< Isaiæ 37 >
1 Et factum est, cum audisset rex Ezechias, scidit vestimenta sua, et obvolutus est sacco, et intravit in domum Domini.
੧ਜਦ ਹਿਜ਼ਕੀਯਾਹ ਰਾਜਾ ਨੇ ਇਹ ਸੁਣਿਆ ਤਾਂ ਦੁਖੀ ਹੋ ਕੇ ਆਪਣੇ ਕੱਪੜੇ ਪਾੜੇ ਅਤੇ ਆਪਣੇ ਦੁਆਲੇ ਤੱਪੜ ਲਪੇਟਿਆ ਅਤੇ ਯਹੋਵਾਹ ਦੇ ਭਵਨ ਵਿੱਚ ਗਿਆ।
2 Et misit Eliachim, qui erat super domum, et Sobnam scribam, et seniores de sacerdotibus opertos saccis ad Isaiam filium Amos prophetam,
੨ਅਤੇ ਉਸ ਨੇ ਅਲਯਾਕੀਮ ਨੂੰ ਜਿਹੜਾ ਮਹਿਲ ਦਾ ਪ੍ਰਬੰਧਕ ਸੀ, ਸ਼ਬਨਾ ਮੁਨੀਮ ਨੂੰ ਅਤੇ ਜਾਜਕਾਂ ਦੇ ਬਜ਼ੁਰਗਾਂ ਨੂੰ ਤੱਪੜ ਪੁਆ ਕੇ ਆਮੋਸ ਦੇ ਪੁੱਤਰ ਯਸਾਯਾਹ ਨਬੀ ਕੋਲ ਭੇਜਿਆ।
3 et dixerunt ad eum: Haec dicit Ezechias: Dies tribulationis, et correptionis, et blasphemiae dies haec: quia venerunt filii usque ad partum, et virtus non est pariendi.
੩ਉਨ੍ਹਾਂ ਨੇ ਉਸ ਨੂੰ ਆਖਿਆ, ਹਿਜ਼ਕੀਯਾਹ ਇਹ ਆਖਦਾ ਹੈ ਕਿ ਇਹ ਦਿਨ ਦੁੱਖ, ਘੁਰਕੀ, ਅਤੇ ਸ਼ਰਮਿੰਦਗੀ ਦਾ ਦਿਨ ਹੈ ਕਿਉਂ ਜੋ ਬੱਚੇ ਤਾਂ ਜੰਮਣ ਵਾਲੇ ਹਨ ਪਰ ਜਣਨ ਦੀ ਸ਼ਕਤੀ ਨਹੀਂ ਰਹੀ।
4 Si quo modo audiat Dominus Deus tuus verba Rabsacis, quem misit rex Assyriorum dominus suus ad blasphemandum Deum viventem, et exprobrandum sermonibus, quos audivit Dominus Deus tuus: leva ergo orationem pro reliquiis, quae repertae sunt.
੪ਹੋ ਸਕਦਾ ਹੈ ਯਹੋਵਾਹ ਤੇਰਾ ਪਰਮੇਸ਼ੁਰ ਰਬਸ਼ਾਕੇਹ ਦੀਆਂ ਗੱਲਾਂ ਸੁਣੇ ਜਿਸ ਨੂੰ ਉਹ ਦੇ ਸੁਆਮੀ ਅੱਸ਼ੂਰ ਦੇ ਰਾਜੇ ਨੇ ਭੇਜਿਆ ਹੈ ਕਿ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰੇ ਅਤੇ ਜਿਹੜੀਆਂ ਗੱਲਾਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਸੁਣੀਆਂ ਹਨ, ਸ਼ਾਇਦ ਉਹ ਉਹਨਾਂ ਨੂੰ ਝਿੜਕੇ। ਇਸ ਲਈ ਤੂੰ ਬਚਿਆਂ-ਖੁਚਿਆਂ ਲਈ ਜੋ ਰਹਿ ਗਏ ਹਨ ਪ੍ਰਾਰਥਨਾ ਕਰ।
5 Et venerunt servi regis Ezechiae ad Isaiam.
੫ਜਦ ਹਿਜ਼ਕੀਯਾਹ ਰਾਜਾ ਦੇ ਕਰਮਚਾਰੀ ਯਸਾਯਾਹ ਦੇ ਕੋਲ ਆਏ
6 et dixit ad eos Isaias: Haec dicetis domino vestro: Haec dicit Dominus: Ne timeas a facie verborum, quae audisti, quibus blasphemaverunt pueri regis Assyriorum me.
