< Jeremiæ 16 >

1 Et factum est verbum Domini ad me, dicens:
ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
2 Non accipies uxorem, et non erunt tibi filii, et filiae in loco isto.
ਤੂੰ ਇਸ ਸਥਾਨ ਵਿੱਚ ਨਾ ਆਪਣੇ ਲਈ ਔਰਤ ਲੈ, ਨਾ ਤੇਰੇ ਪੁੱਤਰ ਧੀਆਂ ਹੋਣ
3 Quia haec dicit Dominus super filios et filias, qui generantur in loco isto, et super matres eorum, quae genuerunt eos: et super patres eorum, de quorum stirpe sunt nati in terra hac:
ਕਿਉਂ ਜੋ ਯਹੋਵਾਹ ਉਹਨਾਂ ਪੁੱਤਰਾਂ ਬਾਰੇ ਅਤੇ ਉਹਨਾਂ ਧੀਆਂ ਬਾਰੇ ਜਿਹੜੇ ਇਸ ਸਥਾਨ ਵਿੱਚ ਜੰਮੇ ਉਹਨਾਂ ਦੀਆਂ ਮਾਵਾਂ ਲਈ ਜਿਹਨਾਂ ਨੇ ਉਹਨਾਂ ਨੂੰ ਜਣਿਆ ਅਤੇ ਉਹਨਾਂ ਦੇ ਪਿਤਾਵਾਂ ਲਈ ਜਿਹਨਾਂ ਤੋਂ ਉਹ ਜੰਮੇ ਇਸ ਤਰ੍ਹਾਂ ਆਖਦਾ ਹੈ,
4 Mortibus aegrotationum morientur: non plangentur, et non sepelientur, in sterquilinium super faciem terrae erunt: et gladio, et fame consumentur: et erit cadaver eorum in escam volatilibus caeli, et bestiis terrae.
ਉਹ ਮੌਤ ਵਾਲੀਆਂ ਬਿਮਾਰੀਆਂ ਨਾਲ ਮਰਨਗੇ। ਨਾ ਕੋਈ ਵਿਰਲਾਪ ਕਰੇਗਾ, ਨਾ ਉਹ ਦੱਬੇ ਜਾਣਗੇ, - ਉਹ ਭੂਮੀ ਉੱਤੇ ਰੂੜੀ ਵਾਂਗੂੰ ਹੋਣਗੇ, ਉਹ ਤਲਵਾਰ ਅਤੇ ਕਾਲ ਨਾਲ ਮੁੱਕ ਜਾਣਗੇ, ਉਹਨਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਦਰਿੰਦਿਆਂ ਦੇ ਖਾਣ ਲਈ ਹੋਣਗੀਆਂ।
5 Haec enim dicit Dominus: Ne ingrediaris domum convivii, neque vadas ad plangendum, neque consoleris eos: quia abstuli pacem meam a populo isto, dicit Dominus, misericordiam et miserationes.
ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਤੂੰ ਸੋਗ ਵਾਲੇ ਘਰ ਨਾ ਵੜ, ਨਾ ਵਿਰਲਾਪ ਲਈ ਜਾ ਅਤੇ ਨਾ ਉਹਨਾਂ ਲਈ ਰੋ ਕਿਉਂ ਜੋ ਇਸ ਪਰਜਾ ਤੋਂ ਮੈਂ ਆਪਣੀ ਸ਼ਾਂਤੀ ਲੈ ਲਈ ਹੈ ਅਰਥਾਤ ਆਪਣੀ ਦਯਾ ਅਤੇ ਰਹਮ, ਯਹੋਵਾਹ ਦਾ ਵਾਕ ਹੈ
6 Et morientur grandes, et parvi in terra ista: non sepelientur neque plangentur, et non se incident, neque calvitium fiet pro eis.
ਇਸ ਦੇਸ ਵਿੱਚ ਵੱਡੇ ਅਤੇ ਛੋਟੇ ਮਰ ਜਾਣਗੇ, ਅਤੇ ਉਹ ਦੱਬੇ ਨਾ ਜਾਣਗੇ। ਨਾ ਲੋਕ ਉਹਨਾਂ ਲਈ ਰੋਣਗੇ, ਨਾ ਆਪਣੇ ਆਪ ਨੂੰ ਪੁੱਛਣਗੇ, ਨਾ ਭੱਦਣ ਕਰਾਉਣਗੇ
7 Et non frangent inter eos lugenti panem ad consolandum super mortuo: et non dabunt eis potum calicis ad consolandum super patre suo et matre.
