< Salamo 77 >

1
ਪ੍ਰਧਾਨ ਵਜਾਉਣ ਵਾਲੇ ਦੇ ਲਈ: ਯਦੂਥੂਨ ਦੀ ਰਾਗ ਵਿੱਚ ਆਸਾਫ਼ ਦਾ ਭਜਨ। ਮੈਂ ਪਰਮੇਸ਼ੁਰ ਅੱਗੇ ਆਪਣੀ ਅਵਾਜ਼ ਨਾਲ ਦੁਹਾਈ ਦਿਆਂਗਾ, ਹਾਂ, ਆਪਣੀ ਅਵਾਜ਼ ਨਾਲ ਪਰਮੇਸ਼ੁਰ ਅੱਗੇ, ਅਤੇ ਉਹ ਮੇਰੀ ਵੱਲ ਕੰਨ ਧਰੇਗਾ।
2 Amy andro nahampohek’ ahiy t’ie nipay i Talè; an-taña nahity, tsy nigebañe te haleñe; nifoneñe tsy hohòeñe ty foko.
ਮੈਂ ਆਪਣੀ ਬਿਪਤਾ ਦੇ ਦਿਨ ਪ੍ਰਭੂ ਨੂੰ ਭਾਲਿਆ, ਮੇਰਾ ਹੱਥ ਰਾਤ ਨੂੰ ਪਸਾਰਿਆ ਰਿਹਾ ਅਤੇ ਢਿੱਲਾ ਨਾ ਹੋਇਆ, ਮੇਰੇ ਜੀਅ ਨੇ ਸ਼ਾਂਤੀ ਲੈਣ ਤੋਂ ਨਾਂਹ ਕੀਤੀ।
3 Ie mahatiahy iraho, ry Andrianañahare le mitretretretre, ie tsakorèko, le mitoirañe ty troko. Selà
ਮੈਂ ਪਰਮੇਸ਼ੁਰ ਨੂੰ ਚੇਤੇ ਕਰਦਾ ਹਾਂ ਅਤੇ ਮੈਂ ਵਿਆਕੁਲ ਹੋ ਜਾਂਦਾ ਹਾਂ, ਮੈਂ ਧਿਆਨ ਦਿੰਦਾ ਹਾਂ ਅਤੇ ਮੇਰਾ ਆਤਮਾ ਹੁੱਸ ਜਾਂਦਾ ਹੈ। ਸਲਹ।
4 Tana’o tsy hikòpoke o holi-masokoo; embetse iraho tsy mahafivolañe.
ਤੂੰ ਮੇਰੀਆਂ ਅੱਖਾਂ ਦੀਆਂ ਪਲਕਾਂ ਨੂੰ ਖੁੱਲ੍ਹਿਆਂ ਰੱਖਿਆ ਹੈ, ਮੈਂ ਘਬਰਾ ਜਾਂਦਾ ਅਤੇ ਬੋਲ ਨਾ ਸਕਦਾ।
5 Nereñereko o andro taoloo, o taoñe haehaeo,
ਮੈਂ ਪਿੱਛਲੇ ਦਿਨਾਂ ਉੱਤੇ ਅਤੇ ਆਪਣੇ ਵਰ੍ਹਿਆਂ ਦੇ ਸਮਿਆਂ ਉੱਤੇ ਸੋਚਿਆ।
6 Tiahiko o nititihako an-kaleñeo; mifañaoñe ami’ty troko iraho, le hoe ty fitsakorean-troko:
ਮੈਂ ਰਾਤ ਨੂੰ ਆਪਣੇ ਗੀਤ ਦਾ ਸਿਮਰਨ ਕਰਦਾ ਹਾਂ, ਆਪਣੇ ਮਨ ਵਿੱਚ ਧਿਆਨ ਕਰਦਾ ਹਾਂ, ਅਤੇ ਮੇਰਾ ਆਤਮਾ ਖੋਜ ਕਰਦਾ ਹੈ,
7 Haitoa’ i Talè zafe-anake hao? le lia’e tsy hisohe’e hao?
ਕਿ ਪ੍ਰਭੂ ਸਦਾ ਹੀ ਤਿਆਗ ਦੇਵੇਗਾ, ਅਤੇ ਫੇਰ ਕਦੇ ਪਰਸੰਨ ਨਾ ਹੋਵੇਗਾ?
8 Fa modo kitro añ’afe’e hao ty fiferenaiña’e? Fa nilesa kitro-katroke hao i nampitamae’ey?
ਕੀ ਉਸ ਦੀ ਦਯਾ ਸਦਾ ਲਈ ਰੁੱਕ ਗਈ ਹੈ? ਕੀ ਉਸ ਦਾ ਬਚਨ ਪੀੜ੍ਹੀਓਂ ਪੀੜ੍ਹੀ ਹਟ ਗਿਆ?
9 Nihaliñon’Añahare hao ty fatariha’e? nagabe’e an-kaviñerañe ao hao i fitretreza’ey? Selà
ਕੀ ਪਰਮੇਸ਼ੁਰ ਕਿਰਪਾ ਕਰਨੀ ਭੁੱਲ ਗਿਆ? ਕੀ ਉਸ ਨੇ ਕ੍ਰੋਧ ਨਾਲ ਆਪਣੀਆਂ ਰਹਮਤਾਂ ਨੂੰ ਰੋਕ ਲਿਆ ਹੈ?। ਸਲਹ।
10 Le hoe raho: Zao ty halemeako: Ie ataoko ho mete miova ty fitàn-kavana’ i Andindimoneñey.
੧੦ਤਾਂ ਮੈਂ ਆਖਿਆ, ਇਹ ਮੇਰੀ ਕਮਜ਼ੋਰੀ ਹੈ, ਅੱਤ ਮਹਾਨ ਦਾ ਸੱਜਾ ਹੱਥ ਬਦਲ ਗਿਆ ਹੈ!
