< Liber Numeri 6 >
1 locutus est Dominus ad Mosen dicens
੧ਯਹੋਵਾਹ ਨੇ ਮੂਸਾ ਨੂੰ ਆਖਿਆ,
2 loquere ad filios Israhel et dices ad eos vir sive mulier cum fecerit votum ut sanctificentur et se voluerint Domino consecrare
੨ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਕੋਈ ਪੁਰਸ਼ ਜਾਂ ਇਸਤਰੀ ਨਜ਼ੀਰ ਦੀ ਖ਼ਾਸ ਸੁੱਖਣਾ ਸੁੱਖੇ ਅਰਥਾਤ ਯਹੋਵਾਹ ਲਈ ਆਪਣੇ ਆਪ ਨੂੰ ਅਰਪਣ ਕਰੇ।
3 vino et omni quod inebriare potest abstinebunt acetum ex vino et ex qualibet alia potione et quicquid de uva exprimitur non bibent uvas recentes siccasque non comedent
੩ਤਾਂ ਦਾਖ਼ਰਸ ਅਤੇ ਸ਼ਰਾਬ ਤੋਂ ਆਪਣੇ ਆਪ ਨੂੰ ਅੱਡ ਰੱਖੇ। ਉਹ, ਨਾ ਤਾਂ ਦਾਖਰਸ ਦਾ ਸਿਰਕਾ, ਨਾ ਸ਼ਰਾਬ ਦਾ ਸਿਰਕਾ ਪੀਵੇ ਅਤੇ ਉਹ ਕੋਈ ਦਾਖਰਸ ਨਾ ਪੀਵੇ ਨਾ ਕੋਈ ਦਾਖ ਸੁੱਕੀ ਜਾਂ ਤਾਜ਼ਾ ਖਾਵੇ।
4 cunctis diebus quibus ex voto Domino consecrantur quicquid ex vinea esse potest ab uva passa usque ad acinum non comedent
੪ਉਹ ਦੇ ਅਲੱਗ ਹੋਣ ਦੇ ਸਾਰੇ ਦਿਨ ਉਹ ਬੀਜ ਤੋਂ ਲੈ ਕੇ ਛਿਲਕੇ ਤੱਕ ਕੁਝ ਨਾ ਖਾਵੇ ਜਿਹੜਾ ਦਾਖ ਤੋਂ ਬਣਿਆ ਹੋਵੇ।
5 omni tempore separationis suae novacula non transibit super caput eius usque ad conpletum diem quo Domino consecratur sanctus erit crescente caesarie capitis eius
੫ਉਸ ਦੇ ਅੱਡ ਹੋਣ ਦੀ ਸੁੱਖਣਾ ਦੇ ਸਾਰੇ ਦਿਨ ਕੋਈ ਉਸਤਰਾ ਉਸ ਦੇ ਸਿਰ ਨੂੰ ਨਾ ਲੱਗੇ ਜਦ ਤੱਕ ਉਸ ਦੇ ਦਿਨ ਪੂਰੇ ਨਾ ਹੋਣ ਜਿਨ੍ਹਾਂ ਵਿੱਚ ਉਸ ਨੇ ਯਹੋਵਾਹ ਲਈ ਆਪਣੇ ਆਪ ਨੂੰ ਅੱਡ ਕੀਤਾ, ਉਹ ਪਵਿੱਤਰ ਰਹੇ ਅਤੇ ਆਪਣੇ ਸਿਰ ਦੇ ਵਾਲਾਂ ਦੀਆਂ ਲਟਾਂ ਵਧਣ ਦੇਵੇ।
6 omni tempore consecrationis suae super mortuum non ingredietur
੬ਯਹੋਵਾਹ ਲਈ ਅੱਡ ਹੋਣ ਦੇ ਸਾਰੇ ਦਿਨ ਤੱਕ ਉਹ ਕਿਸੇ ਵੀ ਲਾਸ਼ ਕੋਲ ਨਾ ਜਾਵੇ।
7 nec super patris quidem et matris et fratris sororisque funere contaminabitur quia consecratio Dei sui super caput eius est
੭ਉਹ ਆਪਣੇ ਪਿਤਾ, ਮਾਤਾ, ਭਰਾ ਜਾਂ ਭੈਣ ਲਈ, ਜਦ ਉਹ ਮਰ ਜਾਣ ਅਸ਼ੁੱਧ ਨਾ ਹੋ ਜਾਵੇ ਕਿਉਂ ਜੋ ਉਸ ਦੇ ਪਰਮੇਸ਼ੁਰ ਲਈ ਅੱਡ ਹੋਣ ਦੀ ਜ਼ਿੰਮੇਵਾਰੀ ਉਸ ਦੇ ਸਿਰ ਉੱਤੇ ਹੈ।
