< Mattheum 23 >
1 tunc Iesus locutus est ad turbas et discipulos suos
੧ਤਦ ਯਿਸੂ ਨੇ ਲੋਕਾਂ ਨੂੰ ਅਤੇ ਆਪਣੇ ਚੇਲਿਆਂ ਨੂੰ ਕਿਹਾ,
2 dicens super cathedram Mosi sederunt scribae et Pharisaei
੨ਉਪਦੇਸ਼ਕ ਅਤੇ ਫ਼ਰੀਸੀ ਮੂਸਾ ਦੀ ਗੱਦੀ ਉੱਤੇ ਬੈਠੇ ਹਨ।
3 omnia ergo quaecumque dixerint vobis servate et facite secundum opera vero eorum nolite facere dicunt enim et non faciunt
੩ਇਸ ਲਈ ਸਭ ਕੁਝ ਜੋ ਉਹ ਤੁਹਾਨੂੰ ਕਹਿਣ ਤੁਸੀਂ ਮੰਨ ਲੈਣਾ ਅਤੇ ਉਹ ਦੀ ਪਾਲਣਾ ਕਰਨੀ ਪਰ ਉਨ੍ਹਾਂ ਵਰਗੇ ਕੰਮ ਨਾ ਕਰਨਾ ਕਿਉਂਕਿ ਜੋ ਉਹ ਕਹਿੰਦੇ ਹਨ ਸੋ ਉਹ ਕਰਦੇ ਨਹੀਂ।
4 alligant autem onera gravia et inportabilia et inponunt in umeros hominum digito autem suo nolunt ea movere
੪ਉਹ ਭਾਰੇ ਬੋਝ ਜਿਨ੍ਹਾਂ ਦਾ ਚੁੱਕਣਾ ਔਖਾ ਹੈ, ਬੰਨ੍ਹ ਕੇ ਮਨੁੱਖਾਂ ਦਿਆਂ ਮੋਢਿਆਂ ਉੱਤੇ ਰੱਖਦੇ ਹਨ ਉਹ ਆਪ ਉਨ੍ਹਾਂ ਨੂੰ ਉਂਗਲ ਨਾਲ ਖਿਸਕਾਉਣਾ ਵੀ ਨਹੀਂ ਚਾਹੁੰਦੇ।
5 omnia vero opera sua faciunt ut videantur ab hominibus dilatant enim phylacteria sua et magnificant fimbrias
੫ਉਹ ਆਪਣੇ ਸਭ ਕੰਮ ਲੋਕਾਂ ਨੂੰ ਵਿਖਾਉਣ ਲਈ ਕਰਦੇ ਹਨ ਕਿਉਂ ਜੋ ਉਹ ਆਪਣੇ ਪੋਥੀਆਂ ਵਾਲੇ ਥੈਲੇ ਚੌੜੇ ਕਰਦੇ ਅਤੇ ਆਪਣੀਆਂ ਝਾਲਰਾਂ ਵਧਾਉਂਦੇ ਹਨ।
6 amant autem primos recubitus in cenis et primas cathedras in synagogis
੬ਅਤੇ ਦਾਵਤ ਵਿੱਚ ਖ਼ਾਸ ਥਾਵਾਂ ਅਤੇ ਪ੍ਰਾਰਥਨਾ ਘਰ ਵਿੱਚ ਅਗਲੀਆਂ ਕੁਰਸੀਆਂ।
7 et salutationes in foro et vocari ab hominibus rabbi
੭ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਅਤੇ ਮਨੁੱਖਾਂ ਕੋਲੋਂ ਗੁਰੂ ਜੀ ਅਖਵਾਉਣ ਦੇ ਭੁੱਖੇ ਹਨ।
