< Leviticus 1 >

1 vocavit autem Mosen et locutus est ei Dominus de tabernaculo testimonii dicens
ਯਹੋਵਾਹ ਨੇ ਮੂਸਾ ਨੂੰ ਸੱਦਿਆ ਅਤੇ ਉਸ ਨੂੰ ਮੰਡਲੀ ਦੇ ਡੇਰੇ ਵਿੱਚੋਂ ਆਖਿਆ,
2 loquere filiis Israhel et dices ad eos homo qui obtulerit ex vobis hostiam Domino de pecoribus id est de bubus et ovibus offerens victimas
“ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜੇਕਰ ਤੁਹਾਡੇ ਵਿੱਚੋਂ ਕੋਈ ਮਨੁੱਖ ਯਹੋਵਾਹ ਦੇ ਅੱਗੇ ਭੇਟ ਲਿਆਵੇ ਤਾਂ ਤੁਸੀਂ ਪਸ਼ੂਆਂ ਵਿੱਚੋਂ ਅਰਥਾਤ ਵੱਗਾਂ ਅਤੇ ਇੱਜੜਾਂ ਵਿੱਚੋਂ ਆਪਣੀ ਭੇਟ ਲਿਆਉਣਾ।”
3 si holocaustum fuerit eius oblatio ac de armento masculum inmaculatum offeret ad ostium tabernaculi testimonii ad placandum sibi Dominum
“ਜੇਕਰ ਉਸ ਦੀ ਭੇਟ ਇੱਜੜ ਵਿੱਚੋਂ ਇੱਕ ਹੋਮ ਬਲੀ ਹੋਵੇ ਤਾਂ ਉਹ ਇੱਕ ਦੋਸ਼ ਰਹਿਤ ਨਰ ਯਹੋਵਾਹ ਦੇ ਅੱਗੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਚੜ੍ਹਾਵੇ ਤਾਂ ਜੋ ਉਹ ਯਹੋਵਾਹ ਨੂੰ ਸਵੀਕਾਰ ਹੋਵੇ।
4 ponetque manus super caput hostiae et acceptabilis erit atque in expiationem eius proficiens
ਉਹ ਆਪਣਾ ਹੱਥ ਉਸ ਹੋਮ ਬਲੀ ਦੇ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਉਹ ਉਸ ਦਾ ਪ੍ਰਾਸਚਿਤ ਕਰਨ ਲਈ ਉਸ ਦੇ ਵੱਲੋਂ ਸਵੀਕਾਰ ਕੀਤਾ ਜਾਵੇਗਾ।
5 immolabitque vitulum coram Domino et offerent filii Aaron sacerdotes sanguinem eius fundentes super altaris circuitum quod est ante ostium tabernaculi
ਅਤੇ ਉਹ ਉਸ ਬਲ਼ਦ ਨੂੰ ਯਹੋਵਾਹ ਦੇ ਅੱਗੇ ਵੱਢੇ ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਉਸ ਦਾ ਲਹੂ ਲੈ ਕੇ ਉਸ ਜਗਵੇਦੀ ਦੇ ਚੁਫ਼ੇਰੇ ਛਿੜਕਣ ਜੋ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਕੋਲ ਹੈ।
6 detractaque pelle hostiae artus in frusta concident
