< Jeremiæ 6 >
1 confortamini filii Beniamin in medio Hierusalem et in Thecua clangite bucina et super Bethaccharem levate vexillum quia malum visum est ab aquilone et contritio magna
੧ਹੇ ਬਿਨਯਾਮੀਨੀਓ, ਆਪਣੇ ਬਚਾਉ ਲਈ ਯਰੂਸ਼ਲਮ ਵਿੱਚੋਂ ਨੱਠੋ, ਤਕੋਆਹ ਵਿੱਚ ਤੁਰ੍ਹੀ ਫੂਕੋ, ਬੈਤ ਹੱਕਾਰਮ ਵਿੱਚ ਨਿਸ਼ਾਨ ਖੜਾ ਕਰੋ, ਕਿਉਂ ਜੋ ਉੱਤਰ ਵੱਲੋਂ ਇੱਕ ਬੁਰਿਆਈ ਅਤੇ ਵੱਡੀ ਤਬਾਹੀ ਝਾਕਦੀ ਹੈ।
2 speciosae et delicatae adsimilavi filiam Sion
੨ਮੈਂ ਸੀਯੋਨ ਦੀ ਧੀ ਨੂੰ ਜਿਹੜੀ ਸੋਹਣੀ ਅਤੇ ਨਾਜ਼ੁਕ ਹੈ ਮਾਰ ਸੁੱਟਾਂਗਾ।
3 ad eam venient pastores et greges eorum fixerunt in ea tentoria in circuitu pascet unusquisque eos qui sub manu sua sunt
੩ਆਜੜੀ ਆਪਣੇ ਇੱਜੜਾਂ ਸਣੇ ਉਸ ਦੇ ਕੋਲ ਆਉਣਗੇ, ਉਹ ਉਸ ਦੇ ਵਿਰੁੱਧ ਆਲੇ-ਦੁਆਲੇ ਆਪਣੇ ਤੰਬੂ ਲਾਉਣਗੇ, ਹਰੇਕ ਆਪੋ ਆਪਣੇ ਥਾਂ ਵਿੱਚ ਚਰਾਵੇਗਾ।
4 sanctificate super eam bellum consurgite et ascendamus in meridie vae nobis quia declinavit dies quia longiores factae sunt umbrae vesperi
੪ਉਹ ਦੇ ਵਿਰੁੱਧ ਲੜਾਈ ਛੇੜੋ, ਉੱਠੋ! ਅਸੀਂ ਦੁਪਹਿਰ ਵੇਲੇ ਚੜ੍ਹਾਈ ਕਰੀਏ! ਹਾਏ ਸਾਨੂੰ! ਦਿਨ ਜੋ ਢਲਦਾ ਜਾਂਦਾ ਹੈ, ਅਤੇ ਸ਼ਾਮਾਂ ਦੇ ਪਰਛਾਵੇਂ ਵਧਦੇ ਜਾਂਦੇ ਹਨ।
5 surgite et ascendamus in nocte et dissipemus domos eius
੫ਉੱਠੋ! ਅਸੀਂ ਰਾਤ ਨੂੰ ਚੜ੍ਹਾਈ ਕਰੀਏ, ਅਤੇ ਉਹ ਦੇ ਮਹਿਲਾਂ ਨੂੰ ਢਾਹ ਸੁੱਟੀਏ!।
6 quia haec dicit Dominus exercituum caedite lignum eius et fundite circa Hierusalem aggerem haec est civitas visitationis omnis calumnia in medio eius
