< Isaiæ 4 >

1 Et apprehendent septem mulieres virum unum in die illa, dicentes: Panem nostrum comedemus, et vestimentis nostris operiemur: tantummodo invocetur nomen tuum super nos, aufer opprobrium nostrum.
ਉਸ ਦਿਨ ਸੱਤ ਔਰਤਾਂ ਇੱਕ ਆਦਮੀ ਨੂੰ ਇਹ ਆਖ ਕੇ ਫੜ੍ਹਨਗੀਆਂ, ਅਸੀਂ ਆਪਣੀ ਰੋਟੀ ਖਾਵਾਂਗੀਆਂ ਤੇ ਆਪਣੇ ਕੱਪੜੇ ਪਾਵਾਂਗੀਆਂ। ਅਸੀਂ ਕੇਵਲ ਤੇਰੇ ਨਾਮ ਤੋਂ ਸਦਾਈਏ। ਸਾਡੀ ਅਣ ਵਿਆਹੀਆਂ ਦੀ ਸ਼ਰਮਿੰਦਗੀ ਦੂਰ ਕਰ।
2 In die illa erit germen Domini in magnificentia, et gloria, et fructus terrae sublimis, et exultatio his, qui salvati fuerint de Israel.
ਉਸ ਦਿਨ ਯਹੋਵਾਹ ਦੀ ਸ਼ਾਖ ਸੋਹਣੀ ਅਤੇ ਪਰਤਾਪਵਾਨ ਹੋਵੇਗੀ ਅਤੇ ਉਸ ਦੇਸ ਦਾ ਫਲ ਇਸਰਾਏਲ ਦੇ ਬਚੇ ਹੋਇਆਂ ਲਈ ਸ਼ਾਨਦਾਰ ਅਤੇ ਸੁੰਦਰ ਹੋਵੇਗਾ
3 Et erit: Omnis qui relictus fuerit in Sion, et residuus in Ierusalem, sanctus vocabitur, omnis qui scriptus est in vita in Ierusalem.
ਅਤੇ ਜਿਹੜਾ ਸੀਯੋਨ ਵਿੱਚ ਛੱਡਿਆ ਗਿਆ ਅਤੇ ਜਿਹੜਾ ਯਰੂਸ਼ਲਮ ਵਿੱਚ ਰਹਿ ਗਿਆ ਹੋਵੇ, ਉਹ ਪਵਿੱਤਰ ਅਖਵਾਏਗਾ ਅਰਥਾਤ ਉਹ ਸਾਰੇ ਜਿਹੜੇ ਯਰੂਸ਼ਲਮ ਦੇ ਜੀਉਂਦਿਆਂ ਵਿੱਚ ਲਿਖੇ ਗਏ।
4 Si abluerit Dominus sordes filiarum Sion, et sanguinem Ierusalem laverit de medio eius in spiritu iudicii, et spiritu ardoris.
ਇਹ ਤਦ ਹੋਵੇਗਾ ਜਦ ਪ੍ਰਭੂ ਨਿਆਂ ਦੇ ਆਤਮਾ ਅਤੇ ਭਸਮ ਕਰਨ ਵਾਲੇ ਆਤਮਾ ਨਾਲ ਸੀਯੋਨ ਦੀਆਂ ਧੀਆਂ ਦਾ ਮੈਲ ਧੋ ਸੁੱਟੇਗਾ ਅਤੇ ਯਰੂਸ਼ਲਮ ਦਾ ਲਹੂ ਉਹ ਦੇ ਵਿੱਚੋਂ ਸਾਫ਼ ਕਰ ਚੁੱਕਿਆ ਹੋਵੇਗਾ।
5 Et creabit Dominus super omnem locum Montis Sion, et ubi invocatus est, nubem per diem, et fumum et splendorem ignis flammantis in nocte: super omnem enim gloriam protectio.
ਤਾਂ ਯਹੋਵਾਹ ਸੀਯੋਨ ਪਰਬਤ ਦੇ ਸਾਰੇ ਠਿਕਾਣੇ ਉੱਤੇ ਅਤੇ ਉਹ ਦੀਆਂ ਸੰਗਤਾਂ ਉੱਤੇ ਦਿਨ ਨੂੰ ਧੂੰਏਂ ਦਾ ਬੱਦਲ ਅਤੇ ਰਾਤ ਨੂੰ ਬਲਦੀ ਅੱਗ ਦਾ ਪ੍ਰਕਾਸ਼ ਰਚੇਗਾ ਅਤੇ ਸਾਰੀ ਮਹਿਮਾ ਉੱਤੇ ਇੱਕ ਚਾਨਣੀ ਵਾਂਗੂੰ ਹੋਵੇਗੀ।
6 Et tabernaculum erit in umbraculum diei ab aestu, et in securitatem, et absconsionem a turbine, et a pluvia.
ਉਹ ਦਿਨ ਨੂੰ ਗਰਮੀ ਤੋਂ ਛਾਂ ਲਈ ਅਤੇ ਹਨੇਰੀ ਅਤੇ ਝੜੀ ਤੋਂ ਪਨਾਹ ਅਤੇ ਓਟ ਲਈ ਇੱਕ ਮੰਡਪ ਹੋਵੇਗਾ।

< Isaiæ 4 >