< Nehemiæ 12 >
1 hii autem sacerdotes et Levitae qui ascenderunt cum Zorobabel filio Salathihel et Iosue Saraia Hieremias Ezra
੧ਉਹ ਜਾਜਕ ਅਤੇ ਲੇਵੀ ਜਿਹੜੇ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ ਅਤੇ ਯੇਸ਼ੂਆ ਦੇ ਨਾਲ ਮੁੜ ਆਏ, ਉਹ ਇਹ ਸਨ: ਸਰਾਯਾਹ, ਯਿਰਮਿਯਾਹ, ਅਜ਼ਰਾ,
6 Semaia et Ioarib Idaia Sellum Amoc Elceia
੬ਸ਼ਮਅਯਾਹ, ਯੋਯਾਰੀਬ, ਯਦਾਯਾਹ,
7 Idaia isti principes sacerdotum et fratres eorum in diebus Iosue
੭ਸੱਲੂ, ਆਮੋਕ, ਹਿਲਕੀਯਾਹ ਅਤੇ ਯਦਾਯਾਹ, ਯੇਸ਼ੂਆ ਦੇ ਦਿਨਾਂ ਵਿੱਚ ਜਾਜਕਾਂ ਅਤੇ ਉਨ੍ਹਾਂ ਦੇ ਭਰਾਵਾਂ ਦੇ ਆਗੂ ਇਹੋ ਸਨ।
8 porro Levitae Iesua Bennui Cedmihel Sarabia Iuda Mathanias super hymnos ipsi et fratres eorum
੮ਲੇਵੀ ਇਹ ਸਨ: ਯੇਸ਼ੂਆ, ਬਿੰਨੂਈ, ਕਦਮੀਏਲ, ਸ਼ੇਰੇਬਯਾਹ, ਯਹੂਦਾਹ ਅਤੇ ਮੱਤਨਯਾਹ ਜਿਹੜਾ ਆਪਣੇ ਭਰਾਵਾਂ ਸਮੇਤ ਧੰਨਵਾਦ ਦੇ ਗੀਤਾਂ ਦਾ ਮੁਖੀਆ ਸੀ।
9 et Becbecia atque et Hanni fratres eorum unusquisque in officio suo
੯ਬਕਬੁਕਯਾਹ, ਉੱਨੀ ਅਤੇ ਉਨ੍ਹਾਂ ਦੇ ਭਰਾ ਉਨ੍ਹਾਂ ਦੇ ਸਾਹਮਣੇ ਸੇਵਾ ਕਰਦੇ ਸਨ।
10 Hiesue autem genuit Ioachim et Ioachim genuit Eliasib et Eliasib genuit Ioiada
੧੦ਯੇਸ਼ੂਆ ਤੋਂ ਯੋਯਾਕੀਮ ਜੰਮਿਆ, ਯੋਯਾਕੀਮ ਤੋਂ ਅਲਯਾਸ਼ੀਬ ਜੰਮਿਆ, ਅਲਯਾਸ਼ੀਬ ਤੋਂ ਯੋਯਾਦਾ ਜੰਮਿਆ,
11 et Ioiada genuit Ionathan et Ionathan genuit Ieddoa
੧੧ਯੋਯਾਦਾ ਤੋਂ ਯੋਨਾਥਾਨ ਜੰਮਿਆ ਅਤੇ ਯੋਨਾਥਾਨ ਤੋਂ ਯੱਦੂਆ ਜੰਮਿਆ।
12 in diebus autem Ioachim erant sacerdotes principes familiarum Saraiae Amaria Hieremiae Anania
੧੨ਯੋਯਾਕੀਮ ਦੇ ਦਿਨਾਂ ਵਿੱਚ ਇਹ ਜਾਜਕ ਆਪੋ ਆਪਣੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ ਸਨ, ਸਰਾਯਾਹ ਤੋਂ ਮਿਰਯਾਹ ਅਤੇ ਯਿਰਮਿਯਾਹ ਤੋਂ ਹਨਨਯਾਹ,
