< Liber Numeri 22 >
1 profectique castrametati sunt in campestribus Moab ubi trans Iordanem Hierichus sita est
੧ਤਦ ਇਸਰਾਏਲੀਆਂ ਨੇ ਕੂਚ ਕਰ ਕੇ ਮੋਆਬ ਦੇ ਮੈਦਾਨ ਵਿੱਚ, ਯਰਦਨ ਦੇ ਪਾਰ ਯਰੀਹੋ ਦੇ ਕੋਲ ਡੇਰੇ ਲਾਏ।
2 videns autem Balac filius Sepphor omnia quae fecerat Israhel Amorreo
੨ਸਿੱਪੋਰ ਦੇ ਪੁੱਤਰ ਬਾਲਾਕ ਨੇ ਸਭ ਕੁਝ ਵੇਖਿਆ ਜੋ ਇਸਰਾਏਲੀਆਂ ਨੇ ਅਮੋਰੀਆਂ ਨਾਲ ਕੀਤਾ ਸੀ।
3 et quod pertimuissent eum Moabitae et impetum eius ferre non possent
੩ਇਸ ਲਈ ਮੋਆਬ ਉਸ ਪਰਜਾ ਤੋਂ ਬਹੁਤ ਡਰਿਆ ਕਿਉਂ ਜੋ ਉਹ ਗਿਣਤੀ ਵਿੱਚ ਵੱਧ ਸਨ, ਸੋ ਮੋਆਬ ਇਸਰਾਏਲੀਆਂ ਦੇ ਕਾਰਨ ਬਹੁਤ ਘਬਰਾਇਆ।
4 dixit ad maiores natu Madian ita delebit hic populus omnes qui in nostris finibus commorantur quomodo solet bos herbas usque ad radices carpere ipse erat eo tempore rex in Moab
੪ਤਦ ਮੋਆਬ ਨੇ ਮਿਦਯਾਨ ਦੇ ਬਜ਼ੁਰਗਾਂ ਨੂੰ ਆਖਿਆ ਕੀ ਹੁਣ ਇਹ ਦਲ ਸਾਡੇ ਆਲੇ-ਦੁਆਲੇ ਦਾ ਸਭ ਕੁਝ ਖ਼ਤਮ ਕਰ ਜਾਵੇਗਾ ਜਿਵੇਂ ਬਲ਼ਦ ਖੇਤ ਦਾ ਘਾਹ ਖ਼ਤਮ ਕਰ ਦਿੰਦਾ ਹੈ। ਸਿੱਪੋਰ ਦਾ ਪੁੱਤਰ ਬਾਲਾਕ ਉਸ ਸਮੇਂ ਮੋਆਬ ਦਾ ਰਾਜਾ ਸੀ।
5 misit ergo nuntios ad Balaam filium Beor ariolum qui habitabat super flumen terrae filiorum Ammon ut vocarent eum et dicerent ecce egressus est populus ex Aegypto qui operuit superficiem terrae sedens contra me
੫ਫੇਰ ਉਸ ਨੇ ਪਥੋਰ ਨਗਰ ਨੂੰ, ਜਿਹੜਾ ਵੱਡੇ ਦਰਿਆ ਉੱਤੇ ਹੈ ਆਪਣੀ ਉੱਮਤ ਦੇ ਅੰਸ ਦੇ ਦੇਸ ਵਿੱਚ ਬਓਰ ਦੇ ਪੁੱਤਰ ਬਿਲਆਮ ਕੋਲ, ਸੰਦੇਸ਼ਵਾਹਕ ਘੱਲੇ ਕਿ ਉਹ ਉਸ ਨੂੰ ਇਹ ਆਖ ਕੇ ਸੱਦੇ ਕਿ ਵੇਖੋ, ਇੱਕ ਦਲ ਮਿਸਰ ਤੋਂ ਨਿੱਕਲਿਆ ਹੈ ਅਤੇ ਵੇਖੋ, ਉਹਨਾਂ ਨੇ ਧਰਤੀ ਨੂੰ ਆਪਣੀ ਵੱਸੋਂ ਨਾਲ ਭਰ ਲਿਆ ਹੈ ਅਤੇ ਉਹ ਹੁਣ ਮੇਰੇ ਸਾਹਮਣੇ ਆ ਵੱਸੇ ਹਨ।
