< ലേവ്യപുസ്തകം 27 >
1 യഹോവ പിന്നെയും മോശെയോടു അരുളിച്ചെയ്തതു:
੧ਫੇਰ ਯਹੋਵਾਹ ਨੇ ਮੂਸਾ ਨੂੰ ਇਹ ਆਖਿਆ,
2 യിസ്രായേൽമക്കളോടു നീ പറയേണ്ടതു എന്തെന്നാൽ: ആരെങ്കിലും യഹോവെക്കു ഒരു നേർച്ച നിവർത്തിക്കുമ്പോൾ ആൾ നിന്റെ മതിപ്പുപോലെ യഹോവെക്കുള്ളവൻ ആകേണം.
੨ਇਸਰਾਏਲੀਆਂ ਨਾਲ ਗੱਲ ਕਰਕੇ ਉਨ੍ਹਾਂ ਨੂੰ ਆਖ ਕਿ ਜੇ ਕੋਈ ਸੁੱਖਣਾ ਸੁੱਖ ਕੇ ਕਿਸੇ ਮਨੁੱਖ ਨੂੰ ਯਹੋਵਾਹ ਦੇ ਲਈ ਅਰਪਣ ਕਰੇ ਤਾਂ ਤੇਰੇ ਠਹਿਰਾਏ ਹੋਏ ਮੁੱਲ ਦੇ ਅਨੁਸਾਰ ਉਹ ਯਹੋਵਾਹ ਦੇ ਹੋਣਗੇ,
3 ഇരുപതു വയസ്സുമുതൽ അറുപതു വയസ്സുവരെയുള്ള ആണിന്നു വിശുദ്ധമന്ദിരത്തിലെ തൂക്കപ്രകാരം നിന്റെ മതിപ്പു അമ്പതു ശേക്കെൽ വെള്ളി ആയിരിക്കേണം.
੩ਜੇਕਰ ਉਹ ਪੁਰਖ ਵੀਹ ਸਾਲਾਂ ਤੋਂ ਸੱਠ ਸਾਲਾਂ ਦਾ ਹੋਵੇ ਤਾਂ ਉਸ ਦੇ ਲਈ ਤੇਰਾ ਮੁੱਲ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਪੰਜਾਹ ਸ਼ਕੇਲ ਚਾਂਦੀ ਦੇ ਸਿੱਕੇ ਹੋਵੇਗਾ,
4 പെണ്ണായിരുന്നാൽ നിന്റെ മതിപ്പു മുപ്പതു ശേക്കെൽ ആയിരിക്കേണം.
੪ਅਤੇ ਜੇਕਰ ਇਸਤਰੀ ਹੋਵੇ ਤਾਂ ਤੇਰਾ ਮੁੱਲ ਤੀਹ ਸ਼ਕੇਲ ਹੋਵੇ।
5 അഞ്ചു വയസ്സുമുതൽ ഇരുപതു വയസ്സുവരെ എങ്കിൽ നിന്റെ മതിപ്പു ആണിന്നു ഇരുപതു ശേക്കെലും പെണ്ണിന്നു പത്തു ശേക്കെലും ആയിരിക്കേണം.
੫ਜੇਕਰ ਉਸ ਦੀ ਉਮਰ ਪੰਜ ਸਾਲਾਂ ਤੋਂ ਲੈ ਕੇ ਵੀਹਾਂ ਸਾਲਾਂ ਤੱਕ ਹੋਵੇ ਤਾਂ ਤੇਰਾ ਮੁੱਲ ਮੁੰਡੇ ਦੇ ਲਈ ਵੀਹ ਸ਼ਕੇਲ ਅਤੇ ਕੁੜੀ ਲਈ ਦਸ ਸ਼ਕੇਲ ਹੋਵੇ।
6 ഒരു മാസം മുതൽ അഞ്ചു വയസ്സുവരെയുള്ളതായാൽ നിന്റെ മതിപ്പു ആണിന്നു അഞ്ചു ശേക്കെൽ വെള്ളിയും പെണ്ണിന്നു മൂന്നു ശേക്കെൽ വെള്ളിയും ആയിരിക്കേണം.