੬ਤਾਂ ਯਸਾਯਾਹ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪਣੇ ਸੁਆਮੀ ਨੂੰ ਇਹ ਆਖਿਓ ਕਿ ਯਹੋਵਾਹ ਇਹ ਆਖਦਾ ਹੈ, ਤੂੰ ਉਨ੍ਹਾਂ ਗੱਲਾਂ ਤੋਂ ਜਿਹੜੀਆਂ ਤੂੰ ਸੁਣੀਆਂ ਹਨ, ਜਿਨ੍ਹਾਂ ਦੇ ਨਾਲ ਅੱਸ਼ੂਰ ਦੇ ਰਾਜੇ ਦੇ ਸੇਵਕਾਂ ਨੇ ਮੇਰੇ ਵਿਰੁੱਧ ਕੁਫ਼ਰ ਬਕਿਆ ਹੈ, ਨਾ ਡਰੀਂ।
7 Ecce ego dabo ei spiritum, et audiet nuncium, et revertetur ad terram suam, et corruere eum faciam gladio in terra sua.
੭ਵੇਖ, ਮੈਂ ਉਹ ਦੇ ਵਿੱਚ ਇੱਕ ਅਜਿਹੀ ਰੂਹ ਪਾਵਾਂਗਾ ਕਿ ਉਹ ਕੁਝ ਅਫ਼ਵਾਹ ਸੁਣ ਕੇ ਆਪਣੇ ਦੇਸ ਨੂੰ ਮੁੜ ਜਾਵੇਗਾ ਅਤੇ ਮੈਂ ਉਹ ਨੂੰ ਉਸੇ ਦੇ ਦੇਸ ਵਿੱਚ ਤਲਵਾਰ ਨਾਲ ਮਰਵਾ ਦਿਆਂਗਾ।
8 Reversus est autem Rabsaces, et invenit regem Assyriorum praeliantem adversus Lobnam. Audierat enim quia profectus esset de Lachis,
੮ਤਦ ਰਬਸ਼ਾਕੇਹ ਮੁੜ ਗਿਆ ਅਤੇ ਅੱਸ਼ੂਰ ਦੇ ਰਾਜੇ ਨੂੰ ਲਿਬਨਾਹ ਦੇ ਵਿਰੁੱਧ ਯੁੱਧ ਕਰਦਿਆਂ ਪਾਇਆ ਕਿਉਂ ਜੋ ਉਸ ਨੇ ਸੁਣਿਆ ਸੀ ਕਿ ਉਹ ਲਾਕੀਸ਼ ਤੋਂ ਚਲਾ ਗਿਆ ਹੈ।
9 et audivit de Tharaca rege Aethiopiae, dicentes: Egressus est ut pugnet contra te. Quod cum audisset, misit nuncios ad Ezechiam, dicens:
੯ਜਦ ਉਸ ਨੇ ਕੂਸ਼ ਦੇ ਰਾਜੇ ਤਿਰਹਾਕਾਹ ਦੇ ਵਿਖੇ ਇਹ ਸੁਣਿਆ ਕਿ ਉਹ ਉਸ ਦੇ ਨਾਲ ਲੜਨ ਨੂੰ ਨਿੱਕਲਿਆ ਹੈ, ਤਾਂ ਉਸ ਨੇ ਇਹ ਸੁਣ ਕੇ ਹਿਜ਼ਕੀਯਾਹ ਵੱਲ ਸੰਦੇਸ਼ਵਾਹਕ ਭੇਜੇ,
10 Haec dicetis Ezechiae regi Iuda, loquentes: Non te decipiat Deus tuus, in quo tu confidis, dicens: Non dabitur Ierusalem in manu regis Assyriorum.