6 veni igitur et maledic populo huic quia fortior me est si quo modo possim percutere et eicere eum de terra mea novi enim quod benedictus sit cui benedixeris et maledictus in quem maledicta congesseris
੬ਹੁਣ ਤੂੰ ਆ ਕੇ ਇਸ ਦਲ ਨੂੰ ਮੇਰੇ ਲਈ ਸਰਾਪ ਦੇਵੀਂ ਕਿਉਂ ਜੋ ਉਹ ਮੇਰੇ ਨਾਲੋਂ ਅੱਤ ਬਲਵੰਤ ਹਨ। ਸ਼ਾਇਦ ਮੈਂ ਫਤਹ ਪਾਵਾਂ ਅਤੇ ਅਸੀਂ ਉਨ੍ਹਾਂ ਨੂੰ ਅਜਿਹਾ ਮਾਰੀਏ ਕਿ ਉਨ੍ਹਾਂ ਨੂੰ ਆਪਣੇ ਦੇਸ ਤੋਂ ਕੱਢ ਦੇਈਏ ਕਿਉਂ ਜੋ ਮੈਂ ਜਾਣਦਾ ਹਾਂ ਕਿ ਜਿਸ ਨੂੰ ਤੂੰ ਬਰਕਤ ਦੇਵੇਂ ਉਹ ਮੁਬਾਰਕ ਹੈ, ਅਤੇ ਜਿਸ ਨੂੰ ਤੂੰ ਸਰਾਪ ਦੇਵੇਂ ਉਹ ਸਰਾਪੀ ਹੈ।
7 perrexerunt seniores Moab et maiores natu Madian habentes divinationis pretium in manibus cumque venissent ad Balaam et narrassent ei omnia verba Balac
੭ਤਦ ਮੋਆਬ ਦੇ ਅਤੇ ਮਿਦਯਾਨ ਦੇ ਬਜ਼ੁਰਗ ਚੱਲ ਪਏ ਅਤੇ ਉਨ੍ਹਾਂ ਦੇ ਹੱਥਾਂ ਵਿੱਚ ਅਗੰਮ ਨੂੰ ਜਾਣਨ ਲਈ ਇਨਾਮ ਸਨ ਅਤੇ ਉਹ ਬਿਲਆਮ ਕੋਲ ਆ ਕੇ ਉਸ ਨੂੰ ਬਾਲਾਕ ਦੀਆਂ ਗੱਲਾਂ ਬਾਰੇ ਦੱਸਿਆ।
8 ille respondit manete hic nocte et respondebo quicquid mihi dixerit Dominus manentibus illis apud Balaam venit Deus et ait ad eum
੮ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਅੱਜ ਦੀ ਰਾਤ ਇੱਥੇ ਠਹਿਰੋ ਅਤੇ ਜਿਵੇਂ ਯਹੋਵਾਹ ਮੈਨੂੰ ਬੋਲੇ ਮੈਂ ਤੁਹਾਡੇ ਕੋਲ ਮੁੜ ਖ਼ਬਰ ਲਿਆਵਾਂਗਾ। ਉਪਰੰਤ ਮੋਆਬ ਦੇ ਪ੍ਰਧਾਨ ਬਿਲਆਮ ਨਾਲ ਠਹਿਰੇ।
9 quid sibi volunt homines isti apud te
੯ਪਰਮੇਸ਼ੁਰ ਨੇ ਬਿਲਆਮ ਨੂੰ ਪੁੱਛਿਆ ਕਿ ਇਹ ਮਨੁੱਖ ਤੇਰੇ ਨਾਲ ਕੌਣ ਹਨ?