੬ਜੇਕਰ ਉਸ ਦੀ ਉਮਰ ਇੱਕ ਮਹੀਨੇ ਤੋਂ ਲੈ ਕੇ ਪੰਜ ਸਾਲ ਤੱਕ ਹੋਵੇ ਤਾਂ ਤੇਰਾ ਮੁੱਲ ਮੁੰਡੇ ਦੇ ਲਈ ਪੰਜ ਸ਼ਕੇਲ ਚਾਂਦੀ ਅਤੇ ਕੁੜੀ ਦੇ ਲਈ ਤਿੰਨ ਸ਼ਕੇਲ ਚਾਂਦੀ ਹੋਵੇ।
7 അറുപതു വയസ്സുമുതൽ മേലോട്ടെങ്കിൽ നിന്റെ മതിപ്പു ആണിന്നു പതിനഞ്ചു ശേക്കെലും പെണ്ണിന്നു പത്തു ശേക്കെലും ആയിരിക്കേണം.
੭ਅਤੇ ਜੇਕਰ ਉਸ ਦੀ ਉਮਰ ਸੱਠ ਸਾਲ ਜਾਂ ਉਸ ਤੋਂ ਉੱਪਰ ਹੋਵੇ, ਤਾਂ ਜੇਕਰ ਉਹ ਪੁਰਖ ਹੋਵੇ ਤਾਂ ਉਸ ਦੇ ਲਈ ਤੇਰਾ ਮੁੱਲ ਪੰਦਰਾਂ ਸ਼ਕੇਲ ਅਤੇ ਇਸਤਰੀ ਹੋਵੇ ਤਾਂ ਦਸ ਸ਼ਕੇਲ ਹੋਵੇਗਾ।
8 നിന്റെ മതിപ്പുപോലെ കൊടുപ്പാൻ കഴിയാതവണ്ണം ഒരുത്തൻ ദരിദ്രനായിരുന്നാൽ അവനെ പുരോഹിതന്റെ മുമ്പാകെ കൊണ്ടുവന്നു നിർത്തേണം; പുരോഹിതൻ അവനെ മതിക്കേണം; നേർന്നവന്റെ പ്രാപ്തിക്കു ഒത്തവണ്ണം പുരോഹിതൻ അവനെ മതിക്കേണം.
੮ਪਰ ਜੇਕਰ ਉਹ ਇੰਨ੍ਹਾਂ ਗਰੀਬ ਹੋਵੇ ਕਿ ਜਾਜਕ ਦਾ ਠਹਿਰਾਇਆ ਹੋਇਆ ਮੁੱਲ ਨਾ ਦੇ ਸਕੇ ਤਾਂ ਉਹ ਜਾਜਕ ਦੇ ਅੱਗੇ ਆਵੇ ਅਤੇ ਜਾਜਕ ਉਸ ਦਾ ਮੁੱਲ ਠਹਿਰਾਵੇ ਅਰਥਾਤ ਸੁੱਖਣਾ ਸੁੱਖਣ ਵਾਲੇ ਦੀ ਸਮਰੱਥਾ ਦੇ ਅਨੁਸਾਰ ਉਸ ਦਾ ਮੁੱਲ ਠਹਿਰਾਵੇ।
9 അതു യഹോവെക്കു വഴിപാടു കഴിപ്പാൻ തക്ക മൃഗം ആകുന്നു എങ്കിൽ ആ വകയിൽ നിന്നു യഹോവെക്കു കൊടുക്കുന്നതൊക്കെയും വിശുദ്ധമായിരിക്കേണം.
੯ਜੇਕਰ ਉਹ ਉਨ੍ਹਾਂ ਪਸ਼ੂਆਂ ਵਿੱਚੋਂ ਹੋਵੇ, ਜਿਨ੍ਹਾਂ ਨੂੰ ਲੋਕ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਹਨ, ਤਾਂ ਉਹ ਸਭ ਕੁਝ ਜੋ ਉਨ੍ਹਾਂ ਪਸ਼ੂਆਂ ਵਿੱਚੋਂ ਯਹੋਵਾਹ ਦੇ ਅੱਗੇ ਚੜ੍ਹਾਇਆ ਜਾਂਦਾ ਹੈ, ਪਵਿੱਤਰ ਹੋਵੇਗਾ।
10 തീയതിന്നു പകരം നല്ലതു, നല്ലതിന്നു പകരം തീയതു ഇങ്ങനെ മാറ്റുകയോ വ്യത്യാസം വരുത്തുകയോ ചെയ്യരുതു; മൃഗത്തിന്നു മൃഗത്തെ വെച്ചുമാറുന്നു എങ്കിൽ അതും വെച്ചുമാറിയതും വിശുദ്ധമായിരിക്കേണം.
