< Ecclesiastes 7 >
1 melius est nomen bonum quam unguenta pretiosa et dies mortis die nativitatis
੧ਨੇਕਨਾਮੀ ਮਹਿੰਗੇ ਅਤਰ ਨਾਲੋਂ ਅਤੇ ਮਰਨ ਦਾ ਦਿਨ ਜੰਮਣ ਦੇ ਦਿਨ ਨਾਲੋਂ ਚੰਗਾ ਹੈ।
2 melius est ire ad domum luctus quam ad domum convivii in illa enim finis cunctorum admonetur hominum et vivens cogitat quid futurum sit
੨ਸੋਗ ਵਾਲੇ ਘਰ ਵਿੱਚ ਜਾਣਾ ਦਾਵਤ ਵਾਲੇ ਘਰ ਵਿੱਚ ਜਾਣ ਨਾਲੋਂ ਚੰਗਾ ਹੈ, ਕਿਉਂ ਜੋ ਸਾਰੇ ਮਨੁੱਖਾਂ ਦਾ ਅੰਤ ਇਹੋ ਹੈ ਅਤੇ ਜੀਉਂਦੇ ਆਪਣੇ ਦਿਲ ਵਿੱਚ ਇਸ ਉੱਤੇ ਵਿਚਾਰ ਕਰਨਗੇ।
3 melior est ira risu quia per tristitiam vultus corrigitur animus delinquentis
੩ਹਾਸੇ ਨਾਲੋਂ ਦੁੱਖ ਚੰਗਾ ਹੈ, ਕਿਉਂ ਜੋ ਮੂੰਹ ਦੀ ਉਦਾਸੀ ਨਾਲ ਮਨ ਸੁਧਰ ਜਾਂਦਾ ਹੈ।
4 cor sapientium ubi tristitia est et cor stultorum ubi laetitia
੪ਬੁੱਧਵਾਨ ਦਾ ਦਿਲ ਸੋਗ ਵਾਲੇ ਘਰ ਵੱਲ ਲੱਗਿਆ ਰਹਿੰਦਾ ਹੈ, ਪਰ ਮੂਰਖ ਦਾ ਦਿਲ ਅਨੰਦ ਦੇ ਘਰ ਵਿੱਚ ਲੱਗਾ ਰਹਿੰਦਾ ਹੈ।
5 melius est a sapiente corripi quam stultorum adulatione decipi
੫ਮੂਰਖਾਂ ਦੇ ਗੀਤ ਸੁਣਨ ਨਾਲੋਂ ਬੁੱਧਵਾਨ ਦੀ ਝਿੜਕ ਸੁਣਨੀ ਮਨੁੱਖ ਦੇ ਲਈ ਚੰਗੀ ਹੈ।
6 quia sicut sonitus spinarum ardentium sub olla sic risus stulti sed et hoc vanitas
੬ਕਿਉਂਕਿ ਜਿਵੇਂ ਕੜਾਹੇ ਦੇ ਹੇਠ ਕੰਡਿਆਂ ਦੀ ਅੱਗ ਨਾਲ ਪਟਾਕਾ ਹੁੰਦਾ ਹੈ, ਉਸੇ ਤਰ੍ਹਾਂ ਹੀ ਮੂਰਖ ਦਾ ਹਾਸਾ ਹੈ, ਇਹ ਵੀ ਵਿਅਰਥ ਹੈ।
7 calumnia conturbat sapientem et perdet robur cordis illius
੭ਸੱਚ-ਮੁੱਚ ਸਖਤੀ ਬੁੱਧਵਾਨ ਨੂੰ ਕਮਲਾ ਬਣਾ ਦਿੰਦੀ ਹੈ ਅਤੇ ਰਿਸ਼ਵਤ ਬੁੱਧ ਨੂੰ ਵਿਗਾੜ ਦਿੰਦੀ ਹੈ।
8 melior est finis orationis quam principium melior est patiens arrogante
੮ਕਿਸੇ ਗੱਲ ਦਾ ਅੰਤ ਉਸ ਦੇ ਅਰੰਭ ਨਾਲੋਂ ਭਲਾ ਹੈ ਅਤੇ ਧੀਰਜਵਾਨ ਹੰਕਾਰੀ ਨਾਲੋਂ ਚੰਗਾ ਹੈ।
9 ne velox sis ad irascendum quia ira in sinu stulti requiescit
੯ਤੂੰ ਆਪਣੇ ਮਨ ਵਿੱਚ ਛੇਤੀ ਨਾਲ ਕ੍ਰੋਧ ਨਾ ਕਰ, ਕਿਉਂ ਜੋ ਕ੍ਰੋਧ ਮੂਰਖਾਂ ਦੇ ਦਿਲ ਵਿੱਚ ਰਹਿੰਦਾ ਹੈ।