੧੦ਤੁਸੀਂ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਨੂੰ ਇਹ ਆਖਣਾ ਕਿ ਤੇਰਾ ਪਰਮੇਸ਼ੁਰ ਜਿਸ ਦੇ ਉੱਤੇ ਤੇਰਾ ਭਰੋਸਾ ਹੈ, ਇਹ ਆਖ ਕੇ ਤੈਨੂੰ ਧੋਖਾ ਨਾ ਦੇਵੇ ਕਿ ਯਰੂਸ਼ਲਮ ਅੱਸ਼ੂਰ ਦੇ ਰਾਜੇ ਦੇ ਹੱਥ ਵਿੱਚ ਨਹੀਂ ਦਿੱਤਾ ਜਾਵੇਗਾ।
11 Ecce tu audisti omnia, quae fecerunt reges Assyriorum omnibus terris, quas subverterunt, et tu poteris liberari?
੧੧ਵੇਖ, ਤੂੰ ਆਪ ਸੁਣਿਆ ਹੈ ਕਿ ਅੱਸ਼ੂਰ ਦੇ ਰਾਜਿਆਂ ਨੇ ਸਾਰਿਆਂ ਦੇਸਾਂ ਨੂੰ ਨਾਸ ਕਰ ਕੇ ਉਹਨਾਂ ਨਾਲ ਕੀ ਕੀਤਾ। ਕੀ ਤੂੰ ਹੀ ਛੁੱਟ ਜਾਵੇਂਗਾ?
12 Numquid eruerunt eos dii Gentium, quos subverterunt patres mei Gozam, et Haram, et Reseph, et filios Eden, qui erant in Thalassar?
੧੨ਕੀ ਕੌਮਾਂ ਦੇ ਦੇਵਤਿਆਂ ਨੇ ਉਹਨਾਂ ਨੂੰ ਛੁਡਾਇਆ, ਜਿਨ੍ਹਾਂ ਨੂੰ ਮੇਰੇ ਪੁਰਖਿਆਂ ਨੇ ਨਾਸ ਕੀਤਾ ਅਰਥਾਤ ਗੋਜ਼ਾਨ ਨੂੰ, ਹਾਰਾਨ ਨੂੰ ਅਤੇ ਰਸ਼ਫ਼ ਅਤੇ ਅਦਨ ਦੇ ਪੁੱਤਰਾਂ ਨੂੰ ਜਿਹੜੇ ਤਲਾੱਸਾਰ ਵਿੱਚ ਸਨ?
13 Ubi est rex Emath, et rex Arphad, et rex urbis Sepharvaim, Ana, et Ava?
੧੩ਹਮਾਥ ਦਾ ਰਾਜਾ, ਅਰਪਾਦ ਦਾ ਰਾਜਾ ਅਤੇ ਸਫ਼ਰਵਇਮ ਸ਼ਹਿਰ ਦਾ ਰਾਜਾ, ਹੇਨਾ ਅਤੇ ਇੱਵਾਹ ਦੇ ਰਾਜੇ ਕਿੱਥੇ ਹਨ?
14 Et tulit Ezechias libros de manu nunciorum, et legit eos, et ascendit in domum Domini, et expandit eos Ezechias coram Domino.
੧੪ਜਦ ਹਿਜ਼ਕੀਯਾਹ ਨੇ ਸੰਦੇਸ਼ਵਾਹਕਾਂ ਦੇ ਹੱਥੋਂ ਉਹ ਪੱਤਰ ਲੈ ਕੇ ਪੜ੍ਹਿਆ, ਤਦ ਯਹੋਵਾਹ ਦੇ ਭਵਨ ਜਾ ਕੇ ਹਿਜ਼ਕੀਯਾਹ ਨੇ ਉਹ ਨੂੰ ਯਹੋਵਾਹ ਦੇ ਅੱਗੇ ਖੋਲ੍ਹ ਕੇ ਰੱਖ ਦਿੱਤਾ
15 Et oravit Ezechias ad Dominum, dicens:
੧੫ਅਤੇ ਹਿਜ਼ਕੀਯਾਹ ਨੇ ਯਹੋਵਾਹ ਅੱਗੇ ਇਹ ਆਖ ਕੇ ਪ੍ਰਾਰਥਨਾ ਕੀਤੀ,
16 Domine exercituum Deus Israel, qui sedes super cherubim: tu es Deus solus omnium regnorum terrae, tu fecisti caelum et terram.
