< Isaiæ 14 >
1 prope est ut veniat tempus eius et dies eius non elongabuntur miserebitur enim Dominus Iacob et eliget adhuc de Israhel et requiescere eos faciet super humum suam adiungetur advena ad eos et adherebit domui Iacob
੧ਯਹੋਵਾਹ ਯਾਕੂਬ ਉੱਤੇ ਰਹਮ ਕਰੇਗਾ ਅਤੇ ਇਸਰਾਏਲ ਨੂੰ ਫੇਰ ਚੁਣੇਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਭੂਮੀ ਉੱਤੇ ਵਸਾਵੇਗਾ ਅਤੇ ਓਪਰੇ ਉਨ੍ਹਾਂ ਨਾਲ ਮਿਲ ਜਾਣਗੇ ਅਤੇ ਉਹ ਯਾਕੂਬ ਦੇ ਘਰਾਣੇ ਨਾਲ ਜੁੜ ਜਾਣਗੇ।
2 et tenebunt eos populi et adducent eos in locum suum et possidebit eos domus Israhel super terram Domini in servos et ancillas et erunt capientes eos qui se ceperant et subicient exactores suos
੨ਲੋਕ ਉਨ੍ਹਾਂ ਨੂੰ ਲੈ ਕੇ ਉਨ੍ਹਾਂ ਦੇ ਥਾਂ ਉੱਤੇ ਪਹੁੰਚਾ ਦੇਣਗੇ ਅਤੇ ਇਸਰਾਏਲ ਦਾ ਘਰਾਣਾ ਉਨ੍ਹਾਂ ਨੂੰ ਦਾਸ ਅਤੇ ਦਾਸੀਆਂ ਕਰ ਕੇ ਯਹੋਵਾਹ ਦੀ ਭੂਮੀ ਉੱਤੇ ਆਪਣੇ ਵੱਸ ਵਿੱਚ ਰੱਖੇਗਾ ਅਤੇ ਉਹ ਉਨ੍ਹਾਂ ਨੂੰ ਕੈਦੀ ਬਣਾਉਣਗੇ ਜਿਨ੍ਹਾਂ ਦੇ ਉਹ ਕੈਦੀ ਸਨ, ਅਤੇ ਆਪਣੇ ਦੁੱਖ ਦੇਣ ਵਾਲਿਆਂ ਉੱਤੇ ਰਾਜ ਕਰਨਗੇ।
3 et erit in die illa cum requiem dederit tibi Deus a labore tuo et a concussione tua et a servitute dura qua ante servisti
੩ਜਿਸ ਦਿਨ ਯਹੋਵਾਹ ਤੈਨੂੰ ਤੇਰੀ ਪੀੜ ਤੋਂ ਅਤੇ ਤੇਰੀ ਤਕਲੀਫ਼ ਤੋਂ ਅਤੇ ਉਸ ਔਖੀ ਟਹਿਲ ਤੋਂ ਜਿਸ ਦੇ ਨਾਲ ਤੇਰੇ ਤੋਂ ਟਹਿਲ ਕਰਾਈ ਗਈ ਤੈਨੂੰ ਅਰਾਮ ਦੇਵੇ,
4 sumes parabolam istam contra regem Babylonis et dices quomodo cessavit exactor quievit tributum
੪ਤਾਂ ਤੂੰ ਬਾਬਲ ਦੇ ਰਾਜੇ ਦੇ ਵਿਰੁੱਧ ਇਹ ਬੋਲੀ ਮਾਰੀਂ ਅਤੇ ਆਖੀਂ - ਦੁੱਖ ਦੇਣ ਵਾਲਾ ਕਿਵੇਂ ਮੁੱਕ ਗਿਆ, ਅਤੇ ਸੁਨਹਿਰਾ ਸਥਾਨ ਕਿਵੇਂ ਨਖੁੱਟ ਗਿਆ!
