< Jeremiæ 14 >

1 Quod factum est verbum Domini ad Ieremiam de sermonibus siccitatis.
ਯਹੋਵਾਹ ਦਾ ਬਚਨ ਜਿਹੜਾ ਸੋਕੇ ਦੇ ਬਾਰੇ ਯਿਰਮਿਯਾਹ ਨੂੰ ਆਇਆ,
2 Luxit Iudaea, et portae eius corruerunt, et obscuratae sunt in terra, et clamor Ierusalem ascendit.
ਯਹੂਦਾਹ ਵਿਰਲਾਪ ਕਰਦਾ ਹੈ, ਉਸ ਦੇ ਫਾਟਕ ਝੋਰਾ ਕਰਦੇ ਹਨ, ਉਸ ਦੇ ਲੋਕ ਕਾਲਿਆਂ ਬਸਤਰਾਂ ਨਾਲ ਭੋਂ ਉੱਤੇ ਬਹਿੰਦੇ ਹਨ, ਯਰੂਸ਼ਲਮ ਦੀਆਂ ਧਾਹਾਂ ਉਤਾਹਾਂ ਪਹੁੰਚ ਗਈਆਂ ਹਨ।
3 Maiores miserunt minores suos ad aquam: venerunt ad hauriendum, non invenerunt aquam, reportaverunt vasa sua vacua: confusi sunt et afflicti, et operuerunt capita sua.
ਉਹਨਾਂ ਦੇ ਸ਼ਰੀਫ ਆਪਣਿਆਂ ਛੋਟਿਆਂ ਨੂੰ ਪਾਣੀ ਲਈ ਭੇਜਦੇ ਹਨ, ਉਹ ਚੁਬੱਚਿਆਂ ਉੱਤੇ ਜਾਂਦੇ ਹਨ, ਪਰ ਪਾਣੀ ਨਹੀਂ ਲੱਭਦਾ। ਉਹ ਆਪਣੇ ਸੱਖਣੇ ਭਾਂਡਿਆਂ ਸਣੇ ਮੁੜ ਆਉਂਦੇ ਹਨ, ਉਹ ਸ਼ਰਮਿੰਦੇ ਹੁੰਦੇ ਅਤੇ ਮੂੰਹ ਕਾਲੇ ਹੋ ਕੇ ਆਪਣੇ ਸਿਰ ਢੱਕ ਲੈਂਦੇ ਹਨ।
4 Propter terrae vastitatem, quia non venit pluvia in terram, confusi sunt agricolae, operuerunt capita sua.
ਭੋਂ ਦੇ ਕਾਰਨ ਜੋ ਤਿੜਕ ਗਈ ਹੈ, ਕਿਉਂ ਜੋ ਧਰਤੀ ਉੱਤੇ ਵਰਖਾ ਨਹੀਂ ਹੋਈ, ਹਾਲ੍ਹੀ ਸ਼ਰਮਿੰਦੇ ਹਨ, ਉਹਨਾਂ ਆਪਣੇ ਸਿਰ ਢੱਕ ਲਏ ਹਨ।
5 Nam et cerva in agro peperit, et reliquit: quia non erat herba.
ਹਰਨੀ ਵੀ ਰੜ ਵਿੱਚ ਜਣਦੀ ਹੈ ਅਤੇ ਬੱਚਾ ਛੱਡ ਜਾਂਦੀ ਹੈ, ਕਿਉਂ ਜੋ ਉੱਤੇ ਘਾਹ ਨਹੀਂ ਹੈ।
6 Et onagri steterunt in rupibus, traxerunt ventum quasi dracones, defecerunt oculi eorum, quia non erat herba.
ਜੰਗਲੀ ਗਧੇ ਨੰਗੇ ਟਿੱਬਿਆਂ ਉੱਤੇ ਖਲੋ ਕੇ ਹਵਾ ਲਈ ਗਿੱਦੜਾਂ ਵਾਂਗੂੰ ਘੁਰਕਦੇ ਹਨ, ਉਹਨਾਂ ਦੀਆਂ ਅੱਖਾਂ ਰਹਿ ਜਾਂਦੀਆਂ ਹਨ, ਕਿਉਂ ਜੋ ਹਰਿਆਈ ਹੈ ਨਹੀਂ।
7 Si iniquitates nostrae responderint nobis: Domine fac propter nomen tuum, quoniam multae sunt aversiones nostrae, tibi peccavimus.
