ ਨਹੀਂ ਪਾਉਂਦਾ?
26 Et erudiet illum in iudicio: Deus suus docebit illum.
੨੬ਉਹ ਦਾ ਪਰਮੇਸ਼ੁਰ ਉਹ ਨੂੰ ਠੀਕ-ਠੀਕ ਸਿਖਾਉਂਦਾ, ਅਤੇ ਉਹ ਨੂੰ ਦੱਸਦਾ ਹੈ।
27 Non enim in serris triturabitur gith, nec rota plaustri super cyminum circuibit: sed in virga excutietur gith et cyminum in baculo.
੨੭ਸੌਂਫ ਤਾਂ ਗੰਡਾਸੇ ਨਾਲ ਨਹੀਂ ਗਾਹੀਦੀ, ਅਤੇ ਨਾ ਜੀਰੇ ਉੱਤੇ ਗੱਡੇ ਦਾ ਪਹੀਆ ਫੇਰੀਦਾ ਹੈ, ਪਰ ਸੌਂਫ ਲਾਠੀ ਨਾਲ ਅਤੇ ਜੀਰਾ ਡੰਡੇ ਨਾਲ ਕੁੱਟੀਦਾ ਹੈ।
28 Panis autem comminuetur: verum non in perpetuum triturans triturabit illum, neque vexabit eum rota plaustri, neque ungulis suis comminuet eum.
੨੮ਰੋਟੀ ਦਾ ਅੰਨ ਤਾਂ ਦਰੜੀਦਾ ਹੈ ਪਰ ਕੋਈ ਉਸ ਨੂੰ ਸਦਾ ਗਾਹੁੰਦਾ ਨਹੀਂ ਰਹਿੰਦਾ, ਅਤੇ ਜਦ ਉਹ ਆਪਣੇ ਗੱਡੇ ਦਾ ਪਹੀਆ ਅਤੇ ਆਪਣੇ ਘੋੜੇ ਉਸ ਉੱਤੇ ਚਲਾਉਂਦਾ ਹੈ, ਤਾਂ ਉਹ ਉਸ ਨੂੰ ਦਰੜ ਨਹੀਂ ਸੁੱਟਦਾ।
29 Et hoc a Domino Deo exercituum exivit, ut mirabile faceret consilium, et magnificaret iustitiam.
੨੯ਇਹ ਵੀ ਤਾਂ ਸੈਨਾਂ ਦੇ ਯਹੋਵਾਹ ਵੱਲੋਂ ਆਉਂਦਾ ਹੈ, ਉਹ ਸਲਾਹ ਵਿੱਚ ਅਚਰਜ਼ ਹੈ, ਬੁੱਧੀ ਵਿੱਚ ਮਹਾਨ!

< Isaiæ 28 >