< Psalmorum 62 >

1 in finem pro Idithun psalmus David nonne Deo subiecta erit anima mea ab ipso enim salutare meum
ਪ੍ਰਧਾਨ ਵਜਾਉਣ ਵਾਲੇ ਦੇ ਲਈ: ਦਾਊਦ ਦਾ ਭਜਨ। ਯਦੂਥੂਨ ਦੀ ਰਾਗ ਉੱਤੇ। ਮੇਰੀ ਜਾਨ ਪਰਮੇਸ਼ੁਰ ਦੇ ਹੀ ਅੱਗੇ ਚੁੱਪ-ਚਾਪ ਹੈ, ਮੇਰਾ ਬਚਾਓ ਉਸੇ ਵੱਲੋਂ ਹੈ।
2 nam et ipse Deus meus et salutaris meus susceptor meus non movebor amplius
ਉਹੋ ਮੇਰੀ ਚੱਟਾਨ ਅਤੇ ਮੇਰਾ ਬਚਾਓ ਹੈ, ਉਹ ਮੇਰਾ ਉੱਚਾ ਗੜ੍ਹ ਹੈ, ਮੈਂ ਬਹੁਤਾ ਨਾ ਡੋਲਾਂਗਾ।
3 quousque inruitis in hominem interficitis universi vos tamquam parieti inclinato et maceriae depulsae
ਤੁਸੀਂ ਕਦ ਤੋੜੀ ਇੱਕ ਮਨੁੱਖ ਉੱਤੇ ਹੱਲਾ ਕਰਦੇ ਰਹੋਗੇ, ਤਾਂ ਜੋ ਤੁਸੀਂ ਸਭ ਮਿਲ ਕੇ ਉਸ ਨੂੰ ਵੱਢ ਸੁੱਟੋ, ਜੋ ਝੁਕੀ ਹੋਈ ਕੰਧ ਤੇ ਹਿੱਲਦੀ ਹੋਈ ਵਾੜ ਵਰਗਾ ਹੈ?
4 verumtamen pretium meum cogitaverunt repellere cucurri in siti ore suo benedicebant et corde suo maledicebant diapsalma
ਓਹ ਮਤਾ ਪਕਾਉਂਦੇ ਹਨ ਨਿਰਾ ਇਸੇ ਲਈ ਕਿ ਉਹ ਨੂੰ ਉਹ ਦੀ ਪਦਵੀ ਤੋਂ ਡੇਗ ਦੇਣ, ਓਹ ਝੂਠ ਨੂੰ ਪਸੰਦ ਕਰਦੇ ਹਨ, ਮੂੰਹੋਂ ਤਾਂ ਓਹ ਅਸੀਸ ਦਿੰਦੇ ਹਨ ਪਰ ਅੰਦਰੋਂ ਸਰਾਪ ਦਿੰਦੇ ਹਨ। ਸਲਹ।
5 verumtamen Deo subiecta esto anima mea quoniam ab ipso patientia mea
ਹੇ ਮੇਰੀ ਜਾਨ, ਤੂੰ ਪਰਮੇਸ਼ੁਰ ਹੀ ਦੇ ਅੱਗੇ ਚੁੱਪ-ਚਾਪ ਰਹਿ, ਕਿਉਂ ਜੋ ਮੇਰੀ ਤਾਂਘ ਉਸੇ ਵੱਲੋਂ ਹੈ।
6 quia ipse Deus meus et salvator meus adiutor meus non emigrabo
ਉਹੋ ਮੇਰੀ ਚੱਟਾਨ ਅਤੇ ਮੇਰਾ ਬਚਾਓ ਹੈ, ਉਹੋ ਮੇਰਾ ਉੱਚਾ ਗੜ੍ਹ ਹੈ, ਮੈਂ ਨਾ ਡੋਲਾਂਗਾ।
7 in Deo salutare meum et gloria mea Deus auxilii mei et spes mea in Deo est
ਮੇਰਾ ਬਚਾਓ ਅਤੇ ਮੇਰਾ ਪਰਤਾਪ ਪਰਮੇਸ਼ੁਰ ਉੱਤੇ ਕਾਇਮ ਹੈ, ਮੇਰੇ ਬਲ ਦੀ ਚੱਟਾਨ ਅਤੇ ਮੇਰੀ ਪਨਾਹ ਪਰਮੇਸ਼ੁਰ ਵਿੱਚ ਹੈ।
8 sperate in eo omnis congregatio populi effundite coram illo corda vestra Deus adiutor noster in aeternum
ਹੇ ਪਰਜਾ, ਹਰ ਵੇਲੇ ਉਸ ਉੱਤੇ ਭਰੋਸਾ ਰੱਖੋ, ਆਪਣਾ ਮਨ ਉਹ ਦੇ ਅੱਗੇ ਖੋਲ੍ਹ ਦਿਓ, ਪਰਮੇਸ਼ੁਰ ਸਾਡੀ ਪਨਾਹ ਹੈ। ਸਲਹ।
9 verumtamen vani filii hominum mendaces filii hominum in stateris ut decipiant ipsi de vanitate in id ipsum
ਨੀਚ ਲੋਕ ਸਾਹ ਹੀ ਹਨ, ਅਤੇ ਉੱਚੀ ਪਦਵੀ ਵਾਲੇ ਮਿਥਿਆ ਹਨ, ਤੱਕੜੀ ਵਿੱਚ ਉਹ ਉਤਾਹਾਂ ਚੜ੍ਹ ਜਾਂਦੇ ਹਨ, ਓਹ ਸਾਹ ਨਾਲੋਂ ਹਲਕੇ ਹਨ।
10 nolite sperare in iniquitate et rapinas nolite concupiscere divitiae si affluant nolite cor adponere
੧੦ਅਨ੍ਹੇਰ ਉੱਤੇ ਭਰੋਸਾ ਨਾ ਰੱਖੋ, ਨਾ ਲੁੱਟ ਮਾਰ ਕਰ ਕੇ ਫੂੰ-ਫੂੰ ਕਰੋ, ਧਨ ਸੰਪਤੀ ਜੇ ਵਧ ਜਾਵੇ ਤਾਂ ਉਸ ਉੱਤੇ ਮਨ ਨਾ ਲਾਓ।
11 semel locutus est Deus duo haec audivi quia potestas Dei
੧੧ਪਰਮੇਸ਼ੁਰ ਇੱਕੋ ਵਾਰ ਬੋਲਿਆ, ਸਗੋਂ ਦੋ ਵਾਰੀ ਮੈਂ ਇਹ ਸੁਣਿਆ, ਕਿ ਸਮਰੱਥਾ ਪਰਮੇਸ਼ੁਰ ਦੀ ਹੈ।
12 et tibi Domine misericordia quia tu reddes unicuique iuxta opera sua
੧੨ਹੇ ਪ੍ਰਭੂ, ਦਯਾ ਵੀ ਤੇਰੀ ਹੀ ਹੈ, ਕਿਉਂ ਜੋ ਤੂੰ ਹਰ ਮਨੁੱਖ ਨੂੰ ਉਹ ਦੀਆਂ ਕੀਤੀਆਂ ਅਨੁਸਾਰ ਫਲ ਦਿੰਦਾ ਹੈਂ।

< Psalmorum 62 >