੧੬ਹੇ ਸੈਨਾਂ ਦੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ, ਕਰੂਬੀਆਂ ਦੇ ਉੱਤੇ ਬਿਰਾਜਣ ਵਾਲੇ, ਧਰਤੀ ਦੇ ਸਾਰੇ ਰਾਜਾਂ ਦਾ ਤੂੰ ਆਪ ਹੀ ਇਕੱਲਾ ਪਰਮੇਸ਼ੁਰ ਹੈਂ। ਤੂੰ ਅਕਾਸ਼ ਅਤੇ ਧਰਤੀ ਨੂੰ ਬਣਾਇਆ।
17 Inclina Domine aurem tuam, et audi: aperi Domine oculos tuos, et vide, et audi omnia verba Sennacherib, quae misit ad blasphemandum Deum viventem.
੧੭ਹੇ ਯਹੋਵਾਹ, ਆਪਣਾ ਕੰਨ ਲਾ ਅਤੇ ਸੁਣ! ਹੇ ਯਹੋਵਾਹ, ਆਪਣੀਆਂ ਅੱਖੀਆਂ ਖੋਲ੍ਹ ਅਤੇ ਵੇਖ! ਤੂੰ ਸਨਹੇਰੀਬ ਦੀਆਂ ਸਾਰੀਆਂ ਗੱਲਾਂ ਨੂੰ ਸੁਣ ਜਿਹੜੀਆਂ ਉਸ ਨੇ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰਨ ਲਈ ਅਖਵਾ ਘੱਲੀਆਂ ਹਨ।
18 Vere enim Domine desertas fecerunt reges Assyriorum terras, et regiones earum.
੧੮ਹੇ ਯਹੋਵਾਹ, ਸੱਚ-ਮੁੱਚ ਅੱਸ਼ੂਰ ਦੇ ਰਾਜਿਆਂ ਨੇ ਸਾਰੀਆਂ ਕੌਮਾਂ ਨੂੰ ਅਤੇ ਉਹਨਾਂ ਦੇ ਦੇਸਾਂ ਨੂੰ ਨਾਸ ਕੀਤਾ ਹੈ
19 Et dederunt deos earum igni: non enim erant dii, sed opera manuum hominum, lignum et lapis: et comminuerunt eos.
੧੯ਅਤੇ ਉਹਨਾਂ ਨੇ ਉਨ੍ਹਾਂ ਦੇ ਦੇਵਤਿਆਂ ਨੂੰ ਅੱਗ ਵਿੱਚ ਪਾ ਦਿੱਤਾ ਕਿਉਂ ਜੋ ਉਹ ਦੇਵਤੇ ਨਹੀਂ ਸਨ ਸਗੋਂ ਮਨੁੱਖਾਂ ਦੇ ਹੱਥਾਂ ਦੀ ਕਾਰੀਗਰੀ, ਲੱਕੜੀ ਅਤੇ ਪੱਥਰ ਸਨ, ਇਸ ਲਈ ਉਹਨਾਂ ਨੇ ਉਨ੍ਹਾਂ ਨੂੰ ਨਾਸ ਕਰ ਦਿੱਤਾ।
20 Et nunc Domine Deus noster salva nos de manu eius: et cognoscant omnia regna terrae, quia tu es Dominus solus.
੨੦ਹੁਣ, ਹੇ ਯਹੋਵਾਹ, ਸਾਡੇ ਪਰਮੇਸ਼ੁਰ, ਸਾਨੂੰ ਉਹ ਦੇ ਹੱਥੋਂ ਬਚਾ ਤਾਂ ਜੋ ਧਰਤੀ ਦੇ ਸਾਰੇ ਰਾਜ ਜਾਣ ਲੈਣ ਕਿ ਤੂੰ ਹੀ ਯਹੋਵਾਹ ਇਕੱਲਾ ਪਰਮੇਸ਼ੁਰ ਹੈਂ!
