< Isaiæ 29 >

1 vae Arihel Arihel civitas quam circumdedit David additus est annus ad annum sollemnitates evolutae sunt
ਹਾਏ ਅਰੀਏਲ ਉੱਤੇ, ਪਰਮੇਸ਼ੁਰ ਦੀ ਸ਼ੇਰਨੀ ਉੱਤੇ! ਉਸ ਨਗਰ ਉੱਤੇ ਜਿੱਥੇ ਦਾਊਦ ਨੇ ਡੇਰਾ ਲਾਇਆ! ਸਾਲ ਤੇ ਸਾਲ ਜੋੜੋ, ਖੁਸ਼ੀ ਦੇ ਪਰਬ ਸਮੇਂ ਸਿਰ ਮਨਾਓ।
2 et circumvallabo Arihel et erit tristis et maerens et erit mihi quasi Arihel
ਮੈਂ ਅਰੀਏਲ ਨੂੰ ਤੰਗ ਕਰਾਂਗਾ, ਤਾਂ ਸੋਗ ਤੇ ਸਿਆਪਾ ਹੋਵੇਗਾ, ਅਤੇ ਉਹ ਮੇਰੇ ਲਈ ਪਰਮੇਸ਼ੁਰ ਦੀ ਸ਼ੇਰਨੀ ਵਾਂਗੂੰ ਹੋਵੇਗਾ।
3 et circumdabo quasi spheram in circuitu tuo et iaciam contra te aggerem et munimenta ponam in obsidionem tuam
ਮੈਂ ਤੇਰੇ ਵਿਰੁੱਧ ਆਲੇ-ਦੁਆਲੇ ਛਾਉਣੀ ਲਵਾਂਗਾ, ਅਤੇ ਤੇਰੇ ਵਿਰੁੱਧ ਮੋਰਚਾ ਬਣਾ ਕੇ ਘੇਰਾ ਪਾਵਾਂਗਾ, ਅਤੇ ਤੇਰੇ ਵਿਰੁੱਧ ਦਮਦਮਾ ਖੜ੍ਹਾ ਕਰਾਂਗਾ।
4 humiliaberis de terra loqueris et de humo audietur eloquium tuum et erit quasi pythonis de terra vox tua et de humo eloquium tuum mussitabit
ਤੂੰ ਧਰਤੀ ਦੀ ਡੁੰਘਿਆਈ ਤੋਂ ਬੋਲੇਂਗਾ, ਤੇਰਾ ਬੋਲ ਖ਼ਾਕ ਦੇ ਹੇਠੋਂ ਆਵੇਗਾ, ਤੇਰੀ ਅਵਾਜ਼ ਧਰਤੀ ਵਿੱਚੋਂ ਪ੍ਰੇਤਾਂ ਵਾਂਗੂੰ ਹੋਵੇਗੀ, ਅਤੇ ਤੇਰਾ ਬੋਲ ਖ਼ਾਕ ਵਿੱਚੋਂ ਘੁਸਰ-ਮੁਸਰ ਕਰੇਗਾ।
5 et erit sicut pulvis tenuis multitudo ventilantium te et sicut favilla pertransiens multitudo eorum qui contra te praevaluerunt
ਪਰ ਤੇਰੇ ਵੈਰੀਆਂ ਦਾ ਦਲ ਬਰੀਕ ਘੱਟੇ ਵਾਂਗੂੰ, ਅਤੇ ਜ਼ਾਲਮਾਂ ਦਾ ਦਲ ਉੱਡਦੇ ਕੱਖਾਂ ਵਾਂਗੂੰ ਹੋਵੇਗਾ। ਇਹ ਝੱਟਪੱਟ, ਇੱਕਦਮ ਹੋ ਜਾਵੇਗਾ।
6 eritque repente confestim a Domino exercituum visitabitur in tonitru et commotione terrae et voce magna turbinis et tempestatis et flammae ignis devorantis
