< Genesis 14 >
1 factum est autem in illo tempore ut Amrafel rex Sennaar et Arioch rex Ponti et Chodorlahomor rex Aelamitarum et Thadal rex Gentium
੧ਸ਼ਿਨਾਰ ਦੇ ਰਾਜਾ ਅਮਰਾਫ਼ਲ, ਅੱਲਾਸਾਰ ਦੇ ਰਾਜਾ ਅਰਯੋਕ, ਏਲਾਮ ਦੇ ਰਾਜਾ ਕਦਾਰਲਾਓਮਰ ਅਤੇ ਗੋਈਮ ਦੇ ਰਾਜਾ ਤਿਦਾਲ ਦੇ ਦਿਨਾਂ ਵਿੱਚ ਅਜਿਹਾ ਹੋਇਆ
2 inirent bellum contra Bara regem Sodomorum et contra Bersa regem Gomorrae et contra Sennaab regem Adamae et contra Semeber regem Seboim contraque regem Balae ipsa est Segor
੨ਕਿ ਇਨ੍ਹਾਂ ਨੇ ਸਦੂਮ ਦੇ ਰਾਜਾ ਬਰਾ, ਅਮੂਰਾਹ ਦੇ ਰਾਜਾ ਬਿਰਸਾ, ਅਦਮਾਹ ਦੇ ਰਾਜਾ ਸਿਨਾਬ, ਸਬੋਈਮ ਦੇ ਰਾਜਾ ਸਮੇਬਰ ਅਤੇ ਬਲਾ ਅਰਥਾਤ ਸੋਆਰ ਦੇ ਰਾਜਾ ਨਾਲ ਯੁੱਧ ਕੀਤਾ।
3 omnes hii convenerunt in vallem Silvestrem quae nunc est mare Salis
੩ਇਹ ਸਾਰੇ ਸਿੱਦੀਮ ਦੀ ਘਾਟੀ ਵਿੱਚ ਜੋ ਖਾਰਾ ਸਮੁੰਦਰ ਹੈ, ਇਕੱਠੇ ਹੋਏ।
4 duodecim enim annis servierant Chodorlahomor et tertiodecimo anno recesserunt ab eo
੪ਬਾਰਾਂ ਸਾਲ ਤੱਕ ਉਹ ਕਦਾਰਲਾਓਮਰ ਦੇ ਅਧੀਨ ਰਹੇ ਪਰ ਤੇਰ੍ਹਵੇਂ ਸਾਲ ਵਿੱਚ ਵਿਦਰੋਹੀ ਹੋ ਗਏ।
5 igitur anno quartodecimo venit Chodorlahomor et reges qui erant cum eo percusseruntque Rafaim in Astharothcarnaim et Zuzim cum eis et Emim in Savecariathaim
੫ਚੌਧਵੇਂ ਸਾਲ ਵਿੱਚ ਕਦਾਰਲਾਓਮਰ ਅਤੇ ਉਹ ਰਾਜੇ ਜੋ ਉਹ ਦੇ ਨਾਲ ਆਏ ਸਨ, ਅਤੇ ਉਨ੍ਹਾਂ ਨੇ ਰਫ਼ਾਈਆਂ ਨੂੰ, ਅਸਤਰੋਥ-ਕਰਨਇਮ ਵਿੱਚ ਅਤੇ ਜ਼ੂਜ਼ੀਆਂ ਨੂੰ ਹਾਮ ਵਿੱਚ, ਅਤੇ ਏਮੀਆਂ ਨੂੰ ਸਾਵੇਹ ਕਿਰਯਾਤਾਇਮ ਵਿੱਚ,
6 et Chorreos in montibus Seir usque ad campestria Pharan quae est in solitudine
੬ਅਤੇ ਹੋਰੀਆਂ ਨੂੰ ਉਨ੍ਹਾਂ ਦੇ ਪਰਬਤ ਸੇਈਰ ਵਿੱਚ ਏਲ-ਪਾਰਾਨ ਤੱਕ, ਜੋ ਉਜਾੜ ਕੋਲ ਹੈ, ਮਾਰਿਆ।
7 reversique sunt et venerunt ad fontem Mesfat ipsa est Cades et percusserunt omnem regionem Amalechitarum et Amorreum qui habitabat in Asasonthamar
