< Job 14 >
1 Homo natus de muliere, brevi vivens tempore, repletur multis miseriis.
੧“ਮਨੁੱਖ ਜੋ ਇਸਤਰੀ ਤੋਂ ਜੰਮਦਾ ਹੈ ਉਹ ਥੋੜ੍ਹੇ ਹੀ ਦਿਨਾਂ ਦਾ ਹੈ ਅਤੇ ਦੁੱਖ ਨਾਲ ਭਰਿਆ ਰਹਿੰਦਾ ਹੈ।
2 Qui quasi flos egreditur et conteritur, et fugit velut umbra, et numquam in eodem statu permanet.
੨ਉਹ ਫੁੱਲ ਵਾਂਗੂੰ ਖਿੜਦਾ, ਫੇਰ ਤੋੜਿਆ ਜਾਂਦਾ ਹੈ, ਉਹ ਪਰਛਾਵੇਂ ਵਾਂਗੂੰ ਢੱਲ਼ ਜਾਂਦਾ ਅਤੇ ਠਹਿਰਦਾ ਨਹੀਂ।
3 Et dignum ducis super huiuscemodi aperire oculos tuos, et adducere eum tecum in iudicium?
੩ਕੀ ਤੂੰ ਅਜਿਹੇ ਉੱਤੇ ਆਪਣੀਆਂ ਅੱਖਾਂ ਲਾਉਂਦਾ ਹੈਂ, ਅਤੇ ਮੈਨੂੰ ਆਪਣੇ ਨਾਲ ਅਦਾਲਤ ਵਿੱਚ ਲਿਆਉਂਦਾ ਹੈਂ?
4 Quis potest facere mundum de immundo conceptum semine? nonne tu qui solus es?
੪ਕੌਣ ਅਸ਼ੁੱਧ ਵਿੱਚੋਂ ਸ਼ੁੱਧ ਵਸਤੂ ਕੱਢ ਸਕਦਾ ਹੈ? ਕੋਈ ਨਹੀਂ।
5 Breves dies hominis sunt: numerus mensium eius apud te est: constituisti terminos eius, qui praeteriri non poterunt.
੫ਮਨੁੱਖ ਦੇ ਦਿਨ ਠਹਿਰਾਏ ਹੋਏ ਹਨ, ਅਤੇ ਉਹ ਦੇ ਮਹੀਨਿਆਂ ਦੀ ਗਿਣਤੀ ਤੂੰ ਕੀਤੀ ਹੋਈ ਹੈ, ਤੂੰ ਉਹ ਦੀਆਂ ਹੱਦਾਂ ਨੂੰ ਬਣਾਇਆ ਜਿਸ ਨੂੰ ਉਹ ਪਾਰ ਨਹੀਂ ਕਰ ਸਕਦਾ।
6 Recede paululum ab eo, ut quiescat, donec optata veniat, sicut mercenarii, dies eius.
੬ਉਹ ਦੇ ਵੱਲੋਂ ਆਪਣੀ ਨਿਗਾਹ ਹਟਾ ਲੈ, ਤਾਂ ਜੋ ਉਹ ਅਰਾਮ ਕਰੇ, ਜਦ ਤੱਕ ਉਹ ਮਜ਼ਦੂਰ ਵਾਂਗੂੰ ਆਪਣੇ ਦਿਨ ਪੂਰੇ ਨਾ ਕਰ ਲਵੇ।