11 Ho tiahiko ty fitoloña’ Ià, hahatsikaitse o raha tsitantane nanoe’o haehaeo.
੧੧ਮੈਂ ਯਹੋਵਾਹ ਦੇ ਕੰਮਾਂ ਦਾ ਜ਼ਿਕਰ ਕਰਾਂਗਾ, ਕਿਉਂ ਜੋ ਮੈਂ ਤੇਰੇ ਪੁਰਾਣਿਆਂ ਸਮਿਆਂ ਦੇ ਅਚਰਜਾਂ ਨੂੰ ਚੇਤੇ ਕਰਾਂਗਾ।
12 Ho hene tsakorèko o fitoloña’oo, hereñerèko o tolon-draha’oo.
੧੨ਮੈਂ ਤੇਰੇ ਸਾਰੇ ਕੰਮਾਂ ਉੱਤੇ ਵਿਚਾਰ ਕਰਾਂਗਾ, ਅਤੇ ਮੈਂ ਤੇਰੇ ਕਾਰਜਾਂ ਉੱਤੇ ਧਿਆਨ ਕਰਾਂਗਾ।
13 Ry Andrianañahare, masiñe ty lala’o; ia ty ndrahare ra’elahy hañirinkiriñe aman’ Añahare?
੧੩ਹੇ ਪਰਮੇਸ਼ੁਰ ਤੇਰਾ ਮਾਰਗ ਪਵਿੱਤਰਤਾਈ ਹੈ, ਪਰਮੇਸ਼ੁਰ ਵਰਗਾ ਵੱਡਾ ਦੇਵਤਾ ਕਿਹੜਾ ਹੈ?
14 Ihe ro Andrianañahare mitolon-kalatsàñe! fa naboa’o am’ ondatio ty haozara’o.
੧੪ਤੂੰ ਉਹ ਪਰਮੇਸ਼ੁਰ ਹੈਂ ਜੋ ਅਚਰਜ਼ ਕੰਮ ਕਰਦਾ ਹੈਂ, ਤੂੰ ਲੋਕਾਂ ਦੇ ਵਿੱਚ ਆਪਣੀ ਸ਼ਕਤੀ ਪਰਗਟ ਕੀਤੀ।
15 Nijebañem-pità’o ondati’oo, o tarira’ Iakobe naho Iosefeo. Selà
੧੫ਤੂੰ ਆਪਣੀ ਬਾਂਹ ਨਾਲ ਆਪਣੀ ਪਰਜਾ ਨੂੰ ਯਾਕੂਬ ਤੇ ਯੂਸੁਫ਼ ਦੀ ਅੰਸ ਨੂੰ ਛੁਡਾਇਆ ਹੈ। ਸਲਹ।
16 Nahatrea Azo o ranoo, ry Andrianañahare, ie nahatrea azo i ranoy le nivalitaboake! nitabohazake i lalekey.
੧੬ਪਾਣੀਆਂ ਨੇ ਤੈਨੂੰ ਡਿੱਠਾ, ਹੇ ਪਰਮੇਸ਼ੁਰ, ਪਾਣੀਆਂ ਨੇ ਤੈਨੂੰ ਡਿੱਠਾ, ਓਹ ਉੱਛਲ ਪਏ ਤੇ ਡੁੰਘਿਆਈਆਂ ਕੰਬ ਉੱਠੀਆਂ।
17 Nampikojojoake orañe o rahoñeo; nigorogodoiñe i likerañey, nimb’etia mb’atia ka o ana-pale’oo.
੧੭ਘਟਾਂ ਨੇ ਮੋਹਲੇਧਾਰ ਮੀਂਹ ਵਰ੍ਹਾਇਆ, ਗਗਣ ਨੇ ਖੜਕਾ ਦਿੱਤਾ, ਤੇਰੇ ਤੀਰ ਲਾਂਭੇ ਛਾਂਭੇ ਚੱਲੇ।
18 Tam-po’ i tangololahiy ty fivola’ i ampi’oy; nampireandreañe’ i helatsey ty voatse toy! nihondrahondra naho niozoñozoñe ty tane toy.
੧੮ਤੇਰੇ ਗੱਜਣ ਦਾ ਖੜਕ ਵਾਵਰੋਲੇ ਵਿੱਚ ਹੋਇਆ, ਲਸ਼ਕਾਂ ਨੇ ਸਰਿਸ਼ਟੀ ਨੂੰ ਚਾਨਣ ਦਿੱਤਾ, ਧਰਤੀ ਕੰਬੀ ਅਤੇ ਹਿੱਲ ਗਈ।
19 Nitoañe’ i lala’oy i riakey, i rano jabajabay ty nilalan-tsile’o; vaho tsy nioniñe o liam-pandia’oo.
੧੯ਸਮੁੰਦਰ ਦੇ ਵਿੱਚ ਤੇਰਾ ਰਾਹ ਸੀ, ਤੇਰੇ ਪਹੇ ਵੱਡੇ ਪਾਣੀਆਂ ਦੇ ਵਿੱਚ ਸਨ, ਤੇਰੇ ਖੁਰੇ ਜਾਣੇ ਨਾ ਗਏ।
20 Narahe’o hoe lia-raike ondati’oo, am-pità’ i Mosè naho i Aharone.
੨੦ਤੂੰ ਆਪਣੀ ਪਰਜਾ ਦੀ ਮੂਸਾ ਅਤੇ ਹਾਰੂਨ ਦੇ ਹੱਥੀਂ, ਇੱਜੜ ਦੀ ਨਿਆਈਂ ਅਗਵਾਈ ਕੀਤੀ।

< Salamo 77 >