< Osee Propheta 14 >
1 convertere Israhel ad Dominum Deum tuum quoniam corruisti in iniquitate tua
੧ਹੇ ਇਸਰਾਏਲ, ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜ, ਕਿਉਂ ਜੋ ਤੂੰ ਆਪਣੀ ਬਦੀ ਦੇ ਕਾਰਨ ਠੋਕਰ ਖਾਧੀ।
2 tollite vobiscum verba et convertimini ad Dominum dicite ei omnem aufer iniquitatem et accipe bonum et reddemus vitulos labiorum nostrorum
੨ਆਪਣੇ ਅੰਗੀਕਾਰ ਦੇ ਬਚਨਾਂ ਨੂੰ ਲੈ ਕੇ ਯਹੋਵਾਹ ਵੱਲ ਮੁੜੋ, ਉਹ ਨੂੰ ਆਖੋ, ਸਾਰੀ ਬਦੀ ਨੂੰ ਚੁੱਕ ਅਤੇ ਨੇਕੀ ਨੂੰ ਕਬੂਲ ਕਰ, ਅਤੇ ਅਸੀਂ ਵਹਿੜਕਿਆਂ ਦੇ ਥਾਂ ਆਪਣਿਆਂ ਬੁੱਲ੍ਹਾਂ ਦੀ ਭੇਟ ਚੜ੍ਹਾਵਾਂਗੇ।
3 Assur non salvabit nos super equum non ascendemus nec dicemus ultra dii nostri opera manuum nostrarum quia eius qui in te est misereberis pupilli
੩ਅੱਸ਼ੂਰ ਸਾਨੂੰ ਨਹੀਂ ਬਚਾਵੇਗਾ, ਅਸੀਂ ਘੋੜਿਆਂ ਦੇ ਉੱਤੇ ਨਹੀਂ ਚੜ੍ਹਾਂਗੇ, ਅਤੇ ਅਸੀਂ ਫੇਰ ਆਪਣੇ ਹੱਥਾਂ ਦੇ ਕੰਮ ਨੂੰ “ਸਾਡਾ ਪਰਮੇਸ਼ੁਰ” ਨਹੀਂ ਮੰਨਾਂਗੇ। ਤੇਰੇ ਕੋਲੋਂ ਯਤੀਮ ਰਹਿਮ ਨੂੰ ਪ੍ਰਾਪਤ ਕਰਦਾ ਹੈ।
4 sanabo contritiones eorum diligam eos spontanee quia aversus est furor meus ab eo
੪ਮੈਂ ਉਹਨਾਂ ਦੇ ਫਿਰ ਜਾਣ ਦਾ ਇਲਾਜ ਕਰਾਂਗਾ, ਮੈਂ ਖੁੱਲ੍ਹੇ ਦਿਲ ਨਾਲ ਉਹਨਾਂ ਨੂੰ ਪਿਆਰ ਕਰਾਂਗਾ, ਕਿਉਂਕਿ ਮੇਰਾ ਕ੍ਰੋਧ ਉਹਨਾਂ ਤੋਂ ਹੱਟ ਗਿਆ ਹੈ।
5 ero quasi ros Israhel germinabit quasi lilium et erumpet radix eius ut Libani
੫ਮੈਂ ਇਸਰਾਏਲ ਲਈ ਤ੍ਰੇਲ ਵਾਂਗੂੰ ਹੋਵਾਂਗਾ, ਉਹ ਸੋਸਨ ਵਾਂਗੂੰ ਹਰਾ-ਭਰਾ ਹੋਵੇਗਾ, ਅਤੇ ਲਬਾਨੋਨ ਵਾਂਗੂੰ ਆਪਣੀ ਜੜ੍ਹ ਫੜ੍ਹੇਗਾ।
6 ibunt rami eius et erit quasi oliva gloria eius et odor eius ut Libani
੬ਉਹ ਦੀਆਂ ਟਹਿਣੀਆਂ ਫੈਲਣਗੀਆਂ, ਉਹ ਦਾ ਸੁਹੱਪਣ ਜ਼ੈਤੂਨ ਦੇ ਰੁੱਖ ਵਾਂਗੂੰ ਹੋਵੇਗਾ, ਅਤੇ ਉਹ ਦੀ ਖੁਸ਼ਬੋ ਲਬਾਨੋਨ ਵਾਂਗੂੰ।
7 convertentur sedentes in umbra eius vivent tritico et germinabunt quasi vinea memoriale eius sicut vinum Libani
੭ਲੋਕ ਉਹ ਦੇ ਸਾਏ ਦੇ ਵਿੱਚ ਮੁੜਨਗੇ, ਉਹ ਕਣਕ ਵਾਂਗੂੰ ਜੀਉਣਗੇ, ਅਤੇ ਅੰਗੂਰੀ ਬੇਲ ਵਾਂਗੂੰ ਹਰੇ ਭਰੇ ਹੋ ਜਾਣਗੇ, ਉਨ੍ਹਾਂ ਦੀ ਮਸ਼ਹੂਰੀ ਲਬਾਨੋਨ ਦੀ ਮੈਅ ਵਰਗੀ ਹੋਵੇਗੀ।
8 Ephraim quid mihi ultra idola ego exaudiam et dirigam eum ego ut abietem virentem ex me fructus tuus inventus est
੮ਹੇ ਇਫ਼ਰਾਈਮ, ਫੇਰ ਬੁੱਤਾਂ ਦੇ ਨਾਲ ਮੇਰਾ ਕੀ ਕੰਮ? ਮੈਂ ਹੀ ਉੱਤਰ ਦਿੱਤਾ, ਅਤੇ ਉਸ ਤੇ ਧਿਆਨ ਲਾਵਾਂਗਾ, ਮੈਂ ਹਰੇ ਸਰੂ ਵਾਂਗੂੰ ਹਾਂ, ਤੇਰਾ ਫਲ ਮੇਰੇ ਤੋਂ ਹੀ ਮਿਲਦਾ ਹੈ।
9 quis sapiens et intelleget ista intellegens et sciet haec quia rectae viae Domini et iusti ambulabunt in eis praevaricatores vero corruent in eis
੯ਕੌਣ ਬੁੱਧਵਾਨ ਹੈ ਕਿ ਉਹ ਇਹਨਾਂ ਗੱਲਾਂ ਨੂੰ ਸਮਝੇ? ਅਤੇ ਸਮਝ ਵਾਲਾ ਕਿਹੜਾ ਜੋ ਇਹਨਾਂ ਨੂੰ ਜਾਣੇ? ਯਹੋਵਾਹ ਦੇ ਮਾਰਗ ਤਾਂ ਸਿੱਧੇ ਹਨ, ਅਤੇ ਧਰਮੀ ਉਹਨਾਂ ਦੇ ਵਿੱਚ ਚੱਲਣਗੇ, ਪਰ ਅਪਰਾਧੀ ਉਹਨਾਂ ਦੇ ਵਿੱਚ ਠੋਕਰ ਖਾਣਗੇ।