7 Lignum habet spem: si praecisum fuerit, rursum virescit, et rami eius pullulant.
੭“ਰੁੱਖ ਲਈ ਤਾਂ ਆਸ ਹੈ, ਕਿ ਜੇ ਉਹ ਕੱਟਿਆ ਜਾਵੇ ਤਾਂ ਫੇਰ ਫੁੱਟੇਗਾ, ਅਤੇ ਉਹ ਦੀਆਂ ਕੂੰਬਲਾਂ ਨਾ ਮੁੱਕਣਗੀਆਂ।
8 Si senuerit in terra radix eius, et in pulvere emortuus fuerit truncus illius,
੮ਭਾਵੇਂ ਉਸ ਦੀ ਜੜ੍ਹ ਧਰਤੀ ਵਿੱਚ ਪੁਰਾਣੀ ਪੈ ਜਾਵੇ, ਅਤੇ ਉਸ ਦਾ ਟੁੰਡ ਮਿੱਟੀ ਵਿੱਚ ਗਲ਼ ਜਾਵੇ
9 Ad odorem aquae germinabit, et faciet comam quasi cum primum plantatum est:
੯ਤਾਂ ਵੀ ਪਾਣੀ ਦੀ ਖੁਸ਼ਬੂ ਤੋਂ ਉਹ ਦੀਆਂ ਕੂੰਬਲਾਂ ਫੁੱਟ ਨਿੱਕਲਣਗੀਆਂ ਅਤੇ ਬੂਟੇ ਵਾਂਗੂੰ ਉਹ ਦੀਆਂ ਟਹਿਣੀਆਂ ਨਿੱਕਲਣਗੀਆਂ।
10 Homo vero cum mortuus fuerit, et nudatus atque consumptus, ubi quaeso est?
੧੦ਪਰ ਮਨੁੱਖ ਮਰ ਜਾਂਦਾ ਅਤੇ ਦੱਬਿਆ ਜਾਂਦਾ ਹੈ, ਅਤੇ ਜਦ ਮਨੁੱਖ ਪ੍ਰਾਣ ਛੱਡ ਦਿੰਦਾ ਹੈ ਤਾਂ ਉਹ ਕਿੱਥੇ ਹੈ?
11 Quomodo si recedant aquae de mari, et fluvius vacuefactus arescat:
੧੧ਜਿਵੇਂ ਪਾਣੀ ਸਮੁੰਦਰ ਵਿੱਚੋਂ ਘੱਟ ਜਾਂਦਾ ਹੈ, ਅਤੇ ਦਰਿਆ ਸੁੱਕ ਕੇ ਮੁੱਕ ਜਾਂਦਾ ਹੈ,
12 Sic homo cum dormierit, non resurget, donec atteratur caelum, non evigilabit, nec consurget de somno suo.
੧੨ਤਿਵੇਂ ਮਨੁੱਖ ਲੇਟਦਾ ਅਤੇ ਫਿਰ ਉੱਠਦਾ ਨਹੀਂ, ਜਦੋਂ ਤੱਕ ਅਕਾਸ਼ ਟਲ ਨਾ ਜਾਣ, ਉਹ ਨਾ ਜਾਗਣਗੇ, ਨਾ ਆਪਣੀ ਨੀਂਦ ਤੋਂ ਜਗਾਏ ਜਾਣਗੇ।
13 Quis mihi hoc tribuat, ut in inferno protegas me, et abscondas me, donec pertranseat furor tuus, et constituas mihi tempus, in quo recorderis mei? (Sheol )
੧੩“ਕਾਸ਼ ਕਿ ਤੂੰ ਮੈਨੂੰ ਅਧੋਲੋਕ ਵਿੱਚ ਲੁਕਾ ਦੇਵੇਂ, ਅਤੇ ਮੈਨੂੰ ਛੁਪਾ ਰੱਖੇਂ ਜਦ ਤੱਕ ਤੇਰਾ ਕ੍ਰੋਧ ਨਾ ਹਟੇ, ਅਤੇ ਮੇਰੇ ਲਈ ਖ਼ਾਸ ਵੇਲਾ ਠਹਿਰਾਵੇਂ ਅਤੇ ਮੈਨੂੰ ਯਾਦ ਕਰੇਂ! (Sheol )
14 Putasne mortuus homo rursum vivat? cunctis diebus, quibus nunc milito, expecto donec veniat immutatio mea.
੧੪ਜੇਕਰ ਮਨੁੱਖ ਮਰ ਜਾਵੇ ਤਾਂ ਕੀ ਉਹ ਫੇਰ ਜੀਵੇਗਾ? ਆਪਣੀ ਸਖ਼ਤ ਟਹਿਲ ਦੇ ਸਾਰੇ ਦਿਨਾਂ ਵਿੱਚ ਮੈਂ ਉਡੀਕ ਵਿੱਚ ਰਹਾਂਗਾ, ਜਦੋਂ ਤੱਕ ਮੇਰੀ ਵਾਰੀ ਨਾ ਆਵੇ।