ਸੈਨਾਂ ਦਾ ਯਹੋਵਾਹ ਅਚਾਨਕ ਵੱਡੀ ਗੱਜ ਨਾਲ, ਭੁਚਾਲ ਨਾਲ, ਵੱਡੇ ਸ਼ੋਰ, ਵਾਵਰੋਲੇ ਅਤੇ ਤੂਫ਼ਾਨ ਨਾਲ ਅਤੇ ਭਸਮ ਕਰਨ ਵਾਲੀ ਅੱਗ ਦੀ ਲਾਟ ਨਾਲ ਸਜ਼ਾ ਦੇਣ ਆਵੇਗਾ।
7 et erit sicut somnium visionis nocturnae multitudo omnium gentium quae dimicaverunt contra Arihel et omnes qui militaverunt et obsederunt et praevaluerunt adversus eam
ਸਾਰੀਆਂ ਕੌਮਾਂ ਦਾ ਦਲ, ਜਿਹੜੀਆਂ ਅਰੀਏਲ ਦੇ ਵਿਰੁੱਧ ਲੜਦੀਆਂ ਹਨ, ਅਤੇ ਉਸ ਦੇ ਅਤੇ ਉਸ ਦੇ ਗੜ੍ਹ ਦੇ ਨਾਲ ਲੜਨ ਵਾਲੇ, ਅਤੇ ਉਸ ਦੇ ਤੰਗ ਕਰਨ ਵਾਲੇ ਸੁਫ਼ਨੇ ਵਾਂਗੂੰ, ਰਾਤ ਦੇ ਦਰਸ਼ਣ ਵਾਂਗੂੰ ਹੋ ਜਾਣਗੇ।
8 et sicuti somniat esuriens et comedit cum autem fuerit expertus vacua est anima eius et sicut somniat sitiens et bibit et postquam fuerit expergefactus lassus adhuc sitit et anima eius vacua est sic erit multitudo omnium gentium quae dimicaverunt contra montem Sion
ਅਜਿਹਾ ਹੋਵੇਗਾ ਕਿ ਜਿਵੇਂ ਭੁੱਖਾ ਸੁਫ਼ਨਾ ਵੇਖਦਾ ਹੈ, ਕਿ ਵੇਖੋ, ਮੈਂ ਖਾ ਰਿਹਾ ਹਾਂ, ਪਰ ਜਦ ਉਹ ਜਾਗਦਾ ਹੈ, ਤਾਂ ਉਹ ਭੁੱਖਾ ਹੀ ਹੈ, ਜਾਂ ਜਿਵੇਂ ਤਿਹਾਇਆ ਸੁਫ਼ਨਾ ਵੇਖਦਾ ਹੈ, ਕਿ ਵੇਖੋ, ਮੈਂ ਪੀ ਰਿਹਾ ਹਾਂ, ਪਰ ਜਦ ਉਹ ਜਾਗਦਾ, ਤਾਂ ਵੇਖੋ, ਉਹ ਹੁੱਸਿਆ ਹੋਇਆ ਅਤੇ ਉਹ ਦਾ ਜੀ ਤਿਹਾਇਆ ਹੁੰਦਾ ਹੈ, ਤਿਵੇਂ ਹੀ ਉਨ੍ਹਾਂ ਸਾਰੀਆਂ ਕੌਮਾਂ ਦੇ ਦਲ ਨਾਲ ਹੋਵੇਗਾ, ਜਿਹੜੀਆਂ ਸੀਯੋਨ ਪਰਬਤ ਨਾਲ ਲੜਦੀਆਂ ਹਨ।
9 obstupescite et admiramini fluctuate et vacillate inebriamini et non a vino movemini et non ebrietate
ਠਹਿਰੋ ਅਤੇ ਹੈਰਾਨ ਹੋਵੋ! ਮੌਜਾਂ ਲੁੱਟੋ ਅਤੇ ਅੰਨ੍ਹੇ ਹੋ ਜਾਓ! ਉਹ ਮਤਵਾਲੇ ਹਨ ਪਰ ਮਧ ਨਾਲ ਨਹੀਂ, ਉਹ ਡਗਮਗਾਉਂਦੇ ਹਨ ਪਰ ਸ਼ਰਾਬ ਨਾਲ ਨਹੀਂ!