10 respondit Balac filius Sepphor rex Moabitarum misit ad me
੧੦ਬਿਲਆਮ ਨੇ ਪਰਮੇਸ਼ੁਰ ਨੂੰ ਆਖਿਆ, ਸਿੱਪੋਰ ਦੇ ਪੁੱਤਰ ਬਾਲਾਕ ਮੋਆਬ ਦੇ ਰਾਜੇ ਨੇ ਉਨ੍ਹਾਂ ਨੂੰ ਮੇਰੇ ਕੋਲ ਇਹ ਆਖ ਕੇ ਭੇਜਿਆ।
11 dicens ecce populus qui egressus est de Aegypto operuit superficiem terrae veni et maledic ei si quo modo possim pugnans abicere eum
੧੧ਕਿ ਵੇਖੋ, ਇਹ ਦਲ ਜਿਹੜਾ ਮਿਸਰ ਤੋਂ ਆਇਆ ਹੈ ਉਸ ਨੇ ਧਰਤੀ ਨੂੰ ਆਪਣੀ ਵੱਸੋਂ ਨਾਲ ਭਰ ਦਿੱਤਾ ਹੈ। ਹੁਣ ਆ ਮੇਰੇ ਲਈ ਉਨ੍ਹਾਂ ਨੂੰ ਸਰਾਪ ਦੇ, ਸ਼ਾਇਦ ਅਜਿਹਾ ਹੋਵੇ ਜੋ ਮੈਂ ਉਨ੍ਹਾਂ ਨਾਲ ਲੜ ਸਕਾਂ ਅਤੇ ਉਹਨਾਂ ਨੂੰ ਕੱਢ ਦਿਆਂ।
12 dixitque Deus ad Balaam noli ire cum eis neque maledicas populo quia benedictus est
੧੨ਪਰ ਪਰਮੇਸ਼ੁਰ ਨੇ ਬਿਲਆਮ ਨੂੰ ਆਖਿਆ, ਇਹਨਾਂ ਨਾਲ ਨਾ ਜਾਵੀਂ, ਨਾ ਇਸ ਪਰਜਾ ਨੂੰ ਸਰਾਪ ਦੇਈਂ ਕਿਉਂ ਜੋ ਉਹ ਅਸੀਸ ਦੇ ਅਧਿਕਾਰੀ ਹਨ।
13 qui mane consurgens dixit ad principes ite in terram vestram quia prohibuit me Deus venire vobiscum
੧੩ਬਿਲਆਮ ਨੇ ਸਵੇਰ ਨੂੰ ਉੱਠ ਕੇ ਬਾਲਾਕ ਦੇ ਹਾਕਮਾਂ ਨੂੰ ਆਖਿਆ, ਆਪਣੇ ਦੇਸ ਨੂੰ ਜਾਓ ਕਿਉਂ ਜੋ ਯਹੋਵਾਹ ਨੇ ਮੈਨੂੰ ਤੁਹਾਡੇ ਨਾਲ ਜਾਣ ਤੋਂ ਮਨ੍ਹਾ ਕੀਤਾ ਹੈ।
14 reversi principes dixerunt ad Balac noluit Balaam venire nobiscum
੧੪ਤਦ ਮੋਆਬ ਦੇ ਪ੍ਰਧਾਨ ਉੱਠ ਕੇ ਬਾਲਾਕ ਕੋਲ ਆਏ ਅਤੇ ਉਨ੍ਹਾਂ ਨੇ ਆਖਿਆ, ਬਿਲਆਮ ਨੇ ਸਾਡੇ ਨਾਲ ਆਉਣ ਤੋਂ ਇਨਕਾਰ ਕੀਤਾ।
15 rursum ille multo plures et nobiliores quam ante miserat misit
੧੫ਤਦ ਬਾਲਾਕ ਨੇ ਇੱਕ ਵਾਰ ਹੋਰ ਪ੍ਰਧਾਨ ਘੱਲੇ ਜਿਹੜੇ ਇਹਨਾਂ ਤੋਂ ਜਿਆਦਾ ਅਤੇ ਪਤਵੰਤੇ ਸਨ।