੧੦ਉਹ ਉਸ ਪਸ਼ੂ ਨੂੰ ਨਾ ਬਦਲੇ, ਨਾ ਵਟਾਵੇ, ਨਾ ਤਾਂ ਚੰਗੇ ਦੇ ਬਦਲੇ ਮਾੜਾ ਅਤੇ ਨਾ ਮਾੜੇ ਦੇ ਬਦਲੇ ਚੰਗਾ ਦੇਵੇ ਪਰ ਜੇਕਰ ਉਹ ਕਿਸੇ ਪਸ਼ੂ ਦੇ ਬਦਲੇ ਕੋਈ ਹੋਰ ਪਸ਼ੂ ਦੇਵੇ ਤਾਂ ਉਹ ਅਤੇ ਉਸ ਦਾ ਵਟਾਂਦਰਾ ਦੋਵੇਂ ਪਵਿੱਤਰ ਠਹਿਰਨਗੇ।
11 അതു യഹോവെക്കു വഴിപാടു കഴിച്ചുകൂടാത്ത അശുദ്ധമൃഗമാകുന്നു എങ്കിൽ ആ മൃഗത്തെ പുരോഹിതന്റെ മുമ്പാകെ നിർത്തേണം.
੧੧ਅਤੇ ਜੇਕਰ ਉਹ ਅਸ਼ੁੱਧ ਪਸ਼ੂ ਹੋਵੇ, ਜਿਨ੍ਹਾਂ ਨੂੰ ਯਹੋਵਾਹ ਦੇ ਅੱਗੇ ਨਹੀਂ ਚੜ੍ਹਾਉਂਦੇ ਤਾਂ ਅਜਿਹੇ ਪਸ਼ੂਆਂ ਨੂੰ ਉਹ ਜਾਜਕ ਦੇ ਅੱਗੇ ਲਿਆਵੇ।
12 അതു നല്ലതോ തീയതോ ആയിരിക്കുന്നതിന്നു ഒത്തവണ്ണം പുരോഹിതൻ അതിനെ മതിക്കേണം; പുരോഹിതനായ നീ അതിനെ മതിക്കുന്നതുപോലെ തന്നേ ആയിരിക്കേണം.
੧੨ਤਦ ਜਾਜਕ ਉਸ ਨੂੰ ਚੰਗਾ ਜਾਂ ਮਾੜਾ ਜਾਂਚ ਕੇ ਉਸ ਦਾ ਮੁੱਲ ਠਹਿਰਾਵੇ ਅਤੇ ਜਿਨ੍ਹਾਂ ਜਾਜਕ ਠਹਿਰਾਵੇ, ਉਸ ਦਾ ਮੁੱਲ ਉਨ੍ਹਾਂ ਹੀ ਹੋਵੇਗਾ।
13 അതിനെ വീണ്ടെടുക്കുന്നു എങ്കിൽ നീ മതിച്ച തുകയോടു അഞ്ചിലൊന്നു കൂട്ടേണം.
੧੩ਪਰ ਜੇਕਰ ਅਰਪਣ ਕਰਨ ਵਾਲਾ ਉਸ ਨੂੰ ਛੁਡਾਉਣਾ ਚਾਹੇ ਤਾਂ ਉਹ ਜਾਜਕ ਦੇ ਠਹਿਰਾਏ ਹੋਏ ਮੁੱਲ ਵਿੱਚ ਪੰਜਵਾਂ ਹਿੱਸਾ ਹੋਰ ਪਾ ਕੇ ਦੇਵੇ।
14 ഒരുത്തൻ തന്റെ വീടു യഹോവെക്കു വിശുദ്ധമായിരിക്കേണ്ടതിന്നു വിശുദ്ധീകരിച്ചാൽ അതു നല്ലതെങ്കിലും തീയതെങ്കിലും പുരോഹിതൻ അതു മതിക്കേണം; പുരോഹിതൻ മതിക്കുന്നതുപോലെ തന്നേ അതു ഇരിക്കേണം.