15 Vocabis me, et ego respondebo tibi: operi manuum tuarum porriges dexteram.
੧੫ਤੂੰ ਪੁਕਾਰੇਂਗਾ ਅਤੇ ਮੈਂ ਤੈਨੂੰ ਉੱਤਰ ਦਿਆਂਗਾ, ਤੂੰ ਆਪਣੇ ਹੱਥਾਂ ਦੇ ਕੰਮ ਨੂੰ ਚਾਹਵੇਂਗਾ।
16 Tu quidem gressus meos dinumerasti, sed parce peccatis meis.
੧੬ਪਰ ਹੁਣ ਤੂੰ ਮੇਰੇ ਕਦਮਾਂ ਨੂੰ ਗਿਣਦਾ ਹੈਂ, ਕੀ ਤੂੰ ਮੇਰੇ ਪਾਪ ਉੱਤੇ ਨਜ਼ਰ ਨਹੀਂ ਰੱਖਦਾ?
17 Signasti quasi in sacculo delicta mea, sed curasti iniquitatem meam.
੧੭ਮੇਰਾ ਅਪਰਾਧ ਮੋਹਰ ਲੱਗੀ ਹੋਈ ਥੈਲੀ ਵਿੱਚ ਬੰਦ ਹੈ, ਅਤੇ ਤੂੰ ਮੇਰੀ ਬਦੀ ਨੂੰ ਸੀਉਂਕੇ ਰੱਖਿਆ ਹੋਇਆ ਹੈ।
18 Mons cadens defluit, et saxum transfertur de loco suo.
੧੮“ਪਰ ਪਰਬਤ ਡਿੱਗਦਾ-ਡਿੱਗਦਾ ਘਸ ਜਾਂਦਾ ਅਤੇ ਚੱਟਾਨ ਆਪਣੇ ਥਾਂ ਤੋਂ ਸਰਕ ਜਾਂਦੀ ਹੈ,
19 Lapides excavant aquae, et alluvione paulatim terra consumitur: et hominem ergo similiter perdes.
੧੯ਪਾਣੀ ਪੱਥਰਾਂ ਨੂੰ ਘਸਾ ਦਿੰਦਾ ਹੈ, ਉਹ ਦਾ ਹੜ੍ਹ ਧਰਤੀ ਦੀ ਮਿੱਟੀ ਨੂੰ ਵਹਾ ਕੇ ਲੈ ਜਾਂਦਾ ਹੈ, ਇਸੇ ਤਰ੍ਹਾਂ ਤੂੰ ਮਨੁੱਖ ਦੀ ਆਸ ਨੂੰ ਮਿਟਾ ਦਿੰਦਾ ਹੈਂ।
20 Roborasti eum paululum ut in perpetuum transiret: immutabis faciem eius, et emittes eum.
੨੦ਤੂੰ ਹਮੇਸ਼ਾਂ ਉਸ ਉੱਤੇ ਪਰਬਲ ਹੁੰਦਾ ਹੈ, ਅਤੇ ਉਹ ਚੱਲਿਆ ਜਾਂਦਾ ਹੈ, ਤੂੰ ਉਹ ਦਾ ਚਿਹਰਾ ਬਦਲ ਕੇ ਉਹ ਨੂੰ ਕੱਢ ਦਿੰਦਾ ਹੈਂ!
21 Sive nobiles fuerint filii eius, sive ignobiles, non intelliget.
੨੧ਉਹ ਦੇ ਪੁੱਤਰ ਸਨਮਾਨ ਪ੍ਰਾਪਤ ਕਰਦੇ ਹਨ, ਪਰ ਉਹ ਜਾਣਦਾ ਨਹੀਂ, ਉਹ ਹਲਕੇ ਪੈ ਜਾਂਦੇ ਹਨ ਪਰ ਉਹ ਉਨ੍ਹਾਂ ਦਾ ਹਾਲ ਨਹੀਂ ਸਮਝਦਾ
22 Attamen caro eius dum vivet dolebit, et anima illius super semetipso lugebit.
੨੨ਉਸ ਨੂੰ ਸਿਰਫ਼ ਆਪਣੇ ਸਰੀਰ ਦਾ ਹੀ ਦੁੱਖ ਮਹਿਸੂਸ ਹੁੰਦਾ ਹੈ ਅਤੇ ਆਪਣੇ ਲਈ ਹੀ ਉਸ ਦੀ ਜਾਨ ਅੰਦਰ ਹੀ ਅੰਦਰ ਸੋਗ ਕਰਦੀ ਹੈ।”