13 Ezrae Mosollam Amariae Iohanan
੧੩ਅਜ਼ਰਾ ਤੋਂ ਮਸ਼ੁੱਲਾਮ ਅਤੇ ਅਮਰਯਾਹ ਤੋਂ ਯਹੋਹਾਨਾਨ,
14 Milico Ionathan Sebeniae Ioseph
੧੪ਮਲੂਕੀ ਤੋਂ ਯੋਨਾਥਾਨ ਅਤੇ ਸ਼ਬਨਯਾਹ ਤੋਂ ਯੂਸੁਫ਼,
15 Arem Edna Maraioth Elci
੧੫ਹਾਰੀਮ ਤੋਂ ਅਦਨਾ ਅਤੇ ਮਰਾਯੋਥ ਤੋਂ ਹਲਕਈ,
16 Addaiae Zaccharia Genthon Mosollam
੧੬ਇੱਦੋ ਤੋਂ ਜ਼ਕਰਯਾਹ ਅਤੇ ਗਿਨਥੋਨ ਤੋਂ ਮਸ਼ੁੱਲਾਮ,
17 Abiae Zecheri Miamin et Moadiae Felti
੧੭ਅਬਿਯਾਹ ਤੋਂ ਜ਼ਿਕਰੀ ਅਤੇ ਮਿਨਯਾਮੀਨ ਤੋਂ ਅਤੇ ਮੋਅਦਯਾਹ ਤੋਂ ਪਿਲਟਾਈ,
18 Belgae Sammua Semaiae Ionathan
੧੮ਬਿਲਗਾਹ ਤੋਂ ਸ਼ੰਮੂਆ ਅਤੇ ਸ਼ਮਅਯਾਹ ਤੋਂ ਯੋਨਾਥਾਨ,
19 Ioiarib Matthanai Iadaiae Azzi
੧੯ਯੋਯਾਰੀਬ ਤੋਂ ਮਤਨਈ ਅਤੇ ਯਦਾਯਾਹ ਤੋਂ ਉੱਜ਼ੀ,
20 Sellaiae Celai Amoc Eber
੨੦ਸੱਲਈ ਤੋਂ ਕੱਲਈ ਅਤੇ ਆਮੋਕ ਤੋਂ ਏਬਰ,
21 Elciae Asebia Idaiae Nathanahel
੨੧ਹਿਲਕੀਯਾਹ ਤੋਂ ਹਸ਼ਬਯਾਹ ਅਤੇ ਯਦਾਯਾਹ ਤੋਂ ਨਥਨਏਲ।
22 Levitae in diebus Eliasib et Ioiada et Ionan et Ieddoa scripti principes familiarum et sacerdotes in regno Darii Persae
੨੨ਅਲਯਾਸ਼ੀਬ, ਯੋਯਾਦਾ, ਯੋਹਾਨਾਨ ਅਤੇ ਯੱਦੂਆ ਦੇ ਦਿਨਾਂ ਵਿੱਚ ਲੇਵੀ ਘਰਾਣਿਆਂ ਦੇ ਆਗੂਆਂ ਦੇ ਨਾਮ ਅਤੇ ਜਾਜਕਾਂ ਦੇ ਨਾਮ ਵੀ ਦਾਰਾ ਫ਼ਾਰਸੀ ਦੇ ਰਾਜ ਵਿੱਚ ਲਿਖੇ ਜਾਂਦੇ ਸਨ।
23 filii Levi principes familiarum scripti in libro verborum dierum et usque ad dies Ionathan filii Eliasib
੨੩ਲੇਵੀਆਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਆਗੂਆਂ ਦੇ ਨਾਮ ਅਲਯਾਸ਼ੀਬ ਦੇ ਪੁੱਤਰ ਯੋਹਾਨਾਨ ਦੇ ਦਿਨਾਂ ਤੱਕ ਇਤਿਹਾਸ ਦੀ ਪੁਸਤਕ ਵਿੱਚ ਲਿਖੇ ਜਾਂਦੇ ਸਨ।
