< Iohannem 7 >

1 post haec ambulabat Iesus in Galilaeam non enim volebat in Iudaeam ambulare quia quaerebant eum Iudaei interficere
ਇਸ ਤੋਂ ਬਾਅਦ ਯਿਸੂ ਨੇ ਗਲੀਲ ਦੇ ਇਲਾਕੇ ਵਿੱਚ ਯਾਤਰਾ ਕੀਤੀ। ਉਹ ਯਹੂਦਿਯਾ ਵਿੱਚ ਯਾਤਰਾ ਕਰਨਾ ਨਹੀਂ ਚਾਹੁੰਦਾ ਸੀ, ਕਿਉਂਕਿ ਉਸ ਇਲਾਕੇ ਦੇ ਯਹੂਦੀ ਉਸ ਨੂੰ ਮਾਰਨਾ ਚਾਹੁੰਦੇ ਸਨ।
2 erat autem in proximo dies festus Iudaeorum scenopegia
ਯਹੂਦੀਆਂ ਲਈ ਡੇਰਿਆਂ ਦੇ ਤਿਉਹਾਰ ਦਾ ਸਮਾਂ ਨੇੜੇ ਸੀ।
3 dixerunt autem ad eum fratres eius transi hinc et vade in Iudaeam ut et discipuli tui videant opera tua quae facis
ਇਸ ਲਈ ਯਿਸੂ ਦੇ ਭਰਾਵਾਂ ਨੇ ਉਸ ਨੂੰ ਆਖਿਆ, “ਹੁਣ ਤੂੰ ਚੱਲ ਕੇ ਯਹੂਦਿਯਾ ਨੂੰ ਜਾ ਤਾਂ ਜੋ ਜਿਹੜੇ ਕੰਮ ਤੂੰ ਕਰਦਾ ਹੈਂ ਉੱਥੇ ਤੇਰੇ ਚੇਲੇ ਵੇਖਣ,
4 nemo quippe in occulto quid facit et quaerit ipse in palam esse si haec facis manifesta te ipsum mundo
ਜੇਕਰ ਕੋਈ ਚਾਹੁੰਦਾ ਹੈ ਕਿ ਲੋਕ ਉਸ ਨੂੰ ਜਾਨਣ ਤਾਂ ਉਸ ਮਨੁੱਖ ਨੂੰ ਲੋਕਾਂ ਕੋਲੋਂ ਕੁਝ ਲੁਕੋਣਾ ਨਹੀਂ ਚਾਹੀਦਾ। ਉਸ ਨੂੰ ਆਪਣੇ ਆਪ ਨੂੰ ਦੁਨੀਆਂ ਨੂੰ ਵਿਖਾਉਣਾ ਚਾਹੀਦਾ ਹੈ। ਉਨ੍ਹਾਂ ਨੂੰ ਵੀ ਵੇਖਣ ਦੇ ਜਿਹੜੇ ਕੰਮ ਤੂੰ ਕਰਦਾ ਹੈਂ।”
5 neque enim fratres eius credebant in eum
ਯਿਸੂ ਦੇ ਭਰਾਵਾਂ ਨੇ ਵੀ ਉਸ ਤੇ ਵਿਸ਼ਵਾਸ ਨਹੀਂ ਕੀਤਾ।
6 dicit ergo eis Iesus tempus meum nondum advenit tempus autem vestrum semper est paratum
ਯਿਸੂ ਨੇ ਆਪਣੇ ਭਰਾਵਾਂ ਨੂੰ ਕਿਹਾ, “ਹਾਲੇ ਮੇਰੇ ਲਈ ਠੀਕ ਸਮਾਂ ਨਹੀਂ ਆਇਆ ਹੈ ਪਰ ਤੁਹਾਡੇ ਲਈ ਕੋਈ ਵੀ ਸਮਾਂ ਠੀਕ ਹੈ।
7 non potest mundus odisse vos me autem odit quia ego testimonium perhibeo de illo quia opera eius mala sunt
ਸੰਸਾਰ ਤੁਹਾਡੇ ਨਾਲ ਵੈਰ ਨਹੀਂ ਕਰ ਸਕਦਾ। ਪਰ ਇਹ ਮੇਰੇ ਨਾਲ ਵੈਰ ਕਰਦਾ ਹੈ। ਕਿਉਂਕਿ ਮੈਂ ਦੁਨੀਆਂ ਦੇ ਲੋਕਾਂ ਨੂੰ ਦੱਸਦਾ ਹਾਂ ਕਿ ਉਹ ਬੁਰੇ ਕੰਮ ਕਰਦੇ ਹਨ।
