< Sofonias Propheta 1 >

1 Verbum Domini, quod factum est ad Sophoniam filium Chusi, filii Godoliae, filii Amariae, filii Ezechiae, in diebus Iosiae filii Amon regis Iuda.
ਯਹੂਦਾਹ ਦੇ ਰਾਜਾ ਆਮੋਨ ਦੇ ਪੁੱਤਰ ਯੋਸ਼ੀਯਾਹ ਦੇ ਦਿਨਾਂ ਵਿੱਚ ਯਹੋਵਾਹ ਦੀ ਬਾਣੀ ਜੋ ਸਫ਼ਨਯਾਹ ਦੇ ਕੋਲ ਆਈ, ਜੋ ਕੂਸ਼ੀ ਦਾ ਪੁੱਤਰ, ਗਦਲਯਾਹ ਦਾ ਪੋਤਰਾ, ਅਮਰਯਾਹ ਦਾ ਪੜਪੋਤਾ ਸੀ, ਜੋ ਹਿਜ਼ਕੀਯਾਹ ਦਾ ਪੁੱਤਰ ਸੀ।
2 Congregans congregabo omnia a facie terrae, dicit Dominus:
ਮੈਂ ਧਰਤੀ ਦੇ ਉੱਤੋਂ ਸਭ ਕੁਝ ਪੂਰੀ ਤਰ੍ਹਾਂ ਨਾਲ ਮਿਟਾ ਦਿਆਂਗਾ, ਯਹੋਵਾਹ ਦਾ ਵਾਕ ਹੈ।
3 congregans hominem, et pecus, congregans volatilia caeli, et pisces maris: et ruinae impiorum erunt: et disperdam homines a facie terrae, dicit Dominus.
ਮੈਂ ਮਨੁੱਖ ਅਤੇ ਪਸ਼ੂਆਂ ਨੂੰ ਮਿਟਾ ਦਿਆਂਗਾ, ਮੈਂ ਅਕਾਸ਼ ਦੇ ਪੰਛੀਆਂ ਨੂੰ ਅਤੇ ਸਮੁੰਦਰ ਦੀਆਂ ਮੱਛੀਆਂ ਨੂੰ, ਅਤੇ ਦੁਸ਼ਟਾਂ ਨੂੰ ਉਨ੍ਹਾਂ ਦੀਆਂ ਰੱਖੀਆਂ ਹੋਈਆਂ ਠੋਕਰਾਂ ਸਮੇਤ ਮਿਟਾ ਦਿਆਂਗਾ। ਮੈਂ ਮਨੁੱਖਾਂ ਨੂੰ ਧਰਤੀ ਉੱਤੋਂ ਨਾਸ ਕਰ ਸੁੱਟਾਂਗਾ, ਯਹੋਵਾਹ ਦਾ ਵਾਕ ਹੈ।
4 Et extendam manum meam super Iuda, et super omnes habitantes Ierusalem: et disperdam de loco hoc reliquias Baal, et nomina aedituorum cum sacerdotibus:
ਮੈਂ ਆਪਣਾ ਹੱਥ ਯਹੂਦਾਹ ਉੱਤੇ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਦੇ ਵਿਰੁੱਧ ਚੁੱਕਾਂਗਾ, ਅਤੇ ਇਸ ਸਥਾਨ ਤੋਂ ਬਆਲ ਦੇ ਬਚੇ ਹੋਇਆਂ ਨੂੰ ਅਤੇ ਜਾਜਕਾਂ ਸਮੇਤ ਦੇਵਤਿਆਂ ਦੇ ਪੁਜਾਰੀਆਂ ਦੇ ਨਾਮ ਨੂੰ ਨਾਸ ਕਰ ਦਿਆਂਗਾ,
5 et eos, qui adorant super tecta militiam caeli, et adorant, et iurant in Domino, et iurant in Melchom.