16 qui cum venissent ad Balaam dixerunt sic dicit Balac filius Sepphor ne cuncteris venire ad me
੧੬ਉਹ ਬਿਲਆਮ ਕੋਲ ਆਏ ਅਤੇ ਉਹ ਨੂੰ ਆਖਿਆ, ਸਿੱਪੋਰ ਦਾ ਪੁੱਤਰ ਬਾਲਾਕ ਇਹ ਆਖਦਾ ਹੈ ਕਿ ਮੇਰੇ ਕੋਲ ਆਉਣ ਤੋਂ ਨਾ ਰੁਕੋ।
17 paratum honorare te et quicquid volueris dare veni et maledic populo isti
੧੭ਕਿਉਂ ਜੋ ਮੈਂ ਤੁਹਾਡਾ ਵੱਡਾ ਸਤਿਕਾਰ ਕਰਾਂਗਾ ਅਤੇ ਜੋ ਕੁਝ ਤੁਸੀਂ ਮੈਨੂੰ ਆਖੋ, ਮੈਂ ਕਰਾਂਗਾ ਪਰ ਜ਼ਰੂਰ ਆਓ, ਮੇਰੇ ਲਈ ਇਸ ਦਲ ਨੂੰ ਸਰਾਪ ਦਿਓ।
18 respondit Balaam si dederit mihi Balac plenam domum suam argenti et auri non potero inmutare verbum Domini Dei mei ut vel plus vel minus loquar
੧੮ਅੱਗੋਂ ਬਿਲਆਮ ਨੇ ਬਾਲਾਕ ਦੇ ਸੇਵਕਾਂ ਨੂੰ ਉੱਤਰ ਦੇ ਕੇ ਆਖਿਆ, ਜੇਕਰ ਬਾਲਾਕ ਮੈਨੂੰ ਆਪਣਾ ਸੋਨੇ ਤੇ ਚਾਂਦੀ ਨਾਲ ਭਰਿਆ ਘਰ ਵੀ ਦੇ ਦੇਵੇ ਤਾਂ ਵੀ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਦੀ ਉਲੰਘਣਾ ਨਹੀਂ ਕਰ ਸਕਦਾ ਕਿ ਉਸ ਨੂੰ ਘੱਟ ਜਾਂ ਵੱਧ ਜਾਣ ਕੇ ਮੰਨਾ।
19 obsecro ut hic maneatis etiam hac nocte et scire queam quid mihi rursum respondeat Dominus
੧੯ਹੁਣ, ਤੁਸੀਂ ਅੱਜ ਦੀ ਰਾਤ ਇੱਥੇ ਹੀ ਠਹਿਰਨਾ, ਤਾਂ ਜੋ ਮੈਂ ਜਾਣ ਲਵਾਂ ਕਿ ਯਹੋਵਾਹ ਕਿਹੜੀ ਗੱਲ ਮੇਰੇ ਨਾਲ ਬੋਲੇਗਾ।
20 venit ergo Deus ad Balaam nocte et ait ei si vocare te venerunt homines isti surge et vade cum eis ita dumtaxat ut quod tibi praecepero facias
੨੦ਪਰਮੇਸ਼ੁਰ ਬਿਲਆਮ ਕੋਲ ਰਾਤ ਨੂੰ ਆਇਆ ਅਤੇ ਉਸ ਨੂੰ ਆਖਿਆ, ਜਿਹੜੇ ਮਨੁੱਖ ਤੈਨੂੰ ਬੁਲਾਉਣ ਆਏ ਹਨ, ਉੱਠ ਕੇ ਇਹਨਾਂ ਨਾਲ ਚਲਾ ਜਾ, ਪਰ ਸਿਰਫ਼ ਉਹ ਗੱਲ ਜਿਹੜੀ ਮੈਂ ਤੈਨੂੰ ਆਖਾਂ, ਤੂੰ ਉਸੇ ਤਰ੍ਹਾਂ ਹੀ ਕਰੀਂ।
