< Leviticus 21 >

1 Dixit quoque Dominus ad Moysen: Loquere ad sacerdotes filios Aaron, et dices ad eos: Ne contaminetur sacerdos in mortibus civium suorum,
ਯਹੋਵਾਹ ਨੇ ਮੂਸਾ ਨੂੰ ਆਖਿਆ, ਹਾਰੂਨ ਦੇ ਪੁੱਤਰਾਂ ਨਾਲ ਜੋ ਜਾਜਕ ਹਨ, ਗੱਲ ਕਰ ਕੇ ਆਖ, ਕੋਈ ਵੀ ਜਾਜਕ ਆਪਣੇ ਲੋਕਾਂ ਵਿੱਚੋਂ ਕਿਸੇ ਵੀ ਮਰੇ ਹੋਏ ਦੇ ਲਈ ਆਪਣੇ ਆਪ ਨੂੰ ਅਸ਼ੁੱਧ ਨਾ ਕਰੇ,
2 nisi tantum in consanguineis, ac propinquis, id est, super patre et matre, et filio, et filia, fratre quoque,
ਪਰ ਸਿਰਫ਼ ਆਪਣੇ ਨਜ਼ਦੀਕੀ ਰਿਸ਼ਤੇਦਾਰਾਂ ਅਰਥਾਤ ਆਪਣੀ ਮਾਂ, ਆਪਣੇ ਪਿਤਾ, ਆਪਣੇ ਪੁੱਤਰ, ਆਪਣੀ ਧੀ, ਆਪਣੇ ਭਰਾ,
3 et sorore virgine quae non est nupta viro:
ਅਤੇ ਆਪਣੀ ਕੁਆਰੀ ਭੈਣ ਦੇ ਲਈ, ਜੋ ਉਸ ਦੀ ਨਜ਼ਦੀਕੀ ਰਿਸ਼ਤੇਦਾਰ ਹੈ ਅਤੇ ਉਸਦਾ ਵਿਆਹ ਨਾ ਹੋਇਆ ਹੋਵੇ ਤਾਂ ਇਨ੍ਹਾਂ ਦੇ ਲਈ ਉਹ ਆਪਣੇ ਆਪ ਨੂੰ ਅਸ਼ੁੱਧ ਕਰ ਸਕਦਾ ਹੈ।
4 sed nec in principe populi sui contaminabitur.
ਉਹ ਆਪਣੇ ਲੋਕਾਂ ਦੇ ਕਾਰਨ ਆਪਣੇ ਆਪ ਨੂੰ ਅਸ਼ੁੱਧ ਨਾ ਕਰੇ ਕਿ ਉਹ ਅਪਵਿੱਤਰ ਹੋ ਜਾਵੇ।
5 Non radent sacerdotes caput, nec barbam, neque in carnibus suis facient incisuras.
ਉਹ ਆਪਣੇ ਸਿਰ ਨਾ ਮੁਨਾਉਣ, ਨਾ ਆਪਣੀ ਦਾੜ੍ਹੀ ਦੇ ਸਿਰੇ ਮੁਨਾਉਣ ਅਤੇ ਨਾ ਹੀ ਆਪਣੇ ਸਰੀਰਾਂ ਨੂੰ ਚੀਰੇ ਲਗਵਾਉਣ।
6 Sancti erunt Deo suo, et non polluent nomen eius: incensum enim Domini, et panes Dei sui offerunt, et ideo sancti erunt.