੭ਉਹ ਉੱਥੋਂ ਮੁੜ ਕੇ ਏਨ ਮਿਸਪਾਟ ਅਰਥਾਤ ਕਾਦੇਸ਼ ਨੂੰ ਆਏ ਅਤੇ ਉਨ੍ਹਾਂ ਨੇ ਅਮਾਲੇਕੀਆਂ ਦੇ ਸਾਰੇ ਦੇਸ਼ ਨੂੰ, ਅਤੇ ਅਮੋਰੀਆਂ ਨੂੰ ਵੀ ਜੋ ਹਸਸੋਨ ਤਾਮਾਰ ਵਿੱਚ ਵੱਸਦੇ ਸਨ, ਮਾਰਿਆ।
8 et egressi sunt rex Sodomorum et rex Gomorrae rexque Adamae et rex Seboim necnon et rex Balae quae est Segor et direxerunt contra eos aciem in valle Silvestri
੮ਤਦ ਸਦੂਮ, ਅਮੂਰਾਹ, ਅਦਮਾਹ, ਸਬੋਈਮ, ਬਲਾ ਅਰਥਾਤ ਸੋਆਰ ਦੇ ਰਾਜੇ ਨਿੱਕਲੇ ਅਤੇ ਉਨ੍ਹਾਂ ਨਾਲ ਸਿੱਦੀਮ ਦੀ ਘਾਟੀ ਵਿੱਚ ਲੜਨ ਲਈ ਕਤਾਰਾਂ ਬੰਨ੍ਹੀਆਂ।
9 scilicet adversum Chodorlahomor regem Aelamitarum et Thadal regem Gentium et Amrafel regem Sennaar et Arioch regem Ponti quattuor reges adversus quinque
੯ਅਰਥਾਤ ਏਲਾਮ ਦੇ ਰਾਜਾ ਕਦਾਰਲਾਓਮਰ, ਗੋਈਮ ਦੇ ਰਾਜਾ ਤਿਦਾਲ, ਸ਼ਿਨਾਰ ਦੇ ਰਾਜਾ ਅਮਰਾਫ਼ਲ, ਅੱਲਾਸਾਰ ਦੇ ਰਾਜਾ ਅਰਯੋਕ, ਇਹਨਾਂ ਚਾਰ ਰਾਜਿਆਂ ਦੇ ਵਿਰੁੱਧ ਉਹਨਾਂ ਪੰਜਾਂ ਨੇ ਕਤਾਰ ਬੰਨ੍ਹੀ।
10 vallis autem Silvestris habebat puteos multos bituminis itaque rex Sodomorum et Gomorrae terga verterunt cecideruntque ibi et qui remanserant fugerunt ad montem
੧੦ਸਿੱਦੀਮ ਦੀ ਘਾਟੀ ਵਿੱਚ ਜਿੱਥੇ ਚਿੱਕੜ ਦੇ ਟੋਏ ਹੀ ਟੋਏ ਸਨ, ਸਦੂਮ ਅਤੇ ਅਮੂਰਾਹ ਦੇ ਰਾਜੇ ਭੱਜੇ ਅਤੇ ਉਹਨਾਂ ਵਿੱਚ ਡਿੱਗ ਪਏ ਅਤੇ ਜਿਹੜੇ ਬਚ ਗਏ ਉਹ ਪਰਬਤ ਵੱਲ ਨੂੰ ਭੱਜੇ।
11 tulerunt autem omnem substantiam Sodomorum et Gomorrae et universa quae ad cibum pertinent et abierunt
੧੧ਤਦ ਉਹ ਸਦੂਮ ਅਤੇ ਅਮੂਰਾਹ ਦਾ ਸਾਰਾ ਮਾਲ ਧਨ ਅਤੇ ਉਨ੍ਹਾਂ ਦੀਆਂ ਸਾਰੀਆਂ ਭੋਜਨ ਵਸਤਾਂ ਲੁੱਟ ਕੇ ਚਲੇ ਗਏ।
12 necnon et Loth et substantiam eius filium fratris Abram qui habitabat in Sodomis
੧੨ਉਹ ਅਬਰਾਮ ਦੇ ਭਤੀਜੇ ਲੂਤ ਨੂੰ, ਜੋ ਸਦੂਮ ਵਿੱਚ ਵੱਸਦਾ ਸੀ ਅਤੇ ਉਸ ਦੇ ਮਾਲ ਧਨ ਨੂੰ ਵੀ ਲੁੱਟ ਕੇ ਨਾਲ ਲੈ ਗਏ।
