< Isaiæ 48 >
1 Audite haec domus Iacob, qui vocamini nomine Israel, et de aquis Iuda existis, qui iuratis in nomine Domini, et Dei Israel recordamini non in veritate, neque in iustitia.
੧ਹੇ ਯਾਕੂਬ ਦੇ ਘਰਾਣੇ, ਇਹ ਸੁਣੋ, ਜਿਹੜੇ ਇਸਰਾਏਲ ਦੇ ਨਾਮ ਤੋਂ ਸਦਾਉਂਦੇ, ਅਤੇ ਯਹੂਦਾਹ ਦੇ ਵੰਸ਼ ਵਿੱਚੋਂ ਨਿੱਕਲੇ ਹੋ, ਜਿਹੜੇ ਯਹੋਵਾਹ ਦੇ ਨਾਮ ਦੀ ਸਹੁੰ ਖਾਂਦੇ, ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਵਰਣਨ ਕਰਦੇ ਹੋ, ਪਰ ਸਚਿਆਈ ਅਤੇ ਧਰਮ ਨਾਲ ਨਹੀਂ।
2 De civitate enim sancta vocati sunt, et super Deum Israel constabiliti sunt: Dominus exercituum nomen eius.
੨ਉਹ ਤਾਂ ਆਪਣੇ ਆਪ ਨੂੰ ਪਵਿੱਤਰ ਸ਼ਹਿਰ ਦੇ ਕਹਾਉਂਦੇ ਹਨ, ਅਤੇ ਇਸਰਾਏਲ ਦੇ ਪਰਮੇਸ਼ੁਰ ਉੱਤੇ ਜਿਸ ਦਾ ਨਾਮ ਸੈਨਾਂ ਦਾ ਯਹੋਵਾਹ ਹੈ, ਢਾਸਣਾ ਲੈਂਦੇ ਹਨ।
3 Priora ex tunc annunciavi, et ex ore meo exierunt, et audita feci ea: repente operatus sum, et venerunt.
੩ਮੈਂ ਪਹਿਲੀਆਂ ਗੱਲਾਂ ਪੁਰਾਣੇ ਸਮੇਂ ਤੋਂ ਦੱਸੀਆਂ, ਉਹ ਮੇਰੇ ਮੂੰਹੋਂ ਨਿੱਕਲੀਆਂ ਅਤੇ ਮੈਂ ਉਹਨਾਂ ਨੂੰ ਅਚਾਨਕ ਪਰਗਟ ਕੀਤਾ, ਤੁਰੰਤ ਹੀ ਮੈਂ ਉਹਨਾਂ ਨੂੰ ਕਰ ਦਿੱਤਾ ਅਤੇ ਉਹ ਹੋ ਗਈਆਂ।
4 Scivi enim quia durus es tu, et nervus ferreus cervix tua, et frons tua aerea.
੪ਮੈਂ ਜਾਣਦਾ ਸੀ ਕਿ ਤੂੰ ਹਠੀਲਾ ਹੈਂ, ਅਤੇ ਤੇਰੀ ਗਰਦਨ ਲੋਹੇ ਦਾ ਪੱਠਾ ਹੈ, ਅਤੇ ਤੇਰਾ ਮੱਥਾ ਪਿੱਤਲ ਦਾ ਹੈ,
5 Praedixi tibi ex tunc: antequam venirent indicavi tibi, ne forte diceres: Idola mea fecerunt haec, et sculptilia mea, et conflatilia mandaverunt ista.
੫ਇਸ ਲਈ ਮੈਂ ਇਹ ਗੱਲਾਂ ਤੈਨੂੰ ਪੁਰਾਣੇ ਸਮੇਂ ਤੋਂ ਦੱਸੀਆਂ, ਉਹਨਾਂ ਦੇ ਆਉਣ ਤੋਂ ਪਹਿਲਾਂ ਮੈਂ ਤੈਨੂੰ ਸੁਣਾਇਆ, ਕਿਤੇ ਤੂੰ ਅਜਿਹਾ ਨਾ ਆਖੇਂ, ਮੇਰੇ ਬੁੱਤ ਨੇ ਉਹਨਾਂ ਨੂੰ ਕੀਤਾ, ਮੇਰੀ ਘੜੀ ਹੋਈ ਮੂਰਤ ਅਤੇ ਮੇਰੇ ਢਾਲ਼ੇ ਹੋਏ ਬੁੱਤ ਨੇ ਇਹਨਾਂ ਦਾ ਹੁਕਮ ਦਿੱਤਾ ਸੀ!
