< Thessalonicenses Ii 2 >
1 rogamus autem vos fratres per adventum Domini nostri Iesu Christi et nostrae congregationis in ipsum
੧ਹੁਣ ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਅਤੇ ਸਾਡੇ ਉਸ ਕੋਲ ਇਕੱਠਿਆਂ ਹੋਣ ਦੇ ਬਾਰੇ ਅਸੀਂ ਤੁਹਾਡੇ ਅੱਗੇ ਇਹ ਬੇਨਤੀ ਕਰਦੇ ਹਾਂ।
2 ut non cito moveamini a sensu neque terreamini neque per spiritum neque per sermonem neque per epistulam tamquam per nos quasi instet dies Domini
੨ਜੋ ਤੁਸੀਂ ਕਿਸੇ ਆਤਮਾ, ਬਚਨ ਜਾਂ ਸਾਡੇ ਨਾਮ ਦੀ ਨਕਲੀ ਪੱਤ੍ਰੀ ਤੋਂ ਆਪਣੇ ਮਨੋਂ ਛੇਤੀ ਨਾ ਡੋਲੋ, ਨਾ ਘਬਰਾਓ ਜੋ ਸਮਝੋ ਕਿ ਪ੍ਰਭੂ ਦਾ ਦਿਨ ਆਉਣ ਵਾਲਾ ਹੈ!
3 ne quis vos seducat ullo modo quoniam nisi venerit discessio primum et revelatus fuerit homo peccati filius perditionis
੩ਕੋਈ ਤੁਹਾਨੂੰ ਕਿਸੇ ਤਰ੍ਹਾਂ ਨਾ ਭਰਮਾਵੇ ਕਿਉਂ ਜੋ ਉਹ ਦਿਨ ਉਦੋਂ ਤੱਕ ਨਹੀਂ ਆਵੇਗਾ ਜਿੰਨਾਂ ਚਿਰ ਪਹਿਲਾਂ ਧਰਮ ਤਿਆਗ ਨਾ ਹੋ ਲਵੇ ਅਤੇ ਉਹ ਪਾਪ ਦਾ ਪੁਰਖ ਅਰਥਾਤ ਵਿਨਾਸ਼ ਦਾ ਪੁੱਤਰ ਪਰਗਟ ਨਾ ਹੋ ਜਾਵੇ।
4 qui adversatur et extollitur supra omne quod dicitur Deus aut quod colitur ita ut in templo Dei sedeat ostendens se quia sit Deus
੪ਜੋ ਮਸੀਹ ਵਿਰੋਧੀ ਹੈ ਅਤੇ ਹਰ ਇੱਕ ਉੱਤੇ ਜਿਹੜਾ ਦੇਵ ਅਖਵਾਉਂਦਾ ਜਾਂ ਪੂਜਿਆ ਜਾਂਦਾ ਹੈ, ਆਪਣੇ ਆਪ ਨੂੰ ਉੱਚਿਆਂ ਕਰਦਾ ਹੈ ਐਥੋਂ ਤੱਕ ਕਿ ਉਹ ਪਰਮੇਸ਼ੁਰ ਦੀ ਹੈਕਲ ਵਿੱਚ ਬਹਿੰਦਾ ਹੈ ਅਤੇ ਆਪਣੇ ਆਪ ਨੂੰ ਪਰਮੇਸ਼ੁਰ ਵਾਂਗੂੰ ਵਿਖਾਉਂਦਾ ਹੈ।
5 non retinetis quod cum adhuc essem apud vos haec dicebam vobis
੫ਕੀ ਤੁਹਾਨੂੰ ਚੇਤੇ ਨਹੀਂ ਕਿ ਜਦੋਂ ਮੈਂ ਤੁਹਾਡੇ ਕੋਲ ਸੀ, ਮੈਂ ਤੁਹਾਨੂੰ ਇਹ ਗੱਲਾਂ ਨਹੀਂ ਆਖੀਆਂ ਸਨ?
