< Zaccharias Propheta 1 >

1 in mense octavo in anno secundo Darii factum est verbum Domini ad Zacchariam filium Barachiae filium Addo prophetam dicens
ਸਮਰਾਟ ਦਾਰਾ ਦੇ ਰਾਜ ਦੇ ਦੂਜੇ ਸਾਲ ਦੇ ਅੱਠਵੇਂ ਮਹੀਨੇ ਵਿੱਚ ਯਹੋਵਾਹ ਦਾ ਬਚਨ ਬਰਕਯਾਹ ਦੇ ਪੁੱਤਰ ਇੱਦੋ ਦੇ ਪੋਤੇ ਜ਼ਕਰਯਾਹ ਨਬੀ ਨੂੰ ਆਇਆ ਕਿ
2 iratus est Dominus super patres vestros iracundia
ਯਹੋਵਾਹ ਤੁਹਾਡੇ ਪੁਰਖਿਆਂ ਉੱਤੇ ਬਹੁਤ ਕ੍ਰੋਧਵਾਨ ਰਿਹਾ,
3 et dices ad eos haec dicit Dominus exercituum convertimini ad me ait Dominus exercituum et convertar ad vos dicit Dominus exercituum
ਤੂੰ ਉਨ੍ਹਾਂ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਫਰਮਾਉਂਦਾ ਹੈ, ਤੁਸੀਂ ਮੇਰੀ ਵੱਲ ਮੁੜੋ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਤਾਂ ਮੈਂ ਤੁਹਾਡੀ ਵੱਲ ਮੁੜਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ।
4 ne sitis sicut patres vestri ad quos clamabant prophetae priores dicentes haec dicit Dominus exercituum convertimini de viis vestris malis et cogitationibus vestris pessimis et non audierunt neque adtenderunt ad me dicit Dominus
ਤੁਸੀਂ ਆਪਣੇ ਪੁਰਖਿਆਂ ਵਰਗੇ ਨਾ ਹੋਵੋ, ਜਿਨ੍ਹਾਂ ਨੂੰ ਪਹਿਲੇ ਨਬੀਆਂ ਨੇ ਉੱਚੀ ਦੇ ਕੇ ਕਿਹਾ ਕਿ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, “ਤੁਸੀਂ ਆਪਣੇ ਬੁਰਿਆਂ ਰਾਹਾਂ ਤੋਂ ਅਤੇ ਬੁਰਿਆਂ ਕੰਮਾਂ ਤੋਂ ਮੁੜੋ!” ਪਰ ਉਨ੍ਹਾਂ ਨਾ ਸੁਣਿਆ ਅਤੇ ਨਾ ਮੇਰੀ ਵੱਲ ਧਿਆਨ ਕੀਤਾ, ਯਹੋਵਾਹ ਦਾ ਵਾਕ ਹੈ।
5 patres vestri ubi sunt et prophetae numquid in sempiternum vivent
ਤੁਹਾਡੇ ਪੁਰਖੇ, ਉਹ ਕਿੱਥੇ ਹਨ? ਅਤੇ ਕੀ ਨਬੀ ਸਦਾ ਤੱਕ ਜੀਉਂਦੇ ਰਹਿਣਗੇ?