ਉਹ ਉਸ ਹੋਮ ਬਲੀ ਦੇ ਪਸ਼ੂ ਦੀ ਖੱਲ ਉਧੇੜ ਲਵੇ ਅਤੇ ਉਸ ਨੂੰ ਟੁੱਕੜੇ-ਟੁੱਕੜੇ ਕਰੇ।
7 et subicient in altari ignem strue lignorum ante conposita
ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ ਜਗਵੇਦੀ ਦੇ ਉੱਤੇ ਅੱਗ ਧਰਨ ਅਤੇ ਅੱਗ ਦੇ ਉੱਤੇ ਲੱਕੜਾਂ ਚਿਣਨ।
8 et membra quae caesa sunt desuper ordinantes caput videlicet et cuncta quae adherent iecori
ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਉਹ ਸਿਰ ਅਤੇ ਚਰਬੀ ਸਮੇਤ ਪਸ਼ੂ ਦੇ ਟੁੱਕੜਿਆਂ ਨੂੰ ਲੱਕੜਾਂ ਦੇ ਉੱਤੇ ਜੋ ਉਸ ਜਗਵੇਦੀ ਦੀ ਅੱਗ ਉੱਤੇ ਹੈ, ਸੁਧਾਰ ਕੇ ਰੱਖਣ।
9 intestinis et pedibus lotis aqua adolebitque ea sacerdos super altare in holocaustum et suavem odorem Domino
ਪਰ ਉਸ ਦੀਆਂ ਆਂਦਰਾਂ ਅਤੇ ਉਸ ਦੀਆਂ ਲੱਤਾਂ ਪਾਣੀ ਦੇ ਨਾਲ ਧੋ ਲੈਣ ਅਤੇ ਜਾਜਕ ਸਭ ਕੁਝ ਜਗਵੇਦੀ ਦੇ ਉੱਤੇ ਹੋਮ ਬਲੀ ਕਰਕੇ ਯਹੋਵਾਹ ਦੇ ਅੱਗੇ ਸੁਗੰਧਤਾ ਲਈ ਇੱਕ ਅੱਗ ਦੀ ਭੇਟ ਕਰਕੇ ਸਾੜੇ।”
10 quod si de pecoribus oblatio est de ovibus sive de capris holocaustum anniculum et absque macula offeret
੧੦“ਅਤੇ ਜੇਕਰ ਉਸ ਦੀ ਭੇਟ ਇੱਜੜਾਂ ਵਿੱਚੋਂ ਹੋਵੇ ਅਰਥਾਤ ਭੇਡਾਂ ਜਾਂ ਬੱਕਰਿਆਂ ਦੀ ਹੋਮ ਬਲੀ ਤਾਂ ਉਹ ਇੱਕ ਦੋਸ਼ ਰਹਿਤ ਨਰ ਲਿਆਵੇ,
11 immolabitque ad latus altaris quod respicit ad aquilonem coram Domino sanguinem vero illius fundent super altare filii Aaron per circuitum
੧੧ਅਤੇ ਉਹ ਉਸ ਨੂੰ ਯਹੋਵਾਹ ਦੇ ਅੱਗੇ ਜਗਵੇਦੀ ਦੀ ਉੱਤਰ ਦਿਸ਼ਾ ਵੱਲ ਵੱਢੇ ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਜਗਵੇਦੀ ਦੇ ਚੁਫ਼ੇਰੇ ਉਸ ਦਾ ਲਹੂ ਛਿੜਕਣ।
12 dividentque membra caput et omnia quae adherent iecori et inponent super ligna quibus subiciendus est ignis
੧੨ਉਹ ਉਸ ਨੂੰ ਟੁੱਕੜੇ-ਟੁੱਕੜੇ ਕਰੇ ਅਤੇ ਉਸ ਦੇ ਸਿਰ ਅਤੇ ਚਰਬੀ ਨੂੰ ਵੱਖਰਾ ਕਰੇ ਅਤੇ ਜਾਜਕ ਇਨ੍ਹਾਂ ਨੂੰ ਉਸ ਲੱਕੜ ਉੱਤੇ ਸੁਧਾਰ ਕੇ ਰੱਖਣ ਜੋ ਜਗਵੇਦੀ ਦੀ ਅੱਗ ਉੱਤੇ ਹੈ।
