< Lucam 3 >
1 anno autem quintodecimo imperii Tiberii Caesaris procurante Pontio Pilato Iudaeam tetrarcha autem Galilaeae Herode Philippo autem fratre eius tetrarcha Itureae et Trachonitidis regionis et Lysania Abilinae tetrarcha
੧ਫੇਰ ਤਿਬਿਰਿਯਾਸ ਕੈਸਰ ਦੇ ਰਾਜ ਦੇ ਪੰਦਰਵੇਂ ਸਾਲ ਜਦ ਪੁੰਤਿਯੁਸ ਪਿਲਾਤੁਸ ਯਹੂਦਿਯਾ ਦਾ ਹਾਕਮ ਸੀ, ਅਤੇ ਹੇਰੋਦੇਸ ਗਲੀਲ ਦਾ ਰਾਜਾ ਅਤੇ ਉਸ ਦਾ ਭਰਾ ਫ਼ਿਲਿਪੁੱਸ ਇਤੂਰਿਯਾ ਅਤੇ ਤਰਖੋਨੀਤਿਸ ਦੇਸ ਦਾ ਰਾਜਾ ਅਤੇ ਲੁਸਾਨਿਯੁਸ ਅਬਿਲੇਨੇ ਦਾ ਰਾਜਾ ਸੀ।
2 sub principibus sacerdotum Anna et Caiapha factum est verbum Dei super Iohannem Zacchariae filium in deserto
੨ਹੱਨਾ ਅਤੇ ਕਾਇਫਾ ਸਰਦਾਰ ਜਾਜਕਾਂ ਦੇ ਸਮੇਂ, ਪਰਮੇਸ਼ੁਰ ਦਾ ਬਚਨ ਉਜਾੜ ਵਿੱਚ ਜ਼ਕਰਯਾਹ ਦੇ ਪੁੱਤਰ ਯੂਹੰਨਾ ਨੂੰ ਪਹੁੰਚਿਆ।
3 et venit in omnem regionem Iordanis praedicans baptismum paenitentiae in remissionem peccatorum
੩ਅਤੇ ਉਹ ਯਰਦਨ ਦੇ ਸਾਰੇ ਆਲੇ-ਦੁਆਲੇ ਦੇ ਖੇਤਰ ਵਿੱਚ ਗਿਆ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਰਿਹਾ।
4 sicut scriptum est in libro sermonum Esaiae prophetae vox clamantis in deserto parate viam Domini rectas facite semitas eius
੪ਜਿਸ ਤਰ੍ਹਾਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ, ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, “ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਉਸ ਦੇ ਰਾਹਾਂ ਨੂੰ ਸਿੱਧੇ ਕਰੋ”।
5 omnis vallis implebitur et omnis mons et collis humiliabitur et erunt prava in directa et aspera in vias planas
੫ਹਰੇਕ ਘਾਟੀ ਭਰ ਦਿੱਤੀ ਜਾਵੇਗੀ, ਅਤੇ ਹਰੇਕ ਪਰਬਤ ਅਤੇ ਟਿੱਬਾ ਨੀਵਾਂ ਕੀਤਾ ਜਾਵੇਗਾ, ਅਤੇ ਟੇਡੇ ਮੇਢੇ ਅਤੇ ਖੁਰਦਲੇ ਰਸਤੇ ਸਿੱਧੇ ਅਤੇ ਪੱਧਰੇ ਕੀਤੇ ਜਾਣਗੇ,
6 et videbit omnis caro salutare Dei
੬ਅਤੇ ਸਭ ਲੋਕ ਪਰਮੇਸ਼ੁਰ ਦੀ ਮੁਕਤੀ ਵੇਖਣਗੇ।
7 dicebat ergo ad turbas quae exiebant ut baptizarentur ab ipso genimina viperarum quis ostendit vobis fugere a ventura ira
੭ਤਦ ਉਸ ਨੇ ਉਸ ਭੀੜ ਨੂੰ ਜੋ ਉਸ ਤੋਂ ਬਪਤਿਸਮਾ ਲੈਣ ਲਈ ਆਉਂਦੇ ਸਨ, ਆਖਿਆ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ?”