ਉਹਨਾਂ ਨੂੰ ਵੀ ਜੋ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਅਕਾਸ਼ ਦੀ ਸੈਨਾਂ ਅੱਗੇ ਮੱਥਾ ਟੇਕਦੇ ਹਨ, ਜੋ ਯਹੋਵਾਹ ਅੱਗੇ ਮੱਥਾ ਟੇਕਦੇ ਅਤੇ ਸਹੁੰ ਖਾਂਦੇ ਹਨ, ਨਾਲੇ ਮਲਕਾਮ ਦੀ ਵੀ ਸਹੁੰ ਖਾਂਦੇ ਹਨ,
6 Et qui avertuntur de post tergum Domini, et qui non quaesierunt Dominum, nec investigaverunt eum.
ਅਤੇ ਉਹਨਾਂ ਨੂੰ ਵੀ ਜੋ ਯਹੋਵਾਹ ਦੇ ਪਿੱਛੇ ਚੱਲਣ ਤੋਂ ਫਿਰ ਗਏ ਅਤੇ ਜੋ ਨਾ ਤਾਂ ਯਹੋਵਾਹ ਦੀ ਭਾਲ ਕਰਦੇ ਹਨ ਅਤੇ ਨਾ ਉਹ ਦੀ ਸਲਾਹ ਪੁੱਛਦੇ ਹਨ, ਨਾਸ ਕਰ ਦਿਆਂਗਾ।
7 Silete a facie Domini Dei: quia iuxta est dies Domini, quia praeparavit Dominus hostiam, sanctificavit vocatos suos.
ਪ੍ਰਭੂ ਯਹੋਵਾਹ ਦੇ ਸਾਹਮਣੇ ਚੁੱਪ ਰਹਿ ਕਿਉਂਕਿ ਯਹੋਵਾਹ ਦਾ ਦਿਨ ਨੇੜੇ ਹੈ, ਯਹੋਵਾਹ ਨੇ ਇੱਕ ਬਲੀ ਤਿਆਰ ਕੀਤੀ ਹੈ, ਉਹ ਨੇ ਆਪਣੇ ਪਰਾਹੁਣਿਆਂ ਨੂੰ ਪਵਿੱਤਰ ਕੀਤਾ ਹੈ।
8 Et erit: in die hostiae Domini visitabo super principes, et super filios regis, et super omnes, qui induti sunt veste peregrina:
ਯਹੋਵਾਹ ਦੀ ਬਲੀ ਦੇ ਦਿਨ ਅਜਿਹਾ ਹੋਵੇਗਾ ਕਿ ਮੈਂ ਹਾਕਮਾਂ ਨੂੰ, ਰਾਜੇ ਦੇ ਪੁੱਤਰਾਂ ਨੂੰ ਅਤੇ ਉਨ੍ਹਾਂ ਸਾਰਿਆਂ ਨੂੰ ਜਿਨ੍ਹਾਂ ਨੇ ਪਰਦੇਸੀ ਕੱਪੜੇ ਪਹਿਨੇ ਹੋਏ ਹਨ, ਸਜ਼ਾ ਦਿਆਂਗਾ।
9 et visitabo super omnem, qui arroganter ingreditur super limen in die illa: qui complent domum Domini Dei sui iniquitate, et dolo.
ਉਸ ਦਿਨ ਮੈਂ ਉਹਨਾਂ ਸਾਰਿਆਂ ਨੂੰ ਸਜ਼ਾ ਦਿਆਂਗਾ, ਜੋ ਚੌਖਟ ਦੇ ਉੱਤੋਂ ਟੱਪਦੇ ਹਨ, ਜੋ ਆਪਣੇ ਮਾਲਕ ਦੇ ਘਰ ਨੂੰ ਅਨ੍ਹੇਰ ਅਤੇ ਛਲ ਨਾਲ ਭਰ ਦਿੰਦੇ ਹਨ।
10 Et erit in die illa, dicit Dominus, vox clamoris a porta piscium, et ululatus a Secunda, et contritio magna a collibus.