10 ne dicas quid putas causae est quod priora tempora meliora fuere quam nunc sunt stulta est enim huiuscemodi interrogatio
੧੦ਇਹ ਨਾ ਆਖ ਕਿ ਪਿਛਲੇ ਦਿਨ ਇਹਨਾਂ ਦਿਨਾਂ ਨਾਲੋਂ ਕਿਉਂ ਚੰਗੇ ਸਨ? ਕਿਉਂ ਜੋ ਤੂੰ ਬੁੱਧ ਨਾਲ ਇਸ ਦੇ ਬਾਰੇ ਨਹੀਂ ਪੁੱਛਦਾ।
11 utilior est sapientia cum divitiis et magis prodest videntibus solem
੧੧ਵਿਰਾਸਤ ਦੇ ਵਾਂਗੂੰ ਬੁੱਧ ਚੰਗੀ ਹੈ ਅਤੇ ਜਿਉਂਦਿਆਂ ਲਈ ਲਾਭਕਾਰੀ ਹੈ।
12 sicut enim protegit sapientia sic protegit pecunia hoc autem plus habet eruditio et sapientia quod vitam tribuunt possessori suo
੧੨ਕਿਉਂ ਜੋ ਬੁੱਧ ਦਾ ਸਹਾਰਾ ਧਨ ਦੇ ਸਹਾਰੇ ਵਰਗਾ ਹੈ, ਪਰ ਗਿਆਨ ਦਾ ਇੱਕ ਇਹ ਲਾਭ ਹੈ, ਜੋ ਬੁੱਧ ਆਪਣੇ ਰੱਖਣ ਵਾਲਿਆਂ ਦੀ ਜਾਨ ਦੀ ਰਾਖੀ ਕਰਦੀ ਹੈ।
13 considera opera Dei quod nemo possit corrigere quem ille despexerit
੧੩ਪਰਮੇਸ਼ੁਰ ਦੇ ਕੰਮ ਨੂੰ ਵੇਖ, ਜਿਸ ਨੂੰ ਉਹ ਨੇ ਟੇਡਾ ਕੀਤਾ ਹੈ, ਉਸ ਨੂੰ ਕੌਣ ਸਿੱਧਾ ਕਰ ਸਕਦਾ ਹੈ?
14 in die bona fruere bonis et malam diem praecave sicut enim hanc sic et illam fecit Deus ut non inveniat homo contra eum iustas querimonias
੧੪ਖੁਸ਼ਹਾਲੀ ਦੇ ਦਿਨ ਵਿੱਚ ਨਿਹਾਲ ਹੋ, ਪਰ ਬਿਪਤਾ ਦੇ ਦਿਨ ਵਿੱਚ ਵਿਚਾਰ ਕਰ, ਇਸ ਨੂੰ ਵੀ ਪਰਮੇਸ਼ੁਰ ਨੇ ਉਹ ਦੇ ਵਰਗਾ ਬਣਾਇਆ ਹੈ, ਤਾਂ ਕਿ ਮਨੁੱਖ ਕਿਸੇ ਆਉਣ ਵਾਲੀ ਗੱਲ ਨੂੰ ਨਾ ਬੁੱਝੇ।
15 haec quoque vidi in diebus vanitatis meae iustus perit in iustitia sua et impius multo vivit tempore in malitia sua
੧੫ਮੈਂ ਆਪਣੇ ਵਿਅਰਥ ਦੇ ਦਿਨਾਂ ਵਿੱਚ ਇਹ ਸਭ ਕੁਝ ਦੇਖਿਆ, ਇੱਕ ਧਰਮੀ ਹੈ ਜੋ ਆਪਣੀ ਧਾਰਮਿਕਤਾ ਵਿੱਚ ਨਾਸ ਹੋ ਜਾਂਦਾ ਹੈ ਅਤੇ ਇੱਕ ਦੁਸ਼ਟ ਹੈ ਜੋ ਆਪਣੀ ਦੁਸ਼ਟਤਾ ਵਿੱਚ ਲੰਮੀ ਉਮਰ ਭੋਗਦਾ ਹੈ।
16 noli esse iustus multum neque plus sapias quam necesse est ne obstupescas
੧੬ਵਧੇਰੇ ਧਰਮੀ ਨਾ ਬਣ ਅਤੇ ਨਾ ਹੀ ਵਧੇਰੇ ਬੁੱਧਵਾਨ ਹੋ, ਆਪਣੇ ਆਪ ਨੂੰ ਨਾਸ ਕਰਨ ਦੀ ਤੈਨੂੰ ਕੀ ਲੋੜ ਹੈ?
