< Proverbiorum 24 >

1 Ne aemuleris viros malos, nec desideres esse cum eis:
ਬੁਰਿਆਂ ਮਨੁੱਖਾਂ ਉੱਤੇ ਖੁਣਸ ਨਾ ਕਰ, ਅਤੇ ਨਾ ਉਨ੍ਹਾਂ ਦੀ ਸੰਗਤ ਦੀ ਚਾਹ ਰੱਖ,
2 quia rapinas meditatur mens eorum, et fraudes labia eorum loquuntur.
ਕਿਉਂ ਜੋ ਉਨ੍ਹਾਂ ਦਾ ਮਨ ਅਨ੍ਹੇਰ ਕਰਨ ਵਿੱਚ ਲੱਗਾ ਰਹਿੰਦਾ ਹੈ, ਅਤੇ ਉਹਨਾਂ ਦੇ ਬੁੱਲ ਦੁਸ਼ਟਤਾ ਦੀਆਂ ਗੱਲਾਂ ਕਰਦੇ ਰਹਿੰਦੇ ਹਨ।
3 Sapientia aedificabitur domus, et prudentia roborabitur.
ਬੁੱਧ ਨਾਲ ਘਰ ਬਣਾਈਦਾ ਹੈ, ਅਤੇ ਸਮਝ ਨਾਲ ਉਹ ਸਥਿਰ ਰਹਿੰਦਾ ਹੈ।
4 In doctrina replebuntur cellaria, universa substantia pretiosa et pulcherrima.
ਗਿਆਨ ਦੇ ਦੁਆਰਾ ਉਹ ਦੀਆਂ ਕੋਠੜੀਆਂ ਸਭ ਪਰਕਾਰ ਦੇ ਅਣਮੁੱਲ ਅਤੇ ਮਨਭਾਉਂਦੇ ਪਦਾਰਥਾਂ ਨਾਲ ਭਰਦੀਆਂ ਹਨ।