8 vos autem nolite vocari rabbi unus enim est magister vester omnes autem vos fratres estis
੮ਪਰ ਤੁਸੀਂ ਗੁਰੂ ਨਾ ਅਖਵਾਓ, ਕਿਉਂ ਜੋ ਤੁਹਾਡਾ ਗੁਰੂ ਇੱਕੋ ਹੈ ਅਤੇ ਤੁਸੀਂ ਸਾਰੇ ਭਾਈ ਹੋ।
9 et patrem nolite vocare vobis super terram unus enim est Pater vester qui in caelis est
੯ਧਰਤੀ ਉੱਤੇ ਕਿਸੇ ਨੂੰ ਆਪਣਾ ਪਿਤਾ ਨਾ ਆਖੋ ਕਿਉਂ ਜੋ ਤੁਹਾਡਾ ਪਿਤਾ ਇੱਕੋ ਹੈ, ਜਿਹੜਾ ਸਵਰਗ ਵਿੱਚ ਹੈ।
10 nec vocemini magistri quia magister vester unus est Christus
੧੦ਅਤੇ ਨਾ ਤੁਸੀਂ ਮਾਲਕ ਅਖਵਾਓ, ਕਿਉਂ ਜੋ ਤੁਹਾਡਾ ਮਾਲਕ ਇੱਕੋ ਹੈ ਅਰਥਾਤ ਮਸੀਹ।
11 qui maior est vestrum erit minister vester
੧੧ਪਰ ਉਹ ਜਿਹੜਾ ਤੁਹਾਡੇ ਵਿੱਚੋਂ ਹੋਰਨਾਂ ਨਾਲੋਂ ਵੱਡਾ ਹੈ, ਉਹ ਤੁਹਾਡਾ ਸੇਵਾਦਾਰ ਹੋਵੇ।
12 qui autem se exaltaverit humiliabitur et qui se humiliaverit exaltabitur
੧੨ਅਤੇ ਜੋ ਕੋਈ ਆਪਣੇ ਆਪ ਨੂੰ ਉੱਚਾ ਕਰੇਗਾ, ਉਹ ਨੀਵਾਂ ਕੀਤਾ ਜਾਵੇਗਾ ਅਤੇ ਜੋ ਕੋਈ ਆਪਣੇ ਆਪ ਨੂੰ ਨੀਵਾਂ ਕਰੇਗਾ, ਉਹ ਉੱਚਾ ਕੀਤਾ ਜਾਵੇਗਾ।
13 vae autem vobis scribae et Pharisaei hypocritae quia clauditis regnum caelorum ante homines vos enim non intratis nec introeuntes sinitis intrare
੧੩ਪਰ ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਇਸ ਲਈ ਜੋ ਤੁਸੀਂ ਸਵਰਗ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ, ਕਿਉਂ ਜੋ ਉਸ ਵਿੱਚ ਨਾ ਆਪ ਵੜਦੇ ਨਾ ਵੜਨ ਵਾਲਿਆਂ ਨੂੰ ਵੜਨ ਦਿੰਦੇ ਹੋ।
੧੪ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂਕਿ ਤੁਸੀਂ ਵਿਖਾਵੇ ਲਈ ਲੰਮੀਆਂ-ਲੰਮੀਆਂ ਪ੍ਰਾਰਥਨਾ ਕਰਦੇ ਹੋ, ਪਰ ਵਿਧਵਾਵਾਂ ਦੇ ਘਰ ਨੂੰ ਲੁੱਟ ਲੈਂਦੇ ਹੋ। ਤੁਹਾਨੂੰ ਵੱਡੀ ਸਜ਼ਾ ਮਿਲੇਗੀ।