8 vos ascendite ad diem festum hunc ego non ascendo ad diem festum istum quia meum tempus nondum impletum est
ਤੁਸੀਂ ਤਿਉਹਾਰ ਤੇ ਜਾਵੋ। ਇਸ ਵਾਰ ਮੈਂ ਤਿਉਹਾਰ ਤੇ ਨਹੀਂ ਜਾਂਵਾਂਗਾ। ਮੇਰੇ ਲਈ ਅਜੇ ਸਹੀ ਸਮਾਂ ਨਹੀਂ ਆਇਆ।”
9 haec cum dixisset ipse mansit in Galilaea
ਇਹ ਆਖਣ ਤੋਂ ਬਾਅਦ ਯਿਸੂ ਗਲੀਲ ਵਿੱਚ ਹੀ ਰਿਹਾ।
10 ut autem ascenderunt fratres eius tunc et ipse ascendit ad diem festum non manifeste sed quasi in occulto
੧੦ਯਿਸੂ ਦੇ ਭਰਾ ਤਿਉਹਾਰ ਤੇ ਚਲੇ ਗਏ। ਉਨ੍ਹਾਂ ਦੇ ਜਾਣ ਤੋਂ ਬਾਅਦ, ਯਿਸੂ ਵੀ ਚਲਿਆ ਗਿਆ। ਪਰ ਉਹ ਲੋਕਾਂ ਸਾਹਮਣੇ ਨਹੀਂ ਸਗੋਂ ਗੁਪਤ ਤੌਰ ਤੇ ਗਿਆ।
11 Iudaei ergo quaerebant eum in die festo et dicebant ubi est ille
੧੧ਯਹੂਦੀ ਤਿਉਹਾਰ ਦੇ ਇਕੱਠ ਵਿੱਚ ਯਿਸੂ ਨੂੰ ਲੱਭਣ ਲੱਗੇ ਅਤੇ ਬੋਲੇ, “ਉਹ ਕਿੱਥੇ ਹੈ?”
12 et murmur multus de eo erat in turba; quidam enim dicebant quia bonus est alii autem dicebant non sed seducit turbas
੧੨ਉੱਥੇ ਵੱਡੀ ਭੀੜ ਇਕੱਠੀ ਸੀ, ਕੁਝ ਲੋਕ ਆਪਸ ਵਿੱਚ ਯਿਸੂ ਦੇ ਬਾਰੇ ਗੱਲਾਂ ਕਰ ਰਹੇ ਸਨ ਅਤੇ ਕੁਝ ਆਖ ਰਹੇ ਸਨ, “ਉਹ ਇੱਕ ਚੰਗਾ ਮਨੁੱਖ ਹੈ।” ਕੁਝ ਨੇ ਕਿਹਾ, “ਨਹੀਂ, ਉਹ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ।”
13 nemo tamen palam loquebatur de illo propter metum Iudaeorum
੧੩ਪਰ ਇੰਨ੍ਹਾਂ ਦਲੇਰ ਉਨ੍ਹਾਂ ਵਿੱਚ ਕੋਈ ਵੀ ਨਹੀਂ ਸੀ ਜੋ ਖੁੱਲ੍ਹੇ ਆਮ ਉਸ ਬਾਰੇ ਗੱਲ ਕਰਦਾ ਕਿਉਂਕਿ ਲੋਕ ਯਹੂਦੀ ਆਗੂਆਂ ਤੋਂ ਡਰੇ ਹੋਏ ਸਨ।
14 iam autem die festo mediante ascendit Iesus in templum et docebat
੧੪ਯਿਸੂ ਹੈਕਲ ਅੰਦਰ ਗਿਆ ਅਤੇ ਉਸ ਥਾਂ ਤੇ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ।
15 et mirabantur Iudaei dicentes quomodo hic litteras scit cum non didicerit
੧੫ਯਹੂਦੀ ਅਚਰਜ਼ ਮੰਨ ਕੇ ਬੋਲੇ, “ਇਹ ਮਨੁੱਖ ਕਦੇ ਵੀ ਪਾਠਸ਼ਾਲਾ ਨਹੀਂ ਗਿਆ। ਫ਼ੇਰ ਵੀ ਉਸ ਨੇ ਇਹ ਸਭ ਕਿਵੇਂ ਸਿੱਖਿਆ?”
