< Isaiæ 16 >
1 emitte agnum dominatorem terrae de Petra deserti ad montem filiae Sion
੧ਦੇਸ ਦੇ ਹਾਕਮ ਲਈ ਸੇਲਾ ਨਗਰ ਦੀ ਉਜਾੜ ਤੋਂ ਸੀਯੋਨ ਦੀ ਧੀ ਦੇ ਪਰਬਤ ਉੱਤੇ ਲੇਲੇ ਘੱਲੋ।
2 et erit sicut avis fugiens et pulli de nido avolantes sic erunt filiae Moab in transcensu Arnon
੨ਜਿਵੇਂ ਅਵਾਰਾ ਪੰਛੀ ਅਤੇ ਗੁਆਚੇ ਹੋਏ ਬੋਟ ਹੁੰਦੇ ਹਨ, ਉਸੇ ਤਰ੍ਹਾਂ ਹੀ ਅਰਨੋਨ ਦੇ ਪੱਤਣਾਂ ਉੱਤੇ ਮੋਆਬ ਦੀਆਂ ਧੀਆਂ ਹੋਣਗੀਆਂ।
3 ini consilium coge concilium pone quasi noctem umbram tuam in meridie absconde fugientes et vagos ne prodas
੩ਸਲਾਹ ਦਿਓ, ਇਨਸਾਫ਼ ਕਰੋ! ਆਪਣਾ ਪਰਛਾਵਾਂ ਦੁਪਹਿਰ ਦੇ ਵੇਲੇ ਰਾਤ ਵਾਂਗੂੰ ਬਣਾ, ਕੱਢਿਆਂ ਹੋਇਆਂ ਨੂੰ ਲੁਕਾ, ਭਗੌੜੇ ਨੂੰ ਨਾ ਫੜ੍ਹਾ।
4 habitabunt apud te profugi mei Moab esto latibulum eorum a facie vastatoris finitus est enim pulvis consummatus est miser defecit qui conculcabat terram
੪ਮੇਰੇ ਕੱਢਿਆਂ ਹੋਇਆਂ ਨੂੰ ਆਪਣੇ ਵਿੱਚ ਟਿਕਾ ਲੈ, ਮੋਆਬ ਲਈ ਲੁਟੇਰੇ ਦੇ ਮੂੰਹੋਂ ਤੂੰ ਉਸ ਦੀ ਓਟ ਹੋ। ਜਦ ਜ਼ਾਲਮ ਮੁੱਕ ਗਿਆ, ਤਦ ਬਰਬਾਦੀ ਖ਼ਤਮ ਹੋ ਜਾਵੇਗੀ, ਮਿੱਧਣ ਵਾਲੇ ਦੇਸ ਤੋਂ ਮਿਟ ਗਏ,
5 et praeparabitur in misericordia solium et sedebit super eum in veritate in tabernaculo David iudicans et quaerens iudicium et velociter reddens quod iustum est
੫ਤਦ ਇੱਕ ਸਿੰਘਾਸਣ ਦਯਾ ਨਾਲ ਕਾਇਮ ਕੀਤਾ ਜਾਵੇਗਾ ਅਤੇ ਉਹ ਦੇ ਉੱਤੇ ਦਾਊਦ ਦੇ ਤੰਬੂ ਵਿੱਚ ਸਚਿਆਈ ਨਾਲ ਉਹ ਬੈਠੇਗਾ, ਜਿਹੜਾ ਸਚਿਆਈ ਨਾਲ ਨਿਆਂ ਕਰੇਗਾ, ਅਤੇ ਧਰਮ ਦੇ ਕੰਮ ਕਰਨ ਵਿੱਚ ਫੁਰਤੀ ਕਰੇਗਾ।