ਭਾਵੇਂ ਸਾਡੀਆਂ ਬੁਰਿਆਈਆਂ ਸਾਡੇ ਵਿਰੁੱਧ ਗਵਾਹੀ ਦਿੰਦੀਆਂ ਹਨ, ਹੇ ਯਹੋਵਾਹ, ਆਪਣੇ ਨੇਮ ਦੇ ਨਮਿੱਤ ਕੁਝ ਕਰ, ਕਿਉਂ ਜੋ ਸਾਡੀਆਂ ਹੇਰੀਆਂ-ਫੇਰੀਆਂ ਬਹੁਤ ਹਨ, ਅਸੀਂ ਤੇਰਾ ਪਾਪ ਕੀਤਾ।
8 Expectatio Israel, salvator eius in tempore tribulationis: quare quasi colonus futurus es in terra, et quasi viator declinans ad manendum?
ਹੇ ਇਸਰਾਏਲ ਦੀ ਆਸਾ, ਅਤੇ ਦੁੱਖ ਦੇ ਵੇਲੇ ਉਹ ਦੇ ਬਚਾਉਣ ਵਾਲੇ, ਤੂੰ ਕਿਉਂ ਦੇਸ ਵਿੱਚ ਇੱਕ ਪਰਦੇਸੀ ਵਾਂਗੂੰ ਹੋਇਆ ਹੈ? ਜਾਂ ਉਸ ਰਾਹੀ ਵਾਂਗੂੰ ਜਿਹੜਾ ਰਾਤ ਕੱਟਣ ਲਈ ਮੁੜਦਾ ਹੈ?
9 Quare futurus es velut vir vagus, ut fortis qui non potest salvare? tu autem in nobis es Domine, et nomen tuum invocatum est super nos, ne derelinquas nos.
ਤੂੰ ਕਿਉਂ ਮਨੁੱਖ ਵਾਂਗੂੰ ਘਬਰਾ ਜਾਂਦਾ ਹੈ? ਜਾਂ ਉਸ ਸੂਰਮੇ ਵਾਂਗੂੰ ਜੋ ਬਚਾ ਨਹੀਂ ਸਕਦਾ? ਤਾਂ ਵੀ ਹੇ ਯਹੋਵਾਹ, ਤੂੰ ਸਾਡੇ ਵਿਚਕਾਰ ਹੈ, ਅਤੇ ਅਸੀਂ ਤੇਰੇ ਨਾਮ ਦੇ ਕਹਾਉਂਦੇ ਹਾਂ, ਸਾਨੂੰ ਨਾ ਛੱਡ।
10 Haec dicit Dominus populo huic, qui dilexit movere pedes suos, et non quievit, et Domino non placuit: Nunc recordabitur iniquitatum eorum, et visitabit peccata eorum.
੧੦ਯਹੋਵਾਹ ਇਸ ਪਰਜਾ ਲਈ ਇਸ ਤਰ੍ਹਾਂ ਆਖਦਾ ਹੈ, - ਉਹਨਾਂ ਨੇ ਅਵਾਰਾ ਫਿਰਨ ਨਾਲ ਕਿੰਨ੍ਹਾਂ ਪਿਆਰ ਕੀਤਾ! ਉਹਨਾਂ ਆਪਣੇ ਪੈਰਾਂ ਨੂੰ ਨਹੀਂ ਰੋਕਿਆ ਹੈ। ਇਸ ਲਈ ਯਹੋਵਾਹ ਉਹਨਾਂ ਨੂੰ ਨਹੀਂ ਚਾਹੁੰਦਾ, ਹੁਣ ਉਹ ਉਹਨਾਂ ਦੀ ਬਦੀ ਚੇਤੇ ਕਰੇਗਾ, ਉਹਨਾਂ ਦੇ ਪਾਪ ਦੀ ਖ਼ਬਰ ਲਵੇਗਾ।