੧੪ਜਦ ਕੋਈ ਮਨੁੱਖ ਆਪਣਾ ਘਰ ਯਹੋਵਾਹ ਦੇ ਅੱਗੇ ਪਵਿੱਤਰ ਬਣਾਉਣ ਲਈ ਅਰਪਣ ਕਰੇ ਤਾਂ ਜਾਜਕ ਉਸ ਨੂੰ ਚੰਗਾ ਜਾਂ ਮਾੜਾ ਜਾਂਚ ਕੇ ਉਸ ਦਾ ਮੁੱਲ ਠਹਿਰਾਵੇ ਅਤੇ ਜਿਨ੍ਹਾਂ ਮੁੱਲ ਜਾਜਕ ਠਹਿਰਾਵੇ, ਉਸ ਦਾ ਮੁੱਲ ਉਨ੍ਹਾਂ ਹੀ ਹੋਵੇਗਾ।
15 തന്റെ വീടു വിശുദ്ധീകരിച്ചാൽ അതു വീണ്ടെടുക്കുന്നെങ്കിൽ അവൻ നിന്റെ മതിപ്പുവിലയുടെ അഞ്ചിലൊന്നു അതിനോടു കൂട്ടേണം; എന്നാൽ അതു അവന്നുള്ളതാകും.
੧੫ਪਰ ਜੇਕਰ ਉਸ ਘਰ ਨੂੰ ਅਰਪਣ ਕਰਨ ਵਾਲਾ ਉਸ ਨੂੰ ਛੁਡਾਉਣਾ ਚਾਹੇ, ਤਾਂ ਉਹ ਜਾਜਕ ਦੇ ਠਹਿਰਾਏ ਹੋਏ ਮੁੱਲ ਵਿੱਚ ਪੰਜਵਾਂ ਹਿੱਸਾ ਹੋਰ ਪਾ ਕੇ ਦੇਵੇ ਅਤੇ ਉਹ ਘਰ ਉਸੇ ਦਾ ਹੋਵੇਗਾ।
16 ഒരുത്തൻ തന്റെ അവകാശനിലത്തിൽ ഏതാനും യഹോവെക്കു വിശുദ്ധീകരിച്ചാൽ നിന്റെ മതിപ്പു അതിന്റെ വിത്തുപാടിന്നു ഒത്തവണ്ണം ആയിരിക്കേണം; ഒരു ഹോമെർ യവം വിതെക്കുന്ന നിലത്തിന്നു അമ്പതു ശേക്കെൽ വെള്ളി മതിക്കേണം.
੧੬ਜੇਕਰ ਕੋਈ ਮਨੁੱਖ ਆਪਣੀ ਨਿੱਜ-ਭੂਮੀ ਦਾ ਕੁਝ ਹਿੱਸਾ ਯਹੋਵਾਹ ਦੇ ਅੱਗੇ ਅਰਪਣ ਕਰੇ ਤਾਂ ਤੇਰਾ ਮੁੱਲ ਉਸ ਵਿੱਚ ਬੀਜੇ ਜਾਣ ਵਾਲੇ ਬੀਜ ਦੇ ਅਨੁਸਾਰ ਹੋਵੇ, ਇੱਕ ਟੋਪੇ ਜੌਂਵਾਂ ਦੇ ਬੀ ਦਾ ਮੁੱਲ ਪੰਜਾਹ ਸ਼ਕੇਲ ਚਾਂਦੀ ਹੋਵੇ।
17 യോബേൽസംവത്സരംമുതൽ അവൻ തന്റെ നിലം വിശുദ്ധീകരിച്ചാൽ അതു നിന്റെ മതിപ്പുപോലെ ഇരിക്കേണം.
੧੭ਜੇਕਰ ਉਹ ਆਪਣਾ ਖੇਤ ਅਨੰਦ ਦੇ ਸਾਲ ਵਿੱਚ ਅਰਪਣ ਕਰੇ ਦਾ ਉਸ ਦਾ ਮੁੱਲ ਤੇਰੇ ਠਹਿਰਾਉਣ ਦੇ ਅਨੁਸਾਰ ਹੋਵੇ।
18 യോബേൽസംവത്സരത്തിന്റെ ശേഷം അവൻ അതിനെ വിശുദ്ധീകരിച്ചാലോ യോബേൽസംവത്സരംവരെ ശേഷിക്കുന്ന സംവത്സരങ്ങൾക്കു ഒത്തവണ്ണം പുരോഹിതൻ അതിന്റെ വില കണക്കാക്കേണം; അതു നിന്റെ മതിപ്പിൽനിന്നു കുറെക്കേണം.