16 respondit eis Iesus et dixit mea doctrina non est mea sed eius qui misit me
੧੬ਯਿਸੂ ਨੇ ਉੱਤਰ ਦਿੱਤਾ “ਜੋ ਬਚਨ ਮੈਂ ਦਿੰਦਾ ਹਾਂ, ਮੇਰੇ ਆਪਣੇ ਬਚਨ ਨਹੀਂ ਹਨ, ਸਗੋਂ ਉਸ ਤੋਂ ਆਉਂਦੇ ਹਨ ਜਿਸ ਨੇ ਮੈਨੂੰ ਭੇਜਿਆ ਹੈ।
17 si quis voluerit voluntatem eius facere cognoscet de doctrina utrum ex Deo sit an ego a me ipso loquar
੧੭ਜੇਕਰ ਕੋਈ ਪਰਮੇਸ਼ੁਰ ਦੀ ਮਰਜ਼ੀ ਨੂੰ ਪੂਰਾ ਕਰਨਾ ਚਾਹੁੰਦਾ ਹੈ ਤਾਂ ਉਹ ਇਨ੍ਹਾਂ ਸਿੱਖਿਆ ਬਾਰੇ ਸਮਝੇਗਾ ਕਿ ਕੀ ਮੇਰੀਆਂ ਸਿਖਿਆਵਾਂ ਪਰਮੇਸ਼ੁਰ ਵੱਲੋਂ ਹਨ ਜਾਂ ਮੇਰੀਆਂ ਆਪਣੀਆਂ।
18 qui a semet ipso loquitur gloriam propriam quaerit qui autem quaerit gloriam eius qui misit illum hic verax est et iniustitia in illo non est
੧੮ਕੋਈ ਵੀ ਜੋ ਆਪਣੇ ਵਿਚਾਰਾਂ ਦਾ ਪ੍ਰਚਾਰ ਕਰਦਾ ਹੈ, ਆਪਣੇ ਆਪ ਦੀ ਵਡਿਆਈ ਕਰਨ ਲਈ ਕਰਦਾ ਹੈ। ਪਰ ਉਹ ਇੱਕ ਜਿਹੜਾ, ਉਸ ਦੀ ਵਡਿਆਈ ਕਰਨ ਦੀ ਕੋਸ਼ਿਸ਼ ਕਰਦਾ ਹੈ ਜਿਸ ਨੇ ਉਸ ਨੂੰ ਭੇਜਿਆ ਸੱਚਾ ਹੈ ਅਤੇ ਉਸ ਵਿੱਚ ਕੋਈ ਗਲਤੀ ਨਹੀਂ ਹੈ।
19 nonne Moses dedit vobis legem et nemo ex vobis facit legem
੧੯ਕੀ ਮੂਸਾ ਨੇ ਤੁਹਾਨੂੰ ਬਿਵਸਥਾ ਨਹੀਂ ਦਿੱਤੀ ਪਰ ਤੁਹਾਡੇ ਵਿੱਚੋਂ ਕੋਈ ਵੀ ਉਸ ਤੇ ਨਹੀਂ ਚੱਲਦਾ! ਤੁਸੀਂ ਮੈਨੂੰ ਮਾਰ ਸੁੱਟਣ ਦੇ ਮਗਰ ਕਿਉਂ ਪਏ ਹੋਏ ਹੋ?”
20 quid me quaeritis interficere respondit turba et dixit daemonium habes quis te quaerit interficere
੨੦ਲੋਕਾਂ ਨੇ ਉੱਤਰ ਦਿੱਤਾ, “ਤੇਰੇ ਅੰਦਰ ਭੂਤ ਹੈ ਜੋ ਤੈਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ?”