13 et ecce unus qui evaserat nuntiavit Abram Hebraeo qui habitabat in convalle Mambre Amorrei fratris Eschol et fratris Aner hii enim pepigerant foedus cum Abram
੧੩ਤਦ ਕਿਸੇ ਭਗੌੜੇ ਨੇ ਆ ਕੇ ਅਬਰਾਮ ਇਬਰਾਨੀ ਨੂੰ ਖ਼ਬਰ ਦਿੱਤੀ, ਅਬਰਾਮ ਮਮਰੇ ਅਮੋਰੀ ਜੋ ਅਸ਼ਕੋਲ ਅਤੇ ਆਨੇਰ ਦੇ ਭਰਾ ਸੀ, ਉਸ ਦੇ ਬਲੂਤਾਂ ਕੋਲ ਰਹਿੰਦਾ ਸੀ ਅਤੇ ਉਨ੍ਹਾਂ ਨੇ ਅਬਰਾਮ ਨਾਲ ਨੇਮ ਬੰਨ੍ਹਿਆ ਸੀ।
14 quod cum audisset Abram captum videlicet Loth fratrem suum numeravit expeditos vernaculos suos trecentos decem et octo et persecutus est eos usque Dan
੧੪ਜਦ ਅਬਰਾਮ ਨੇ ਸੁਣਿਆ ਕਿ ਉਹ ਦਾ ਭਤੀਜਾ ਬੰਦੀ ਬਣਾ ਲਿਆ ਗਿਆ ਹੈ, ਤਦ ਉਸ ਨੇ ਆਪਣੇ ਤਿੰਨ ਸੌ ਅਠਾਰਾਂ ਸਿਖਾਏ ਹੋਏ ਜੁਆਨਾਂ ਨੂੰ ਲਿਆ, ਜੋ ਉਸ ਦੇ ਘਰਾਣੇ ਵਿੱਚ ਜੰਮੇ ਸਨ ਅਤੇ ਦਾਨ ਤੱਕ ਉਨ੍ਹਾਂ ਦਾ ਪਿੱਛਾ ਕੀਤਾ।
15 et divisis sociis inruit super eos nocte percussitque eos et persecutus est usque Hoba quae est ad levam Damasci
੧੫ਉਸ ਨੇ ਆਪਣੇ ਜੁਆਨਾਂ ਦੇ ਜੱਥੇ ਬਣਾਏ ਅਤੇ ਰਾਤ ਨੂੰ ਉਨ੍ਹਾਂ ਉੱਤੇ ਹਮਲਾ ਕਰਕੇ ਉਹਨਾਂ ਨੂੰ ਮਾਰਿਆ, ਅਤੇ ਹੋਬਾਹ ਤੱਕ ਜਿਹੜਾ ਦੰਮਿਸ਼ਕ ਦੇ ਉੱਤਰ ਵੱਲ ਹੈ, ਉਨ੍ਹਾਂ ਦਾ ਪਿੱਛਾ ਕੀਤਾ।
16 reduxitque omnem substantiam et Loth fratrem suum cum substantia illius mulieres quoque et populum
੧੬ਉਹ ਸਾਰੇ ਮਾਲ ਧਨ ਨੂੰ, ਅਤੇ ਆਪਣੇ ਭਤੀਜੇ ਲੂਤ ਅਤੇ ਉਸ ਦੇ ਸਾਰੇ ਮਾਲ-ਧਨ ਨੂੰ ਅਤੇ ਇਸਤਰੀਆਂ ਅਤੇ ਸਾਰੇ ਬੰਦੀਆਂ ਨੂੰ ਵੀ ਮੋੜ ਲੈ ਆਇਆ।
17 egressus est autem rex Sodomorum in occursum eius postquam reversus est a caede Chodorlahomor et regum qui cum eo erant in valle Save quae est vallis Regis
੧੭ਜਦ ਉਹ ਕਦਾਰਲਾਓਮਰ ਅਤੇ ਉਹਨਾਂ ਰਾਜਿਆਂ ਨੂੰ ਜਿਹੜੇ ਉਸ ਦੇ ਨਾਲ ਸਨ ਜਿੱਤ ਕੇ ਮੁੜਿਆ, ਤਦ ਸਦੂਮ ਦਾ ਰਾਜਾ ਸ਼ਾਵੇਹ ਦੀ ਘਾਟੀ ਵਿੱਚ ਜੋ ਬਾਦਸ਼ਾਹੀ ਘਾਟੀ ਵੀ ਅਖਵਾਉਂਦੀ ਹੈ, ਉਸ ਨੂੰ ਮਿਲਣ ਲਈ ਨਿੱਕਲ ਆਇਆ।
18 at vero Melchisedech rex Salem proferens panem et vinum erat enim sacerdos Dei altissimi