15 vae vobis scribae et Pharisaei hypocritae quia circuitis mare et aridam ut faciatis unum proselytum et cum fuerit factus facitis eum filium gehennae duplo quam vos (Geenna )
੧੫ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਇੱਕ ਮਨੁੱਖ ਨੂੰ ਆਪਣੇ ਪੰਥ ਵਿੱਚ ਰਲਾਉਣ ਲਈ ਜਲ-ਥਲ ਗਾਹੁੰਦੇ ਹੋ ਅਤੇ ਜਦ ਉਹ ਤੁਹਾਡੇ ਪੰਥ ਵਿੱਚ ਰਲ ਜਾਂਦਾ ਹੈ ਤਾਂ ਤੁਸੀਂ ਉਸ ਨੂੰ ਆਪਣੇ ਨਾਲੋਂ ਦੁਗਣਾ ਨਰਕ ਦਾ ਪੁੱਤਰ ਬਣਾਉਂਦੇ ਹੋ। (Geenna )
16 vae vobis duces caeci qui dicitis quicumque iuraverit per templum nihil est qui autem iuraverit in aurum templi debet
੧੬ਹੇ ਅੰਨ੍ਹੇ ਆਗੂਓ, ਤੁਹਾਡੇ ਉੱਤੇ ਹਾਏ! ਜਿਹੜੇ ਆਖਦੇ ਹੋ ਕਿ ਜੇ ਕੋਈ ਹੈਕਲ ਦੀ ਸਹੁੰ ਖਾਵੇ ਤਾਂ ਕੁਝ ਗੱਲ ਨਹੀਂ ਪਰ ਜੇ ਕੋਈ ਹੈਕਲ ਦੇ ਸੋਨੇ ਦੀ ਸਹੁੰ ਖਾਵੇ ਤਾਂ ਉਹ ਪੂਰੀ ਕਰਨੀ ਪਵੇਗੀ।
17 stulti et caeci quid enim maius est aurum an templum quod sanctificat aurum
੧੭ਹੇ ਮੂਰਖੋ ਅਤੇ ਅੰਨ੍ਹਿਓ ਕਿਹੜਾ ਵੱਡਾ ਹੈ ਸੋਨਾ ਜਾਂ ਹੈਕਲ, ਜਿਸ ਨੇ ਸੋਨੇ ਨੂੰ ਪਵਿੱਤਰ ਕੀਤਾ ਹੈ?
18 et quicumque iuraverit in altari nihil est quicumque autem iuraverit in dono quod est super illud debet
੧੮ਅਤੇ ਇਹ ਆਖਦੇ ਹੋ ਕਿ ਜੇ ਕੋਈ ਜਗਵੇਦੀ ਦੀ ਸਹੁੰ ਖਾਵੇ ਤਾਂ ਕੁਝ ਗੱਲ ਨਹੀਂ, ਪਰ ਜਿਹੜੀ ਉਸ ਭੇਟ ਦੀ ਜੋ ਉਸ ਉੱਤੇ ਹੈ ਸਹੁੰ ਖਾਵੇ ਤਾਂ ਉਹ ਨੂੰ ਪੂਰੀ ਕਰਨੀ ਪਵੇਗੀ।
19 caeci quid enim maius est donum an altare quod sanctificat donum
੧੯ਹੇ ਅੰਨ੍ਹਿਓ ਕਿਹੜੀ ਵੱਡੀ ਹੈ ਭੇਟ ਜਾਂ ਜਗਵੇਦੀ, ਜਿਹੜੀ ਭੇਟ ਨੂੰ ਪਵਿੱਤਰ ਕਰਦੀ ਹੈ?