13 intestina vero et pedes lavabunt aqua et oblata omnia adolebit sacerdos super altare in holocaustum et odorem suavissimum Domino
੧੩ਪਰ ਉਸ ਦੀਆਂ ਆਂਦਰਾਂ ਅਤੇ ਲੱਤਾਂ ਪਾਣੀ ਨਾਲ ਧੋਵੇ ਅਤੇ ਜਾਜਕ ਇਹ ਸਭ ਕੁਝ ਲਿਆ ਕੇ ਜਗਵੇਦੀ ਦੇ ਉੱਤੇ ਸਾੜੇ। ਇਹ ਯਹੋਵਾਹ ਦੇ ਲਈ ਹੋਮ ਬਲੀ ਅਤੇ ਸੁਗੰਧਤਾ ਲਈ ਅੱਗ ਦੀ ਇੱਕ ਭੇਟ ਹੈ।”
14 sin autem de avibus holocausti oblatio fuerit Domino de turturibus et pullis columbae
੧੪“ਜੇਕਰ ਉਹ ਯਹੋਵਾਹ ਦੇ ਲਈ ਪੰਛੀਆਂ ਦੀ ਹੋਮ ਦੀ ਭੇਟ ਚੜ੍ਹਾਵੇ ਤਾਂ ਉਹ ਘੁੱਗੀਆਂ ਜਾਂ ਕਬੂਤਰਾਂ ਦੇ ਬੱਚਿਆਂ ਵਿੱਚੋਂ ਆਪਣੀ ਭੇਟ ਲਿਆਵੇ।
15 offeret eam sacerdos ad altare et retorto ad collum capite ac rupto vulneris loco decurrere faciet sanguinem super crepidinem altaris
੧੫ਅਤੇ ਜਾਜਕ ਉਸ ਨੂੰ ਜਗਵੇਦੀ ਕੋਲ ਲਿਆਵੇ ਅਤੇ ਉਸ ਦੀ ਗਰਦਨ ਮਰੋੜ ਕੇ ਸਿਰ ਨੂੰ ਧੜ ਤੋਂ ਅਲੱਗ ਕਰੇ ਉਸ ਨੂੰ ਜਗਵੇਦੀ ਉੱਤੇ ਸਾੜੇ ਅਤੇ ਉਸਦਾ ਲਹੂ ਜਗਵੇਦੀ ਦੇ ਇੱਕ ਪਾਸੇ ਡੋਲ੍ਹ ਦੇਵੇ।
16 vesiculam vero gutturis et plumas proiciet propter altare ad orientalem plagam in loco in quo cineres effundi solent
੧੬ਉਹ ਉਸ ਦੇ ਖੰਭਾਂ ਸਮੇਤ ਉਸ ਦੀ ਚੁੰਝ ਨੂੰ ਕੱਢ ਕੇ ਜਗਵੇਦੀ ਦੇ ਪੂਰਬ ਵੱਲ ਸੁਆਹ ਦੇ ਸਥਾਨ ਵਿੱਚ ਉਸ ਨੂੰ ਸੁੱਟ ਦੇਵੇ।
17 confringetque ascellas eius et non secabit nec ferro dividet eam et adolebit super altare lignis igne subposito holocaustum est et oblatio suavissimi odoris Domino
੧੭ਉਹ ਖੰਭਾਂ ਦੇ ਵਿੱਚੋਂ ਉਸ ਨੂੰ ਪਾੜੇ, ਪਰ ਉਸ ਨੂੰ ਵੱਖੋ-ਵੱਖ ਨਾ ਕਰੇ, ਫੇਰ ਜਾਜਕ ਉਹ ਨੂੰ ਉਸ ਲੱਕੜ ਦੀ ਅੱਗ ਉੱਤੇ ਰੱਖ ਕੇ ਸਾੜੇ ਜੋ ਜਗਵੇਦੀ ਦੇ ਉੱਤੇ ਹੈ। ਇਹ ਯਹੋਵਾਹ ਦੇ ਲਈ ਹੋਮ ਦੀ ਭੇਟ ਅਤੇ ਸੁਗੰਧਤਾ ਲਈ ਅੱਗ ਦੀ ਭੇਟ ਠਹਿਰੇ।”

< Leviticus 1 >