ਉਹ ਆਪਣੇ ਪਰਮੇਸ਼ੁਰ ਅੱਗੇ ਪਵਿੱਤਰ ਹੋਣ ਅਤੇ ਆਪਣੇ ਪਰਮੇਸ਼ੁਰ ਦਾ ਨਾਮ ਬਦਨਾਮ ਨਾ ਕਰਨ ਕਿਉਂ ਜੋ ਉਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਅਤੇ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਂਦੇ ਹਨ, ਇਸ ਲਈ ਉਹ ਪਵਿੱਤਰ ਰਹਿਣ।
7 Scortum et vile prostibulum non ducent uxorem, nec eam, quae repudiata est a marito: quia consecrati sunt Deo suo,
ਉਹ ਕਿਸੇ ਵੇਸਵਾ ਜਾਂ ਭਰਿਸ਼ਟ ਇਸਤਰੀ ਨਾਲ ਵਿਆਹ ਨਾ ਕਰਨ, ਨਾ ਹੀ ਉਹ ਆਪਣੇ ਪਤੀ ਵੱਲੋਂ ਤਿਆਗੀ ਹੋਈ ਕਿਸੇ ਇਸਤਰੀ ਨੂੰ ਵਿਆਹੁਣ, ਕਿਉਂ ਜੋ ਉਹ ਆਪਣੇ ਪਰਮੇਸ਼ੁਰ ਦੇ ਅੱਗੇ ਪਵਿੱਤਰ ਹਨ।
8 et panes propositionis offerunt. Sint ergo sancti, quia et ego sanctus sum, Dominus, qui sanctifico eos.
ਇਸ ਲਈ ਤੂੰ ਉਸ ਨੂੰ ਪਵਿੱਤਰ ਕਰੀਂ, ਕਿਉਂ ਜੋ ਉਹ ਤੇਰੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਂਦਾ ਹੈ। ਤੂੰ ਉਸ ਨੂੰ ਪਵਿੱਤਰ ਜਾਣੀ ਕਿਉਂ ਜੋ ਮੈਂ ਯਹੋਵਾਹ ਪਵਿੱਤਰ ਹਾਂ, ਜੋ ਤੁਹਾਨੂੰ ਪਵਿੱਤਰ ਕਰਦਾ ਹਾਂ।
9 Sacerdotis filia si deprehensa fuerit in stupro, et violaverit nomen patris sui, flammis exuretur.
ਜੇਕਰ ਕਿਸੇ ਜਾਜਕ ਦੀ ਧੀ ਵੇਸਵਾ ਬਣ ਕੇ ਆਪਣੇ ਆਪ ਨੂੰ ਭਰਿਸ਼ਟ ਕਰੇ ਤਾਂ ਉਹ ਆਪਣੇ ਪਿਤਾ ਨੂੰ ਬਦਨਾਮ ਕਰਦੀ ਹੈ, ਇਸ ਲਈ ਉਹ ਅੱਗ ਨਾਲ ਸਾੜੀ ਜਾਵੇ।
10 Pontifex, id est, sacerdos maximus inter fratres suos, super cuius caput fusum est unctionis oleum, et cuius manus in sacerdotio consecratae sunt, vestitusque est sanctis vestibus, caput suum non discooperiet, vestimenta non scindet:
੧੦ਉਹ ਜੋ ਆਪਣੇ ਭਰਾਵਾਂ ਵਿੱਚ ਪ੍ਰਧਾਨ ਜਾਜਕ ਹੈ, ਜਿਸ ਦੇ ਸਿਰ ਉੱਤੇ ਮਸਹ ਕਰਨ ਦਾ ਤੇਲ ਪਾਇਆ ਗਿਆ ਹੈ ਅਤੇ ਜੋ ਪਵਿੱਤਰ ਬਸਤਰ ਪਾਉਣ ਲਈ ਥਾਪਿਆ ਹੈ, ਉਹ ਆਪਣਾ ਸਿਰ ਨੰਗਾ ਨਾ ਕਰੇ ਅਤੇ ਨਾ ਹੀ ਆਪਣੇ ਬਸਤਰ ਪਾੜੇ।
11 et ad omnem mortuum non ingredietur omnino. super patre quoque suo, et matre non contaminabitur.
੧੧ਉਹ ਕਿਸੇ ਲਾਸ਼ ਦੇ ਕੋਲ ਨਾ ਜਾਵੇ ਅਤੇ ਨਾ ਹੀ ਆਪਣੇ ਪਿਤਾ ਜਾਂ ਆਪਣੀ ਮਾਤਾ ਦੇ ਕਾਰਨ ਆਪਣੇ ਆਪ ਨੂੰ ਅਸ਼ੁੱਧ ਕਰੇ।
12 Nec egredietur de sanctis, ne polluat Sanctuarium Domini, quia oleum sanctae unctionis Dei sui super eum est. ego Dominus.