5 contrivit Dominus baculum impiorum virgam dominantium
੫ਯਹੋਵਾਹ ਨੇ ਦੁਸ਼ਟਾਂ ਦੀ ਲਾਠੀ, ਅਤੇ ਹਾਕਮਾਂ ਦਾ ਆੱਸਾ ਭੰਨ ਸੁੱਟਿਆ,
6 caedentem populos in indignatione plaga insanabili subicientem in furore gentes persequentem crudeliter
੬ਜਿਹੜਾ ਲੋਕਾਂ ਨੂੰ ਕਹਿਰ ਨਾਲ ਮਾਰਦਾ ਰਹਿੰਦਾ ਸੀ, ਜਿਹੜਾ ਕੌਮਾਂ ਉੱਤੇ ਕ੍ਰੋਧ ਨਾਲ ਰਾਜ ਕਰਦਾ ਸੀ, ਅਤੇ ਬਿਨ੍ਹਾਂ ਰੋਕ-ਟੋਕ ਸਤਾਉਂਦਾ ਸੀ।
7 conquievit et siluit omnis terra gavisa est et exultavit
੭ਸਾਰੀ ਧਰਤੀ ਚੈਨ ਅਤੇ ਅਰਾਮ ਕਰਦੀ ਹੈ, ਉਹ ਖੁੱਲ੍ਹ ਕੇ ਜੈਕਾਰੇ ਗਜਾਉਂਦੇ ਹਨ।
8 abietes quoque laetatae sunt super te et cedri Libani ex quo dormisti non ascendit qui succidat nos
੮ਸਰੂ ਵੀ ਤੇਰੇ ਉੱਤੇ ਅਨੰਦ ਕਰਦੇ ਹਨ, ਲਬਾਨੋਨ ਦੇ ਦਿਆਰ ਵੀ, - ਜਦੋਂ ਦਾ ਤੂੰ ਡਿੱਗਿਆ, ਸਾਡੇ ਉੱਤੇ ਵੱਢਣ ਵਾਲਾ ਕੋਈ ਨਹੀਂ ਆਇਆ।
9 infernus subter conturbatus est in occursum adventus tui suscitavit tibi gigantas omnes principes terrae surrexerunt de soliis suis omnes principes nationum (Sheol )
੯ਹੇਠੋਂ ਪਤਾਲ ਤੇਰੇ ਲਈ ਹਿੱਲ ਪਿਆ ਹੈ, ਕਿ ਤੇਰੇ ਆਉਣ ਦਾ ਸੁਆਗਤ ਕਰੇ, ਉਹ ਤੇਰੇ ਲਈ ਮੁਰਦਿਆਂ ਨੂੰ, ਅਰਥਾਤ ਧਰਤੀ ਦੇ ਸਾਰੇ ਆਗੂਆਂ ਨੂੰ ਜਗਾਉਂਦਾ ਹੈ। ਉਹ ਨੇ ਕੌਮਾਂ ਦੇ ਸਾਰੇ ਰਾਜਿਆਂ ਨੂੰ ਉਨ੍ਹਾਂ ਦੇ ਸਿੰਘਾਸਣਾਂ ਤੋਂ ਖੜ੍ਹਾ ਕਰ ਦਿੱਤਾ ਹੈ। (Sheol )
10 universi respondebunt et dicent tibi et tu vulneratus es sicut nos nostri similis effectus es
੧੦ਉਹ ਸਾਰੇ ਤੈਨੂੰ ਉੱਤਰ ਦੇਣਗੇ ਅਤੇ ਆਖਣਗੇ, ਤੂੰ ਵੀ ਸਾਡੇ ਵਾਂਗੂੰ ਨਿਰਬਲ ਕੀਤਾ ਗਿਆ ਹੈਂ! ਤੂੰ ਸਾਡੇ ਵਾਂਗੂੰ ਹੋ ਗਿਆ ਹੈਂ!
