< Apocalypsis 19 >
1 post haec audivi quasi vocem magnam turbarum multarum in caelo dicentium alleluia salus et gloria et virtus Deo nostro est
੧ਇਸ ਤੋਂ ਬਾਅਦ ਮੈਂ ਸਵਰਗ ਵਿੱਚ ਵੱਡੀ ਭੀੜ ਦੀ ਅਵਾਜ਼ ਵਰਗੀ ਇਹ ਆਖਦੇ ਸੁਣੀ, ਹਲਲੂਯਾਹ! ਮੁਕਤੀ, ਮਹਿਮਾ ਅਤੇ ਸਮਰੱਥਾ ਸਾਡੇ ਪਰਮੇਸ਼ੁਰ ਦੀ ਹੈ,
2 quia vera et iusta iudicia sunt eius quia iudicavit de meretrice magna quae corrupit terram in prostitutione sua et vindicavit sanguinem servorum suorum de manibus eius
੨ਉਹ ਦੇ ਨਿਆਂ ਤਾਂ ਸੱਚੇ ਅਤੇ ਠੀਕ ਹਨ, ਇਸ ਲਈ ਜੋ ਉਸ ਵੱਡੀ ਕੰਜਰੀ ਦਾ ਜਿਸ ਨੇ ਆਪਣੀ ਹਰਾਮਕਾਰੀ ਨਾਲ ਧਰਤੀ ਨੂੰ ਵਿਗਾੜਿਆ ਸੀ, ਨਿਆਂ ਕੀਤਾ ਅਤੇ ਆਪਣੇ ਦਾਸਾਂ ਦੇ ਲਹੂ ਦਾ ਬਦਲਾ ਉਹ ਦੇ ਹੱਥੋਂ ਲਿਆ।
3 et iterum dixerunt alleluia et fumus eius ascendit in saecula saeculorum (aiōn )
੩ਉਹ ਦੂਜੀ ਵਾਰ ਬੋਲੇ, ਹਲਲੂਯਾਹ! ਉਹ ਦਾ ਧੂੰਆਂ ਜੁੱਗੋ-ਜੁੱਗ ਪਿਆ ਉੱਠਦਾ ਹੈ! (aiōn )
4 et ceciderunt seniores viginti quattuor et quattuor animalia et adoraverunt Deum sedentem super thronum dicentes amen alleluia
੪ਤਾਂ ਉਹ ਚੌਵੀ ਬਜ਼ੁਰਗ ਅਤੇ ਚਾਰ ਪ੍ਰਾਣੀ ਡਿੱਗ ਪਏ ਅਤੇ ਪਰਮੇਸ਼ੁਰ ਨੂੰ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਮੱਥਾ ਟੇਕ ਕੇ ਬੋਲੇ, ਆਮੀਨ, ਹਲਲੂਯਾਹ!
5 et vox de throno exivit dicens laudem dicite Deo nostro omnes servi eius et qui timetis eum pusilli et magni
੫ਸਿੰਘਾਸਣ ਵੱਲੋਂ ਇੱਕ ਅਵਾਜ਼ ਇਹ ਆਖਦੇ ਆਈ, ਤੁਸੀਂ ਸੱਭੇ ਉਹ ਦੇ ਦਾਸੋ ਕੀ ਛੋਟੇ ਕੀ ਵੱਡੇ, ਜਿਹੜੇ ਉਸ ਦਾ ਡਰ ਮੰਨਦੇ ਹੋ, ਸਾਡੇ ਪਰਮੇਸ਼ੁਰ ਦੀ ਉਸਤਤ ਕਰੋ!
6 et audivi quasi vocem turbae magnae et sicut vocem aquarum multarum et sicut vocem tonitruum magnorum dicentium alleluia quoniam regnavit Dominus Deus noster omnipotens
੬ਤਾਂ ਮੈਂ ਵੱਡੀ ਭੀੜ ਦੀ ਅਵਾਜ਼ ਵਰਗੀ ਅਤੇ ਬਾਹਲਿਆਂ ਪਾਣੀਆਂ ਦੀ ਅਵਾਜ਼ ਵਰਗੀ ਅਤੇ ਬੱਦਲ ਦੀਆਂ ਡਾਢੀਆਂ ਗਰਜਾਂ ਦੀ ਅਵਾਜ਼ ਵਰਗੀ ਇਹ ਆਖਦੇ ਸੁਣੀ, - ਹਲਲੂਯਾਹ! ਪ੍ਰਭੂ ਸਾਡਾ ਪਰਮੇਸ਼ੁਰ ਸਰਬ ਸ਼ਕਤੀਮਾਨ ਰਾਜ ਕਰਦਾ ਹੈ!