6 verumtamen verba mea et legitima mea quae mandavi servis meis prophetis numquid non conprehenderunt patres vestros et conversi sunt et dixerunt sicut cogitavit Dominus exercituum facere nobis secundum vias nostras et secundum adinventiones nostras fecit nobis
ਪਰ ਮੇਰੇ ਬਚਨ ਅਤੇ ਮੇਰੀਆਂ ਬਿਧੀਆਂ, ਜਿਨ੍ਹਾਂ ਦਾ ਮੈਂ ਆਪਣੇ ਸੇਵਾਦਾਰ ਨਬੀਆਂ ਨੂੰ ਹੁਕਮ ਦਿੱਤਾ ਸੀ, ਕੀ ਉਹ ਤੁਹਾਡੇ ਪੁਰਖਿਆਂ ਉੱਤੇ ਪੂਰੀਆਂ ਨਹੀਂ ਹੋਈਆਂ? ਸਗੋਂ ਉਹ ਮੁੜੇ ਅਤੇ ਕਿਹਾ ਕਿ ਸੈਨਾਂ ਦੇ ਯਹੋਵਾਹ ਨੇ ਜਿਵੇਂ ਸਾਡੇ ਨਾਲ ਵਰਤਣਾ ਚਾਹਿਆ, ਉਸੇ ਤਰ੍ਹਾਂ ਸਾਡੇ ਰਾਹਾਂ ਅਤੇ ਸਾਡੇ ਕੰਮਾਂ ਦੇ ਅਨੁਸਾਰ ਸਾਡੇ ਨਾਲ ਵਰਤਾਓ ਕੀਤਾ।
7 in die vicesima et quarta undecimo mense sabath in anno secundo Darii factum est verbum Domini ad Zacchariam filium Barachiae filium Addo prophetam dicens
ਸਮਰਾਟ ਦਾਰਾ ਦੇ ਰਾਜ ਦੇ ਦੂਜੇ ਸਾਲ ਦੇ ਗਿਆਰਵੇਂ ਮਹੀਨੇ ਦੀ ਚੌਵੀ ਤਾਰੀਖ਼ ਨੂੰ ਜੋ ਉਹ ਸ਼ਬਾਟ ਦਾ ਮਹੀਨਾ ਸੀ, ਯਹੋਵਾਹ ਦਾ ਬਚਨ ਬਰਕਯਾਹ ਦੇ ਪੁੱਤਰ ਇੱਦੋ ਦੇ ਪੋਤੇ ਜ਼ਕਰਯਾਹ ਨਬੀ ਨੂੰ ਆਇਆ ਕਿ
8 vidi per noctem et ecce vir ascendens super equum rufum et ipse stabat inter myrteta quae erant in profundo et post eum equi rufi varii et albi
ਮੈਂ ਰਾਤ ਨੂੰ ਦੇਖਿਆ ਤਾਂ ਵੇਖੋ, ਇੱਕ ਮਨੁੱਖ ਲਾਲ ਘੋੜੇ ਉੱਤੇ ਸਵਾਰ ਮਹਿੰਦੀ ਦੇ ਬੂਟਿਆਂ ਵਿੱਚ ਜਿਹੜੇ ਨੀਵੇਂ ਥਾਂ ਉੱਤੇ ਸਨ ਖੜ੍ਹਾ ਸੀ। ਉਸ ਦੇ ਮਗਰ ਲਾਲ, ਭੂਰੇ ਅਤੇ ਚਿੱਟੇ ਘੋੜੇ ਸਨ,
9 et dixi quid sunt isti domine mi et dixit ad me angelus qui loquebatur in me ego ostendam tibi quid sint haec
ਤਾਂ ਮੈਂ ਕਿਹਾ, ਹੇ ਪ੍ਰਭੂ, ਇਹ ਕੀ ਹਨ? ਉਸ ਦੂਤ ਨੇ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਮੈਨੂੰ ਕਿਹਾ, “ਮੈਂ ਤੈਨੂੰ ਵਿਖਾਵਾਂਗਾ ਕਿ ਇਹ ਕੀ ਹਨ।”
10 et respondit vir qui stabat inter myrteta et dixit isti sunt quos misit Dominus ut perambularent terram
੧੦ਸੋ ਉਸ ਮਨੁੱਖ ਨੇ ਜਿਹੜਾ ਮਹਿੰਦੀ ਦੇ ਬੂਟਿਆਂ ਵਿੱਚ ਖੜ੍ਹਾ ਸੀ ਉੱਤਰ ਦੇ ਕੇ ਕਿਹਾ, “ਇਹ ਉਹ ਹਨ ਜਿਨ੍ਹਾਂ ਨੂੰ ਯਹੋਵਾਹ ਨੇ ਧਰਤੀ ਵਿੱਚ ਘੁੰਮਣ ਲਈ ਭੇਜਿਆ ਹੈ।