11 detracta est ad inferos superbia tua concidit cadaver tuum subter te sternetur tinea et operimentum tuum erunt vermes (Sheol )
੧੧ਤੇਰੀ ਚਮਕ-ਦਮਕ ਅਤੇ ਤੇਰੀਆਂ ਬਰਬਤਾਂ ਦੀ ਅਵਾਜ਼ ਪਤਾਲ ਵਿੱਚ ਲਾਹੀ ਗਈ, ਕੀੜੇ ਤੇਰੇ ਹੇਠ ਵਿਛਾਏ ਗਏ, ਅਤੇ ਕਿਰਮ ਹੀ ਤੇਰਾ ਓੜ੍ਹਨਾ ਹਨ। (Sheol )
12 quomodo cecidisti de caelo lucifer qui mane oriebaris corruisti in terram qui vulnerabas gentes
੧੨ਤੂੰ ਅਕਾਸ਼ ਤੋਂ ਕਿਵੇਂ ਡਿੱਗ ਪਿਆ, ਹੇ ਦਿਨ ਦੇ ਤਾਰੇ, ਫਜ਼ਰ ਦੇ ਪੁੱਤਰ! ਤੂੰ ਕਿਵੇਂ ਧਰਤੀ ਤੱਕ ਵੱਢਿਆ ਗਿਆ, ਹੇ ਕੌਮਾਂ ਦੇ ਢਾਉਣ ਵਾਲੇ!
13 qui dicebas in corde tuo in caelum conscendam super astra Dei exaltabo solium meum sedebo in monte testamenti in lateribus aquilonis
੧੩ਤੂੰ ਆਪਣੇ ਦਿਲ ਵਿੱਚ ਆਖਿਆ ਕਿ ਮੈਂ ਅਕਾਸ਼ ਉੱਤੇ ਚੜ੍ਹ ਜਾਂਵਾਂਗਾ, ਪਰਮੇਸ਼ੁਰ ਦੇ ਤਾਰਿਆਂ ਤੋਂ ਉਤਾਹਾਂ, ਮੈਂ ਆਪਣਾ ਸਿੰਘਾਸਣ ਉੱਚਾ ਕਰਾਂਗਾ, ਅਤੇ ਮੈਂ ਮੰਡਲੀ ਦੇ ਪਰਬਤ ਉੱਤੇ ਉੱਤਰ ਦੀਆਂ ਹੱਦਾਂ ਵਿੱਚ ਬੈਠਾਂਗਾ।
14 ascendam super altitudinem nubium ero similis Altissimo
੧੪ਮੈਂ ਬੱਦਲਾਂ ਦੀਆਂ ਉੱਚਿਆਈਆਂ ਤੇ ਚੜ੍ਹ ਜਾਂਵਾਂਗਾ, ਮੈਂ ਆਪ ਨੂੰ ਅੱਤ ਮਹਾਨ ਜਿਹਾ ਬਣਾਵਾਂਗਾ!
15 verumtamen ad infernum detraheris in profundum laci (Sheol )
੧੫ਪਰ ਤੂੰ ਪਤਾਲ ਤੱਕ, ਸਗੋਂ ਟੋਏ ਦੀ ਡੁੰਘਿਆਈ ਤੱਕ ਹੇਠਾਂ ਲਾਹਿਆ ਜਾਵੇਂਗਾ। (Sheol )
16 qui te viderint ad te inclinabuntur teque prospicient numquid iste est vir qui conturbavit terram qui concussit regna
੧੬ਤੇਰੇ ਵੇਖਣ ਵਾਲੇ ਤੇਰੀ ਵੱਲ ਤੱਕਣਗੇ, ਉਹ ਤੇਰੇ ਉੱਤੇ ਗੌਰ ਕਰਨਗੇ, ਭਲਾ, ਇਹ ਉਹ ਮਨੁੱਖ ਹੈ ਜਿਸ ਨੇ ਧਰਤੀ ਨੂੰ ਕਾਂਬਾ ਲਾ ਦਿੱਤਾ, ਅਤੇ ਰਾਜਾਂ ਨੂੰ ਹਿਲਾ ਦਿੱਤਾ?