21 Et misit Isaias filius Amos ad Ezechiam, dicens: Haec dicit Dominus Deus Israel: Pro quibus rogasti me de Sennacherib rege Assyriorum:
੨੧ਤਦ ਆਮੋਸ ਦੇ ਪੁੱਤਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਇਹ ਸੁਨੇਹਾ ਭੇਜਿਆ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਹ ਆਖਦਾ ਹੈ, ਇਸ ਲਈ ਕਿ ਤੂੰ ਅੱਸ਼ੂਰ ਦੇ ਰਾਜੇ ਸਨਹੇਰੀਬ ਦੇ ਵਿਖੇ ਮੇਰੇ ਅੱਗੇ ਪ੍ਰਾਰਥਨਾ ਕੀਤੀ ਹੈ,
22 hoc est verbum, quod locutus est Dominus super eum: Despexit te, et subsannavit te virgo filia Sion: post te caput movit filia Ierusalem.
੨੨ਇਸ ਲਈ ਇਹ ਉਹ ਬਚਨ ਹੈ ਜਿਹੜਾ ਯਹੋਵਾਹ ਉਹ ਦੇ ਵਿਖੇ ਬੋਲਦਾ ਹੈ, - ਸੀਯੋਨ ਦੀ ਕੁਆਰੀ ਧੀ ਤੈਨੂੰ ਤੁੱਛ ਜਾਣਦੀ ਹੈ, ਉਹ ਤੇਰਾ ਮਖ਼ੌਲ ਉਡਾਉਂਦੀ ਹੈ। ਯਰੂਸ਼ਲਮ ਦੀ ਧੀ ਤੇਰੇ ਪਿੱਛੇ ਸਿਰ ਹਿਲਾਉਂਦੀ ਹੈ।
23 Cui exprobrasti, et quem blasphemasti, et super quem exaltasti vocem, et levasti altitudinem oculorum tuorum? Ad Sanctum Israel.
੨੩ਤੂੰ ਕਿਸਨੂੰ ਬੋਲੀਆਂ ਮਾਰੀਆਂ, ਅਤੇ ਕਿਸ ਦੇ ਵਿਰੁੱਧ ਕੁਫ਼ਰ ਬਕਿਆ ਹੈ? ਤੂੰ ਕਿਸ ਦੇ ਵਿਰੁੱਧ ਆਪਣੀ ਅਵਾਜ਼ ਉੱਚੀ ਕੀਤੀ, ਅਤੇ ਘਮੰਡ ਨਾਲ ਆਪਣੀਆਂ ਅੱਖਾਂ ਉਤਾਹਾਂ ਚੁੱਕੀਆਂ? ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਦੇ ਵਿਰੁੱਧ!
24 In manu servorum tuorum exprobrasti Domino: et dixisti: In multitudine quadrigarum mearum ego ascendi altitudinem montium, iuga Libani: et succidam excelsa cedrorum eius, et electas abietes illius, et introibo altitudinem summitatis eius, saltum Carmeli eius.
੨੪ਤੂੰ ਆਪਣੇ ਕਰਮਚਾਰੀਆਂ ਦੇ ਰਾਹੀਂ ਪ੍ਰਭੂ ਨੂੰ ਬੋਲੀਆਂ ਮਾਰੀਆਂ, ਅਤੇ ਆਖਿਆ, ਮੈਂ ਆਪਣਿਆਂ ਬਹੁਤਿਆਂ ਰਥਾਂ ਨਾਲ ਪਹਾੜਾਂ ਦੀਆਂ ਟੀਸੀਆਂ ਉੱਤੇ ਚੜ੍ਹਿਆ ਹਾਂ, ਸਗੋਂ ਲਬਾਨੋਨ ਦੇ ਵਿਚਕਾਰ ਤੱਕ। ਮੈਂ ਉਹ ਦੇ ਉੱਚੇ ਤੋਂ ਉੱਚੇ ਦਿਆਰ, ਤੇ ਵਧੀਆ ਤੋਂ ਵਧੀਆ ਸਰੂ ਵੱਢ ਛੱਡੇ। ਮੈਂ ਉਹ ਦੀ ਉੱਚੀ ਤੋਂ ਉੱਚੀ ਟੀਸੀ ਵਿੱਚ, ਉਹ ਦੀ ਫਲਦਾਰ ਜੰਗਲੀ ਵਾੜੀ ਵਿੱਚ ਜਾ ਵੜਿਆ।
