< Esther 6 >

1 noctem illam rex duxit insomnem iussitque adferri sibi historias et annales priorum temporum qui cum illo praesente legerentur
ਉਸ ਰਾਤ ਰਾਜਾ ਨੂੰ ਨੀਂਦ ਨਾ ਆਈ, ਇਸ ਲਈ ਉਸ ਨੇ ਇਤਿਹਾਸ ਦੀ ਪੁਸਤਕ ਲਿਆਉਣ ਦਾ ਹੁਕਮ ਦਿੱਤਾ ਅਤੇ ਉਹ ਰਾਜਾ ਦੇ ਸਾਹਮਣੇ ਪੜ੍ਹ ਕੇ ਸੁਣਾਈ ਗਈ।
2 ventum est ad eum locum ubi scriptum erat quomodo nuntiasset Mardocheus insidias Bagathan et Thares eunuchorum regem Asuerum iugulare cupientium
ਉਸ ਦੇ ਵਿੱਚ ਇਹ ਲਿਖਿਆ ਹੋਇਆ ਲੱਭਿਆ ਕਿ ਜਦ ਰਾਜਾ ਅਹਸ਼ਵੇਰੋਸ਼ ਦੇ ਹਾਕਮ ਜੋ ਦਰਬਾਨ ਵੀ ਸਨ, ਉਨ੍ਹਾਂ ਵਿੱਚੋਂ ਬਿਗਥਾਨ ਅਤੇ ਤਰਸ਼ ਨਾਮਕ ਦੋ ਖੁਸਰਿਆਂ ਨੇ ਰਾਜਾ ਦਾ ਕਤਲ ਕਰਨ ਦੀ ਯੋਜਨਾ ਬਣਾਈ, ਤਾਂ ਮਾਰਦਕਈ ਨੇ ਇਸ ਗੱਲ ਦੀ ਖ਼ਬਰ ਦਿੱਤੀ ਸੀ।
3 quod cum rex audisset ait quid pro hac fide honoris ac praemii Mardocheus consecutus est dixeruntque ei servi illius ac ministri nihil omnino mercedis accepit
ਤਦ ਰਾਜੇ ਨੇ ਪੁੱਛਿਆ, “ਇਸ ਦੇ ਬਦਲੇ ਵਿੱਚ ਮਾਰਦਕਈ ਦਾ ਕੀ ਮਾਣ-ਸਨਮਾਨ ਕੀਤਾ ਗਿਆ?” ਤਦ ਰਾਜਾ ਦੇ ਸੇਵਕ ਜਿਹੜੇ ਉਸ ਦੀ ਸੇਵਾ ਕਰ ਰਹੇ ਸਨ, ਉਨ੍ਹਾਂ ਨੇ ਉਸ ਨੂੰ ਉੱਤਰ ਦਿੱਤਾ, “ਉਸ ਦੇ ਲਈ ਕੁਝ ਵੀ ਨਹੀਂ ਕੀਤਾ ਗਿਆ।”
4 statimque rex quis est inquit in atrio Aman quippe interius atrium domus regiae intraverat ut suggereret regi et iuberet Mardocheum adfigi patibulo quod ei fuerat praeparatum
ਰਾਜੇ ਨੇ ਪੁੱਛਿਆ, “ਵਿਹੜੇ ਵਿੱਚ ਕੌਣ ਹੈ?” ਉਸੇ ਸਮੇਂ ਹਾਮਾਨ ਰਾਜਾ ਦੇ ਮਹਿਲ ਦੇ ਬਾਹਰੀ ਵਿਹੜੇ ਵਿੱਚ ਆਇਆ ਤਾਂ ਕਿ ਜੋ ਥੰਮ੍ਹ ਉਸ ਨੇ ਮਾਰਦਕਈ ਦੇ ਲਈ ਤਿਆਰ ਕੀਤਾ ਸੀ, ਉਸ ਉੱਤੇ ਮਾਰਦਕਈ ਨੂੰ ਚੜ੍ਹਾਉਣ ਲਈ ਰਾਜਾ ਨੂੰ ਕਹੇ।
5 responderunt pueri Aman stat in atrio dixitque rex ingrediatur
ਤਦ ਰਾਜਾ ਦੇ ਸੇਵਕਾਂ ਨੇ ਉਸ ਨੂੰ ਕਿਹਾ, “ਮਹਾਰਾਜ! ਵਿਹੜੇ ਵਿੱਚ ਤਾਂ ਹਾਮਾਨ ਖੜ੍ਹਾ ਹੈ।” ਤਾਂ ਰਾਜੇ ਨੇ ਕਿਹਾ, “ਉਸ ਨੂੰ ਅੰਦਰ ਲੈ ਆਓ!”