17 qui posuit orbem desertum et urbes eius destruxit vinctis eius non aperuit carcerem
੧੭ਜਿਸ ਨੇ ਜਗਤ ਉਜਾੜ ਜਿਹਾ ਕਰ ਦਿੱਤਾ, ਅਤੇ ਉਸ ਦੇ ਸ਼ਹਿਰ ਢਾਹ ਸੁੱਟੇ? ਜਿਸ ਨੇ ਆਪਣੇ ਕੈਦੀਆਂ ਨੂੰ ਘਰੀਂ ਨਾ ਜਾਣ ਦਿੱਤਾ?
18 omnes reges gentium universi dormierunt in gloria vir in domo sua
੧੮ਕੌਮਾਂ ਦੇ ਸਾਰੇ ਰਾਜੇ, ਹਾਂ, ਸਾਰਿਆਂ ਦੇ ਸਾਰੇ, ਸ਼ਾਨ ਨਾਲ ਲੇਟਦੇ ਹਨ, ਹਰੇਕ ਆਪਣੀ ਸਮਾਧ ਵਿੱਚ।
19 tu autem proiectus es de sepulchro tuo quasi stirps inutilis pollutus et obvolutus qui interfecti sunt gladio et descenderunt ad fundamenta laci quasi cadaver putridum
੧੯ਪਰ ਤੂੰ ਘਿਣਾਉਣੀ ਟਹਿਣੀ ਵਾਂਗੂੰ ਆਪਣੀ ਕਬਰ ਤੋਂ ਪਰੇ ਸੁੱਟਿਆ ਗਿਆ, ਤੂੰ ਵੱਢਿਆਂ ਹੋਇਆਂ ਦੀਆਂ ਲੋਥਾਂ ਨਾਲ ਘਿਰਿਆ ਹੋਇਆ ਹੈ, ਜਿਹੜੇ ਤਲਵਾਰ ਨਾਲ ਵਿੰਨ੍ਹੇ ਗਏ, ਜਿਹੜੇ ਟੋਏ ਦੇ ਪੱਥਰਾਂ ਕੋਲ ਹੇਠਾਂ ਲਾਹੇ ਗਏ, ਉਸ ਲੋਥ ਵਾਂਗੂੰ ਜਿਹੜੀ ਮਿੱਧੀ ਗਈ ਹੋਵੇ।
20 non habebis consortium neque cum eis in sepultura tu enim terram disperdisti tu populum occidisti non vocabitur in aeternum semen pessimorum
੨੦ਤੂੰ ਉਨ੍ਹਾਂ ਨਾਲ ਕਫ਼ਨ ਦਫ਼ਨ ਵਿੱਚ ਨਾ ਰਲੇਂਗਾ, ਤੂੰ ਜੋ ਆਪਣੇ ਦੇਸ ਨੂੰ ਵਿਰਾਨ ਕੀਤਾ, ਤੂੰ ਜੋ ਆਪਣੇ ਲੋਕਾਂ ਨੂੰ ਵੱਢ ਸੁੱਟਿਆ! ਕੁਕਰਮੀਆਂ ਦੇ ਵੰਸ਼ ਦਾ ਨਾਮ ਕਦੀ ਨਹੀਂ ਪੁਕਾਰਿਆ ਜਾਵੇਗਾ।
21 praeparate filios eius occisioni in iniquitate patrum eorum non consurgent nec hereditabunt terram neque implebunt faciem orbis civitatum
੨੧ਉਨ੍ਹਾਂ ਦੇ ਪੁਰਖਿਆਂ ਦੀ ਬਦੀ ਦੇ ਕਾਰਨ, ਉਹ ਦੇ ਪੁੱਤਰਾਂ ਦੇ ਵੱਢੇ ਜਾਣ ਦੀ ਤਿਆਰੀ ਕਰੋ, ਕਿਤੇ ਅਜਿਹਾ ਨਾ ਹੋਵੇ ਕਿ ਉਹ ਉੱਠ ਕੇ ਦੇਸ ਉੱਤੇ ਕਬਜ਼ਾ ਕਰ ਲੈਣ, ਅਤੇ ਜਗਤ ਨੂੰ ਸ਼ਹਿਰਾਂ ਨਾਲ ਭਰ ਦੇਣ।
22 et consurgam super eos dicit Dominus exercituum et perdam Babylonis nomen et reliquias et germen et progeniem ait Dominus