25 Ego fodi, et bibi aquam, et exiccavi vestigio pedis mei omnes rivos aggerum.
੨੫ਮੈਂ ਤਾਂ ਪੁੱਟ-ਪੁੱਟ ਕੇ ਪਾਣੀ ਪੀਤਾ, ਮੈਂ ਆਪਣੇ ਪੈਰਾਂ ਦੀਆਂ ਤਲੀਆਂ ਨਾਲ ਮਿਸਰ ਦੀਆਂ ਸਾਰੀਆਂ ਨਦੀਆਂ ਨੂੰ ਸੁਕਾ ਦਿੱਤਾ।
26 Numquid non audisti, quae olim fecerim ei? ex diebus antiquis ego plasmavi illud: et nunc adduxi: et factum est in eradicationem collium compugnantium, et civitatum munitarum.
੨੬ਕੀ ਤੂੰ ਨਹੀਂ ਸੁਣਿਆ ਜੋ ਬਹੁਤ ਚਿਰ ਤੋਂ ਮੈਂ ਇਹ ਠਾਣ ਲਿਆ ਸੀ, ਅਤੇ ਪੁਰਾਣਿਆਂ ਦਿਨਾਂ ਵਿੱਚ ਮੈਂ ਇਹ ਦੀ ਯੋਜਨਾ ਬਣਾਈ ਸੀ? ਹੁਣ ਮੈਂ ਉਹ ਨੂੰ ਪੂਰਾ ਕਰਦਾ ਹਾਂ ਕਿ ਤੂੰ ਗੜ੍ਹ ਵਾਲਿਆਂ ਸ਼ਹਿਰਾਂ ਨੂੰ ਉਜਾੜ-ਪੁਜਾੜ ਕੇ ਖੰਡਰ ਕਰ ਛੱਡੇਂ।
27 Habitatores earum breviata manu contremuerunt, et confusi sunt: facti sunt sicut foenum agri, et gramen pascuae, et herba tectorum, quae exaruit antequam maturesceret.
੨੭ਇਸ ਕਾਰਨ ਉਹਨਾਂ ਦੇ ਨਿਵਾਸੀ ਨਿਰਬਲ ਹੋਣ ਕਰਕੇ ਘਬਰਾ ਗਏ ਅਤੇ ਸ਼ਰਮਿੰਦੇ ਹੋਏ, ਉਹ ਖੇਤ ਦੇ ਸਾਗ ਪੱਤ ਅਤੇ ਹਰੀ ਅੰਗੂਰੀ, ਛੱਤ ਉੱਤੇ ਦੇ ਘਾਹ ਅਤੇ ਉਸ ਅੰਨ ਵਾਂਗੂੰ ਹੋ ਗਏ ਜੋ ਉੱਗਣ ਤੋਂ ਪਹਿਲਾਂ ਹੀ ਸੁੱਕ ਜਾਵੇ।
28 Habitationem tuam, et egressum tuum, et introitum tuum cognovi, et insaniam tuam contra me.
੨੮ਪਰ ਮੈਂ ਤੇਰਾ ਬੈਠਣਾ, ਤੇਰਾ ਅੰਦਰ-ਬਾਹਰ ਆਉਣਾ ਜਾਣਾ, ਅਤੇ ਤੇਰਾ ਮੇਰੇ ਉੱਤੇ ਖਿਝਣਾ ਜਾਣਦਾ ਹਾਂ।
29 Cum fureres adversum me, superbia tua ascendit in aures meas: ponam ergo circulum in naribus tuis, et frenum in labiis tuis, et reducam te in viam, per quem venisti.