21 surrexit Balaam mane et strata asina profectus est cum eis
੨੧ਤਦ ਬਿਲਆਮ ਨੇ ਸਵੇਰ ਨੂੰ ਉੱਠ ਕੇ, ਆਪਣੀ ਗਧੀ ਉੱਤੇ ਕਾਠੀ ਬੰਨ੍ਹੀ ਅਤੇ ਮੋਆਬ ਦੇ ਹਾਕਮਾਂ ਨਾਲ ਤੁਰ ਪਿਆ।
22 et iratus est Deus stetitque angelus Domini in via contra Balaam qui sedebat asinae et duos pueros habebat secum
੨੨ਅਤੇ ਉਸ ਦੇ ਜਾਣ ਦੇ ਕਾਰਨ ਪਰਮੇਸ਼ੁਰ ਦਾ ਕ੍ਰੋਧ ਭੜਕ ਉੱਠਿਆ ਅਤੇ ਯਹੋਵਾਹ ਦਾ ਦੂਤ ਉਸ ਦਾ ਵਿਰੋਧ ਕਰਨ ਲਈ ਉਸ ਦੇ ਰਸਤੇ ਵਿੱਚ ਖੜ੍ਹਾ ਹੋਇਆ। ਉਹ ਆਪਣੀ ਗਧੀ ਉੱਤੇ ਸਵਾਰ ਹੋਇਆ ਅਤੇ ਉਸ ਦੇ ਦੋ ਨੌਕਰ ਉਸ ਦੇ ਨਾਲ ਸਨ।
23 cernens asina angelum stantem in via evaginato gladio avertit se de itinere et ibat per agrum quam cum verberaret Balaam et vellet ad semitam reducere
੨੩ਅਤੇ ਗਧੀ ਨੇ ਯਹੋਵਾਹ ਦੇ ਦੂਤ ਨੂੰ ਰਸਤੇ ਵਿੱਚ ਹੱਥ ਵਿੱਚ ਤਲਵਾਰ ਫੜ੍ਹੀ, ਖੜ੍ਹਾ ਵੇਖਿਆ। ਤਾਂ ਗਧੀ ਰਾਹ ਤੋਂ ਮੁੜ ਕੇ ਖੇਤ ਵਿੱਚ ਨੂੰ ਹੋ ਗਈ ਅਤੇ ਬਿਲਆਮ ਨੇ ਗਧੀ ਨੂੰ ਮਾਰਿਆ ਕਿਉਂ ਜੋ ਉਹ ਨੂੰ ਰਾਹ ਤੋਂ ਮੁੜ ਗਈ ਸੀ।
24 stetit angelus in angustiis duarum maceriarum quibus vineae cingebantur
੨੪ਤਦ ਯਹੋਵਾਹ ਦਾ ਦੂਤ ਅੰਗੂਰ ਦੇ ਬਾਗ਼ ਵਿੱਚ ਉਸ ਭੀੜੇ ਰਾਹ ਵਿੱਚ ਖੜ੍ਹਾ ਸੀ ਜਿੱਥੇ ਦੋਵੇਂ ਪਾਸੇ ਕੰਧ ਸੀ।
25 quem videns asina iunxit se parieti et adtrivit sedentis pedem at ille iterum verberabat
੨੫ਜਦੋਂ ਗਧੀ ਨੇ ਯਹੋਵਾਹ ਦੇ ਦੂਤ ਨੂੰ ਦੇਖਿਆ ਤਾਂ ਉਹ ਕੰਧ ਨਾਲ ਜਾ ਲੱਗੀ ਅਤੇ ਬਿਲਆਮ ਦੇ ਪੈਰ ਨੂੰ ਕੰਧ ਨਾਲ ਦਬਾਇਆ, ਉਸ ਨੇ ਫੇਰ ਉਹ ਨੂੰ ਮਾਰਿਆ।
26 et nihilominus angelus ad locum angustum transiens ubi nec ad dextram nec ad sinistram poterat deviari obvius stetit