6 audivimus superbiam Moab superbus est valde superbia eius et arrogantia eius et indignatio eius plus quam fortitudo eius
੬ਅਸੀਂ ਮੋਆਬ ਦੇ ਹੰਕਾਰ ਦੇ ਵਿਖੇ ਸੁਣਿਆ, ਕਿ ਉਹ ਅੱਤ ਹੰਕਾਰੀ ਹੈ, ਅਤੇ ਉਹ ਦੇ ਘਮੰਡ, ਉਹ ਦੇ ਹੰਕਾਰ, ਅਤੇ ਉਹ ਦੇ ਅੱਖੜਪਣ ਵਿਖੇ ਵੀ, - ਪਰ ਉਹ ਦੀਆਂ ਗੱਪਾਂ ਕੁਝ ਵੀ ਨਹੀਂ ਹਨ।
7 idcirco ululabit Moab ad Moab universus ululabit his qui laetantur super muro cocti lateris loquimini plagas suas
੭ਇਸ ਲਈ ਮੋਆਬ, ਮੋਆਬ ਲਈ ਧਾਹਾਂ ਮਾਰੇਗਾ, ਹਰੇਕ ਧਾਹਾਂ ਮਾਰੇਗਾ, ਕੀਰ-ਹਰਾਸਥ ਕਸਬੇ ਦੀ ਸੌਗੀ ਦੀਆਂ ਪਿੰਨੀਆਂ ਲਈ ਤੁਸੀਂ ਹੌਂਕੇ ਲੈ-ਲੈ ਕੇ ਰੋਵੋਗੇ।
8 quoniam suburbana Esebon deserta sunt et vinea Sabama domini gentium exciderunt flagella eius usque ad Iazer pervenerunt erraverunt in deserto propagines eius relictae sunt transierunt mare
੮ਹਸ਼ਬੋਨ ਪਿੰਡ ਦੀਆਂ ਪੈਲ੍ਹੀਆਂ, ਸਿਬਮਾਹ ਪਿੰਡ ਦੀਆਂ ਵੇਲਾਂ ਸੁੱਕ ਗਈਆਂ। ਕੌਮਾਂ ਦੇ ਮਾਲਕਾਂ ਨੇ ਉਹ ਦੀਆਂ ਚੰਗੀਆਂ ਟਹਿਣੀਆਂ ਭੰਨ ਸੁੱਟੀਆਂ, ਉਹ ਯਾਜ਼ੇਰ ਪਿੰਡ ਤੱਕ ਪਹੁੰਚੀਆਂ, ਉਹ ਉਜਾੜ ਵਿੱਚ ਫੈਲ ਗਈਆਂ, ਉਹ ਦੀਆਂ ਸ਼ਾਖਾਂ ਖਿੱਲਰ ਗਈਆਂ, ਉਹ ਸਮੁੰਦਰੋਂ ਪਾਰ ਲੰਘ ਗਈਆਂ।
9 super hoc plorabo in fletu Iazer vineam Sabama inebriabo te lacrima mea Esebon et Eleale quoniam super vindemiam tuam et super messem tuam vox calcantium inruit
੯ਇਸ ਲਈ ਮੈਂ ਵੀ ਯਾਜ਼ੇਰ ਦੇ ਨਾਲ ਸਿਬਮਾਹ ਦੀ ਵੇਲ ਲਈ ਰੋਵਾਂਗਾ। ਹੇ ਹਸ਼ਬੋਨ ਅਤੇ ਅਲਾਲੇਹ, ਮੈਂ ਤੈਨੂੰ ਆਪਣੇ ਹੰਝੂਆਂ ਨਾਲ ਭਿਉਂ ਦਿਆਂਗਾ, ਕਿਉਂ ਜੋ ਤੇਰੇ ਗਰਮੀ ਦੇ ਫਲਾਂ ਉੱਤੇ ਅਤੇ ਤੇਰੀ ਫ਼ਸਲ ਉੱਤੇ ਹੋਣ ਵਾਲਾ ਅਨੰਦ ਢਿੱਲਾ ਪੈ ਗਿਆ,