ਨਾ ਕੋਈ ਮਾਤਮ ਕਰਨ ਵਾਲਿਆਂ ਲਈ ਰੋਟੀ ਤੋੜੇਗਾ ਭਈ ਮਰੇ ਹੋਏ ਲਈ ਦਿਲਾਸਾ ਹੋਵੇ, ਨਾ ਉਹਨਾਂ ਨੂੰ ਕੋਈ ਤਸੱਲੀ ਦਾ ਕਟੋਰਾ ਆਪਣੇ ਪਿਉ ਜਾਂ ਆਪਣੀ ਮਾਤਾ ਲਈ ਪੀਣ ਨੂੰ ਦੇਵੇਗਾ
8 Et domum convivii non ingrediaris, ut sedeas cum eis, et comedas et bibas:
ਤੂੰ ਦਾਵਤ ਵਾਲੇ ਘਰ ਨਾ ਜਾ ਭਈ ਉਹਨਾਂ ਨਾਲ ਬੈਠ ਕੇ ਖਾਵੇਂ ਅਤੇ ਪੀਵੇਂ
9 quia haec dicit Dominus exercituum Deus Israel: Ecce ego auferam de loco isto in oculis vestris, et in diebus vestris vocem gaudii, et vocem laetitiae, vocem sponsi, et vocem sponsae.
ਕਿਉਂ ਜੋ ਇਸਰਾਏਲ ਦਾ ਪਰਮੇਸ਼ੁਰ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਵੇਖ, ਮੈਂ ਇਸ ਸਥਾਨ ਤੋਂ ਤੇਰੀਆਂ ਅੱਖਾਂ ਦੇ ਸਾਹਮਣੇ ਤੇਰਿਆਂ ਦਿਨਾਂ ਵਿੱਚ ਖੁਸ਼ੀ ਦੀ ਅਵਾਜ਼, ਅਨੰਦ ਦੀ ਅਵਾਜ਼, ਲਾੜੇ ਦੀ ਅਵਾਜ਼ ਅਤੇ ਲਾੜੀ ਦੀ ਅਵਾਜ਼ ਬੰਦ ਕਰ ਦਿਆਂਗਾ।
10 Et cum annunciaveris populo huic omnia verba haec, et dixerint tibi: Quare locutus est Dominus super nos omne malum grande istud? quae iniquitas nostra? et quod peccatum nostrum, quod peccavimus Domino Deo nostro?
੧੦ਤਾਂ ਇਸ ਤਰ੍ਹਾਂ ਹੋਵੇਗਾ ਜਦ ਤੂੰ ਇਹ ਸਾਰੀਆਂ ਗੱਲਾਂ ਇਸ ਪਰਜਾ ਨੂੰ ਦੱਸੇਂਗਾ ਉਹ ਤੈਨੂੰ ਆਖਣਗੇ ਭਈ ਯਹੋਵਾਹ ਨੇ ਇਹ ਸਾਰੀ ਵੱਡੀ ਬੁਰਿਆਈ ਸਾਡੇ ਵਿਰੁੱਧ ਕਿਉਂ ਆਖੀ ਹੈ? ਅਤੇ ਸਾਡੀ ਬਦੀ ਕਿਹੜੀ ਹੈ? ਅਤੇ ਸਾਡਾ ਪਾਪ ਕਿਹੜਾ ਹੈ ਜਿਹੜਾ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਕੀਤਾ?
11 Dices ad eos: Quia dereliquerunt me patres vestri, ait Dominus: et abierunt post deos alienos, et servierunt eis, et adoraverunt eos: et me dereliquerunt, et legem meam non custodierunt.
੧੧ਤਦ ਤੂੰ ਉਹਨਾਂ ਨੂੰ ਆਖੀਂ ਕਿ ਤੁਹਾਡੇ ਪੁਰਖਿਆਂ ਨੇ ਮੈਨੂੰ ਤਿਆਗ ਦਿੱਤਾ, ਯਹੋਵਾਹ ਦਾ ਵਾਕ ਹੈ। ਉਹ ਹੋਰਨਾਂ ਦੇਵਤਿਆਂ ਦੇ ਪਿੱਛੇ ਚੱਲੇ, ਉਹਨਾਂ ਦੀ ਪੂਜਾ ਕੀਤੀ ਅਤੇ ਉਹਨਾਂ ਨੂੰ ਮੱਥਾ ਟੇਕਿਆ, ਮੈਨੂੰ ਤਿਆਗ ਦਿੱਤਾ ਅਤੇ ਮੇਰੀ ਬਿਵਸਥਾ ਦੀ ਪਾਲਣਾ ਨਾ ਕੀਤਾ
12 Sed et vos peius operati estis, quam patres vestri: ecce enim ambulat unusquisque post pravitatem cordis sui mali, ut me non audiat.
