< Lucam 13 >
1 aderant autem quidam ipso in tempore nuntiantes illi de Galilaeis quorum sanguinem Pilatus miscuit cum sacrificiis eorum
੧ਉਸ ਸਮੇਂ ਕਈ ਲੋਕ ਉੱਥੇ ਆ ਪਹੁੰਚੇ ਜਿਹੜੇ ਯਿਸੂ ਨੂੰ ਉਨ੍ਹਾਂ ਗਲੀਲੀਆਂ ਦਾ ਹਾਲ ਦੱਸਣ ਲੱਗੇ, ਜਿਨ੍ਹਾਂ ਦਾ ਖੂਨ ਪਿਲਾਤੁਸ ਨੇ ਉਨ੍ਹਾਂ ਦੇ ਬਲੀਦਾਨਾਂ ਨਾਲ ਮਿਲਾਇਆ ਸੀ।
2 et respondens dixit illis putatis quod hii Galilaei prae omnibus Galilaeis peccatores fuerunt quia talia passi sunt
੨ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ, ਤੁਸੀਂ ਸਮਝਦੇ ਹੋ ਜੋ ਇਹ ਗਲੀਲੀ ਸਭਨਾਂ ਗਲੀਲੀਆਂ ਨਾਲੋਂ ਬਹੁਤ ਪਾਪੀ ਸਨ ਜੋ ਉਨ੍ਹਾਂ ਨੇ ਇਹ ਦੁੱਖ ਸਹਿਣ ਕੀਤਾ?
3 non dico vobis sed nisi paenitentiam habueritis omnes similiter peribitis
੩ਮੈਂ ਤੁਹਾਨੂੰ ਆਖਦਾ ਹਾਂ, ਨਹੀਂ, ਪਰ ਜੇ ਤੁਸੀਂ ਤੋਬਾ ਨਾ ਕਰੋ ਤਾਂ ਤੁਹਾਡਾ ਵੀ ਇਸੇ ਤਰ੍ਹਾਂ ਨਾਸ ਹੋ ਜਾਵੇਗਾ।
4 sicut illi decem et octo supra quos cecidit turris in Siloam et occidit eos putatis quia et ipsi debitores fuerunt praeter omnes homines habitantes in Hierusalem
੪ਜਾ ਉਹ ਅਠਾਰਾਂ ਜਿਨ੍ਹਾਂ ਉੱਤੇ ਸਿਲੋਆਮ ਦਾ ਬੁਰਜ ਡਿੱਗਾ ਅਤੇ ਉਹ ਮਰ ਗਏ ਸਨ, ਭਲਾ, ਤੁਸੀਂ ਇਹ ਸਮਝਦੇ ਹੋ ਜੋ ਉਹ ਯਰੂਸ਼ਲਮ ਦੇ ਸਭ ਰਹਿਣ ਵਾਲਿਆਂ ਨਾਲੋਂ ਵੱਡੇ ਪਾਪੀ ਸਨ?