੧੮ਤਦ ਸ਼ਾਲੇਮ ਦਾ ਰਾਜਾ ਮਲਕਿਸਿਦਕ ਰੋਟੀ ਅਤੇ ਮਧ ਲੈ ਆਇਆ, ਉਹ ਅੱਤ ਮਹਾਨ ਪਰਮੇਸ਼ੁਰ ਦਾ ਜਾਜਕ ਸੀ।
19 benedixit ei et ait benedictus Abram Deo excelso qui creavit caelum et terram
੧੯ਉਸ ਨੇ ਇਹ ਆਖ ਕੇ ਅਬਰਾਮ ਨੂੰ ਅਸੀਸ ਦਿੱਤੀ, ਅੱਤ ਮਹਾਨ ਪਰਮੇਸ਼ੁਰ ਦੀ ਵੱਲੋਂ ਜੋ ਅਕਾਸ਼ ਅਤੇ ਧਰਤੀ ਦਾ ਮਾਲਕ ਹੈ, ਅਬਰਾਮ ਮੁਬਾਰਕ ਹੋਵੇ।
20 et benedictus Deus excelsus quo protegente hostes in manibus tuis sunt et dedit ei decimas ex omnibus
੨੦ਅਤੇ ਮੁਬਾਰਕ ਹੈ ਅੱਤ ਮਹਾਨ ਪਰਮੇਸ਼ੁਰ, ਜਿਸ ਨੇ ਤੇਰੇ ਵੈਰੀਆਂ ਨੂੰ ਤੇਰੇ ਵੱਸ ਵਿੱਚ ਕਰ ਦਿੱਤਾ ਹੈ। ਤਦ ਅਬਰਾਮ ਨੇ ਉਸ ਨੂੰ ਸਾਰੀਆਂ ਵਸਤਾਂ ਦਾ ਦਸਵੰਧ ਦਿੱਤਾ।
21 dixit autem rex Sodomorum ad Abram da mihi animas cetera tolle tibi
੨੧ਤਦ ਸਦੂਮ ਦੇ ਰਾਜਾ ਨੇ ਅਬਰਾਮ ਨੂੰ ਆਖਿਆ, ਇਹ ਮਾਲ-ਡੰਗਰ ਤਾਂ ਮੈਨੂੰ ਦੇ, ਪਰ ਮਾਲ-ਧਨ ਆਪ ਰੱਖ ਲੈ।
22 qui respondit ei levo manum meam ad Dominum Deum excelsum possessorem caeli et terrae
੨੨ਪਰ ਅਬਰਾਮ ਨੇ ਸਦੂਮ ਦੇ ਰਾਜਾ ਨੂੰ ਆਖਿਆ, ਮੈਂ ਯਹੋਵਾਹ ਅੱਤ ਮਹਾਨ ਪਰਮੇਸ਼ੁਰ ਜੋ ਅਕਾਸ਼ ਅਤੇ ਧਰਤੀ ਦਾ ਮਾਲਕ ਹੈ, ਉਸ ਦੇ ਅੱਗੇ ਪ੍ਰਣ ਕੀਤਾ ਹੈ
23 quod a filo subteminis usque ad corrigiam caligae non accipiam ex omnibus quae tua sunt ne dicas ego ditavi Abram
੨੩ਕਿ ਮੈਂ ਧਾਗੇ ਤੋਂ ਲੈ ਕੇ ਜੁੱਤੀ ਦੇ ਸੱਲੂ ਤੱਕ, ਤੇਰੇ ਸਾਰੇ ਮਾਲ ਵਿੱਚੋਂ ਕੁਝ ਨਹੀਂ ਲਵਾਂਗਾ, ਅਜਿਹਾ ਨਾ ਹੋਵੇ ਕਿ ਤੂੰ ਆਖੇਂ ਕਿ ਮੈਂ ਹੀ ਅਬਰਾਮ ਨੂੰ ਧਨੀ ਬਣਾ ਦਿੱਤਾ ਹੈ।
24 exceptis his quae comederunt iuvenes et partibus virorum qui venerunt mecum Aner Eschol et Mambre isti accipient partes suas
੨੪ਪਰ ਜੋ ਇਨ੍ਹਾਂ ਗੱਭਰੂਆਂ ਨੇ ਖਾ ਲਿਆ ਹੈ, ਅਤੇ ਉਨ੍ਹਾਂ ਦਾ ਹਿੱਸਾ ਜਿਹੜੇ ਮਨੁੱਖ ਮੇਰੇ ਨਾਲ ਗਏ ਸਨ ਅਰਥਾਤ ਆਨੇਰ, ਅਸ਼ਕੋਲ ਅਤੇ ਮਮਰੇ, ਮੈਂ ਵਾਪਿਸ ਨਹੀਂ ਕਰਾਂਗਾ, ਉਹ ਆਪਣਾ-ਆਪਣਾ ਹਿੱਸਾ ਲੈ ਲੈਣ।