5 Vir sapiens, fortis est: et vir doctus, robustus et validus.
ਬੁੱਧਵਾਨ ਮਨੁੱਖ ਬਲਵਾਨ ਹੈ, ਅਤੇ ਗਿਆਨੀ ਮਨੁੱਖ ਸ਼ਕਤੀ ਵਧਾਈ ਜਾਂਦਾ ਹੈ।
6 Quia cum dispositione initur bellum: et erit salus ubi multa consilia sunt.
ਤੂੰ ਚੰਗੀ ਮੱਤ ਲੈ ਕੇ ਆਪਣਾ ਯੁੱਧ ਕਰ, ਬਹੁਤੇ ਸਲਾਹੂਆਂ ਨਾਲ ਹੀ ਬਚਾਓ ਹੈ।
7 Excelsa stulto sapientia, in porta non aperiet os suum.
ਬੁੱਧ ਮੂਰਖ ਲਈ ਬਹੁਤ ਉੱਚੀ ਹੈ, ਸਭਾ ਦੇ ਵਿੱਚ ਉਹ ਕੁਝ ਵੀ ਕਹਿ ਨਹੀਂ ਸਕਦਾ।
8 Qui cogitat mala facere, stultus vocabitur.
ਜਿਹੜਾ ਬੁਰਿਆਈ ਸੋਚਦਾ ਹੈ, ਲੋਕ ਉਹ ਨੂੰ ਸਾਜਸ਼ੀ ਆਖਣਗੇ।
9 Cogitatio stulti peccatum est: et abominatio hominum detractor.
ਮੂਰਖਤਾਈ ਦਾ ਵਿਚਾਰ ਹੀ ਪਾਪ ਹੈ, ਅਤੇ ਠੱਠਾ ਕਰਨ ਵਾਲੇ ਤੋਂ ਮਨੁੱਖ ਘਿਣ ਕਰਦੇ ਹਨ।
10 Si desperaveris lapsus in die angustiae: imminuetur fortitudo tua.
੧੦ਜੇ ਤੂੰ ਬਿਪਤਾ ਦੇ ਦਿਨ ਢਿੱਲਾ ਪੈ ਜਾਵੇਂ, ਤਾਂ ਤੇਰਾ ਬਲ ਘੱਟ ਹੈ।
11 Erue eos, qui ducuntur ad mortem: et qui trahuntur ad interitum liberare ne cesses.
੧੧ਜਿਹੜੇ ਮਾਰੇ ਜਾਣ ਲਈ ਲਿਜਾਏ ਜਾਂਦੇ ਹਨ ਉਨ੍ਹਾਂ ਨੂੰ ਛੁਡਾ, ਜਿਹੜੇ ਘਾਤ ਹੋਣ ਵਾਲੇ ਹਨ, ਉਨ੍ਹਾਂ ਨੂੰ ਫੜਵਾ।
12 Si dixeris: Vires non suppetunt: qui inspector est cordis, ipse intelligit, et servatorem animae tuae nihil fallit, reddetque homini iuxta opera sua.
੧੨ਜੇ ਤੂੰ ਆਖੇਂ, ਲਓ, ਸਾਨੂੰ ਤਾਂ ਇਸ ਗੱਲ ਦਾ ਪਤਾ ਹੀ ਨਹੀਂ ਸੀ, ਤਾਂ ਜਿਹੜਾ ਦਿਲਾਂ ਨੂੰ ਜਾਚਦਾ ਹੈ ਭਲਾ, ਉਹ ਨਹੀਂ ਸਮਝਦਾ? ਅਤੇ ਤੇਰੀ ਜਾਨ ਦਾ ਰਾਖ਼ਾ ਇਹ ਨਹੀਂ ਜਾਣਦਾ? ਭਲਾ, ਉਹ ਆਦਮੀ ਨੂੰ ਉਹ ਦੀਆਂ ਕਰਨੀਆਂ ਦਾ ਫਲ ਨਾ ਦੇਵੇਗਾ?
13 Comede, fili mi, mel, quia bonum est, et favum dulcissimum gutturi tuo:
੧੩ਹੇ ਮੇਰੇ ਪੁੱਤਰ, ਤੂੰ ਸ਼ਹਿਦ ਖਾਹ, ਉਹ ਚੰਗਾ ਜੋ ਹੈ, ਅਤੇ ਮਖ਼ੀਰ ਦਾ ਟਪਕਾ ਤੇਰੇ ਤਾਲੂ ਨੂੰ ਮਿੱਠਾ ਲੱਗੇਗਾ,
14 Sic et doctrina sapientiae animae tuae: quam cum inveneris, habebis in novissimis spem, et spes tua non peribit.
੧੪ਜਾਣ ਲੈ ਕਿ ਬੁੱਧ ਤੇਰੀ ਜਾਨ ਲਈ ਇਸੇ ਤਰ੍ਹਾਂ ਹੈ, ਜੇ ਉਹ ਤੈਨੂੰ ਲੱਭੇ ਤਾਂ ਅੰਤ ਵਿੱਚ ਉਸ ਦਾ ਫਲ ਵੀ ਮਿਲੇਗਾ, ਅਤੇ ਤੇਰੀ ਆਸ ਨਾ ਟੁੱਟੇਗੀ।
15 Ne insidieris, et quaeras impietatem in domo iusti, neque vastes requiem eius.
੧੫ਹੇ ਦੁਸ਼ਟ, ਧਰਮੀ ਦੀ ਵੱਸੋਂ ਦੀ ਘਾਤ ਵਿੱਚ ਨਾ ਬੈਠ! ਉਹ ਦੇ ਥਾਂ ਨੂੰ ਨਾ ਉਜਾੜ!
16 Septies enim in die cadit iustus, et resurgit: impii autem corruent in malum.
੧੬ਧਰਮੀ ਸੱਤ ਵਾਰੀ ਡਿੱਗ ਕੇ ਉੱਠ ਖਲੋਂਦਾ ਹੈ, ਪਰ ਦੁਸ਼ਟ ਬਿਪਤਾ ਵਿੱਚ ਡਿੱਗ ਕੇ ਪਏ ਰਹਿੰਦੇ ਹਨ।
17 Cum ceciderit inimicus tuus, ne gaudeas, et in ruina eius ne exultet cor tuum:
੧੭ਜਦ ਤੇਰਾ ਵੈਰੀ ਡਿੱਗੇ ਤਾਂ ਤੂੰ ਅਨੰਦ ਨਾ ਹੋਵੀਂ, ਅਤੇ ਜਾਂ ਉਹ ਠੋਕਰ ਖਾਵੇ ਤਾਂ ਤੇਰਾ ਮਨ ਪ੍ਰਸੰਨ ਨਾ ਹੋਵੇ,
18 ne forte videat Dominus, et displiceat ei, et auferat ab eo iram suam.