5 non dico vobis sed si non paenitentiam egeritis omnes similiter peribitis
੫ਮੈਂ ਤੁਹਾਨੂੰ ਆਖਦਾ ਹਾਂ, ਨਹੀਂ ਪਰ ਜੇ ਤੁਸੀਂ ਤੋਬਾ ਨਾ ਕਰੋ ਤਾਂ ਤੁਹਾਡਾ ਵੀ ਇਸੇ ਤਰ੍ਹਾਂ ਨਾਸ਼ ਹੋ ਜਾਵੇਗਾ।
6 dicebat autem hanc similitudinem arborem fici habebat quidam plantatam in vinea sua et venit quaerens fructum in illa et non invenit
੬ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦਿੱਤਾ ਜੋ ਕਿਸੇ ਮਨੁੱਖ ਦੇ ਅੰਗੂਰੀ ਬਾਗ਼ ਵਿੱਚ ਇੱਕ ਹੰਜ਼ੀਰ ਦਾ ਰੁੱਖ ਲੱਗਿਆ ਹੋਇਆ ਸੀ ਅਤੇ ਉਹ ਉਸ ਦਾ ਫਲ ਲੈਣ ਆਇਆ ਪਰ ਨਹੀਂ ਲੱਭਾ।
7 dixit autem ad cultorem vineae ecce anni tres sunt ex quo venio quaerens fructum in ficulnea hac et non invenio succide ergo illam ut quid etiam terram occupat
੭ਤਦ ਉਸ ਨੇ ਬਾਗਵਾਨ ਨੂੰ ਆਖਿਆ, ਵੇਖ ਮੈਂ ਇਸ ਹੰਜ਼ੀਰ ਦੇ ਰੁੱਖ ਦੇ ਫਲ ਲੈਣ ਨੂੰ ਤਿੰਨਾਂ ਸਾਲਾਂ ਤੋਂ ਆਉਂਦਾ ਹਾਂ ਪਰ ਨਹੀਂ ਲੱਭਦਾ। ਇਸ ਨੂੰ ਵੱਢ ਸੁੱਟ। ਇਹ ਕਦ ਤੱਕ ਐਂਵੇਂ ਹੀ ਜ਼ਮੀਨ ਘੇਰੀਂ ਰੱਖੇਗਾ?
8 at ille respondens dixit illi domine dimitte illam et hoc anno usque dum fodiam circa illam et mittam stercora
੮ਪਰ ਉਸ ਨੇ ਉਹ ਨੂੰ ਉੱਤਰ ਦਿੱਤਾ, ਸੁਆਮੀ ਜੀ ਇਸ ਵਾਰ ਇਸ ਨੂੰ ਰਹਿਣ ਦਿਓ। ਮੈਂ ਇਸ ਦੇ ਆਲੇ-ਦੁਆਲੇ ਖਾਲ੍ਹ ਪੁਟਾਂਗਾਂ ਅਤੇ ਖਾਦ ਪਾਵਾਂਗਾ।
9 et si quidem fecerit fructum sin autem in futurum succides eam
੯ਸ਼ਾਇਦ ਅਗਲੇ ਸਾਲ ਫਲ ਲੱਗੇ। ਨਹੀਂ ਤਾਂ ਇਸ ਨੂੰ ਵਢਾ ਦੇਣਾ।
10 erat autem docens in synagoga eorum sabbatis
੧੦ਯਿਸੂ ਸਬਤ ਦੇ ਦਿਨ ਕਿਸੇ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦਿੰਦਾ ਸੀ।
11 et ecce mulier quae habebat spiritum infirmitatis annis decem et octo et erat inclinata nec omnino poterat sursum respicere
੧੧ਅਤੇ ਉੱਥੇ ਇੱਕ ਔਰਤ ਸੀ ਜਿਸ ਨੂੰ ਅਠਾਰਾਂ ਸਾਲਾਂ ਤੋਂ ਕਮਜ਼ੋਰੀ ਦਾ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਕੁੱਬੀ ਸੀ ਅਤੇ ਕਿਸੇ ਤਰ੍ਹਾਂ ਸਿੱਧੀ ਨਹੀਂ ਸੀ ਹੋ ਸਕਦੀ।
12 quam cum videret Iesus vocavit ad se et ait illi mulier dimissa es ab infirmitate tua