੬ਸੈਨਾਂ ਦਾ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਤੁਸੀਂ ਰੁੱਖਾਂ ਨੂੰ ਵੱਢ ਸੁੱਟੋ, ਯਰੂਸ਼ਲਮ ਦੇ ਵਿਰੁੱਧ ਦਮਦਮਾ ਬੰਨ੍ਹੋ, ਇਹ ਉਹ ਸ਼ਹਿਰ ਹੈ ਜਿਹ ਨੂੰ ਸਜ਼ਾ ਦੇਣੀ ਚਾਹੀਦੀ ਹੈ, ਉਹ ਦੇ ਵਿੱਚ ਧੱਕਾ ਧੋੜਾ ਹੀ ਹੈ।
7 sicut frigidam facit cisterna aquam suam sic frigidam fecit malitiam suam iniquitas et vastitas audietur in ea coram me semper infirmitas et plaga
੭ਜਿਵੇਂ ਖੂਹ ਆਪਣੇ ਪਾਣੀ ਨੂੰ ਤਾਜ਼ਾ ਰੱਖਦਾ ਹੈ, ਤਿਵੇਂ ਉਹ ਆਪਣੀ ਬੁਰਿਆਈ ਨੂੰ ਤਾਜ਼ਾ ਰੱਖਦੀ ਹੈ। ਧੱਕਾ ਅਤੇ ਲੁੱਟ ਉਹ ਦੇ ਵਿੱਚ ਸੁਣੀ ਜਾਂਦੀ ਹੈ, ਮੇਰੇ ਅੱਗੇ ਸਦਾ ਬਿਮਾਰੀ ਅਤੇ ਘਾਓ ਹਨ।
8 erudire Hierusalem ne forte recedat anima mea a te ne forte ponam te desertam terram inhabitabilem
੮ਹੇ ਯਰੂਸ਼ਲਮ ਸਿੱਖਿਆ ਲੈ, ਮਤੇ ਮੇਰਾ ਦਿਲ ਤੈਥੋਂ ਖੱਟਾ ਪੈ ਜਾਵੇ, ਮਤੇ ਮੈਂ ਤੈਨੂੰ ਵਿਰਾਨ ਕਰ ਛੱਡਾਂ, ਅਤੇ ਮੈਂ ਤੈਨੂੰ ਬੇ ਚਿਰਾਗ ਕਰ ਦੇ!
9 haec dicit Dominus exercituum usque ad racemum colligent quasi in vinea reliquias Israhel converte manum tuam quasi vindemiator ad cartallum
੯ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਉਹ ਇਸਰਾਏਲ ਦੀ ਰਹਿੰਦ-ਖੁਹੰਦ ਨੂੰ ਅੰਗੂਰ ਵਾਂਗੂੰ ਉੱਕਾ ਹੀ ਚੁੱਗ ਲੈਣਗੇ, ਤੂੰ ਆਪਣਾ ਹੱਥ ਅੰਗੂਰ ਚੁਗਣ ਵਾਲੇ ਵਾਂਗੂੰ ਟਹਿਣੀਆਂ ਉੱਤੇ ਫੇਰ।
10 cui loquar et quem contestabor ut audiant ecce incircumcisae aures eorum et audire non possunt ecce verbum Domini factum est eis in obprobrium et non suscipient illud
੧੦ਮੈਂ ਕਿਹ ਨੂੰ ਬੋਲਾਂ ਅਤੇ ਕਿਹ ਨੂੰ ਜਤਾਵਾਂ, ਜੋ ਉਹ ਸੁਣਨ? ਵੇਖੋ, ਉਹਨਾਂ ਦੇ ਕੰਨ ਬੰਦ ਹਨ, ਉਹ ਧਿਆਨ ਨਹੀਂ ਦੇ ਸਕਦੇ, ਵੇਖੋ, ਯਹੋਵਾਹ ਦਾ ਬਚਨ ਉਹਨਾਂ ਲਈ ਇੱਕ ਨਿਆਦਰੀ ਹੈ, ਉਹ ਉਸ ਦੇ ਵਿੱਚੋਂ ਮਗਨ ਨਹੀਂ ਹਨ।