20 qui ergo iurat in altare iurat in eo et in omnibus quae super illud sunt
੨੦ਇਸ ਲਈ ਜੋ ਕੋਈ ਜਗਵੇਦੀ ਦੀ ਸਹੁੰ ਖਾਂਦਾ ਹੈ, ਸੋ ਉਹ ਦੀ ਅਤੇ ਸਭ ਚੀਜ਼ਾਂ ਦੀ ਸਹੁੰ ਖਾਂਦਾ ਹੈ ਜਿਹੜੀਆਂ ਉਸ ਉੱਤੇ ਹਨ।
21 et qui iuraverit in templo iurat in illo et in eo qui inhabitat in ipso
੨੧ਅਤੇ ਜੋ ਕੋਈ ਹੈਕਲ ਦੀ ਸਹੁੰ ਖਾਂਦਾ ਹੈ, ਸੋ ਉਸ ਦੀ ਅਤੇ ਉਸ ਦੇ ਵਿੱਚ ਰਹਿਣ ਵਾਲੇ ਦੀ ਵੀ ਸਹੁੰ ਖਾਂਦਾ ਹੈ।
22 et qui iurat in caelo iurat in throno Dei et in eo qui sedet super eum
੨੨ਅਤੇ ਜੋ ਕੋਈ ਸਵਰਗ ਦੀ ਸਹੁੰ ਖਾਂਦਾ ਹੈ, ਸੋ ਪਰਮੇਸ਼ੁਰ ਦੇ ਸਿੰਘਾਸਣ ਦੀ ਅਤੇ ਉਸ ਉੱਪਰ ਬੈਠਣ ਵਾਲੇ ਦੀ ਸਹੁੰ ਖਾਂਦਾ ਹੈ।
23 vae vobis scribae et Pharisaei hypocritae quia decimatis mentam et anethum et cyminum et reliquistis quae graviora sunt legis iudicium et misericordiam et fidem haec oportuit facere et illa non omittere
੨੩ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਪੂਦੀਨੇ, ਸੌਂਫ਼ ਅਤੇ ਜੀਰੇ ਦਾ ਦਸਵੰਧ ਦਿੰਦੇ ਹੋ, ਪਰ ਮੂਸਾ ਦੀ ਬਿਵਸਥਾ ਦੇ ਵੱਡੇ ਹੁਕਮਾਂ ਨੂੰ ਅਰਥਾਤ ਨਿਆਂ, ਦਯਾ ਅਤੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ। ਪਰ ਚਾਹੀਦਾ ਸੀ ਜੋ ਇਨ੍ਹਾਂ ਨੂੰ ਕਰਦੇ ਅਤੇ ਉਨ੍ਹਾਂ ਨੂੰ ਵੀ ਨਾ ਛੱਡਦੇ।
24 duces caeci excolantes culicem camelum autem gluttientes
੨੪ਹੇ ਅੰਨ੍ਹੇ ਆਗੂਓ, ਜਿਹੜੇ ਮੱਛਰ ਪੁਣ ਲੈਂਦੇ ਅਤੇ ਊਠ ਨਿਗਲ ਜਾਂਦੇ ਹੋ!
25 vae vobis scribae et Pharisaei hypocritae quia mundatis quod de foris est calicis et parapsidis intus autem pleni sunt rapina et inmunditia
੨੫ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਕਟੋਰੇ ਅਤੇ ਥਾਲੀ ਨੂੰ ਬਾਹਰੋਂ ਸਾਫ਼ ਕਰਦੇ ਹੋ ਪਰ ਅੰਦਰੋਂ ਉਹ ਲੁੱਟ ਅਤੇ ਬਦ-ਪਰਹੇਜ਼ੀ ਨਾਲ ਭਰੇ ਹੋਏ ਹਨ।
26 Pharisaee caece munda prius quod intus est calicis et parapsidis ut fiat et id quod de foris est mundum
੨੬ਹੇ ਅੰਨ੍ਹੇ ਫ਼ਰੀਸੀਓ! ਪਹਿਲਾਂ ਕਟੋਰੇ ਅਤੇ ਥਾਲੀ ਦੇ ਅੰਦਰ ਨੂੰ ਸਾਫ਼ ਕਰੋ ਤਾਂ ਉਹ ਬਾਹਰੋਂ ਵੀ ਸਾਫ਼ ਹੋਣਗੇ।