੧੮ਕਿਤੇ ਯਹੋਵਾਹ ਇਹ ਵੇਖ ਕੇ ਬੁਰਾ ਮੰਨੇ, ਅਤੇ ਆਪਣਾ ਕ੍ਰੋਧ ਉਸ ਤੋਂ ਹਟਾ ਲਵੇ।
19 Ne contendas cum pessimis, nec aemuleris impios:
੧੯ਕੁਕਰਮੀ ਦੇ ਕਾਰਨ ਤੂੰ ਨਾ ਕੁੜ੍ਹ ਨਾ ਦੁਸ਼ਟਾਂ ਉੱਤੇ ਖੁਣਸ ਕਰ,
20 quoniam non habent futurorum spem mali, et lucerna impiorum extinguetur.
੨੦ਕਿਉਂ ਜੋ ਬੁਰਿਆਰ ਲਈ ਅੱਗੇ ਨੂੰ ਕੋਈ ਆਸ ਨਹੀਂ, ਦੁਸ਼ਟਾਂ ਦਾ ਦੀਵਾ ਬੁਝਾਇਆ ਜਾਵੇਗਾ।
21 Time Dominum, fili mi, et regem: et cum detractoribus non commiscearis:
੨੧ਹੇ ਮੇਰੇ ਪੁੱਤਰ, ਯਹੋਵਾਹ ਦਾ ਅਤੇ ਰਾਜੇ ਦਾ ਭੈਅ ਮੰਨ, ਅਤੇ ਵਿਦਰੋਹੀਆਂ ਨਾਲ ਨਾ ਰਲ,
22 quoniam repente consurget perditio eorum: et ruinam utriusque quis novit?
੨੨ਕਿਉਂ ਜੋ ਉਨ੍ਹਾਂ ਵੱਲੋਂ ਬਿਪਤਾ ਅਚਾਨਕ ਆਵੇਗੀ, ਅਤੇ ਉਨ੍ਹਾਂ ਦੋਹਾਂ ਦੀ ਵੱਲੋਂ ਆਉਣ ਵਾਲੀ ਬਰਬਾਦੀ ਨੂੰ ਕੌਣ ਜਾਣਦਾ ਹੈ?
23 Haec quoque sapientibus dico: Cognoscere personam in iudicio non est bonum.
੨੩ਇਹ ਵੀ ਬੁੱਧਵਾਨਾਂ ਦੇ ਵਾਕ ਹਨ, ਅਦਾਲਤ ਵਿੱਚ ਪੱਖਪਾਤ ਕਰਨਾ ਚੰਗੀ ਗੱਲ ਨਹੀਂ।
24 Qui dicunt impio: Iustus es: maledicent eis populi, et detestabuntur eos tribus.
੨੪ਜਿਹੜਾ ਦੁਸ਼ਟ ਨੂੰ ਆਖਦਾ ਹੈ, ਤੂੰ ਧਰਮੀ ਹੈ, ਉਹ ਨੂੰ ਲੋਕ ਫਿਟਕਾਰਨਗੇ ਤੇ ਉੱਮਤਾਂ ਉਸ ਤੋਂ ਘਿਣ ਕਰਨਗੀਆਂ,
25 Qui arguunt eum, laudabuntur: et super ipsos veniet benedictio.
੨੫ਪਰ ਜੋ ਉਸ ਨੂੰ ਤਾੜਦੇ ਹਨ ਉਨ੍ਹਾਂ ਦਾ ਭਲਾ ਹੋਵੇਗਾ, ਅਤੇ ਉਨ੍ਹਾਂ ਉੱਤੇ ਚੰਗੀ ਤੋਂ ਚੰਗੀ ਬਰਕਤ ਆਵੇਗੀ।