੧੮ਪਰ ਜੇਕਰ ਉਹ ਆਪਣਾ ਖੇਤ ਅਨੰਦ ਦੇ ਸਾਲ ਤੋਂ ਬਾਅਦ ਅਰਪਣ ਕਰੇ ਤਾਂ ਜਾਜਕ ਰਹਿੰਦਿਆਂ ਸਾਲਾਂ ਦੇ ਲੇਖੇ ਦੇ ਅਨੁਸਾਰ ਅਰਥਾਤ ਅਨੰਦ ਦੇ ਸਾਲ ਤੱਕ ਪੈਸੇ ਦਾ ਲੇਖਾ ਕਰੇ ਅਤੇ ਉਹ ਤੇਰੇ ਮੁੱਲ ਤੋਂ ਘੱਟ ਜਾਵੇ।
19 നിലം വിശുദ്ധീകരിച്ചവൻ അതു വീണ്ടെടുക്കുന്നെങ്കിൽ അവൻ നിന്റെ മതിപ്പുവിലയുടെ അഞ്ചിലൊന്നു അതിനോടു കൂട്ടേണം; എന്നാൽ അതു അവന്നു സ്ഥിരമായിരിക്കും.
੧੯ਪਰ ਜੇਕਰ ਉਸ ਖੇਤ ਨੂੰ ਅਰਪਣ ਵਾਲਾ ਉਸ ਨੂੰ ਛੁਡਾਉਣਾ ਚਾਹੇ ਤਾਂ ਉਹ ਜਾਜਕ ਦੇ ਠਹਿਰਾਏ ਹੋਏ ਮੁੱਲ ਵਿੱਚ ਪੰਜਵਾਂ ਹਿੱਸਾ ਹੋਰ ਪਾ ਕੇ ਦੇਵੇ ਤਦ ਉਹ ਖੇਤ ਉਸੇ ਦਾ ਠਹਿਰੇਗਾ।
20 അവൻ നിലം വീണ്ടെടുക്കാതെ മറ്റൊരുത്തന്നു വിറ്റാലോ പിന്നെ അതു വീണ്ടെടുത്തുകൂടാ.
੨੦ਪਰ ਜੇਕਰ ਉਹ ਉਸ ਖੇਤ ਨੂੰ ਛੁਡਾਉਣਾ ਨਾ ਚਾਹੇ ਜਾਂ ਉਸ ਨੇ ਉਹ ਖੇਤ ਕਿਸੇ ਹੋਰ ਮਨੁੱਖ ਨੂੰ ਵੇਚ ਦਿੱਤਾ ਹੋਵੇ ਤਾਂ ਉਹ ਖੇਤ ਫੇਰ ਕਦੇ ਨਾ ਛੁਡਾਇਆ ਜਾਵੇ।
21 ആ നിലം യൊബേൽസംവത്സരത്തിൽ ഒഴിഞ്ഞുകൊടുക്കുമ്പോൾ ശപഥാർപ്പിതഭൂമിപോലെ യഹോവെക്കു വിശുദ്ധമായിരിക്കേണം; അതിന്റെ അനുഭവം പുരോഹിതന്നു ഇരിക്കേണം.
੨੧ਪਰ ਜਦ ਉਹ ਖੇਤ ਅਨੰਦ ਦੇ ਸਾਲ ਵਿੱਚ ਛੁੱਟ ਜਾਵੇ ਤਾਂ ਉਹ ਯਹੋਵਾਹ ਦੇ ਅੱਗੇ ਸੁੱਖੇ ਹੋਏ ਖੇਤ ਦੀ ਤਰ੍ਹਾਂ ਪਵਿੱਤਰ ਹੋਵੇਗਾ। ਉਸ ਉੱਤੇ ਜਾਜਕ ਦਾ ਹੀ ਅਧਿਕਾਰ ਹੋਵੇਗਾ।
22 തന്റെ അവകാശനിലങ്ങളിൽ ഉൾപ്പെടാതെ സ്വായർജ്ജിതമായുള്ള ഒരു നിലം ഒരുത്തൻ യഹോവെക്കു ശുദ്ധീകരിച്ചാൽ
੨੨ਫੇਰ ਜੇਕਰ ਕੋਈ ਮਨੁੱਖ ਇੱਕ ਮੁੱਲ ਲਏ ਹੋਏ ਖੇਤ ਨੂੰ ਯਹੋਵਾਹ ਦੇ ਅੱਗੇ ਅਰਪਣ ਕਰੇ, ਜੋ ਉਸ ਦੀ ਆਪਣੀ ਨਿੱਜ-ਭੂਮੀ ਦੇ ਖੇਤਾਂ ਵਿੱਚੋਂ ਨਾ ਹੋਵੇ,
23 പുരോഹിതൻ യോബേൽസംവത്സരംവരെ മതിപ്പുവില കണക്കാക്കേണം; നിന്റെ മതിപ്പുവില അവൻ അന്നുതന്നേ യഹോവെക്കു വിശുദ്ധമായി കൊടുക്കേണം.