8 facite ergo fructus dignos paenitentiae et ne coeperitis dicere patrem habemus Abraham dico enim vobis quia potest Deus de lapidibus istis suscitare filios Abrahae
੮ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ।
9 iam enim securis ad radicem arborum posita est omnis ergo arbor non faciens fructum exciditur et in ignem mittitur
੯ਹੁਣ ਕੁਹਾੜਾ ਰੁੱਖਾਂ ਦੀ ਜੜ੍ਹ ਉੱਤੇ ਰੱਖਿਆ ਹੋਇਆ ਹੈ। ਸੋ ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ ਉਹ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।
10 et interrogabant eum turbae dicentes quid ergo faciemus
੧੦ਤਦ ਲੋਕਾਂ ਨੇ ਉਸ ਤੋਂ ਪੁੱਛਿਆ, ਫੇਰ ਅਸੀਂ ਕੀ ਕਰੀਏ?
11 respondens autem dicebat illis qui habet duas tunicas det non habenti et qui habet escas similiter faciat
੧੧ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਜਿਸ ਦੇ ਕੋਲ ਦੋ ਕੁੜਤੇ ਹੋਣ, ਉਹ ਉਸ ਨੂੰ ਦੇ ਦੇਵੇ ਜਿਸ ਦੇ ਕੋਲ ਨਹੀਂ ਹੈ ਅਤੇ ਜਿਸ ਦੇ ਕੋਲ ਖਾਣ ਨੂੰ ਹੋਵੇ ਉਹ ਵੀ ਇਸੇ ਤਰ੍ਹਾਂ ਕਰੇ।
12 venerunt autem et publicani ut baptizarentur et dixerunt ad illum magister quid faciemus
੧੨ਤਦ ਚੂੰਗੀ ਲੈਣ ਵਾਲੇ ਵੀ ਉਸ ਕੋਲ ਬਪਤਿਸਮਾ ਲੈਣ ਲਈ ਆਏ ਅਤੇ ਉਸ ਨੂੰ ਕਿਹਾ, ਗੁਰੂ ਜੀ ਅਸੀਂ ਕੀ ਕਰੀਏ?
13 at ille dixit ad eos nihil amplius quam quod constitutum est vobis faciatis
੧੩ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਲਈ ਜੋ ਠਹਿਰਾਇਆ ਹੋਇਆ ਹੈ ਉਸ ਨਾਲੋਂ ਵੱਧ ਵਸੂਲ ਨਾ ਕਰੋ।
14 interrogabant autem eum et milites dicentes quid faciemus et nos et ait illis neminem concutiatis neque calumniam faciatis et contenti estote stipendiis vestris
੧੪ਸਿਪਾਹੀਆਂ ਨੇ ਵੀ ਉਸ ਤੋਂ ਪੁੱਛਿਆ ਕਿ “ਅਸੀਂ ਕੀ ਕਰੀਏ”? ਉਸ ਨੇ ਉਨ੍ਹਾਂ ਨੂੰ ਆਖਿਆ, ਕਿਸੇ ਉੱਤੇ ਜ਼ੁਲਮ ਨਾ ਕਰੋ, ਨਾ ਕਿਸੇ ਉੱਤੇ ਝੂਠਾ ਦੋਸ਼ ਲਾਓ ਪਰ ਆਪਣੀ ਤਨਖਾਹ ਉੱਤੇ ਸੰਤੋਖ ਕਰੋ।
15 existimante autem populo et cogitantibus omnibus in cordibus suis de Iohanne ne forte ipse esset Christus
੧੫ਜਦ ਲੋਕ ਮਸੀਹ ਦੇ ਆਉਣ ਦੀ ਉਡੀਕ ਵਿੱਚ ਸਨ ਅਤੇ ਸਾਰੇ ਆਪਣੇ ਮਨ ਵਿੱਚ ਯੂਹੰਨਾ ਦੇ ਬਾਰੇ ਵਿਚਾਰ ਕਰਦੇ ਸਨ ਕਿ ਕਿਤੇ ਇਹੋ ਤਾਂ ਮਸੀਹ ਨਹੀਂ ਹੈ?