੧੨ਉਹ ਪਵਿੱਤਰ ਸਥਾਨ ਤੋਂ ਬਾਹਰ ਨਾ ਨਿੱਕਲੇ ਅਤੇ ਨਾ ਆਪਣੇ ਪਰਮੇਸ਼ੁਰ ਦੇ ਪਵਿੱਤਰ ਸਥਾਨ ਨੂੰ ਭਰਿਸ਼ਟ ਕਰੇ, ਕਿਉਂ ਜੋ ਉਸ ਦੇ ਸਿਰ ਉੱਤੇ ਪਰਮੇਸ਼ੁਰ ਦੇ ਮਸਹ ਕੀਤੇ ਹੋਏ ਤੇਲ ਦਾ ਮੁਕਟ ਹੈ। ਮੈਂ ਯਹੋਵਾਹ ਹਾਂ।
13 Virginem ducet uxorem:
੧੩ਉਹ ਕੁਆਰੀ ਇਸਤਰੀ ਨਾਲ ਹੀ ਵਿਆਹ ਕਰੇ।
14 Viduam autem et repudiatam, et sordidam, atque meretricem non accipiet, sed puellam de populo suo:
੧੪ਉਹ ਕਿਸੇ ਵਿਧਵਾ, ਜਾਂ ਛੱਡੀ ਹੋਈ, ਜਾਂ ਭਰਿਸ਼ਟ ਜਾਂ ਵੇਸਵਾ ਇਸਤਰੀ ਨਾਲ ਵਿਆਹ ਨਾ ਕਰੇ, ਪਰ ਉਹ ਆਪਣੇ ਲੋਕਾਂ ਵਿੱਚੋਂ ਇੱਕ ਕੁਆਰੀ ਇਸਤਰੀ ਨਾਲ ਹੀ ਵਿਆਹ ਕਰੇ।
15 ne commisceat stirpem generis sui vulgo gentis suae: quia ego Dominus qui sanctifico eum.
੧੫ਉਹ ਆਪਣੇ ਲੋਕਾਂ ਵਿੱਚ, ਆਪਣੇ ਵੰਸ਼ ਨੂੰ ਭਰਿਸ਼ਟ ਨਾ ਕਰੇ, ਕਿਉਂ ਜੋ ਮੈਂ ਯਹੋਵਾਹ ਉਸ ਨੂੰ ਪਵਿੱਤਰ ਠਹਿਰਾਉਂਦਾ ਹਾਂ।
16 Locutusque est Dominus ad Moysen, dicens:
੧੬ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
17 Loquere ad Aaron: Homo de semine tuo per familias qui habuerit maculam, non offeret panes Deo suo,
੧੭ਹਾਰੂਨ ਨੂੰ ਆਖ, ਤੇਰੀ ਵੰਸ਼ ਵਿੱਚ ਪੀੜ੍ਹੀਓਂ ਪੀੜ੍ਹੀ ਤੱਕ ਜਿਸ ਕਿਸੇ ਵਿੱਚ ਕੋਈ ਦੋਸ਼ ਹੋਵੇ, ਉਹ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਣ ਲਈ ਨਜ਼ਦੀਕ ਨਾ ਜਾਵੇ।
18 nec accedet ad ministerium eius: si caecus fuerit, si claudus, si vel parvo vel grandi, vel torto naso,
੧੮ਕੋਈ ਵੀ ਮਨੁੱਖ ਜਿਸ ਵਿੱਚ ਕੋਈ ਵੀ ਦੋਸ਼ ਹੋਵੇ, ਭਾਵੇਂ ਅੰਨ੍ਹਾ, ਭਾਵੇਂ ਲੰਗੜਾ, ਭਾਵੇਂ ਜਿਸ ਦਾ ਨੱਕ ਫੀਨਾ ਹੋਵੇ, ਜਾਂ ਜਿਸ ਦੀ ਲੱਤ ਲੰਮੀ ਹੋਵੇ,
19 si fracto pede, si manu,
੧੯ਜਾਂ ਉਸਦਾ ਪੈਰ ਜਾਂ ਹੱਥ ਟੁੱਟਿਆ ਹੋਇਆ ਹੋਵੇ,
20 si gibbus, si lippus, si albuginem habens in oculo, si iugem scabiem, si impetiginem in corpore, vel herniosus.