6 cumque esset ingressus ait illi quid debet fieri viro quem rex honorare desiderat cogitans Aman in corde suo et reputans quod nullum alium rex nisi se vellet honorare
ਜਦ ਹਾਮਾਨ ਅੰਦਰ ਆਇਆ ਤਾਂ ਰਾਜਾ ਨੇ ਉਸ ਨੂੰ ਪੁੱਛਿਆ, “ਜਿਸ ਮਨੁੱਖ ਨੂੰ ਰਾਜਾ ਆਦਰ ਦੇਣਾ ਚਾਹੇ ਉਸ ਦੇ ਲਈ ਕੀ ਕਰਨਾ ਚਾਹੀਦਾ ਹੈ?” ਹਾਮਾਨ ਨੇ ਆਪਣੇ ਮਨ ਵਿੱਚ ਸੋਚਿਆ ਕਿ ਮੇਰੇ ਨਾਲੋਂ ਵੱਧ ਰਾਜਾ ਹੋਰ ਕਿਸਨੂੰ ਆਦਰ ਦੇਣਾ ਚਾਹੁੰਦਾ ਹੋਵੇਗਾ?
7 respondit homo quem rex honorare cupit
ਤਦ ਹਾਮਾਨ ਨੇ ਰਾਜੇ ਨੂੰ ਉੱਤਰ ਦਿੱਤਾ, “ਜਿਸ ਮਨੁੱਖ ਨੂੰ ਰਾਜਾ ਆਦਰ ਦੇਣਾ ਚਾਹੁੰਦਾ ਹੋਵੇ,
8 debet indui vestibus regiis et inponi super equum qui de sella regis est et accipere regium diadema super caput suum
ਉਸ ਦੇ ਲਈ ਸ਼ਾਹੀ ਬਸਤਰ ਲਿਆਇਆ ਜਾਵੇ ਜੋ ਰਾਜਾ ਪਹਿਨਦਾ ਹੈ, ਅਤੇ ਇੱਕ ਘੋੜਾ ਵੀ, ਜਿਸ ਦੇ ਉੱਤੇ ਰਾਜਾ ਸਵਾਰ ਹੁੰਦਾ ਹੈ ਅਤੇ ਉਹ ਸ਼ਾਹੀ ਤਾਜ ਜਿਹੜਾ ਰਾਜਾ ਦੇ ਸਿਰ ਉੱਤੇ ਰੱਖਿਆ ਜਾਂਦਾ ਹੈ, ਉਹ ਵੀ ਲਿਆਂਦਾ ਜਾਵੇ।
9 et primus de regis principibus ac tyrannis teneat equum eius et per plateam civitatis incedens clamet ac dicat sic honorabitur quemcumque rex voluerit honorare
ਫਿਰ ਉਹ ਬਸਤਰ ਅਤੇ ਉਹ ਘੋੜਾ ਰਾਜਾ ਦੇ ਕਿਸੇ ਵੱਡੇ ਹਾਕਮ ਨੂੰ ਦਿੱਤਾ ਜਾਵੇ ਤਾਂ ਜੋ ਉਸ ਮਨੁੱਖ ਨੂੰ ਜਿਸ ਨੂੰ ਰਾਜਾ ਆਦਰ ਦੇਣਾ ਚਾਹੁੰਦਾ ਹੈ, ਉਹ ਬਸਤਰ ਪਹਿਨਾਇਆ ਜਾਵੇ ਅਤੇ ਉਸ ਨੂੰ ਘੋੜੇ ਉੱਤੇ ਸਵਾਰ ਕਰ ਕੇ ਸ਼ਹਿਰ ਦੇ ਚੌਂਕ ਵਿੱਚ ਫਿਰਾਇਆ ਜਾਵੇ ਅਤੇ ਉਸ ਦੇ ਅੱਗੇ-ਅੱਗੇ ਇਹ ਮਨਾਦੀ ਕਰਵਾਈ ਜਾਵੇ ਕਿ ਜਿਸ ਮਨੁੱਖ ਨੂੰ ਰਾਜਾ ਆਦਰ ਦੇਣਾ ਚਾਹੁੰਦਾ ਹੈ, ਉਸ ਦੇ ਨਾਲ ਅਜਿਹਾ ਹੀ ਕੀਤਾ ਜਾਵੇਗਾ!”
10 dixitque ei rex festina et sumpta stola et equo fac ita ut locutus es Mardocheo Iudaeo qui sedet ante fores palatii cave ne quicquam de his quae locutus es praetermittas
੧੦ਤਦ ਰਾਜਾ ਨੇ ਹਾਮਾਨ ਨੂੰ ਕਿਹਾ, “ਛੇਤੀ ਕਰ ਅਤੇ ਆਪਣੀ ਗੱਲ ਅਨੁਸਾਰ ਉਹ ਬਸਤਰ ਅਤੇ ਘੋੜਾ ਲੈ ਅਤੇ ਉਸ ਯਹੂਦੀ ਮਾਰਦਕਈ ਨਾਲ ਜਿਹੜਾ ਮਹਿਲ ਦੇ ਫਾਟਕ ਉੱਤੇ ਬੈਠਦਾ ਹੈ, ਇਸੇ ਤਰ੍ਹਾਂ ਹੀ ਕਰ। ਜੋ ਕੁਝ ਵੀ ਤੂੰ ਕਿਹਾ ਹੈ ਉਸ ਵਿੱਚੋਂ ਕਿਸੇ ਗੱਲ ਦੀ ਕਮੀ ਨਾ ਰਹਿ ਜਾਵੇ!”