੧੦ਉਸ ਦਿਨ ਅਜਿਹਾ ਹੋਵੇਗਾ, ਯਹੋਵਾਹ ਦਾ ਵਾਕ ਹੈ, ਮੱਛੀ-ਫਾਟਕ ਤੋਂ ਦੁਹਾਈ ਦੀ ਅਵਾਜ਼ ਹੋਵੇਗੀ, ਦੂਜੇ ਮੁਹੱਲੇ ਵਿੱਚ ਵਿਰਲਾਪ ਅਤੇ ਟਿੱਲਿਆਂ ਤੋਂ ਵੱਡਾ ਧੜਾਕਾ ਹੋਵੇਗਾ।
11 Ululate habitatores Pilae: conticuit omnis populus Chanaan, disperierunt omnes involuti argento.
੧੧ਹੇ ਮਕਤੇਸ਼ ਦੇ ਵਾਸੀਓ, ਵਿਰਲਾਪ ਕਰੋ! ਕਿਉਂ ਜੋ ਸਾਰੇ ਵਪਾਰੀ ਮੁੱਕ ਗਏ, ਸਾਰੇ ਜੋ ਚਾਂਦੀ ਨਾਲ ਲੱਦੇ ਹੋਏ ਸਨ, ਵੱਢੇ ਗਏ।
12 Et erit in tempore illo: scrutabor Ierusalem in lucernis: et visitabo super viros defixos in faecibus suis: qui dicunt in cordibus suis: Non faciet bene Dominus, et non faciet male.
੧੨ਉਸ ਸਮੇਂ ਮੈਂ ਦੀਵੇ ਲੈ ਕੇ ਯਰੂਸ਼ਲਮ ਦੀ ਤਲਾਸ਼ੀ ਲਵਾਂਗਾ ਅਤੇ ਉਹਨਾਂ ਮਨੁੱਖਾਂ ਨੂੰ ਸਜ਼ਾ ਦਿਆਂਗਾ, ਜੋ ਮਧ ਦੇ ਮੈਲ ਦੀ ਤਰ੍ਹਾਂ ਹਨ, ਜਿਹੜੀ ਥੱਲੇ ਬੈਠ ਜਾਂਦੀ ਹੈ ਅਤੇ ਆਪਣੇ ਮਨਾਂ ਵਿੱਚ ਕਹਿੰਦੇ ਹਨ, “ਯਹੋਵਾਹ ਨਾ ਭਲਿਆਈ ਕਰੇਗਾ, ਨਾ ਬੁਰਿਆਈ।”
13 Et erit fortitudo eorum in direptionem, et domus eorum in desertum: et aedificabunt domos, et non habitabunt: et plantabunt vineas, et non bibent vinum earum.
੧੩ਉਹਨਾਂ ਦਾ ਧਨ ਲੁੱਟ ਦਾ ਮਾਲ ਹੋ ਜਾਵੇਗਾ, ਉਹਨਾਂ ਦੇ ਘਰ ਵਿਰਾਨ ਹੋ ਜਾਣਗੇ। ਉਹ ਘਰ ਤਾਂ ਉਸਾਰਨਗੇ ਪਰ ਉਨ੍ਹਾਂ ਵਿੱਚ ਵੱਸਣਗੇ ਨਹੀਂ, ਉਹ ਅੰਗੂਰੀ ਬਾਗ਼ ਲਾਉਣਗੇ ਪਰ ਉਨ੍ਹਾਂ ਦਾ ਦਾਖਰਸ ਨਾ ਪੀਣਗੇ।
14 Iuxta est dies Domini magnus, iuxta est et velox nimis: vox diei Domini amara, tribulabitur ibi fortis.
੧੪ਯਹੋਵਾਹ ਦਾ ਮਹਾਨ ਦਿਨ ਨੇੜੇ ਹੈ, ਉਹ ਨੇੜੇ ਹੈ ਅਤੇ ਬਹੁਤ ਛੇਤੀ ਨਾਲ ਆਉਂਦਾ ਹੈ, ਹਾਂ, ਯਹੋਵਾਹ ਦੇ ਦਿਨ ਦੀ ਅਵਾਜ਼ ਸੁਣਾਈ ਦਿੰਦੀ ਹੈ। ਉੱਥੇ ਸੂਰਮਾ ਕੁੜੱਤਣ ਨਾਲ ਚਿੱਲਾਵੇਗਾ!