17 ne impie agas multum et noli esse stultus ne moriaris in tempore non tuo
੧੭ਵਧੇਰੇ ਦੁਸ਼ਟ ਨਾ ਬਣ ਅਤੇ ਨਾ ਹੀ ਮੂਰਖ ਹੋ, ਤੂੰ ਸਮੇਂ ਤੋਂ ਪਹਿਲਾਂ ਕਿਉਂ ਮਰੇਂ?
18 bonum est te sustentare iustum sed et ab illo ne subtrahas manum tuam quia qui Deum timet nihil neglegit
੧੮ਚੰਗਾ ਹੈ ਜੋ ਤੂੰ ਇਹ ਨੂੰ ਫੜ੍ਹ ਕੇ ਰੱਖੇਂ ਅਤੇ ਉਸ ਤੋਂ ਵੀ ਹੱਥ ਨਾ ਖਿੱਚੇਂ, ਉਹ ਜੋ ਪਰਮੇਸ਼ੁਰ ਤੋਂ ਡਰਦਾ ਹੈ, ਉਹਨਾਂ ਸਭਨਾਂ ਵਿੱਚੋਂ ਬਚ ਨਿੱਕਲੇਗਾ।
19 sapientia confortabit sapientem super decem principes civitatis
੧੯ਬੁੱਧ ਬੁੱਧਵਾਨ ਨੂੰ ਸ਼ਹਿਰ ਦੇ ਦਸਾਂ ਤਕੜੇ ਹਾਕਮਾਂ ਦੇ ਨਾਲੋਂ ਜਿਆਦਾ ਤਕੜਾ ਕਰਦੀ ਹੈ।
20 non est enim homo iustus in terra qui faciat bonum et non peccet
੨੦ਧਰਤੀ ਉੱਤੇ ਅਜਿਹਾ ਧਰਮੀ ਮਨੁੱਖ ਕੋਈ ਨਹੀਂ, ਜੋ ਭਲਿਆਈ ਹੀ ਕਰੇ ਅਤੇ ਪਾਪ ਨਾ ਕਰੇ।
21 sed et cunctis sermonibus qui dicuntur ne accommodes cor tuum ne forte audias servum tuum maledicentem tibi
੨੧ਸਾਰੀਆਂ ਗੱਲਾਂ ਜੋ ਆਖੀਆਂ ਜਾਂਦੀਆਂ ਹਨ, ਉਨ੍ਹਾਂ ਉੱਤੇ ਮਨ ਨਾ ਲਾ, ਕਿਤੇ ਤੂੰ ਆਪਣੇ ਦਾਸ ਨੂੰ ਤੈਨੂੰ ਸਰਾਪ ਦਿੰਦੇ ਹੋਏ ਸੁਣੇਂ!
22 scit enim tua conscientia quia et tu crebro maledixisti aliis
੨੨ਕਿਉਂ ਜੋ ਤੂੰ ਆਪਣੇ ਮਨ ਵਿੱਚ ਜਾਣਦਾ ਹੈਂ, ਜੋ ਤੂੰ ਵੀ ਕਈ ਵਾਰੀ ਇਸੇ ਤਰ੍ਹਾਂ ਦੂਸਰਿਆਂ ਨੂੰ ਸਰਾਪ ਦਿੱਤਾ ਹੈ!
23 cuncta temptavi in sapientia dixi sapiens efficiar et ipsa longius recessit a me
੨੩ਮੈਂ ਬੁੱਧ ਨਾਲ ਇਹ ਸਭ ਕੁਝ ਪਰਖਿਆ ਹੈ। ਮੈਂ ਆਖਿਆ ਕਿ ਮੈਂ ਬੁੱਧਵਾਨ ਹੋਵਾਂਗਾ ਪਰ ਇਹ ਗੱਲ ਮੇਰੀ ਪਹੁੰਚ ਤੋਂ ਦੂਰ ਸੀ
24 multo magis quam erat et alta profunditas quis inveniet eam
੨੪ਜੋ ਕੁਝ ਦੂਰ ਅਤੇ ਬਹੁਤ ਡੂੰਘਾ ਹੈ, ਉਹ ਨੂੰ ਕੌਣ ਲੱਭ ਸਕਦਾ ਹੈ?
