< Apocalypsis 13 >

1 et stetit super harenam maris et vidi de mare bestiam ascendentem habentem capita septem et cornua decem et super cornua eius decem diademata et super capita eius nomina blasphemiae
ਅਤੇ ਸਮੁੰਦਰ ਦੇ ਰੇਤੇ ਉੱਤੇ ਜਾ ਖਲੋਤਾ। ਮੈਂ ਇੱਕ ਦਰਿੰਦਾ ਸਮੁੰਦਰ ਵਿੱਚੋਂ ਨਿੱਕਲਦਿਆਂ ਦੇਖਿਆ, ਜਿਸ ਦੇ ਦਸ ਸਿੰਗਾਂ ਉੱਤੇ ਦਸ ਮੁਕਟ ਅਤੇ ਉਹ ਦੇ ਸੱਤ ਸਿਰਾਂ ਉੱਤੇ ਕੁਫ਼ਰ ਦੇ ਨਾਮ ਸਨ।
2 et bestiam quam vidi similis erat pardo et pedes eius sicut ursi et os eius sicut os leonis et dedit illi draco virtutem suam et potestatem magnam
ਅਤੇ ਜਿਹੜਾ ਦਰਿੰਦਾ ਮੈਂ ਦੇਖਿਆ ਉਹ ਚੀਤੇ ਵਰਗਾ ਸੀ, ਅਤੇ ਉਹ ਦੇ ਪੈਰ ਰਿੱਛ ਦੇ ਪੈਰਾਂ ਵਰਗੇ ਸਨ, ਅਤੇ ਉਹ ਦਾ ਮੂੰਹ ਬੱਬਰ ਸ਼ੇਰ ਦੇ ਮੂੰਹ ਵਰਗਾ ਸੀ, ਅਤੇ ਅਜਗਰ ਨੇ ਆਪਣੀ ਸਮਰੱਥਾ, ਆਪਣੀ ਗੱਦੀ ਅਤੇ ਵੱਡਾ ਅਧਿਕਾਰ ਉਹ ਨੂੰ ਦੇ ਦਿੱਤਾ।
3 et unum de capitibus suis quasi occisum in mortem et plaga mortis eius curata est et admirata est universa terra post bestiam
ਮੈਂ ਇਹ ਦੇ ਸਿਰਾਂ ਵਿੱਚੋਂ ਇੱਕ ਨੂੰ ਜਿਵੇਂ ਮੌਤ ਦਾ ਗਹਿਰਾ ਜਖ਼ਮ ਲੱਗਾ ਹੋਇਆ ਵੇਖਿਆ ਅਤੇ ਉਹ ਦਾ ਡੂੰਘਾ ਜਖ਼ਮ ਚੰਗਾ ਹੋ ਗਿਆ ਅਤੇ ਸਾਰਾ ਸੰਸਾਰ ਉਸ ਦਰਿੰਦੇ ਦੇ ਮਗਰ ਹੈਰਾਨ ਹੋ ਕੇ ਤੁਰ ਪਿਆ।
4 et adoraverunt draconem quia dedit potestatem bestiae et adoraverunt bestiam dicentes quis similis bestiae et quis poterit pugnare cum ea
ਅਤੇ ਉਹਨਾਂ ਨੇ ਅਜਗਰ ਨੂੰ ਮੱਥਾ ਟੇਕਿਆ ਕਿਉਂਕਿ ਉਸ ਨੇ ਦਰਿੰਦੇ ਨੂੰ ਆਪਣਾ ਅਧਿਕਾਰ ਦਿੱਤਾ ਸੀ ਅਤੇ ਉਹਨਾਂ ਨੇ ਉਸ ਦਰਿੰਦੇ ਨੂੰ ਮੱਥਾ ਟੇਕਿਆ ਅਤੇ ਆਖਿਆ ਜੋ ਇਸ ਦਰਿੰਦੇ ਦੇ ਵਰਗਾ ਕੌਣ ਹੈ ਅਤੇ ਕੌਣ ਇਹ ਦੇ ਨਾਲ ਲੜ ਸਕਦਾ ਹੈ?