੨੬ਯਹੋਵਾਹ ਦਾ ਦੂਤ ਫੇਰ ਇੱਕ ਵਾਰ ਅੱਗੇ ਜਾ ਕੇ ਇੱਕ ਭੀੜੀ ਥਾਂ ਵਿੱਚ ਖੜ੍ਹਾ ਹੋ ਗਿਆ ਜਿਸ ਤੋਂ ਸੱਜੇ ਖੱਬੇ ਮੁੜਨ ਨੂੰ ਕੋਈ ਰਾਹ ਨਹੀਂ ਸੀ।
27 cumque vidisset asina stantem angelum concidit sub pedibus sedentis qui iratus vehementius caedebat fuste latera
੨੭ਜਦ ਗਧੀ ਨੇ ਯਹੋਵਾਹ ਦੇ ਦੂਤ ਨੂੰ ਵੇਖਿਆ ਤਾਂ ਬਿਲਆਮ ਦੇ ਹੇਠ ਬੈਠ ਗਈ ਅਤੇ ਬਿਲਆਮ ਦਾ ਕ੍ਰੋਧ ਭੜਕ ਉੱਠਿਆ, ਫਿਰ ਓਸ ਆਪਣੀ ਲਾਠੀ ਨਾਲ ਗਧੀ ਨੂੰ ਮਾਰਿਆ।
28 aperuitque Dominus os asinae et locuta est quid feci tibi cur percutis me ecce iam tertio
੨੮ਤਦ ਯਹੋਵਾਹ ਨੇ ਗਧੀ ਦੇ ਮੂੰਹ ਨੂੰ ਖੋਲ੍ਹਿਆ ਅਤੇ ਉਸ ਨੇ ਬਿਲਆਮ ਨੂੰ ਆਖਿਆ, ਮੈਂ ਤੇਰੇ ਨਾਲ ਕੀ ਕੀਤਾ ਕਿ ਤੂੰ ਮੈਨੂੰ ਤਿੰਨ ਵਾਰੀ ਮਾਰਿਆ?
29 respondit Balaam quia commeruisti et inlusisti mihi utinam haberem gladium ut te percuterem
੨੯ਤਾਂ ਬਿਲਆਮ ਨੇ ਗਧੀ ਨੂੰ ਆਖਿਆ, ਇਸ ਲਈ ਕਿ ਤੂੰ ਮੇਰੀ ਗੱਲ ਨੂੰ ਨਹੀਂ ਮੰਨਿਆ। ਜੇ ਮੇਰੇ ਹੱਥ ਵਿੱਚ ਤਲਵਾਰ ਹੁੰਦੀ ਤਾਂ ਤੈਨੂੰ ਹੁਣੇ ਹੀ ਵੱਢ ਸੁੱਟਦਾ।
30 dixit asina nonne animal tuum sum cui semper sedere consuesti usque in praesentem diem dic quid simile umquam fecerim tibi at ille ait numquam
੩੦ਅੱਗੋਂ ਗਧੀ ਨੇ ਬਿਲਆਮ ਨੂੰ ਆਖਿਆ, ਕੀ ਮੈਂ ਤੇਰੀ ਗਧੀ ਨਹੀਂ ਜਿਸ ਦੇ ਉੱਤੇ ਤੂੰ ਸਾਰੀ ਉਮਰ ਅੱਜ ਤੱਕ ਸਵਾਰੀ ਕੀਤੀ ਹੈ? ਕੀ ਕਦੀ ਪਹਿਲਾਂ ਵੀ ਮੈਂ ਤੇਰੇ ਨਾਲ ਅਜਿਹਾ ਕੀਤਾ ਹੈ? ਉਸ ਆਖਿਆ, ਨਹੀਂ।
31 protinus aperuit Dominus oculos Balaam et vidit angelum stantem in via evaginato gladio adoravitque eum pronus in terram