7 gaudeamus et exultemus et demus gloriam ei quia venerunt nuptiae agni et uxor eius praeparavit se
੭ਆਓ, ਅਸੀਂ ਅਨੰਦ ਕਰੀਏ ਅਤੇ ਖੁਸ਼ ਹੋਈਏ, ਅਤੇ ਉਹ ਦੀ ਵਡਿਆਈ ਕਰੀਏ, ਲੇਲੇ ਦਾ ਵਿਆਹ ਜੋ ਆ ਗਿਆ ਹੈ, ਅਤੇ ਉਹ ਦੀ ਲਾੜੀ ਨੇ ਆਪਣੇ ਆਪ ਨੂੰ ਤਿਆਰ ਕਰ ਲਿਆ ਹੈ।
8 et datum est illi ut cooperiat se byssinum splendens candidum byssinum enim iustificationes sunt sanctorum
੮ਇਹ ਉਸ ਨੂੰ ਬਖ਼ਸ਼ਿਆ ਗਿਆ ਕਿ ਸੁੰਦਰ ਅਤੇ ਸਾਫ਼ ਕਤਾਨ ਦੀ ਪੁਸ਼ਾਕ ਪਾਵੇ, ਇਹ ਕਤਾਨ ਤਾਂ ਸੰਤਾਂ ਦਾ ਧਰਮੀ ਕੰਮ ਹੈ।
9 et dicit mihi scribe beati qui ad cenam nuptiarum agni vocati sunt et dicit mihi haec verba vera Dei sunt
੯ਤਾਂ ਦੂਤ ਨੇ ਮੈਨੂੰ ਆਖਿਆ, ਲਿਖ ਕਿ ਧੰਨ ਉਹ ਜਿਹੜੇ ਲੇਲੇ ਦੇ ਵਿਆਹ ਦੀ ਦਾਵਤ ਵਿੱਚ ਸੱਦੇ ਹੋਏ ਹਨ! ਅਤੇ ਮੈਨੂੰ ਆਖਿਆ ਕਿ ਇਹ ਪਰਮੇਸ਼ੁਰ ਦੀਆਂ ਸੱਚੀਆਂ ਗੱਲਾਂ ਹਨ।
10 et cecidi ante pedes eius ut adorarem eum et dicit mihi vide ne feceris conservus tuus sum et fratrum tuorum habentium testimonium Iesu Deum adora testimonium enim Iesu est spiritus prophetiae
੧੦ਅਤੇ ਉਹ ਨੂੰ ਮੱਥਾ ਟੇਕਣ ਲਈ ਮੈਂ ਡਿੱਗ ਕੇ ਉਹ ਦੇ ਚਰਨੀ ਪਿਆ। ਤਾਂ ਉਸ ਨੇ ਮੈਨੂੰ ਆਖਿਆ ਕਿ ਇਸ ਤਰ੍ਹਾਂ ਨਾ ਕਰ! ਮੈਂ ਤਾਂ ਤੇਰੇ ਅਤੇ ਤੇਰੇ ਭਰਾਵਾਂ ਦੇ ਜਿਹੜੇ ਯਿਸੂ ਦੀ ਗਵਾਹੀ ਦਿੰਦੇ ਹਨ ਨਾਲ ਦਾ ਦਾਸ ਹਾਂ। ਪਰਮੇਸ਼ੁਰ ਨੂੰ ਮੱਥਾ ਟੇਕ! ਯਿਸੂ ਦੀ ਗਵਾਹੀ ਤਾਂ ਅਗੰਮ ਵਾਕ ਦਾ ਆਤਮਾ ਹੈ।
11 et vidi caelum apertum et ecce equus albus et qui sedebat super eum vocabatur Fidelis et Verax vocatur et iustitia iudicat et pugnat
੧੧ਮੈਂ ਅਕਾਸ਼ ਨੂੰ ਖੁੱਲਿਆ ਹੋਇਆ ਦੇਖਿਆ, ਤਾਂ ਕੀ ਵੇਖਦਾ ਹਾਂ ਭਈ ਇੱਕ ਚਿੱਟਾ ਘੋੜਾ ਹੈ ਅਤੇ ਉਹ ਦਾ ਸਵਾਰ “ਵਫ਼ਾਦਾਰ” ਅਤੇ “ਸੱਚਾ” ਅਖਵਾਉਂਦਾ ਹੈ ਅਤੇ ਉਹ ਧਰਮ ਨਾਲ ਨਿਆਂ ਅਤੇ ਯੁੱਧ ਕਰਦਾ ਹੈ।
12 oculi autem eius sicut flamma ignis et in capite eius diademata multa habens nomen scriptum quod nemo novit nisi ipse