6 et nunc quid detineat scitis ut reveletur in suo tempore
੬ਹੁਣ ਤੁਸੀਂ ਉਹ ਨੂੰ ਜਾਣਦੇ ਹੋ ਜੋ ਉਸ ਨੂੰ ਰੋਕ ਰਿਹਾ ਹੈ ਕਿ ਉਹ ਆਪਣੇ ਸਮੇਂ ਸਿਰ ਪਰਗਟ ਹੋਵੇ।
7 nam mysterium iam operatur iniquitatis tantum ut qui tenet nunc donec de medio fiat
੭ਕੁਧਰਮ ਅਰਥਾਤ ਪਾਪ ਦਾ ਭੇਤ ਹੁਣ ਵੀ ਕੰਮ ਕਰੀ ਜਾਂਦਾ ਹੈ ਪਰ ਹੁਣ ਇੱਕ ਰੋਕਣ ਵਾਲਾ ਹੈ ਅਤੇ ਜਦੋਂ ਤੱਕ ਉਹ ਦੂਰ ਨਾ ਹੋ ਜਾਵੇ, ਉਹ ਰੁੱਕਿਆ ਰਹੇਗਾ।
8 et tunc revelabitur ille iniquus quem Dominus Iesus interficiet spiritu oris sui et destruet inlustratione adventus sui
੮ਤਦ ਉਹ ਕੁਧਰਮੀ ਪਰਗਟ ਹੋਵੇਗਾ, ਜਿਸ ਨੂੰ ਪ੍ਰਭੂ ਯਿਸੂ ਆਪਣੇ ਮੂੰਹ ਦੀ ਫੂਕ ਨਾਲ ਮਾਰ ਸੁੱਟੇਗਾ ਅਤੇ ਆਪਣੇ ਆਉਣ ਦੇ ਪਰਕਾਸ਼ ਨਾਲ ਨਾਸ ਕਰੇਗਾ।
9 eum cuius est adventus secundum operationem Satanae in omni virtute et signis et prodigiis mendacibus
੯ਉਸ ਕੁਧਰਮੀ ਦਾ ਆਉਣਾ ਸ਼ੈਤਾਨ ਦੇ ਕੰਮਾਂ ਦੇ ਅਨੁਸਾਰ ਹਰ ਪਰਕਾਰ ਦੀ ਸਮਰੱਥਾ, ਝੂਠੀਆਂ ਨਿਸ਼ਾਨੀਆਂ ਅਤੇ ਹੈਰਾਨ ਕਰਨ ਵਾਲੀਆਂ ਗੱਲਾਂ ਨਾਲ ਹੋਵੇਗਾ।
10 et in omni seductione iniquitatis his qui pereunt eo quod caritatem veritatis non receperunt ut salvi fierent
੧੦ਨਾਲੇ ਉਹਨਾਂ ਲਈ ਜਿਹੜੇ ਨਾਸ ਹੋ ਰਹੇ ਹਨ, ਕੁਧਰਮ ਦੇ ਹਰ ਪ੍ਰਕਾਰ ਦੇ ਧੋਖੇ ਨਾਲ ਹੋਵੇਗਾ, ਇਸ ਕਾਰਨ ਜੋ ਉਹਨਾਂ ਨੇ ਸਚਿਆਈ ਦੇ ਬਚਨ ਨੂੰ ਕਬੂਲ ਨਾ ਕੀਤਾ ਜਿਸ ਤੋਂ ਉਹਨਾਂ ਦੀ ਮੁਕਤੀ ਹੋ ਸਕਦੀ ਸੀ।
11 ideo mittit illis Deus operationem erroris ut credant mendacio
੧੧ਇਸ ਲਈ ਪਰਮੇਸ਼ੁਰ ਉਨ੍ਹਾਂ ਉੱਤੇ ਭਰਮਾਉਣ ਵਾਲੀ ਤਾਕਤ ਨੂੰ ਭੇਜੇਗਾ ਤਾਂ ਜੋ ਉਹ ਝੂਠ ਨੂੰ ਸੱਚ ਮੰਨਣ।
12 ut iudicentur omnes qui non crediderunt veritati sed consenserunt iniquitati
੧੨ਅਤੇ ਉਹ ਸਾਰੇ ਦੋਸ਼ੀ ਠਹਿਰਣ ਜਿਨ੍ਹਾਂ ਨੇ ਸੱਚ ਨੂੰ ਨਾ ਮੰਨਿਆ ਸਗੋਂ ਝੂਠ ਉੱਤੇ ਪਰਸੰਨ ਰਹੇ।