27 vae vobis scribae et Pharisaei hypocritae quia similes estis sepulchris dealbatis quae a foris parent hominibus speciosa intus vero plena sunt ossibus mortuorum et omni spurcitia
੨੭ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਰੰਗ ਕੀਤੀਆਂ ਕਬਰਾਂ ਵਰਗੇ ਹੋ, ਜਿਹੜੀਆਂ ਬਾਹਰੋਂ ਤਾਂ ਸੋਹਣੀਆਂ ਦਿਸਦੀਆਂ ਹਨ ਪਰ ਅੰਦਰੋਂ ਮੁਰਦਿਆਂ ਦੀਆਂ ਹੱਡੀਆਂ ਅਤੇ ਹਰ ਪਰਕਾਰ ਦੀ ਅਸ਼ੁੱਧਤਾ ਨਾਲ ਭਰੀਆਂ ਹੋਈਆਂ ਹਨ।
28 sic et vos a foris quidem paretis hominibus iusti intus autem pleni estis hypocrisi et iniquitate
੨੮ਇਸੇ ਤਰ੍ਹਾਂ ਤੁਸੀਂ ਵੀ ਬਾਹਰੋਂ ਮਨੁੱਖਾਂ ਨੂੰ ਧਰਮੀ ਵਿਖਾਈ ਦਿੰਦੇ ਹੋ ਪਰ ਅੰਦਰੋਂ ਕਪਟ ਅਤੇ ਕੁਧਰਮ ਨਾਲ ਭਰੇ ਹੋਏ ਹੋ।
29 vae vobis scribae et Pharisaei hypocritae quia aedificatis sepulchra prophetarum et ornatis monumenta iustorum
੨੯ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਨਬੀਆਂ ਦੀਆਂ ਕਬਰਾਂ ਬਣਾਉਂਦੇ ਹੋ ਅਤੇ ਧਰਮੀਆਂ ਦੀਆਂ ਸਮਾਧਾਂ ਸੁਆਰਦੇ ਹੋ।
30 et dicitis si fuissemus in diebus patrum nostrorum non essemus socii eorum in sanguine prophetarum
੩੦ਅਤੇ ਆਖਦੇ ਹੋ ਜੇ ਅਸੀਂ ਆਪਣੇ ਪਿਉ-ਦਾਦਿਆਂ ਦੇ ਦਿਨਾਂ ਵਿੱਚ ਹੁੰਦੇ ਤਾਂ ਉਨ੍ਹਾਂ ਨਾਲ ਨਬੀਆਂ ਦੇ ਖੂਨ ਵਿੱਚ ਸਾਂਝੀ ਨਾ ਹੁੰਦੇ।
31 itaque testimonio estis vobismet ipsis quia filii estis eorum qui prophetas occiderunt
੩੧ਸੋ ਤੁਸੀਂ ਆਪਣੇ ਉੱਤੇ ਗਵਾਹੀ ਦਿੰਦੇ ਹੋ ਜੋ ਅਸੀਂ ਨਬੀਆਂ ਦੇ ਖ਼ੂਨੀਆਂ ਦੇ ਪੁੱਤਰ ਹਾਂ।
32 et vos implete mensuram patrum vestrorum
੩੨ਸੋ ਤੁਸੀਂ ਆਪਣੇ ਪਿਉ-ਦਾਦਿਆਂ ਦੇ ਪਾਪ ਦੇ ਘੜੇ ਨੂੰ ਭਰੀ ਜਾਓ।
33 serpentes genimina viperarum quomodo fugietis a iudicio gehennae (Geenna )
੩੩ਹੇ ਸੱਪੋ, ਹੇ ਨਾਗਾਂ ਦੇ ਬੱਚਿਓ! ਤੁਸੀਂ ਨਰਕ ਦੀ ਸਜ਼ਾ ਤੋਂ ਕਿਸ ਤਰ੍ਹਾਂ ਬਚੋਗੇ? (Geenna )
34 ideo ecce ego mitto ad vos prophetas et sapientes et scribas ex illis occidetis et crucifigetis et ex eis flagellabitis in synagogis vestris et persequemini de civitate in civitatem