੧੨ਉਹ ਦੀਆਂ ਅੱਖਾਂ ਅੱਗ ਦੀ ਲਾਟ ਹਨ, ਉਹ ਦੇ ਸਿਰ ਉੱਤੇ ਬਹੁਤ ਸਾਰੇ ਮੁਕਟ ਹਨ ਅਤੇ ਉਹ ਦਾ ਇੱਕ ਨਾਮ ਲਿਖਿਆ ਹੋਇਆ ਹੈ ਜਿਸ ਨੂੰ ਉਹ ਦੇ ਬਿਨ੍ਹਾਂ ਹੋਰ ਕੋਈ ਨਹੀਂ ਜਾਣਦਾ।
13 et vestitus erat vestem aspersam sanguine et vocatur nomen eius Verbum Dei
੧੩ਅਤੇ ਉਹ ਇੱਕ ਬਸਤਰ ਲਹੂ ਨਾਲ ਛਿੜਕਿਆ ਹੋਇਆ ਪਹਿਨੇ ਹੋਏ ਹੈ ਅਤੇ ਉਹ ਦਾ ਨਾਮ “ਪਰਮੇਸ਼ੁਰ ਦਾ ਸ਼ਬਦ” ਅਖਵਾਉਂਦਾ ਹੈ।
14 et exercitus qui sunt in caelo sequebantur eum in equis albis vestiti byssinum album mundum
੧੪ਅਤੇ ਜਿਹੜੀਆਂ ਫ਼ੌਜਾਂ ਸਵਰਗ ਵਿੱਚ ਹਨ, ਉਹ ਚਿੱਟੇ ਅਤੇ ਸਾਫ਼ ਕਤਾਨੀ ਕੱਪੜੇ ਪਹਿਨੀ ਚਿੱਟੇ ਘੋੜਿਆਂ ਉੱਤੇ ਉਹ ਦੇ ਮਗਰ-ਮਗਰ ਆਉਂਦੀਆਂ ਹਨ।
15 et de ore ipsius procedit gladius acutus ut in ipso percutiat gentes et ipse reget eos in virga ferrea et ipse calcat torcular vini furoris irae Dei omnipotentis
੧੫ਅਤੇ ਉਹ ਦੇ ਮੂੰਹ ਵਿੱਚੋਂ ਇੱਕ ਤਿੱਖੀ ਤਲਵਾਰ ਨਿੱਕਲਦੀ ਹੈ ਜੋ ਉਸ ਨਾਲ ਉਹ ਕੌਮਾਂ ਨੂੰ ਮਾਰੇ ਅਤੇ ਉਹ ਲੋਹੇ ਦੇ ਡੰਡੇ ਨਾਲ ਉਹਨਾਂ ਉੱਤੇ ਹਕੂਮਤ ਕਰੇਗਾ, ਅਤੇ ਉਹ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਅੱਤ ਵੱਡੇ ਕ੍ਰੋਧ ਦੀ ਮੈਅ ਦੇ ਚੁਬੱਚੇ ਨੂੰ ਲਿਤਾੜਦਾ ਹੈ।
16 et habet in vestimento et in femore suo scriptum rex regum et Dominus dominantium
੧੬ਉਹ ਦੇ ਬਸਤਰ ਉੱਤੇ ਅਤੇ ਉਹ ਦੇ ਪੱਟ ਉੱਤੇ ਇਹ ਨਾਮ ਲਿਖਿਆ ਹੋਇਆ ਹੈ, - “ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ।”
17 et vidi unum angelum stantem in sole et clamavit voce magna dicens omnibus avibus quae volabant per medium caeli venite congregamini ad cenam magnam Dei
੧੭ਮੈਂ ਇੱਕ ਦੂਤ ਨੂੰ ਸੂਰਜ ਵਿੱਚ ਖੜ੍ਹਾ ਵੇਖਿਆ ਅਤੇ ਉਸ ਨੇ ਉਹਨਾਂ ਸਭਨਾਂ ਪੰਛੀਆਂ ਨੂੰ ਜਿਹੜੇ ਅਕਾਸ਼ ਵਿੱਚ ਉੱਡਦੇ ਹਨ ਵੱਡੀ ਅਵਾਜ਼ ਨਾਲ ਆਖਿਆ, ਆਓ ਚੱਲੋ ਅਤੇ ਪਰਮੇਸ਼ੁਰ ਦੀ ਵੱਡੀ ਦਾਵਤ ਲਈ ਇਕੱਠੇ ਹੋਵੋ!