੧੨ਯਿਸੂ ਨੇ ਉਸ ਨੂੰ ਵੇਖ ਕੇ ਕੋਲ ਬੁਲਾਇਆ ਅਤੇ ਉਸ ਨੂੰ ਕਿਹਾ, ਹੇ ਔਰਤ ਤੂੰ ਆਪਣੀ ਕਮਜ਼ੋਰੀ ਤੋਂ ਛੁੱਟ ਗਈ ਹੈਂ।
13 et inposuit illi manus et confestim erecta est et glorificabat Deum
੧੩ਯਿਸੂ ਨੇ ਉਸ ਉੱਤੇ ਹੱਥ ਰੱਖੇ ਤਾਂ ਉਸੇ ਸਮੇਂ ਉਹ ਸਿੱਧੀ ਖੜ੍ਹੀ ਹੋ ਗਈ ਅਤੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗੀ।
14 respondens autem archisynagogus indignans quia sabbato curasset Iesus dicebat turbae sex dies sunt in quibus oportet operari in his ergo venite et curamini et non in die sabbati
੧੪ਪਰ ਪ੍ਰਾਰਥਨਾ ਘਰ ਦੇ ਸਰਦਾਰ ਨੇ ਇਸ ਲਈ ਜੋ ਯਿਸੂ ਨੇ ਸਬਤ ਦੇ ਦਿਨ ਚੰਗਿਆਈ ਦਿੱਤੀ, ਗੁੱਸੇ ਹੋ ਕੇ ਅੱਗੋਂ ਸਭਾ ਨੂੰ ਆਖਿਆ ਕਿ ਛੇ ਦਿਨ ਹਨ ਜਿਨ੍ਹਾਂ ਵਿੱਚ ਕੰਮ ਕਰਨਾ ਚਾਹੀਦਾ ਹੈ ਸੋ ਇਨ੍ਹਾਂ ਵਿੱਚ ਆਣ ਕੇ ਚੰਗੇ ਹੋਵੋ ਨਾ ਕਿ ਸਬਤ ਦੇ ਦਿਨ।
15 respondit autem ad illum Dominus et dixit hypocritae unusquisque vestrum sabbato non solvit bovem suum aut asinum a praesepio et ducit adaquare
੧੫ਪਰ ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਉੱਤਰ ਦੇ ਕਿ ਆਖਿਆ, ਹੇ ਕਪਟੀਓ ਕੀ ਤੁਹਾਡੇ ਵਿੱਚੋਂ ਹਰ ਕੋਈ ਸਬਤ ਦੇ ਦਿਨ ਆਪਣੇ ਬਲ਼ਦ ਜਾਂ ਗਧੇ ਨੂੰ ਖੁਰਲੀ ਤੋਂ ਖੋਲ੍ਹ ਕੇ ਪਾਣੀ ਪਿਲਾਉਣ ਨੂੰ ਨਹੀਂ ਲੈ ਜਾਂਦਾ?
16 hanc autem filiam Abrahae quam alligavit Satanas ecce decem et octo annis non oportuit solvi a vinculo isto die sabbati
੧੬ਫੇਰ ਭਲਾ, ਇਹ ਔਰਤ ਜੋ ਅਬਰਾਹਾਮ ਦੀ ਸੰਤਾਨ ਵਿੱਚੋਂ ਹੈ, ਜਿਸ ਨੂੰ ਸ਼ੈਤਾਨ ਨੇ ਵੇਖੋ ਅਠਾਰਾਂ ਸਾਲਾਂ ਤੋਂ ਬੰਨ੍ਹ ਰੱਖਿਆ ਸੀ, ਇਸ ਨੂੰ ਸਬਤ ਦੇ ਦਿਨ ਇਸ ਬੰਧਨ ਤੋਂ ਛੁਡਾਉਣਾ ਯੋਗ ਨਹੀਂ ਸੀ?
17 et cum haec diceret erubescebant omnes adversarii eius et omnis populus gaudebat in universis quae gloriose fiebant ab eo
੧੭ਜਦ ਉਹ ਇਹ ਗੱਲਾਂ ਕਰਦਾ ਹੀ ਸੀ ਤਾਂ ਉਸ ਦੇ ਸਭ ਵਿਰੋਧੀ ਸ਼ਰਮਿੰਦੇ ਹੋ ਗਏ ਅਤੇ ਸਾਰੀ ਭੀੜ ਉਨ੍ਹਾਂ ਸਭਨਾਂ ਪਰਤਾਪ ਵਾਲੇ ਕੰਮਾਂ ਤੋਂ ਜੋ ਉਸ ਨੇ ਕੀਤੇ ਸਨ ਅਨੰਦ ਹੋਈ।
18 dicebat ergo cui simile est regnum Dei et cui simile esse existimabo illud
੧੮ਯਿਸੂ ਨੇ ਉਸ ਨੂੰ ਆਖਿਆ ਕਿ ਪਰਮੇਸ਼ੁਰ ਦਾ ਰਾਜ ਕਿਸ ਵਰਗਾ ਹੈ ਅਤੇ ਇਸ ਦੀ ਤੁਲਨਾ ਮੈਂ ਕਿਸ ਤਰ੍ਹਾਂ ਕਰਾਂ?
