< Psalmi 101 >
1 Dāvida dziesma. No žēlastības un tiesas es gribu dziedāt, - Tev, Kungs, es dziedāšu.
੧ਦਾਊਦ ਦਾ ਭਜਨ ਮੈਂ ਤੇਰੀ ਦਯਾ ਅਤੇ ਨਿਆਂ ਵਿਖੇ ਗਾਵਾਂਗਾ, ਹੇ ਯਹੋਵਾਹ, ਮੈਂ ਤੇਰੇ ਲਈ ਭਜਨ ਗਾਵਾਂਗਾ।
2 Es likšu vērā nenoziedzības ceļu, - kad Tu nāksi pie manis? - Es staigāšu ar skaidru sirdi savā namā.
੨ਮੈਂ ਪੂਰੇ ਰਾਹ ਵਿੱਚ ਸਿਆਣਾ ਬਣ ਕੇ ਚੱਲਾਂਗਾ, ਤੂੰ ਮੇਰੇ ਕੋਲ ਕਦੋਂ ਆਵੇਂਗਾ? ਮੈਂ ਆਪਣੇ ਘਰ ਵਿੱਚ ਪੂਰੇ ਮਨ ਨਾਲ ਫਿਰਾਂਗਾ।
3 Uz ļaunām lietām es nelūkošu, grēka darbu es ienīstu, ka tas nebūs pie manis.
੩ਮੈਂ ਵਿਰਥੀ ਗੱਲ ਨੂੰ ਆਪਣੀਆਂ ਅੱਖਾਂ ਦੇ ਸਾਹਮਣੇ ਨਾ ਰੱਖਾਂਗਾ, ਫਿਰਤੂਆਂ ਦੀ ਕਰਤੂਤ ਤੋਂ ਮੈਨੂੰ ਘਿਣ ਹੈ, ਉਹ ਮੈਨੂੰ ਨਾ ਚੰਬੜੇਗੀ
4 Nikna sirds lai ir tālu no manis, ļauna es negribu zināt.
੪ਮਨ ਦਾ ਕੁੱਬਾਪੁਣਾ ਮੈਥੋਂ ਦੂਰ ਰਹੇਗਾ, ਮੈਂ ਬੁਰਿਆਈ ਨੂੰ ਨਾ ਜਾਣਾਂਗਾ।
5 Kas savu tuvāko slepeni aprunā, to es izdeldēšu, kam lepnas acis un grezna sirds, to es necietīšu.
੫ਜਿਹੜਾ ਓਹਲੇ ਵਿੱਚ ਆਪਣੇ ਗੁਆਂਢੀ ਦੀ ਚੁਗਲੀ ਕਰਦਾ ਹੈ, ਮੈਂ ਉਹ ਨੂੰ ਮਿਟਾ ਦਿਆਂਗਾ, ਉੱਚੀ ਅੱਖ ਤੇ ਮਨ ਦੀ ਆਕੜ ਨੂੰ ਮੈਂ ਨਹੀਂ ਝੱਲਾਂਗਾ।
6 Manas acis raugās uz tiem uzticīgiem iekš zemes, ka tie paliek pie manis; kas taisnu ceļu staigā, tas man kalpos.
੬ਮੇਰੀ ਨਿਗਾਹ ਦੇਸ ਦੇ ਸਚਿਆਰਾਂ ਉੱਤੇ ਰਹੇਗੀ ਕਿ ਓਹ ਮੇਰੇ ਨਾਲ ਵੱਸਣ, ਜਿਹੜਾ ਪੂਰੇ ਰਾਹ ਵਿੱਚ ਚੱਲਦਾ ਹੈ ਉਹ ਮੇਰੀ ਸੇਵਾ ਕਰੇਗਾ।
7 Kas blēdību dara, tas nepaliks manā namā; kas melus runā, nepastāvēs priekš manām acīm.
੭ਛਲੀਆ ਮੇਰੇ ਘਰ ਵਿੱਚ ਨਾ ਵੱਸੇਗਾ, ਝੂਠਾ ਮੇਰੀਆਂ ਅੱਖਾਂ ਦੇ ਅੱਗੇ ਕਾਇਮ ਨਾ ਰਹੇਗਾ।
8 Ik rītus es nomaitāšu visus bezdievīgos iekš zemes, ka es izdeldu visus ļaundarītājus no Tā Kunga pilsētas.
੮ਹਰ ਸਵੇਰ ਨੂੰ ਮੈਂ ਦੇਸ ਦਿਆਂ ਸਾਰਿਆਂ ਦੁਸ਼ਟਾਂ ਨੂੰ ਮਿਟਾਇਆ ਕਰਾਂਗਾ, ਤਾਂ ਜੋ ਯਹੋਵਾਹ ਦੇ ਸ਼ਹਿਰ ਵਿੱਚੋਂ ਸਾਰੇ ਕੁਕਰਮੀਆਂ ਦਾ ਨਾਸ ਕਰ ਦੇਵਾਂ।