21 respondit Iesus et dixit eis unum opus feci et omnes miramini
੨੧ਯਿਸੂ ਨੇ ਉੱਤਰ ਦਿੱਤਾ, “ਮੈਂ ਇੱਕ ਕੰਮ ਕੀਤਾ ਤੇ ਤੁਸੀਂ ਸਾਰੇ ਹੈਰਾਨ ਹੋ।
22 propterea Moses dedit vobis circumcisionem non quia ex Mose est sed ex patribus et in sabbato circumciditis hominem
੨੨ਮੂਸਾ ਨੇ ਤੁਹਾਨੂੰ ਸੁੰਨਤ ਬਾਰੇ ਬਿਵਸਥਾ ਦਿੱਤੀ। ਭਾਵੇਂ ਸੁੰਨਤ ਮੂਸਾ ਤੋਂ ਨਹੀਂ ਆਈ, ਇਹ ਸਾਡੇ ਪਿਉ-ਦਾਦਿਆਂ ਤੋਂ ਆਈ ਹੈ ਜੋ ਮੂਸਾ ਤੋਂ ਪਹਿਲਾਂ ਸਨ। ਇਸ ਲਈ ਕਈ ਵਾਰ ਤੁਸੀਂ ਸਬਤ ਦੇ ਦਿਨ ਮਨੁੱਖ ਦੀ ਸੁੰਨਤ ਕਰਦੇ ਹੋ।
23 si circumcisionem accipit homo in sabbato ut non solvatur lex Mosi mihi indignamini quia totum hominem sanum feci in sabbato
੨੩ਇਸ ਲਈ ਬਿਵਸਥਾ ਦੀ ਪਾਲਣਾ ਲਈ ਕਿਸੇ ਵੀ ਮਨੁੱਖ ਦੀ ਸੁੰਨਤ, ਸਬਤ ਦੇ ਦਿਨ ਵੀ, ਹੋ ਸਕਦੀ ਹੈ। ਤਾਂ ਫ਼ੇਰ ਤੁਸੀਂ ਗੁੱਸੇ ਕਿਉਂ ਹੁੰਦੇ ਹੋ ਕਿ ਮੈਂ ਮਨੁੱਖ ਦੇ ਪੂਰੇ ਸਰੀਰ ਨੂੰ ਸਬਤ ਦੇ ਦਿਨ ਚੰਗਾ ਕੀਤਾ ਹੈ?
24 nolite iudicare secundum faciem sed iustum iudicium iudicate
੨੪ਕਿਸੇ ਚੀਜ਼ ਦੇ ਬਾਹਰੀ ਰੂਪ ਤੋਂ ਨਿਆਂ ਨਾ ਕਰੋ ਬਲਕਿ ਜੋ ਠੀਕ ਹੈ ਉਸ ਦੇ ਅਧਾਰ ਤੇ ਨਿਆਂ ਕਰੋ।”
25 dicebant ergo quidam ex Hierosolymis nonne hic est quem quaerunt interficere
੨੫ਕੁਝ ਲੋਕ ਜੋ ਯਰੂਸ਼ਲਮ ਦੇ ਰਹਿਣ ਵਾਲੇ ਸਨ ਉਨ੍ਹਾਂ ਨੇ ਕਿਹਾ, “ਇਹ ਉਹੋ ਮਨੁੱਖ ਨਹੀਂ ਹੈ ਜਿਸ ਨੂੰ ਆਗੂ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ।
26 et ecce palam loquitur et nihil ei dicunt numquid vere cognoverunt principes quia hic est Christus
੨੬ਪਰ ਉਹ ਖੁੱਲੇ-ਆਮ ਬਚਨ ਬੋਲ ਰਿਹਾ ਹੈ ਅਤੇ ਉਸ ਨੂੰ ਕੋਈ ਬਚਨ ਬੋਲਣ ਤੋਂ ਨਹੀਂ ਰੋਕ ਰਿਹਾ। ਜ਼ਰੂਰ ਹੈ, ਕਿ ਆਗੂਆਂ ਨੇ ਉਸ ਨੂੰ ਮਸੀਹ ਮੰਨ ਲਿਆ ਹੋਵੇ।
27 sed hunc scimus unde sit Christus autem cum venerit nemo scit unde sit
੨੭ਪਰ ਅਸੀਂ ਜਾਣਦੇ ਹਾਂ ਕਿ ਇਹ ਕਿੱਥੋਂ ਆਇਆ ਹੈ ਪਰ ਜਦੋਂ ਅਸਲੀ ਮਸੀਹ ਆਵੇਗਾ ਤਾਂ ਕੋਈ ਨਹੀਂ ਜਾਣੇਗਾ ਕਿ ਉਹ ਕਿੱਥੋਂ ਦਾ ਹੈ?”