11 idcirco furore Domini plenus sum laboravi sustinens effunde super parvulum foris et super concilium iuvenum simul vir enim cum muliere capietur senex cum pleno dierum
੧੧ਮੈਂ ਯਹੋਵਾਹ ਦੇ ਗਜ਼ਬ ਨਾਲ ਭਰਿਆ ਹੋਇਆ ਹਾਂ, ਮੈਂ ਉਹ ਨੂੰ ਸਹਿੰਦਾ-ਸਹਿੰਦਾ ਥੱਕ ਗਿਆ ਹਾਂ, ਇਹ ਨੂੰ ਗਲੀ ਵਿੱਚ ਬੱਚਿਆਂ ਉੱਤੇ ਉਲੱਦ ਦੇ, ਨਾਲੇ ਜੁਆਨਾਂ ਦੇ ਇਕੱਠ ਉੱਤੇ ਵੀ। ਨਾਲੇ ਮਨੁੱਖ ਆਪਣੀ ਔਰਤ ਨਾਲ ਫੜਿਆ ਜਾਵੇਗਾ, ਅਤੇ ਬੁੱਢਾ ਵੱਡੀ ਉਮਰ ਵਾਲੇ ਨਾਲ।
12 et transibunt domus eorum ad alteros agri et uxores pariter quia extendam manum meam super habitantes terram dicit Dominus
੧੨ਉਹਨਾਂ ਦੇ ਘਰ ਦੂਜਿਆਂ ਦੇ ਹਵਾਲੇ ਕੀਤੇ ਜਾਣਗੇ, ਨਾਲੇ ਉਹਨਾਂ ਦੇ ਖੇਤ ਅਤੇ ਉਹਨਾਂ ਦੀਆਂ ਔਰਤਾਂ ਵੀ, ਮੈਂ ਆਪਣਾ ਹੱਥ ਦੇਸ ਦੇ ਵਾਸੀਆਂ ਦੇ ਵਿਰੁੱਧ ਚੁੱਕਾਂਗਾ, ਯਹੋਵਾਹ ਦਾ ਵਾਕ ਹੈ।
13 a minore quippe usque ad maiorem omnes avaritiae student et a propheta usque ad sacerdotem cuncti faciunt dolum
੧੩ਉਹਨਾਂ ਵਿੱਚੋਂ ਛੋਟੇ ਤੋਂ ਲੈ ਕੇ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਅਤੇ ਨਬੀ ਤੋਂ ਲੈ ਕੇ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ।
14 et curabant contritionem filiae populi mei cum ignominia dicentes pax pax et non erat pax
੧੪ਉਹਨਾਂ ਨੇ ਮੇਰੀ ਪਰਜਾ ਦੇ ਫੱਟਾਂ ਨੂੰ ਥੋੜਾ ਜਿਹਾ ਚੰਗਾ ਕੀਤਾ ਹੈ, ਉਹ ਆਖਦੇ ਹਨ ਸ਼ਾਂਤੀ, ਸ਼ਾਂਤੀ! ਪਰ ਸ਼ਾਂਤੀ ਹੈ ਨਹੀਂ।
15 confusi sunt quia abominationem fecerunt quin potius confusione non sunt confusi et erubescere nescierunt quam ob rem cadent inter ruentes in tempore visitationis suae corruent dicit Dominus