11 et responderunt angelo Domini qui stabat inter myrteta et dixerunt perambulavimus terram et ecce omnis terra habitatur et quiescit
੧੧ਉਹਨਾਂ ਨੇ ਯਹੋਵਾਹ ਦੇ ਦੂਤ ਨੂੰ ਜਿਹੜਾ ਮਹਿੰਦੀ ਦੇ ਬੂਟਿਆਂ ਵਿੱਚ ਖੜ੍ਹਾ ਸੀ ਉੱਤਰ ਦੇ ਕੇ ਕਿਹਾ ਕਿ ਅਸੀਂ ਧਰਤੀ ਦਾ ਆਪ ਦੌਰਾ ਕੀਤਾ ਹੈ ਅਤੇ ਵੇਖੋ, ਸਾਰੀ ਧਰਤੀ ਅਮਨ ਨਾਲ ਵੱਸਦੀ ਹੈ।”
12 et respondit angelus Domini et dixit Domine exercituum usquequo tu non misereberis Hierusalem et urbium Iuda quibus iratus es iste septuagesimus annus est
੧੨ਅੱਗੋਂ ਯਹੋਵਾਹ ਦੇ ਦੂਤ ਨੇ ਉੱਤਰ ਦੇ ਕੇ ਕਿਹਾ, “ਹੇ ਸੈਨਾਂ ਦੇ ਯਹੋਵਾਹ, ਤੂੰ ਕਦੋਂ ਤੱਕ ਯਰੂਸ਼ਲਮ ਅਤੇ ਯਹੂਦਾਹ ਦੇ ਸ਼ਹਿਰਾਂ ਉੱਤੇ ਰਹਮ ਨਾ ਕਰੇਂਗਾ, ਜਿਨ੍ਹਾਂ ਉੱਤੇ ਤੂੰ ਇਹ ਸੱਤਰ ਸਾਲ ਕ੍ਰੋਧਵਾਨ ਰਿਹਾ ਹੈ?”
13 et respondit Dominus angelo qui loquebatur in me verba bona verba consolatoria
੧੩ਤਦ ਯਹੋਵਾਹ ਨੇ ਉਸ ਦੂਤ ਨੂੰ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ, ਚੰਗੇ ਅਤੇ ਦਿਲਾਸੇ ਦੇ ਸ਼ਬਦਾਂ ਵਿੱਚ ਉੱਤਰ ਦਿੱਤਾ।
14 et dixit ad me angelus qui loquebatur in me clama dicens haec dicit Dominus exercituum zelatus sum Hierusalem et Sion zelo magno
੧੪ਫੇਰ ਉਸ ਦੂਤ ਨੇ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਮੈਨੂੰ ਕਿਹਾ, ਪੁਕਾਰ ਕੇ ਕਹਿ ਕਿ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਯਰੂਸ਼ਲਮ ਲਈ ਮੈਨੂੰ ਅਣਖ ਹੈ ਅਤੇ ਸੀਯੋਨ ਲਈ ਵੱਡੀ ਅਣਖ ਹੈ,
15 et ira magna ego irascor super gentes opulentas quia ego iratus sum parum ipsi vero adiuverunt in malum
੧੫ਮੈਂ ਇਹਨਾਂ ਕੌਮਾਂ ਨਾਲ ਅੱਤ ਵੱਡਾ ਕ੍ਰੋਧਵਾਨ ਰਿਹਾ ਜਿਹੜੀਆਂ ਅਰਾਮ ਵਿੱਚ ਸਨ, ਕਿਉਂ ਜੋ ਮੇਰਾ ਕ੍ਰੋਧ ਥੋੜ੍ਹਾ ਜਿਹਾ ਸੀ ਪਰ ਉਹਨਾਂ ਨੇ ਉਨ੍ਹਾਂ ਬਿਪਤਾਵਾਂ ਨੂੰ ਵਧਾ ਦਿੱਤਾ।
16 propterea haec dicit Dominus revertar ad Hierusalem in misericordiis domus mea aedificabitur in ea ait Dominus exercituum et perpendiculum extendetur super Hierusalem