10 quoniam miscuit vobis Dominus spiritum soporis claudet oculos vestros prophetas et principes vestros qui vident visiones operiet
੧੦ਯਹੋਵਾਹ ਨੇ ਤਾਂ ਤੁਹਾਡੇ ਉੱਤੇ ਗੂੜ੍ਹੀ ਨੀਂਦ ਦੀ ਰੂਹ ਵਹਾ ਦਿੱਤੀ ਹੈ, ਅਤੇ ਤੁਹਾਡੀਆਂ ਅੱਖਾਂ ਨੂੰ ਅਰਥਾਤ ਨਬੀ ਰੂਪੀ ਅੱਖਾਂ ਨੂੰ ਬੰਦ ਕੀਤਾ, ਅਤੇ ਤੁਹਾਡੇ ਸਿਰਾਂ ਨੂੰ ਅਰਥਾਤ ਦਰਸ਼ੀਆਂ ਨੂੰ ਕੱਜ ਦਿੱਤਾ ਹੈ।
11 et erit vobis visio omnium sicut verba libri signati quem cum dederint scienti litteras dicent lege istum et respondebit non possum signatus est enim
੧੧ਸਾਰਾ ਦਰਸ਼ਣ ਤੁਹਾਡੇ ਲਈ ਉਸ ਮੋਹਰ ਲੱਗੀ ਹੋਈ ਪੁਸਤਕ ਦੀਆਂ ਗੱਲਾਂ ਵਾਂਗੂੰ ਹੈ, ਜਿਹੜੀ ਉਹ ਕਿਸੇ ਪੜ੍ਹੇ ਹੋਏ ਨੂੰ ਇਹ ਆਖ ਕੇ ਦੇਣ ਕਿ ਇਹ ਨੂੰ ਪੜ੍ਹੋ ਤਾਂ, ਪਰ ਉਹ ਆਖੇ, ਮੈਂ ਪੜ੍ਹ ਨਹੀਂ ਸਕਦਾ ਕਿਉਂ ਜੋ ਉਹ ਨੂੰ ਮੋਹਰ ਲੱਗੀ ਹੋਈ ਹੈ।
12 et dabitur liber nescienti litteras diceturque ei lege et respondebit nescio litteras
੧੨ਫੇਰ ਉਹ ਪੁਸਤਕ ਕਿਸੇ ਅਣਪੜ੍ਹ ਨੂੰ ਇਹ ਆਖ ਕੇ ਦਿੱਤੀ ਜਾਵੇ ਕਿ ਇਹ ਨੂੰ ਪੜ੍ਹੋ ਤਾਂ, ਪਰ ਉਹ ਆਖੇ, ਮੈਂ ਤਾਂ ਅਣਪੜ੍ਹ ਹਾਂ।
13 et dixit Dominus eo quod adpropinquat populus iste ore suo et labiis suis glorificat me cor autem eius longe est a me et timuerunt me mandato hominum et doctrinis
੧੩ਤਦ ਪ੍ਰਭੂ ਨੇ ਆਖਿਆ, ਇਸ ਲਈ ਕਿ ਇਹ ਲੋਕ ਮੇਰੇ ਨੇੜੇ ਆਉਂਦੇ, ਅਤੇ ਆਪਣਿਆਂ ਮੂੰਹਾਂ ਅਤੇ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਉਹਨਾਂ ਦਾ ਦਿਲ ਮੇਰੇ ਤੋਂ ਦੂਰ ਹੈ, ਅਤੇ ਮੇਰਾ ਭੈਅ ਉਹਨਾਂ ਲਈ ਆਦਮੀਆਂ ਦਾ ਹੁਕਮ ਹੀ ਹੈ, ਜਿਹੜਾ ਰਟਿਆ ਹੋਇਆ ਹੈ,
14 ideo ecce ego addam ut admirationem faciam populo huic miraculo grandi et stupendo peribit enim sapientia a sapientibus eius et intellectus prudentium eius abscondetur