੧੨ਤੁਸੀਂ ਆਪਣੇ ਪੁਰਖਿਆਂ ਨਾਲੋਂ ਵੱਧ ਕੇ ਬਦੀ ਕੀਤੀ। ਵੇਖੋ, ਤੁਹਾਡੇ ਵਿੱਚੋਂ ਹਰ ਇੱਕ ਆਪਣੇ ਬੁਰੇ ਦਿਲ ਦੇ ਹਠ ਉੱਤੇ ਚੱਲਦਾ ਹੈ ਭਈ ਮੇਰੀ ਨਾ ਸੁਣੇ
13 Et eiiciam vos de terra hac in terram, quam ignoratis vos, et patres vestri: et servietis ibi diis alienis die ac nocte, qui non dabunt vobis requiem.
੧੩ਇਸ ਲਈ ਮੈਂ ਤੁਹਾਨੂੰ ਇਸ ਦੇਸ ਵਿੱਚੋਂ ਕੱਢ ਕੇ ਇੱਕ ਅਜਿਹੇ ਦੇਸ ਵਿੱਚ ਸੁੱਟਾਂਗਾ ਜਿਹ ਨੂੰ ਨਾ ਤੁਸੀਂ ਨਾ ਤੁਹਾਡੇ ਪੁਰਖੇ ਜਾਣਦੇ ਸਨ, ਅਤੇ ਉੱਥੇ ਤੁਸੀਂ ਦੂਜੇ ਦੇਵਤਿਆਂ ਦੀ ਰਾਤ-ਦਿਨ ਪੂਜਾ ਕਰੋਗੇ ਕਿਉਂ ਜੋ ਮੈਂ ਤੁਹਾਡੇ ਉੱਤੇ ਕਿਰਪਾ ਨਾ ਕਰਾਂਗਾ।
14 Propterea ecce dies veniunt dicit Dominus, et non dicetur ultra: Vivit Dominus, qui eduxit filios Israel de Terra Aegypti,
੧੪ਇਸ ਲਈ ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਫਿਰ ਨਾ ਆਖਿਆ ਜਾਵੇਗਾ, “ਯਹੋਵਾਹ ਦੀ ਸਹੁੰ ਜਿਹੜਾ ਇਸਰਾਏਲੀਆਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ”
15 sed, Vivit Dominus, qui eduxit filios Israel de Terra Aquilonis, et de universis terris, ad quas eieci eos: et reducam eos in terram suam, quam dedi patribus eorum.
੧੫ਸਗੋਂ “ਯਹੋਵਾਹ ਦੀ ਸਹੁੰ ਜਿਹੜਾ ਇਸਰਾਏਲੀਆਂ ਨੂੰ ਉੱਤਰ ਦੇ ਦੇਸ ਵੱਲੋਂ ਅਤੇ ਉਹਨਾਂ ਸਾਰਿਆਂ ਦੇਸਾਂ ਵੱਲੋਂ ਜਿੱਥੇ ਉਸ ਉਹਨਾਂ ਨੂੰ ਧੱਕ ਦਿੱਤਾ ਸੀ ਕੱਢ ਲਿਆਇਆ।” ਮੈਂ ਉਹਨਾਂ ਨੂੰ ਉਸ ਭੂਮੀ ਵਿੱਚ ਮੋੜ ਲਿਆਵਾਂਗਾ ਜਿਹੜੀ ਮੈਂ ਉਹਨਾਂ ਦੇ ਪੁਰਖਿਆਂ ਨੂੰ ਦਿੱਤੀ ਸੀ।
16 Ecce ego mittam piscatores multos dicit Dominus, et piscabuntur eos: et post haec mittam eis multos venatores, et venabuntur eos de omni monte, et de omni colle, et de cavernis petrarum.
੧੬ਵੇਖ ਮੈਂ ਬਹੁਤ ਸਾਰੇ ਮਾਛੀਆਂ ਨੂੰ ਘੱਲਾਂਗਾ, ਯਹੋਵਾਹ ਦਾ ਵਾਕ ਹੈ। ਉਹ ਉਹਨਾਂ ਨੂੰ ਫੜ੍ਹਨਗੇ ਅਤੇ ਇਸ ਦੇ ਪਿੱਛੋਂ ਮੈਂ ਬਹੁਤ ਸਾਰੇ ਸ਼ਿਕਾਰੀਆਂ ਨੂੰ ਘੱਲਾਂਗਾ, ਉਹ ਉਹਨਾਂ ਨੂੰ ਹਰ ਪਰਬਤ ਤੋਂ, ਹਰ ਟਿੱਲੇ ਤੋਂ ਅਤੇ ਚੱਟਾਨਾਂ ਦੀਆਂ ਤੇੜਾਂ ਵਿੱਚੋਂ ਸ਼ਿਕਾਰ ਕਰਨਗੇ
17 Quia oculi mei super omnes vias eorum: non sunt absconditae a facie mea, et non fuit occultata iniquitas eorum ab oculis meis.