11 Et dixit Dominus ad me: Noli orare pro populo isto in bonum.
੧੧ਯਹੋਵਾਹ ਨੇ ਮੈਨੂੰ ਆਖਿਆ, ਇਸ ਪਰਜਾ ਦੇ ਭਲੇ ਲਈ ਪ੍ਰਾਰਥਨਾ ਨਾ ਕਰ
12 Cum ieiunaverint, non exaudiam preces eorum: et si obtulerint holocaustomata, et victimas, non suscipiam ea: quoniam gladio, et fame, et peste consumam eos.
੧੨ਭਾਵੇਂ ਉਹ ਵਰਤ ਰੱਖਣ, ਮੈਂ ਉਹਨਾਂ ਦਾ ਚਿੱਲਾਉਣਾ ਨਹੀਂ ਸੁਣਾਂਗਾ, ਭਾਵੇਂ ਉਹ ਹੋਮ ਦੀਆਂ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਚੜ੍ਹਾਉਣ, ਮੈਂ ਉਹਨਾਂ ਨੂੰ ਕਬੂਲ ਨਾ ਕਰਾਂਗਾ। ਮੈਂ ਉਹਨਾਂ ਨੂੰ ਤਲਵਾਰ, ਕਾਲ ਅਤੇ ਬਵਾ ਨਾਲ ਉੱਕਾ ਹੀ ਮੁਕਾ ਦਿਆਂਗਾ!।
13 Et dixi, A, a, a, Domine Deus: Prophetae dicunt eis: Non videbitis gladium, et fames non erit in vobis, sed pacem veram dabit vobis in loco isto.
੧੩ਤਦ ਮੈਂ ਆਖਿਆ, ਹਾਏ ਪ੍ਰਭੂ ਯਹੋਵਾਹ! ਵੇਖ, ਨਬੀ ਤਾਂ ਉਹਨਾਂ ਨੂੰ ਆਖਦੇ ਸਨ ਭਈ ਤੁਸੀਂ ਤਲਵਾਰ ਨਾ ਵੇਖੋਗੇ, ਨਾ ਤੁਹਾਡੇ ਲਈ ਕਾਲ ਹੋਵੇਗਾ ਸਗੋਂ ਮੈਂ ਤੁਹਾਨੂੰ ਇਸ ਥਾਂ ਵਿੱਚ ਸੱਚੀ ਸ਼ਾਂਤੀ ਦਿਆਂਗਾ
14 Et dicit Dominus ad me: Falso prophetae vaticinantur in nomine meo: non misi eos, et non praecepi eis, neque locutus sum ad eos: visionem mendacem, et divinationem fraudulentam, et seductionem cordis sui prophetant vobis.
੧੪ਯਹੋਵਾਹ ਨੇ ਮੈਨੂੰ ਆਖਿਆ, ਨਬੀ ਮੇਰਾ ਨਾਮ ਲੈ ਕੇ ਝੂਠੇ ਅਗੰਮ ਵਾਕ ਕਰਦੇ ਹਨ। ਨਾ ਮੈਂ ਉਹਨਾਂ ਨੂੰ ਭੇਜਿਆ, ਨਾ ਉਹਨਾਂ ਨੂੰ ਹੁਕਮ ਦਿੱਤਾ, ਨਾ ਮੈਂ ਉਹਨਾਂ ਨਾਲ ਬੋਲਿਆ। ਉਹ ਤੁਹਾਡੇ ਲਈ ਝੂਠੇ ਦਰਸ਼ਣ, ਨਿਕੰਮੇ ਫ਼ਾਲ ਪਾਉਣ ਅਤੇ ਆਪਣੇ ਦਿਲ ਦੇ ਛਲ ਨਾਲ ਅਗੰਮ ਵਾਕ ਕਰਦੇ ਹਨ
15 Idcirco haec dicit Dominus de prophetis, qui prophetant in nomine meo, quos ego non misi, dicentes: Gladius, et fames non erit in terra hac: In gladio et fame consumentur prophetae illi.