25 lustravi universa animo meo ut scirem et considerarem et quaererem sapientiam et rationem et ut cognoscerem impietatem stulti et errorem inprudentium
੨੫ਮੈਂ ਆਪਣਾ ਮਨ ਲਗਾਇਆ ਕਿ ਬੁੱਧ ਨੂੰ ਜਾਣਾਂ ਅਤੇ ਲੱਭ ਲਵਾਂ ਅਤੇ ਉਸ ਦੇ ਮੁੱਢ ਨੂੰ ਭਾਲਾਂ ਅਤੇ ਮੂਰਖਤਾਈ ਦੀ ਬੁਰਿਆਈ ਅਤੇ ਮੂਰਖਤਾਈ ਜੋ ਪਾਗਲਪਣ ਹੈ, ਉਸ ਨੂੰ ਸਮਝਾਂ।
26 et inveni amariorem morte mulierem quae laqueus venatorum est et sagena cor eius vincula sunt manus illius qui placet Deo effugiet eam qui autem peccator est capietur ab illa
੨੬ਮੈਂ ਉਸ ਇਸਤਰੀ ਨੂੰ ਮੌਤ ਨਾਲੋਂ ਕੌੜੀ ਜਾਣਦਾ ਹਾਂ, ਜਿਸ ਦਾ ਦਿਲ ਫਾਹੀਆਂ ਅਤੇ ਜਾਲ਼ ਹੈ, ਜਿਸ ਦੇ ਹੱਥ ਬੇੜੀਆਂ ਹਨ। ਜਿਹੜਾ ਪਰਮੇਸ਼ੁਰ ਨੂੰ ਪਰਸੰਨ ਕਰਦਾ ਹੈ, ਉਹ ਉਸ ਤੋਂ ਬਚੇਗਾ ਪਰ ਪਾਪੀ ਉਸ ਦਾ ਸ਼ਿਕਾਰ ਹੋ ਜਾਵੇਗਾ
27 ecce hoc inveni dicit Ecclesiastes unum et alterum ut invenirem rationem
੨੭ਉਪਦੇਸ਼ਕ ਆਖਦਾ ਹੈ, ਵੇਖੋ, ਮੈਂ ਇੱਕ ਗੱਲ ਨੂੰ ਦੂਜੀ ਗੱਲ ਦੇ ਨਾਲ ਜੋੜ ਕੇ ਇਹ ਖੋਜ ਕੱਢੀ ਹੈ।
28 quam adhuc quaerit anima mea et non inveni virum de mille unum repperi mulierem ex omnibus non inveni
੨੮ਜਿਸ ਨੂੰ ਹੁਣ ਤੱਕ ਮੇਰਾ ਮਨ ਭਾਲਦਾ ਰਹਿੰਦਾ ਹੈ, ਪਰ ਮੈਨੂੰ ਨਹੀਂ ਮਿਲਿਆ: ਹਜ਼ਾਰਾਂ ਵਿੱਚੋਂ ਮੈਂ ਇੱਕ ਮਨੁੱਖ ਨੂੰ ਲੱਭਿਆ ਹੈ ਪਰ ਇੱਕ ਵੀ ਇਸਤਰੀ ਮੈਨੂੰ ਇਹਨਾਂ ਸਾਰਿਆਂ ਵਿੱਚੋਂ ਨਹੀਂ ਲੱਭੀ।
29 solummodo hoc inveni quod fecerit Deus hominem rectum et ipse se infinitis miscuerit quaestionibus quis talis ut sapiens est et quis cognovit solutionem verbi
੨੯ਵੇਖੋ, ਮੈਂ ਸਿਰਫ਼ ਇਹੋ ਹੀ ਲੱਭਿਆ ਹੈ ਕਿ ਪਰਮੇਸ਼ੁਰ ਨੇ ਮਨੁੱਖ ਨੂੰ ਸਿੱਧਾ ਬਣਾਇਆ, ਪਰ ਉਹਨਾਂ ਨੇ ਬਹੁਤੀਆਂ ਜੁਗਤਾਂ ਭਾਲੀਆਂ ਹਨ।