੨੨ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਉਨ੍ਹਾਂ ਦੇ ਵਿਰੁੱਧ ਉੱਠਾਂਗਾ, ਅਤੇ ਬਾਬਲ ਦਾ ਨਾਮ ਅਤੇ ਨਿਸ਼ਾਨ ਮਿਟਾ ਦਿਆਂਗਾ ਅਤੇ ਉਹ ਦੇ ਪੁੱਤਰ-ਪੋਤਰੇ ਨਸ਼ਟ ਕਰ ਦਿਆਂਗਾ, ਇਹ ਯਹੋਵਾਹ ਦਾ ਵਾਕ ਹੈ।
23 et ponam eam in possessionem ericii et in paludes aquarum et scopabo eam in scopa terens dicit Dominus exercituum
੨੩ਮੈਂ ਉਹ ਨੂੰ ਕੰਡੈਲੇ ਦੀ ਮੀਰਾਸ, ਅਤੇ ਪਾਣੀ ਦੀਆਂ ਢਾਬਾਂ ਠਹਿਰਾਵਾਂਗਾ, ਅਤੇ ਮੈਂ ਉਹ ਨੂੰ ਤਬਾਹੀ ਦੇ ਝਾੜੂ ਨਾਲ ਹੂੰਝ ਸੁੱਟਾਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।
24 iuravit Dominus exercituum dicens si non ut putavi ita erit et quomodo mente tractavi
੨੪ਸੈਨਾਂ ਦੇ ਯਹੋਵਾਹ ਨੇ ਸਹੁੰ ਖਾਧੀ, ਕਿ ਨਿਸੰਗ ਜਿਵੇਂ ਮੈਂ ਠਾਣਿਆ, ਤਿਵੇਂ ਹੋ ਜਾਵੇਗਾ, ਅਤੇ ਜਿਵੇਂ ਮੈਂ ਯੋਜਨਾ ਬਣਾਈ, ਤਿਵੇਂ ਉਹ ਕਾਇਮ ਰਹੇਗੀ,
25 sic eveniet ut conteram Assyrium in terra mea et in montibus meis conculcem eum et auferetur ab eis iugum eius et onus illius ab umero eorum tolletur
੨੫ਜੋ ਮੈਂ ਅੱਸ਼ੂਰ ਨੂੰ ਆਪਣੇ ਦੇਸ ਵਿੱਚ ਪੀਹ ਸੁੱਟਾਂਗਾ, ਅਤੇ ਆਪਣੇ ਪਰਬਤ ਉੱਤੇ ਉਹ ਨੂੰ ਲਤਾੜਾਂਗਾ, ਉਹ ਦਾ ਜੂਲਾ ਉਹਨਾਂ ਉੱਤੋਂ ਲਹਿ ਜਾਵੇਗਾ, ਅਤੇ ਉਹ ਦਾ ਭਾਰ ਉਹਨਾਂ ਦੇ ਮੋਢਿਆਂ ਤੋਂ ਹਟ ਜਾਵੇਗਾ।
26 hoc consilium quod cogitavi super omnem terram et haec est manus extenta super universas gentes
੨੬ਇਹ ਉਹ ਯੋਜਨਾ ਹੈ ਜਿਹੜੀ ਸਾਰੀ ਧਰਤੀ ਲਈ ਮਿੱਥੀ ਗਈ ਹੈ, ਅਤੇ ਇਹ ਉਹ ਹੱਥ ਹੈ ਜਿਹੜਾ ਸਾਰੀਆਂ ਕੌਮਾਂ ਉੱਤੇ ਚੁੱਕਿਆ ਹੋਇਆ ਹੈ।
27 Dominus enim exercituum decrevit et quis poterit infirmare et manus eius extenta et quis avertet eam
੨੭ਸੈਨਾਂ ਦੇ ਯਹੋਵਾਹ ਨੇ ਤਾਂ ਠਾਣ ਲਿਆ ਹੈ, ਸੋ ਕੌਣ ਰੱਦ ਕਰੇਗਾ? ਉਹ ਦਾ ਹੱਥ ਚੁੱਕਿਆ ਹੋਇਆ ਹੈ, ਸੋ ਕੌਣ ਉਹ ਨੂੰ ਰੋਕੇਗਾ?
