< निर्गम 25 >
1 १ परमेश्वर मोशेला म्हणाला,
੧ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ ਕਿ
2 २ “इस्राएल लोकांस माझ्यासाठी अर्पणे आणायला सांग. ज्या कोणाची माझ्यासाठी मनापासून अर्पण करण्याची इच्छा असेल त्या प्रत्येकापासून ही अर्पणे तू माझ्यासाठी स्वीकारावी.
੨ਇਸਰਾਏਲੀਆਂ ਨੂੰ ਆਖ ਕਿ ਉਹ ਮੇਰੇ ਲਈ ਭੇਟ ਲਿਆਉਣ। ਹਰ ਇੱਕ ਮਨੁੱਖ ਤੋਂ ਜਿਹ ਦਾ ਮਨ ਉਹ ਨੂੰ ਪਰੇਰੇ ਤੁਸੀਂ ਮੇਰੇ ਲਈ ਭੇਟ ਲਿਓ।
3 ३ त्यांच्याकडून तू माझ्याकरिता घ्यावयाच्या वस्तूंच्या अर्पणाची यादी अशी: सोने, चांदी, पितळ;
੩ਇਹ ਉਹ ਭੇਟ ਹੈ ਜਿਹੜੀ ਤੁਸੀਂ ਉਨ੍ਹਾਂ ਤੋਂ ਲਿਓ ਅਰਥਾਤ ਸੋਨਾ ਚਾਂਦੀ ਪਿੱਤਲ
4 ४ निळ्या, जांभळ्या व किरमिजी रंगाचे सूत आणि तलम सणाचे कापड; बकऱ्याचे केस;
੪ਨੀਲਾ, ਬੈਂਗਣੀ, ਕਿਰਮਚੀ ਰੰਗ ਅਤੇ ਮਹੀਨ ਕਤਾਨ ਅਤੇ ਪਸ਼ਮ
5 ५ लाल रंगवलेली मेंढ्यांची कातडी; तहशाची कातडी, बाभळीचे लाकूड;
੫ਅਤੇ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਅਤੇ ਬੱਕਰਿਆਂ ਦੀਆਂ ਖੱਲਾਂ ਅਤੇ ਸ਼ਿੱਟੀਮ ਦੀ ਲੱਕੜੀ
6 ६ दिव्यासाठी तेल, अभिषेकाच्या तेलासाठी आणि सुगंधी धुपासाठी मसाले;
੬ਅਤੇ ਦੀਵੇ ਦਾ ਤੇਲ ਅਤੇ ਮਸਹ ਕਰਨ ਦੇ ਤੇਲ ਦਾ ਅਤੇ ਸੁਗੰਧੀ ਦੀ ਧੂਪ ਦਾ ਮਸਾਲਾ
7 ७ एफोद व ऊरपट ह्यात खोचण्यासाठी गोमेदमणी व इतर रत्ने.”
੭ਸੁਲੇਮਾਨੀ ਪੱਥਰ ਅਤੇ ਏਫ਼ੋਦ ਅਤੇ ਸੀਨੇ ਬੰਦ ਵਿੱਚ ਜੜਨ ਲਈ ਨਗ।
8 ८ मी त्यांच्यामध्ये निवास करावा म्हणून त्यांनी माझ्यासाठी एक पवित्रस्थान तयार करावे.
੮ਅਤੇ ਉਹ ਮੇਰੇ ਲਈ ਇੱਕ ਪਵਿੱਤਰ ਸਥਾਨ ਬਣਾਉਣ ਤਾਂ ਜੋ ਮੈਂ ਉਨ੍ਹਾਂ ਦੇ ਵਿਚਕਾਰ ਵੱਸਾਂ।
9 ९ निवासमंडप कसा असावा त्याचा नमुना व त्यातील वस्तू कशा असाव्यात त्यांचा नमुना मी तुला दाखवीन. त्या सगळ्याप्रमाणे तुम्ही तो तयार करावा.
੯ਜਿਵੇਂ ਮੈਂ ਤੈਨੂੰ ਸਭ ਕੁਝ ਵਿਖਾਉਂਦਾ ਹਾਂ ਡੇਰੇ ਦੇ ਨਮੂਨੇ ਉੱਤੇ ਅਤੇ ਉਸ ਦੇ ਸਾਰੇ ਸਮਾਨ ਦੇ ਨਮੂਨੇ ਉੱਤੇ ਓਵੇਂ ਹੀ ਬਣਾਇਓ।
10 १० “बाभळीच्या लाकडाची एक पेटी तयार करावी; त्याची लांबी अडीच हात, रुंदी दीड हात व उंची दीड हात असावी.