੨੩ਤਦ ਜਾਜਕ ਅਨੰਦ ਦੇ ਸਾਲ ਤੱਕ ਦਾ ਲੇਖਾ ਕਰਕੇ ਉਸ ਮਨੁੱਖ ਦੇ ਲਈ ਜੋ ਮੁੱਲ ਠਹਿਰਾਵੇ, ਉਹ ਉਸ ਮੁੱਲ ਨੂੰ ਪਵਿੱਤਰ ਜਾਣ ਕੇ ਯਹੋਵਾਹ ਦੇ ਅੱਗੇ ਉਸੇ ਦਿਨ ਹੀ ਦੇ ਦੇਵੇ।
24 ആ നിലം മുന്നുടമസ്ഥന്നു യോബേൽസംവത്സരത്തിൽ തിരികെ ചേരേണം.
੨੪ਅਨੰਦ ਦੇ ਸਾਲ ਵਿੱਚ ਉਹ ਖੇਤ ਉਸੇ ਦੇ ਅਧਿਕਾਰ ਵਿੱਚ ਆ ਜਾਵੇਗਾ, ਜਿਸ ਤੋਂ ਉਹ ਮੁੱਲ ਲਿਆ ਗਿਆ ਸੀ ਅਰਥਾਤ ਉਹ ਜਿਸ ਦੀ ਨਿੱਜ-ਭੂਮੀ ਸੀ, ਉਸ ਉੱਤੇ ਉਸੇ ਦਾ ਅਧਿਕਾਰ ਹੋਵੇਗਾ।
25 നിന്റെ മതിപ്പു ഒക്കെയും ശേക്കെലിന്നു ഇരുപതു ഗേരാവെച്ചു വിശുദ്ധമന്ദിരത്തിലെ തൂക്കപ്രകാരം ആയിരിക്കേണം.
੨੫ਜਾਜਕ ਦੁਆਰਾ ਤੇਰੇ ਲਈ ਠਹਿਰਾਏ ਹੋਏ ਸਾਰੇ ਮੁੱਲ ਪਵਿੱਤਰ ਸਥਾਨ ਦੇ ਸ਼ਕੇਲ ਦੇ ਅਨੁਸਾਰ ਹੋਣ - ਸ਼ਕੇਲ ਵੀਹ ਗਿਰਾ ਦਾ ਹੋਵੇ।
26 കടിഞ്ഞൂൽപിറവിയാൽ യഹോവെക്കുള്ളതായ മൃഗത്തെ മാത്രം ആരും വിശുദ്ധീകരിക്കരുതു; മാടായാലും ആടായാലും അതു യഹോവെക്കുള്ളതു ആകുന്നു.
੨੬ਤੇਰੇ ਸਾਰੇ ਪਸ਼ੂਆਂ ਦੇ ਪਹਿਲੌਠੇ ਯਹੋਵਾਹ ਦੇ ਹਨ, ਕੋਈ ਮਨੁੱਖ ਉਨ੍ਹਾਂ ਨੂੰ ਅਰਪਣ ਨਾ ਕਰੇ, ਭਾਵੇਂ ਬਲ਼ਦ ਹੋਵੇ, ਭਾਵੇਂ ਭੇਡ ਜਾਂ ਬੱਕਰੀ ਦਾ ਬੱਚਾ, ਉਹ ਯਹੋਵਾਹ ਦਾ ਹੀ ਹੈ।
27 അതു അശുദ്ധമൃഗമാകുന്നു എങ്കിൽ മതിപ്പുവിലയും അതിന്റെ അഞ്ചിലൊന്നും കൂടെ കൊടുത്തു അതിനെ വീണ്ടെടുക്കേണം; വീണ്ടെടുക്കുന്നില്ലെങ്കിൽ നിന്റെ മതിപ്പുവിലെക്കു അതിനെ വിൽക്കേണം.
