< Marcum 2 >
1 et iterum intravit Capharnaum post dies
੧ਕਈ ਦਿਨਾਂ ਦੇ ਪਿੱਛੋਂ ਜਦੋਂ ਉਹ ਕਫ਼ਰਨਾਹੂਮ ਵਿੱਚ ਦੁਬਾਰਾ ਆਇਆ ਤਾਂ ਇਹ ਸੁਣਿਆ ਗਿਆ ਜੋ ਉਹ ਘਰੇ ਹੀ ਹੈ।
2 et auditum est quod in domo esset et convenerunt multi ita ut non caperet neque ad ianuam et loquebatur eis verbum
੨ਤਾਂ ਐਨੇ ਲੋਕ ਇਕੱਠੇ ਹੋਏ ਜੋ ਦਰਵਾਜ਼ੇ ਦੇ ਅੱਗੇ ਵੀ ਥਾਂ ਨਾ ਰਿਹਾ ਅਤੇ ਉਸ ਨੇ ਉਨ੍ਹਾਂ ਨੂੰ ਬਚਨ ਸੁਣਾਇਆ।
3 et venerunt ferentes ad eum paralyticum qui a quattuor portabatur
੩ਅਤੇ ਲੋਕ ਇੱਕ ਅਧਰੰਗੀ ਨੂੰ ਚਾਰ ਮਨੁੱਖਾਂ ਕੋਲੋਂ ਚੁਕਵਾ ਕੇ ਉਸ ਦੇ ਕੋਲ ਲਿਆਏ।
4 et cum non possent offerre eum illi prae turba nudaverunt tectum ubi erat et patefacientes submiserunt grabattum in quo paralyticus iacebat
੪ਅਤੇ ਜਦੋਂ ਉਹ ਭੀੜ ਕਰਕੇ ਉਹ ਦੇ ਨੇੜੇ ਨਾ ਆ ਸਕੇ ਤਾਂ ਉਨ੍ਹਾਂ ਨੇ ਉਸ ਛੱਤ ਨੂੰ ਜਿੱਥੇ ਉਹ ਸੀ ਉਧੇੜਿਆ ਅਤੇ ਉਸ ਮੰਜੀ ਨੂੰ ਜਿਸ ਦੇ ਉੱਤੇ ਉਹ ਅਧਰੰਗੀ ਪਿਆ ਸੀ, ਹੇਠਾਂ ਉਸ ਦੇ ਕੋਲ ਉਤਾਰ ਦਿੱਤਾ।
5 cum vidisset autem Iesus fidem illorum ait paralytico fili dimittuntur tibi peccata
੫ਅਤੇ ਯਿਸੂ ਨੇ ਉਨ੍ਹਾਂ ਦਾ ਵਿਸ਼ਵਾਸ ਵੇਖ ਕੇ ਉਸ ਅਧਰੰਗੀ ਨੂੰ ਕਿਹਾ, ਹੇ ਪੁੱਤਰ ਤੇਰੇ ਪਾਪ ਮਾਫ਼ ਹੋਏ।
6 erant autem illic quidam de scribis sedentes et cogitantes in cordibus suis
੬ਪਰ ਕਈ ਉਪਦੇਸ਼ਕ ਉੱਥੇ ਬੈਠੇ ਆਪਣੇ ਮਨਾਂ ਵਿੱਚ ਵਿਚਾਰ ਕਰਨ ਲੱਗੇ
7 quid hic sic loquitur blasphemat quis potest dimittere peccata nisi solus Deus
੭ਜੋ ਇਹ ਮਨੁੱਖ ਕਿਉਂ ਇਸ ਤਰ੍ਹਾਂ ਬੋਲਦਾ ਹੈ? ਇਹ ਤਾਂ ਪਰਮੇਸ਼ੁਰ ਦੀ ਨਿੰਦਿਆ ਕਰਦਾ ਹੈ। ਇੱਕ ਪਰਮੇਸ਼ੁਰ ਤੋਂ ਬਿਨ੍ਹਾਂ ਹੋਰ ਕੌਣ ਪਾਪ ਮਾਫ਼ ਕਰ ਸਕਦਾ ਹੈ?
