< Isaiæ 33 >
1 Vae qui praedaris, nonne et ipse praedaberis? et qui spernis, nonne et ipse sperneris? cum consummaveris depraedationem, depraedaberis: cum fatigatus desieris contemnere, contemneris.
੧ਹਾਏ ਲੁਟੇਰਿਆ ਤੇਰੇ ਉੱਤੇ, ਤੂੰ ਜੋ ਲੁੱਟਿਆ ਨਹੀਂ ਗਿਆ! ਹਾਏ ਠੱਗਾ ਤੇਰੇ ਉੱਤੇ ਜਿਸ ਨੂੰ ਉਹਨਾਂ ਨੇ ਨਹੀਂ ਠੱਗਿਆ! ਜਦ ਤੂੰ ਲੁੱਟ ਚੁੱਕੇਂ ਤਾਂ ਤੂੰ ਲੁੱਟਿਆ ਜਾਏਂਗਾ, ਜਦ ਤੂੰ ਠੱਗ ਹਟੇਂ ਤਾਂ ਉਹ ਤੈਨੂੰ ਠੱਗਣਗੇ!
2 Domine miserere nostri: te enim expectavimus: esto brachium nostrum in mane, et salus nostra in tempore tribulationis.
੨ਹੇ ਯਹੋਵਾਹ, ਸਾਡੇ ਉੱਤੇ ਕਿਰਪਾ ਕਰ! ਅਸੀਂ ਤੈਨੂੰ ਉਡੀਕਦੇ ਹਾਂ, ਹਰ ਸਵੇਰ ਨੂੰ ਸਾਡਾ ਬਲ ਹੋ, ਨਾਲੇ ਦੁੱਖ ਦੇ ਵੇਲੇ ਸਾਡਾ ਬਚਾਓ।
3 A voce angeli fugerunt populi, et ab exaltatione tua dispersae sunt gentes.
੩ਹੰਗਾਮੇ ਦੇ ਰੌਲ਼ੇ ਨਾਲ ਲੋਕ ਭੱਜ ਗਏ, ਤੇਰੇ ਉੱਠਦਿਆਂ ਹੀ ਕੌਮਾਂ ਖਿੰਡ-ਪੁੰਡ ਗਈਆਂ।
4 Et congregabuntur spolia vestra sicut colligitur bruchus, velut cum fossae plenae fuerint de eo.
੪ਜਿਵੇਂ ਟਿੱਡੀਆਂ ਚੱਟ ਕਰਦੀਆਂ ਹਨ, ਉਸੇ ਤਰ੍ਹਾਂ ਤੁਹਾਡੀ ਲੁੱਟ ਚੱਟ ਕੀਤੀ ਜਾਵੇਗੀ, ਜਿਵੇਂ ਟਿੱਡੇ ਝਪੱਟਾ ਮਾਰਦੇ ਹਨ, ਉਹ ਉਸ ਉੱਤੇ ਝੱਪਟਣਗੇ।
5 Magnificatus est Dominus, quoniam habitavit in excelso: implevit Sion iudicio et iustitia.
੫ਯਹੋਵਾਹ ਮਹਾਨ ਹੈ, ਉਹ ਉਚਿਆਈ ਉੱਤੇ ਵੱਸਦਾ ਹੈ, ਉਹ ਸੀਯੋਨ ਨੂੰ ਇਨਸਾਫ਼ ਅਤੇ ਧਰਮ ਨਾਲ ਭਰ ਦੇਵੇਗਾ।
6 Et erit fides in temporibus tuis: divitiae salutis sapientia et scientia: timor Domini ipse est thesaurus eius.
੬ਤੇਰੇ ਸਮੇਂ ਦੀ ਬੁਨਿਆਦ ਮੁਕਤੀ, ਬੁੱਧੀ ਅਤੇ ਗਿਆਨ ਦੀ ਬਹੁਤਾਇਤ ਹੋਵੇਗੀ, ਅਤੇ ਯਹੋਵਾਹ ਦਾ ਭੈਅ ਸਿਯੋਨ ਦਾ ਖ਼ਜ਼ਾਨਾ ਹੋਵੇਗਾ।
7 Ecce videntes clamabunt foris, angeli pacis amare flebunt.
੭ਵੇਖੋ, ਉਹਨਾਂ ਦੇ ਸੂਰਮੇ ਬਾਹਰ ਚਿੱਲਾਉਂਦੇ ਹਨ, ਸ਼ਾਂਤੀ ਦੇ ਦੂਤ ਵਿਲਕਦੇ ਹਨ।
8 Dissipatae sunt viae, cessavit transiens per semitam, irritum factum est pactum, proiecit civitates, non reputavit homines.