18 ut manducetis carnes regum et carnes tribunorum et carnes fortium et carnes equorum et sedentium in ipsis et carnes omnium liberorum ac servorum et pusillorum ac magnorum
੧੮ਭਈ ਤੁਸੀਂ ਰਾਜਿਆਂ ਦਾ ਮਾਸ, ਫੌਜ ਦੇ ਸਰਦਾਰਾਂ ਦਾ ਮਾਸ, ਮਹਾਂ ਬਲੀਆਂ ਦਾ ਮਾਸ, ਘੋੜਿਆਂ ਨਾਲੇ ਉਨ੍ਹਾਂ ਦੇ ਸਵਾਰਾਂ ਦਾ ਮਾਸ ਅਤੇ ਕੀ ਅਜ਼ਾਦਾਂ ਕੀ ਗੁਲਾਮਾਂ, ਕੀ ਛੋਟਿਆਂ ਕੀ ਵੱਡਿਆਂ, ਸਭਨਾਂ ਦਾ ਮਾਸ ਖਾਓ!
19 et vidi bestiam et reges terrae et exercitus eorum congregatos ad faciendum proelium cum illo qui sedebat in equo et cum exercitu eius
੧੯ਫੇਰ ਮੈਂ ਵੇਖਿਆ ਕਿ ਉਹ ਦਰਿੰਦਾ, ਧਰਤੀ ਦੇ ਰਾਜੇ ਅਤੇ ਉਨ੍ਹਾਂ ਦੀਆਂ ਫ਼ੌਜਾਂ ਇਕੱਠੀਆਂ ਹੋਈਆਂ ਕਿ ਉਹ ਅਤੇ ਉਹ ਦੀ ਫੌਜ ਦੇ ਨਾਲ ਯੁੱਧ ਕਰਨ, ਜਿਹੜਾ ਘੋੜੇ ਉੱਤੇ ਸਵਾਰ ਸੀ।
20 et adprehensa est bestia et cum illo pseudopropheta qui fecit signa coram ipso quibus seduxit eos qui acceperunt caracterem bestiae qui et adorant imaginem eius vivi missi sunt hii duo in stagnum ignis ardentis sulphure (Limnē Pyr )
੨੦ਅਤੇ ਉਹ ਦਰਿੰਦਾ ਫੜਿਆ ਗਿਆ ਅਤੇ ਉਹ ਦੇ ਨਾਲ ਉਹ ਝੂਠਾ ਨਬੀ ਵੀ ਜਿਸ ਨੇ ਉਹ ਦੇ ਸਾਹਮਣੇ ਉਹ ਨਿਸ਼ਾਨੀਆਂ ਵਿਖਾਈਆਂ ਜਿਨ੍ਹਾਂ ਨਾਲ ਉਸ ਨੇ ਉਹਨਾਂ ਨੂੰ ਭਰਮਾਇਆ ਸੀ ਜਿਨ੍ਹਾਂ ਉਸ ਦਰਿੰਦੇ ਦਾ ਦਾਗ ਲੁਆਇਆ ਸੀ, ਅਤੇ ਉਹਨਾਂ ਨੂੰ ਜਿਹੜੇ ਉਹ ਦੀ ਮੂਰਤੀ ਪੂਜਾ ਕਰਦੇ ਸਨ। ਇਹ ਦੋਵੇਂ ਉਸ ਅੱਗ ਦੀ ਝੀਲ ਵਿੱਚ ਜਿਹੜੀ ਗੰਧਕ ਨਾਲ ਬਲਦੀ ਹੈ ਜਿਉਂਦੇ ਜੀ ਸੁੱਟੇ ਗਏ! (Limnē Pyr )
21 et ceteri occisi sunt in gladio sedentis super equum qui procedit de ore ipsius et omnes aves saturatae sunt carnibus eorum
੨੧ਅਤੇ ਹੋਰ ਸਭ ਉਸ ਘੋੜੇ ਦੇ ਸਵਾਰ ਦੀ ਤਲਵਾਰ ਨਾਲ ਜੋ ਉਹ ਦੇ ਮੂੰਹ ਵਿੱਚੋਂ ਨਿੱਕਲਦੀ ਸੀ ਵੱਢੇ ਗਏ ਅਤੇ ਸਾਰੇ ਪੰਛੀ ਉਹਨਾਂ ਦੇ ਮਾਸ ਨਾਲ ਰੱਜ ਗਏ।