੧੦ਉਹ ਸ਼ਿੱਟੀਮ ਦੀ ਲੱਕੜੀ ਦਾ ਇੱਕ ਸੰਦੂਕ ਬਣਾਉਣ ਜਿਸ ਦੀ ਲੰਬਾਈ ਢਾਈ ਹੱਥ ਅਤੇ ਚੌੜਾਈ ਡੇਢ ਹੱਥ ਅਤੇ ਉਚਾਈ ਡੇਢ ਹੱਥ ਹੋਵੇ।
11 ११ तो आतून बाहेरून शुध्द सोन्याने मढवावा आणि त्याच्यावर सभोवती शुद्ध सोन्याचा काठ करावा.
੧੧ਤੂੰ ਉਸ ਉੱਤੇ ਕੁੰਦਨ ਸੋਨਾ ਮੜ੍ਹੀਂ ਅਤੇ ਤੂੰ ਉਸ ਨੂੰ ਅੰਦਰੋਂ ਬਾਹਰੋਂ ਮੜ੍ਹੀਂ ਅਤੇ ਤੂੰ ਉਸ ਉੱਤੇ ਸੋਨੇ ਦੀ ਬਨੇਰੀ ਚੁਫ਼ੇਰੇ ਬਣਾਈਂ।
12 १२ त्याच्या चारही पायांना लावण्यासाठी सोन्याच्या चार गोल कड्या ओतून एकाबाजूला दोन व दुसऱ्या बाजूला दोन अशा लावाव्या.
੧੨ਉਸ ਦੇ ਲਈ ਸੋਨੇ ਦੇ ਚਾਰ ਕੜੇ ਢਾਲ਼ ਕੇ ਉਹ ਦਿਆਂ ਚੌਹਾਂ ਪਾਵਿਆਂ ਵਿੱਚ ਲਾਈਂ ਅਰਥਾਤ ਦੋ ਕੜੇ ਇੱਕ ਪਾਸੇ ਦੋ ਕੜੇ ਦੂਜੇ ਪਾਸੇ।
13 १३ बाभळीच्या लाकडाचे दांडे करावेत व तेही सोन्याने मढवावेत
੧੩ਨਾਲੇ ਤੂੰ ਸ਼ਿੱਟੀਮ ਦੀ ਲੱਕੜੀ ਦੀਆਂ ਚੋਬਾਂ ਬਣਾਈਂ ਅਤੇ ਉਨ੍ਹਾਂ ਉੱਤੇ ਸੋਨਾ ਮੜ੍ਹੀਂ।
14 १४ कोशाच्या कोपऱ्यांवरील गोल कड्यांमध्ये दांडे घालून मग तो वाहून न्यावा.
੧੪ਤੂੰ ਉਨ੍ਹਾਂ ਚੋਬਾਂ ਨੂੰ ਸੰਦੂਕ ਦੇ ਪਾਸਿਆਂ ਦੇ ਕੜਿਆਂ ਵਿੱਚ ਪਾਵੀਂ ਤਾਂ ਜੋ ਉਨ੍ਹਾਂ ਨਾਲ ਸੰਦੂਕ ਚੁੱਕਿਆ ਜਾਵੇ।
15 १५ हे दांडे कोशाच्या कड्यातच कायम तसेच राहू द्यावेत, ते काढून घेऊ नयेत.”
੧੫ਚੋਬਾਂ ਸੰਦੂਕ ਦੇ ਕੜਿਆਂ ਵਿੱਚ ਰਹਿਣ ਅਤੇ ਉਹ ਉਨ੍ਹਾਂ ਵਿੱਚੋਂ ਕੱਢੀਆਂ ਨਾ ਜਾਣ।
16 १६ देव म्हणाला, मी तुला साक्षपट देईन तोही त्या कोशात ठेवावा.