8 omnes dies separationis suae sanctus erit Domino
੮ਉਸ ਦੇ ਅੱਡ ਹੋਣ ਦੇ ਸਾਰੇ ਦਿਨ ਯਹੋਵਾਹ ਲਈ ਪਵਿੱਤਰ ਹਨ।
9 sin autem mortuus fuerit subito quispiam coram eo polluetur caput consecrationis eius quod radet ilico et in eadem die purgationis suae et rursum septima
੯ਜੇ ਕੋਈ ਉਸ ਦੇ ਕੋਲ ਅਚਾਨਕ ਮਰ ਜਾਵੇ ਅਤੇ ਉਸ ਦੇ ਅੱਡ ਹੋਣ ਦਾ ਸਮਾਂ ਅਸ਼ੁੱਧ ਹੋ ਜਾਵੇ ਤਾਂ ਉਹ ਆਪਣੇ ਸ਼ੁੱਧ ਹੋਣ ਦੇ ਦਿਨ ਆਪਣਾ ਸਿਰ ਮੁਨਾਵੇ, ਸੱਤਵੇਂ ਦਿਨ ਉਹ ਨੂੰ ਮੁਨਾਵੇ।
10 in octavo autem die offeret duos turtures vel duos pullos columbae sacerdoti in introitu foederis testimonii
੧੦ਫੇਰ ਅੱਠਵੇਂ ਦਿਨ ਉਹ ਜਾਜਕ ਕੋਲ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਉੱਤੇ ਦੋ ਘੁੱਗੀਆਂ ਜਾਂ ਦੋ ਕਬੂਤਰ ਦੇ ਬੱਚੇ ਲਿਆਵੇ।
11 facietque sacerdos unum pro peccato et alterum in holocaustum et deprecabitur pro eo quia peccavit super mortuo sanctificabitque caput eius in die illo
੧੧ਤਾਂ ਜਾਜਕ ਇੱਕ ਨੂੰ ਪਾਪ ਬਲੀ ਅਤੇ ਦੂਜੇ ਨੂੰ ਹੋਮ ਦੀ ਬਲੀ ਲਈ ਚੜ੍ਹਾਵੇ ਅਤੇ ਇਸ ਤਰ੍ਹਾਂ ਉਹ ਦੇ ਲਈ ਪ੍ਰਾਸਚਿਤ ਕਰੇ ਕਿਉਂ ਜੋ ਉਸ ਨੇ ਉਸ ਲਾਸ਼ ਦੇ ਕਾਰਨ ਪਾਪ ਕੀਤਾ ਤਾਂ ਉਹ ਆਪਣੇ ਸਿਰ ਨੂੰ ਉਸੇ ਦਿਨ ਪਵਿੱਤਰ ਕਰੇ।
12 et consecrabit Domino dies separationis illius offerens agnum anniculum pro peccato ita tamen ut dies priores irriti fiant quoniam polluta est sanctificatio eius
੧੨ਉਹ ਆਪਣੇ ਅੱਡ ਹੋਣ ਦੇ ਦਿਨ ਯਹੋਵਾਹ ਲਈ ਅੱਡ ਰੱਖੇ ਅਤੇ ਉਹ ਇੱਕ ਸਾਲ ਦਾ ਭੇਡ ਦਾ ਬੱਚਾ ਦੋਸ਼ ਦੀ ਭੇਟ ਲਈ ਲਿਆਵੇ ਪਰ ਉਸ ਦੇ ਪਿਛਲੇ ਦਿਨ ਵਿਅਰਥ ਹੋ ਗਏ ਕਿਉਂ ਜੋ ਉਹ ਆਪਣੇ ਅੱਡ ਰਹਿਣ ਦੇ ਸਮੇਂ ਦੌਰਾਨ ਭਰਿਸ਼ਟ ਹੋ ਗਿਆ।
13 ista est lex consecrationis cum dies quos ex voto decreverat conplebuntur adducet eum ad ostium tabernaculi foederis
੧੩ਇਹ ਨਜ਼ੀਰ ਲਈ ਬਿਵਸਥਾ ਹੈ, ਜਿਸ ਦਿਨ ਉਸ ਦੇ ਅੱਡ ਹੋਣ ਦੇ ਦਿਨ ਪੂਰੇ ਹੋਣ ਤਾਂ ਉਹ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਲਿਆਂਦਾ ਜਾਵੇ।