28 clamabat ergo docens in templo Iesus et dicens et me scitis et unde sim scitis et a me ipso non veni sed est verus qui misit me quem vos non scitis
੨੮ਜਦੋਂ ਯਿਸੂ ਹੈਕਲ ਵਿੱਚ ਬਚਨ ਬੋਲ ਰਿਹਾ ਸੀ, ਉਸ ਨੇ ਆਖਿਆ, “ਤੁਸੀਂ ਮੈਨੂੰ ਜਾਣਦੇ ਹੋ ਅਤੇ ਤੁਸੀਂ ਇਹ ਵੀ ਜਾਣਦੇ ਹੋ ਕਿ ਮੈਂ ਕਿੱਥੋਂ ਆਇਆ ਹਾਂ। ਪਰ ਮੈਂ ਇੱਥੇ ਆਪਣੇ ਅਧਿਕਾਰ ਨਾਲ ਨਹੀਂ ਆਇਆ। ਮੈਂ ਉਸ ਵੱਲੋਂ ਭੇਜਿਆ ਗਿਆ ਹਾਂ ਜਿਹੜਾ ਸੱਚਾ ਹੈ। ਪਰ ਤੁਸੀਂ ਉਸ ਨੂੰ ਨਹੀਂ ਜਾਣਦੇ।
29 ego scio eum quia ab ipso sum et ipse me misit
੨੯ਪਰ ਮੈਂ ਉਸ ਨੂੰ ਜਾਣਦਾ ਹਾਂ, ਅਤੇ ਮੈਂ ਉਸ ਵੱਲੋਂ ਆਇਆ ਹਾਂ। ਉਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ।”
30 quaerebant ergo eum adprehendere et nemo misit in illum manus quia nondum venerat hora eius
੩੦ਜਦੋਂ ਯਿਸੂ ਨੇ ਇਹ ਆਖਿਆ ਤਾਂ ਉਨ੍ਹਾਂ ਨੇ ਉਸ ਨੂੰ ਫ਼ੜਨ ਦੀ ਕੋਸ਼ਿਸ਼ ਕੀਤੀ ਪਰ ਕੋਈ ਵੀ ਉਸ ਨੂੰ ਫੜ ਨਾ ਸਕਿਆ। ਕਿਉਂਕਿ ਯਿਸੂ ਦੇ ਜਾਨੋਂ ਮਾਰੇ ਜਾਣ ਦਾ ਇਹ ਠੀਕ ਸਮਾਂ ਨਹੀਂ ਸੀ।
31 de turba autem multi crediderunt in eum et dicebant Christus cum venerit numquid plura signa faciet quam quae hic facit
੩੧ਪਰ ਕਈਆਂ ਲੋਕਾਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਅਤੇ ਆਖਿਆ, “ਅਸੀਂ ਮਸੀਹ ਦੇ ਆਉਣ ਦੀ ਉਡੀਕ ਕਰ ਰਹੇ ਹਾਂ, ਜਦੋਂ ਉਹ ਆਵੇਗਾ ਤਾਂ ਕੀ ਇਸ ਆਦਮੀ ਤੋਂ ਵੀ ਵਧ ਚਮਤਕਾਰ ਕਰੇਗਾ?”