੨੯ਇਸ ਲਈ ਕਿ ਤੇਰਾ ਮੇਰੇ ਉੱਤੇ ਖਿਝਣਾ ਅਤੇ ਤੇਰਾ ਰੌਲ਼ਾ ਮੇਰੇ ਕੰਨਾਂ ਤੱਕ ਪਹੁੰਚਿਆ ਹੈ, ਇਸ ਲਈ ਮੈਂ ਆਪਣੀ ਨਕੇਲ ਤੇਰੇ ਨੱਕ ਵਿੱਚ, ਅਤੇ ਆਪਣੀ ਲਗਾਮ ਤੇਰੇ ਮੂੰਹ ਵਿੱਚ ਪਾਵਾਂਗਾ, ਅਤੇ ਜਿਹੜੇ ਰਾਹ ਤੂੰ ਆਇਆ, ਉਸੇ ਰਾਹ ਤੈਨੂੰ ਪਿਛਾਹਾਂ ਮੋੜ ਦਿਆਂਗਾ।
30 Tibi autem hoc erit signum: Comede hoc anno quae sponte nascuntur, et in anno secundo pomis vescere: in anno autem tertio seminate, et metite, et plantate vineas, et comedite fructum earum.
੩੦ਅਤੇ ਤੇਰੇ ਲਈ ਇਹ ਨਿਸ਼ਾਨ ਹੋਵੇਗਾ, ਇਸ ਸਾਲ ਤੁਸੀਂ ਉਹ ਖਾਓ ਜੋ ਆਪ ਉੱਗੇ, ਦੂਜੇ ਸਾਲ ਉਹ ਜੋ ਉਸ ਤੋਂ ਉੱਗੇ, ਅਤੇ ਤੀਜੇ ਸਾਲ ਵਿੱਚ ਬੀ ਬੀਜੋ, ਵੱਢੋ, ਅੰਗੂਰੀ ਬਾਗ਼ ਲਾਓ ਅਤੇ ਉਨ੍ਹਾਂ ਦਾ ਫਲ ਖਾਓ।
31 Et mittet id, quod salvatum fuerit de domo Iuda, et quod reliquum est, radicem deorsum, et faciet fructum sursum:
੩੧ਤਦ ਉਹ ਲੋਕ ਜੋ ਯਹੂਦਾਹ ਦੇ ਘਰਾਣੇ ਵਿੱਚੋਂ ਬਚੇ ਹੋਏ ਹਨ, ਹੇਠਾਂ ਨੂੰ ਜੜ੍ਹ ਫੜ੍ਹ ਕੇ ਉਤਾਹਾਂ ਨੂੰ ਫਲਣਗੇ,
32 quia de Ierusalem exibunt reliquiae, et salvatio de monte Sion: zelus Domini exercituum faciet istud.
੩੨ਕਿਉਂ ਜੋ ਇੱਕ ਬਕੀਆ ਯਰੂਸ਼ਲਮ ਵਿੱਚੋਂ, ਅਤੇ ਬਚੇ ਹੋਏ ਸੀਯੋਨ ਪਰਬਤ ਵਿੱਚੋਂ ਨਿੱਕਲਣਗੇ, ਸੈਨਾਂ ਦੇ ਯਹੋਵਾਹ ਦੀ ਅਣਖ ਇਹ ਕਰੇਗੀ।
33 Propterea haec dicit Dominus de rege Assyriorum: Non intrabit civitatem hanc, et non iaciet ibi sagittam, et non occupabit eam clypeus, et non mittet in circuitu eius aggerem.
੩੩ਇਸ ਲਈ ਅੱਸ਼ੂਰ ਦੇ ਰਾਜੇ ਦੇ ਵਿਖੇ ਯਹੋਵਾਹ ਇਹ ਫ਼ਰਮਾਉਂਦਾ ਹੈ, - ਉਹ ਨਾ ਤਾਂ ਇਸ ਸ਼ਹਿਰ ਕੋਲ ਆਵੇਗਾ, ਨਾ ਐਥੇ ਤੀਰ ਚਲਾਵੇਗਾ, ਨਾ ਢਾਲ਼ ਲੈ ਕੇ ਉਹ ਦੇ ਉੱਤੇ ਧਾਵਾ ਕਰੇਗਾ, ਨਾ ਉਹ ਦੇ ਅੱਗੇ ਦਮਦਮਾ ਬਣਾਵੇਗਾ।
34 In via, qua venit, per eam revertetur, et civitatem hanc non ingredietur, dicit Dominus:
੩੪ਜਿਸ ਰਾਹ ਉਹ ਆਇਆ ਹੈ, ਉਸੇ ਰਾਹ ਉਹ ਮੁੜ ਜਾਵੇਗਾ, ਉਹ ਇਸ ਸ਼ਹਿਰ ਕੋਲ ਨਾ ਆਵੇਗਾ, ਇਹ ਯਹੋਵਾਹ ਦਾ ਵਾਕ ਹੈ!