13 nos autem debemus gratias agere Deo semper pro vobis fratres dilecti a Deo quod elegerit nos Deus primitias in salutem in sanctificatione Spiritus et fide veritatis
੧੩ਪਰ ਹੇ ਭਰਾਵੋ, ਪ੍ਰਭੂ ਦੇ ਪਿਆਰਿਓ, ਸਾਨੂੰ ਚਾਹੀਦਾ ਹੈ ਜੋ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਰਹੀਏ ਕਿਉਂਕਿ ਪਰਮੇਸ਼ੁਰ ਨੇ ਆਦ ਤੋਂ ਹੀ ਤੁਹਾਨੂੰ ਚੁਣ ਲਿਆ ਜੋ ਆਤਮਾ ਤੋਂ ਪਵਿੱਤਰ ਹੋ ਕੇ ਅਤੇ ਸਚਿਆਈ ਤੇ ਵਿਸ਼ਵਾਸ ਕਰਕੇ ਮੁਕਤੀ ਪਾਓ।
14 ad quod et vocavit vos per evangelium nostrum in adquisitionem gloriae Domini nostri Iesu Christi
੧੪ਜਿਸ ਦੇ ਲਈ ਉਸ ਨੇ ਤੁਹਾਨੂੰ ਸਾਡੀ ਖੁਸ਼ਖਬਰੀ ਦੇ ਰਾਹੀਂ ਸੱਦਿਆ ਕਿ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੀ ਮਹਿਮਾ ਪ੍ਰਾਪਤ ਹੋਵੇ।
15 itaque fratres state et tenete traditiones quas didicistis sive per sermonem sive per epistulam nostram
੧੫ਸੋ ਇਸ ਕਾਰਨ ਹੇ ਭਰਾਵੋ, ਕਾਇਮ ਰਹੋ ਅਤੇ ਉਨ੍ਹਾਂ ਸਾਰੀਆਂ ਗੱਲਾਂ ਨੂੰ ਜਿਹੜੀਆਂ ਤੁਸੀਂ ਭਾਵੇਂ ਜ਼ੁਬਾਨੀ ਭਾਵੇਂ ਸਾਡੀ ਪੱਤ੍ਰੀ ਤੋਂ ਸਿੱਖੀਆਂ ਫੜ੍ਹੀ ਰੱਖੋ।
16 ipse autem Dominus noster Iesus Christus et Deus et Pater noster qui dilexit nos et dedit consolationem aeternam et spem bonam in gratia (aiōnios )
੧੬ਹੁਣ ਸਾਡਾ ਪ੍ਰਭੂ ਯਿਸੂ ਮਸੀਹ ਆਪ ਅਤੇ ਸਾਡਾ ਪਿਤਾ ਪਰਮੇਸ਼ੁਰ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਅਤੇ ਸਾਡੇ ਉੱਤੇ ਕਿਰਪਾ ਕਰ ਕੇ ਸਾਨੂੰ ਸਦੀਪਕਾਲ ਦੀ ਤਸੱਲੀ ਅਤੇ ਚੰਗੀ ਆਸ ਦਿੱਤੀ। (aiōnios )
17 exhortetur corda vestra et confirmet in omni opere et sermone bono
੧੭ਤੁਹਾਡੇ ਮਨਾਂ ਨੂੰ ਸ਼ਾਂਤੀ ਦੇਵੇ ਅਤੇ ਤੁਹਾਨੂੰ ਹਰੇਕ ਭਲੇ ਕੰਮ ਅਤੇ ਬਚਨ ਵਿੱਚ ਮਜ਼ਬੂਤ ਕਰੇ।