26 Labia deosculabitur, qui recta verba respondet.
੨੬ਜਿਹੜਾ ਸੱਚਾ ਉੱਤਰ ਦਿੰਦਾ ਹੈ, ਉਹ ਦੇ ਬੋਲਾਂ ਨੂੰ ਹਰੇਕ ਪ੍ਰੇਮ ਕਰਦਾ ਹੈ।
27 Praepara foris opus tuum, et diligenter exerce agrum tuum: et postea aedifices domum tuam.
੨੭ਪਹਿਲਾਂ ਬਾਹਰ ਆਪਣਾ ਕੰਮ ਤਿਆਰ ਕਰ ਅਤੇ ਖੇਤ ਨੂੰ ਸੁਆਰ, ਫੇਰ ਆਪਣਾ ਘਰ ਬਣਾ।
28 Ne sis testis frustra contra proximum tuum: nec lactes quemquam labiis tuis.
੨੮ਆਪਣੇ ਗੁਆਂਢੀ ਦੇ ਵਿਰੁੱਧ ਝੂਠੀ ਗਵਾਹੀ ਨਾ ਦੇ, ਆਪਣਿਆਂ ਬੁੱਲ੍ਹਾਂ ਨਾਲ ਧੋਖਾ ਨਾ ਦੇ।
29 Ne dicas: Quomodo fecit mihi, sic faciam ei: reddam unicuique secundum opus suum.
੨੯ਇਹ ਨਾ ਆਖੀਂ ਭਈ ਜਿਵੇਂ ਉਹ ਨੇ ਮੇਰੇ ਨਾਲ ਕੀਤਾ ਹੈ ਤਿਵੇਂ ਮੈਂ ਵੀ ਉਹ ਦੇ ਨਾਲ ਕਰਾਂਗਾ ਅਤੇ ਉਸ ਮਨੁੱਖ ਦੇ ਕੀਤੇ ਦਾ ਬਦਲਾ ਲਵਾਂਗਾ।
30 Per agrum hominis pigri transivi, et per vineam viri stulti:
੩੦ਮੈਂ ਆਲਸੀ ਮਨੁੱਖ ਦੇ ਖੇਤ ਦੇ ਅਤੇ ਨਿਰਬੁੱਧ ਆਦਮੀ ਦੇ ਅੰਗੂਰੀ ਬਾਗ਼ ਦੇ ਨੇੜਿਓਂ ਲੰਘਿਆ,
31 et ecce totum repleverant urticae, et operuerant superficiem eius spinae, et maceria lapidum destructa erat.
੩੧ਤਾਂ ਵੇਖੋ, ਉੱਥੇ ਸਭ ਕੰਡੇ ਹੀ ਕੰਡੇ ਉੱਗੇ ਪਏ ਸਨ, ਉਹ ਭੱਖੜਿਆਂ ਨਾਲ ਢੱਕਿਆ ਹੋਇਆ ਸੀ, ਅਤੇ ਉਹ ਦੀ ਪੱਕੀ ਕੰਧ ਢੱਠੀ ਪਈ ਸੀ।
32 Quod cum vidissem, posui in corde meo, et exemplo didici disciplinam.
੩੨ਜੋ ਮੈਂ ਵੇਖਿਆ ਉਸ ਉੱਤੇ ਮੈਂ ਆਪਣੇ ਮਨ ਵਿੱਚ ਵਿਚਾਰ ਕੀਤਾ, ਮੈਂ ਵੇਖ ਕੇ ਸਿੱਖਿਆ ਪ੍ਰਾਪਤ ਕੀਤੀ,
33 Usquequo piger dormies? usquequo de somno consurgens? Parum, inquam, dormies, modicum dormitabis, pauxillum manus conseres, ut quiescas:
੩੩ਰੱਤੀ ਕੁ ਨੀਂਦ, ਰੱਤੀ ਕੁ ਊਂਘ, ਰੱਤੀ ਕੁ ਹੱਥ ਇਕੱਠੇ ਕਰਕੇ ਲੰਮਾ ਪੈਣਾ,
34 et veniet tibi quasi cursor egestas, et mendicitas quasi vir armatus.
੩੪ਇਸੇ ਤਰ੍ਹਾਂ ਗਰੀਬੀ ਡਾਕੂ ਵਾਂਗੂੰ, ਅਤੇ ਤੰਗੀ ਸ਼ਸਤਰਧਾਰੀ ਵਾਂਗੂੰ ਤੇਰੇ ਉੱਤੇ ਆ ਪਵੇਗੀ।

< Proverbiorum 24 >