35 et protegam civitatem istam, ut salvem eam propter me, et propter David servum meum.
੩੫ਮੈਂ ਆਪਣੇ ਨਮਿੱਤ ਅਤੇ ਆਪਣੇ ਦਾਸ ਦਾਊਦ ਦੇ ਨਮਿੱਤ ਇਸ ਸ਼ਹਿਰ ਨੂੰ ਬਚਾਉਣ ਲਈ ਉਹ ਨੂੰ ਸਾਂਭ ਰੱਖਾਂਗਾ।
36 Egressus est autem Angelus Domini, et percussit in castris Assyriorum centum octoginta quinque millia. Et surrexerunt mane, et ecce omnes, cadavera mortuorum.
੩੬ਤਦ ਯਹੋਵਾਹ ਦੇ ਦੂਤ ਨੇ ਨਿੱਕਲ ਕੇ ਅੱਸ਼ੂਰੀਆਂ ਦੀ ਛਾਉਣੀ ਵਿੱਚ ਇੱਕ ਲੱਖ ਪਚਾਸੀ ਹਜ਼ਾਰ ਪੁਰਖ ਮਾਰ ਸੁੱਟੇ ਅਤੇ ਜਦ ਲੋਕ ਸਵੇਰ ਨੂੰ ਉੱਠੇ, ਤਾਂ ਵੇਖੋ, ਉੱਥੇ ਸਭ ਲੋਥਾਂ ਹੀ ਲੋਥਾਂ ਸਨ!
37 Et egressus est, et abiit, et reversus est Sennacherib rex Assyriorum, et habitavit in Ninive.
੩੭ਤਦ ਅੱਸ਼ੂਰ ਦਾ ਰਾਜਾ ਸਨਹੇਰੀਬ ਆਪਣੀ ਸੈਨਾਂ ਨਾਲ ਲੈ ਕੇ ਕੂਚ ਕਰ ਕੇ ਚੱਲਿਆ ਗਿਆ ਅਤੇ ਜਾ ਕੇ ਨੀਨਵਾਹ ਵਿੱਚ ਰਹਿਣ ਲੱਗਾ।
38 Et factum est, cum adoraret in templo Nesroch deum suum, Adramelech, et Sarasar filii eius percusserunt eum gladio: fugeruntque in Terram Ararat, et regnavit Asarhaddon filius eius pro eo.
੩੮ਫੇਰ ਅਜਿਹਾ ਹੋਇਆ ਕਿ ਜਦ ਉਹ ਆਪਣੇ ਦੇਵਤੇ ਨਿਸਰੋਕ ਦੇ ਮੰਦਰ ਵਿੱਚ ਪੂਜਾ ਕਰ ਰਿਹਾ ਸੀ, ਤਾਂ ਇੱਕ ਦਿਨ ਉਹ ਦੇ ਪੁੱਤਰਾਂ ਅਦਰਮਲਕ ਅਤੇ ਸ਼ਰਸਰ ਨੇ ਉਹ ਨੂੰ ਤਲਵਾਰ ਨਾਲ ਵੱਢ ਦਿੱਤਾ ਅਤੇ ਉਹ ਅਰਾਰਾਤ ਦੇ ਦੇਸ ਨੂੰ ਭੱਜ ਗਏ। ਤਦ ਉਹ ਦਾ ਪੁੱਤਰ ਏਸਰ-ਹੱਦੋਨ ਉਹ ਦੇ ਥਾਂ ਰਾਜ ਕਰਨ ਲੱਗਾ।