8 quo statim cognito Iesus spiritu suo quia sic cogitarent intra se dicit illis quid ista cogitatis in cordibus vestris
੮ਅਤੇ ਯਿਸੂ ਨੇ ਆਪਣੇ ਆਤਮਾ ਨਾਲ ਇਹ ਜਾਣ ਕੇ ਜੋ ਉਹ ਆਪਣੇ ਮਨਾਂ ਵਿੱਚ ਕੀ ਵਿਚਾਰ ਕਰਦੇ ਹਨ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਆਪਣੇ ਮਨਾਂ ਵਿੱਚ ਅਜਿਹੇ ਵਿਚਾਰ ਕਰਦੇ ਹੋ?
9 quid est facilius dicere paralytico dimittuntur tibi peccata an dicere surge et tolle grabattum tuum et ambula
੯ਕਿਹੜੀ ਗੱਲ ਸੌਖੀ ਹੈ, ਇਸ ਅਧਰੰਗੀ ਨੂੰ ਇਹ ਆਖਣਾ ਜੋ ਤੇਰੇ ਪਾਪ ਮਾਫ਼ ਹੋਏ ਜਾਂ ਇਹ ਆਖਣਾ ਕਿ ਉੱਠ ਅਤੇ ਆਪਣੀ ਮੰਜੀ ਚੁੱਕ ਕੇ ਤੁਰ ਫਿਰ।
10 ut autem sciatis quia potestatem habet Filius hominis in terra dimittendi peccata ait paralytico
੧੦ਪਰ ਇਸ ਲਈ ਜੋ ਤੁਸੀਂ ਜਾਣੋ ਜੋ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ; ਫਿਰ ਉਸ ਨੇ ਅਧਰੰਗੀ ਨੂੰ ਕਿਹਾ,
11 tibi dico surge tolle grabattum tuum et vade in domum tuam
੧੧ਮੈਂ ਤੈਨੂੰ ਕਹਿੰਦਾ ਹਾਂ, ਉੱਠ, ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾ।
12 et statim ille surrexit et sublato grabatto abiit coram omnibus ita ut admirarentur omnes et honorificarent Deum dicentes quia numquam sic vidimus
੧੨ਤਾਂ ਉਹ ਉੱਠਿਆ ਅਤੇ ਉਸੇ ਸਮੇਂ ਆਪਣੀ ਮੰਜੀ ਚੁੱਕ ਕੇ ਉਨ੍ਹਾਂ ਸਭਨਾਂ ਦੇ ਸਾਹਮਣੇ ਨਿੱਕਲ ਗਿਆ! ਤਦ ਉਹ ਸੱਭੇ ਹੈਰਾਨ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ ਅਸੀਂ ਇਸ ਤਰ੍ਹਾਂ ਦੀ ਗੱਲ ਕਦੇ ਨਹੀਂ ਵੇਖੀ!
13 et egressus est rursus ad mare omnisque turba veniebat ad eum et docebat eos
੧੩ਉਹ ਫੇਰ ਬਾਹਰ ਝੀਲ ਦੇ ਕਿਨਾਰੇ ਉੱਤੇ ਗਿਆ ਅਤੇ ਸਾਰੀ ਭੀੜ ਉਹ ਦੇ ਕੋਲ ਆਈ ਅਤੇ ਉਸ ਨੇ ਉਨ੍ਹਾਂ ਨੂੰ ਉਪਦੇਸ਼ ਦਿੱਤਾ।
14 et cum praeteriret vidit Levin Alphei sedentem ad teloneum et ait illi sequere me et surgens secutus est eum
੧੪ਅਤੇ ਜਾਂਦੇ ਹੋਏ ਉਹ ਨੇ ਹਲਫ਼ਾ ਦੇ ਪੁੱਤਰ ਲੇਵੀ ਨੂੰ ਚੂੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸ ਨੂੰ ਕਿਹਾ, ਮੇਰੇ ਪਿੱਛੇ ਹੋ ਤੁਰ। ਸੋ ਉਹ ਉੱਠ ਕੇ ਉਹ ਦੇ ਪਿੱਛੇ ਤੁਰ ਪਿਆ।
15 et factum est cum accumberet in domo illius multi publicani et peccatores simul discumbebant cum Iesu et discipulis eius erant enim multi qui et sequebantur eum