੧੪ਇਸ ਲਈ ਵੇਖੋ, ਮੈਂ ਫੇਰ ਇਸ ਪਰਜਾ ਨਾਲ ਅਚਰਜ਼ ਕੰਮ ਕਰਾਂਗਾ, ਅਚਰਜ਼ ਅਤੇ ਅਜੂਬਾ ਕੰਮ, ਅਤੇ ਉਹਨਾਂ ਦੇ ਬੁੱਧਵਾਨਾਂ ਦੀ ਬੁੱਧ ਨਾਸ ਹੋ ਜਾਵੇਗੀ, ਅਤੇ ਉਹਨਾਂ ਦੇ ਚਤਰਿਆਂ ਦੀ ਚਤਰਾਈ ਲੁਕਾਈ ਜਾਵੇਗੀ।
15 vae qui profundi estis corde ut a Domino abscondatis consilium quorum sunt in tenebris opera et dicunt quis videt nos et quis novit nos
੧੫ਹਾਏ ਉਹਨਾਂ ਉੱਤੇ ਜਿਹੜੇ ਯਹੋਵਾਹ ਤੋਂ ਆਪਣੀ ਯੋਜਨਾ ਲੁਕਾਉਣ ਦਾ ਵੱਡਾ ਜਤਨ ਕਰਦੇ ਹਨ! ਜਿਨ੍ਹਾਂ ਦੇ ਕੰਮ ਹਨੇਰੇ ਵਿੱਚ ਹੁੰਦੇ ਹਨ, ਅਤੇ ਜਿਹੜੇ ਆਖਦੇ ਹਨ, ਕੌਣ ਸਾਨੂੰ ਵੇਖਦਾ ਹੈ, ਅਤੇ ਕੌਣ ਸਾਨੂੰ ਜਾਣਦਾ ਹੈ?
16 perversa est haec vestra cogitatio quasi lutum contra figulum cogitet et dicat opus factori suo non fecisti me et figmentum dicat fictori suo non intellegis
੧੬ਤੁਸੀਂ ਉਲਟ-ਪੁਲਟ ਕਰਦੇ ਹੋ! ਕੀ ਘੁਮਿਆਰ ਮਿੱਟੀ ਵਰਗਾ ਗਿਣਿਆ ਜਾਵੇਗਾ, ਭਈ ਬਣੀ ਹੋਈ ਚੀਜ਼ ਆਪਣੇ ਬਣਾਉਣ ਵਾਲੇ ਵਿਖੇ ਆਖੇ, ਉਸ ਨੇ ਮੈਨੂੰ ਨਹੀਂ ਬਣਾਇਆ, ਜਾਂ ਘੜਤ ਆਪਣੇ ਘੜਨ ਵਾਲੇ ਵਿਖੇ ਆਖੇ, ਉਸ ਨੂੰ ਕੋਈ ਸਮਝ ਨਹੀਂ?
17 nonne adhuc in modico et in brevi convertetur Libanus in Chermel et Chermel in saltum reputabitur
੧੭ਕੀ ਥੋੜ੍ਹਾ ਹੀ ਚਿਰ ਬਾਕੀ ਨਹੀਂ ਜਦ ਲਬਾਨੋਨ ਫਲਦਾਰ ਖੇਤ ਵਿੱਚ ਬਦਲ ਜਾਵੇਗਾ, ਅਤੇ ਫਲਦਾਰ ਖੇਤ ਜੰਗਲ ਜਿਹਾ ਗਿਣਿਆ ਜਾਵੇਗਾ।
18 et audient in die illa surdi verba libri et de tenebris et caligine oculi caecorum videbunt
੧੮ਉਸ ਦਿਨ ਬੋਲ੍ਹੇ ਪੁਸਤਕ ਦੀਆਂ ਗੱਲਾਂ ਸੁਣਨਗੇ, ਅਤੇ ਅੰਨ੍ਹਿਆਂ ਦੀਆਂ ਅੱਖਾਂ ਧੁੰਦ ਅਤੇ ਹਨੇਰੇ ਵਿੱਚੋਂ ਵੇਖਣਗੀਆਂ,
19 et addent mites in Domino laetitiam et pauperes homines in Sancto Israhel exultabunt