੮ਸ਼ਾਹੀ ਮਾਰਗ ਵਿਰਾਨ ਪਏ ਹੋਏ ਹਨ, ਕੋਈ ਲੰਘਣ ਵਾਲਾ ਨਾ ਰਿਹਾ। ਨੇਮ ਤੋੜੇ ਜਾਂਦੇ ਹਨ, ਸ਼ਹਿਰ ਤੁੱਛ ਕੀਤੇ ਜਾਂਦੇ ਹਨ, ਮਨੁੱਖ ਕਿਸੇ ਗਿਣਤੀ ਵਿੱਚ ਨਹੀਂ।
9 Luxit, et elanguit terra: confusus est Libanus, et obsorduit, et factus est Saron sicut desertum: et concussa est Basan, et Carmelus.
੯ਦੇਸ ਸੋਗ ਕਰਦਾ ਅਤੇ ਮਾੜਾ ਹੋ ਜਾਂਦਾ ਹੈ, ਲਬਾਨੋਨ ਘਬਰਾ ਕੇ ਕੁਮਲਾ ਜਾਂਦਾ ਹੈ, ਸ਼ਾਰੋਨ ਰੜੇ ਮੈਦਾਨ ਵਾਂਗੂੰ ਹੋ ਗਿਆ, ਬਾਸ਼ਾਨ ਅਤੇ ਕਰਮਲ ਪੱਤੇ ਝਾੜ ਸੁੱਟਦੇ ਹਨ।
10 Nunc consurgam, dicit Dominus: nunc exaltabor, nunc sublevabor.
੧੦ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਹੁਣ ਮੈਂ ਆਪ ਨੂੰ ਉੱਚਾ ਕਰਾਂਗਾ, ਹੁਣ ਮੈਂ ਸਲਾਹਿਆ ਜਾਂਵਾਂਗਾ।
11 Concipietis ardorem, parietis stipulam: spiritus vester ut ignis vorabit vos.
੧੧ਤੁਹਾਡੇ ਗਰਭ ਵਿੱਚ ਕੱਖ ਪਵੇਗਾ ਅਤੇ ਤੁਸੀਂ ਘਾਹ ਜਣੋਗੇ, ਤੁਹਾਡਾ ਸਾਹ ਇੱਕ ਅੱਗ ਹੈ ਜਿਹੜੀ ਤੁਹਾਨੂੰ ਭਸਮ ਕਰੇਗੀ।
12 Et erunt populi quasi de incendio cinis, spinae congregatae igni comburentur.
੧੨ਲੋਕ ਸਾੜੇ ਹੋਏ ਚੂਨੇ ਵਾਂਗੂੰ ਹੋ ਜਾਣਗੇ, ਅਤੇ ਵੱਢੇ ਹੋਏ ਕੰਡਿਆਂ ਵਾਂਗੂੰ ਉਹ ਅੱਗ ਵਿੱਚ ਜਲਾਏ ਜਾਣਗੇ।
13 Audite qui longe estis, quae fecerim, et cognoscite vicini fortitudinem meam.
੧੩ਹੇ ਦੂਰ ਦਿਓ, ਤੁਸੀਂ ਸੁਣੋ ਜੋ ਮੈਂ ਕੀਤਾ, ਹੇ ਨੇੜੇ ਦਿਓ, ਤੁਸੀਂ ਮੇਰੀ ਸ਼ਕਤੀ ਨੂੰ ਜਾਣੋ!
14 Conterriti sunt in Sion peccatores, possedit tremor hypocritas. quis poterit habitare de vobis cum igne devorante? quis habitabit ex vobis cum ardoribus sempiternis?
੧੪ਸੀਯੋਨ ਵਿੱਚ ਪਾਪੀ ਡਰ ਗਏ, ਕਾਂਬੇ ਨੇ ਕਾਫ਼ਰਾਂ ਨੂੰ ਫੜ ਲਿਆ, ਕੌਣ ਸਾਡੇ ਵਿੱਚੋਂ ਭਸਮ ਕਰਨ ਵਾਲੀ ਅੱਗ ਕੋਲ ਟਿੱਕ ਸਕਦਾ ਹੈ? ਕੌਣ ਸਾਡੇ ਵਿੱਚੋਂ ਸਦੀਪਕ ਸਾੜੇ ਕੋਲ ਰਹਿ ਸਕਦਾ ਹੈ?