੧੭ਕਿਉਂ ਜੋ ਮੇਰੀਆਂ ਅੱਖਾਂ ਉਹਨਾਂ ਦੇ ਸਾਰੇ ਰਾਹਾਂ ਉੱਤੇ ਹਨ। ਉਹ ਮੇਰੇ ਹਜ਼ੂਰੋਂ ਲੁੱਕੇ ਹੋਏ ਨਹੀਂ ਹਨ, ਨਾ ਉਹਨਾਂ ਦੀ ਬਦੀ ਮੇਰੀਆਂ ਅੱਖਾਂ ਦੇ ਅੱਗੋਂ ਛੁੱਪੀ ਹੋਈ ਹੈ
18 Et reddam primum duplices iniquitates, et peccata eorum: quia contaminaverunt terram meam in morticinis idolorum suorum, et abominationibus suis impleverunt hereditatem meam.
੧੮ਮੈਂ ਪਹਿਲਾਂ ਉਹਨਾਂ ਦੀ ਬਦੀ ਅਤੇ ਉਹਨਾਂ ਦੇ ਪਾਪ ਦਾ ਦੁੱਗਣਾ ਵੱਟਾ ਦਿਆਂਗਾ ਕਿਉਂ ਜੋ ਉਹਨਾਂ ਨੇ ਮੇਰੀ ਧਰਤੀ ਨੂੰ ਆਪਣੀਆਂ ਪਲੀਤੀਆਂ ਦੀਆਂ ਲੋਥਾਂ ਨਾਲ ਭਰਿਸ਼ਟ ਕੀਤਾ ਅਤੇ ਮੇਰੀ ਮਿਰਾਸ ਨੂੰ ਆਪਣੀਆਂ ਘਿਣਾਉਣੀਆਂ ਚੀਜ਼ਾਂ ਨਾਲ ਭਰ ਦਿੱਤਾ ਹੈ।
19 Domine fortitudo mea, et robur meum, et refugium meum in die tribulationis: ad te Gentes venient ab extremis terrae, et dicent: Vere mendacium possederunt patres nostri, vanitatem, quae eis non profuit.
੧੯ਹੇ ਯਹੋਵਾਹ, ਮੇਰੇ ਬਲ ਅਤੇ ਮੇਰੇ ਗੜ੍ਹ, ਦੁੱਖ ਦੇ ਵੇਲੇ ਮੇਰੀ ਪਨਾਹ, ਤੇਰੇ ਕੋਲ ਕੌਮਾਂ ਆਉਣਗੀਆਂ, ਧਰਤੀ ਦੀਆਂ ਹੱਦਾਂ ਤੋਂ, ਅਤੇ ਆਖਣਗੀਆਂ, ਸਾਡੇ ਪੁਰਖਿਆਂ ਨੇ ਨਿਰਾ ਝੂਠ ਮਿਰਾਸ ਵਿੱਚ ਲਿਆ, ਅਤੇ ਫੋਕੀਆਂ ਗੱਲਾਂ ਜਿਹਨਾਂ ਤੋਂ ਕੁਝ ਲਾਭ ਨਹੀਂ।
20 Numquid faciet sibi homo deos, et ipsi non sunt dii?
੨੦ਕੀ ਆਦਮੀ ਆਪਣੇ ਲਈ ਦੇਵਤੇ ਬਣਾ ਸਕਦਾ? ਉਹ ਦੇਵਤੇ ਵੀ ਨਹੀਂ ਹਨ!
21 Idcirco ecce ego ostendam eis per vicem hanc, ostendam eis manum meam, et virtutem meam: et scient quia nomen mihi Dominus.
੨੧ਇਸ ਲਈ ਵੇਖ, ਮੈਂ ਉਹਨਾਂ ਨੂੰ ਸਮਝਾਵਾਂਗਾ, ਅਤੇ ਇਸ ਵਾਰ ਆਪਣਾ ਹੱਥ ਅਤੇ ਬਲ ਉਹਨਾਂ ਨੂੰ ਜਤਾਵਾਂਗਾ, ਸੋ ਉਹ ਜਾਣਨਗੇ ਕਿ ਮੇਰਾ ਨਾਮ ਯਹੋਵਾਹ ਹੈ!।

< Jeremiæ 16 >