< Psalmorum 53 >

1 in finem pro Melech intellegentiae David dixit insipiens in corde suo non est Deus corrupti sunt et abominabiles facti sunt in iniquitatibus non est qui faciat bonum
ਪ੍ਰਧਾਨ ਵਜਾਉਣ ਵਾਲੇ ਦੇ ਲਈ ਮਹਲਥ ਦੇ ਰਾਗ ਉੱਤੇ ਦਾਊਦ ਦਾ ਭਜਨ। ਮੂਰਖ ਨੇ ਆਪਣੇ ਮਨ ਵਿੱਚ ਆਖਿਆ ਕਿ ਪਰਮੇਸ਼ੁਰ ਹੈ ਹੀ ਨਹੀਂ! ਉਹ ਵਿਗੜ ਗਏ ਹਨ, ਉਨ੍ਹਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ।
2 Deus de caelo prospexit in filios hominum ut videat si est intellegens aut requirens Deum
ਪਰਮੇਸ਼ੁਰ ਨੇ ਸਵਰਗ ਤੋਂ ਆਦਮ ਵੰਸ਼ ਉੱਤੇ ਦ੍ਰਿਸ਼ਟੀ ਕੀਤੀ, ਤਾਂ ਕਿ ਉਹ ਵੇਖੇ ਕੋਈ ਬੁੱਧਵਾਨ ਪਰਮੇਸ਼ੁਰ ਦਾ ਖੋਜ਼ੀ ਹੈ ਜਾਂ ਨਹੀਂ?
3 omnes declinaverunt simul inutiles facti sunt non est qui faciat bonum non est usque ad unum
ਉਹ ਸਾਰੇ ਕੁਰਾਹੇ ਪੈ ਗਏ ਹਨ, ਉਹ ਸਭ ਦੇ ਸਭ ਫਿਰ ਗਏ ਹਨ, ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ!
4 nonne scient omnes qui operantur iniquitatem qui devorant plebem meam ut cibum panis
ਭਲਾ, ਇਹ ਕੁਕਰਮੀ ਸਮਝ ਨਹੀਂ ਰੱਖਦੇ, ਜਿਹੜੇ ਮੇਰੀ ਪਰਜਾ ਨੂੰ ਖਾਂਦੇ ਜਿਵੇਂ ਰੋਟੀ ਖਾਂਦੇ ਹਨ, ਅਤੇ ਪਰਮੇਸ਼ੁਰ ਦਾ ਨਾਮ ਨਹੀਂ ਲੈਂਦੇ?
5 Deum non invocaverunt illic trepidabunt timore ubi non fuit timor quoniam Deus dissipavit ossa eorum qui hominibus placent confusi sunt quoniam Deus sprevit eos
ਉਨ੍ਹਾਂ ਨੇ ਉੱਥੇ ਵੱਡਾ ਭੈਅ ਖਾਧਾ ਜਿੱਥੇ ਕੋਈ ਭੈਅ ਨਹੀਂ ਸੀ, ਕਿਉਂ ਜੋ ਪਰਮੇਸ਼ੁਰ ਨੇ ਅਧਰਮੀਆਂ ਦੀਆਂ ਹੱਡੀਆਂ ਨੂੰ ਖਿੰਡਾ ਦਿੱਤਾ ਹੈ, ਜਿਹੜੇ ਤੇਰੇ ਵਿਰੁੱਧ ਛਾਉਣੀ ਪਾਈ ਬੈਠੇ ਸਨ, ਤੂੰ ਉਨ੍ਹਾਂ ਨੂੰ ਸ਼ਰਮਿੰਦਿਆਂ ਕੀਤਾ ਹੈ, ਕਿਉਂ ਜੋ ਪਰਮੇਸ਼ੁਰ ਨੇ ਉਨ੍ਹਾਂ ਨੂੰ ਤਿਆਗ ਦਿੱਤਾ ਹੈ।
6 quis dabit ex Sion salutare Israhel dum convertit Deus captivitatem plebis suae exultabit Iacob et laetabitur Israhel
ਕਾਸ਼ ਕਿ ਇਸਰਾਏਲ ਦਾ ਬਚਾਓ ਸੀਯੋਨ ਤੋਂ ਨਿੱਕਲੇ! ਜਦ ਪਰਮੇਸ਼ੁਰ ਆਪਣੀ ਪਰਜਾ ਨੂੰ ਗ਼ੁਲਾਮੀ ਤੋਂ ਮੋੜ ਲਿਆਵੇਗਾ, ਤਦ ਯਾਕੂਬ ਬਾਗ-ਬਾਗ ਅਤੇ ਇਸਰਾਏਲ ਅਨੰਦ ਹੋਵੇਗਾ।

< Psalmorum 53 >