32 audierunt Pharisaei turbam murmurantem de illo haec et miserunt principes et Pharisaei ministros ut adprehenderent eum
੩੨ਜਦੋਂ ਫ਼ਰੀਸੀਆਂ ਨੇ ਯਿਸੂ ਬਾਰੇ ਇਹ ਗੱਲਾਂ ਸੁਣੀਆਂ, ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਕੁਝ ਹੈਕਲ ਦੇ ਪਹਿਰੇਦਾਰਾਂ ਨੂੰ ਉਸ ਨੂੰ ਫੜਨ ਲਈ ਭੇਜਿਆ।
33 dixit ergo Iesus adhuc modicum tempus vobiscum sum et vado ad eum qui misit me
੩੩ਤਾਂ ਯਿਸੂ ਨੇ ਕਿਹਾ, “ਹਾਂ, ਅਜੇ ਥੋੜ੍ਹਾ ਚਿਰ ਹੋਰ ਮੈਂ ਤੁਹਾਡੇ ਕੋਲ ਰਹਾਂਗਾ, ਫਿਰ ਮੈਂ ਉਸ ਕੋਲ ਵਾਪਸ ਚਲਾ ਜਾਂਵਾਂਗਾ, ਜਿਸ ਨੇ ਮੈਨੂੰ ਭੇਜਿਆ ਹੈ।
34 quaeretis me et non invenietis et ubi sum ego vos non potestis venire
੩੪ਤੁਸੀਂ ਮੈਨੂੰ ਲੱਭੋਗੇ ਪਰ ਲੱਭ ਨਾ ਸਕੋਗੇ ਕਿਉਂਕਿ ਤੁਸੀਂ ਉੱਥੇ ਨਹੀਂ ਪਹੁੰਚ ਸਕਦੇ ਜਿੱਥੇ ਮੈਂ ਹਾਂ।”
35 dixerunt ergo Iudaei ad se ipsos quo hic iturus est quia non inveniemus eum numquid in dispersionem gentium iturus est et docturus gentes
੩੫ਯਹੂਦੀਆਂ ਨੇ ਇੱਕ ਦੂਸਰੇ ਨੂੰ ਆਖਿਆ, “ਇਹ ਭਲਾ ਕਿੱਥੇ ਚਲਾ ਜਾਵੇਗਾ ਜਿੱਥੇ ਕਿ ਅਸੀਂ ਇਸ ਨੂੰ ਲੱਭ ਨਹੀਂ ਸਕਦੇ? ਕੀ ਇਹ ਉਨ੍ਹਾਂ ਯੂਨਾਨੀ ਸ਼ਹਿਰਾਂ ਵਿੱਚ ਜਾਵੇਗਾ, ਜਿੱਥੇ ਸਾਡੇ ਲੋਕ ਰਹਿੰਦੇ ਹਨ? ਕੀ ਉਹ ਉੱਥੇ ਯੂਨਾਨੀਆਂ ਨੂੰ ਬਚਨ ਸੁਨਾਉਣ ਜਾ ਰਿਹਾ ਹੈ?
36 quis est hic sermo quem dixit quaeretis me et non invenietis et ubi sum ego non potestis venire
੩੬ਇਹ ਆਦਮੀ ਕਹਿੰਦਾ ਹੈ, ਤੁਸੀਂ ਮੈਨੂੰ ਲੱਭੋਗੇ ਪਰ ਮੈਨੂੰ ਲੱਭ ਨਹੀਂ ਸਕੋਗੇ। ਅਤੇ ਤੁਸੀਂ ਉੱਥੇ ਪਹੁੰਚ ਨਹੀਂ ਸਕਦੇ ਜਿੱਥੇ ਮੈਂ ਹਾਂ। ਇਸ ਦਾ ਕੀ ਮਤਲਬ ਹੋਇਆ?”