੧੬ਤੂੰ ਉਸ ਸੰਦੂਕ ਵਿੱਚ ਉਹ ਸਾਖੀ ਰੱਖੀਂ ਜਿਹੜੀ ਮੈਂ ਤੈਨੂੰ ਦੇਵਾਂਗਾ।
17 १७ मग शुद्ध सोन्याचे एक दयासन बनवावे; त्याची लांबी अडीच हात, रूंदी दीड हात असावी;
੧੭ਤੂੰ ਪ੍ਰਾਸਚਿਤ ਦਾ ਸਰਪੋਸ਼ ਕੁੰਦਨ ਸੋਨੇ ਦਾ ਬਣਾਈਂ ਜਿਸ ਦੀ ਲੰਬਾਈ ਢਾਈ ਹੱਥ ਅਤੇ ਚੌੜਾਈ ਡੇਢ ਹੱਥ ਹੋਵੇ।
18 १८ मग सोन्याचे घडीव काम करून दोन करुब करून ते दयासनाच्या दोन्ही टोकांना ठेवावेत.
੧੮ਤੂੰ ਸੋਨੇ ਦੇ ਦੋ ਕਰੂਬੀ ਬਣਾਈਂ। ਤੂੰ ਉਨ੍ਹਾਂ ਨੂੰ ਘੜ੍ਹ ਕੇ ਪ੍ਰਾਸਚਿਤ ਦੇ ਸਰਪੋਸ਼ ਦੇ ਦੋਹਾਂ ਸਿਰਿਆਂ ਤੋਂ ਘੜ੍ਹ ਕੇ ਬਣਾਈਂ।
19 १९ एक करुब एका बाजूला व दुसरा करुब दुसऱ्या बाजूला असे दयासनाशी एकत्र जोडून अखंड सोन्याचे घडवावेत.
੧੯ਤੂੰ ਇੱਕ ਕਰੂਬੀ ਇੱਕ ਸਿਰੇ ਤੋਂ ਅਤੇ ਦੂਜਾ ਕਰੂਬੀ ਦੂਜੇ ਸਿਰੇ ਤੋਂ ਬਣਾਈਂ। ਪ੍ਰਾਸਚਿਤ ਦੇ ਸਰਪੋਸ਼ ਹੀ ਤੋਂ ਤੁਸੀਂ ਦੋਹਾਂ ਪਾਸਿਆਂ ਉੱਤੇ ਕਰੂਬੀਆਂ ਨੂੰ ਬਣਾਇਓ।
20 २० त्या करुबांचे पंख आकाशाकडे वर पसरलेले असावेत व त्यांच्या पंखांनी दयासन झाकलेले असावे; त्याची तोंडे समोरासमोर असावीत व त्यांची दृष्टी दयासनाकडे लागलेली असावी.
੨੦ਅਤੇ ਉਹ ਕਰੂਬੀ ਆਪਣੇ ਦੋਵੇਂ ਖੰਭ ਉਤਾਹਾਂ ਨੂੰ ਖਿਲਾਰੇ ਹੋਣ ਅਤੇ ਉਹ ਆਪਣੇ ਖੰਭਾਂ ਨਾਲ ਪ੍ਰਾਸਚਿਤ ਦੇ ਸਰਪੋਸ਼ ਨੂੰ ਢੱਕਦੇ ਹੋਣ ਅਤੇ ਉਨ੍ਹਾਂ ਦੇ ਮੂੰਹ ਆਹਮੋ-ਸਾਹਮਣੇ ਹੋਣ ਅਤੇ ਕਰੂਬੀਆਂ ਦੇ ਮੂੰਹ ਪ੍ਰਾਸਚਿਤ ਦੇ ਸਰਪੋਸ਼ ਵੱਲ ਹੋਣ।
21 २१ दयासन कोशावर ठेवावे. मी तुला जो साक्षपट देईन तो तू त्या कोशात ठेवावा;
੨੧ਅਤੇ ਤੂੰ ਪ੍ਰਾਸਚਿਤ ਨੂੰ ਉਤਾਂਹ ਸੰਦੂਕ ਦੇ ਉੱਤੇ ਰੱਖੀਂ ਅਤੇ ਤੂੰ ਉਸ ਸਾਖੀ ਨੂੰ ਜਿਹੜੀ ਮੈਂ ਤੈਨੂੰ ਦਿਆਂਗਾ ਸੰਦੂਕ ਵਿੱਚ ਰੱਖੀਂ।
22 २२ तेथे मी तुला भेटत जाईन. दयासनावरून त्या साक्षपटाच्या कोशावरील ठेवलेल्या दोन्ही करुबामधून मी तुझ्याशी बोलेन आणि तेथूनच मी इस्राएल लोकांसाठी माझ्या सर्व आज्ञा देईन.