15 Dies irae dies illa, dies tribulationis et angustiae, dies calamitatis et miseriae, dies tenebrarum et caliginis, dies nebulae et turbinis,
੧੫ਉਹ ਦਿਨ ਕਹਿਰ ਦਾ ਦਿਨ ਹੈ, ਦੁੱਖ ਅਤੇ ਕਸ਼ਟ ਦਾ ਦਿਨ, ਬਰਬਾਦੀ ਅਤੇ ਵਿਰਾਨੀ ਦਾ ਦਿਨ, ਹਨੇਰੇ ਅਤੇ ਅੰਧਕਾਰ ਦਾ ਦਿਨ, ਬੱਦਲ ਅਤੇ ਕਾਲੀਆਂ ਘਟਾਂ ਦਾ ਦਿਨ!
16 dies tubae et clangoris super civitates munitas, et super angulos excelsos.
੧੬ਉਹ ਗੜ੍ਹਾਂ ਵਾਲੇ ਸ਼ਹਿਰਾਂ ਅਤੇ ਉੱਚੇ ਬੁਰਜ਼ਾਂ ਦੇ ਵਿਰੁੱਧ ਤੁਰ੍ਹੀ ਫੂਕਣ ਅਤੇ ਲਲਕਾਰ ਦਾ ਦਿਨ ਹੋਵੇਗਾ।
17 Et tribulabo homines, et ambulabunt ut caeci, quia Domino peccaverunt: et effundetur sanguis eorum sicut humus, et corpora eorum sicut stercora.
੧੭ਮੈਂ ਮਨੁੱਖਾਂ ਉੱਤੇ ਬਿਪਤਾ ਲਿਆਵਾਂਗਾ ਅਤੇ ਉਹ ਅੰਨ੍ਹਿਆਂ ਵਾਂਗੂੰ ਤੁਰਨਗੇ, ਕਿਉਂ ਜੋ ਉਨ੍ਹਾਂ ਨੇ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ, ਅਤੇ ਉਨ੍ਹਾਂ ਦਾ ਲਹੂ ਧੂੜ ਵਾਗੂੰ ਅਤੇ ਉਨ੍ਹਾਂ ਦਾ ਮਾਸ ਬਿਸ਼ਟੇ ਵਾਂਗੂੰ ਸੁੱਟਿਆ ਜਾਵੇਗਾ।
18 Sed et argentum eorum, et aurum eorum non poterit liberare eos in die irae Domini: in igne zeli eius devorabitur omnis terra, quia consummationem cum festinatione faciet cunctis habitantibus terram.
੧੮ਯਹੋਵਾਹ ਦੇ ਕਹਿਰ ਦੇ ਦਿਨ ਵਿੱਚ ਨਾ ਉਹਨਾਂ ਦਾ ਸੋਨਾ, ਨਾ ਉਹਨਾਂ ਦੀ ਚਾਂਦੀ, ਉਹਨਾਂ ਨੂੰ ਛੁਡਾਵੇਗੀ, ਪਰ ਉਹ ਦੀ ਅਣਖ ਦੀ ਅੱਗ ਨਾਲ ਸਾਰੀ ਧਰਤੀ ਭਸਮ ਹੋ ਜਾਵੇਗੀ, ਕਿਉਂ ਜੋ ਉਹ ਪੂਰਾ ਅੰਤ ਕਰੇਗਾ, ਹਾਂ ਧਰਤੀ ਦੇ ਸਭ ਵਾਸੀਆਂ ਦਾ ਅਚਾਨਕ ਅੰਤ ਕਰ ਦੇਵੇਗਾ!

< Sofonias Propheta 1 >