16 respondit Iohannes dicens omnibus ego quidem aqua baptizo vos venit autem fortior me cuius non sum dignus solvere corrigiam calciamentorum eius ipse vos baptizabit in Spiritu Sancto et igni
੧੬ਤਦ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਤੇ ਕਿਹਾ ਕਿ ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਇੱਕ ਬਲਵੰਤ ਮੇਰੇ ਮਗਰੋਂ ਆਉਂਦਾ ਹੈ, ਜਿਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਮੈਂ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।
17 cuius ventilabrum in manu eius et purgabit aream suam et congregabit triticum in horreum suum paleas autem conburet igni inextinguibili
੧੭ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਕਿ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਕਣਕ ਨੂੰ ਆਪਣੇ ਗੋਦਾਮ ਵਿੱਚ ਜਮਾਂ ਕਰੇਗਾ ਪਰ ਉਹ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ।
18 multa quidem et alia exhortans evangelizabat populum
੧੮ਫੇਰ ਉਹ ਹੋਰ ਬਥੇਰੀਆਂ ਗੱਲਾਂ ਨਾਲ ਲੋਕਾਂ ਨੂੰ ਉਪਦੇਸ਼ ਕਰਦਾ ਅਤੇ ਖੁਸ਼ਖਬਰੀ ਸੁਣਾਉਂਦਾ ਰਿਹਾ।
19 Herodes autem tetrarcha cum corriperetur ab illo de Herodiade uxore fratris sui et de omnibus malis quae fecit Herodes
੧੯ਪਰ ਰਾਜਾ ਹੇਰੋਦੇਸ ਨੇ ਆਪਣੇ ਭਰਾ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਅਤੇ ਸਾਰੀਆਂ ਬੁਰਾਈਆਂ ਦੇ ਕਾਰਨ ਜਿਹੜੀਆਂ ਹੇਰੋਦੇਸ ਨੇ ਕੀਤੀਆਂ ਸਨ ਉਸ ਦੇ ਕੋਲੋਂ ਬੇਇੱਜ਼ਤ ਹੋ ਕੇ
20 adiecit et hoc supra omnia et inclusit Iohannem in carcere
੨੦ਸਭ ਤੋਂ ਵੱਧ ਇਹ ਵੀ ਕੀਤਾ ਜੋ ਯੂਹੰਨਾ ਨੂੰ ਕੈਦ ਕਰ ਦਿੱਤਾ।
21 factum est autem cum baptizaretur omnis populus et Iesu baptizato et orante apertum est caelum