੨੨ਤਦ ਮੈਂ ਤੈਨੂੰ ਉੱਥੇ ਮਿਲਾਂਗਾ ਅਤੇ ਤੇਰੇ ਨਾਲ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੋਂ ਦੋਹਾਂ ਕਰੂਬੀਆਂ ਦੇ ਵਿੱਚੋਂ ਦੀ ਜਿਹੜੇ ਸਾਖੀ ਦੇ ਸੰਦੂਕ ਦੇ ਉੱਤੇ ਹਨ ਮੈਂ ਉਹ ਗੱਲਾਂ ਕਰਾਂਗਾ ਜਿਨ੍ਹਾਂ ਦਾ ਤੈਨੂੰ ਇਸਰਾਏਲੀਆਂ ਲਈ ਹੁਕਮ ਦਿਆਂਗਾ।
23 २३ बाभळीच्या लाकडाचे एक मेज बनवावे; त्याची लांबी दोन हात, रूंदी एक हात व उंची दीड हात असावी.
੨੩ਤੂੰ ਸ਼ਿੱਟੀਮ ਦੀ ਲੱਕੜੀ ਦਾ ਇੱਕ ਮੇਜ਼ ਬਣਾਈਂ। ਉਸ ਦੀ ਲੰਬਾਈ ਦੋ ਹੱਥ ਅਤੇ ਉਸ ਦੀ ਚੌੜਾਈ ਇੱਕ ਹੱਥ ਅਤੇ ਉਸ ਦੀ ਉਚਾਈ ਡੇਢ ਹੱਥ ਹੋਵੇ।
24 २४ ते शुद्ध सोन्याने मढवावे, व त्याच्या भोवती सोन्याचा काठ करावा.
੨੪ਤੂੰ ਉਸ ਨੂੰ ਕੁੰਦਨ ਸੋਨੇ ਨਾਲ ਮੜ੍ਹੀਂ ਅਤੇ ਉਸ ਦੇ ਚੁਫ਼ੇਰੇ ਸੋਨੇ ਦੀ ਬਨੇਰੀ ਬਣਾਈਂ।
25 २५ मग चार बोटे रुंदीची एक चौकट बनवावी व सोन्याचा काठ तिच्यावर ठेवावा.
੨੫ਤੂੰ ਉਹ ਦੇ ਲਈ ਚੁਫ਼ੇਰੇ ਇੱਕ ਚੱਪਾ ਕਿਨਾਰੀ ਬਣਾਈਂ ਅਤੇ ਤੂੰ ਕਿਨਾਰੀ ਦੇ ਚੁਫ਼ੇਰੇ ਸੋਨੇ ਦੀ ਬਨੇਰੀ ਬਣਾਈਂ।
26 २६ मग सोन्याच्या चार गोल कड्या बनवून त्या मेजाच्या चार पायांच्या कोपऱ्यांना लावाव्यात.
੨੬ਤੂੰ ਉਹ ਦੇ ਲਈ ਸੋਨੇ ਦੇ ਚਾਰ ਕੜੇ ਬਣਾਈਂ ਅਤੇ ਤੂੰ ਉਨ੍ਹਾਂ ਕੜਿਆਂ ਨੂੰ ਉਹ ਦੇ ਚੌਹਾਂ ਖੂੰਜਿਆਂ ਉੱਤੇ ਜਿਹੜੇ ਉਸ ਦੇ ਚੌਹਾਂ ਪਾਵਿਆਂ ਉੱਤੇ ਹਨ ਪਾਈਂ।
27 २७ या कड्या मेजाच्या वरच्या भागा भोवती चौकटीच्या जवळ ठेवाव्यात. मेज वाहून नेण्यासाठी या कड्यांमध्ये दांडे घालावे.
੨੭ਕਿਨਾਰੀ ਦੇ ਕੋਲ ਹੀ ਕੜੇ ਹੋਣ ਅਤੇ ਉਹ ਮੇਜ਼ ਚੁੱਕਣ ਨੂੰ ਚੋਬਾਂ ਦੇ ਲਈ ਥਾਂ ਹੋਣ।
28 २८ मेज वाहून नेण्यासाठी बाभळीच्या लाकडाचे दांडे बनवावेत व ते सोन्याने मढवावेत.
੨੮ਤੂੰ ਉਹ ਚੋਬਾਂ ਸ਼ਿੱਟੀਮ ਦੀਆਂ ਲੱਕੜੀ ਦੀ ਬਣਾਈਂ। ਤੂੰ ਉਨ੍ਹਾਂ ਨੂੰ ਸੋਨੇ ਨਾਲ ਮੜ੍ਹੀਂ ਤਾਂ ਜੋ ਮੇਜ਼ ਉਨ੍ਹਾਂ ਨਾਲ ਚੁੱਕੀ ਜਾਵੇ।
29 २९ मेजावरची तबके, धूपपात्रे, सुरया व पेयार्पणे ओतण्याकरता वाट्या बनव. ही शुद्ध सोन्याची असावीत.
੨੯ਨਾਲੇ ਤੂੰ ਉਸ ਦੀਆਂ ਥਾਲੀਆਂ, ਚਮਚੇ, ਉਸ ਦੇ ਗੜਵੇ ਅਤੇ ਡੋਲ੍ਹਣ ਦੇ ਕਟੋਰੇ ਬਣਾਈਂ ਉਹ ਕੁੰਦਨ ਸੋਨੇ ਦੇ ਬਣਾਈਂ।
30 ३० माझ्यापुढे मेजावर समक्षतेची भाकर नेहमी ठेवावी.
੩੦ਤੂੰ ਮੇਜ਼ ਦੇ ਉੱਤੇ ਮੇਰੇ ਅੱਗੇ ਹਜ਼ੂਰੀ ਦੀ ਰੋਟੀ ਸਦਾ ਲਈ ਰੱਖਿਆ ਕਰੀਂ।
31 ३१ शुद्ध सोन्याचा एक दीपवृक्ष तयार कर, हा दीपवृक्ष घडीव कामाचा असावा. त्याची बैठक व त्याचा दांडा, त्याच्या वाट्या, त्याच्या कळ्या व त्याची फुले ही सर्व एकाच अखंड तुकड्याची असावी.
੩੧ਤੂੰ ਸ਼ਮਾਦਾਨ ਕੁੰਦਨ ਸੋਨੇ ਦਾ ਬਣਾਈਂ। ਉਹ ਸ਼ਮਾਦਾਨ ਘੜ੍ਹ ਕੇ ਬਣਾਇਆ ਜਾਵੇ। ਉਸ ਦਾ ਪਾਏਦਾਨ ਅਤੇ ਉਸ ਦਾ ਡੰਡਾ ਉਸ ਦੇ ਕਟੋਰੇ ਉਸ ਦੇ ਗੋਲੇ ਅਤੇ ਉਸ ਦੇ ਫੁੱਲ ਉਸ ਦੇ ਵਿੱਚੋਂ ਹੀ ਹੋਣ।
32 ३२ त्या दीपवृक्षाला एका बाजूला तीन व दुसऱ्या बाजूला तीन अशा सहा शाखा असाव्यात.
੩੨ਛੇ ਟਹਿਣੀਆਂ ਉਸ ਦੇ ਦੋਹਾਂ ਪਾਸਿਆਂ ਤੋਂ ਨਿੱਕਲਣ। ਸ਼ਮਾਦਾਨ ਦੇ ਇੱਕ ਪਾਸਿਓਂ ਤਿੰਨ ਟਹਿਣੀਆਂ ਅਤੇ ਸ਼ਮਾਦਾਨ ਦੇ ਦੂਜੇ ਪਾਸਿਓਂ ਤਿੰਨ ਟਹਿਣੀਆਂ।
33 ३३ प्रत्येक शाखेला बदामाच्या फुलांसारख्या तीन तीन वाट्या या कळ्याफुलांसह असाव्यात.
੩੩ਇੱਕ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਇੱਕ ਗੋਲਾ ਅਤੇ ਇੱਕ ਫੁੱਲ ਅਤੇ ਦੂਜੀ ਟਹਿਣੀ ਉੱਤੇ ਤਿੰਨ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਇੱਕ ਗੋਲਾ ਅਤੇ ਇੱਕ ਫੁੱਲ ਅਤੇ ਇਸ ਤਰ੍ਹਾਂ ਹੀ ਛੇਆਂ ਟਹਿਣੀਆਂ ਲਈ ਜਿਹੜੀਆਂ ਸ਼ਮਾਦਾਨ ਤੋਂ ਨਿੱਕਲਦੀਆਂ ਹੋਣ।
34 ३४ या दीपवृक्षाच्या दांड्याला बदामाच्या फुलांसारख्या कळ्या पाकळ्यासहीत असलेल्या फुलाप्रमाणे असाव्यात.
੩੪ਅਤੇ ਸ਼ਮਾਦਾਨ ਵਿੱਚ ਚਾਰ ਕਟੋਰੇ ਬਦਾਮ ਦੇ ਫੁੱਲਾਂ ਵਰਗੇ ਅਤੇ ਉਹ ਦੇ ਗੋਲੇ ਅਤੇ ਉਹ ਦੇ ਫੁੱਲ
35 ३५ या दीपवृक्षावर निघणाऱ्या सहा शाखांपैकी दोन दोन शाखा, त्याच्याखाली असलेले एकएक बोंड ही एकाच अखंड तुकड्याची असावी.
੩੫ਅਤੇ ਉਸੇ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਅਤੇ ਫੇਰ ਉਸੇ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਅਤੇ ਫੇਰ ਉਸੇ ਤੋਂ ਦੋਹਾਂ ਟਹਿਣੀਆਂ ਹੇਠ ਇੱਕ ਗੋਲਾ ਹੋਵੇ ਅਤੇ ਇਸ ਤਰ੍ਹਾਂ ਹੀ ਉਨ੍ਹਾਂ ਛੇਆਂ ਟਹਿਣੀਆਂ ਲਈ ਜਿਹੜੀਆਂ ਸ਼ਮਾਦਾਨ ਤੋਂ ਨਿੱਕਲਦੀਆਂ ਹਨ ਹੋਵੇ।
36 ३६ त्याची बोंडे व त्याच्या शाखा ही सर्व एकाच अखंड तुकड्याची असावी. तो सबंध दीपवृक्ष शुद्ध सोन्याचा एकच घडीव तुकडा असावा.
੩੬ਉਨ੍ਹਾਂ ਦੇ ਗੋਲੇ ਅਤੇ ਉਨ੍ਹਾਂ ਦੀਆਂ ਟਹਿਣੀਆਂ ਉਸੇ ਤੋਂ ਹੋਣ ਅਰਥਾਤ ਇਹ ਸਾਰਾ ਘੜਿਆ ਹੋਇਆ ਕੁੰਦਨ ਸੋਨੇ ਦੇ ਇੱਕ ਟੁੱਕੜੇ ਤੋਂ ਹੋਵੇ।
37 ३७ मग या दीपवृक्षावर सात दिवे बसवावेत म्हणजे त्या दिव्यातून दीपवृक्षाच्या समोरील भागावर प्रकाश पडेल.
੩੭ਤੂੰ ਉਸ ਦੇ ਸੱਤ ਦੀਵੇ ਬਣਾਈਂ ਅਤੇ ਜਦ ਉਹ ਦੇ ਦੀਵੇ ਬਾਲੇ ਜਾਣ ਤਾਂ ਉਹ ਆਹਮੋ-ਸਾਹਮਣੇ ਚਾਨਣ ਦੇਣ।
38 ३८ दिवे मालवण्याचे चिमटे व त्यांच्या ताटल्या ही सर्व शुद्ध सोन्याची असावीत.
੩੮ਉਸ ਦੇ ਗੁਲਤਰਾਸ਼ ਅਤੇ ਉਸ ਦੇ ਗੁਲਦਾਨ ਕੁੰਦਨ ਸੋਨੇ ਦੇ ਹੋਣ
39 ३९ हा दीपवृक्ष त्याच्या सर्व उपकरणासहीत एक किक्कार शुद्ध सोन्याचा करावा;
੩੯ਅਤੇ ਕੁੰਦਨ ਸੋਨੇ ਦੇ ਇੱਕ ਮਣ ਦੇ ਲੱਗਭੱਗ ਤੋਂ ਇਹ ਅਤੇ ਇਹ ਸਾਰੇ ਭਾਂਡੇ ਬਣਾਏ ਜਾਣ।
40 ४० आणि मी तुला पर्वतावर दाखवलेल्या नमुन्याप्रमाणेच या सर्व वस्तू बनविण्याकडे तू लक्ष दे.
੪੦ਸੋ ਵੇਖ ਤੂੰ ਉਨ੍ਹਾਂ ਨੂੰ ਉਸੇ ਨਮੂਨੇ ਦੇ ਬਣਾਈਂ ਜਿਹੜਾ ਤੈਨੂੰ ਪਰਬਤ ਉੱਤੇ ਵਿਖਾਇਆ ਗਿਆ ਹੈ।