24 et principes Levitarum Asebia Serebia et Iesue filius Cedmihel et fratres eorum per vices suas ut laudarent et confiterentur iuxta praeceptum David viri Dei et observarent aeque per ordinem
੨੪ਲੇਵੀਆਂ ਦੇ ਆਗੂ ਇਹ ਸਨ: ਹਸ਼ਬਯਾਹ, ਸ਼ੇਰੇਬਯਾਹ ਅਤੇ ਕਦਮੀਏਲ ਦਾ ਪੁੱਤਰ ਯੇਸ਼ੂਆ ਅਤੇ ਉਨ੍ਹਾਂ ਦੇ ਭਰਾ ਪਰਮੇਸ਼ੁਰ ਦੇ ਦਾਸ ਦਾਊਦ ਦੇ ਹੁਕਮ ਅਨੁਸਾਰ ਆਹਮੋ-ਸਾਹਮਣੇ ਉਸਤਤ ਅਤੇ ਧੰਨਵਾਦ ਕਰਨ ਲਈ ਨਿਯੁਕਤ ਸਨ।
25 Matthania et Becbecia Obedia Mosollam Thelmon Accub custodes portarum et vestibulorum ante portas
੨੫ਮੱਤਨਯਾਹ, ਬਕਬੁਕਯਾਹ, ਓਬਦਯਾਹ, ਮਸ਼ੁੱਲਾਮ, ਤਲਮੋਨ ਅਤੇ ਅੱਕੂਬ ਦਰਬਾਨ ਸਨ ਅਤੇ ਫਾਟਕਾਂ ਦੇ ਕੋਲ ਭੰਡਾਰ-ਘਰਾਂ ਉੱਤੇ ਪਹਿਰਾ ਦਿੰਦੇ ਸਨ।
26 hii in diebus Ioachim filii Iesue filii Iosedech et in diebus Neemiae ducis et Ezrae sacerdotis scribaeque
੨੬ਯੋਸਾਦਾਕ ਦੇ ਪੋਤਰੇ ਯੇਸ਼ੂਆ ਦੇ ਪੁੱਤਰ ਯੋਯਾਕੀਮ ਦੇ ਦਿਨਾਂ ਵਿੱਚ ਅਤੇ ਨਹਮਯਾਹ ਹਾਕਮ ਅਤੇ ਅਜ਼ਰਾ ਜਾਜਕ ਅਤੇ ਸ਼ਾਸਤਰੀ ਦੇ ਦਿਨਾਂ ਵਿੱਚ ਇਹ ਹੀ ਸਨ।
27 in dedicatione autem muri Hierusalem requisierunt Levitas de omnibus locis suis ut adducerent eos in Hierusalem et facerent dedicationem et laetitiam in actione gratiarum et in cantico in cymbalis psalteriis et citharis
੨੭ਯਰੂਸ਼ਲਮ ਦੀ ਸ਼ਹਿਰਪਨਾਹ ਦੇ ਸਮਰਪਣ ਦੇ ਸਮੇਂ ਲੇਵੀਆਂ ਨੂੰ ਸਾਰੇ ਸਥਾਨਾਂ ਵਿੱਚ ਭਾਲਿਆ ਗਿਆ ਅਤੇ ਉਨ੍ਹਾਂ ਨੂੰ ਯਰੂਸ਼ਲਮ ਵਿੱਚ ਲਿਆਇਆ ਗਿਆ ਤਾਂ ਜੋ ਉਹ ਅਨੰਦ ਅਤੇ ਧੰਨਵਾਦ ਕਰਕੇ ਅਤੇ ਛੈਣੇ, ਸਿਤਾਰ ਅਤੇ ਬਰਬਤਾਂ ਵਜਾ ਕੇ ਅਤੇ ਗਾ ਕੇ ਉਸਦਾ ਸਮਰਪਣ ਕਰਨ।
28 congregati sunt ergo filii cantorum et de campestribus circa Hierusalem et de villis Netuphati