15 Qui ambulat in iustitiis, et loquitur veritatem, qui proiicit avaritiam ex calumnia, et excutit manus suas ab omni munere, qui obturat aures suas ne audiat sanguinem, et claudit oculos suos ne videat malum.
੧੫ਉਹ ਜਿਹੜਾ ਧਰਮ ਨਾਲ ਚੱਲਦਾ, ਜਿਹੜਾ ਸਿੱਧੀਆਂ ਗੱਲਾਂ ਕਰਦਾ, ਜਿਹੜਾ ਜ਼ੁਲਮ ਦੀ ਕਮਾਈ ਨੂੰ ਤੁੱਛ ਜਾਣਦਾ, ਜਿਹੜਾ ਰਿਸ਼ਵਤ ਲੈਣ ਤੋਂ ਆਪਣਾ ਹੱਥ ਖਿੱਚਦਾ ਹੈ, ਖੂਨ ਦੀ ਗੱਲ ਸੁਣਨ ਤੋਂ ਆਪਣੇ ਕੰਨ ਬੰਦ ਕਰਦਾ ਹੈ, ਅਤੇ ਬਦੀ ਦੇ ਵੇਖਣ ਤੋਂ ਆਪਣੀਆਂ ਅੱਖਾਂ ਮੀਟ ਲੈਂਦਾ ਹੈ।
16 Iste in excelsis habitabit, munimenta saxorum sublimitas eius: panis ei datus est, aquae eius fideles sunt.
੧੬ਉਹ ਹੀ ਉੱਚਿਆਈਆਂ ਉੱਤੇ ਵੱਸੇਗਾ, ਉਹ ਦੀ ਪਨਾਹਗਾਰ ਚੱਟਾਨਾਂ ਦੇ ਗੜ੍ਹ ਹੋਣਗੇ, ਉਹ ਦੀ ਰੋਟੀ ਉਹ ਨੂੰ ਦਿੱਤੀ ਜਾਵੇਗੀ, ਉਹ ਨੂੰ ਪਾਣੀ ਦੀ ਘਾਟ ਨਾ ਹੋਵੇਗੀ।
17 Regem in decore suo videbunt oculi eius, cernent terram de longe.
੧੭ਤੇਰੀਆਂ ਅੱਖਾਂ ਰਾਜੇ ਨੂੰ ਉਹ ਦੇ ਸੁਹੱਪਣ ਵਿੱਚ ਵੇਖਣਗੀਆਂ, ਉਹ ਲੰਮੇ-ਚੌੜੇ ਦੇਸ ਨੂੰ ਵੇਖਣਗੀਆਂ।
18 Cor tuum meditabitur timorem: ubi est litteratus? ubi legis verba ponderans? ubi doctor parvulorum?
੧੮ਤੇਰਾ ਮਨ ਉਸ ਬੀਤੇ ਹੋਏ ਭੈਅ ਬਾਰੇ ਸੋਚੇਗਾ, ਲੇਖਾ ਲੈਣ ਵਾਲਾ ਕਿੱਥੇ ਹੈ? ਲਗਾਨ ਵਸੂਲਣ ਵਾਲਾ ਕਿੱਥੇ ਹੈ? ਬੁਰਜ਼ਾਂ ਦਾ ਗਿਣਨ ਵਾਲਾ ਕਿੱਥੇ ਹੈ?
19 Populum imprudentem non videbis, populum alti sermonis: ita ut non possis intelligere disertitudinem linguae eius, in quo nulla est sapientia.