6 Quae audisti, vide omnia: vos autem num annunciastis? Audita feci tibi nova ex tunc, et conservata sunt quae nescis:
੬ਤੂੰ ਇਨ੍ਹਾਂ ਗੱਲਾਂ ਬਾਰੇ ਸੁਣਿਆ ਹੈ ਅਤੇ ਇਨ੍ਹਾਂ ਗੱਲਾਂ ਉੱਤੇ ਧਿਆਨ ਕਰ - ਭਲਾ, ਤੁਸੀਂ ਇਨ੍ਹਾਂ ਨੂੰ ਨਾ ਦੱਸੋਗੇ? ਹੁਣ ਤੋਂ ਮੈਂ ਤੈਨੂੰ ਨਵੀਆਂ ਗੱਲਾਂ ਸੁਣਾਉਂਦਾ ਹਾਂ, ਅਤੇ ਗੁਪਤ ਗੱਲਾਂ ਜਿਨ੍ਹਾਂ ਨੂੰ ਤੂੰ ਨਹੀਂ ਜਾਣਦਾ।
7 nunc creata sunt, et non ex tunc: et ante diem, et non audisti ea, ne forte dicas: Ecce ego cognovi ea.
੭ਉਹ ਹੁਣੇ ਉਤਪੰਨ ਹੋਈਆਂ, ਨਾ ਕਿ ਪੁਰਾਣੇ ਸਮੇਂ ਵਿੱਚ, ਅੱਜ ਤੋਂ ਪਹਿਲਾਂ ਤੂੰ ਉਹਨਾਂ ਨੂੰ ਸੁਣਿਆ ਵੀ ਨਹੀਂ, ਕਿਤੇ ਅਜਿਹਾ ਨਾ ਹੋਵੇ ਕਿ ਤੂੰ ਆਖੇਂ, ਮੈਂ ਤਾਂ ਇਹਨਾਂ ਨੂੰ ਜਾਣਦਾ ਸੀ।
8 Neque audisti, neque cognovisti, neque ex tunc aperta est auris tua: scio enim quia praevaricans praevaricaberis, et transgressorem ex utero vocavi te.
੮ਨਾ ਤੂੰ ਸੁਣਿਆ, ਨਾ ਤੂੰ ਜਾਣਿਆ, ਨਾ ਪੁਰਾਣੇ ਸਮੇਂ ਤੋਂ ਤੇਰੇ ਕੰਨ ਖੋਲ੍ਹੇ ਗਏ, ਕਿਉਂ ਜੋ ਮੈਂ ਜਾਣਦਾ ਸੀ ਕਿ ਤੂੰ ਠੱਗੀ ਤੇ ਠੱਗੀ ਕਮਾਵੇਂਗਾ, ਅਤੇ ਕੁੱਖ ਤੋਂ ਹੀ ਤੂੰ ਅਪਰਾਧੀ ਅਖਵਾਇਆ।
9 Propter nomen meum longe faciam furorem meum: et laude mea infrenabo te, ne intereas.
੯ਮੈਂ ਆਪਣੇ ਨਾਮ ਦੇ ਨਮਿੱਤ ਆਪਣਾ ਕ੍ਰੋਧ ਰੋਕ ਰੱਖਿਆ ਹੈ, ਅਤੇ ਆਪਣੀ ਉਸਤਤ ਦੇ ਨਮਿੱਤ ਉਹ ਨੂੰ ਤੇਰੇ ਲਈ ਰੋਕ ਰੱਖਾਂਗਾ, ਤਾਂ ਜੋ ਮੈਂ ਤੈਨੂੰ ਵੱਢ ਨਾ ਸੁੱਟਾਂ।
10 Ecce excoxi te, sed non quasi argentum, elegi te in camino paupertatis.
੧੦ਵੇਖ, ਮੈਂ ਤੈਨੂੰ ਤਾਇਆ ਪਰ ਚਾਂਦੀ ਵਾਂਗੂੰ ਨਹੀਂ, ਮੈਂ ਤੈਨੂੰ ਦੁੱਖ ਦੀ ਕੁਠਾਲੀ ਵਿੱਚ ਪਰਤਾਇਆ ਹੈ।