5 et datum est ei os loquens magna et blasphemiae et data est illi potestas facere menses quadraginta duo
ਵੱਡਾ ਬੋਲ ਬੋਲਣ ਵਾਲਾ ਅਤੇ ਨਿੰਦਿਆ ਬਕਣ ਵਾਲਾ ਮੂੰਹ ਦਰਿੰਦੇ ਨੂੰ ਦਿੱਤਾ ਗਿਆ ਅਤੇ ਉਹ ਨੂੰ ਇਹ ਅਧਿਕਾਰ ਦਿੱਤਾ ਗਿਆ ਕਿ ਬਤਾਲੀਆਂ ਮਹੀਨਿਆਂ ਤੱਕ ਆਪਣਾ ਕੰਮ ਕਰੀ ਜਾਵੇ।
6 et aperuit os suum in blasphemias ad Deum blasphemare nomen eius et tabernaculum eius et eos qui in caelo habitant
ਦਰਿੰਦੇ ਨੇ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬਕਣ ਨੂੰ ਆਪਣਾ ਮੂੰਹ ਖੋਲਿਆ ਤਾਂ ਕਿ ਉਸ ਦੇ ਨਾਮ ਅਤੇ ਉਸ ਦੇ ਡੇਰੇ ਉੱਤੇ ਅਰਥਾਤ ਉਨ੍ਹਾਂ ਉੱਤੇ ਜਿਹੜੇ ਸਵਰਗ ਵਿੱਚ ਵੱਸਦੇ ਹਨ ਕੁਫ਼ਰ ਬਕੇ।
7 et datum est illi bellum facere cum sanctis et vincere illos et data est ei potestas in omnem tribum et populum et linguam et gentem
ਅਤੇ ਉਸ ਦਰਿੰਦੇ ਨੂੰ ਇਹ ਦਿੱਤਾ ਗਿਆ ਕਿ ਸੰਤਾਂ ਨਾਲ ਯੁੱਧ ਕਰੇ ਅਤੇ ਉਹਨਾਂ ਨੂੰ ਜਿੱਤ ਲਵੇ, ਅਤੇ ਹਰੇਕ ਗੋਤ, ਉੱਮਤ, ਭਾਸ਼ਾ ਅਤੇ ਕੌਮ ਉੱਤੇ ਉਹ ਨੂੰ ਅਧਿਕਾਰ ਦਿੱਤਾ ਗਿਆ।
8 et adorabunt eum omnes qui inhabitant terram quorum non sunt scripta nomina in libro vitae agni qui occisus est ab origine mundi
ਅਤੇ ਧਰਤੀ ਦੇ ਸਾਰੇ ਵਸਨੀਕ ਉਹ ਨੂੰ ਮੱਥਾ ਟੇਕਣਗੇ ਅਰਥਾਤ ਹਰੇਕ ਜਿਸ ਦਾ ਨਾਮ ਉਸ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਜਿਹੜਾ ਬਲੀਦਾਨ ਕੀਤਾ ਗਿਆ ਸੀ, ਜਗਤ ਦੇ ਮੁੱਢੋਂ ਹੀ ਨਹੀਂ ਲਿਖਿਆ ਗਿਆ।
9 si quis habet aurem audiat
ਜੇ ਕਿਸੇ ਦੇ ਕੰਨ ਹੋਣ ਤਾਂ ਸੁਣੇ।
10 qui in captivitatem in captivitatem vadit qui in gladio occiderit oportet eum gladio occidi hic est patientia et fides sanctorum
੧੦ਜੇ ਕਿਸੇ ਨੇ ਗੁਲਾਮੀ ਵਿੱਚ ਜਾਣਾ ਹੋਵੇ, ਤਾਂ ਉਹ ਗੁਲਾਮੀ ਵਿੱਚ ਜਾਵੇਗਾ। ਜੇ ਕੋਈ ਤਲਵਾਰ ਨਾਲ ਵੱਢੇ, ਤਾਂ ਜ਼ਰੂਰ ਹੈ ਕਿ ਉਹ ਤਲਵਾਰ ਨਾਲ ਵੱਢਿਆ ਜਾਵੇ। ਇਹ ਸੰਤਾਂ ਦੇ ਸਬਰ ਅਤੇ ਵਿਸ਼ਵਾਸ ਦਾ ਮੌਕਾ ਹੈ।
11 et vidi aliam bestiam ascendentem de terra et habebat cornua duo similia agni et loquebatur sicut draco
੧੧ਮੈਂ ਇੱਕ ਹੋਰ ਦਰਿੰਦੇ ਨੂੰ ਧਰਤੀ ਵਿੱਚੋਂ ਨਿੱਕਲਦਿਆਂ ਦੇਖਿਆ ਅਤੇ ਇੱਕ ਲੇਲੇ ਵਾਂਗੂੰ ਉਹ ਦੇ ਦੋ ਸਿੰਗ ਸਨ ਅਤੇ ਅਜਗਰ ਵਾਂਗੂੰ ਉਹ ਬੋਲਦਾ ਸੀ।
12 et potestatem prioris bestiae omnem faciebat in conspectu eius et facit terram et inhabitantes in eam adorare bestiam primam cuius curata est plaga mortis