੩੧ਤਦ ਯਹੋਵਾਹ ਨੇ ਬਿਲਆਮ ਦੀਆਂ ਅੱਖਾਂ ਨੂੰ ਖੋਲ੍ਹੀਆਂ ਅਤੇ ਉਸ ਨੇ ਯਹੋਵਾਹ ਦੇ ਦੂਤ ਨੂੰ ਰਾਹ ਵਿੱਚ ਖੜ੍ਹੇ ਵੇਖਿਆ ਅਤੇ ਉਹ ਦੀ ਤਲਵਾਰ, ਉਹ ਦੇ ਹੱਥ ਵਿੱਚ ਸੀ ਤਾਂ ਉਹ ਆਪਣਾ ਸਿਰ ਨਿਵਾ ਕੇ ਉਸ ਦੇ ਅੱਗੇ ਝੁਕਿਆ।
32 cui angelus cur inquit tertio verberas asinam tuam ego veni ut adversarer tibi quia perversa est via tua mihique contraria
੩੨ਯਹੋਵਾਹ ਦੇ ਦੂਤ ਨੇ ਉਸ ਨੂੰ ਆਖਿਆ, ਤੂੰ ਕਿਉਂ ਆਪਣੀ ਗਧੀ ਨੂੰ ਤਿੰਨ ਵਾਰੀ ਮਾਰਿਆ ਹੈ? ਵੇਖ, ਮੈਂ ਅੱਜ ਤੈਨੂੰ ਰੋਕਣ ਕਈ ਆਇਆ ਹਾਂ ਕਿਉਂ ਜੋ ਤੇਰਾ ਰਾਹ ਮੇਰੇ ਅੱਗੇ ਸਹੀ ਨਹੀਂ ਹੈ।
33 et nisi asina declinasset de via dans locum resistenti te occidissem et illa viveret
੩੩ਗਧੀ ਨੇ ਮੈਨੂੰ ਵੇਖਿਆ ਅਤੇ ਮੇਰੇ ਵੱਲੋਂ ਤਿੰਨ ਵਾਰੀ ਮੁੜੀ। ਜੇ ਉਹ ਮੇਰੀ ਵੱਲੋਂ ਨਾ ਮੁੜਦੀ ਤਾਂ ਹੁਣ ਮੈਂ ਤੈਨੂੰ ਵੀ ਵੱਢ ਸੁੱਟਦਾ ਪਰ ਉਹ ਨੂੰ ਜੀਉਂਦੀ ਰਹਿਣ ਦਿੰਦਾ।
34 dixit Balaam peccavi nesciens quod tu stares contra me et nunc si displicet tibi ut vadam revertar
੩੪ਤਾਂ ਬਿਲਆਮ ਨੇ ਯਹੋਵਾਹ ਦੇ ਦੂਤ ਨੂੰ ਆਖਿਆ ਕਿ ਮੈਂ ਪਾਪ ਕੀਤਾ ਕਿਉਂ ਜੋ ਮੈਂ ਨਹੀਂ ਜਾਣਦਾ ਸੀ ਕਿ ਤੂੰ ਰਾਹ ਵਿੱਚ ਮੇਰੇ ਵਿਰੁੱਧ ਖੜ੍ਹਾ ਹੈਂ ਅਤੇ ਹੁਣ ਜੇ ਮੈਂ ਤੇਰੀ ਨਿਗਾਹ ਵਿੱਚ ਬੁਰਿਆਈ ਕੀਤੀ ਤਾਂ ਮੈਂ ਮੁੜ ਜਾਂਵਾਂਗਾ।
35 ait angelus vade cum istis et cave ne aliud quam praecepero tibi loquaris ivit igitur cum principibus
੩੫ਫੇਰ ਯਹੋਵਾਹ ਦੇ ਦੂਤ ਨੇ ਬਿਲਆਮ ਨੂੰ ਆਖਿਆ ਕਿ ਇਨ੍ਹਾਂ ਮਨੁੱਖਾਂ ਨਾਲ ਜਾ ਪਰ ਜਿਹੜੀ ਗੱਲ ਮੈਂ ਤੇਰੇ ਨਾਲ ਬੋਲਾਂ ਉਹ ਹੀ ਗੱਲ ਤੂੰ ਬੋਲੀ ਤਦ ਬਿਲਆਮ ਬਾਲਾਕ ਦੇ ਹਾਕਮਾਂ ਨਾਲ ਚਲਿਆ ਗਿਆ।
36 quod cum audisset Balac egressus est in occursum eius in oppido Moabitarum quod situm est in extremis finibus Arnon