37 in novissimo autem die magno festivitatis stabat Iesus et clamabat dicens si quis sitit veniat ad me et bibat
੩੭ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖ਼ਾਸ ਦਿਨ ਸੀ। ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਬੋਲ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਹ ਮੇਰੇ ਕੋਲੋਂ ਆ ਕੇ ਪੀਵੇ।
38 qui credit in me sicut dixit scriptura flumina de ventre eius fluent aquae vivae
੩੮ਇਹ ਪੋਥੀਆਂ ਵਿੱਚ ਲਿਖਿਆ ਹੈ ਜੋ ਮੇਰੇ ਤੇ ਵਿਸ਼ਵਾਸ ਕਰੇਗਾ ਅੰਮ੍ਰਿਤ ਜਲ ਦੇ ਦਰਿਆ ਉਸ ਦੇ ਵਿੱਚੋਂ ਵਗਣਗੇ।”
39 hoc autem dixit de Spiritu quem accepturi erant credentes in eum non enim erat Spiritus quia Iesus nondum fuerat glorificatus
੩੯ਯਿਸੂ ਪਵਿੱਤਰ ਆਤਮਾ ਬਾਰੇ ਬੋਲ ਰਿਹਾ ਸੀ ਕਿ ਜੋ ਉਸ ਤੇ ਵਿਸ਼ਵਾਸ ਕਰਦੇ ਹਨ ਉਹ ਉਸ ਨੂੰ ਪ੍ਰਾਪਤ ਕਰ ਸਕਣਗੇ ਕਿਉਂਕਿ ਆਤਮਾ ਹਾਲੇ ਨਹੀਂ ਦਿੱਤਾ ਗਿਆ ਸੀ, ਕਿਉਂਕਿ ਹਾਲੇ ਯਿਸੂ ਆਪਣੀ ਮਹਿਮਾ ਲਈ ਉੱਠਾਇਆ ਨਹੀਂ ਸੀ ਗਿਆ।
40 ex illa ergo turba cum audissent hos sermones eius dicebant hic est vere propheta
੪੦ਜੋ ਯਿਸੂ ਆਖ ਰਿਹਾ ਸੀ ਲੋਕਾਂ ਨੇ ਸੁਣਿਆ। ਕੁਝ ਇੱਕ ਨੇ ਕਿਹਾ, “ਸੱਚ-ਮੁੱਚ ਇਹ ਉਹੀ ਨਬੀ ਹੈ।”
41 alii dicebant hic est Christus quidam autem dicebant numquid a Galilaea Christus venit
੪੧ਕੁਝ ਹੋਰਾਂ ਨੇ ਆਖਿਆ, “ਉਹ ਮਸੀਹ ਹੈ।” ਕੁਝ ਨੇ ਆਖਿਆ, “ਕੀ, ਮਸੀਹ ਗਲੀਲ ਵਿੱਚ ਆਵੇਗਾ?
42 nonne scriptura dicit quia ex semine David et Bethleem castello ubi erat David venit Christus
੪੨ਕੀ ਇਹ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੋਇਆ ਹੈ ਕਿ ਮਸੀਹ ਦਾਊਦ ਦੇ ਘਰਾਣੇ ਵਿੱਚੋਂ ਆਵੇਗਾ ਅਤੇ ਬੈਤਲਹਮ, ਦੀ ਨਗਰੀ ਵਿੱਚੋਂ ਆਵੇਗਾ ਜਿੱਥੇ ਦਾਊਦ ਰਹਿੰਦਾ ਸੀ?”
43 dissensio itaque facta est in turba propter eum
੪੩ਇਸ ਲਈ ਲੋਕਾਂ ਦੀ ਯਿਸੂ ਬਾਰੇ ਆਪਸ ਵਿੱਚ ਫੁੱਟ ਪੈ ਗਈ ਸੀ।
44 quidam autem ex ipsis volebant adprehendere eum sed nemo misit super illum manus
੪੪ਕੁਝ ਲੋਕ ਯਿਸੂ ਨੂੰ ਫੜਨਾ ਚਾਹੁੰਦੇ ਸਨ, ਪਰ ਕਿਸੇ ਨੇ ਵੀ ਉਸ ਨੂੰ ਹੱਥ ਨਾ ਪਾਇਆ।
45 venerunt ergo ministri ad pontifices et Pharisaeos et dixerunt eis illi quare non adduxistis eum
੪੫ਇਸ ਲਈ ਹੈਕਲ ਦੇ ਪਹਿਰੇਦਾਰ ਫ਼ਰੀਸੀਆਂ ਅਤੇ ਮੁੱਖ ਜਾਜਕਾਂ ਕੋਲ ਗਏ ਤਾਂ ਉਨ੍ਹਾਂ ਫ਼ਰੀਸੀਆਂ ਅਤੇ ਜਾਜਕਾਂ ਨੇ ਪਹਿਰੇਦਾਰਾਂ ਨੂੰ ਪੁੱਛਿਆ, “ਤੁਸੀਂ ਯਿਸੂ ਨੂੰ ਫੜ ਕਰਕੇ ਆਪਣੇ ਨਾਲ ਕਿਉਂ ਨਹੀਂ ਲਿਆਂਦਾ?”