11 Propter me, propter me faciam, ut non blasphemer: et gloriam meam alteri non dabo.
੧੧ਮੈਂ ਆਪਣੀ ਖਾਤਰ, ਹਾਂ, ਆਪਣੀ ਹੀ ਖਾਤਰ ਇਹ ਕਰਦਾ ਹਾਂ, ਮੇਰਾ ਨਾਮ ਤਾਂ ਕਿਉਂ ਭਰਿਸ਼ਟ ਕੀਤਾ ਜਾਵੇ? ਮੈਂ ਆਪਣਾ ਪਰਤਾਪ ਦੂਜੇ ਨੂੰ ਨਹੀਂ ਦਿਆਂਗਾ।
12 Audi me Iacob, et Israel quem ego voco: ego ipse, ego primus, et ego novissimus.
੧੨ਹੇ ਯਾਕੂਬ, ਹੇ ਇਸਰਾਏਲ, ਮੇਰੇ ਸੱਦੇ ਹੋਏ, ਮੇਰੀ ਸੁਣੋ! ਮੈਂ ਉਹੀ ਹਾਂ, ਮੈਂ ਆਦ ਹਾਂ ਅੰਤ ਵੀ ਹਾਂ।
13 Manus quoque mea fundavit terram, et dextera mea mensa est caelos: ego vocabo eos, et stabunt simul.
੧੩ਹਾਂ, ਮੇਰੇ ਹੱਥ ਨੇ ਧਰਤੀ ਦੀ ਨੀਂਹ ਰੱਖੀ, ਮੇਰੇ ਸੱਜੇ ਹੱਥ ਨੇ ਅਕਾਸ਼ ਨੂੰ ਫੈਲਾਇਆ, ਮੈਂ ਉਹਨਾਂ ਨੂੰ ਸੱਦਦਾ ਹਾਂ, ਉਹ ਇਕੱਠੇ ਖਲੋ ਜਾਂਦੇ ਹਨ।
14 Congregamini omnes vos, et audite: quis de eis annunciavit haec? Dominus dilexit eum, faciet voluntatem suam in Babylone, et brachium suum in Chaldaeis.
੧੪ਤੁਸੀਂ ਸਭ ਇਕੱਠੇ ਹੋ ਜਾਓ ਅਤੇ ਸੁਣੋ, - ਇਹਨਾਂ ਬੁੱਤਾਂ ਵਿੱਚੋਂ ਕਿਸ ਨੇ ਇਨ੍ਹਾਂ ਗੱਲਾਂ ਨੂੰ ਦੱਸਿਆ? ਯਹੋਵਾਹ ਆਪਣੇ ਚੁਣੇ ਹੋਏ ਨੂੰ ਪਿਆਰ ਕਰਦਾ ਹੈ, ਉਹ ਬਾਬਲ ਉੱਤੇ ਉਸ ਦੀ ਇੱਛਾ ਪੂਰੀ ਕਰੇਗਾ, ਅਤੇ ਉਹ ਦੀ ਭੁਜਾ ਕਸਦੀਆਂ ਉੱਤੇ ਹੋਵੇਗੀ।
15 Ego ego locutus sum, et vocavi eum: adduxi eum, et directa est via eius.
੧੫ਮੈਂ, ਹਾਂ, ਮੈਂ ਇਹ ਗੱਲ ਕੀਤੀ, ਮੈਂ ਹੀ ਉਹ ਨੂੰ ਸੱਦਿਆ, ਮੈਂ ਉਹ ਨੂੰ ਲਿਆਇਆ ਅਤੇ ਉਹ ਆਪਣੇ ਕੰਮ ਵਿੱਚ ਸਫ਼ਲ ਹੋਵੇਗਾ।
16 Accedite ad me, et audite hoc: non a principio in abscondito locutus sum: ex tempore antequam fieret, ibi eram: et nunc Dominus Deus misit me, et spiritus eius.
੧੬ਮੇਰੇ ਨੇੜੇ ਆਓ, ਇਹ ਸੁਣੋ, ਮੈਂ ਮੁੱਢ ਤੋਂ ਗੁਪਤ ਵਿੱਚ ਗੱਲ ਨਹੀਂ ਕੀਤੀ, ਉਹ ਦੇ ਹੋਣ ਦੇ ਸਮੇਂ ਤੋਂ ਮੈਂ ਉੱਥੇ ਸੀ, - ਅਤੇ ਹੁਣ ਪ੍ਰਭੂ ਯਹੋਵਾਹ ਨੇ ਆਪਣੇ ਆਤਮਾ ਨਾਲ ਮੈਨੂੰ ਭੇਜਿਆ ਹੈ।
17 Haec dicit Dominus redemptor tuus sanctus Israel: Ego Dominus Deus tuus docens te utilia, gubernans te in via, qua ambulas.