੨੭ਪਰ ਜੇ ਉਹ ਕਿਸੇ ਅਸ਼ੁੱਧ ਪਸ਼ੂ ਦਾ ਪਹਿਲੌਠਾ ਹੋਵੇ ਤਾਂ ਉਸ ਨੂੰ ਅਰਪਣ ਕਰਨ ਵਾਲਾ ਉਸ ਨੂੰ ਜਾਜਕ ਦੇ ਠਹਿਰਾਏ ਹੋਏ ਮੁੱਲ ਦੇ ਅਨੁਸਾਰ ਉਸ ਵਿੱਚ ਪੰਜਵਾਂ ਹਿੱਸਾ ਹੋਰ ਪਾ ਕੇ ਉਸ ਨੂੰ ਛੁਡਾ ਸਕਦਾ ਹੈ, ਪਰ ਜੇਕਰ ਉਹ ਛੁਡਾਇਆ ਨਾ ਜਾਵੇ ਤਾਂ ਜਾਜਕ ਦੇ ਠਹਿਰਾਏ ਹੋਏ ਮੁੱਲ ਦੇ ਅਨੁਸਾਰ ਵੇਚਿਆ ਜਾਵੇ।
28 എന്നാൽ ഒരുത്തൻ തനിക്കുള്ള ആൾ, മൃഗം, അവകാശനിലം മുതലായി യഹോവെക്കു കൊടുക്കുന്ന യാതൊരു ശപഥാർപ്പിതവും വിൽക്കയോ വീണ്ടെടുക്കയോ ചെയ്തുകൂടാ; ശപഥാർപ്പിതം ഒക്കെയും യഹോവെക്കു അതിവിശുദ്ധം ആകുന്നു.
੨੮ਪਰ ਆਪਣੀਆਂ ਸਾਰੀਆਂ ਵਸਤੂਆਂ ਵਿੱਚੋਂ ਜੋ ਕੁਝ ਕੋਈ ਮਨੁੱਖ ਯਹੋਵਾਹ ਦੇ ਅੱਗੇ ਸੁੱਖੇ, ਭਾਵੇਂ ਮਨੁੱਖ ਹੋਵੇ, ਭਾਵੇਂ ਪਸ਼ੂ, ਭਾਵੇਂ ਉਸ ਦੀ ਆਪਣੀ ਨਿੱਜ-ਭੂਮੀ ਦਾ ਖੇਤ ਹੋਵੇ, ਅਜਿਹੀ ਅਰਪਣ ਕੀਤੀ ਹੋਈ ਕੋਈ ਵੀ ਵਸਤੂ ਨਾ ਤਾਂ ਵੇਚੀ ਜਾਵੇ ਅਤੇ ਨਾ ਛੁਡਾਈ ਜਾਵੇ। ਸਾਰੀਆਂ ਸੁੱਖੀਆਂ ਹੋਈਆਂ ਵਸਤੂਆਂ ਯਹੋਵਾਹ ਦੇ ਅੱਗੇ ਅੱਤ ਪਵਿੱਤਰ ਹਨ।
29 മനുഷ്യവർഗ്ഗത്തിൽനിന്നു ശപഥാർപ്പിതമായി കൊടുക്കുന്ന ആരെയും വീണ്ടെടുക്കാതെ കൊന്നുകളയേണം.
੨੯ਮਨੁੱਖਾਂ ਵਿੱਚੋਂ ਕੋਈ ਵੀ ਜੋ ਵੱਢੇ ਜਾਣ ਲਈ ਸੁੱਖੇ ਜਾਣ, ਉਹ ਕਦੀ ਛੁਡਾਏ ਨਾ ਜਾਣ, ਪਰ ਜ਼ਰੂਰ ਹੀ ਮਾਰ ਦਿੱਤੇ ਜਾਣ।
30 നിലത്തിലെ വിത്തിലും വൃക്ഷത്തിന്റെ ഫലത്തിലും ദേശത്തിലെ ദശാംശം ഒക്കെയും യഹോവെക്കുള്ളതു ആകുന്നു; അതു യഹോവെക്കു വിശുദ്ധം.
