< Psalmorum 140 >

1 Psalmus David, in finem. Eripe me Domine ab homine malo: a viro iniquo eripe me.
ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਹੇ ਯਹੋਵਾਹ, ਮੈਨੂੰ ਬੁਰੇ ਆਦਮੀ ਤੋਂ ਛੁਡਾ, ਜ਼ਾਲਮ ਮਨੁੱਖ ਤੋਂ ਮੇਰੀ ਰਾਖੀ ਕਰ,
2 Qui cogitaverunt iniquitates in corde: tota die constituebant praelia.
ਜਿਹੜੇ ਆਪਣੇ ਦਿਲਾਂ ਵਿੱਚ ਬੁਰੇ ਉਪੱਦਰ ਸੋਚਦੇ ਹਨ, ਅਤੇ ਸਾਰਾ ਦਿਨ ਲੜਾਈਆਂ ਛੇੜਦੇ ਹਨ!
3 Acuerunt linguas suas sicut serpentes: venenum aspidum sub labiis eorum.
ਉਨ੍ਹਾਂ ਨੇ ਨਾਗ ਵਾਂਗੂੰ ਆਪਣੀਆਂ ਜੀਭਾਂ ਨੂੰ ਤਿੱਖਿਆਂ ਕੀਤਾ, ਸੱਪਾਂ ਦੀ ਵਿੱਸ ਉਨ੍ਹਾਂ ਦੇ ਬੁੱਲ੍ਹਾਂ ਦੇ ਹੇਠ ਹੈ!।
4 Custodi me Domine de manu peccatoris: et ab hominibus iniquis eripe me. Qui cogitaverunt supplantare gressus meos:
ਹੇ ਯਹੋਵਾਹ, ਦੁਸ਼ਟ ਦੇ ਹੱਥੋਂ ਮੈਨੂੰ ਸਾਂਭ, ਜ਼ਾਲਮ ਮਨੁੱਖ ਤੋਂ ਮੇਰੀ ਰਾਖੀ ਕਰ, ਜਿਨ੍ਹਾਂ ਨੇ ਮੇਰੇ ਪੈਰਾਂ ਦੇ ਔਕੜਨ ਦੀ ਜੁਗਤੀ ਕੀਤੀ!
5 absconderunt superbi laqueum mihi: Et funes extenderunt in laqueum: iuxta iter scandalum posuerunt mihi.
ਹੰਕਾਰੀਆਂ ਨੇ ਮੇਰੇ ਲਈ ਫੰਦਾ ਤੇ ਰੱਸੀਆਂ ਲੁਕਾ ਛੱਡੀਆਂ ਹਨ, ਉਨ੍ਹਾਂ ਨੇ ਰਾਹ ਦੇ ਲਾਗੇ ਜਾਲ਼ ਵਿਛਾਇਆ, ਉਨ੍ਹਾਂ ਨੇ ਮੇਰੇ ਲਈ ਫੰਦੇ ਲਾਏ ਹਨ। ਸਲਹ।
6 Dixi Domino: Deus meus es tu: exaudi Domine vocem deprecationis meae.
ਮੈਂ ਯਹੋਵਾਹ ਨੂੰ ਆਖਿਆ, ਤੂੰ ਮੇਰਾ ਪਰਮੇਸ਼ੁਰ ਹੈਂ, ਹੇ ਯਹੋਵਾਹ, ਮੇਰੀਆਂ ਅਰਜੋਈਆਂ ਦੀ ਅਵਾਜ਼ ਉੱਤੇ ਕੰਨ ਲਾ!
7 Domine, Domine virtus salutis meae: obumbrasti super caput meum in die belli:
ਹੇ ਪ੍ਰਭੂ, ਮੇਰੇ ਬਲਵਾਨ ਬਚਾਓ, ਰਣ ਦੇ ਦਿਨ ਮੈਂ ਸਿਰ ਨੂੰ ਬਚਾਏ ਰੱਖਦਾ ਹੈ!
8 Ne tradas me Domine a desiderio meo peccatori: cogitaverunt contra me, ne derelinquas me, ne forte exaltentur.
ਹੇ ਯਹੋਵਾਹ, ਦੁਸ਼ਟਾਂ ਦੀਆਂ ਇੱਛਿਆਂ ਪੂਰੀਆਂ ਨਾ ਕਰ, ਉਹ ਦੇ ਉਪੱਦਰਾਂ ਨੂੰ ਤਰੱਕੀ ਨਾ ਦੇ, ਓਹ ਘਮੰਡ ਨਾ ਕਰਨ!। ਸਲਹ।
9 Caput circuitus eorum: labor labiorum ipsorum operiet eos.
ਜਿਹੜੇ ਮੇਰੇ ਆਲੇ-ਦੁਆਲੇ ਹਨ, ਉਨ੍ਹਾਂ ਦੇ ਬੁੱਲ੍ਹਾਂ ਦੀ ਸ਼ਰਾਰਤ ਉਨ੍ਹਾਂ ਦੇ ਹੀ ਸਿਰ ਤੇ ਪਵੇ!
10 Cadent super eos carbones, in ignem deiicies eos: in miseriis non subsistent.
੧੦ਉਨ੍ਹਾਂ ਉੱਤੇ ਅੰਗਿਆਰੇ ਪਾਏ ਜਾਣ, ਓਹ ਅੱਗ ਵਿੱਚ ਸੁੱਟੇ ਜਾਣ, ਅਤੇ ਡੂੰਘੇ ਟੋਇਆਂ ਵਿੱਚ ਕਿ ਫੇਰ ਨਾ ਉੱਠਣ!
11 Vir linguosus non dirigetur in terra: virum iniustum mala capient in interitu.
੧੧ਬਕਵਾਦੀ ਧਰਤੀ ਉੱਤੇ ਕਾਇਮ ਨਾ ਰਹੇ, ਬੁਰਿਆਈ ਉਹ ਦੇ ਢਾਉਣ ਨੂੰ ਜ਼ਾਲਮ ਦਾ ਹੀ ਸ਼ਿਕਾਰ ਕਰੇ!
12 Cognovi quia faciet Dominus iudicium inopis: et vindictam pauperum.
੧੨ਮੈਂ ਜਾਣਦਾ ਹਾਂ ਕਿ ਯਹੋਵਾਹ ਮਸਕੀਨ ਦਾ ਹੱਕ, ਅਤੇ ਕੰਗਾਲ ਦਾ ਨਿਆਂ ਪੂਰਾ ਕਰੇਗਾ।
13 Verumtamen iusti confitebuntur nomini tuo: et habitabunt recti cum vultu tuo.
੧੩ਧਰਮੀ ਤੇਰੇ ਨਾਮ ਦਾ ਧੰਨਵਾਦ ਸੱਚ-ਮੁੱਚ ਕਰਨਗੇ, ਸਚਿਆਰ ਤੇਰੇ ਹਜ਼ੂਰ ਵੱਸਣਗੇ।

< Psalmorum 140 >