੨੮ਗਾਇਕਾਂ ਦੇ ਵੰਸ਼ ਨੂੰ ਯਰੂਸ਼ਲਮ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚੋਂ ਅਤੇ ਨਟੋਫਾਥੀਆਂ ਦੇ ਪਿੰਡਾਂ ਵਿੱਚੋਂ
29 et de domo Galgal et de regionibus Geba et Azmaveth quoniam villas aedificaverunt sibi cantores in circuitu Hierusalem
੨੯ਅਤੇ ਬੈਤ ਗਿਲਗਾਲ ਤੋਂ ਅਤੇ ਗਬਾ ਅਤੇ ਅਜ਼ਮਾਵਥ ਦੇ ਖੇਤਾਂ ਤੋਂ ਇਕੱਠਾ ਕੀਤਾ ਗਿਆ, ਕਿਉਂਕਿ ਗਾਇਕਾਂ ਨੇ ਯਰੂਸ਼ਲਮ ਦੇ ਆਲੇ-ਦੁਆਲੇ ਆਪਣੇ ਲਈ ਪਿੰਡ ਬਣਾ ਲਏ ਸਨ।
30 et mundati sunt sacerdotes et Levitae et mundaverunt populum et portas et murum
੩੦ਜਾਜਕਾਂ ਅਤੇ ਲੇਵੀਆਂ ਨੇ ਆਪਣੇ ਆਪ ਨੂੰ ਸ਼ੁੱਧ ਕਰ ਲਿਆ ਤਦ ਉਨ੍ਹਾਂ ਨੇ ਪਰਜਾ ਨੂੰ ਅਤੇ ਫਾਟਕਾਂ ਨੂੰ ਅਤੇ ਸ਼ਹਿਰਪਨਾਹ ਨੂੰ ਸ਼ੁੱਧ ਕੀਤਾ।
31 ascendere autem feci principes Iuda super murum et statui duos choros laudantium magnos et ierunt ad dexteram super murum ad portam Sterquilinii
੩੧ਫਿਰ ਮੈਂ ਯਹੂਦਾਹ ਦੇ ਹਾਕਮਾਂ ਨੂੰ ਸ਼ਹਿਰਪਨਾਹ ਉੱਤੇ ਲਿਆਇਆ ਅਤੇ ਮੈਂ ਦੋ ਵੱਡੀਆਂ ਟੋਲੀਆਂ ਠਹਿਰਾਈਆਂ ਤਾਂ ਜੋ ਉਹ ਧੰਨਵਾਦ ਕਰਨ ਅਤੇ ਉਨ੍ਹਾਂ ਵਿੱਚੋਂ ਇੱਕ ਟੋਲੀ ਸੱਜੇ ਹੱਥ ਕੂੜਾ-ਫਾਟਕ ਵੱਲ ਗਈ
32 et ivit post eos Osaias et media pars principum Iuda
੩੨ਅਤੇ ਉਨ੍ਹਾਂ ਦੇ ਪਿੱਛੇ-ਪਿੱਛੇ ਹੋਸ਼ਆਯਾਹ ਅਤੇ ਯਹੂਦਾਹ ਦੇ ਅੱਧੇ ਹਾਕਮ,
33 et Azarias Ezras et Mosollam
੩੩ਅਤੇ ਅਜ਼ਰਯਾਹ, ਅਜ਼ਰਾ, ਮਸ਼ੁੱਲਾਮ,
34 Iuda et Beniamin et Semeia et Hieremia
੩੪ਯਹੂਦਾਹ, ਬਿਨਯਾਮੀਨ, ਸ਼ਮਅਯਾਹ ਤੇ ਯਿਰਮਿਯਾਹ ਗਏ
35 et de filiis sacerdotum in tubis Zaccharias filius Ionathan filius Semeiae filius Mathaniae filius Michaiae filius Zecchur filius Asaph