੩੪ਇਸ ਲਈ ਵੇਖੋ ਮੈਂ ਨਬੀਆਂ ਅਤੇ ਗਿਆਨੀਆਂ ਅਤੇ ਉਪਦੇਸ਼ਕਾਂ ਨੂੰ ਤੁਹਾਡੇ ਕੋਲ ਭੇਜਦਾ ਹਾਂ। ਤੁਸੀਂ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟੋਗੇ ਅਤੇ ਸਲੀਬ ਉੱਤੇ ਚੜ੍ਹਾਓਗੇ ਅਤੇ ਕਈਆਂ ਨੂੰ ਆਪਣੇ ਪ੍ਰਾਰਥਨਾ ਘਰਾਂ ਵਿੱਚ ਕੋਰੜੇ ਮਾਰੋਗੇ ਅਤੇ ਸ਼ਹਿਰ-ਸ਼ਹਿਰ ਉਨ੍ਹਾਂ ਦੇ ਮਗਰ ਪਓਗੇ।
35 ut veniat super vos omnis sanguis iustus qui effusus est super terram a sanguine Abel iusti usque ad sanguinem Zacchariae filii Barachiae quem occidistis inter templum et altare
੩੫ਤਾਂ ਕਿ ਧਰਮੀਆਂ ਦਾ ਜਿੰਨਾਂ ਲਹੂ ਧਰਤੀ ਉੱਤੇ ਵਹਾਇਆ ਗਿਆ ਸੱਭੋ ਤੁਹਾਡੇ ਜੁੰਮੇ ਆਵੇ, ਹਾਬਲ ਧਰਮੀ ਦੇ ਲਹੂ ਤੋਂ ਲੈ ਕੇ ਬਕਰਯਾਹ ਦੇ ਪੁੱਤਰ ਜ਼ਕਰਯਾਹ ਦੇ ਲਹੂ ਤੱਕ ਜਿਸ ਨੂੰ ਤੁਸੀਂ ਪਵਿੱਤਰ ਸਥਾਨ ਅਤੇ ਜਗਵੇਦੀ ਦੇ ਵਿਚਕਾਰ ਮਾਰ ਦਿੱਤਾ।
36 amen dico vobis venient haec omnia super generationem istam
੩੬ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਇਹ ਸਭ ਕੁਝ ਇਸ ਪੀੜ੍ਹੀ ਦੇ ਲੋਕਾਂ ਦੇ ਜੁੰਮੇ ਆਵੇਗਾ।
37 Hierusalem Hierusalem quae occidis prophetas et lapidas eos qui ad te missi sunt quotiens volui congregare filios tuos quemadmodum gallina congregat pullos suos sub alas et noluisti
੩੭ਹੇ ਯਰੂਸ਼ਲਮ, ਯਰੂਸ਼ਲਮ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਭੇਜੇ ਗਏ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਦੇ ਹੇਠ ਇਕੱਠੇ ਕਰਦੀ ਹੈ, ਪਰ ਤੁਸੀਂ ਨਾ ਚਾਹਿਆ।
38 ecce relinquitur vobis domus vestra deserta
੩੮ਵੇਖੋ ਤੁਹਾਡਾ ਘਰ ਤੁਹਾਡੇ ਲਈ ਉਜਾੜ ਛੱਡਿਆ ਜਾਂਦਾ ਹੈ।
39 dico enim vobis non me videbitis amodo donec dicatis benedictus qui venit in nomine Domini
੩੯ਕਿਉਂਕਿ ਮੈਂ ਤੁਹਾਨੂੰ ਆਖਦਾ ਹਾਂ ਜੋ ਤੁਸੀਂ ਮੈਨੂੰ ਇਸ ਤੋਂ ਬਾਅਦ ਨਾ ਵੇਖੋਗੇ ਜਦ ਤੱਕ ਇਹ ਨਾ ਕਹੋਗੇ ਕਿ ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ।