< 1 इतिहास 7 >

1 इस्साखारला चार पुत्र होते. त्यांची नावे अशी, तोला, पुवा, याशूब आणि शिम्रोन.
ਯਿੱਸਾਕਾਰ ਦੇ ਚਾਰ ਪੁੱਤਰ ਸਨ, ਤੋਲਾ ਤੇ ਫੂਆਹ ਤੇ ਯਾਸ਼ੂਬ ਤੇ ਸ਼ਿਮਰੋਨ
2 उज्जी, रफाया, यरीएल, यहमय, इबसाम आणि शमुवेल हे तोलाचे पुत्र. आपापल्या पित्याच्या घराण्यात प्रमुख होते. ते आणि त्यांचे वंशज हे शूर लढवय्ये होते. त्यांची संख्या वाढून दावीदाच्या दिवसापर्यंत बावीस हजार सहाशें इतकी झाली.
ਅਤੇ ਤੋਲਾ ਦੇ ਪੁੱਤਰ ਉੱਜ਼ੀ ਤੇ ਰਫ਼ਾਯਾਹ ਤੇ ਯਰੀਏਲ ਤੇ ਯਹਮਈ ਤੇ ਯਿਬਸਾਮ ਤੇ ਸ਼ਮੂਏਲ ਜਿਹੜੇ ਆਪਣੇ ਪਿਤਾ ਤੋਲਾ ਦੇ ਘਰਾਣਿਆਂ ਦੇ ਮੁਖੀਏ ਅਤੇ ਆਪਣੀਆਂ ਪੀੜ੍ਹੀਆਂ ਵਿੱਚ ਸੂਰਬੀਰ ਯੋਧੇ ਸਨ। ਦਾਊਦ ਦੇ ਦਿਨਾਂ ਵਿੱਚ ਉਨ੍ਹਾਂ ਦੀ ਗਿਣਤੀ ਬਾਈ ਹਜ਼ਾਰ ਛੇ ਸੌ ਸੀ
3 इज्रह्या हा उज्जीचा पुत्र. मीखाएल. ओबद्या. योएल आणि इश्शीया हे इज्रह्याचे पाच पुत्र. हे ही आपापल्या घराण्यांचे प्रमुख पुरुष होते.
ਅਤੇ ਉੱਜ਼ੀ ਦੇ ਪੁੱਤਰ ਯਿਜ਼ਰਹਯਾਹ ਅਤੇ ਯਿਜ਼ਰਹਯਾਹ ਦੇ ਪੁੱਤਰ, ਮੀਕਾਏਲ ਤੇ ਓਬਦਯਾਹ ਤੇ ਯੋਏਲ, ਯਿੱਸ਼ੀਯਾਹ, ਪੰਜ, ਸਾਰੇ ਮੁਖੀਏ
4 त्यांच्या घराण्यात छत्तीस हजार सैनिक युध्दाला तयार होते असे त्यांच्या वंशावळ्यांनी मोजलेले होते. कारण त्यांच्या स्त्रिया आणि पुत्र पुष्कळ होते.
ਅਤੇ ਉਨ੍ਹਾਂ ਦੇ ਨਾਲ ਉਨ੍ਹਾਂ ਦੀਆਂ ਪੀੜ੍ਹੀਆਂ ਅਨੁਸਾਰ ਅਤੇ ਉਨ੍ਹਾਂ ਦੇ ਪਿਤਾਵਾਂ ਦੇ ਘਰਾਣਿਆਂ ਅਨੁਸਾਰ ਯੋਧਿਆਂ ਦੇ ਵੱਡੇ ਜੱਥੇ ਸਨ, ਛੱਤੀ ਹਜ਼ਾਰ ਜੁਆਨ ਕਿਉਂ ਜੋ ਉਨ੍ਹਾਂ ਦੀਆਂ ਬਹੁਤ ਸਾਰੀਆਂ ਪਤਨੀਆਂ ਅਤੇ ਪੁੱਤਰ ਸਨ
5 इस्साखाराच्या सर्व घराण्यांमध्ये मिळून सत्याऐंशीं हजार लढवय्ये वंशावळ्यांनी मोजलेले होते.
ਅਤੇ ਉਨ੍ਹਾਂ ਦੇ ਭਰਾ ਯਿੱਸਾਕਾਰ ਦੀਆਂ ਸਾਰੀਆਂ ਕੁਲਾਂ ਵਿੱਚ ਡਾਢੇ ਸੂਰਮੇ ਸਨ ਜਿਹੜੇ ਉਨ੍ਹਾਂ ਦੀਆਂ ਕੁਲਪੱਤ੍ਰੀਆਂ ਵਿੱਚ ਗਿਣੇ ਹੋਏ ਸਤਾਸੀ ਹਜ਼ਾਰ ਸਨ।
6 बन्यामीनाला तीन पुत्र होते. बेला, बेकर आणि यदीएल.
ਬਿਨਯਾਮੀਨ ਦੇ ਪੁੱਤਰ, ਬਲਾ ਤੇ ਬਕਰ ਤੇ ਯਦੀਏਲ, ਤਿੰਨ
7 बेलाला पाच पुत्र होते. एस्बोन, उज्जी, उज्जियेल, यरीमोथ आणि ईरी हे ते पाच होत. ते आपापल्या घराण्यांचे प्रमुख होते. त्यांच्यात बावीस हजार चौतीस सैनिक होते.
ਅਤੇ ਬਲਾ ਦੇ ਪੁੱਤਰ, ਅਸਬੋਨ ਤੇ ਉੱਜ਼ੀ ਤੇ ਉੱਜ਼ੀਏਲ ਤੇ ਯਰੀਮੋਥ ਤੇ ਈਰੀ, ਪੰਜ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ, ਬਹੁਤ ਤਕੜੇ ਸੂਰਮੇ ਅਤੇ ਆਪਣੀਆਂ ਕੁਲਪੱਤ੍ਰੀਆਂ ਦੇ ਵਿੱਚ ਉਹ ਬਾਈ ਹਜ਼ਾਰ ਚੌਂਤੀ ਗਿਣੇ ਗਏ ਸਨ।
8 जमीरा, योवाश, अलियेजर, एल्योवेनय, अम्री, यरेमोथ, अबीया, अनाथोथ व अलेमेथ हे बेकेरचे पुत्र.
ਬਕਰ ਦੇ ਪੁੱਤਰ ਜ਼ਮੀਰਾਹ ਤੇ ਯੋਆਸ਼ ਤੇ ਅਲੀਅਜ਼ਰ ਤੇ ਅਲਯੋਏਨਈ ਤੇ ਆਮਰੀ ਤੇ ਯਿਰੇਮੋਥ ਤੇ ਅਬਿਯਾਹ ਤੇ ਅਨਾਥੋਥ ਤੇ ਆਲਾਮਥ ਇਹ ਸਾਰੇ ਬਕਰ ਦੇ ਪੁੱਤਰ ਸਨ।
9 आपापल्या घराण्यांचे प्रमुख कोण ते त्यांच्या वंशावळ्यांनी मोजलेले. वीस हजार दोनशे सैनिक होते.
ਕੁੱਲ-ਪੱਤਰੀ ਵਿੱਚ ਉਨ੍ਹਾਂ ਦੀਆਂ ਪੀੜ੍ਹੀਆਂ ਅਨੁਸਾਰ ਉਨ੍ਹਾਂ ਦੀ ਗਿਣਤੀ ਵੀਹ ਹਜ਼ਾਰ ਦੋ ਸੌ ਸੀ, ਡਾਢੇ ਸੂਰਮੇ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ
10 १० यदीएलचा पुत्र बिल्हान. बिल्हानचे पुत्र, यऊश, बन्यामीन, एहूद, कनाना, जेथान, तार्शीश व अहीशाहर.
੧੦ਅਤੇ ਯਦੀਏਲ ਦੇ ਪੁੱਤਰ, ਬਿਲਹਾਨ ਅਤੇ ਬਿਲਹਾਨ ਦੇ ਪੁੱਤਰ, ਯਊਸ਼ ਤੇ ਬਿਨਯਾਮੀਨ ਤੇ ਏਹੂਦ ਤੇ ਕਨਾਨਾਹ ਤੇ ਜ਼ੇਥਾਨ ਤੇ ਤਰਸ਼ੀਸ਼ ਤੇ ਅਹੀਸ਼ਾਹਰ
11 ११ यदीएलचे पुत्र हे त्यांच्या घराण्याचे प्रमुख होते. त्यांच्याकडे सतरा हजार दोनशे सैनिक युध्दाला तयार होते.
੧੧ਇਹ ਸਾਰੇ ਯਦੀਏਲ ਦੇ ਪੁੱਤਰ ਆਪੋ ਆਪਣੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਆਂ ਅਨੁਸਾਰ ਡਾਢੇ ਸੂਰਮੇ ਸਤਾਰਾਂ ਹਜ਼ਾਰ ਦੋ ਸੌ ਸਨ ਜਿਹੜੇ ਸੈਨਾਂ ਵਿੱਚ ਯੁੱਧ ਕਰਨ ਜੋਗ ਸਨ
12 १२ शुप्पीम आणि हुप्पीम हे ईरचे वंशज आणि अहेरचा पुत्र हुशीम.
੧੨ਅਤੇ ਸ਼ੁੱਪੀਮ ਤੇ ਹੁੱਪੀਮ ਈਰ ਦੇ ਪੁੱਤਰ, ਹੁਸ਼ੀਮ ਅਹੇਰ ਦੇ ਪੁੱਤਰ।
13 १३ यहसिएल, गूनी, येसर आणि शल्लूम हे नफतालीचे पुत्र. हे सर्व बिल्हेचे वंशज.
੧੩ਨਫ਼ਤਾਲੀ ਦੇ ਪੁੱਤਰ, ਯਹਸੀਏਲ ਤੇ ਗੂਨੀ ਤੇ ਯੇਸਰ ਤੇ ਸ਼ੱਲੂਮ ਬਿਲਹਾਹ ਦੇ ਪੁੱਤਰ।
14 १४ मनश्शेचे पुत्र, अस्रियेल हा त्याची अरामी उपपत्नीपासून झाला. माखीर म्हणजे गिलादाचा पिता.
੧੪ਮਨੱਸ਼ਹ ਦੇ ਪੁੱਤਰ, ਅਸਰੀਏਲ ਜਿਹ ਨੂੰ ਉਹ ਦੀ ਅਰਾਮੀ ਦਾਸੀ ਨੇ ਜਨਮ ਦਿੱਤਾ, ਉਸ ਨੇ ਗਿਲਆਦ ਦੇ ਪਿਤਾ ਮਾਕੀਰ ਨੂੰ ਜਨਮ ਦਿੱਤਾ।
15 १५ हुप्पीम आणि शुप्पीम या लोकांपैकी एका स्त्रीशी माखीरने लग्न केले. त्या बहिणीचे नाव माका होते. मनश्शेच्या दुसऱ्या वंशजाचे नाव सलाफहाद होते. त्यास फक्त कन्याच होत्या.
੧੫ਮਾਕੀਰ ਨੇ ਹੁੱਪੀਮ ਤੇ ਸ਼ੁੱਪੀਮ ਇੱਕ ਔਰਤ ਵਿਆਹ ਲਈ ਜਿਹ ਦੀ ਭੈਣ ਦਾ ਨਾਮ ਮਅਕਾਹ ਸੀ। ਦੂਜੇ ਦਾ ਨਾਮ ਸਲਾਫ਼ਹਾਦ ਸੀ ਅਤੇ ਸਲਾਫਹਾਦ ਦੀਆਂ ਧੀਆਂ ਹੀ ਸਨ।
16 १६ माखीरची पत्नी माका हिला पुत्र झाला. तिने त्याचे नाव पेरेस ठेवले. त्याच्या भावाचे नाव शेरेश. शेरेशचे पुत्र ऊलाम आणि रेकेम.
੧੬ਮਾਕੀਰ ਦੀ ਔਰਤ ਮਅਕਾਹ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਉਹ ਦਾ ਨਾਮ ਪਰਸ਼ ਰੱਖਿਆ ਅਤੇ ਉਹ ਦੇ ਭਰਾ ਦਾ ਨਾਮ ਸ਼ਰਸ਼ ਸੀ ਅਤੇ ਉਹ ਦੇ ਪੁੱਤਰ ਊਲਾਮ ਤੇ ਰਾਕਮ ਸਨ
17 १७ ऊलामचा पुत्र बदान. हे झाले गिलादाचे वंशज. गिलाद हा माखीरचा पुत्र. माखीर मनश्शेचा पुत्र.
੧੭ਅਤੇ ਊਲਾਮ ਦੇ ਪੁੱਤਰ, ਬਦਾਨ। ਇਹ ਗਿਲਆਦ ਦੇ ਪੁੱਤਰ ਸਨ ਜਿਹੜਾ ਮਾਕੀਰ ਦੇ ਪੁੱਤਰ ਤੇ ਮਨੱਸ਼ਹ ਦਾ ਪੋਤਾ ਸੀ
18 १८ माखीरची बहीण हम्मोलेखेथ हिला इशहोद, अबीयेजेर आणि महला हे पुत्र झाले.
੧੮ਅਤੇ ਉਹ ਦੀ ਭੈਣ ਹੰਮੋਲਕੋਥ ਨੇ ਈਸ਼ਹੋਦ ਤੇ ਅਬੀਅਜ਼ਰ ਤੇ ਮਹਲਾਹ ਜਣੇ
19 १९ अह्यान, शेखेम, लिखी आणि अनीयाम हे शमीदचे पुत्र.
੧੯ਅਤੇ ਸ਼ਮੀਦਾ ਦੇ ਪੁੱਤਰ ਇਹ ਸਨ, ਅਹਯਾਨ ਤੇ ਸ਼ਕਮ ਤੇ ਲਿਕਹੀ ਤੇ ਅਨੀਆਮ।
20 २० एफ्राईमाची वंशावळ पुढीलप्रमाणेः एफ्राईमाचा पुत्र शूथेलाह. शुथेलहचा पुत्र बेरेद. बेरेदाचा पुत्र तहथ. तहथाचा पुत्र एलादा. एलादाचा पुत्र तहथ.
੨੦ਇਫ਼ਰਾਈਮ ਦੇ ਪੁੱਤਰ, ਸ਼ੁਥਲਹ ਤੇ ਉਹ ਦਾ ਪੁੱਤਰ ਬਰਦ ਤੇ ਉਹ ਦਾ ਤਹਥ, ਤੇ ਉਹ ਦਾ ਅਲਆਦਾਹ ਤੇ ਉਹ ਦਾ ਪੁੱਤਰ ਤਹਥ
21 २१ तहथचा पुत्र जाबाद. जाबादचा पुत्र शुथेलह. गथ नगरात वाढलेल्या काही लोकांनी एजेर एलद यांना ठार मारले. कारण ते दोघे गथच्या लोकांची गुरेढोरे चोरण्यास गेले होते.
੨੧ਅਤੇ ਉਹ ਦਾ ਪੁੱਤਰ ਜ਼ਾਬਾਦ ਤੇ ਉਹ ਦਾ ਪੁੱਤਰ ਸ਼ੁਥਲਹ ਤੇ ਅਜ਼ਰ ਤੇ ਅਲਆਦ ਜਿਨ੍ਹਾਂ ਨੂੰ ਗਥ ਦੇ ਮਨੁੱਖਾਂ ਨੇ ਜਿਹੜੇ ਉਸ ਦੇਸ ਵਿੱਚ ਜੰਮੇ ਸਨ ਇਸ ਲਈ ਮਾਰ ਸੁੱਟਿਆ ਕਿ ਉਹ ਉਨ੍ਹਾਂ ਦੇ ਪਸ਼ੂਆਂ ਦੀ ਚੋਰੀ ਕਰਨ ਨੂੰ ਆਏ ਸਨ।
22 २२ एजेर आणि एलद हे एफ्राईमाचे पुत्र होते. एजेर आणि एलद यांच्या निधनाचा शोक त्याने बरेच दिवस केला. त्याच्या बांधवांनी त्याचे सांत्वन केले.
੨੨ਉਨ੍ਹਾਂ ਦਾ ਪਿਤਾ ਇਫ਼ਰਾਈਮ ਬਹੁਤ ਦਿਨਾਂ ਤੱਕ ਸੋਗ ਕਰਦਾ ਰਿਹਾ, ਉਹ ਦਾ ਭਾਈਚਾਰਾ ਉਸ ਨੂੰ ਤਸੱਲੀ ਦੇਣ ਲਈ ਆਏ
23 २३ मग एफ्राईमाचा पत्नीशी संबंध येऊन त्याची पत्नी गर्भवती राहिली आणि तिने एका पुत्राला जन्म दिला. त्याने त्याचे नाव बरीया ठेवले. कारण त्याच्या घराण्यात शोकांतिका झाली होती.
੨੩ਉਹ ਆਪਣੀ ਔਰਤ ਕੋਲ ਗਿਆ ਅਤੇ ਉਹ ਗਰਭਵਤੀ ਹੋਈ ਅਤੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਦਾ ਨਾਮ ਬਰੀਆਹ ਰੱਖਿਆ ਕਿਉਂ ਜੋ ਉਹ ਦੇ ਘਰ ਵਿੱਚ ਬੁਰਿਆਈ ਆਈ ਸੀ
24 २४ त्याची कन्या शेरा होती. हिने खालचे आणि वरचे बेथ-होरोन आणि उज्जन-शेरा ही बांधली.
੨੪ਅਤੇ ਉਹ ਦੀ ਧੀ ਸ਼ਅਰਾਹ ਸੀ ਜਿਸ ਨੇ ਹੇਠਲੇ ਤੇ ਉੱਪਰਲੇ ਬੈਤ-ਹੋਰੋਨ ਨੂੰ ਅਤੇ ਉੱਜ਼ੇਨ-ਸ਼ਅਰਾਹ ਨੂੰ ਬਣਾਇਆ
25 २५ रेफह हा एफ्राईमाचा पुत्र. रेफहचा पुत्र रेशेफ. रेशेफचा पुत्र तेलह. तेलहचा पुत्र तहन.
੨੫ਅਤੇ ਉਹ ਦਾ ਪੁੱਤਰ ਰਫਹ ਤੇ ਰਸ਼ਫ਼ ਤੇ ਉਹ ਦਾ ਪੁੱਤਰ ਤਲਹ ਤੇ ਉਹ ਦਾ ਪੁੱਤਰ ਤਹਨ
26 २६ तहनचा पुत्र लादान. लादानचा पुत्र अम्मीहूद. आम्मीहूदचा अलीशामा.
੨੬ਉਹ ਦਾ ਪੁੱਤਰ ਲਅਦਾਨ, ਉਹ ਦਾ ਪੁੱਤਰ ਅੰਮੀਹੂਦ, ਉਹ ਦਾ ਪੁੱਤਰ ਅਲੀਸ਼ਾਮਾ,
27 २७ त्याचा पुत्र नून आणि नूनचा पुत्र यहोशवा.
੨੭ਉਹ ਦਾ ਪੁੱਤਰ ਨੂਨ, ਉਹ ਦਾ ਪੁੱਤਰ ਯਹੋਸ਼ੁਆ।
28 २८ एफ्राईमाच्या वंशजांची वतने आणि गावे पुढीलप्रमाणे त्या त्याठिकाणी ते राहत होते. बेथेल व त्याच्या जवळपासची गावे. पूर्वेला नारान, पश्चिमेस गेजेर आणि आसपासची खेडी, शखेम आणि त्याच्या आसपासची खेडी अगदी सरळ अय्या व त्या भोवतालच्या प्रदेशापर्यंत.
੨੮ਉਨ੍ਹਾਂ ਦੇ ਜਾਇਦਾਦ ਤੇ ਵਸੇਬੇ ਇਹ ਸਨ, ਬੈਤਏਲ ਉਹ ਦੇ ਪਿੰਡਾਂ ਸਣੇ ਅਤੇ ਚੜਦੇ ਪਾਸੇ ਨਅਰਾਨ ਅਤੇ ਲਹਿੰਦੇ ਪਾਸੇ ਗਜ਼ਰ ਉਹ ਦੇ ਪਿੰਡਾਂ ਸਣੇ, ਨਾਲੇ ਸ਼ਕਮ ਉਹ ਦੇ ਪਿੰਡਾਂ ਸਣੇ ਅੱਯਾਹ ਤੱਕ ਉਹ ਦੇ ਪਿੰਡਾਂ ਸਣੇ
29 २९ मनश्शेच्या सीमेला लागून असलेली बेथ-शान, तानख, मगिद्दो, दोर ही नगरे व त्यांच्या भोवतालचा प्रदेश एवढ्या भागात इस्राएलचा पुत्र योसेफ याचे वंशज राहत होते.
੨੯ਅਤੇ ਮਨੱਸ਼ੀਆਂ ਦੀਆਂ ਹੱਦਾਂ ਕੋਲ ਬੈਤ ਸ਼ਾਨ ਦੇ ਪਿੰਡਾਂ ਸਣੇ, ਤਆਨਾਕ ਉਹ ਦੇ ਪਿੰਡਾਂ ਸਣੇ, ਮਗਿੱਦੋ ਉਹ ਦੇ ਪਿੰਡਾਂ ਸਣੇ, ਦੋਰ ਉਹ ਦੇ ਪਿੰਡਾਂ ਸਣੇ। ਇਹਨਾਂ ਵਿੱਚ ਇਸਰਾਏਲ ਦੇ ਪੁੱਤਰ ਯੂਸੁਫ਼ ਦੇ ਪੁੱਤਰ ਵੱਸਦੇ ਸਨ।
30 ३० इम्ना, इश्वा, इश्वी, बरीया हे आशेरचे पुत्र. त्यांची बहीण सेराह.
੩੦ਆਸ਼ੇਰ ਦੇ ਪੁੱਤਰ, ਯਿਮਨਾਹ ਤੇ ਯਿਸ਼ਵਾਹ ਤੇ ਯਿਸ਼ਵੀ ਤੇ ਬਰੀਆਹ ਤੇ ਉਨ੍ਹਾਂ ਦੀ ਭੈਣ ਸਰਹ
31 ३१ हेबेर, मलकीएल, हे बरीयाचे पुत्र. मालकीएलचा पुत्र बिर्जाविथ.
੩੧ਅਤੇ ਬਰੀਆਹ ਦੇ ਪੁੱਤਰ, ਹੇਬਰ ਤੇ ਮਲਕੀਏਲ ਜਿਹੜਾ ਬਿਰਜ਼ਾਵਿਥ ਦਾ ਪਿਤਾ ਹੈ
32 ३२ यफलेट, शोमर, होथाम हे पुत्र आणि शूवा ही बहीण यांच्या हेबेर हा पिता होता.
੩੨ਅਤੇ ਹੇਬਰ ਤੋਂ ਯਫਲੇਟ ਤੇ ਸ਼ੋਮਰ ਤੇ ਹੋਥਾਮ ਤੇ ਉਨ੍ਹਾਂ ਦੀ ਭੈਣ ਸ਼ੂਆ ਨੇ ਜਨਮ ਲਿਆ
33 ३३ पासख, बिह्माल, अश्वथ हे यफलेटचे पुत्र.
੩੩ਅਤੇ ਯਫਲੇਟ ਦੇ ਪੁੱਤਰ, ਪਾਸਕ ਤੇ ਬਿਮਹਾਲ ਤੇ ਅਸ਼ਵਥ। ਇਹ ਯਫਲੇਟ ਦੇ ਪੁੱਤਰ ਸਨ
34 ३४ अही, राहागा. यहूबा व अराम हे शेमेराचे पुत्र.
੩੪ਅਤੇ ਸ਼ਮਰ ਦੇ ਪੁੱਤਰ, ਅਹੀ ਤੇ ਰੋਹਗਾਹ, ਤੇ ਹੁੱਬਾਹ ਤੇ ਅਰਾਮ
35 ३५ शेमेरचा भाऊ हेलेम. त्याचे पुत्र सोफह, इम्ना, शेलेश आणि आमाल.
੩੫ਅਤੇ ਉਹ ਦਾ ਭਰਾ ਹੇਲਮ ਦੇ ਪੁੱਤਰ, ਸੋਫਾਹ ਤੇ ਯਿਮਨਾ ਤੇ ਸ਼ੇਲਸ਼ ਤੇ ਆਮਲ
36 ३६ सोफहचे पुत्र सूहा, हर्नेफेर, शूवाल, बेरी व इम्ना,
੩੬ਸੋਫਾਹ ਦੇ ਪੁੱਤਰ, ਸੂਅਹ ਤੇ ਹਰਨਫਰ ਤੇ ਸ਼ੂਆਲ ਤੇ ਬੇਰੀ ਤੇ ਯਿਮਰਾਹ
37 ३७ बेसेर, होद, शम्मा, शिलशा, इथ्रान, बैरा.
੩੭ਬਸਰ ਤੇ ਹੋਦ ਤੇ ਸ਼ੰਮਾ ਤੇ ਸ਼ਿਲਸ਼ਾਹ ਤੇ ਯਿਥਰਾਨ ਤੇ ਬਏਰਾ
38 ३८ यफुन्ने पिस्पा, अरा हे येथेरचे पुत्र.
੩੮ਅਤੇ ਯਥਰ ਦੇ ਪੁੱਤਰ, ਯਫ਼ੁੰਨਹ ਤੇ ਪਿਸਪਾ ਤੇ ਅਰਾ
39 ३९ आरह, हन्निएल व रिस्या हे उल्लाचे पुत्र.
੩੯ਅਤੇ ਉੱਲਾ ਦੇ ਪੁੱਤਰ, ਆਰਹ ਤੇ ਹੰਨੀਏਲ ਤੇ ਰਿਸਯਾ
40 ४० हे सर्व आशेरचे वंशज. ते आपापल्या घराण्यांचे प्रमुख होते. त्यांच्या वंशावळ्यांनी मोजलेले असे ते सव्वीस हजार लढवय्ये पुरुष त्यांच्यात होते.
੪੦ਇਹ ਸਾਰੇ ਆਸ਼ੇਰ ਦੇ ਪੁੱਤਰ ਸਨ, ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ, ਉੱਤਮ ਤੇ ਬਹੁਤ ਤਕੜੇ ਸੂਰਮੇ, ਸਰਦਾਰ ਅਤੇ ਜਿੰਨੇ ਕੁਲ ਪੱਤ੍ਰੀ ਅਨੁਸਾਰ ਸੈਨਾਂ ਦੇ ਯੋਧੇ ਗਿਣੇ ਗਏ ਸੋ ਛੱਬੀ ਹਜ਼ਾਰ ਸਨ।

< 1 इतिहास 7 >