੩੬ਜਦ ਬਾਲਾਕ ਨੇ ਸੁਣਿਆ ਕਿ ਬਿਲਆਮ ਆ ਗਿਆ ਹੈ ਤਾਂ ਉਸ ਦੇ ਮਿਲਣ ਲਈ ਮੋਆਬ ਦੇ ਸ਼ਹਿਰ ਨੂੰ ਬਾਹਰ ਗਿਆ ਜਿਹੜਾ ਅਰਨੋਨ ਦੀਆਂ ਹੱਦਾਂ ਉੱਤੇ ਹੀ ਸੀ।
37 dixitque ad Balaam misi nuntios ut vocarent te cur non statim venisti ad me an quia mercedem adventui tuo reddere nequeo
੩੭ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਕੀ ਮੈਂ ਤੈਨੂੰ ਵੱਡੀ ਜ਼ਰੂਰਤ ਵਿੱਚ ਨਹੀਂ ਬੁਲਾਇਆ? ਤੂੰ ਕਿਉਂ ਮੇਰੇ ਕੋਲ ਨਹੀਂ ਆਇਆ? ਕੀ ਮੈਂ ਤੈਨੂੰ ਇੱਕ ਵੱਡਾ ਇਨਾਮ ਨਹੀਂ ਸੀ ਦੇ ਸਕਦਾ?
38 cui ille respondit ecce adsum numquid loqui potero aliud nisi quod Deus posuerit in ore meo
੩੮ਪਰ ਬਿਲਆਮ ਨੇ ਬਾਲਾਕ ਨੂੰ ਆਖਿਆ, ਵੇਖ, ਮੈਂ ਤੇਰੇ ਕੋਲ ਆ ਗਿਆ ਹਾਂ। ਕੀ ਮੈਂ ਆਪਣੀ ਸ਼ਕਤੀ ਨਾਲ ਕੋਈ ਵਾਕ ਬੋਲ ਸਕਦਾ ਹਾਂ? ਜਿਹੜਾ ਵਾਕ ਪਰਮੇਸ਼ੁਰ ਮੇਰੇ ਮੂੰਹ ਵਿੱਚ ਪਾਵੇ ਉਹੀ ਮੈਂ ਬੋਲਾਂਗਾ।
39 perrexerunt ergo simul et venerunt in urbem quae in extremis regni eius finibus erat
੩੯ਫੇਰ ਬਿਲਆਮ ਬਾਲਾਕ ਨਾਲ ਚੱਲਿਆ ਗਿਆ ਅਤੇ ਉਹ ਕਿਰਯਤ-ਹਸੋਥ ਵਿੱਚ ਆਏ।
40 cumque occidisset Balac boves et oves misit ad Balaam et principes qui cum eo erant munera
੪੦ਬਾਲਾਕ ਨੇ ਵੱਗਾਂ ਅਤੇ ਇੱਜੜਾਂ ਦੀਆਂ ਬਲੀਆਂ ਚੜ੍ਹਾਈਆਂ ਅਤੇ ਉਹ ਨੇ ਬਿਲਆਮ ਅਤੇ ਉਨ੍ਹਾਂ ਹਾਕਮਾਂ ਲਈ ਜਿਹੜੇ ਉਸ ਦੇ ਨਾਲ ਸਨ ਕੁਝ ਭੇਜਿਆ।
41 mane autem facto duxit eum ad excelsa Baal et intuitus est extremam partem populi
੪੧ਤਦ ਸਵੇਰ ਨੂੰ ਅਜਿਹਾ ਹੋਇਆ ਕਿ ਬਾਲਾਕ ਬਿਲਆਮ ਨੂੰ ਲੈ ਕੇ ਬਆਲ ਦੀਆਂ ਉਚਿਆਈਆਂ ਉੱਤੇ ਉਸ ਨੂੰ ਲਿਆਇਆ ਜਿੱਥੋਂ ਉਸ ਨੇ ਪਰਜਾ ਦੀਆਂ ਸਰਹੱਦਾਂ ਨੂੰ ਵੇਖਿਆ।