੧੫ਕੀ ਉਹ ਲੱਜਿਆਵਾਨ ਹੋਏ ਜਦ ਉਹਨਾਂ ਨੇ ਘਿਣਾਉਣੇ ਕੰਮ ਕੀਤੇ? ਨਹੀਂ, ਮੂਲੋਂ ਹੀ ਲੱਜਿਆਵਾਨ ਨਾ ਹੋਏ! ਉਹਨਾਂ ਨੇ ਲਾਲ ਪੀਲਾ ਹੋਣ ਨੂੰ ਜਾਣਿਆ ਵੀ ਨਾ! ਇਸ ਲਈ ਉਹ ਡਿੱਗਿਆਂ ਹੋਇਆਂ ਵਿੱਚ ਡਿੱਗ ਪੈਣਗੇ, ਜਿਸ ਵੇਲੇ ਮੈਂ ਉਹਨਾਂ ਦੀ ਖ਼ਬਰ ਲਵਾਂਗਾ। ਉਹ ਠੁਕਰਾਏ ਜਾਣਗੇ, ਯਹੋਵਾਹ ਆਖਦਾ ਹੈ।
16 haec dicit Dominus state super vias et videte et interrogate de semitis antiquis quae sit via bona et ambulate in ea et invenietis refrigerium animabus vestris et dixerunt non ambulabimus
੧੬ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, ਤੁਸੀਂ ਰਾਹਾਂ ਵਿੱਚ ਖਲੋ ਜਾਓ ਅਤੇ ਵੇਖੋ, ਅਤੇ ਪੁਰਾਣੇ ਰਸਤਿਆਂ ਲਈ ਪੁੱਛੋ, ਕਿ ਅੱਛਾ ਰਾਹ ਕਿੱਥੇ ਹੈ? ਤਾਂ ਉਹ ਦੇ ਵਿੱਚ ਚੱਲੋ। ਤੁਸੀਂ ਆਪਣੀਆਂ ਜਾਨਾਂ ਲਈ ਅਰਾਮ ਪਾਓਗੇ, ਪਰ ਉਹਨਾਂ ਆਖਿਆ, ਅਸੀਂ ਉਹਨਾਂ ਵਿੱਚ ਨਾ ਚੱਲਾਂਗੇ।
17 et constitui super vos speculatores audite vocem tubae et dixerunt non audiemus
੧੭ਮੈਂ ਤੁਹਾਡੇ ਲਈ ਰਾਖੇ ਠਹਿਰਾਏ ਅਤੇ ਆਖਿਆ, ਤੁਸੀਂ ਤੁਰ੍ਹੀ ਦੀ ਅਵਾਜ਼ ਵੱਲ ਧਿਆਨ ਦਿਓ, ਪਰ ਉਹਨਾਂ ਆਖਿਆ ਅਸੀਂ ਧਿਆਨ ਨਾ ਦੇਵਾਂਗੇ।
18 ideo audite gentes et cognosce congregatio quanta ego faciam eis
੧੮ਇਸ ਲਈ ਹੇ ਕੌਮੋਂ, ਤੁਸੀਂ ਸੁਣੋ, ਹੇ ਮੰਡਲੀ, ਤੂੰ ਜਾਣ ਜੋ ਉਹਨਾਂ ਉੱਤੇ ਕੀ ਹੋਣ ਵਾਲਾ ਹੈ।
19 audi terra ecce ego adducam mala super populum istum fructum cogitationum eius quia verba mea non audierunt et legem meam proiecerunt
੧੯ਹੇ ਧਰਤੀ ਸੁਣ! ਮੈਂ ਇਸ ਪਰਜਾ ਉੱਤੇ ਬੁਰਿਆਈ ਲਿਆ ਰਿਹਾ ਹਾਂ। ਇਹ ਉਹਨਾਂ ਦੇ ਵਿਚਾਰਾਂ ਦਾ ਫਲ ਹੈ, ਉਹਨਾਂ ਨੇ ਤਾਂ ਮੇਰੇ ਬਚਨ ਉੱਤੇ ਧਿਆਨ ਨਹੀਂ ਦਿੱਤਾ, ਮੇਰੀ ਬਿਵਸਥਾ ਨੂੰ ਉਹਨਾਂ ਨੇ ਰੱਦ ਕਰ ਦਿੱਤਾ।