੧੭ਯਹੋਵਾਹ ਤੇਰਾ ਛੁਡਾਉਣ ਵਾਲਾ, ਇਸਰਾਏਲ ਦਾ ਪਵਿੱਤਰ ਪੁਰਖ ਇਹ ਆਖਦਾ ਹੈ, ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜੋ ਤੈਨੂੰ ਲਾਭ ਉਠਾਉਣ ਦੀ ਸਿੱਖਿਆ ਦਿੰਦਾ ਹਾਂ, ਜੋ ਤੈਨੂੰ ਉਸ ਰਾਹ ਪਾਉਂਦਾ ਹਾਂ, ਜਿਸ ਰਾਹ ਤੂੰ ਜਾਣਾ ਹੈ।
18 Utinam attendisses mandata mea: facta fuisset sicut flumen pax tua, et iustitia tua sicut gurgites maris.
੧੮ਕਾਸ਼ ਕਿ ਤੂੰ ਮੇਰੇ ਹੁਕਮਾਂ ਨੂੰ ਮੰਨਦਾ! ਤਾਂ ਤੇਰੀ ਸ਼ਾਂਤੀ ਨਦੀ ਵਾਂਗੂੰ, ਅਤੇ ਤੇਰਾ ਧਰਮ ਸਮੁੰਦਰ ਦੀਆਂ ਲਹਿਰਾਂ ਵਾਂਗੂੰ ਹੁੰਦਾ,
19 et fuisset quasi arena semen tuum, et stirps uteri tui ut lapilli eius: non interisset, et non fuisset attritum nomen eius a facie mea.
੧੯ਤਾਂ ਤੇਰਾ ਵੰਸ਼ ਰੇਤ ਜਿਹਾ ਅਤੇ ਤੇਰੀ ਸੰਤਾਨ ਉਹ ਦੇ ਦਾਣਿਆਂ ਜਿਹੀ ਹੁੰਦੀ, ਉਹ ਦਾ ਨਾਮ ਮੇਰੇ ਹਜ਼ੂਰੋਂ ਮਿਟਾਇਆ ਨਾ ਜਾਂਦਾ, ਨਾ ਨਾਸ ਕੀਤਾ ਜਾਂਦਾ।
20 Egredimini de Babylone, fugite a Chaldaeis, in voce exultationis annunciate: auditum facite hoc, et efferte illud usque ad extrema terrae. Dicite: Redemit Dominus servum suum Iacob.
੨੦ਬਾਬਲ ਤੋਂ ਨਿੱਕਲੋ, ਕਸਦੀਆਂ ਵਿੱਚੋਂ ਨੱਠੋ! ਜੈਕਾਰਿਆਂ ਦੀ ਅਵਾਜ਼ ਨਾਲ ਦੱਸੋ, ਇਹ ਨੂੰ ਸੁਣਾਓ, ਧਰਤੀ ਦੀਆਂ ਹੱਦਾਂ ਤੱਕ ਇਸ ਦੀ ਚਰਚਾ ਕਰੋ, ਆਖੋ, ਯਹੋਵਾਹ ਨੇ ਆਪਣੇ ਦਾਸ ਯਾਕੂਬ ਨੂੰ ਛੁਟਕਾਰਾ ਦਿੱਤਾ ਹੈ!
21 Non sitierunt in deserto, cum educeret eos: aquam de petra produxit eis, et scidit petram, et fluxerunt aquae.
੨੧ਜਦ ਉਹ ਉਨ੍ਹਾਂ ਨੂੰ ਵਿਰਾਨਿਆਂ ਦੇ ਵਿੱਚੋਂ ਦੀ ਲੈ ਗਿਆ, ਤਾਂ ਉਹ ਪਿਆਸੇ ਨਾ ਹੋਏ, ਉਸ ਨੇ ਉਹਨਾਂ ਦੇ ਲਈ ਚੱਟਾਨ ਵਿੱਚੋਂ ਪਾਣੀ ਵਗਾਇਆ, ਉਸ ਨੇ ਚੱਟਾਨ ਨੂੰ ਪਾੜਿਆ ਅਤੇ ਪਾਣੀ ਫੁੱਟ ਨਿੱਕਲਿਆ।
22 Non est pax impiis, dicit Dominus.
੨੨ਯਹੋਵਾਹ ਆਖਦਾ ਹੈ, ਦੁਸ਼ਟਾਂ ਲਈ ਕੋਈ ਸ਼ਾਂਤੀ ਨਹੀਂ।