੨੧ਜਦ ਸਭ ਲੋਕ ਬਪਤਿਸਮਾ ਲੈ ਹਟੇ ਅਤੇ ਯਿਸੂ ਵੀ ਬਪਤਿਸਮਾ ਲੈ ਕੇ ਪ੍ਰਾਰਥਨਾ ਕਰ ਰਿਹਾ ਸੀ ਤਾਂ ਅਜਿਹਾ ਹੋਇਆ ਕਿ ਅਕਾਸ਼ ਖੁੱਲ੍ਹ ਗਿਆ
22 et descendit Spiritus Sanctus corporali specie sicut columba in ipsum et vox de caelo facta est tu es Filius meus dilectus in te conplacuit mihi
੨੨ਅਤੇ ਪਵਿੱਤਰ ਆਤਮਾ ਦੇਹ ਦਾ ਰੂਪ ਧਾਰ ਕੇ ਘੁੱਗੀ ਵਾਂਗੂੰ ਉਸ ਉੱਤੇ ਉੱਤਰਿਆ ਅਤੇ ਇੱਕ ਸਵਰਗੀ ਬਾਣੀ ਆਈ, ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ।
23 et ipse Iesus erat incipiens quasi annorum triginta ut putabatur filius Ioseph qui fuit Heli
੨੩ਯਿਸੂ ਆਪ ਜਦ ਉਪਦੇਸ਼ ਦੇਣ ਲੱਗਾ ਤਾਂ ਤੀਹਾਂ ਕੁ ਸਾਲਾਂ ਦਾ ਸੀ ਅਤੇ ਜਿਵੇਂ ਲੋਕ ਸਮਝਦੇ ਸਨ ਉਹ ਯੂਸੁਫ਼ ਦਾ ਪੁੱਤਰ ਸੀ ਜਿਹੜਾ ਏਲੀ ਦਾ ਸੀ।
24 qui fuit Matthat qui fuit Levi qui fuit Melchi qui fuit Iannae qui fuit Ioseph
੨੪ਉਹ ਮੱਥਾਤ ਦਾ, ਉਹ ਲੇਵੀ ਦਾ, ਉਹ ਮਲਕੀ ਦਾ, ਉਹ ਯੰਨਾਈ ਦਾ, ਉਹ ਯੂਸੁਫ਼ ਦਾ,
25 qui fuit Matthathiae qui fuit Amos qui fuit Naum qui fuit Esli qui fuit Naggae
੨੫ਉਹ ਮੱਤਿਥਯਾਹ ਦਾ, ਉਹ ਆਮੋਸ ਦਾ, ਉਹ ਨਹੂਮ ਦਾ, ਉਹ ਹਸਲੀ ਦਾ, ਉਹ ਨੱਗਈ ਦਾ,
26 qui fuit Maath qui fuit Matthathiae qui fuit Semei qui fuit Iosech qui fuit Ioda
੨੬ਉਹ ਮਾਹਥ ਦਾ, ਉਹ ਮੱਤਿਥਯਾਹ ਦਾ, ਉਹ ਸ਼ਿਮਈ ਦਾ, ਉਹ ਯੋਸੇਕ ਦਾ, ਉਹ ਯਹੂਦਾਹ ਦਾ,
27 qui fuit Iohanna qui fuit Resa qui fuit Zorobabel qui fuit Salathihel qui fuit Neri
੨੭ਉਹ ਯੋਹਾਨਾਨ ਦਾ, ਉਹ ਰੇਸਹ ਦਾ, ਉਹ ਜ਼ਰੁੱਬਾਬਲ ਦਾ, ਉਹ ਸ਼ਅਲਤੀਏਲ ਦਾ, ਉਹ ਨੇਰੀ ਦਾ,
28 qui fuit Melchi qui fuit Addi qui fuit Cosam qui fuit Helmadam qui fuit Her
੨੮ਉਹ ਮਲਕੀ ਦਾ, ਉਹ ਅੱਦੀ ਦਾ, ਉਹ ਕੋਸਾਮ ਦਾ, ਉਹ ਅਲਮੋਦਾਮ ਦਾ, ਉਹ ਏਰ ਦਾ,