20 ut quid mihi tus de Saba adfertis et calamum suave olentem de terra longinqua holocaustomata vestra non sunt accepta et victimae vestrae non placuerunt mihi
੨੦ਕਾਹਦੇ ਲਈ ਸ਼ਬਾ ਤੋਂ ਲੁਬਾਨ ਅਤੇ ਦੂਰ ਦੇਸ ਤੋਂ ਬੇਦ-ਮੁਸ਼ਕ ਮੇਰੇ ਕੋਲ ਆਉਂਦੇ ਹਨ? ਤੇਰੀਆਂ ਹੋਮ ਦੀਆਂ ਭੇਟਾਂ ਮੈਨੂੰ ਨਹੀਂ ਭਾਉਂਦੀਆਂ, ਅਤੇ ਤੇਰੀਆਂ ਬਲੀਆਂ ਮੈਨੂੰ ਪਸੰਦ ਨਹੀਂ।
21 propterea haec dicit Dominus ecce ego dabo in populum istum ruinas et ruent in eis patres et filii simul vicinus et proximus et peribunt
੨੧ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਇਸ ਪਰਜਾ ਦੇ ਅੱਗੇ ਠੇਡਾ ਖਾਣ ਵਾਲੀਆਂ ਚੀਜ਼ਾਂ ਰੱਖਾਂਗਾ, ਪਿਉ ਅਤੇ ਪੁੱਤਰ ਇਕੱਠੇ ਠੇਡਾ ਖਾਣਗੇ, ਗੁਆਂਢੀ ਅਤੇ ਉਹ ਦਾ ਮਿੱਤਰ ਨਾਸ ਹੋ ਜਾਣਗੇ।
22 haec dicit Dominus ecce populus venit de terra aquilonis et gens magna consurget a finibus terrae
੨੨ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਲੋਕ ਉੱਤਰ ਦੇਸ ਵਲੋਂ ਲੱਗੇ ਆਉਂਦੇ ਹਨ, ਅਤੇ ਇੱਕ ਵੱਡੀ ਕੌਮ ਧਰਤੀ ਦੀਆਂ ਹੱਦਾਂ ਤੋਂ ਜਾਗ ਉੱਠੀ ਹੈ।
23 sagittam et scutum arripiet crudelis est et non miserebitur vox eius quasi mare sonabit et super equos ascendent praeparati quasi vir ad proelium adversum te filia Sion
੨੩ਉਹ ਧਣੁੱਖ ਅਤੇ ਭਾਲਾ ਫੜ੍ਹਦੇ ਹਨ, ਉਹ ਜ਼ਾਲਮ ਅਤੇ ਬੇਰਹਿਮ ਹਨ, ਉਹਨਾਂ ਦੀ ਅਵਾਜ਼ ਸਮੁੰਦਰ ਵਾਂਗੂੰ ਗੱਜਦੀ ਹੈ, ਉਹ ਘੋੜਿਆਂ ਉੱਤੇ ਚੜ੍ਹਦੇ ਹਨ, ਉਹ ਜੰਗੀ ਮਨੁੱਖਾਂ ਵਾਂਗੂੰ ਪਾਲਾਂ ਬੰਨ੍ਹਦੇ ਹਨ, ਹੇ ਸੀਯੋਨ ਦੀਏ ਧੀਏ, ਤੇਰੇ ਵਿਰੁੱਧ!