੧੬ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਰਹਮ ਨਾਲ ਯਰੂਸ਼ਲਮ ਨੂੰ ਮੁੜ ਆਇਆ ਹਾਂ। ਮੇਰਾ ਭਵਨ ਇਸ ਵਿੱਚ ਉਸਾਰਿਆ ਜਾਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਤੇ ਯਰੂਸ਼ਲਮ ਦੇ ਉੱਤੇ ਨਾਪ ਦੀ ਰੱਸੀ ਖਿੱਚੀ ਜਾਵੇਗੀ।
17 adhuc clama dicens haec dicit Dominus exercituum adhuc affluent civitates meae bonis et consolabitur Dominus adhuc Sion et eliget adhuc Hierusalem
੧੭ਫੇਰ ਪੁਕਾਰ ਕੇ ਇਹ ਵੀ ਕਹਿ ਕਿ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, “ਮੇਰੇ ਨਗਰ ਫੇਰ ਪਦਾਰਥਾਂ ਨਾਲ ਉੱਛਲਣਗੇ, ਯਹੋਵਾਹ ਫੇਰ ਸੀਯੋਨ ਨੂੰ ਤਸੱਲੀ ਦੇਵੇਗਾ ਅਤੇ ਯਰੂਸ਼ਲਮ ਨੂੰ ਫੇਰ ਚੁਣੇਗਾ।”
18 et levavi oculos meos et vidi et ecce quattuor cornua
੧੮ਮੈਂ ਅੱਖਾਂ ਚੁੱਕ ਕੇ ਦੇਖਿਆ, ਤਾਂ ਵੇਖੋ, ਚਾਰ ਸਿੰਗ ਸਨ,
19 et dixi ad angelum qui loquebatur in me quid sunt haec et dixit ad me haec sunt cornua quae ventilaverunt Iudam et Israhel et Hierusalem
੧੯ਤਾਂ ਮੈਂ ਉਸ ਦੂਤ ਨੂੰ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਕਿਹਾ, ਇਹ ਕੀ ਹਨ? ਉਸ ਨੇ ਮੈਨੂੰ ਕਿਹਾ ਕਿ ਇਹ ਚਾਰ ਸਿੰਗ ਹਨ ਜਿਨ੍ਹਾਂ ਨੇ ਯਹੂਦਾਹ, ਇਸਰਾਏਲ ਅਤੇ ਯਰੂਸ਼ਲਮ ਨੂੰ ਤਿੱਤਰ-ਬਿੱਤਰ ਕਰ ਦਿੱਤਾ ਹੈ।
20 et ostendit mihi Dominus quattuor fabros
੨੦ਫਿਰ ਯਹੋਵਾਹ ਨੇ ਮੈਨੂੰ ਚਾਰ ਲੁਹਾਰ ਵਿਖਾਏ
21 et dixi quid isti veniunt facere qui ait dicens haec sunt cornua quae ventilaverunt Iudam per singulos viros et nemo eorum levavit caput suum et venerunt isti deterrere ea ut deiciant cornua gentium quae levaverunt cornu super terram Iuda ut dispergerent eam
੨੧ਤਾਂ ਮੈਂ ਕਿਹਾ, ਇਹ ਕੀ ਕਰਨ ਆਏ ਹਨ? ਉਸ ਨੇ ਕਿਹਾ ਕਿ ਇਹ ਉਹ ਸਿੰਗ ਹਨ ਜਿਨ੍ਹਾਂ ਨੇ ਯਹੂਦਾਹ ਨੂੰ ਇਸ ਤਰ੍ਹਾਂ ਤਿੱਤਰ-ਬਿੱਤਰ ਕੀਤਾ ਕਿ ਕੋਈ ਮਨੁੱਖ ਸਿਰ ਨਾ ਚੁੱਕ ਸਕੇ। ਪਰ ਇਹ ਉਹਨਾਂ ਨੂੰ ਡਰਾਉਣ ਅਤੇ ਉਹਨਾਂ ਕੌਮਾਂ ਦੇ ਸਿੰਗਾਂ ਨੂੰ ਕੱਟਣ ਦੇ ਲਈ ਆਏ ਹਨ, ਜਿਨ੍ਹਾਂ ਨੇ ਯਹੂਦਾਹ ਦੇ ਦੇਸ ਨੂੰ ਤਿੱਤਰ-ਬਿੱਤਰ ਕਰਨ ਲਈ ਸਿੰਙ ਚੁੱਕਿਆ ਹੈ।

< Zaccharias Propheta 1 >