੩੫ਅਤੇ ਜਾਜਕਾਂ ਦੇ ਪੁੱਤਰਾਂ ਨੇ ਨਰਸਿੰਗੇ ਲਏ ਹੋਏ ਸਨ ਅਤੇ ਜ਼ਕਰਯਾਹ ਯੋਨਾਥਾਨ ਦਾ ਪੁੱਤਰ, ਉਹ ਸ਼ਮਅਯਾਹ ਦਾ ਪੁੱਤਰ, ਉਹ ਮੱਤਨਯਾਹ ਦਾ ਪੁੱਤਰ, ਉਹ ਮੀਕਾਯਾਹ ਦਾ ਪੁੱਤਰ, ਉਹ ਜ਼ੱਕੂਰ ਦਾ ਪੁੱਤਰ, ਉਹ ਆਸਾਫ਼ ਦਾ ਪੁੱਤਰ
36 et fratres eius Semeia et Azarel Malalai Galalai Maai Nathanel et Iuda et Anani in vasis cantici David viri Dei et Ezras scriba ante eos in porta Fontis
੩੬ਅਤੇ ਉਸ ਦੇ ਭਰਾ ਸ਼ਮਅਯਾਹ, ਅਜ਼ਰਏਲ, ਮਿਲਲਈ, ਗਿਲਲਈ, ਮਾਈ, ਨਥਨਏਲ, ਯਹੂਦਾਹ ਅਤੇ ਹਨਾਨੀ, ਪਰਮੇਸ਼ੁਰ ਦੇ ਦਾਸ ਦਾਊਦ ਦੇ ਵਾਜਿਆਂ ਨਾਲ ਸਨ ਅਤੇ ਅਜ਼ਰਾ ਸ਼ਾਸਤਰੀ ਉਨ੍ਹਾਂ ਦੇ ਅੱਗੇ-ਅੱਗੇ ਚੱਲ ਰਿਹਾ ਸੀ।
37 et contra eos ascenderunt in gradibus civitatis David in ascensu muri super domum David et usque ad portam Aquarum ad orientem
੩੭ਇਹ ਚਸ਼ਮਾ-ਫਾਟਕ ਤੋਂ ਹੋ ਕੇ ਇਹ ਸਿੱਧੇ ਦਾਊਦ ਦੇ ਸ਼ਹਿਰ ਦੀਆਂ ਪੌੜੀਆਂ ਉੱਤੇ ਚੜ੍ਹ ਕੇ ਜਿੱਥੋਂ ਸ਼ਹਿਰਪਨਾਹ ਉੱਪਰ ਵੱਲ ਜਾਂਦੀ ਸੀ, ਦਾਊਦ ਦੇ ਮਹਿਲ ਦੇ ਉੱਪਰੋਂ ਹੋ ਕੇ ਪੂਰਬ ਵੱਲ ਜਲ-ਫਾਟਕ ਨੂੰ ਗਏ।
38 et chorus secundus gratias referentium ibat ex adverso et ego post eum et media pars populi super murum et super turrem Furnorum et usque ad murum latissimum
੩੮ਉਨ੍ਹਾਂ ਦੀ ਦੂਸਰੀ ਟੋਲੀ ਜਿਹੜੀ ਧੰਨਵਾਦ ਕਰਦੀ ਸੀ, ਦੂਜੇ ਪਾਸੇ ਵੱਲ ਗਈ ਅਤੇ ਉਨ੍ਹਾਂ ਦੇ ਪਿੱਛੇ-ਪਿੱਛੇ ਮੈਂ ਅਤੇ ਅੱਧੀ ਪਰਜਾ ਸ਼ਹਿਰਪਨਾਹ ਦੇ ਉੱਪਰੋਂ ਤੰਦੂਰਾਂ ਦੇ ਬੁਰਜ ਦੇ ਕੋਲ ਚੌੜੀ ਕੰਧ ਤੱਕ ਗਏ
39 et super portam Ephraim et super portam Antiquam et super portam Piscium et turrem Ananehel et turrem Ema et usque ad portam Gregis et steterunt in porta Custodiae
੩੯ਅਤੇ ਇਫ਼ਰਾਈਮੀ ਫਾਟਕ, ਅਤੇ ਪੁਰਾਣੇ ਫਾਟਕ, ਅਤੇ ਮੱਛੀ ਫਾਟਕ, ਅਤੇ ਹਨਨੇਲ ਦੇ ਬੁਰਜ ਅਤੇ ਹੰਮੇਆਹ ਦੇ ਬੁਰਜ ਤੋਂ ਹੁੰਦੇ ਹੋਏ ਭੇਡ-ਫਾਟਕ ਤੱਕ ਗਏ ਅਤੇ ਕੈਦਖ਼ਾਨੇ ਦੇ ਫਾਟਕ ਕੋਲ ਖੜ੍ਹੇ ਹੋ ਗਏ।