੧੫ਤਾਂ ਇਸ ਤਰ੍ਹਾਂ ਹੋਇਆ ਕਿ ਜਦੋਂ ਪ੍ਰਭੂ ਯਿਸੂ ਉਸ ਦੇ ਘਰ ਵਿੱਚ ਰੋਟੀ ਖਾਣ ਬੈਠੇ ਅਤੇ ਬਹੁਤ ਸਾਰੇ ਚੂੰਗੀ ਲੈਣ ਵਾਲੇ ਅਤੇ ਪਾਪੀ ਆ ਕੇ ਯਿਸੂ ਅਤੇ ਉਨ੍ਹਾਂ ਦੇ ਚੇਲਿਆਂ ਨਾਲ ਬੈਠ ਗਏ ਕਿਉਂਕਿ ਉਹ ਬਹੁਤ ਸਾਰੇ ਸਨ ਜੋ ਉਹ ਦੇ ਮਗਰ ਤੁਰ ਪਏ ਸਨ।
16 et scribae et Pharisaei videntes quia manducaret cum peccatoribus et publicanis dicebant discipulis eius quare cum publicanis et peccatoribus manducat et bibit magister vester
੧੬ਅਤੇ ਜਦੋਂ ਫ਼ਰੀਸੀਆਂ ਦੇ ਉਪਦੇਸ਼ਕਾਂ ਨੇ ਉਹ ਨੂੰ ਪਾਪੀਆਂ ਅਤੇ ਚੂੰਗੀ ਲੈਣ ਵਾਲਿਆਂ ਦੇ ਨਾਲ ਰੋਟੀ ਖਾਂਦਿਆਂ ਵੇਖਿਆ ਤਾਂ ਉਸ ਦੇ ਚੇਲਿਆਂ ਨੂੰ ਕਿਹਾ, ਉਹ ਚੂੰਗੀ ਲੈਣ ਵਾਲੇ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ?
17 hoc audito Iesus ait illis non necesse habent sani medicum sed qui male habent non enim veni vocare iustos sed peccatores
੧੭ਯਿਸੂ ਨੇ ਇਹ ਸੁਣ ਕੇ ਉਨ੍ਹਾਂ ਨੂੰ ਆਖਿਆ, ਨਰੋਇਆਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹਕੀਮ ਦੀ ਲੋੜ ਹੁੰਦੀ ਹੈ। ਮੈਂ ਧਰਮੀਆਂ ਨੂੰ ਨਹੀਂ ਪਰ ਪਾਪੀਆਂ ਨੂੰ ਬੁਲਾਉਣ ਲਈ ਆਇਆ ਹਾਂ।
18 et erant discipuli Iohannis et Pharisaei ieiunantes et veniunt et dicunt illi cur discipuli Iohannis et Pharisaeorum ieiunant tui autem discipuli non ieiunant
੧੮ਯੂਹੰਨਾ ਦੇ ਚੇਲੇ ਅਤੇ ਫ਼ਰੀਸੀ ਵਰਤ ਰੱਖਦੇ ਸਨ, ਅਤੇ ਉਨ੍ਹਾਂ ਨੇ ਆਣ ਕੇ ਉਸ ਨੂੰ ਕਿਹਾ, ਇਹ ਦਾ ਕੀ ਕਾਰਨ ਹੈ ਜੋ ਯੂਹੰਨਾ ਦੇ ਚੇਲੇ ਅਤੇ ਫ਼ਰੀਸੀਆਂ ਦੇ ਚੇਲੇ ਵਰਤ ਰੱਖਦੇ ਹਨ ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ?
19 et ait illis Iesus numquid possunt filii nuptiarum quamdiu sponsus cum illis est ieiunare quanto tempore habent secum sponsum non possunt ieiunare
੧੯ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਜਦ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ ਭਲਾ, ਉਹ ਵਰਤ ਰੱਖ ਸਕਦੇ ਹਨ? ਜਿੰਨਾਂ ਚਿਰ ਲਾੜਾ ਉਨ੍ਹਾਂ ਦੇ ਨਾਲ ਹੈ ਉਹ ਵਰਤ ਨਹੀਂ ਰੱਖ ਸਕਦੇ।
20 venient autem dies cum auferetur ab eis sponsus et tunc ieiunabunt in illa die
੨੦ਪਰ ਉਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਤੋਂ ਅਲੱਗ ਕੀਤਾ ਜਾਵੇਗਾ ਤਦ ਉਸ ਦਿਨ ਉਹ ਵਰਤ ਰੱਖਣਗੇ।
21 nemo adsumentum panni rudis adsuit vestimento veteri alioquin aufert supplementum novum a veteri et maior scissura fit