੧੨ਅਤੇ ਉਹ ਉਸ ਪਹਿਲੇ ਦਰਿੰਦੇ ਦੇ ਸਾਹਮਣੇ ਉਸ ਦਾ ਸਾਰਾ ਅਧਿਕਾਰ ਵਰਤਦਾ ਹੈ ਅਤੇ ਧਰਤੀ ਅਤੇ ਉਹ ਦੇ ਵਾਸੀਆਂ ਕੋਲੋਂ ਉਸ ਪਹਿਲੇ ਦਰਿੰਦੇ ਨੂੰ ਮੱਥਾ ਟਿਕਾਉਂਦਾ ਹੈ ਜਿਸ ਦਾ ਗਹਿਰਾ ਜਖ਼ਮ ਚੰਗਾ ਹੋ ਗਿਆ ਸੀ।
13 et fecit signa magna ut etiam ignem faceret de caelo descendere in terram in conspectu hominum
੧੩ਅਤੇ ਉਹ ਵੱਡੀਆਂ ਨਿਸ਼ਾਨੀਆਂ ਵੀ ਵਿਖਾਉਂਦਾ ਹੈ ਐਥੋਂ ਤੱਕ ਕਿ ਮਨੁੱਖਾਂ ਦੇ ਸਾਹਮਣੇ ਸਵਰਗ ਤੋਂ ਧਰਤੀ ਉੱਤੇ ਅੱਗ ਵੀ ਵਰਸਾਉਂਦਾ ਹੈ।
14 et seducit habitantes terram propter signa quae data sunt illi facere in conspectu bestiae dicens habitantibus in terra ut faciant imaginem bestiae quae habet plagam gladii et vixit
੧੪ਅਤੇ ਉਨ੍ਹਾਂ ਨਿਸ਼ਾਨੀਆਂ ਦੇ ਕਾਰਨ ਜੋ ਉਸ ਦਰਿੰਦੇ ਦੇ ਸਾਹਮਣੇ ਵਿਖਾਉਂਣ ਦਾ ਉਹ ਨੂੰ ਅਧਿਕਾਰ ਦਿੱਤਾ ਗਿਆ ਸੀ ਉਹ ਧਰਤੀ ਦੇ ਵਾਸੀਆਂ ਨੂੰ ਭਰਮਾਉਂਦਾ ਹੈ ਅਤੇ ਧਰਤੀ ਦੇ ਵਾਸੀਆਂ ਨੂੰ ਆਖਦਾ ਹੈ ਕਿ ਉਸ ਦਰਿੰਦੇ ਦੀ ਮੂਰਤ ਬਣਾਓ ਜਿਹ ਨੂੰ ਤਲਵਾਰ ਦੀ ਸੱਟ ਵੱਜੀ ਅਤੇ ਉਹ ਜਿਉਂਦਾ ਰਿਹਾ।
15 et datum est illi ut daret spiritum imagini bestiae ut et loquatur imago bestiae et faciat quicumque non adoraverint imaginem bestiae occidantur
੧੫ਉਹ ਨੂੰ ਇਹ ਵੀ ਦਿੱਤਾ ਗਿਆ ਜੋ ਉਸ ਦਰਿੰਦੇ ਦੀ ਮੂਰਤੀ ਵਿੱਚ ਸੁਆਸ ਪਾ ਦੇਵੇ ਤਾਂ ਕਿ ਉਸ ਦਰਿੰਦੇ ਦੀ ਮੂਰਤੀ ਬੋਲੇ ਅਤੇ ਜਿੰਨੇ ਦਰਿੰਦੇ ਦੀ ਮੂਰਤੀ ਦੀ ਪੂਜਾ ਨਾ ਕਰਨ ਉਹ ਵੱਢੇ ਜਾਣ।
16 et faciet omnes pusillos et magnos et divites et pauperes et liberos et servos habere caracter in dextera manu aut in frontibus suis
੧੬ਅਤੇ ਉਹ ਸਭਨਾਂ ਛੋਟਿਆਂ, ਵੱਡਿਆਂ, ਧਨਵਾਨਾਂ, ਗਰੀਬਾਂ, ਅਜ਼ਾਦਾਂ ਅਤੇ ਗੁਲਾਮਾਂ ਨੂੰ ਉਹਨਾਂ ਦੇ ਸੱਜੇ ਹੱਥ ਉੱਤੇ ਅਥਵਾ ਉਹਨਾਂ ਦੇ ਮੱਥੇ ਉੱਤੇ ਦਾਗ ਲਗਵਾ ਦਿੰਦਾ ਹੈ।
17 et ne quis possit emere aut vendere nisi qui habet caracter nomen bestiae aut numerum nominis eius
੧੭ਅਤੇ ਕਿਸੇ ਨੂੰ ਲੈਣ-ਦੇਣ ਨਹੀਂ ਕਰਨ ਦਿੰਦਾ ਪਰ ਨਿਰਾ ਉਹ ਨੂੰ ਜਿਹ ਦੇ ਉੱਤੇ ਉਹ ਦਾਗ ਅਰਥਾਤ ਦਰਿੰਦੇ ਦਾ ਨਾਮ ਜਾਂ ਉਹ ਦੇ ਨਾਮ ਦਾ ਅੰਕ ਲੱਗਾ ਹੋਵੇ।
18 hic sapientia est qui habet intellectum conputet numerum bestiae numerus enim hominis est et numerus eius est sescenti sexaginta sex
੧੮ਇਹ ਗਿਆਨ ਦਾ ਮੌਕਾ ਹੈ! ਜਿਹ ਨੂੰ ਬੁੱਧ ਹੈ ਉਹ ਉਸ ਦਰਿੰਦੇ ਦੇ ਅੰਕ ਗਿਣ ਲਵੇ। ਉਹ ਮਨੁੱਖ ਦਾ ਅੰਕ ਹੈ ਅਤੇ ਉਹ ਦਾ ਅੰਕ 666 (ਛੇ ਸੌ ਛਿਆਹਠ) ਹੈ।

< Apocalypsis 13 >