੩੦ਧਰਤੀ ਦੀ ਉਪਜ ਦਾ ਸਾਰਾ ਦਸਵੰਧ, ਭਾਵੇਂ ਧਰਤੀ ਦੇ ਬੀਜਾਂ ਦਾ, ਭਾਵੇਂ ਰੁੱਖਾਂ ਦੇ ਫ਼ਲਾਂ ਦਾ ਹੋਵੇ, ਉਹ ਯਹੋਵਾਹ ਦਾ ਹੈ, ਇਹ ਯਹੋਵਾਹ ਦੇ ਅੱਗੇ ਪਵਿੱਤਰ ਹੈ।
31 ആരെങ്കിലും തന്റെ ദശാംശത്തിൽ ഏതാനും വീണ്ടെടുക്കുന്നു എങ്കിൽ അതിനോടു അഞ്ചിലൊന്നുകൂടെ ചേർത്തുകൊടുക്കേണം.
੩੧ਜੇਕਰ ਕੋਈ ਮਨੁੱਖ ਆਪਣੇ ਦਸਵੰਧਾਂ ਵਿੱਚੋਂ ਕੁਝ ਛੁਡਾ ਲਵੇ ਤਾਂ ਉਸ ਦੇ ਨਾਲ ਉਸ ਦਾ ਪੰਜਵਾਂ ਹਿੱਸਾ ਹੋਰ ਪਾ ਕੇ ਦੇ ਦੇਵੇ।
32 മാടാകട്ടെ ആടാകട്ടെ കോലിൻ കീഴെ കടന്നുപോകുന്ന എല്ലാറ്റിലും പത്തിലൊന്നു യഹോവെക്കു വിശുദ്ധമായിരിക്കേണം.
੩੨ਸਾਰੇ ਵੱਗ ਅਤੇ ਇੱਜੜ ਦੇ ਦਸਵੰਧ ਅਰਥਾਤ ਉਹ ਸਾਰੇ ਪਸ਼ੂ ਜੋ ਸੋਟੇ ਹੇਠੋਂ ਲੰਘਾਏ ਜਾਣ, ਉਨ੍ਹਾਂ ਦਾ ਦਸਵੰਧ ਯਹੋਵਾਹ ਦੇ ਅੱਗੇ ਪਵਿੱਤਰ ਹੋਵੇਗਾ।
33 അതു നല്ലതോതീയതോ എന്നു ശോധനചെയ്യരുതു; വെച്ചുമാറുകയും അരുതു; വെച്ചുമാറുന്നു എങ്കിൽ അതും വെച്ചുമാറിയതും വിശുദ്ധമായിരിക്കേണം. അവയെ വീണ്ടെടുത്തുകൂടാ.
੩੩ਉਹ ਉਸ ਨੂੰ ਨਾ ਛਾਂਟੇ, ਕਿ ਉਹ ਚੰਗਾ ਹੈ ਜਾਂ ਮਾੜਾ ਅਤੇ ਨਾ ਉਸ ਨੂੰ ਵਟਾਵੇ ਅਤੇ ਜੇਕਰ ਕੋਈ ਉਸ ਨੂੰ ਵਟਾਵੇ ਤਾਂ ਉਹ ਅਤੇ ਉਸ ਦਾ ਵਟਾਂਦਰਾ ਦੋਵੇਂ ਪਵਿੱਤਰ ਹੋਣਗੇ, ਉਹ ਛੁਡਾਇਆ ਨਾ ਜਾਵੇ।
34 യിസ്രായേൽമക്കൾക്കുവേണ്ടി യഹോവ സീനായിപർവ്വതത്തിൽവെച്ചു മോശെയോടു കല്പിച്ച കല്പനകൾ ഇവതന്നേ.
੩੪ਜਿਹੜੇ ਹੁਕਮ ਯਹੋਵਾਹ ਨੇ ਇਸਰਾਏਲੀਆਂ ਦੇ ਲਈ ਸੀਨਈ ਪਰਬਤ ਉੱਤੇ ਮੂਸਾ ਨੂੰ ਦਿੱਤੇ, ਉਹ ਇਹ ਹੀ ਹਨ।