੧੫ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਉਹ ਨਬੀ ਜਿਹੜੇ ਮੇਰੇ ਨਾਮ ਲੈ ਕੇ ਅਗੰਮ ਵਾਚਦੇ ਹਨ ਮੈਂ ਉਹਨਾਂ ਨੂੰ ਨਹੀਂ ਭੇਜਿਆ। ਉਹ ਆਖਦੇ ਹਨ ਕਿ ਇਸ ਦੇਸ ਵਿੱਚ ਤਲਵਾਰ ਅਤੇ ਕਾਲ ਨਹੀਂ ਆਵੇਗਾ। ਉਹ ਨਬੀ ਤਲਵਾਰ ਅਤੇ ਕਾਲ ਨਾਲ ਮਾਰ ਦਿੱਤੇ ਜਾਣਗੇ
16 Et populi, quibus prophetant, erunt proiecti in viis Ierusalem prae fame et gladio, et non erit qui sepeliat eos; ipsi et uxores eorum, filii et filiae eorum, et effundam super eos malum suum.
੧੬ਉਹ ਲੋਕ ਜਿਹਨਾਂ ਲਈ ਉਹ ਅਗੰਮ ਵਾਚਦੇ ਹਨ ਕਾਲ ਅਤੇ ਤਲਵਾਰ ਦੇ ਰਾਹੀਂ ਯਰੂਸ਼ਲਮ ਦੀਆਂ ਗਲੀਆਂ ਵਿੱਚ ਸੁੱਟ ਦਿੱਤੇ ਜਾਣਗੇ। ਉਹ ਕਬਰ ਵਿੱਚ ਪਾਏ ਨਾ ਜਾਣਗੇ, ਨਾ ਉਹ, ਨਾ ਉਹਨਾਂ ਦੀਆਂ ਔਰਤਾਂ, ਨਾ ਉਹਨਾਂ ਦੇ ਪੁੱਤਰ, ਨਾ ਉਹਨਾਂ ਦੀਆਂ ਧੀਆਂ। ਮੈਂ ਉਹਨਾਂ ਦੀ ਬਦੀ ਉਹਨਾਂ ਉੱਤੇ ਡੋਲ੍ਹਾਂਗਾ।
17 Et dices ad eos verbum istud: Deducant oculi mei lacrymam per noctem et diem, et non taceant: quoniam contritione magna contrita est virgo filia populi mei, plaga pessima vehementer.
੧੭ਤੂੰ ਉਹਨਾਂ ਨੂੰ ਇਹ ਗੱਲ ਆਖ, - ਮੇਰੀਆਂ ਅੱਖਾਂ ਰਾਤ-ਦਿਨ ਹੰਝੂ ਵਹਾਉਣਗੀਆਂ, ਉਹ ਨਾ ਥੰਮਣਗੀਆਂ, ਕਿਉਂ ਜੋ ਮੇਰੀ ਪਰਜਾ ਦੀ ਕੁਆਰੀ ਧੀ ਵੱਡੇ ਫੱਟ ਨਾਲ ਫੱਟੀ ਗਈ, ਬਹੁਤ ਕਰੜੀ ਮਾਰ ਨਾਲ।
18 Si egressus fuero ad agros, ecce occisi gladio: et si introiero in civitatem, ecce attenuati fame. Propheta quoque et sacerdos abierunt in terram, quam ignorabant.
੧੮ਜੇ ਮੈਂ ਬਾਹਰ ਖੇਤ ਵਿੱਚ ਜਾਂਵਾਂ, ਤਾਂ ਵੇਖ, ਤਲਵਾਰ ਦੇ ਵੱਢੇ ਹੋਏ ਹਨ! ਜੇ ਮੈਂ ਸ਼ਹਿਰ ਵਿੱਚ ਵੜਾਂ, ਤਾਂ ਵੇਖ, ਕਾਲ ਦੇ ਮਾਰੇ ਹੋਏ ਹਨ! ਕਿਉਂ ਜੋ ਨਬੀ ਅਤੇ ਜਾਜਕ ਇੱਕ ਦੇਸ ਵਿੱਚ ਫਿਰਨਗੇ, ਜਿਹ ਨੂੰ ਉਹ ਨਹੀਂ ਜਾਣਦੇ।
19 Numquid proiiciens abiecisti Iuda? aut Sion abominata est anima tua? quare ergo percussisti nos, ita ut nulla sit sanitas? expectavimus pacem, et non est bonum: et tempus curationis, et ecce turbatio.