28 in anno quo mortuus est rex Ahaz factum est onus istud
੨੮ਆਹਾਜ਼ ਰਾਜੇ ਦੀ ਮੌਤ ਦੇ ਸਾਲ ਇਹ ਅਗੰਮ ਵਾਕ ਹੋਇਆ,
29 ne laeteris Philisthea omnis tu quoniam comminuta est virga percussoris tui de radice enim colubri egredietur regulus et semen eius absorbens volucrem
੨੯ਹੇ ਫ਼ਲਿਸਤੀਓ, ਤੁਸੀਂ ਇਸ ਲਈ ਅਨੰਦ ਨਾ ਹੋਵੋ, ਕਿ ਤੁਹਾਨੂੰ ਮਾਰਨ ਵਾਲਾ ਡੰਡਾ ਭੰਨਿਆ ਗਿਆ ਹੈ, ਕਿਉਂ ਜੋ ਨਾਗ ਦੀ ਜੜ੍ਹੋਂ ਫਨੀਅਰ ਸੱਪ ਨਿੱਕਲੇਗਾ, ਅਤੇ ਉਹ ਦਾ ਫਲ ਇੱਕ ਉੱਡਣ ਵਾਲਾ ਸੱਪ ਹੋਵੇਗਾ।
30 et pascentur primogeniti pauperum et pauperes fiducialiter requiescent et interire faciam in fame radicem tuam et reliquias tuas interficiam
੩੦ਤਦ ਗਰੀਬਾਂ ਦੀ ਸੰਤਾਨ ਭੋਜਨ ਖਾਵੇਗੀ ਅਤੇ ਕੰਗਾਲ ਚੈਨ ਨਾਲ ਲੇਟਣਗੇ, ਪਰ ਮੈਂ ਤੁਹਾਡੀ ਜੜ੍ਹ ਕਾਲ ਨਾਲ ਮਾਰ ਦਿਆਂਗਾ, ਅਤੇ ਤੇਰੇ ਬਚੇ ਹੋਏ ਵੱਢੇ ਜਾਣਗੇ।
31 ulula porta clama civitas prostrata est Philisthea omnis ab aquilone enim fumus venit et non est qui effugiat agmen eius
੩੧ਹੇ ਫਾਟਕ, ਧਾਹਾਂ ਮਾਰ! ਹੇ ਸ਼ਹਿਰ, ਦੁਹਾਈ ਦੇ! ਹੇ ਫ਼ਲਿਸਤ, ਤੂੰ ਸਾਰੇ ਦਾ ਸਾਰਾ ਪਿਘਲ ਜਾ! ਕਿਉਂ ਜੋ ਉੱਤਰ ਵੱਲੋਂ ਇੱਕ ਧੂੰਆਂ ਆਉਂਦਾ ਹੈ, ਅਤੇ ਉਹ ਦੀਆਂ ਕਤਾਰਾਂ ਵਿੱਚ ਕੋਈ ਢਿੱਲਾ-ਮੱਠਾ ਨਹੀਂ।
32 et quid respondebitur nuntiis gentis quia Dominus fundavit Sion et in ipsa sperabunt pauperes populi eius
੩੨ਉਹ ਕੌਮ ਦੇ ਦੂਤਾਂ ਨੂੰ ਕੀ ਉੱਤਰ ਦੇਵੇਗਾ? ਇਹ ਕਿ ਯਹੋਵਾਹ ਨੇ ਸੀਯੋਨ ਦੀ ਨੀਂਹ ਰੱਖੀ ਹੈ, ਅਤੇ ਉਹ ਦੇ ਵਿੱਚ ਪਰਜਾ ਦੇ ਦੁਖਿਆਰੇ ਪਨਾਹ ਲੈਣਗੇ।