੧੯ਮਸਕੀਨ ਯਹੋਵਾਹ ਵਿੱਚ ਵਧੇਰੇ ਅਨੰਦ ਹੋਣਗੇ, ਅਤੇ ਕੰਗਾਲ ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਵਿੱਚ ਬਾਗ-ਬਾਗ ਹੋਣਗੇ,
20 quoniam defecit qui praevalebat consummatus est inlusor et succisi sunt omnes qui vigilabant super iniquitatem
੨੦ਕਿਉਂ ਜੋ ਜ਼ਾਲਮ ਮਿਟ ਜਾਣਗੇ, ਠੱਠਾ ਕਰਨ ਵਾਲੇ ਮੁੱਕ ਜਾਣਗੇ, ਅਤੇ ਸਾਰੇ ਜਿਹੜੇ ਬਦੀ ਲਈ ਜਾਗਦੇ ਹਨ ਮਿਟਾਏ ਜਾਣਗੇ,
21 qui peccare faciebant homines in verbo et arguentem in porta subplantabant et declinaverunt frustra a iusto
੨੧ਜਿਹੜੇ ਗੱਲਾਂ ਨਾਲ ਮਨੁੱਖ ਨੂੰ ਪਾਪੀ ਠਹਿਰਾਉਂਦੇ, ਅਤੇ ਉਹ ਦੇ ਲਈ ਜੋ ਸਭਾ ਵਿੱਚ ਤਾੜਨਾ ਕਰਦਾ ਹੈ ਫਾਹੀ ਲਾਉਂਦੇ ਹਨ, ਅਤੇ ਧਰਮੀ ਨੂੰ ਧੋਖਾ ਦੇ ਕੇ ਮੋੜ ਦਿੰਦੇ ਹਨ।
22 propter hoc haec dicit Dominus ad domum Iacob qui redemit Abraham non modo confundetur Iacob nec modo vultus eius erubescet
੨੨ਇਸ ਲਈ ਯਹੋਵਾਹ ਜਿਸ ਨੇ ਅਬਰਾਹਾਮ ਨੂੰ ਛੁਟਕਾਰਾ ਦਿੱਤਾ, ਯਾਕੂਬ ਦੇ ਘਰਾਣੇ ਵਿਖੇ ਇਹ ਆਖਦਾ ਹੈ, ਹੁਣ ਯਾਕੂਬ ਸ਼ਰਮਿੰਦਾ ਨਾ ਹੋਵੇਗਾ, ਹੁਣ ਉਹ ਦਾ ਮੂੰਹ ਪੀਲਾ ਨਾ ਪਵੇਗਾ।
23 sed cum viderit filios suos opera manuum mearum in medio sui sanctificantes nomen meum et sanctificabunt Sanctum Iacob et Deum Israhel praedicabunt
੨੩ਜਦ ਉਹ ਆਪਣੇ ਵੰਸ਼ ਨੂੰ, ਜੋ ਮੇਰੀ ਦਸਤਕਾਰੀ ਹੈ, ਆਪਣੇ ਵਿੱਚ ਵੇਖਣਗੇ, ਤਦ ਉਹ ਮੇਰੇ ਨਾਮ ਨੂੰ ਪਵਿੱਤਰ ਆਖਣਗੇ, ਅਤੇ ਯਾਕੂਬ ਦੇ ਪਵਿੱਤਰ ਪੁਰਖ ਨੂੰ ਹੀ ਪਵਿੱਤਰ ਆਖਣਗੇ, ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਭੈਅ ਮੰਨਣਗੇ।
24 et scient errantes spiritu intellectum et mussitatores discent legem
੨੪ਮਨ ਦੇ ਭਟਕੇ ਹੋਏ ਸਮਝ ਜਾਣਗੇ, ਅਤੇ ਬੁੜ-ਬੁੜਾਉਣ ਵਾਲੇ ਸਿੱਖਿਆ ਪਾਉਣਗੇ।

< Isaiæ 29 >