19 simile est grano sinapis quod acceptum homo misit in hortum suum et crevit et factum est in arborem magnam et volucres caeli requieverunt in ramis eius
੧੯ਉਹ ਰਾਈ ਦੇ ਦਾਣੇ ਵਰਗਾ ਹੈ ਜਿਸ ਨੂੰ ਇੱਕ ਮਨੁੱਖ ਨੇ ਲੈ ਕੇ ਆਪਣੇ ਬਾਗ਼ ਵਿੱਚ ਬੀਜਿਆ ਅਤੇ ਉਹ ਉੱਗਿਆ ਅਤੇ ਰੁੱਖ ਬਣ ਗਿਆ ਅਤੇ ਅਕਾਸ਼ ਦੇ ਪੰਛੀਆਂ ਨੇ ਉਸ ਦੀਆਂ ਟਹਿਣੀਆਂ ਉੱਤੇ ਆਲ੍ਹਣੇ ਪਾਏ।
20 et iterum dixit cui simile aestimabo regnum Dei
੨੦ਉਸ ਨੇ ਫੇਰ ਆਖਿਆ, ਮੈਂ ਪਰਮੇਸ਼ੁਰ ਦੇ ਰਾਜ ਦੀ ਤੁਲਨਾ ਕਿਸ ਨਾਲ ਕਰਾਂ?
21 simile est fermento quod acceptum mulier abscondit in farinae sata tria donec fermentaretur totum
੨੧ਪਰਮੇਸ਼ੁਰ ਦਾ ਰਾਜ ਖ਼ਮੀਰ ਵਰਗਾ ਹੈ ਜਿਸ ਨੂੰ ਇੱਕ ਔਰਤ ਨੇ ਲੈ ਕੇ ਤਿੰਨ ਕਿੱਲੋ ਆਟੇ ਵਿੱਚ ਗੁਨਿਆਂ ਸੋ ਸਾਰਾ ਆਟਾ ਖ਼ਮੀਰਾ ਹੋ ਗਿਆ।
22 et ibat per civitates et castella docens et iter faciens in Hierusalem
੨੨ਉਹ ਉਪਦੇਸ਼ ਦਿੰਦਾ ਹੋਇਆ ਨਗਰੋਂ ਨਗਰ ਅਤੇ ਪਿੰਡੋਂ ਪਿੰਡ ਹੋ ਕੇ ਯਰੂਸ਼ਲਮ ਦੀ ਵੱਲ ਜਾ ਰਿਹਾ ਸੀ।
23 ait autem illi quidam Domine si pauci sunt qui salvantur ipse autem dixit ad illos
੨੩ਤਦ ਇੱਕ ਨੇ ਉਸ ਨੂੰ ਆਖਿਆ, ਪ੍ਰਭੂ ਜੀ ਕੀ ਮੁਕਤੀ ਪਾਉਂਣ ਵਾਲੇ ਥੋੜ੍ਹੇ ਹੀ ਹਨ?