੧੯ਤੂੰ ਫੇਰ ਉਹਨਾਂ ਘਮੰਡੀ ਲੋਕਾਂ ਨੂੰ ਨਾ ਵੇਖੇਂਗਾ, ਅਰਥਾਤ ਇੱਕ ਗੁੱਝੀ ਬੋਲੀ ਦੇ ਲੋਕ ਜਿਨ੍ਹਾਂ ਦੀ ਤੂੰ ਸਮਝ ਨਹੀਂ ਸਕਦਾ, ਅਤੇ ਓਪਰੀ ਬੋਲੀ ਵਾਲੇ ਜਿਨ੍ਹਾਂ ਨੂੰ ਤੂੰ ਬੁੱਝ ਨਹੀਂ ਸਕਦਾ।
20 Respice Sion civitatem sollemnitatis nostrae: oculi tui videbunt Ierusalem, habitationem opulentam, tabernaculum, quod nequaquam transferri poterit: nec auferentur clavi eius in sempiternum, et omnes funiculi eius non rumpentur:
੨੦ਸੀਯੋਨ ਨੂੰ ਵੇਖ, ਸਾਡੇ ਨਿਯੁਕਤ ਕੀਤੇ ਹੋਏ ਪਰਬਾਂ ਦਾ ਨਗਰ, ਤੇਰੀਆਂ ਅੱਖਾਂ ਯਰੂਸ਼ਲਮ ਨੂੰ ਵੇਖਣਗੀਆਂ, ਇੱਕ ਅਰਾਮ ਦਾ ਵਾਸ, ਇੱਕ ਤੰਬੂ ਜਿਹੜਾ ਪੁੱਟਿਆ ਨਾ ਜਾਵੇਗਾ, ਜਿਸ ਦੇ ਕੀਲੇ ਕਦੀ ਉਖਾੜੇ ਨਹੀਂ ਜਾਣਗੇ, ਜਿਸ ਦੀਆਂ ਰੱਸੀਆਂ ਵਿੱਚੋਂ ਇੱਕ ਵੀ ਤੋੜੀ ਨਾ ਜਾਵੇਗੀ।
21 quia solummodo ibi magnificus est Dominus noster: locus fluviorum rivi latissimi et patentes: non transibit per eum navis remigum, neque trieris magna transgredietur eum.
੨੧ਪਰ ਉੱਥੇ ਯਹੋਵਾਹ ਸ਼ਾਨ ਵਿੱਚ ਸਾਡੇ ਅੰਗ-ਸੰਗ ਹੋਵੇਗਾ, ਜਿੱਥੇ ਚੌੜੀਆਂ ਨਦੀਆਂ ਅਤੇ ਦਰਿਆ ਹਨ, ਜਿੱਥੇ ਕੋਈ ਚੱਪੂਆਂ ਵਾਲੀ ਬੇੜੀ ਨਾ ਚੱਲੇਗੀ, ਜਿਹ ਦੇ ਉੱਤੇ ਕੋਈ ਸ਼ਾਨਦਾਰ ਜਹਾਜ਼ ਨਾ ਲੰਘੇਗਾ।
22 Dominus enim iudex noster: Dominus legifer noster, Dominus rex noster: ipse salvabit nos.
੨੨ਯਹੋਵਾਹ ਤਾਂ ਸਾਡਾ ਨਿਆਈਂ ਹੈ, ਯਹੋਵਾਹ ਸਾਡਾ ਬਿਧੀਆਂ ਦੇਣ ਵਾਲਾ ਹੈ, ਯਹੋਵਾਹ ਸਾਡਾ ਰਾਜਾ ਹੈ, ਉਹ ਸਾਨੂੰ ਬਚਾਵੇਗਾ।
23 Laxati sunt funiculi tui, et non praevalebunt: sic erit malus tuus ut dilatare signum non queas. Tunc dividentur spolia praedarum multarum: claudi diripient rapinam.
੨੩ਤੇਰੇ ਰੱਸੇ ਢਿੱਲੇ ਹਨ, ਉਹ ਮਸਤੂਲ ਉਹ ਦੇ ਥਾਂ ਨੂੰ ਕੱਸ ਨਾ ਸਕੇ, ਨਾ ਉਹ ਪਾਲ ਨੂੰ ਉਡਾ ਸਕੇ। ਤਦ ਸ਼ਿਕਾਰ ਅਤੇ ਲੁੱਟ ਬਹੁਤਾਇਤ ਨਾਲ ਵੰਡੀ ਜਾਵੇਗੀ, ਅਤੇ ਲੰਗੜੇ ਵੀ ਲੁੱਟ ਲੁੱਟਣਗੇ।
24 Nec dicet vicinus: Elangui: populus qui habitat in ea, auferetur ab eo iniquitas.
੨੪ਸਿਯੋਨ ਦਾ ਕੋਈ ਵਾਸੀ ਨਾ ਆਖੇਗਾ, ਮੈਂ ਬਿਮਾਰ ਹਾਂ, ਜਿਹੜੇ ਲੋਕ ਉਸ ਵਿੱਚ ਵੱਸਦੇ ਹਨ, ਉਹਨਾਂ ਦੀ ਬਦੀ ਮਾਫ਼ ਕੀਤੀ ਜਾਵੇਗੀ।