14 et offeret oblationem eius Domino agnum anniculum inmaculatum in holocaustum et ovem anniculam inmaculatam pro peccato et arietem inmaculatum hostiam pacificam
੧੪ਉਹ ਯਹੋਵਾਹ ਕੋਲ ਆਪਣੀ ਬਲੀ ਲਿਆਵੇ, ਇੱਕ ਸਾਲ ਦਾ ਦੋਸ਼ ਰਹਿਤ ਭੇਡ ਦਾ ਬੱਚਾ ਹੋਮ ਦੀ ਬਲੀ ਲਈ ਅਤੇ ਇੱਕ ਸਾਲ ਦੀ ਦੋਸ਼ ਰਹਿਤ ਲੇਲੀ ਪਾਪ ਬਲੀ ਲਈ ਅਤੇ ਇੱਕ ਦੋਸ਼ ਰਹਿਤ ਭੇਡ ਦਾ ਬੱਚਾ ਸੁੱਖ-ਸਾਂਦ ਦੀ ਬਲੀ ਲਈ ਲਿਆਵੇ।
15 canistrum quoque panum azymorum qui conspersi sunt oleo et lagana absque fermento uncta oleo ac libamina singulorum
੧੫ਨਾਲੇ ਪਤੀਰੀਆਂ ਰੋਟੀਆਂ ਦੀ ਟੋਕਰੀ ਅਤੇ ਮੈਦੇ ਦੇ ਫੁਲਕੇ ਤੇਲ ਨਾਲ ਚੋਪੜੇ ਹੋਏ ਅਤੇ ਪਤੀਰੀਆਂ ਮੱਠੀਆਂ ਤੇਲ ਨਾਲ ਚੋਪੜੀਆਂ ਹੋਈਆਂ ਉਨ੍ਹਾਂ ਦੇ ਮੈਦੇ ਦੀ ਭੇਟ ਅਤੇ ਪੀਣ ਦੀਆਂ ਭੇਟਾਂ ਨਾਲ ਹੋਣ।
16 quae offeret sacerdos coram Domino et faciet tam pro peccato quam in holocaustum
੧੬ਫੇਰ ਜਾਜਕ ਉਨ੍ਹਾਂ ਨੂੰ ਯਹੋਵਾਹ ਦੇ ਅੱਗੇ ਲਿਆਵੇ ਅਤੇ ਉਹ ਦੇ ਪਾਪ ਦੀਆਂ ਅਤੇ ਉਹ ਦੇ ਹੋਮ ਦੀਆਂ ਬਲੀਆਂ ਚੜ੍ਹਾਵੇ।
17 arietem vero immolabit hostiam pacificam Domino offerens simul canistrum azymorum et libamenta quae ex more debentur
੧੭ਅਤੇ ਉਸ ਭੇਡ ਦੇ ਬੱਚੇ ਨੂੰ ਪਤੀਰੀਆਂ ਰੋਟੀਆਂ ਦੇ ਛਾਬੇ ਸਮੇਤ ਸੁੱਖ-ਸਾਂਦ ਦੀ ਬਲੀ ਲਈ ਯਹੋਵਾਹ ਨੂੰ ਚੜ੍ਹਾਵੇ ਅਤੇ ਜਾਜਕ ਉਸ ਦੇ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਚੜ੍ਹਾਵੇ।
18 tunc radetur nazareus ante ostium tabernaculi foederis caesarie consecrationis suae tolletque capillos eius et ponet super ignem qui est subpositus sacrificio pacificorum
੧੮ਤਾਂ ਨਜ਼ੀਰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਆਪਣੇ ਅੱਡ ਹੋਣ ਦਾ ਸਿਰ ਮੁਨਾਵੇ ਅਤੇ ਆਪਣੇ ਅੱਡ ਹੋਣ ਦੇ ਸਿਰ ਦੇ ਵਾਲ਼ ਅੱਗ ਉੱਤੇ ਸੁੱਟੇ ਜਿਹੜੀ ਸੁੱਖ-ਸਾਂਦ ਦੀ ਬਲੀ ਹੇਠ ਹੈ।
19 et armum coctum arietis tortamque absque fermento unam de canistro et laganum azymum unum et tradet in manibus nazarei postquam rasum fuerit caput eius