11 tulit itaque Aman stolam et equum indutumque Mardocheum in platea civitatis et inpositum equo praecedebat atque clamabat hoc honore condignus est quemcumque rex voluerit honorare
੧੧ਤਦ ਹਾਮਾਨ ਨੇ ਉਹ ਬਸਤਰ ਅਤੇ ਉਹ ਘੋੜਾ ਲਿਆ ਅਤੇ ਮਾਰਦਕਈ ਨੂੰ ਬਸਤਰ ਪਹਿਨਾਇਆ ਅਤੇ ਘੋੜੇ ਉੱਤੇ ਸਵਾਰ ਕਰ ਕੇ ਸ਼ਹਿਰ ਦੇ ਚੌਂਕ ਵਿੱਚ ਘੁਮਾਇਆ ਅਤੇ ਉਸ ਦੇ ਅੱਗੇ ਇਹ ਮਨਾਦੀ ਕਰਵਾਈ, “ਜਿਸ ਮਨੁੱਖ ਨੂੰ ਰਾਜਾ ਆਦਰ ਦੇਣਾ ਚਾਹੁੰਦਾ ਹੈ ਉਸ ਦੇ ਨਾਲ ਅਜਿਹਾ ਹੀ ਕੀਤਾ ਜਾਵੇਗਾ!”
12 reversus est Mardocheus ad ianuam palatii et Aman festinavit ire in domum suam lugens et operto capite
੧੨ਇਸ ਤੋਂ ਬਾਅਦ ਮਾਰਦਕਈ ਤਾਂ ਸ਼ਾਹੀ ਫਾਟਕ ਉੱਤੇ ਮੁੜ ਆਇਆ ਪਰ ਹਾਮਾਨ ਰੋਂਦਾ-ਪਿੱਟਦਾ ਹੋਇਆ ਤੇ ਸਿਰ ਢੱਕ ਕੇ ਛੇਤੀ ਨਾਲ ਆਪਣੇ ਘਰ ਨੂੰ ਚਲਾ ਗਿਆ।
13 narravitque Zares uxori suae et amicis omnia quae evenissent sibi cui responderunt sapientes quos habebat in consilio et uxor eius si de semine Iudaeorum est Mardocheus ante quem cadere coepisti non poteris ei resistere sed cades in conspectu eius
੧੩ਤਦ ਹਾਮਾਨ ਨੇ ਆਪਣੀ ਪਤਨੀ ਜ਼ਰਸ਼ ਅਤੇ ਆਪਣੇ ਸਾਰੇ ਮਿੱਤਰਾਂ ਨੂੰ ਉਹ ਸਭ ਕੁਝ ਦੱਸਿਆ ਜੋ ਉਸ ਦੇ ਨਾਲ ਬੀਤਿਆ ਸੀ। ਤਦ ਉਸ ਦੇ ਬੁੱਧਵਾਨ ਮਿੱਤਰਾਂ ਅਤੇ ਉਸ ਦੀ ਪਤਨੀ ਜਰਸ਼ ਨੇ ਉਸ ਨੂੰ ਕਿਹਾ, “ਜੇਕਰ ਮਾਰਦਕਈ ਜਿਸ ਨੂੰ ਤੂੰ ਨੀਵਾਂ ਵਿਖਾਉਣਾ ਚਾਹੁੰਦਾ ਹੈ, ਯਹੂਦੀਆਂ ਦੇ ਵੰਸ਼ ਵਿੱਚੋਂ ਹੈ, ਤਾਂ ਤੂੰ ਉਸ ਨੂੰ ਜਿੱਤ ਨਹੀਂ ਸਕਦਾ ਪਰ ਤੂੰ ਜ਼ਰੂਰ ਉਸ ਦੇ ਅੱਗੇ ਨੀਵਾਂ ਕੀਤਾ ਜਾਵੇਂਗਾ।”
14 adhuc illis loquentibus venerunt eunuchi regis et cito eum ad convivium quod regina paraverat pergere conpulerunt
੧੪ਉਹ ਉਸ ਦੇ ਨਾਲ ਇਹ ਗੱਲਾਂ ਕਰ ਹੀ ਰਹੇ ਸਨ ਕਿ ਰਾਜਾ ਦੇ ਖੁਸਰੇ ਆ ਗਏ ਅਤੇ ਹਾਮਾਨ ਨੂੰ ਉਸ ਭੋਜ ਲਈ ਜਿਹੜਾ ਅਸਤਰ ਨੇ ਤਿਆਰ ਕੀਤਾ ਸੀ, ਛੇਤੀ ਨਾਲ ਲੈ ਗਏ।

< Esther 6 >