੨੧ਪੁਰਾਣੇ ਕੱਪੜੇ ਨੂੰ ਨਵੇਂ ਕੱਪੜੇ ਦੀ ਟਾਕੀ ਕੋਈ ਨਹੀਂ ਲਾਉਂਦਾ, ਨਹੀਂ ਤਾਂ ਉਹ ਟਾਕੀ ਉਸ ਵਿੱਚੋਂ ਕੁਝ ਕੱਪੜਾ ਖਿੱਚ ਲੈਂਦੀ ਹੈ ਅਤੇ ਉਹ ਹੋਰ ਫਟ ਜਾਂਦਾ ਹੈ।
22 et nemo mittit vinum novellum in utres veteres alioquin disrumpet vinum utres et vinum effunditur et utres peribunt sed vinum novum in utres novos mitti debet
੨੨ਅਤੇ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਕੋਈ ਨਹੀਂ ਭਰਦਾ, ਨਹੀਂ ਤਾਂ ਮੈਅ ਮਸ਼ਕਾਂ ਨੂੰ ਪਾੜ ਦੇਵੇਗੀ ਅਤੇ ਮੈਅ ਅਤੇ ਮਸ਼ਕਾਂ ਦੋਵੇਂ ਖ਼ਰਾਬ ਹੋ ਜਾਣਗੀਆਂ, ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰੀ ਜਾਂਦੀ ਹੈ।
23 et factum est iterum cum sabbatis ambularet per sata et discipuli eius coeperunt praegredi et vellere spicas
੨੩ਤਾਂ ਐਉਂ ਹੋਇਆ ਜੋ ਉਹ ਸਬਤ ਦੇ ਦਿਨ ਖੇਤਾਂ ਵਿੱਚੋਂ ਦੀ ਲੰਘਦਾ ਸੀ ਅਤੇ ਉਹ ਦੇ ਚੇਲੇ ਰਾਹ ਵਿੱਚ ਚੱਲਦੇ ਹੋਏ ਸਿੱਟੇ ਤੋੜਨ ਲੱਗੇ।
24 Pharisaei autem dicebant ei ecce quid faciunt sabbatis quod non licet
੨੪ਅਤੇ ਫ਼ਰੀਸੀਆਂ ਨੇ ਉਹ ਨੂੰ ਕਿਹਾ, ਵੇਖ ਇਹ ਸਬਤ ਦੇ ਦਿਨ ਉਹ ਕੰਮ ਕਿਉਂ ਕਰਦੇ ਹਨ ਜਿਹੜਾ ਕਰਨਾ ਯੋਗ ਨਹੀਂ ਹੈ?
25 et ait illis numquam legistis quid fecerit David quando necessitatem habuit et esuriit ipse et qui cum eo erant
੨੫ਉਸ ਨੇ ਉਨ੍ਹਾਂ ਨੂੰ ਕਿਹਾ, ਭਲਾ, ਤੁਸੀਂ ਕਦੇ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਕੀ ਕੀਤਾ ਜਦ ਉਸ ਨੂੰ ਲੋੜ ਸੀ ਅਤੇ ਉਹ ਤੇ ਉਸ ਦੇ ਸਾਥੀ ਭੁੱਖੇ ਸਨ?
26 quomodo introiit in domum Dei sub Abiathar principe sacerdotum et panes propositionis manducavit quos non licet manducare nisi sacerdotibus et dedit eis qui cum eo erant
੨੬ਜੋ ਉਹ ਕਿਵੇਂ ਪ੍ਰਧਾਨ ਜਾਜਕ ਅਬਯਾਥਾਰ ਦੇ ਸਮੇਂ ਪਰਮੇਸ਼ੁਰ ਦੇ ਘਰ ਵਿੱਚ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ ਜਿਨ੍ਹਾਂ ਦਾ ਖਾਣਾ ਜਾਜਕਾਂ ਦੇ ਬਿਨ੍ਹਾਂ ਹੋਰ ਕਿਸੇ ਨੂੰ ਯੋਗ ਨਹੀਂ ਸੀ ਅਤੇ ਆਪਣੇ ਸਾਥੀਆਂ ਨੂੰ ਵੀ ਦਿੱਤੀਆਂ?
27 et dicebat eis sabbatum propter hominem factum est et non homo propter sabbatum
੨੭ਉਸ ਨੇ ਉਨ੍ਹਾਂ ਨੂੰ ਆਖਿਆ, ਸਬਤ ਦਾ ਦਿਨ ਮਨੁੱਖ ਦੇ ਲਈ ਬਣਿਆ ਹੈ, ਨਾ ਕਿ ਮਨੁੱਖ ਸਬਤ ਦੇ ਲਈ।
28 itaque dominus est Filius hominis etiam sabbati
੨੮ਇਸ ਲਈ ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਵੀ ਮਾਲਕ ਹੈ।