40 steteruntque duo chori laudantium in domo Dei et ego et dimidia pars magistratuum mecum
੪੦ਤਦ ਧੰਨਵਾਦ ਕਰਨ ਵਾਲਿਆਂ ਦੀਆਂ ਦੋਵੇਂ ਟੋਲੀਆਂ ਅਤੇ ਮੈਂ ਅਤੇ ਮੇਰੇ ਨਾਲ ਅੱਧੇ ਹਾਕਮ ਪਰਮੇਸ਼ੁਰ ਦੇ ਭਵਨ ਵਿੱਚ ਖੜ੍ਹੇ ਹੋ ਗਏ,
41 et sacerdotes Eliachim Maasia Miniamin Michea Elioenai Zaccharia Anania in tubis
੪੧ਅਤੇ ਜਾਜਕ - ਅਲਯਾਕੀਮ, ਮਅਸੇਯਾਹ, ਮਿਨਯਾਮੀਨ, ਮੀਕਾਯਾਹ, ਅਲਯੋਏਨਈ, ਜ਼ਕਰਯਾਹ ਅਤੇ ਹਨਨਯਾਹ ਨਰਸਿੰਗਿਆਂ ਦੇ ਨਾਲ ਖੜ੍ਹੇ ਸਨ
42 et Maasia et Semea et Eleazar et Azi et Iohanan et Melchia et Elam et Ezer et clare cecinerunt cantores et Iezraia praepositus
੪੨ਅਤੇ ਮਅਸੇਯਾਹ, ਸ਼ਮਅਯਾਹ, ਅਲਆਜ਼ਾਰ, ਉੱਜ਼ੀ, ਯਹੋਹਾਨਾਨ, ਮਲਕੀਯਾਹ, ਏਲਾਮ ਅਤੇ ਆਜ਼ਰ ਅਤੇ ਗਾਇਕ ਯਜ਼ਰਯਾਹ ਜਿਹੜਾ ਉਨ੍ਹਾਂ ਦਾ ਆਗੂ ਸੀ, ਉਹ ਉੱਚੀ ਅਵਾਜ਼ ਨਾਲ ਗਾਉਂਦੇ ਸਨ।
43 et immolaverunt in die illa victimas magnas et laetati sunt Deus enim laetificaverat eos laetitia magna sed et uxores eorum et liberi gavisi sunt et audita est laetitia Hierusalem procul
੪੩ਉਸ ਦਿਨ ਲੋਕਾਂ ਨੇ ਵੱਡੀਆਂ ਬਲੀਆਂ ਚੜ੍ਹਾਈਆਂ ਅਤੇ ਵੱਡਾ ਅਨੰਦ ਮਨਾਇਆ ਕਿਉਂਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਬਹੁਤ ਹੀ ਅਨੰਦ ਦਿੱਤਾ ਸੀ, ਇਸਤਰੀਆਂ ਅਤੇ ਬੱਚਿਆਂ ਨੇ ਵੀ ਅਨੰਦ ਮਨਾਇਆ। ਯਰੂਸ਼ਲਮ ਦੇ ਇਸ ਅਨੰਦ ਦੀ ਅਵਾਜ਼ ਦੂਰ ਤੱਕ ਸੁਣੀ ਗਈ।
44 recensuerunt quoque in die illa viros super gazofilacia thesauri ad libamina et ad primitias et ad decimas ut introferrent per eos principes civitatis in decore gratiarum actionis sacerdotes et Levitas quia laetatus est Iuda in sacerdotibus et Levitis adstantibus