24 audivimus famam eius dissolutae sunt manus nostrae tribulatio adprehendit nos dolores ut parturientem
੨੪ਅਸੀਂ ਉਹ ਦੀ ਖ਼ਬਰ ਸੁਣੀ ਹੈ, ਸਾਡੇ ਹੱਥ ਢਿੱਲੇ ਪੈ ਗਏ ਹਨ, ਸਾਨੂੰ ਦੁੱਖ ਲੱਗਾ, ਜਿਵੇਂ ਜਣਨ ਵਾਲੀ ਔਰਤ ਨੂੰ ਪੀੜਾਂ।
25 nolite exire ad agros et in via ne ambuletis quoniam gladius inimici pavor in circuitu
੨੫ਖੇਤ ਵਿੱਚ ਨਾ ਜਾਓ ਨਾ ਰਾਹ ਵਿੱਚ ਚੱਲੋ, ਕਿਉਂ ਜੋ ਵੈਰੀ ਦੇ ਕੋਲ ਤਲਵਾਰ ਹੈ, ਅਤੇ ਹਰ ਪਾਸਿਓਂ ਭੈਅ ਹੈ।
26 filia populi mei accingere cilicio et conspergere cinere luctum unigeniti fac tibi planctum amarum quia repente veniet vastator super nos
੨੬ਹੇ ਮੇਰੀ ਪਰਜਾ ਦੀਏ ਧੀਏ, ਆਪਣੇ ਲੱਕ ਉੱਤੇ ਤੱਪੜ ਬੰਨ੍ਹ, ਅਤੇ ਸੁਆਹ ਵਿੱਚ ਲੇਟਿਆ ਰਹਿ। ਤੂੰ ਸੋਗ ਕਰ ਜਿਵੇਂ ਇਕਲੌਤੇ ਪੁੱਤਰ ਉੱਤੇ ਕਰੀਦਾ ਹੈ, ਤੂੰ ਬਹੁਤ ਭਾਰੀ ਸਿਆਪਾ ਕਰ, - ਸੱਤਿਆਨਾਸ ਕਰਨ ਵਾਲਾ ਅਚਾਨਕ ਸਾਡੇ ਉੱਤੇ ਆ ਪਵੇਗਾ।
27 probatorem dedi te in populo meo robustum et scies et probabis viam eorum
੨੭ਮੈਂ ਤੈਨੂੰ ਆਪਣੀ ਪਰਜਾ ਵਿੱਚ ਇੱਕ ਬੁਰਜ ਅਤੇ ਇੱਕ ਗੜ੍ਹ ਬਣਾਇਆ ਹੈ, ਭਈ ਤੂੰ ਉਹਨਾਂ ਦੇ ਰਾਹਾਂ ਨੂੰ ਜਾਣੇ ਅਤੇ ਪਰਖੇਂ।
28 omnes isti principes declinantum ambulantes fraudulenter aes et ferrum universi corrupti sunt
੨੮ਉਹ ਸਾਰਿਆਂ ਦੇ ਸਾਰੇ ਢੀਠ ਤੇ ਆਕੀ ਹਨ, ਉਹ ਚੁਗਲੀਆਂ ਕਰਦੇ ਫਿਰਦੇ ਹਨ, ਉਹ ਪਿੱਤਲ ਅਤੇ ਲੋਹਾ ਹਨ, ਉਹ ਸਾਰਿਆਂ ਦੇ ਸਾਰੇ ਭੈੜੇ ਕੰਮ ਕਰਦੇ ਹਨ।
29 defecit sufflatorium in igne consumptum est plumbum frustra conflavit conflator malitiae enim eorum non sunt consumptae
੨੯ਧੌਕਣੀ ਜ਼ੋਰ ਨਾਲ ਫੂਕਦੇ ਹਨ, ਸਿੱਕਾ ਅੱਗ ਨਾਲ ਭਸਮ ਹੋ ਜਾਂਦਾ ਹੈ, ਸਾਫ਼ ਕਰਨ ਦਾ ਕੰਮ ਐਂਵੇਂ ਜਾਂਦਾ ਹੈ, ਪਰ ਬੁਰਿਆਈ ਵੱਖ ਨਹੀਂ ਹੋਏ।
30 argentum reprobum vocate eos quia Dominus proiecit illos
੩੦ਉਹ “ਰੱਦੀ ਚਾਂਦੀ” ਅਖਵਾਉਣਗੇ, ਕਿਉਂਕਿ ਯਹੋਵਾਹ ਨੇ ਉਹਨਾਂ ਨੂੰ ਰੱਦ ਕੀਤਾ ਹੈ।