੧੯ਫੇਰ ਜਾਜਕ ਉਸ ਭੇਡ ਦੇ ਬੱਚੇ ਦਾ ਉਬਾਲਿਆ ਹੋਇਆ ਮੋਢਾ ਅਤੇ ਛਾਬੇ ਵਿੱਚੋਂ ਇੱਕ ਪਤੀਰੀ ਰੋਟੀ ਅਤੇ ਇੱਕ ਪਤੀਰੀ ਮੱਠੀ ਲੈ ਕੇ ਨਜ਼ੀਰ ਦੇ ਹੱਥਾਂ ਉੱਤੇ ਉਸ ਦੇ ਅੱਡ ਹੋਣ ਦੇ ਸਿਰ ਮੁੰਨਣ ਪਿੱਛੋਂ ਰੱਖੇ।
20 susceptaque rursum ab eo elevabit in conspectu Domini et sanctificata sacerdotis erunt sicut pectusculum quod separari iussum est et femur post haec potest bibere nazareus vinum
੨੦ਫੇਰ ਜਾਜਕ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਲਈ ਯਹੋਵਾਹ ਅੱਗੇ ਹਿਲਾਵੇ। ਇਹ ਹਿਲਾਈ ਹੋਈ ਛਾਤੀ ਅਤੇ ਚੁੱਕਿਆ ਹੋਇਆ ਪੱਟ ਜਾਜਕ ਲਈ ਪਵਿੱਤਰ ਹੈ ਤਾਂ ਫੇਰ ਉਹ ਨਜ਼ੀਰ ਮਧ ਪੀ ਸਕੇਗਾ।
21 ista est lex nazarei cum voverit oblationem suam Domino tempore consecrationis suae exceptis his quae invenerit manus eius iuxta quod mente devoverat ita faciet ad perfectionem sanctificationis suae
੨੧ਇਹ ਉਸ ਨਜ਼ੀਰ ਦੀ ਬਿਵਸਥਾ ਹੈ ਜਿਹੜਾ ਸੁੱਖਣਾ ਸੁੱਖੇ ਅਤੇ ਉਸ ਦੇ ਅੱਡ ਹੋਣ ਦੇ ਕਾਰਨ ਯਹੋਵਾਹ ਲਈ ਭੇਟ ਹੈ ਨਾਲੇ ਜੋ ਕੁਝ ਉਸ ਦੇ ਹੱਥ ਲੱਗੇ ਆਪਣੀ ਸੁੱਖਣਾ ਅਨੁਸਾਰ ਜਿਹੜੀ ਉਸ ਨੇ ਸੁੱਖੀ ਹੈ ਉਹ ਉਸੇ ਤਰ੍ਹਾਂ ਹੀ ਆਪਣੇ ਅੱਡ ਹੋਣ ਦੀ ਬਿਵਸਥਾ ਅਨੁਸਾਰ ਕਰੇ।
22 locutus est Dominus ad Mosen dicens
੨੨ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
23 loquere Aaron et filiis eius sic benedicetis filiis Israhel et dicetis eis
੨੩ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਬੋਲ ਕਿ ਤੁਸੀਂ ਇਸ ਤਰ੍ਹਾਂ ਇਸਰਾਏਲੀਆਂ ਨੂੰ ਅਸੀਸ ਦੇ ਕੇ ਆਖਿਓ,
24 benedicat tibi Dominus et custodiat te
੨੪“ਯਹੋਵਾਹ ਤੈਨੂੰ ਬਰਕਤ ਦੇਵੇ ਅਤੇ ਤੇਰੀ ਰਾਖੀ ਕਰੇ,
25 ostendat Dominus faciem suam tibi et misereatur tui
੨੫ਯਹੋਵਾਹ ਆਪਣੇ ਮੁਖ ਨੂੰ ਤੇਰੇ ਉੱਤੇ ਚਮਕਾਵੇ ਅਤੇ ਤੇਰੇ ਉੱਤੇ ਦਯਾ ਕਰੇ,
26 convertat Dominus vultum suum ad te et det tibi pacem
੨੬ਯਹੋਵਾਹ ਆਪਣਾ ਮੁਖ ਤੇਰੇ ਵੱਲ ਫੇਰੇ ਅਤੇ ਤੈਨੂੰ ਸ਼ਾਂਤੀ ਦੇਵੇ।”
27 invocabunt nomen meum super filios Israhel et ego benedicam eis
੨੭ਇਸ ਤਰ੍ਹਾਂ ਉਹ ਮੇਰਾ ਨਾਮ ਇਸਰਾਏਲੀਆਂ ਉੱਤੇ ਰੱਖਣ ਅਤੇ ਮੈਂ ਉਨ੍ਹਾਂ ਨੂੰ ਬਰਕਤ ਦਿਆਂਗਾ।