46 responderunt ministri numquam sic locutus est homo sicut hic homo
੪੬ਪਹਿਰੇਦਾਰਾਂ ਨੇ ਅੱਗੋਂ ਆਖਿਆ, “ਅਜਿਹੇ ਬਚਨ ਕਦੇ ਕਿਸੇ ਹੋਰ ਮਨੁੱਖ ਨੇ ਨਹੀਂ ਕੀਤੇ।”
47 responderunt ergo eis Pharisaei numquid et vos seducti estis
੪੭ਫ਼ੇਰ ਫ਼ਰੀਸੀਆਂ ਨੇ ਆਖਿਆ, “ਕੀ ਇਸ ਦਾ ਮਤਲਬ ਇਹ ਹੈ ਕਿ ਉਸ ਨੇ ਤੁਹਾਨੂੰ ਵੀ ਮੂਰਖ ਬਣਾਇਆ ਹੈ?
48 numquid aliquis ex principibus credidit in eum aut ex Pharisaeis
੪੮ਕੀ ਕਿਸੇ ਵੀ ਆਗੂ ਜਾਂ ਫ਼ਰੀਸੀ ਨੇ ਉਸ ਤੇ ਵਿਸ਼ਵਾਸ ਕੀਤਾ ਹੈ? ਨਹੀਂ!
49 sed turba haec quae non novit legem maledicti sunt
੪੯ਪਰ ਇਹ ਲੋਕ, ਜਿਨ੍ਹਾਂ ਨੂੰ ਬਿਵਸਥਾ ਦਾ ਨਹੀਂ ਪਤਾ, ਪਰਮੇਸ਼ੁਰ ਵਲੋਂ ਸਰਾਪੀ ਹਨ।
50 dicit Nicodemus ad eos ille qui venit ad eum nocte qui unus erat ex ipsis
੫੦ਪਰ ਨਿਕੋਦਿਮੁਸ, ਜਿਸ ਨੇ ਪਹਿਲਾਂ ਹੀ ਯਿਸੂ ਨਾਲ ਮੁਲਾਕਾਤ ਕੀਤੀ ਸੀ, ਉਨ੍ਹਾਂ ਵਿੱਚੋਂ ਇੱਕ ਸੀ।
51 numquid lex nostra iudicat hominem nisi audierit ab ipso prius et cognoverit quid faciat
੫੧ਕੀ ਸਾਡੀ ਬਿਵਸਥਾ ਕਿਸੇ ਨੂੰ ਉਸ ਦੀ ਸੁਣੇ ਅਤੇ ਜਾਣੇ ਬਿਨ੍ਹਾਂ ਦੋਸ਼ੀ ਠਹਿਰਾਉਂਦੀ ਹੈ ਕਿ ਉਸ ਨੇ ਕੀ ਕੀਤਾ ਹੈ?”
52 responderunt et dixerunt ei numquid et tu Galilaeus es scrutare et vide quia propheta a Galilaea non surgit
੫੨ਯਹੂਦੀ ਆਗੂਆਂ ਨੇ ਆਖਿਆ, “ਕੀ ਤੂੰ ਵੀ ਗਲੀਲ ਤੋਂ ਹੈ?
53 et reversi sunt unusquisque in domum suam
੫੩ਪੋਥੀਆਂ ਪੜ੍ਹੋ ਫ਼ਿਰ ਤੁਸੀਂ ਜਾਣੋਗੇ ਕਿ ਕੋਈ ਨਬੀ ਗਲੀਲ ਤੋਂ ਨਹੀਂ ਆਉਂਦਾ,” ਸਾਰੇ ਯਹੂਦੀ ਆਗੂ ਉੱਥੋਂ ਆਪਣੇ-ਆਪਣੇ ਘਰ ਚਲੇ ਗਏ।

< Iohannem 7 >