੧੯ਕੀ ਤੂੰ ਯਹੂਦਾਹ ਨੂੰ ਉੱਕਾ ਹੀ ਰੱਦ ਕੀਤਾ ਹੈ? ਕੀ ਤੇਰੀ ਜਾਨ ਨੂੰ ਸੀਯੋਨ ਤੋਂ ਘਿਣ ਆਉਂਦੀ ਹੈ? ਤੂੰ ਸਾਨੂੰ ਕਿਉਂ ਮਾਰਿਆ ਕੁੱਟਿਆ ਹੈ, ਕਿ ਸਾਡੇ ਲਈ ਕੋਈ ਇਲਾਜ ਨਹੀਂ? ਅਸੀਂ ਸ਼ਾਂਤੀ ਨੂੰ ਉਡੀਕਿਆ ਪਰ ਭਲਿਆਈ ਹੈ ਨਹੀਂ, ਅਰੋਗਤਾ ਦੇ ਵੇਲੇ ਲਈ ਵੀ ਪਰ ਵੇਖੋ, ਹੌਲ ਸੀ।
20 Cognovimus Domine impietates nostras, iniquitates patrum nostrorum, quia peccavimus tibi.
੨੦ਹੇ ਯਹੋਵਾਹ, ਅਸੀਂ ਆਪਣਾ ਦੁਸ਼ਟਪੁਣਾ ਜਾਣਦੇ ਹਾਂ, ਅਸੀਂ ਆਪਣੇ ਪੁਰਖਿਆਂ ਦੀ ਬਦੀ ਨੂੰ ਵੀ, ਕਿਉਂ ਜੋ ਅਸੀਂ ਤੇਰਾ ਪਾਪ ਕੀਤਾ।
21 Ne des nos in opprobrium propter nomen tuum, neque facias nobis contumeliam solii gloriae tuae: recordare, ne irritum facias foedus tuum nobiscum.
੨੧ਆਪਣੇ ਨਾਮ ਦੇ ਨਮਿੱਤ ਸਾਡੀ ਨਿੰਦਿਆ ਨਾ ਕਰ, ਆਪਣੇ ਪਰਤਾਪਵਾਨ ਸਿੰਘਾਸਣ ਦੀ ਨਿਰਾਦਰੀ ਨਾ ਕਰ, ਚੇਤੇ ਕਰ ਅਤੇ ਆਪਣਾ ਨੇਮ ਸਾਡੇ ਨਾਲੋਂ ਨਾ ਤੋੜ।
22 Numquid sunt in sculptilibus Gentium qui pluant? aut caeli possunt dare imbres? nonne tu es Dominus Deus noster, quem expectavimus? tu enim fecisti omnia haec.
੨੨ਕੀ ਕੌਮਾਂ ਦੀਆਂ ਫੋਕਟਾਂ ਵਿੱਚੋਂ ਕੋਈ ਮੀਂਹ ਵਰ੍ਹਾ ਸਕਦੀ ਹੈ? ਜਾਂ ਅਕਾਸ਼ ਫੁਹਾਰ ਦੇ ਸਕਦਾ ਹੈ? ਹੇ ਯਹੋਵਾਹ ਸਾਡੇ ਪਰਮੇਸ਼ੁਰ, ਕੀ ਤੂੰ ਉਹ ਨਹੀਂ? ਤੇਰੇ ਉੱਤੇ ਅਸੀਂ ਉਡੀਕ ਲਾਈ ਹੋਈ ਹੈ, ਕਿਉਂ ਜੋ ਤੂੰ ਹੀ ਇਹ ਸਾਰੇ ਕੰਮ ਕੀਤੇ ਹਨ।

< Jeremiæ 14 >