10 et auferetur laetitia et exultatio de Carmelo et in vineis non exultabit neque iubilabit vinum in torculari non calcabit qui calcare consueverat vocem calcantium abstuli
੧੦ਅਨੰਦ ਅਤੇ ਖੁਸ਼ੀ ਫਲਦਾਰ ਪੈਲੀ ਵਿੱਚੋਂ ਲੈ ਲਈ ਗਈ, ਅੰਗੂਰੀ ਬਾਗ਼ਾਂ ਵਿੱਚ ਜੈਕਾਰੇ ਨਾ ਲਲਕਾਰੇ ਜਾਣਗੇ, ਕੋਈ ਲਤਾੜਨ ਵਾਲਾ ਹੌਦਾਂ ਵਿੱਚ ਰਸ ਨਹੀਂ ਲਤਾੜੇਗਾ, ਮੈਂ ਲਤਾੜੂਆਂ ਦਾ ਸ਼ਬਦ ਬੰਦ ਕਰ ਛੱਡਿਆ ਹੈ।
11 super hoc venter meus ad Moab quasi cithara sonabit et viscera mea ad murum cocti lateris
੧੧ਇਸ ਲਈ ਮੇਰਾ ਮਨ ਮੋਆਬ ਲਈ ਬਰਬਤ ਵਾਂਗੂੰ ਵਿਰਲਾਪ ਕਰਦਾ ਹੈ, ਅਤੇ ਮੇਰਾ ਦਿਲ ਕੀਰ-ਹਰਸ ਲਈ ਵੀ।
12 et erit cum apparuerit quod laboravit Moab super excelsis suis ingredietur ad sancta sua ut obsecret et non valebit
੧੨ਅਜਿਹਾ ਹੋਵੇਗਾ ਕਿ ਜਦ ਮੋਆਬ ਹਾਜ਼ਰ ਹੋਵੇਗਾ, ਜਦ ਉਹ ਉੱਚੇ ਸਥਾਨ ਉੱਤੇ ਥੱਕ ਜਾਵੇਗਾ, ਤਾਂ ਉਹ ਪ੍ਰਾਰਥਨਾ ਲਈ ਆਪਣੇ ਪਵਿੱਤਰ ਸਥਾਨ ਨੂੰ ਆਵੇਗਾ, ਪਰ ਉਸ ਨੂੰ ਕੋਈ ਲਾਭ ਨਾ ਹੋਵੇਗਾ।
13 hoc verbum quod locutus est Dominus ad Moab ex tunc
੧੩ਇਹ ਬਚਨ ਉਹ ਹੈ ਜਿਹੜਾ ਯਹੋਵਾਹ ਮੋਆਬ ਦੇ ਵਿਖੇ ਭੂਤ ਕਾਲ ਵਿੱਚ ਬੋਲਿਆ,
14 et nunc locutus est Dominus dicens in tribus annis quasi anni mercennarii auferetur gloria Moab super omni populo multo et relinquetur parvus et modicus nequaquam multus
੧੪ਪਰ ਹੁਣ ਯਹੋਵਾਹ ਇਹ ਆਖਦਾ ਹੈ ਕਿ ਤਿੰਨਾਂ ਸਾਲਾਂ ਦੇ ਵਿੱਚ ਮਜ਼ਦੂਰ ਦੇ ਸਾਲਾਂ ਵਾਂਗੂੰ ਮੋਆਬ ਦਾ ਪਰਤਾਪ, ਉਹ ਦੀ ਸਾਰੀ ਵੱਡੀ ਭੀੜ ਸਮੇਤ ਤੁੱਛ ਕੀਤਾ ਜਾਵੇਗਾ ਅਤੇ ਬਚੇ ਹੋਏ ਬਹੁਤ ਥੋੜ੍ਹੇ ਅਤੇ ਲਿੱਸੇ ਹੋਣਗੇ।