24 contendite intrare per angustam portam quia multi dico vobis quaerunt intrare et non poterunt
੨੪ਯਿਸੂ ਨੇ ਉੱਤਰ ਦਿੱਤਾ, ਤੁਸੀਂ ਭੀੜੇ ਫਾਟਕ ਤੋਂ ਵੜਨ ਦਾ ਵੱਡਾ ਯਤਨ ਕਰੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤੇ ਵੜਨ ਨੂੰ ਤਾਂ ਚਾਹੁਣਗੇ ਪਰ ਵੜ ਨਾ ਸਕਣਗੇ।
25 cum autem intraverit pater familias et cluserit ostium et incipietis foris stare et pulsare ostium dicentes Domine aperi nobis et respondens dicet vobis nescio vos unde sitis
੨੫ਜਦੋਂ ਘਰ ਦਾ ਮਾਲਕ ਉੱਠ ਕੇ ਦਰਵਾਜ਼ਾ ਬੰਦ ਕਰ ਦੇਵੇ ਅਤੇ ਤੁਸੀਂ ਬਾਹਰ ਖੜ੍ਹੇ ਇਹ ਕਹਿ ਕੇ ਦਰਵਾਜ਼ਾ ਖੜ੍ਹਕਾਉਣ ਲੱਗੋਗੇ ਕਿ ਹੇ ਪ੍ਰਭੂ, ਸਾਡੇ ਲਈ ਖੋਲ੍ਹੋ! ਅਤੇ ਉਹ ਤੁਹਾਨੂੰ ਉੱਤਰ ਦੇਵੇਗਾ ਜੋ ਮੈਂ ਤੁਹਾਨੂੰ ਨਹੀਂ ਜਾਣਦਾ ਜੋ ਤੁਸੀਂ ਕੌਣ ਹੋ।
26 tunc incipietis dicere manducavimus coram te et bibimus et in plateis nostris docuisti
੨੬ਤਦ ਤੁਸੀਂ ਆਖਣ ਲੱਗੋਗੇ ਕਿ ਅਸੀਂ ਤੁਹਾਡੇ ਨਾਲ ਖਾਧਾ ਪੀਤਾ ਅਤੇ ਤੁਸੀਂ ਸਾਡੇ ਚੌਕਾਂ ਵਿੱਚ ਉਪਦੇਸ਼ ਦਿੱਤਾ ਹੈ।
27 et dicet vobis nescio vos unde sitis discedite a me omnes operarii iniquitatis
੨੭ਫੇਰ ਉਹ ਬੋਲੇਗਾ, ਮੈਂ ਤੁਹਾਨੂੰ ਆਖਦਾ ਹਾਂ ਕਿ ਮੈਂ ਨਹੀਂ ਜਾਣਦਾ ਜੋ ਤੁਸੀਂ ਕੌਣ ਹੋ। ਹੇ ਸਭ ਕੁਧਰਮੀਓ, ਮੇਰੇ ਕੋਲੋਂ ਦੂਰ ਹੋ ਜਾਓ!
28 ibi erit fletus et stridor dentium cum videritis Abraham et Isaac et Iacob et omnes prophetas in regno Dei vos autem expelli foras
੨੮ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ। ਜਦ ਤੁਸੀਂ ਅਬਰਾਹਾਮ, ਇਸਹਾਕ, ਯਾਕੂਬ ਅਤੇ ਸਾਰੇ ਨਬੀਆਂ ਨੂੰ ਪਰਮੇਸ਼ੁਰ ਦੇ ਰਾਜ ਵਿੱਚ ਅਤੇ ਆਪਣੇ ਆਪ ਨੂੰ ਬਾਹਰ ਕੱਢੇ ਹੋਏ ਵੇਖੋਗੇ!