੪੪ਉਸ ਦਿਨ ਉਨ੍ਹਾਂ ਨੇ ਖਜ਼ਾਨੇ ਦੀਆਂ ਕੋਠੜੀਆਂ ਉੱਤੇ, ਚੁੱਕਣ ਦੀਆਂ ਭੇਟਾਂ, ਪਹਿਲੇ ਫਲਾਂ ਅਤੇ ਦਸਵੰਧਾਂ ਲਈ ਮਨੁੱਖ ਠਹਿਰਾਏ ਤਾਂ ਜੋ ਸ਼ਹਿਰਾਂ ਦੇ ਖੇਤਾਂ ਅਨੁਸਾਰ ਉਨ੍ਹਾਂ ਚੀਜ਼ਾਂ ਨੂੰ ਇਕੱਠਾ ਕਰਨ ਜੋ ਬਿਵਸਥਾ ਦੇ ਅਨੁਸਾਰ ਜਾਜਕਾਂ ਅਤੇ ਲੇਵੀਆਂ ਦੇ ਹਿੱਸੇ ਦੀਆਂ ਸਨ ਕਿਉਂ ਜੋ ਯਹੂਦੀ ਜਾਜਕਾਂ ਅਤੇ ਲੇਵੀਆਂ ਦੇ ਹਾਜ਼ਰ ਰਹਿਣ ਕਾਰਨ ਖੁਸ਼ ਸਨ।
45 et custodierunt observationem Dei sui et observationem expiationis et cantores et ianitores iuxta praeceptum David et Salomonis filii eius
੪੫ਇਸ ਲਈ ਉਨ੍ਹਾਂ ਨੇ ਆਪਣੇ ਪਰਮੇਸ਼ੁਰ ਦੀ ਸੇਵਾ ਅਤੇ ਸ਼ੁੱਧਤਾਈ ਦੇ ਨੇਮ ਦੀ ਪਾਲਣਾ ਕੀਤੀ, ਅਤੇ ਗਾਇਕ ਅਤੇ ਦਰਬਾਨਾਂ ਨੇ ਵੀ ਦਾਊਦ ਅਤੇ ਉਸ ਦੇ ਪੁੱਤਰ ਸੁਲੇਮਾਨ ਦੇ ਹੁਕਮ ਅਨੁਸਾਰ ਕੀਤਾ।
46 quia in diebus David et Asaph ab exordio erant principes constituti cantorum in carmine laudantium et confitentium Deo
੪੬ਕਿਉਂ ਜੋ ਪਹਿਲੇ ਸਮੇਂ ਵਿੱਚ ਅਰਥਾਤ ਦਾਊਦ ਤੇ ਆਸਾਫ਼ ਦੇ ਦਿਨਾਂ ਵਿੱਚ ਉਨ੍ਹਾਂ ਗਾਇਕਾਂ ਦੇ ਆਗੂ ਹੁੰਦੇ ਸਨ, ਜਿਹੜੇ ਪਰਮੇਸ਼ੁਰ ਲਈ ਉਸਤਤ ਅਤੇ ਧੰਨਵਾਦ ਦੇ ਗੀਤ ਗਾਉਂਦੇ ਸਨ।
47 et omnis Israhel in diebus Zorobabel et in diebus Neemiae dabat partes cantoribus et ianitoribus per dies singulos et sanctificabant Levitas et Levitae sanctificabant filios Aaron
੪੭ਜ਼ਰੂੱਬਾਬਲ ਅਤੇ ਨਹਮਯਾਹ ਦੇ ਦਿਨਾਂ ਵਿੱਚ ਸਾਰਾ ਇਸਰਾਏਲ, ਗਾਇਕਾਂ ਅਤੇ ਦਰਬਾਨਾਂ ਦਾ ਹਰ ਦਿਨ ਦਾ ਹਿੱਸਾ ਦਿੰਦੇ ਰਹੇ, ਉਹ ਲੇਵੀਆਂ ਲਈ ਵੀ ਚੀਜ਼ਾਂ ਪਵਿੱਤਰ ਕਰਕੇ ਦਿੰਦੇ ਸਨ ਅਤੇ ਲੇਵੀ ਹਾਰੂਨ ਦੇ ਵੰਸ਼ ਲਈ ਚੀਜ਼ਾਂ ਪਵਿੱਤਰ ਕਰਕੇ ਦਿੰਦੇ ਸਨ।