੨੦ਜਾਂ ਕੁੱਬਾ, ਜਾਂ ਮਧਰਾ ਜਾਂ ਭੈਂਗਾ ਜਾਂ ਜਿਸ ਨੂੰ ਦਾਦ ਜਾਂ ਖੁਜਲੀ ਹੋਵੇ ਜਾਂ ਜਿਸ ਦੇ ਨਲ ਕੁਚਲੇ ਹੋਏ ਹੋਣ, ਉਹ ਨਜ਼ਦੀਕ ਨਾ ਜਾਵੇ।
21 Omnis qui habuerit maculam de semine Aaron sacerdotis, non accedet offerre hostias Domino, nec panes Deo suo:
੨੧ਹਾਰੂਨ ਜਾਜਕ ਦੇ ਵੰਸ਼ ਵਿੱਚੋਂ ਜਿਸ ਕਿਸੇ ਮਨੁੱਖ ਵਿੱਚ ਕੋਈ ਦੋਸ਼ ਹੋਵੇ, ਉਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਦੇ ਚੜ੍ਹਾਉਣ ਲਈ ਨਜ਼ਦੀਕ ਨਾ ਆਵੇ। ਕਿਉਂ ਜੋ ਉਸ ਵਿੱਚ ਦੋਸ਼ ਹੈ, ਇਸ ਲਈ ਉਹ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਣ ਲਈ ਨਜ਼ਦੀਕ ਨਾ ਆਵੇ।
22 vescetur tamen panibus, qui offeruntur in Sanctuario,
੨੨ਉਹ ਆਪਣੇ ਪਰਮੇਸ਼ੁਰ ਦੀ ਅੱਤ ਪਵਿੱਤਰ ਅਤੇ ਪਵਿੱਤਰ ਰੋਟੀ ਵਿੱਚੋਂ ਖਾਵੇ,
23 ita dumtaxat, ut intra velum non ingrediatur, nec accedat ad altare, qui maculam habet, et contaminare non debet Sanctuarium meum. Ego Dominus qui sanctifico eos.
੨੩ਪਰ ਉਹ ਪਰਦੇ ਦੇ ਅੰਦਰ ਨਾ ਜਾਵੇ ਅਤੇ ਨਾ ਹੀ ਜਗਵੇਦੀ ਦੇ ਨਜ਼ਦੀਕ ਜਾਵੇ ਕਿਉਂ ਜੋ ਉਸ ਵਿੱਚ ਦੋਸ਼ ਹੈ, ਅਜਿਹਾ ਨਾ ਹੋਵੇ ਕਿ ਉਹ ਮੇਰੇ ਪਵਿੱਤਰ ਸਥਾਨਾਂ ਨੂੰ ਭਰਿਸ਼ਟ ਕਰੇ, ਕਿਉਂ ਜੋ ਮੈਂ ਯਹੋਵਾਹ ਉਨ੍ਹਾਂ ਨੂੰ ਪਵਿੱਤਰ ਠਹਿਰਾਉਂਦਾ ਹਾਂ।
24 Locutus est ergo Moyses ad Aaron, et ad filios eius, et ad omnem Israel cuncta quae fuerant sibi imperata.
੨੪ਇਸ ਲਈ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਇਸਰਾਏਲ ਦੇ ਸਾਰੇ ਘਰਾਣਿਆਂ ਨੂੰ ਇਹ ਗੱਲਾਂ ਦੱਸੀਆਂ।

< Leviticus 21 >