29 qui fuit Iesu qui fuit Eliezer qui fuit Iorim qui fuit Matthat qui fuit Levi
੨੯ਉਹ ਯੋਸੇ ਦਾ, ਉਹ ਅਲੀਆਜ਼ਰ ਦਾ, ਉਹ ਯੋਰਾਮ ਦਾ, ਉਹ ਮੱਥਾਤ ਦਾ, ਉਹ ਲੇਵੀ ਦਾ,
30 qui fuit Symeon qui fuit Iuda qui fuit Ioseph qui fuit Iona qui fuit Eliachim
੩੦ਉਹ ਸ਼ਿਮਉਨ ਦਾ, ਉਹ ਯਹੂਦਾਹ ਦਾ, ਉਹ ਯੂਸੁਫ਼ ਦਾ, ਉਹ ਯੋਨਾਨ ਦਾ, ਉਹ ਅਲਯਾਕੀਮ ਦਾ,
31 qui fuit Melea qui fuit Menna qui fuit Matthata qui fuit Nathan qui fuit David
੩੧ਉਹ ਮਲਯੇ ਦਾ, ਉਹ ਮੇਨਾਨ ਦਾ, ਉਹ ਮੱਤਥੇ ਦਾ, ਉਹ ਨਾਥਾਨ ਦਾ, ਉਹ ਦਾਊਦ ਦਾ,
32 qui fuit Iesse qui fuit Obed qui fuit Booz qui fuit Salmon qui fuit Naasson
੩੨ਉਹ ਯੱਸੀ ਦਾ, ਉਹ ਓਬੇਦ ਦਾ, ਉਹ ਬੋਅਜ਼ ਦਾ, ਉਹ ਸਲਮੋਨ ਦਾ, ਉਹ ਨਹਸ਼ੋਨ ਦਾ,
33 qui fuit Aminadab qui fuit Aram qui fuit Esrom qui fuit Phares qui fuit Iudae
੩੩ਉਹ ਅੰਮੀਨਾਦਾਬ ਦਾ, ਉਹ ਅਰਨੀ ਦਾ, ਉਹ ਹਸਰੋਨ ਦਾ, ਉਹ ਫ਼ਰਸ ਦਾ, ਉਹ ਯਹੂਦਾਹ ਦਾ,
34 qui fuit Iacob qui fuit Isaac qui fuit Abraham qui fuit Thare qui fuit Nachor
੩੪ਉਹ ਯਾਕੂਬ ਦਾ, ਉਹ ਇਸਹਾਕ ਦਾ, ਉਹ ਅਬਰਾਹਾਮ ਦਾ, ਉਹ ਤਾਰਹ ਦਾ, ਉਹ ਨਹੋਰ ਦਾ,
35 qui fuit Seruch qui fuit Ragau qui fuit Phalec qui fuit Eber qui fuit Sale
੩੫ਉਹ ਸਰੂਗ ਦਾ, ਉਹ ਰਊ ਦਾ, ਉਹ ਪਲਗ ਦਾ, ਉਹ ਏਬਰ ਦਾ, ਉਹ ਸ਼ਲਹ ਦਾ,
36 qui fuit Cainan qui fuit Arfaxat qui fuit Sem qui fuit Noe qui fuit Lamech
੩੬ਉਹ ਕੇਨਾਨ ਦਾ, ਉਹ ਅਰਪਕਸ਼ਾਦ ਦਾ, ਉਹ ਸ਼ੇਮ ਦਾ, ਉਹ ਨੂਹ ਦਾ, ਉਹ ਲਾਮਕ ਦਾ,
37 qui fuit Mathusalae qui fuit Enoch qui fuit Iared qui fuit Malelehel qui fuit Cainan
੩੭ਉਹ ਮਥੂਸਲਹ ਦਾ, ਉਹ ਹਨੋਕ ਦਾ, ਉਹ ਯਰਦ ਦਾ, ਉਹ ਮਹਲਲੇਲ ਦਾ, ਉਹ ਕੇਨਾਨ ਦਾ,
38 qui fuit Enos qui fuit Seth qui fuit Adam qui fuit Dei
੩੮ਉਹ ਅਨੋਸ਼ ਦਾ, ਉਹ ਸੇਥ ਦਾ, ਉਹ ਆਦਮ ਦਾ, ਉਹ ਪਰਮੇਸ਼ੁਰ ਦਾ ਪੁੱਤਰ ਸੀ।