29 et venient ab oriente et occidente et aquilone et austro et accumbent in regno Dei
੨੯ਅਤੇ ਲੋਕ ਪੂਰਬ, ਪੱਛਮ, ਉੱਤਰ ਅਤੇ ਦੱਖਣ ਤੋਂ ਆਣ ਕੇ ਪਰਮੇਸ਼ੁਰ ਦੇ ਰਾਜ ਦੇ ਭੋਜ ਵਿੱਚ ਬੈਠਣਗੇ।
30 et ecce sunt novissimi qui erunt primi et sunt primi qui erunt novissimi
੩੦ਉਸ ਸਮੇਂ ਬਹੁਤ ਸਾਰੇ ਜੋ ਪਿਛਲੇ ਹਨ ਪਹਿਲੇ ਹੋਣਗੇ ਅਤੇ ਜੋ ਪਹਿਲੇ ਹਨ ਪਿਛਲੇ ਹੋਣਗੇ।
31 in ipsa die accesserunt quidam Pharisaeorum dicentes illi exi et vade hinc quia Herodes vult te occidere
੩੧ਉਸੇ ਸਮੇਂ ਕਈ ਫ਼ਰੀਸੀਆਂ ਨੇ ਉਸ ਕੋਲ ਆਣ ਕੇ ਕਿਹਾ ਕਿ ਐਥੋਂ ਨਿੱਕਲ ਕੇ ਚੱਲਿਆ ਜਾ ਕਿਉਂ ਜੋ ਹੇਰੋਦੇਸ ਤੈਨੂੰ ਮਾਰਨਾ ਚਾਹੁੰਦਾ ਹੈ।
32 et ait illis ite dicite vulpi illi ecce eicio daemonia et sanitates perficio hodie et cras et tertia consummor
੩੨ਯਿਸੂ ਨੇ ਉਨ੍ਹਾਂ ਨੂੰ ਆਖਿਆ ਤੁਸੀਂ ਜਾ ਕੇ ਉਸ ਲੂੰਬੜੀ ਨੂੰ ਕਹੋ ਜੋ ਵੇਖ ਮੈਂ ਅੱਜ ਅਤੇ ਕੱਲ ਭੂਤਾਂ ਨੂੰ ਕੱਢਦਾ ਅਤੇ ਰੋਗੀਆਂ ਨੂੰ ਚੰਗਾ ਕਰਦਾ ਹਾਂ ਅਤੇ ਤੀਜੇ ਦਿਨ ਪੂਰਾ ਹੋ ਜਾਂਵਾਂਗਾ।
33 verumtamen oportet me hodie et cras et sequenti ambulare quia non capit prophetam perire extra Hierusalem
੩੩ਪਰ ਮੈਨੂੰ ਚਾਹੀਦਾ ਹੈ ਜੋ ਅੱਜ, ਕੱਲ ਅਤੇ ਪਰਸੋਂ ਫਿਰਦਾ ਰਹਾਂ ਕਿਉਂਕਿ ਇਹ ਸੰਭਵ ਨਹੀਂ ਜੋ ਯਰੂਸ਼ਲਮ ਤੋਂ ਬਾਹਰ ਕੋਈ ਨਬੀ ਮਾਰਿਆ ਜਾਵੇ।
34 Hierusalem Hierusalem quae occidis prophetas et lapidas eos qui mittuntur ad te quotiens volui congregare filios tuos quemadmodum avis nidum suum sub pinnis et noluisti
੩੪ਹੇ ਯਰੂਸ਼ਲਮ, ਯਰੂਸ਼ਲਮ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਭੇਜੇ ਹੋਏ ਹਨ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਹੇਠ ਇਕੱਠੇ ਕਰਦੀ ਹੈ, ਪਰ ਤੁਸੀਂ ਨਾ ਚਾਹਿਆ।
35 ecce relinquitur vobis domus vestra dico autem vobis quia non videbitis me donec veniat cum dicetis benedictus qui venit in nomine Domini
੩੫ਵੇਖੋ, ਤੁਹਾਡਾ ਘਰ ਤੁਹਾਡੇ ਲਈ ਉਜਾੜ ਛੱਡਿਆ ਜਾਂਦਾ ਹੈ ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਤੁਸੀਂ ਮੈਨੂੰ ਨਾ ਵੇਖੋਗੇ, ਜਦ ਤੱਕ ਇਹ ਨਾ ਕਹੋਗੇ ਕਿ ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!।